ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਪੁਲੀਸ ਦੇ ਪੰਜ ਸੀਨੀਅਰ ਅਧਿਕਾਰੀਆਂ ਅਤੇ ਇੱਕ ਸਾਬਕਾ ਸੰਸਦੀ ਸਕੱਤਰ ਖਿਲਾਫ਼ ਦੂਜਾ ਚਲਾਨ ਅੱਜ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਐੱਸ.ਪੀ. ਪਰਮਜੀਤ ਸਿੰਘ ਪੰਨੂ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਖਿਲਾਫ਼ ਆਈ.ਪੀ.ਸੀ. ਦੀ ਧਾਰਾ 307, 326, 323, 218, 120-ਬੀ ਅਤੇ ਅਸਲਾ ਐਕਟ ਤਹਿਤ ਦਰਜ ਹੋਏ ਮਾਮਲੇ ਵਿੱਚ ਚਲਾਨ ਪੇਸ਼ ਕੀਤਾ ਹੈ। ਜਾਂਚ ਟੀਮ ਨੇ ਇਸ ਤੋਂ ਪਹਿਲਾਂ 27 ਮਈ ਨੂੰ ਅਦਾਲਤ ‘ਚ ਪਹਿਲਾ ਚਲਾਨ ਦਾਇਰ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਚਲਾਨ ਪੇਸ਼ ਕਰਨ ਤੋਂ ਬਾਅਦ ਦਾਅਵਾ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਜੋ ਜਾਂਚ ਰਿਪੋਰਟ (ਚਲਾਨ) ਅਦਾਲਤ ‘ਚ ਪੇਸ਼ ਕੀਤੀ ਹੈ ਉਹ ਪੂਰੇ ਸਬੂਤਾਂ ਅਤੇ ਤੱਥਾਂ ਦੇ ਆਧਾਰ ਉੱਤੇ ਪੇਸ਼ ਕੀਤੀ ਹੈ। ਜਾਂਚ ਟੀਮ ਨੇ ਦੂਜਾ ਚਲਾਨ ਦੀ ਫਾਈਲ ਡਿਊਟੀ ਮੈਜਿਸਟਰੇਟ ਏਕਤਾ ਉਪਲ ਦੀ ਅਦਾਲਤ ‘ਚ…
  ਅੰਮ੍ਰਿਤਸਰ - ਜੂਨ 1984 ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਆਖਿਆ ਕਿ ਇਸ ਮਾਮਲੇ ਵਿੱਚ ਦੇਸ਼ ਦੀ ਸੰਸਦ ਵਿੱਚ ਮਤਾ ਪਾਸ ਕਰਕੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਲਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਪ੍ਰਸ਼ਾਸਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ਵਿੱਚ ਸਮੂਹ ਸਿੱਖ ਸੰਗਤ ਨੂੰ ਇਹ ਦਿਹਾੜਾ ਸੰਜੀਦਗੀ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕਰਦਿਆਂ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 35 ਸਾਲ ਪਹਿਲਾਂ ਵਾਪਰੇ ਇਸ ਸਾਕੇ ਸਬੰਧੀ ਸੰਸਦ ਨੂੰ ਮੰਨਣਾ ਚਾਹੀਦਾ ਹੈ ਕਿ ਸਰਕਾਰ ਕੋਲੋਂ ਗਲਤੀ ਹੋਈ ਸੀ। ਇਸ ਸਬੰਧ ਵਿੱਚ ਇੱਕ ਮੁਆਫ਼ੀ ਮਤਾ ਪੇਸ਼ ਕਰਕੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਹ ਦਿਹਾੜਾ ਸਮੁੱਚੀ ਸਿੱਖ ਕੌਮ ਨੂੰ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਪਰ ਇਸ ਮੌਕੇ ਸ਼ਾਂਤੀ ਬਣਾਈ…
  ਅੰਮ੍ਰਿਤਸਰ - ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ’ਚ ਦਰਬਾਰ ਸਾਹਿਬ ਸਮੂਹ ’ਤੇ ਕੀਤੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਅੱਜ ਸ਼ਾਮ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਤੇ ਛੇ ਜੂਨ ਦੇ ਦਿਨ ਨੂੰ ‘ਖ਼ਾਲਿਸਤਾਨੀ ਸੰਘਰਸ਼ ਦਿਵਸ’ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ। ਜਥੇਬੰਦੀ ਵਲੋਂ ਇਸ ਫ਼ੌਜੀ ਹਮਲੇ ਦੇ ਰੋਸ ਵਜੋਂ ਭਲਕੇ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਹੋਇਆ ਹੈ। ਮਾਰਚ ਦੀ ਅਗਵਾਈ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਰਦਿਆਂ ਆਖਿਆ ਕਿ ਫ਼ੌਜ ਵੱਲੋਂ ਦਰਬਾਰ ਸਾਹਿਬ ਸਮੂਹ ਸਥਿਤ ਹੋਰ ਗੁਰਦੁਆਰਿਆਂ ‘ਤੇ ਕੀਤੇ ਹਮਲੇ ਨੇ ਖ਼ਾਲਿਸਤਾਨ ਦੀ ਨੀਂਹ ਬੰਨ੍ਹੀ ਸੀ। ਉਨ੍ਹਾਂ ਆਖਿਆ ਕਿ ਇਸ ਫ਼ੌਜੀ ਕਾਰਵਾਈ ਦੀ ਪੀੜ ਅੱਜ ਵੀ ਸਿੱਖ ਭਾਈਚਾਰੇ ਵਿਚ ਤਾਜ਼ਾ ਹੈ।ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਇਸ ਹਮਲੇ ਬਾਰੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਸਰਕਾਰ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ ਪਰ ਸਿਰਫ਼ ਮੁਆਫ਼ੀ ਨਾਲ ਹੀ ਜ਼ਖ਼ਮ ਨਹੀਂ ਭਰੇ ਜਾ ਸਕਦੇ। ਜ਼ਖ਼ਮਾਂ ’ਤੇ ਮੱਲ੍ਹਮ ਤਾਂ…
  ਕਾਨ੍ਹਪੁਰ - ਰਾਸ਼ਟਰੀ ਸੋਇਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਜਦੋਂ ਕਿਤੇ ਸਰਕਾਰ ਦੀ ਕਾਰਗੁਜ਼ਾਰੀ ਵਿੱਚ ਕੋਈ ਨੁਕਸ ਨਜ਼ਰ ਆਇਆ ਤਾਂ ਉਹ ਸਰਕਾਰ ਨੂੰ ਉਸਾਰੂ ਸਲਾਹ ਦੇਣਗੇ। ਉਨ੍ਹ੍ਹ੍ਹ੍ਹਾਂ ਚੇਤਾਵਨੀ ਦਿੱਤੀ ਕਿ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਤੋਂ ਰੋਕਣ ਲਈ ਚੌਕੀਦਾਰੀ ਜ਼ਰੂਰੀ ਹੈ। ਇੱਥੇ ਸੰਘ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਜਮਹੂਰੀਅਤ ਵਿੱਚ ਚੁਣ ਕੇ ਆਏ ਹਨ, ਉਨ੍ਹਾਂ ਕੋਲ ਅਥਾਂਹ ਸ਼ਕਤੀ ਹੈ ਪਰ ਇਸ ਦਾ ਇਹ ਮਤਲਬ ਇਹ ਹਰਗਿਜ਼ ਨਹੀਂ ਕਿ ਉਹ ਆਪਣੀ ਤਾਕਤ ਦੀ ਦੁਰਵਰਤੋਂ ਕਰਨ। ਜੇ ਕਿਸੇ ਸਮੇਂ ਕਿਸੇ ਨੁਕਤੇ ਉੱਤੇ ਸਰਕਾਰ ਗਲਤ ਹੋਈ ਤਾਂ ਸੰਘ ਉਸਾਰੂ ਨਜ਼ਰਈਏ ਦੇ ਨਾਲ ਆਪਣੀ ਸਲਾਹ ਅਤੇ ਸੁਝਾਅ ਦੇਵੇਗਾ। ਸ੍ਰੀ ਭਾਗਵਤ ਦਾ ਇਹ ਬਿਆਨ ਦੂਜੀ ਵਾਰ ਬਣੀ ਮੋਦੀ ਸਰਕਾਰ ਤੋਂ ਬਾਅਦ ਆਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਮੀਟਿੰਗ ਦੌਰਾਨ ਭਾਗਵਤੀ ਨੇ ਵਲੰਟੀਅਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਹੰਕਾਰੀ ਨਹੀਂ ਹੋਣਾ ਚਾਹੀਦਾ।
  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਅਕਾਲੀ ਆਗੂ ਅਤੇ ਪੰਜ ਪੁਲੀਸ ਅਧਿਕਾਰੀਆਂ ਖਿਲਾਫ਼ ਚਲਾਨ ਪੇਸ਼ ਕਰਨ ਮਗਰੋਂ ਸਿਟ ਦੀ ਕਾਰਜ ਪ੍ਰਣਾਲੀ ਵਿਵਾਦਾਂ ’ਚ ਘਿਰ ਗਈ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ 5 ਅਪਰੈਲ ਨੂੰ ਹੁਕਮ ਜਾਰੀ ਕਰਕੇ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੜਤਾਲ ਤੋਂ ਲਾਂਭੇ ਕਰ ਦਿੱਤਾ ਸੀ। ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਆਈਜੀ ਨੂੰ ਪੰਜਾਬ ਸਰਕਾਰ ਨੇ 27 ਮਈ ਨੂੰ ਬਹਾਲ ਕਰ ਦਿੱਤਾ ਸੀ ਪਰੰਤੂ ਅਦਾਲਤ ਵਿੱਚ ਪੇਸ਼ ਚਲਾਨ ਤੋਂ ਸਾਬਤ ਹੁੰਦਾ ਹੈ ਕਿ ਉਹ 23 ਮਈ ਨੂੰ ਵੀ ਪੜਤਾਲ ਵਿੱਚ ਲੱਗੇ ਹੋਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਚੋਣ ਕਮਿਸ਼ਨ ਦੀ ਰੋਕ ਦੇ ਬਾਵਜੂਦ ਤਿੰਨ ਪੁਲੀਸ ਅਧਿਕਾਰੀਆਂ ਤੋਂ ਪੁੱਛ ਪੜਤਾਲ ਕੀਤੀ ਸੀ ਅਤੇ ਬਿਆਨ ਲਿਖੇ ਸਨ। ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ 56 ਸਫ਼ਿਆਂ ਦੀ ਪੜਤਾਲ ਰਿਪੋਰਟ ਵਿੱਚ ਕੋਟਕਪੂਰਾ ਗੋਲੀ ਕਾਂਡ ਤੋਂ ਇਲਾਵਾ 2007 ਤੋਂ ਲੈ ਕੇ 2015 ਤੱਕ ਦੀਆਂ ਘਟਨਾਵਾਂ ਦੇ ਵੇਰਵੇ ਦਿੱਤੇ ਗਏ ਹਨ। ਦਿਲਚਸਪ ਤੱਥ…
  ਫ਼ਤਹਿਗੜ੍ਹ ਸਾਹਿਬ - ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਬਾਬਾ ਦੀਪ ਸਿੰਘ ਜੀ ਨੇ ਆਪਣੀ ਮਹਾਨ ਸ਼ਹਾਦਤ ਦੇ ਕੇ ਕੇਵਲ ਸਿੱਖ ਕੌਮ ਨੂੰ ਆਪਣੀ ਅਣਖ਼-ਗੈਰਤ ਵਾਲੀ ਜਿ਼ੰਦਗੀ ਜਿਊਂਣ ਲਈ ਕੇਵਲ ਅਗਵਾਈ ਹੀ ਨਹੀਂ ਦਿੱਤੀ, ਬਲਕਿ ਸਿੱਖ ਕੌਮ ਦੇ ਇਤਿਹਾਸ ਦੇ ਸੁਨਹਿਰੀ ਪੰਨਿਆ ਨੂੰ ਹੋਰ ਰੋਸ਼ਨਾਇਆ । ਉਨ੍ਹਾਂ ਵੱਲੋਂ ਸੁਰੂ ਕੀਤੀ ਗਈ ਦਮਦਮੀ ਟਕਸਾਲ ਦੇ ਫਖ਼ਰ ਵਾਲੇ ਇਤਿਹਾਸ ਨੂੰ ਅੱਗੇ ਤੋਰਦੇ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਤਿੰਨ ਮੁਲਕਾਂ ਰੂਸ, ਬਰਤਾਨੀਆ ਅਤੇ ਹਿੰਦ ਫ਼ੌਜ ਦਾ ਦ੍ਰਿੜਤਾ ਨਾਲ 72 ਘੰਟੇ ਮੁਕਾਬਲਾ ਕੀਤਾ ਅਤੇ ਆਪਣੀ ਛਾਤੀ ਵਿਚ 72 ਗੋਲੀਆਂ ਦੇ ਨਿਸ਼ਾਨ ਲਗਵਾਕੇ ਮਹਾਨ ਸ਼ਹਾਦਤ ਪ੍ਰਾਪਤ ਕੀਤੀ । ਹਿੰਦੂਤਵ ਰਾਸ਼ਟਰ ਦੇ ਮੁਤੱਸਵੀ ਹੁਕਮਰਾਨਾਂ ਅੱਗੇ ਬਿਲਕੁਲ ਵੀ ਈਂਨ ਨਹੀਂ ਮੰਨੀ । ਪਰ ਦੁੱਖ ਅਤੇ ਅਫ਼ਸੋਸ ਹੈ ਕਿ ਜਦੋਂ ਸਮੁੱਚੀ ਸਿੱਖ ਕੌਮ ਵੱਲੋਂ ਸੰਤ ਭਿੰਡਰਾਂਵਾਲਿਆ ਦੇ ਸ਼ਹੀਦੀ ਅਸਥਾਂਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੁੱਚੀ ਸਿੱਖ ਕੌਮ ਹਰ ਸਾਲ 6 ਜੂਨ ਨੂੰ ਇਕੱਤਰ ਹੋ ਕੇ ਕੌਮੀ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਸਮੂਹਿਕ ਅਰਦਾਸ ਕਰਦੀ…
  ਅੰਮ੍ਰਿਤਸਰ - ਸਿੱਖ ਧਾਰਮਿਕ ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦ ਵਿੱਚ ਘਿਰ ਗਈ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਆਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉੱਚ ਪੱਧਰੀ ਕਮੇਟੀ ਬਣਾ ਕੇ ਇਸ ਦੀ ਘੋਖ ਕੀਤੀ ਜਾਵੇ। ਉਨ੍ਹਾਂ ਫਿਲਮਸਾਜ਼ਾਂ ਨੂੰ ਕਮੇਟੀ ਦੀ ਰਿਪੋਰਟ ਆਉਣ ਤੱਕ ਫਿਲਮ ਰਿਲੀਜ਼ ਨਾ ਕਰਨ ਲਈ ਆਖਿਆ ਹੈ। ਇਹ ਐਨੀਮੇਟਿਡ ਫਿਲਮ 5 ਜੂਨ ਨੂੰ ਰਿਲੀਜ਼ ਕੀਤੀ ਜਾਣੀ ਹੈ ਅਤੇ ਇਸ ਫਿਲਮ ਦਾ ਟਾਈਟਲ ਟਰੈਕ ਸੋਸ਼ਲ ਮੀਡੀਆ ’ਤੇ ਦਿਖਾਇਆ ਜਾ ਰਿਹਾ ਹੈ।ਸ਼ਿਕਾਇਤਾਂ ਵਿੱਚ ਦੋਸ਼ ਲਾਇਆ ਗਿਆ ਹੈ ਕਿ ਫ਼ਿਲਮ ਦੇ ਨਿਰਮਾਤਾ ਵੱਲੋਂ ਐਨੀਮੇਟਿਡ ਫ਼ਿਲਮ ਵਿੱਚ ਛੇਵੇਂ ਗੁਰੂ ਨੂੰ ਦਿਖਾਇਆ ਹੈ, ਜੋ ਸਿੱਖ ਮਰਿਆਦਾ ਦੀ ਉਲੰਘਣਾ ਹੈ। ਇਸ ਸਬੰਧ ਵਿਚ ਅਕਾਲ ਤਖ਼ਤ ਦੇ ਸਕੱਤਰੇਤ ਤੋਂ ਨਿੱਜੀ ਸਹਾਇਕ ਜਸਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮਸਾਜ਼ਾਂ ਨੂੰ ਆਖਿਆ ਕਿ ਫਿਲਮ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੀ ਮਨਜ਼ੂਰੀ ਲੈਣ। ਉਨ੍ਹਾਂ ਕਿਹਾ…
  ਜਲੰਧਰ - ਪੰਜਾਬ ਦੀਆਂ ਲੋਕ ਸਭਾ ਚੋਣਾਂ ’ਚ ਬੇਅਦਬੀ ਮੁੱਦੇ ਦਾ ਅਸਰ ਸਪੱਸ਼ਟ ਰੂਪ ਵਿਚ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ 10 ਵਿਚੋਂ 8 ਸੀਟਾਂ ’ਤੇ ਬੁਰੀ ਤਰ੍ਹਾਂ ਹਾਰ ਗਿਆ। ਨਕੋਦਰ ਬੇਅਦਬੀ ਕਾਂਡ ਦਾ ਅਸਰ ਜਲੰਧਰ ਅਤੇ ਫਤਹਿਗੜ੍ਹ ਸਾਹਿਬ ਦੀਆਂ ਸੀਟਾਂ ’ਤੇ ਪੂਰੀ ਤਰ੍ਹਾਂ ਪਿਆ ਜਿਥੋਂ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਉਮੀਦਵਾਰ ਚੋਣ ਹਾਰ ਗਏ, ਜਿਨ੍ਹਾਂ ਦਾ ਨਾਂ ਇਸ ਕਾਂਡ ਨਾਲ ਸਿੱਧੇ ਰੂਪ ਵਿਚ ਜੁੜਦਾ ਆ ਰਿਹਾ ਸੀ। ਕਾਂਗਰਸ ਪਾਰਟੀ ਨੇ ਬੇਅਦਬੀ ਨੂੰ ਚੋਣ ਮੁੱਦੇ ਵਜੋਂ ਉਭਾਰ ਕੇ ਪੇਸ਼ ਕੀਤਾ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ਲਈ ਸਾਰਾ ਜ਼ੋਰ ਲਾਇਆ ਹੋਇਆ ਸੀ ਕਿ ਬੇਅਦਬੀ ਕੋਈ ਮੁੱਦਾ ਹੀ ਨਾ ਬਣੇ। ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਦੇ ਕਈ ਆਗੂ ਵੀ ਦੱਬੀ ਜ਼ੁਬਾਨ ਨਾਲ ਇਹ ਗੱਲ ਕਹਿਣ ਲੱਗ ਪਏ ਹਨ ਕਿ ਨਕੋਦਰ ਤੇ ਬਰਗਾੜੀ ਬੇਅਦਬੀ ਕਾਂਡ ਨਾਲ ਸਿੱਖ ਵੋਟ ਅਕਾਲੀ ਦਲ ਖਿਲਾਫ ਭੁਗਤੀ ਹੈ। ਭਾਵੇਂ ਕਿ ਜਨਤਕ ਤੌਰ ’ਤੇ ਇਸ ਨੂੰ ਅਕਾਲੀ ਦਲ ਮੰਨਣ ਨੂੰ ਤਿਆਰ ਨਹੀਂ ਹੈ। ਜ਼ਿਕਰਯੋਗ ਹੈ ਕਿ…
  ਹੁਸ਼ਿਆਰਪੁਰ - ਦਲ ਖਾਲਸਾ ਨੇ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਹਮਲੇ ’ਚ ਮਾਰੇ ਗਏ ਸਿੱਖ ਸ਼ਰਧਾਲੂਆਂ, ਅਕਾਲ ਤਖ਼ਤ ਸਾਹਿਬ ਦਾ ਢਹਿ ਢੇਰੀ ਹੋਣਾ ਅਤੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿਚੋਂ ਲੁੱਟੇ ਤੇ ਸਾੜੇ ਗਏ ਵਡਮੁੱਲੇ ਖਜ਼ਾਨੇ ਵਿਰੁੱਧ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਵੀ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮਾਰਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੇਨਿਊ ਤੋਂ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿੱਥੇ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਦਿਆਂ ਸ਼ਹੀਦ ਹੋਣ ਵਾਲੇ ਸਿੰਘ ਤੇ ਸਿੰਘਣੀਆਂ ਨਮਿੱਤ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਹਮਖਿਆਲ ਜਥੇਬੰਦੀਆਂ ਨੂੰ ਮਾਰਚ ਵਿਚ ਸ਼ਾਮਲ ਹੋਣ ਅਤੇ ਮਿਲ ਕੇ ਆਜ਼ਾਦੀ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਗਿਆ ਹੈ।ਸ੍ਰੀ ਚੀਮਾ ਨੇ ਕਿਹਾ ਕਿ 35 ਵਰ੍ਹੇ ਬੀਤਣ ਤੋਂ ਬਾਅਦ ਵੀ ਭਾਰਤ…
  ਫੀਨਿਕਸ - ਅਮਰੀਕੀ ਕੰਪਨੀ ਨਾਰਦਸਟ੍ਰਾਮ ਨੇ ਦਸਤਾਰਾਂ ਨਾਲ ਜੁੜੇ ਆਪਣੇ ਇਸ਼ਤਿਹਾਰ ਨੂੰ ਲੈ ਕੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੀ ਹੈ | ਹਾਲਾਂਕਿ ਅਮਰੀਕਾ 'ਚ ਸਿੱਖ ਭਾਈਚਾਰੇ ਦੇ ਨਾਗਰਿਕ ਅਧਿਕਾਰ ਸੰਗਠਨ ਦੇ ਇਕ ਚੋਟੀ ਦੇ ਪ੍ਰਤੀਨਿਧੀ ਨੇ ਸਨਿਚਰਵਾਰ ਨੂੰ ਕਿਹਾ ਹੈ ਕਿ ਹੁਣ ਵੀ ਇਨ੍ਹਾਂ ਦਸਤਾਰਾਂ ਨੂੰ ਤਿਆਰ ਕਰਨ ਵਾਲੀ ਕੰਪਨੀ 'ਗੁੱਚੀ' ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੇ ਹਾਂ | ਨਿਊਯਾਰਕ ਸਥਿਤ ਇਕ ਸਿੱਖ ਸੰਗਠਨ ਦੇ ਸੀਨੀਅਰ ਅਧਿਕਾਰੀ ਸਿਮਰਨਜੀਤ ਸਿੰਘ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਲੋਕਾਂ ਨੂੰ ਪਿਆਰੀਆਂ ਤੇ ਪਵਿੱਤਰ ਵਸਤੂਆਂ ਨੂੰ ਕੰਪਨੀਆਂ ਉਪਭੋਗ ਵਸਤੂਆਂ ਦੇ ਰੂਪ 'ਚ ਪੇਸ਼ ਕਰ ਪੈਸਾ ਬਣਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਹੈ ਕਿ ਦਸਤਾਰ ਉਨ੍ਹਾਂ ਦੇ ਭਾਈਚਾਰੇ ਦੇ ਲੋਕਾਂ ਲਈ ਡੂੰਘੀ ਸ਼ਰਧਾ ਦਾ ਵਿਸ਼ਾ ਹੈ | ਗੌਰਤਲਬ ਹੈ ਕਿ ਨਾਰਦਸਟ੍ਰਾਮ ਦੀ ਵੈੱਬਸਾਈਟ 'ਤੇ 15 ਮਈ ਨੂੰ ਦਸਤਾਰ ਦਾ ਇਕ ਇਸ਼ਤਿਹਾਰ ਦਿੱਤਾ ਗਿਆ ਸੀ | ਇਸ ਦੇ ਵੇਰਵੇ 'ਚ ਲਿਖਿਆ ਸੀ ਕਿ ਸ਼ਾਨਦਾਰ ਢੰਗ ਨਾਲ ਤਿਆਰ ਦਸਤਾਰ, ਸਿਰ 'ਤੇ ਸਜਾਉਣ ਲਈ ਤਿਆਰ ਹੈ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com