ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੀ ਪਿੱਠ ਥਾਪੜ ਕੇ ਪ੍ਰਧਾਨ ਲੌਂਗੋਵਾਲ ਨੇ ਪੰਥ ਵਿਰੋਧੀ ਕਾਰਵਾਈ ਨੂੰ ਦਿੱਤਾ ਅੰਜਾਮ : ਭਾਈ ਮਾਝੀਭਦੌੜ/ਸਹਿਣਾ, (ਲੱਖਾ ਸਿੰਘ/ਅਵਤਾਰ ਸਿੰਘ ਚੀਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਕੀਤੇ ਸਿੰਘਾਂ ਦੇ ਦੋਸ਼ੀਆਂ ਸੰਬੰਧੀ ਕੈਪਟਨ ਸਰਕਾਰ ਦੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਇਸ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਅਤੇ ਇਸ ਜਾਂਚ ਵਿੱਚ ਬਾਦਲ ਪਰਿਵਾਰ ਨੂੰ ਦੋਸ਼ੀ ਐਲਾਣਿਆ ਗਿਆ ਹੈ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਅਜੇ ਵੀ ਬਾਦਲ ਪਰਿਵਾਰ ਦੀ ਪਿੱਠ ਥਾਪੜ ਰਿਹਾ ਹੈ, ਜਦਕਿ ਉਸਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਤੇ ਸ਼ਹੀਦ ਸਿੰਘਾਂ ਦੇ ਕਾਤਲਾਂ ਖਿਲਾਫ਼ ਸਖ਼ਤ ਕਾਰਵਾਈ ਲਈ ਅੱਗੇ ਆਉਂਦਾ, ਜਿਸ ਕਾਰਨ ਸਮੂਹ ਸਿੱਖ ਸੰਗਤ ਵਿੱਚ ਸ੍ਰੋਮਣੀ ਕਮੇਟੀ ਪ੍ਰਧਾਨ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ ਅਤੇ ਇਸੇ ਰੋਸ ਦੇ ਚੱਲਦਿਆਂ ‘ਦਰਬਾਰ ਏ ਖਾਲਸਾ’ ਜੱਥੇਬੰਦੀ ਵੱਲੋਂ 3 ਸਤੰਬਰ ਨੂੰ ਸ਼੍ਰੋਮਣ ਕਮੇਟੀ…
    ਬਠਿੰਡਾ - ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਆਖਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮੀਤ ਸਿੰਘ ਮਜੀਠੀਆ ਵੱਲੋਂ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੇ ਦਸ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਕਥਿਤ ਤੌਰ ’ਤੇ ਲੁੱਟਿਆ ਗਿਆ ਹੈ ਅਤੇ ਭ੍ਰਿਸ਼ਟਚਾਰ ਨਾਲ ਅਰਬਾਂ ਰੁਪਏ ਦੀ ਜਾਇਦਾਦ ਬਣਾਈ ਗਈ ਹੈ। ਉਨ੍ਹਾਂ ਕਿਹਾ, ‘‘ਇਹ ਆਗੂ ਹੋਟਲਾਂ ਤੋਂ ਲੈ ਕੇ ਲਗਜ਼ਰੀ ਕਾਰਾਂ ਤੇ ਹੈਲੀਕਾਪਟਰਾਂ ਦੇ ਮਾਲਕ ਕਿਵੇਂ ਬਣ ਗਏ?’’ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਸੁਖਬੀਰ ਬਾਦਲ ਮੇਰੇ ਖ਼ਾਤੇ ਵਿੱਚ 16 ਕਰੋੜ ਦੀ ਐਂਟਰੀ ਆਈਐੱਸਆਈ ਵੱਲੋਂ ਕਰਵਾਉਣ ਦੀਆਂ ਹਾਸੋਹੀਣੀਆਂ ਗੱਲਾਂ ਕਰਦੇ ਹਨ ਜਦੋਂਕਿ ਮੇਰੇ ਖਾਤੇ ਵਿੱਚ ਉਹ ਇੱਕ ਕਰੋੜ ਦੀ ਐਂਟਰੀ ਹੀ ਲੱਭ ਦੇਣ।’’ ਉਨ੍ਹਾਂ ਕਿਹਾ ਕਿ ਬਾਦਲ ਪਹਿਲਾਂ ਵੀ ਉਸ ਦੇ ਖ਼ਾਤੇ ਸੀਲ ਕਰਵਾ ਚੁੱਕੇ ਹਨ, ਜਿਨ੍ਹਾਂ ਨੂੰ ਅਦਾਲਤ ਰਾਹੀਂ ਖੁੱਲ੍ਹਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਚਨ ਸਿੰਘ ਦੀ ਵੀ ਜਾਂਚ ਹੋਣੀ ਚਾਹੀਦੀ, ਜੋ ਇੱਕ ਬਰਛਾ ਫੜ ਕੇ ਸੇਵਦਾਰ ਵਜੋਂ ਭਰਤੀ ਹੋਇਆ ਸੀ ਅਤੇ ਅੱਜ…
    ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਨੇ ਇੰਡੀਅਨ ਪੈਨਲ ਕੋਡ ਬਿੱਲ 2018 ਅਤੇ ਦੰਡ ਵਿਧਾਨ ਦੀ ਪ੍ਰਣਾਲੀ ਬਿੱਲ, 2018 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਬਿੱਲ ਅਨੁਸਾਰ ਕਿਸੇ ਵੀ ਧਰਮ, ਪਵਿੱਤਰ ਗ੍ਰੰਥਾਂ ਜਾਂ ਚੀਜ਼ਾਂ ਦੀ ਬੇਅਦਬੀ ਕਰਨ ਵਾਲਿਆਂ ਵਾਸਤੇ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਇਹ ਦੋ ਬਿੱਲ ਅੱਜ ਉਦੋਂ ਪੇਸ਼ ਕੀਤੇ ਗਏ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਣੀ ਸੀ ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਬੇਅਦਬੀ ਦੀਆਂ ਵਾਪਰੀਆਂ 100 ਤੋਂ ਵੱਧ ਘਟਨਾਵਾਂ ਬਾਰੇ ਜ਼ਿਕਰ ਕੀਤਾ ਗਿਆ ਹੈ ਅਤੇ ਇਸ ਰਿਪੋਰਟ ਅਨੁਸਾਰ ਇਹ ਗੱਲ ਪਾਈ ਗਈ ਸੀ ਕਿ ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਬੇਬੁਨਿਆਦ ਸਨ। ਵਿਧਾਨ ਸਭਾ ਦੁਆਰਾ ਅੱਜ ਪਾਸ ਕੀਤੇ ਦੋ ਕਾਨੂੰਨ, ਆਈਪੀਸੀ ਅਤੇ ਸੀਪੀਸੀ- ਸੈਕਸ਼ਨ ਅਨੁਸਾਰ ਆਈਪੀਸੀ ਅਧੀਨ ਦਸ ਸਾਲ ਦੀ ਸਜ਼ਾ ਅਤੇ ਸੀਪੀਸੀ ਦੇ ਸੈਕਸ਼ਨ 295 ਏਏ ਤਹਿਤ ਗੁਰੂ ਗ੍ਰੰਥ ਸਾਹਿਬ, ਭਗਵਤ ਗੀਤਾ, ਕੁਰਾਨ ਅਤੇ ਬਾਈਬਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ…
    ਅੰਮ੍ਰਿਤਸਰ - ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਨੇ ਸ਼੍ਰੋਮਣੀ ਕਮੇਟੀ ਖਿਲਾਫ ਨਿੰਦਾ ਮਤਾ ਪਾਸ ਕਰ ਦਿੱਤਾ ਹੈ। ਜਾਂਚ ਰਿਪੋਰਟ ਮਾਮਲੇ ਤੇ ਵਿਧਾਨ ਸਭਾ ਵਿੱਚ ਚਲ ਰਹੀ ਬਹਿਸ ਦੌਰਾਨ ਉਸ ਵੇਲੇ ਅਹਿਮ ਮੌੜ ਆਇਆ ਜਦੋਂ ਇੱਕ ਵਿਧਾਇਕ ਬੈਂਸ (ਬੈਂਸ ਭਰਾਵਾਂ 'ਚੋਂ ਨਹੀ)ਨੇ ਨੁਕਤਾ ਉਠਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਕੀ ਅਧਿਕਾਰ ਹੈ ਕਿ ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਪਹਿਲਾਂ ਹੀ ਰੱਦ ਕਰ ਦੇਵੇ ? ਵਿਧਾਇਕ ਵਲੋਂ ਉਠਾਏ ਨੁਕਤੇ ਨੂੰ ਅੱਗੇ ਤੋਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਈ ਧਾਰਮਿਕ ਸੰਸਥਾ ਨਹੀ ਬਲਕਿ ਸੰਵਿਧਾਨਕ ਤੌਰ ਤੇ ਚੁਣੀ ਹੋਈ ਸੰਸਥਾ ਹੈ ।ਇਸਨੂੰ ਕੋਈ ਹੱਕ ਨਹੀ ਹੈ ।ਉਨ੍ਹਾਂ ਆਪਣੀ ਗਲ ਨੂੰ ਜਾਰੀ ਰੱਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ,ਰਾਮ ਰਹੀਮ ਦਾ ਚੇਲਾ ਹੈ ।ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ…
    ਨਿਊਯਾਰਕ, 26 ਅਗਸਤਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਕੈਲੀਫੋਰਨੀਆ ’ਚ ਕਥਿਤ ਤੌਰ ’ਤੇ ਖਾਲਿਸਤਾਨ ਦੇ ਹਮਾਇਤੀਆਂ ਨੇ ਹਮਲਾ ਕਰ ਦਿੱਤਾ, ਜਿਸ ’ਚ ਉਨ੍ਹਾਂ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ।ਨਿਊਯਾਰਕ ਤੋਂ ਬਾਅਦ ਕੈਲੀਫੋਰਨੀਆ ਪਹੁੰਚੇ ਮਨਜੀਤ ਸਿੰਘ ਨੇ ਕਿਹਾ ਕਿ ਉਸ ਦੀ ਫੇਰੀ ਦਾ ਮਕਸਦ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਿਲਸਿਲੇ ’ਚ ਸਿੱਖ ਭਾਈਚਾਰੇ ਨਾਲ ਚਰਚਾ ਕਰਨੀ ਸੀ, ਜੋ ਕਿ ਅਗਲੇ ਸਾਲ ਕਰਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ’ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਨਿਊਯਾਰਕ ’ਚ ਹਮਲਾ ਕੀਤਾ ਗਿਆ ਸੀ। ਮਨਜੀਤ ਸਿੰਘ ਕੈਲੀਫੋਰਨੀਆ ਦੇ ਯੂਬਾ ਸ਼ਹਿਰ ਸਥਿਤ ਗੁਰਦੁਆਰੇ ਗਏ ਸਨ ਕਿ ‘ਖਾਲਿਸਤਾਨ ਰਾਏਸ਼ੁਮਾਰੀ-2020’ ਦੀ ਹਮਾਇਤ ਕਰਨ ਵਾਲੇ 30-35 ਲੋਕਾਂ ਦੇ ਗਰੁੱਪ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਕੈਲੀਫੋਰਨੀਆ ਤੋਂ ਮਨਜੀਤ ਸਿੰਘ ਨੇ ਫੋਨ ’ਤੇ ਦੱਸਿਆ, ‘ਮੈਂ ਜ਼ਖ਼ਮੀ ਹਾਂ। ਉਨ੍ਹਾਂ ਮੈਨੂੰ ਧੱਕਾ ਦਿੱਤਾ ਤੇ ਠੁੱਡੇ ਮਾਰੇ। ਇਹ ਇੱਕ ਜਾਨਲੇਵਾ ਹਮਲਾ ਸੀ।’ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ…
    ਟੋਹਾਣਾ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਰੋਹਤਕ ਵਿੱਚ ਹੋਈ ਮੀਟਿੰਗ ਵਿੱਚ ਕਮੇਟੀ ਦੇ ਮੈਂਬਰਾਂ ਨੇ ਬਹੁਮੱਤ ਨਾਲ ਕਮੇਟੀ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਸੂਬਾ ਪੱਧਰੀ ਕਾਰਜਕਾਰਨੀ ਦੀ ਚੋਣ ਲਈ ਪੰਦਰਾਂ ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਬਾਦਲ ਪਰਿਵਾਰ ਦੇ ਮਿੱਤਰ ਚੌਟਾਲਾ ਪਰਿਵਾਰ ਦੀ ਸ਼ਰਨ ਵਿੱਚ ਜਾਣ ’ਤੇ ਸਾਰੇ ਮੈਂਬਰ ਖਫ਼ਾ ਸਨ। ਪਿਛਲੇ ਕਈ ਦਿਨਾਂ ਤੋਂ ਝੀਂਡਾ ਵਿਰੁੱਧ ਚੱਲ ਰਹੀ ਲਾਮਬੰਦੀ ਤੋਂ ਬਾਅਦ 25 ਅਗਸਤ ਨੂੰ ਰੋਹਤਕ ਵਿੱਚ ਮੀਟਿੰਗ ਰੱਖੀ ਗਈ ਸੀ।ਇਸ ਮੀਟਿੰਗ ਦੀ ਪ੍ਰਧਾਨਗੀ ਚੰਨਦੀਪ ਸਿੰਘ ਨੇ ਕੀਤੀ ਤੇ ਇਹ ਮੀਟਿੰਗ ਚਾਰ ਘੰਟੇ ਤਕ ਚੱਲੀ। ਇਸ ਵਿੱਚ ਦੀਦਾਰ ਸਿੰਘ ਨਲਵੀ, ਸਤਪਾਲ ਸਿੰਘ, ਅਮਰੀਕ ਸਿੰਘ, ਜੀਤ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ, ਹਰਵੈਰ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ, ਅਜਮੇਰ ਸਿੰਘ, ਮੋਹਨ ਜੀਤ ਸਿੰਘ, ਹਰਭਜਨ ਸਿੰਘ, ਅਮਰਿੰਦਰ ਸਿੰਘ, ਬਲਦੇਵ ਸਿੰਘ, ਸਰਤਾਜ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ, ਪ੍ਰਭਜੀਤ ਸਿੰਘ, ਮਹਿੰਦਪਾਲ ਸਿੰਘ,…
    ਰਾਜਵਿੰਦਰ ਸਿੰਘ ਰਾਹੀ * ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੈਂਬਰਾਂ ਨੇ ਮੁੱਦੲੀ ਸੁਸਤ ਗਵਾਹ ਚੁਸਤ ਦੀ ਫੁਰਤੀ ਦਿਖਾਂੳੁਦਿਅਾਂ ਸ਼੍ਰੀ ਗੁਰੂ ਗਰੰਥ ਸਾਹਬ ਜੀ ਦੀ ਬੇਅਦਬੀ ਦੀਅਾਂ ਘਟਨਾਵਾਂ ਬਾਰੇ ਬਣੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ ਨੂੰ ਵਗੈਰ ਪੜਿਅਾਂ ਹੀ ਰੱਦ ਕਰ ਦਿੱਤਾ ਹੈ। ੲਿਸ ਰਿਪੋਰਟ ਵਿਚੋਂ ਜੇ ਬਾਦਲਾਂ ਵਾਲਾ ਹਿੱਸਾ ਛੱਡ ਵੀ ਦੇੲੀੲੇ ਤਾਂ ਵੀ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਰਿਪੋਰਟ ਰੱਦ ਕਰਕੇ ਬੇਅਦਬੀ ਦੀਅਾਂ ਘਟਨਾਵਾਂ ਦੇ ਦੋਸ਼ੀ ਸਰਸੇ ਵਾਲਿਅਾਂ ਨੂੰ ਵੀ ਦੋਸ਼ਾਂ ਤੋਂ ਪੂਰੀ ਤਰਾਂ ਬਰੀ ਕਰ ਦਿੱਤਾ ਹੈ! ਹਾਲਾਂ ਕਿ ਬਾਦਲਾਂ ਵਲੋਂ ਬਣਾੲੀ ਗੲੀ ਸਿਟ ਨੇ ਸਰਸੇ ਵਾਲੇ ਦੋਸ਼ੀ ਫੜ ਕੇ ਅਦਾਲਤਾਂ ਵਿਚ ਵੀ ਪੇਸ਼ ਕਰ ਦਿੱਤੇ ਹਨ ਤੇ ੳੁਹਨਾਂ ਨੇ ਜ਼ੁਰਮ ਵੀ ਕਬੂਲ ਕਰ ਲੲੇ ਹਨ! ਸੁਅਾਲ ਪੈਦਾ ਹੁੰਦਾ ਹੈ ਕਿ ਜੇ ਸ਼੍ਰੋਮਣੀ ਕਮੇਟੀ ਨੂੰ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਟ ਤੇ ਯਕੀਨ ਨਹੀਂ ਤਾਂ ੳੁਹ ਜਸਟਿਸ ਜੋਰਾ ਸਿੰਘ ਦੀ ਰਿਪੋਟ ਬਾਰੇ ਅਾਪਣਾ ਪੱਖ ਸਪੱਸ਼ਟ ਕਰਨ ਕਿ ੳੁਸ ਨੂੰ ਕੀ ਸਮਝਦੇ ਹਨ! ਚਲੋ…
    ਲੁਧਿਆਣਾ - ਵਿਧਾਨ ਸਭਾ ਸੈਸ਼ਨ ਵਿੱਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਤੋਂ ਪਹਿਲਾਂ ਬੇਅਦਬੀ ਕਾਂਡ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਤੇ ਲੁਧਿਆਣਾ ਤੋਂ ਡੀਆਈਜੀ ਆਰਐਸ ਖੱਟਰਾ ਨੇ ਇਥੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਵੀ ਪੁਲੀਸ ’ਤੇ ਕਿਸੇ ਤਰ੍ਹਾਂ ਦਾ ਕੋਈ ਦਬਾਅ ਨਹੀਂ ਸੀ, ਸਿਰਫ਼ ਇਹੀ ਹੁਕਮ ਹੁੰਦੇ ਸਨ ਕਿ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰੋ। ਅਜਿਹਾ ਦਬਾਅ ਮੌਜੂਦਾ ਕਾਂਗਰਸ ਸਰਕਾਰ ਵੇਲੇ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧੀਨ ਆਉਣ ਵਾਲੇ ਬੇਅਦਬੀ ਮਾਮਲਿਆਂ ਵਿੱਚ ਸਿੱਧੇ ਤੌਰ ’ਤੇ ਡੇਰਾ ਪ੍ਰੇਮੀਆਂ ਦਾ ਹੱਥ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਬੂਤ ਉਨ੍ਹਾਂ ਨੂੰ ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਕੋਲੋਂ ਹੀ ਮਿਲੇ ਸਨ, ਜਿਸ ਤੋਂ ਬਾਅਦ ਬੇਅਦਬੀ ਕਾਂਡ ਦੀ ਜਾਂਚ ਅੱਗੇ ਵਧੀ।ਉਨ੍ਹਾਂ ਦੱਸਿਆ ਕਿ ਮੌੜ ਮੰਡੀ ਧਮਾਕੇ ਤੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਪ੍ਰੇਮੀ ਸ਼ਾਮਲ ਸਨ, ਜਿਨ੍ਹਾਂ…
    ਪਟਿਆਲਾ - ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸਪਸਟ ਕੀਤਾ ਹੈ ਕਿ ਭਾਈ ਰਾਜੋਆਣਾ ਨੂੰ ਅਕਾਲ ਤਖਤ ਦਾ ਜਥੇਦਾਰ ਨਹੀਂ ਬਣਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਅਤੇ ਸ਼ੋਸ਼ਲ ਮੀਡੀਆ ਤੇ ਵੀਰ ਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਵਾਰੇ ਗਲਤ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ , ਇਹ ਸੱਭ ਕੁਝ ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ ।ਖਾਲਸਾ ਜੀ, ਜਦੋਂ 2012 ਦੇ ਵਿੱਚ ਵੀਰਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਦੀ ਫਾਂਸੀ ਦੀ ਸਜ਼ਾ ਨੂੰ ਖ਼ਤਮ ਕਰਾਉਣ ਲਈ ਖਾਲਸਾ ਪੰਥ ਸੜਕਾਂ ਤੇ ਆ ਗਿਆ ਸੀ, ਉਸ ਸਮੇਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਲਵੰਤ ਸਿੰਘ ਨੰਦਗੜ ਜੀ ਨੇ ਅਖ਼ਬਾਰ ਵਿੱਚ ਕਿਹਾ ਸੀ ਕਿ ਮੈਂ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਤੇ ਮੇਰੀ ਜਗ੍ਹਾਂ ਤੇ ਵੀਰਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਨੂੰ ਜਥੇਦਾਰ ਬਣਾਇਆ ਜਾਵੇ, ਇਹੀ ਗੱਲ ਮੈਨੂੰ ਫੋਨ ਕਰਕੇ 2012 ਵਿੱਚ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਖਾਲਸਾ ਜੀ ਨੇ ਕਹੀ…
    ਅੰਮਿਤਸਰ - ਸਿੱਖ ਗੁਰੂਦਵਾਰਾ ਐਕਟ ਮੁਤਾਬਿਕ ਕੋਈ ਇੱਕ ਖਾਸ ਏਜੰਡਾ ਵਿਚਾਰਨ ਲਈ ਇਹ ਮੀਟਿੰਗ ਸੱਦੀ ਜਾ ਸਕਦੀ ਹੈ ਪਰ ਸ਼ਰਤ ਇਹ ਹੈ ਕਿ ਇਸ ਵਿੱਚ ਕੇਵਲ ਇੱਕੋ ਮੱਦ ਹੀ ਵਿਚਾਰੀ ਜਾ ਸਕਦੀ ਹੈ | ਇਸੇ ਕਾਰਨ ਇਸ ਮੀਟਿੰਗ ਦਾ ਇੱਕੋ ਏਜੰਡਾ " ਅਜੋਕੇ ਪੰਥਕ ਹਾਲਾਤ " ਹੀ ਰੱਖਿਆ ਗਿਆ ਹੈ |ਦਰਅਸਲ " ਅਜੋਕੇ ਪੰਥਕ ਹਾਲਾਤਾਂ " ਵਿੱਚ ਸਿਰਫ ਇੱਕ ਗੱਲ ਹੀ ਨਵੀਂ ਹੋਣ ਜਾ ਰਹੀ ਹੈ ਤੇ ਉਹ ਹੈ ਬੇਅਦਵੀ ਦੀਆਂ ਘਟਨਾਵਾਂ ਦੀ ਖੋਜ ਲਈ ਬਣਾਏ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ , ਜੋ 24 ਅਗਸਤ ਨੂੰ ਸ਼ੁਰੂ ਹੋਣ ਜਾ ਰਹੇ ਪੰਜਾਬ ਅਸੇੰਬਲੀ ਦੇ ਇਜਲਾਸ ਵਿੱਚ ਪੇਸ਼ ਹੋਣ ਜਾ ਰਹੀ ਹੈ |ਮੈਨੂੰ ਲਗਦਾ ਹੈ ਕਿ ਪੰਥਕ ਸੰਸਥਾਵਾਂ ਦੀ ਇੱਕ ਵਾਰ ਫਿਰ ਦੁਰਵਰਤੋਂ ਕਰਦਿਆਂ , ਸੁਖਬੀਰ ਬਾਦਲ ਦੇ ਕਹਿਣ ਤੇ ਇੱਕ ਮਤਾ ਜਸਟਿਸ ਰਣਜੀਤ ਸਿੰਘ ਦੇ ਖਿਲਾਫ ਅਤੇ ਦੂਜਾ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਹੀ ਪੁਆਇਆ ਜਾਵੇਗਾ |ਇੱਕ ਵਾਰ ਫਿਰ ਸੁਖਬੀਰ ਬਾਦਲ , ਧਾਰਮਿੱਕ ਸੰਸਥਾਵਾਂ ਦੇ ਮੋਢੇ ਤੇ ਰੱਖ ਕੇ ਸਿਆਸੀ ਤੋਪ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com