ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਾਹੌਰ - ਕਰਤਾਰਪੁਰ ਦੇ ਗੁਰਦਆਰਾ ਦਰਬਾਰ ਸਾਹਿਬ ਲਈ ਤਿਆਰ ਕੀਤੇ ਜਾ ਰਹੇ ਲਾਂਘੇ ਨਾਲ ਪੈਂਦੇ ਇੱਕ ਹੋਰ ਗੁਰਦੁਆਰੇ ਵਿੱਚ ਬਾਬੇ ਨਾਨਕ ਦੇ ਸਮੇਂ ਦੇ ਪੁਰਾਤਨ ਖੂਹ ਬਾਰੇ ਪਤਾ ਲੱਗਿਆ ਹੈ। ਇਸ ਖੂਹ ਦਾ ਉਦੋਂ ਪਤਾ ਲੱਗਾ ਜਦੋਂ ਗੁਰਦੁਆਰਾ ਡੇਰਾ ਸਾਹਿਬ ਕਰਤਾਰਪੁਰ ਦੇ ਨਜ਼ਦੀਕ ਖ਼ੁਦਾਈ ਚੱਲ ਰਹੀ ਸੀ। ਇਹ ਸਥਾਨ ਲਾਹੌਰ ਤੋਂ 125 ਕਿਲੋਮੀਟਰ ਦੂਰ ਹੈ। ਵੀਹ ਫੁੱਟ ਡੂੰਘਾ ਖੂਹ ਪੁਰਾਤਨ ਨਾਨਕਸ਼ਾਹੀ ਇੱਟਾਂ (ਛੋਟੀਆਂ ਇੱਟਾਂ) ਦਾ ਬਣਿਆ ਹੋਇਆ ਹੈ। ਇਹ ਜਾਣਕਾਰੀ ਗੁਰਦੁਆਰੇ ਦੇ ਸੇਵਾਦਾਰ ਸਰਦਾਰ ਗੋਬਿੰਦ ਸਿੰਘ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਇਹ ਖੂਹ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਬਣਿਆ ਹੋਇਆ ਜਾਪਦਾ ਹੈ ਅਤੇ ਇਸ ਨੂੰ ਨਵੇਂ ਸਿਰੇ ਤੋਂ ਚਾਲੂ ਕਰਕੇ ਸੰਗਤ ਲਈ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਖੂਹ ਸਾਹਿਬ’ ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ ਸ਼ਰਧਾ ਦਾ ਕੇਂਦਰ ਬਣੇਗਾ ਅਤੇ ਉਹ ਇਸ ਖੂਹ ਨੂੰ ਜਲਦੀ ਹੀ ਚਾਲੂ ਕਰ ਦੇਣਗੇ। ਸ਼ਰਧਾਲੂ ਇੱਥੋਂ ਦਾ ਪਵਿੱਤਰ ਜਲ ਵੀ ਨਾਲ ਲੈ ਕੇ ਜਾ ਸਕਣਗੇ। ਇਹ ਭਾਰਤੀ ਅਤੇ ਹੋਰ ਵਿਦੇਸ਼ੀ ਸਿੱਖਾਂ ਲਈ ਹੋਰ ਵੀ ਖਿੱਚ…
    ਚੰਡੀਗੜ੍ਹ - ਬਹਿਬਲ ਕਲਾਂ ਗੋਲੀ ਕਾਂਡ ਵਿੱਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਖਾਰਜ ਕੀਤਾ ਹੈ ਜਿਨ੍ਹਾਂ ਵਿੱਚ ਕੁੱਝ ਵਿਅਕਤੀਆਂ ਨੂੰ ਇਸ ਜਾਂਚ ਵਿੱਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵੱਲੋਂ ਸਿਰਫ਼ ਇੱਕ ਦੋਸ਼ੀ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ।ਪੰਜਾਬ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ ’ਤੇ ਤਫਤੀਸ਼ ਜਾਰੀ ਹੈ। ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ 792 ਸਫਿਆਂ ਦਾ ਚਲਾਨ ਜਿਸ ਦਾ ਮੀਡੀਆ ਰਿਪੋਰਟਾਂ ਵਿੱਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇੱਕ ਮੁਲਜ਼ਮ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ਼ ਹੀ ਪੇਸ਼ ਕੀਤਾ ਗਿਆ ਹੈ। ਇਹ ਚਲਾਨ ਠੋਸ ਸਬੂਤਾਂ ’ਤੇ ਆਧਾਰਤ ਹੈ, ਜਿਸ ਵਿੱਚ ਅਜੇ ਵੀ ਕਈ ਪਹਿਲੂਆਂ ’ਤੇ ਦੋਸ਼ੀ ਖਿਲਾਫ਼ ਜਾਂਚ ਜਾਰੀ ਹੈ। ਤਫ਼ਤੀਸ਼ ਮੁਕੰਮਲ…
    ਸੰਗਰੂਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੀਆਂ ਚੋਣਵੀਂਆਂ ਪੁਸਤਕਾਂ ਨੂੰ ਵੱਖ-ਵੱਖ ਭਾਰਤੀ ਭਾਸ਼ਾਵਾਂ 'ਚ ਛਾਪਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਆਸਾਮ 'ਚ ਸਿੱਖਾਂ ਦੇ ਪਿੰਡ ਚਾਪਰਮੁਖ 'ਚ ਸਥਿਤ ਗੁਰਦੁਆਰਾ ਸਾਹਿਬ ਲਈ 10 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਦੱਸਿਆ ਕਿ ਉਪਰੋਕਤ ਫ਼ੈਸਲਿਆਂ ਤੋਂ ਇਲਾਵਾ ਦਿੱਲੀ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਛਾਪਿਆ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਲਿਟਰੇਚਰ ਹਾਊਸ ਸਥਾਪਿਤ ਹੋਵੇਗਾ | ਇਸ ਤੋਂ ਇਲਾਵਾ ਭਾਈ ਲੌਾਗੋਵਾਲ ਨੇ ਕਿਹਾ ਕਿ 10 ਅਪ੍ਰੈਲ ਨੰੂ ਅੱਧੀ ਰਾਤੀ ਸ੍ਰੀ ਹਰਿਮੰਦਰ ਸਾਹਿਬ ਦੇ ਕਿਬਾੜ ਖੁਲ੍ਹਵਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ…
    ਜੈਤੋ - ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਣੀ 21 ਮੈਂਬਰੀ ਕਮੇਟੀ ਨੇ ਅੱਜ ਪਿੰਡ ਬਹਿਬਲ ਕਲਾਂ ਦੇ ਗੁਰਦੁਆਰੇ ਵਿਚ ਸੰਗਤ ਦੇ ਇਕੱਠ ਦੌਰਾਨ ਬਰਗਾੜੀ ਇਨਸਾਫ਼ ਮੋਰਚੇ ਦਾ ਦੂਜਾ ਪੜਾਅ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਵੀ ਦੱਸਿਆ ਗਿਆ ਕਿ 28 ਅਪਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਕਮੇਟੀ ਮੈਂਬਰਾਂ ਦੀ ਮੀਟਿੰਗ ਮੋਰਚੇ ਦੀ ਦਸ਼ਾ ਤੇ ਦਿਸ਼ਾ ਤੈਅ ਕਰੇਗੀ।ਇਸ ਐਲਾਨ ਮੌਕੇ ਨਰੈਣ ਸਿੰਘ ਚੌੜਾ, ਲੱਖਾ ਸਿਧਾਣਾ, ਦਰਬਾਰਾ ਸਿੰਘ ਗਿੱਲ, ਸਤਨਾਮ ਸਿੰਘ ਖੰਡਾ, ਗੁਰਸੇਵਕ ਸਿੰਘ ਭਾਣਾ, ਪ੍ਰੋ. ਬਲਜਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਬਿਨਾਂ ਕਿਸੇ ਦਾ ਨਾਂ ਲਿਆਂ ਦੋਸ਼ ਲਾਏ ਗਏ ਕਿ ਬਰਗਾੜੀ ਮੋਰਚਾ ਕਥਿਤ ਸਰਕਾਰੀ ਕਹਿਣੇ ’ਤੇ ਬਿਨਾਂ ਸੋਚੇ ਸਮਝੇ ਚੁੱਕਿਆ ਗਿਆ। ਆਗੂਆਂ ਨੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਚ ਕਥਿਤ ਤੌਰ ’ਤੇ ਬਾਦਲਾਂ ਦਾ ਹੱਥ ਹੋਣ ਦੇ ਬਾਵਜੂਦ ਹਕੂਮਤ ਉਨ੍ਹਾਂ ਨੂੰ ਹੱਥ ਨਹੀਂ ਪਾ ਰਹੀ।ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਿੱਟ ਦੇ ਕੰਮਕਾਜ ਤੋਂ ਲਾਂਭੇ ਕਰਨ ਲਈ ਬਾਦਲਾਂ ਦੀ ਆਲੋਚਨਾ ਕਰਦਿਆਂ ਕਿਹਾ…
    ਸ਼੍ਰੀ ਅਨੰਦਪੁਰ ਸਾਹਿਬ - ਦਲ ਖਾਲਸਾ ਨਾਲ ਸਬੰਧਤ ਨੌਜਵਾਨ ਸਿੱਖ ਜਥੇਬੰਦੀ ਸਿੱਖ ਯੂਥ ਆਫ਼ ਪੰਜਾਬ ਨੇ ਅੱਜ ਵਿਸਾਖੀ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਿੱਖ ਰਾਸ਼ਟਰ ਦਿਵਸ ਵਜੋਂ ਮਨਾਉਂਦੇ ਹੋਏ ਸਿੱਖ ਪ੍ਰਭੂਸੱਤਾ ਅਤੇ ਆਜ਼ਾਦੀ ਦਾ ਪ੍ਰਤੀਕ ਝੰਡਾ ਲਹਿਰਾਇਆ ਉਪਰੰਤ ਅਰਦਾਸ ਕਰਨ ਤੋਂ ਬਾਅਦ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮੂਲ ਨਾਨਕਸ਼ਾਹੀ ਕਲੰਡਰ ਸੰਮਤ 551 ਜਿਸ ਨੂੰ ਪਾਲ ਸਿੰਘ ਪੁਰੇਵਾਲ ਨੇ ਤਿਆਰ ਕੀਤਾ ਸੀ ਜਾਰੀ ਕੀਤਾ।2003 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਬਸੰਮਤੀ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਸੀ ਪਰ 2010 ਇਸ ਦੀ ਭਾਵਨਾ ਨੂੰ ਮੁੜ ਬਿਕਰਮੀ ਕਰ ਦਿੱਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਦਾ ਮੁੜ ਬਿਕਰਮੀ ਕਰਨਾ ਕਮੇਟੀ ਦਾ ਆਰ.ਐੱਸ.ਐੱਸ. ਅੱਗੇ ਝੁੱਕਣਾ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਬਾਹਰੀ ਰਾਜਨੀਤਿਕ ਦਬਾਅ ਕਬੂਲਣਾ ਬੰਦ ਕਰੇ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹਕੀਕਤ ਵਿੱਚ ਲਾਗੂ ਕਰੇ।ਨੌਜਵਾਨ ਸਿੱਖ ਜਥੇਬੰਦੀ ਨੇ ਮੂਲ…
    ਨਵੀਂ ਦਿੱਲੀ - ਦਿੱਲੀ ਦੇ ਮਾਇਆਪੁਰੀ ਇਲਾਕੇ ਵਿੱਚ ਅੱਜ ਭਾਰਤੀ ਸੁਰੱਖਿਆ ਬਲਾਂ ਵੱਲੋਂ ਤਾਕਤ ਦੀ ਵਰਤੋਂ ਨਾਲ ਇੱਥੇ ਚਲਦੀਆਂ ਕੁਬਾੜ ਦੀਆਂ ਦੁਕਾਨਾਂ ਨੂੰ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਦੁਕਾਨਦਾਰਾਂ ਅਤੇ ਭਾਰਤੀ ਸੁਰੱਖਿਆ ਬਲਾਂ ਦਰਮਿਆਨ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਘਟਨਾ ਦੀਆਂ ਸਾਹਮਣੇ ਆਈਆਂ ਵੀਡੀਓ ਵਿੱਚ ਨਜ਼ਰ ਪੈ ਰਿਹਾ ਹੈ ਕਿ ਭਾਰਤੀ ਸੁਰੱਖਿਆ ਬੱਲ ਸਿੱਖ ਦੁਕਾਨਦਾਰਾਂ 'ਤੇ ਲਾਠੀਚਾਰਜ ਅਤੇ ਪਥਰਾਅ ਕਰ ਰਹੇ ਹਨ ਜਿਸ ਦੇ ਜਵਾਬ ਵਿੱਚ ਸਿੱਖ ਦੁਕਾਨਦਾਰ ਵੀ ਭਾਰਤੀ ਸੁਰੱਖਿਆ ਬਲਾਂ 'ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਮਾਇਆਪੁਰੀ ਦੇ ਇਸ ਇਲਾਕੇ ਵਿੱਚ ਸਿੱਖਾਂ ਦੀਆਂ ਜ਼ਿਆਦਾ ਦੁਕਾਨਾਂ ਹਨ ਜਿਹਨਾਂ ਵਿਚ ਕਬਾੜ ਦਾ ਕੰਮ ਹੁੰਦਾ ਹੈ। ਇਹ ਦੁਕਾਨਾਂ ਬਹੁਤ ਪੁਰਾਣੇ ਸਮੇਂ ਤੋਂ ਇੱਥੇ ਹਨ। ਪਰ ਬੀਤੇ ਦਿਨੀਂ ਭਾਰਤ ਦੇ ਕੌਮੀ ਗ੍ਰੀਨ ਟ੍ਰਿਬਿਊਨਲ ਵੱਲੋਂ ਪ੍ਰਦੂਸ਼ਣ ਨੂੰ ਕਾਰਨ ਦਸਦਿਆਂ ਇਹਨਾਂ ਦੁਕਾਨਾਂ ਨੂੰ ਬੰਦ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਭਾਰਤੀ ਸੁਰੱਖਿਆ ਬਲਾਂ ਵੱਲੋਂ ਵੱਡੀ ਗਿਣਤੀ ਵਿੱਚ ਇਹਨਾਂ ਦੁਕਾਨਾਂ ਨੂੰ ਜਬਰਨ ਸੀਲ…
    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲਦੀ ਹੀ 'ਸਿੱਖ ਹੈਰੀਟੇਜ ਕਮਿਸ਼ਨ' ਦਾ ਗਠਨ ਕੀਤਾ ਜਾਵੇਗਾ। ਦੁਨੀਆ ਭਰ ਵਿੱਚ ਕਿਸੇ ਗੁਰਦੁਆਰੇ ਤੇ ਸਿੱਖ ਪੰਥ ਨਾਲ ਸਬੰਧਤ ਇਮਾਰਤ ਦੀ ਮੁਰੰਮਤ ਕਰਨ ਤੋਂ ਪਹਿਲਾਂ ਇਸ ਕਮਿਸ਼ਨ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਇਸ ਕਮਿਸ਼ਨ ਵਿੱਚ ਦੋ ਸਿੱਖ ਇਤਿਹਾਸਕਾਰ ਦੋ ਆਰਕੀਟੈਕਟ ਤੇ ਇੱਕ ਸਿੱਖ ਵਿਦਵਾਨ ਜਾਂ ਹੋਰ ਮਾਹਰ ਹੋ ਸਕਦਾ ਹੈ।ਪਿਛਲੇ ਦਿਨੀਂ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਗੁਰਦੁਆਰੇ ਦੀ ਇਤਿਹਾਸਿਕ ਡਿਉਢੀ ਤੋੜਨ ਤੋਂ ਬਾਅਦ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਸੀ ਤੇ ਸਿੱਖ ਪੰਥ ਵਿੱਚ ਜਿਸ ਤਰ੍ਹਾਂ ਇਸ ਦਾ ਵਿਰੋਧ ਹੋਇਆ ਸੀ, ਇਸ ਲਈ ਇਸ ਤਰ੍ਹਾਂ ਦੇ ਕਮਿਸ਼ਨ ਦੀ ਜ਼ਰੂਰਤ ਮਹਿਸੂਸ ਹੋਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੱਸਿਆ ਕਿ 60 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਜਾ ਪੰਥ ਨਾਲ ਸਬੰਧਤ ਇਮਾਰਤ ਦੀ ਮੁਰੰਮਤ ਕਰਨ ਲਈ ਇਸ ਕਮਿਸ਼ਨ ਤੋਂ ਇਜਾਜ਼ਤ ਲੈਣੀ ਪਵੇਗੀ।ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੀ ਡਿਉਢੀ ਤੋੜਨ ਦੀ ਘਟਨਾ ਨਾਲ ਸਿੱਖ…
    ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੀ ਮੁੱਢਲੀ ਰਿਪੋਰਟ ਸੌਂਪ ਦਿੱਤੀ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਰਿਪੋਰਟ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਖਿਲਾਫ਼ ਪੁਲਿਸ ਕੇਸ ਦਰਜ ਕੀਤਾ ਜਾਵੇਗਾ। ਭਾਈ ਲੌਂਗੋਵਾਲ ਮੁਤਾਬਕ ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਅੱਗੇ ਤੋਂ ਕਿਸੇ ਵੀ ਹੋਰ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਨਾ ਦੇਣ ਦੀ ਵੀ ਸਿਫਾਰਸ਼ ਕੀਤੀ ਹੈ।ਯਾਦ ਰਹੇ ਬੀਤੇ ਦਿਨੀਂ ਰਾਤ ਦੇ ਹਨੇਰੇ ਵਿੱਚ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਵੱਲੋਂ ਦਰਸ਼ਨੀ ਡਿਉੜੀ ਢਾਹੀ ਗਈ ਸੀ, ਜਿਸ ਮਗਰੋਂ ਭਾਈ ਲੌਂਗੋਵਾਲ ਨੇ ਤੁਰੰਤ ਕਾਰਵਾਈ ਕਰਦਿਆਂ ਬਾਬਾ ਜਗਤਾਰ ਸਿੰਘ ਦੀਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਸਾਰੀਆਂ ਸੇਵਾਵਾਂ ਰੋਕ ਦਿੱਤੀਆਂ ਸੀ ਤੇ ਜਾਂਚ ਲਈ ਕਮੇਟੀ ਗਠਿਤ ਕੀਤੀ ਸੀ।ਭਾਈ ਲੌਂਗੋਵਾਲ ਨੇ ਦੱਸਿਆ ਕਿ ਦਰਸ਼ਨੀ ਡਿਉੜੀ ਢਾਹੇ ਜਾਣ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਹ ਧਾਰਮਿਕ ਤੇ ਮਰਯਾਦਾ…
    - ਪ੍ਰੋ. ਕਸ਼ਮੀਰਾ ਸਿੰਘ ਬੜੀ ਹੀ ਅਫ਼ਸੋਸ ਵਾਲ਼ੀ ਸਥਿੱਤੀ ਬਣੀ ਪਈ ਹੈ। ਅੱਜ ‘ਚਮਕੌਰ ਦੀ ਗੜ੍ਹੀ’ ਦੇਖਣ ਲਈ ਬੱਚੇ ਤਰਸਦੇ ਹਨ। ਬੱਚੇ ਪੁੱਛਦੇ ਹਨ ਕਿ ‘ਠੰਢਾ ਬੁਰਜ’ ਕਿਹੜਾ ਹੈ? ਮਾਪਿਆਂ ਕੋਲ਼ ਰੋਣ ਤੋਂ ਬਿਨਾਂ, ਬੱਚਿਆਂ ਨੂੰ ਦੇਣ ਲਈ, ਕੋਈ ਉੱਤਰ ਨਹੀਂ ਰਹਿ ਗਿਆ।ਕਾਰ-ਸੇਵਾ ਵਾਲ਼ੇ ਬਾਬਿਆਂ ਨੂੰ ਮੋਹਰੇ ਬਣਾ ਕੇ ਸਿੱਖ ਇਤਿਹਾਸ ਦੀ ਪੁਰਾਤਨਤਾ ਨੂੰ ਖ਼ਤਮ ਕੀਤਾ ਗਿਆ ਹੈ। ਇੱਸ ਸਾਜਿਸ਼ ਦੇ ਪਿੱਛੇ ਕੌਣ ਹਨ, ਉਨ੍ਹਾਂ ਨੂੰ ਪਛਾਨਣਾ ਵੀ ਬਹੁਤ ਜ਼ਰੂਰੀ ਹੈ। ਬ੍ਰਾਹਮਣਵਾਦ/ਬਿੱਪਰਵਾਦ ਕੋਲ਼ ਰਾਜ ਸ਼ਕਤੀ ਤੋਂ ਬਿਨਾਂ ਹੋਰ ਬਹੁਤ ਸਾਰੇ ਸਾਧਨ ਹਨ ਜਿਨ੍ਹਾਂ ਦੀ ਵਰਤੋਂ ਕਰ ਕੇ ਉਹ ਸਿੱਖਾਂ ਦੇ ਪੁਰਾਤਨ ਇਤਿਹਾਸ ਦੀ ਹੋਂਦ ਨੂੰ ਖ਼ਤਮ ਕਰਵਾ ਰਹੇ ਹਨ। ਹਿੰਦੁਸਤਾਨ ਦੀ ਧਰਤੀ ਉੱਤੋਂ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਦਾ ਨਾਮੋ-ਨਿਸ਼ਾਨ ਮਿਟਾ ਕੇ ਇਸ ਧਰਤੀ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਬਿੱਪਰਵਾਦੀ ਸ਼ਕਤੀਆਂ ਪੂਰੀ ਤਰ੍ਹਾਂ ਤੱਤਪਰ ਹਨ। ਇਹ ਸ਼ਕਤੀਆਂ ਸਿੱਖਾਂ ਦੀ ਚੁਣੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖਾਂ ਦੇ ਇਤਿਹਾਸ ਦੀ ਪੁਰਾਤਨਤਾ ਨੂੰ ਖ਼ਤਮ ਕਰਵਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਬਿੱਪਰਵਾਦੀਆਂ…
    ਤਰਨ ਤਾਰਨ: ਲੰਘੀ ਰਾਤ ਕਾਰਸੇਵਾ ਵਾਲਿਆਂ ਨੇ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਓੜੀ ਮੁੜ ਢਾਹੁਣੀ ਸ਼ੁਰੂ ਕਰ ਦਿੱਤੀ।ਸ਼ਨਿੱਚਰਵਾਰ 30 ਮਾਰਚ ਨੂੰ ਰਾਤ ਤਕਰੀਬਨ 9 ਵਜੇ ਤੋਂ ਬਾਅਦ ਬਾਬਾ ਜਗਤਾਰ ਸਿੰਘ ਕਾਰਸੇਵਾ ਨਾਲ ਸੰਬੰਧਤ ‘ਸੇਵਾਦਾਰਾਂ’ ਨੇ ਸਿੱਖ ਰਾਜ ਦੀ ਇਸ ਨਿਸ਼ਾਨੀ ਨੂੰ ਬਦਾਨਾਂ ਤੇ ਹਥੌੜਿਆਂ ਦੀਆਂ ਮਾਰਾਂ ਦਾ ਨਿਸ਼ਾਨਾ ਬਣਾਉਣਾ ਸ਼ੁਰੂ ਕੀਤਾ ਤਾਂ ਆਲੇ-ਦੁਆਲੇ ਦੇ ਕਾਫੀ ਲੋਕ ਇਕੱਠੇ ਹੋ ਗਏ।ਇਸ ਤੋਂ ਪਹਿਲਾਂ ਲੰਘੇ ਸਾਲ ਸਤੰਬਰ ਵਿਚ ਵੀ ਕਾਰਸੇਵਾ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮਨਜੂਰੀ ਲੈ ਕੇ ਇਸ ਇਤਿਹਾਸਕ ਵਿਰਾਸਤ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਸੀ ਪਰ ਸਿੱਖ ਨੌਜਵਾਨਾਂ ਤੇ ਸੰਗਤਾਂ ਦੇ ਵਿਰੋਧ ਕਾਰਨ ਉਹ ਉਸ ਵੇਲੇ ਅਜਿਹਾ ਨਹੀਂ ਸਨ ਕਰ ਸਕੇ।ਲੰਘੀ ਰਾਤ ਜਦੋਂ ਕਾਰਸੇਵਾ ਵਾਲਿਆਂ ਨੇ ਦਰਸ਼ਨੀ ਡਿਓੜੀ ਨੂੰ ਮੁੜ ਢਾਹੁਣਾ ਸ਼ੁਰੂ ਕੀਤਾ ਤਾਂ ਕੁਝ ਸਿੱਖ ਨੌਜਵਾਨਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ। ਇਨ੍ਹਾਂ ਨੌਜਵਾਨਾਂ ਨੇ ਕਾਰਸੇਵਾ ਵਾਲਿਆਂ ਦੇ ਕਰਿੰਦਿਆਂ ਨੂੰ ਬੇਨਤੀ ਕੀਤੀ ਕਿ ਇਸ ਇਤਿਹਾਸਕ ਨਿਸ਼ਾਨੀ ਨੂੰ ਨਾ ਮੇਟਿਆ ਜਾਵੇ ਪਰ ‘ਸੇਵਾਦਾਰਾਂ’ ਨੇ ਉਨ੍ਹਾਂ ਦੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com