ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ੍ਰੀ ਮੁਕਤਸਰ ਸਾਹਿਬ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਮਾਘੀ ਜੋੜ ਮੇਲੇ ਮੌਕੇ ਵੱਡੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਰ ਕੰਮਾਂ ਤੋਂ ਇਲਾਵਾ ਦੋ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ 'ਚ ਕਰਤਾਰਪੁਰ ਸ਼ਹਿਰ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣਾ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ। ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਹੁਣ ਵੱਡੀ ਚੁਣੌਤੀ ਇਹ ਹੈ ਕਿ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਮੁੜ ਨਰਿੰਦਰ ਮੋਦੀ ਨੂੰ ਪ੍ਰਧਾਨ ਬਣਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਭਾਵੇਂ ਪੰਜਾਬ ਦੀ ਸਤਾਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਮਾਘੀ ਮੇਲੇ ਤੇ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ ਅਤੇ ਖੁੱਲ੍ਹਕੇ ਦੂਸ਼ਣਬਾਜੀ ਕੀਤੀ ਗਈ ਜਦੋਂ ਕਿ…
    ਚੰਡੀਗੜ੍ਹ : ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ ਰਤਨ ਸਿੰਘ ਅਜਨਾਲਾ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਹ ਬਿਨਾਂ ਕਿਸੇ ਕੁਰਸੀ ਦੀ ਲਾਲਸਾ ਬਲਕਿ ਕੌਮੀ ਜਜ਼ਬੇ ਨਾਲ ਸ਼ਾਮਲ ਹੋਏ ਹਨ। ਪੀਰ ਮੁਹੰਮਦ ਨੇ ਕਿਹਾ ਕਿ ਉਹ ਫੈਡਰੇਸ਼ਨ ਤੋ ਅਸਤੀਫਾ ਦੇ ਚੁੱਕੇ ਹਨ ਪਰ ਫੈਡਰੇਸ਼ਨ ਦਾ ਢਾਂਚਾ ਭੰਗ ਨਹੀਂ ਹੋਇਆ।ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਰਾਜਸੀਕਰਨ ਰੋਕਣ ਲਈ ਅੈਚ ਅੈਸ ਫੁਲਕਾ ਦਾ ਸਾਥ ਦਿੱਤਾ ਜਾਵੇਗਾ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸਿੱਖ ਹਮੇਸ਼ਾ ਆਲ਼ ਇੰਡੀਆ ਗੁਰਦੁਆਰਾ ਅੈਕਟ ਦੀ ਮੰਗ ਕਰ ਰਿਹਾ ਹੈ । ਸੇਖਵਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੀਂਅਤ ਕਰਕੇ ਆਲ ਇੰਡੀਆ ਗੁਰਦੁਆਰਾ ਅੈਕਟ ਨਹੀਂ ਬਣ ਸਕਿਆ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸ਼੍ਰੋਮਣੀ ਕਮੇਟੀ ਕਬਜ਼ੇ ਵਿੱਚੋ ਬਾਹਰ ਹੋਵੇ । ਉਨ੍ਹਾਂ ਕਿਹਾ ਕਿ ਉਹ ਹਮਖਿਆਲੀ ਪਾਰਟੀਆਂ ਨੂੰ…
    ਸ੍ਰੀ ਮੁਕਤਸਰ ਸਾਹਿਬ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਬਰਗਾੜੀ ਵਿਖੇ ਧਰਨਾ ਲਾਉਣ ਵਾਲੀਆਂ ਪੰਥ ਦੋਖੀ ਤਾਕਤਾਂ ਕਾਂਗਰਸ ਪਾਰਟੀ ਦੀ ਟੀਮ ਹਨ ਤੇ ਉਹ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਿੱਖ ਪੰਥ ਦੀ ਦੋਖੀ ਸਰਕਾਰ ਹੈ ਜਿਸ ਨੇ ਸਾਡੇ ਧਾਰਮਿਕ ਸਥਾਨਾਂ ਤੇ ਹਮਲੇ ਕਰਾਏ ਪਰ ਸਾਡੀ ਸਰਕਾਰ ਦੇ 10 ਸਾਲਾਂ ਦੇ ਰਾਜ ਵਿੱਚ ਪੰਜਾਬ ਭਰ ਵਿੱਚ ਸ਼ਹੀਦਾਂ ਦੀਆਂ ਅਨੇਕਾਂ ਯਾਦਗਾਰਾਂ ਬਣਾਈਆਂ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੀ ਸਰਕਾਰ ਵਿੱਚ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਕਰਤਾਰਪੁਰ ਦੇ ਲਾਂਘੇ ਦਾ ਫ਼ੈਸਲਾ ਤੇ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਸਲਾਘਾਯੋਗ ਕੰਮ ਕੀਤੇ ਹਨ।
    ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਆਗੂ ਐਚ ਐਸ ਫੂਲਕਾ ਨੂੰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਈ ਕਾਨੂੰਨੀ ਲੜਾਈ ਲੜਨ ਬਦਲੇ ਕੇਂਦਰੀ ਮੰਤਰੀ ਵਿਜੈ ਗੋਇਲ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਸਨਮਾਨਿਆ ਗਿਆ। ਇਸ ਮੌਕੇ ਸ੍ਰੀ ਗੋਇਲ ਨੇ ਸ੍ਰੀ ਫੂਲਕਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਸਾਰੇ ‘ਚੰਗੇ ਬੰਦਿਆਂ’ ਲਈ ਖੁੱਲ੍ਹੇ ਹਨ। ਸ੍ਰੀ ਫੂਲਕਾ ਇਹ ਤਾਂ ਮੰਨਦੇ ਰਹੇ ਹਨ ਕਿ ਉਹ ਭਾਜਪਾ ਦੇ ਕਈ ਆਗੂਆਂ ਦੇ ਕਰੀਬ ਹਨ ਪਰ ਉਨ੍ਹਾਂ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ‘‘ ਭਾਜਪਾ ਨੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਲਈ ਸਾਡੀ ਲੜਾਈ ਵਿਚ ਹਮੇਸ਼ਾਂ ਸਾਡਾ ਸਾਥ ਦਿੱਤਾ ਹੈ। ਮੈਂ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਦਾ ਰਿਹਾ ਹਾਂ ਤੇ ਉਹ ਇਸ ਬਾਰੇ ਮੇਰੇ ਸਟੈਂਡ ਦੀ ਹਮਾਇਤ ਕਰਦੇ ਰਹੇ ਹਨ।’’ ਉਂਝ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ…
    ਕੋਟਕਪੂਰਾ - ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਸਟਿਸ ਜ਼ੋਰਾ ਸਿੰਘ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।ਸ੍ਰੀ ਖਹਿਰਾ ਅੱਜ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿਖੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਮਰੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਇਸ ਕੇਸ ਵਿਚ ਕਥਿਤ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਣ ਵਾਲਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬੀਆਂ ਨਾਲ ਦਗ਼ਾ ਕਮਾਉਣ ’ਤੇ ਜਸਟਿਸ ਜ਼ੋਰਾ ਸਿੰਘ ਨੂੰ ਸਿੱਖ ਸੰਗਤ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਆਪਣਾ ਫਰਜ਼ ਸਹੀ ਤਰੀਕੇ ਨਾਲ ਨਿਭਾਉਂਦੇ ਹੋਏ ਸਹੀ ਢੰਗ ਨਾਲ ਜਾਂਚ ਕਰਦੇ ਤਾਂ ਇਨਸਾਫ਼ ਮਿਲਣ ’ਚ ਦੇਰੀ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਸ਼ਾਇਦ ਇਹੋ ਵਜ੍ਹਾ ਹੈ ਕਿ…
    ਫ਼ਤਹਿਗੜ੍ਹ ਸਾਹਿ - “ਬੀਜੇਪੀ-ਆਰ.ਐਸ.ਐਸ. ਦੀ ਸੋਚ ਦੀ ਪੈਰੋਕਾਰ ਆਗੂ ਬੀਬੀ ਲਕਛਮੀ ਕਾਂਤ ਚਾਵਲਾ ਵੱਲੋਂ ਕੇ.ਪੀ.ਐਸ. ਗਿੱਲ ਵਰਗੇ ਸਿੱਖ ਕੌਮ ਦੇ ਕਾਤਲ ਨੂੰ ਇਕ ਕਿਤਾਬ ਵਿਚ ਬੁੱਚੜ ਕਰਾਰ ਦੇਣ ਉਤੇ ਬੀਬੀ ਵੱਲੋਂ ਗੈਰ-ਦਲੀਲ ਵਿਰੋਧ ਕਰਨ ਪਿੱਛੇ ਕੇਵਲ ਤੇ ਕੇਵਲ ਬੀਜੇਪੀ-ਆਰ.ਐਸ.ਐਸ. ਦੀ ਸਿੱਖ ਵਿਰੋਧੀ ਨਫ਼ਰਤ ਭਰੀ ਸੋਚ ਹੀ ਹੈ । ਜਦੋਂਕਿ ਸਮੁੱਚੇ ਪੰਜਾਬੀਆਂ, ਇਨਸਾਫ਼ ਪਸੰਦ ਸਖਸੀਅਤਾਂ, ਮਨੁੱਖੀ ਅਧਿਕਾਰ ਜਥੇਬੰਦੀਆਂ ਅਤੇ ਸੱਚ ਉਤੇ ਪਹਿਰਾ ਦੇਣ ਵਾਲੀਆ ਸਖਸ਼ੀਅਤਾਂ ਨੂੰ ਇਹ ਪੂਰਨ ਜਾਣਕਾਰੀ ਹੈ ਕਿ ਮਰਹੂਮ ਕੇ.ਪੀ.ਐਸ. ਗਿੱਲ ਪਿੱਛੇ ਉਸ ਸਮੇਂ ਹਿੰਦੂਤਵ ਹੁਕਮਰਾਨ ਅਤੇ ਮੁਤੱਸਵੀ ਜਮਾਤਾਂ ਢਾਲ ਬਣਕੇ ਖੜ੍ਹੀਆ ਸਨ, ਜਿਸ ਦੀ ਬਦੌਲਤ ਮਰਹੂਮ ਕੇ.ਪੀ.ਐਸ. ਗਿੱਲ ਨੇ ਗੈਰ-ਇਨਸਾਨੀਅਤ ਅਤੇ ਅਣਮਨੁੱਖੀ ਢੰਗਾਂ ਦੀ ਵਰਤੋਂ ਕਰਕੇ ਵੱਡੀ ਗਿਣਤੀ ਵਿਚ ਸਿੱਖ ਨੌਜ਼ਵਾਨੀ, ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਸਮਰਥਕਾਂ ਨੂੰ ਝੂਠੇ ਪੁਲਿਸ ਮੁਕਾਬਲਿਆ ਵਿਚ ਅਤੇ ਅਣਮਨੁੱਖੀ ਤਸੱਦਦ ਕਰਕੇ ਸ਼ਹੀਦ ਕੀਤਾ ਸੀ ਅਤੇ ਪੰਜਾਬ ਵਿਚ ਨੌਜ਼ਵਾਨੀ ਦੇ ਖੂਨ ਨਾਲ ਹੋਲੀ ਖੇਡੀ ਸੀ । ਜੇਕਰ ਸਿੱਖ ਸੰਘਰਸ਼ ਨੂੰ ਅੱਖੀ ਦੇਖਣ ਵਾਲੇ ਸ. ਸਰਬਜੀਤ ਸਿੰਘ ਘੁੰਮਣ ਨੇ ਆਪਣੇ ਵੱਲੋਂ ਲਿਖੀ ਕਿਤਾਬ ‘ਅੰਮ੍ਰਿਤਸਰ…
    ਅੰਮ੍ਰਿਤਸਰ - ਸੂਬੇ ਦੀਆਂ ਦੋ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ‘ਪੰਜਾਬੀ ਏਕਤਾ ਪਾਰਟੀ’ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਮਹਾਗੱਠਜੋੜ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਪੰਜਾਬ ਦੀਆਂ ਸਾਰੀਆਂ ਵਿਰੋਧੀ ਧਿਰਾਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਇਹ ਖ਼ੁਲਾਸਾ ਅੱਜ ਇੱਥੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ਹੈ। ਇਸ ਤੋਂ ਪਹਿਲਾਂ ਦੋਵਾਂ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ, ਜਿਸ ਤੋਂ ਬਾਅਦ ਇਹ ਸਾਂਝਾ ਬਿਆਨ ਜਾਰੀ ਕੀਤਾ ਗਿਆ।ਸ੍ਰੀ ਖਹਿਰਾ ਆਪਣੀ ਨਵੀਂ ਪਾਰਟੀ ਦੇ ਐਲਾਨ ਮਗਰੋਂ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ। ਉਪਰੰਤ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਲਗਭਗ ਦੋ ਘੰਟੇ ਬੰਦ ਕਮਰਾ ਮੀਟਿੰਗ ਤੋਂ ਬਾਅਦ ਦੋਵਾਂ ਆਗੂਆਂ ਨੇ ਖ਼ੁਲਾਸਾ ਕੀਤਾ ਕਿ ਦੋਵੇਂ ਪਾਰਟੀਆਂ ਪੰਜਾਬ ’ਚ ਸਾਰੀਆਂ ਵਿਰੋਧੀ ਪਾਰਟੀਆਂ ਦਾ ‘ਮਹਾਗੱਠਜੋੜ’ ਕਰਨ ਲਈ ਯਤਨ ਕਰਨਗੇ। ਮੀਡੀਆ ਨਾਲ ਗੱਲਬਾਤ ਦੌਰਾਨ…
    ਚੰਡੀਗੜ੍ਹ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਸ ਵੱਕਾਰੀ ਪ੍ਰਾਜੈਕਟ ਨੂੰ ਫ਼ੁਰਤੀ ਨਾਲ ਮੁਕੰਮਲ ਕਰਵਾਉਣ ਵਾਸਤੇ ਸਰਕਾਰ ਨੂੰ ਆਪਣੀ ਕਾਰਜਸ਼ੈਲੀ ਸੁਧਾਰਨ ਲਈ ਆਖਿਆ। ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ 12 ਦਸੰਬਰ ਨੂੰ ਵਧੀਕ ਮੁੱਖ ਸਕੱਤਰ ਦੀ ਅਗਵਾਈ ਵਿਚ ਮੀਟਿੰਗ ਹੋਈ ਸੀ, ਜਿਸ ਵਿਚ ਇਸ ਲਾਂਘੇ ਦੀ ਉਸਾਰੀ ਲਈ ਢੁਕਵੇਂ ਤਾਲਮੇਲ ਸਬੰਧੀ ਫ਼ੈਸਲੇ ਲਏ ਗਏ ਸਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਮੀਟਿੰਗ ਵਿਚ ਲਏ ਫ਼ੈਸਲਿਆਂ ਦਾ ਵੇਰਵਾ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ।ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਲਏ ਫ਼ੈਸਲਿਆਂ ਦੀ ਜਾਣਕਾਰੀ ਸਿਰਫ਼ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੂੰ ਮਿਲੀ ਹੈ। ਇਸ ਬੇਲੋੜੀ ਦੇਰੀ ਦੇ ਬਾਵਜੂਦ ਐਨਐਚਏਆਈ ਨੇ ਤੁਰੰਤ ਪ੍ਰਾਜੈਕਟ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਲਾਂਘੇ ਲਈ ਗ੍ਰਹਿਣ ਕੀਤੇ ਜਾਣ ਵਾਲੇ ਖਸਰਾ ਨੰਬਰਾਂ ਦੀ ਸੂਚੀ ਵੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਇਹ ਸਾਰੀ ਜਾਣਕਾਰੀ…
    ਚੰਡੀਗੜ੍ਹ - ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਸਿਆਸਤ ਦੀ ਘੁਸਪੈਠ ਬੰਦ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਉਹ ਵਾਲੰਟੀਅਰਾਂ ਦੀ ਫ਼ੌਜ ਤਿਆਰ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਬਕਾ ਜੱਜ ਕੁਲਦੀਪ ਸਿੰਘ ਦੀ ਸਰਪ੍ਰਸਤੀ ਹੇਠ ਸਿੱਖ ਸੇਵਕ ਸੰਗਠਨ ਦੇ ਨਾਮ ਹੇਠ ਬੁੱਧੀਜੀਵੀ ਵਿੰਗ ਕਾਇਮ ਕੀਤਾ ਜਾਵੇਗਾ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਲੋਕ ਸਭਾ ਦੀ ਚੋਣ ਲੜਨ ਦੀ ਥਾਂ ਇਸ ਮਿਸ਼ਨ ਨੂੰ ਪਹਿਲ ਦੇਣਗੇ। ਉਨ੍ਹਾਂ ਦੱਸਿਆ ਕਿ ਵਾਲੰਟੀਅਰਾਂ ਦੀ ਫ਼ੌਜ ਦੇ ਦੋ ਯੂਨਿਟ ਹੋਣਗੇ। ਪਹਿਲੇ ਯੂਨਿਟ ਵਿਚ ਕੇਵਲ ਸਾਬਤ ਸੂਰਤ ਸਿੱਖ ਹੀ ਹੋਣਗੇ ਜਦਕਿ ਦੂਸਰੇ ਯੂਨਿਟ ਵਿਚ ਨਸ਼ਿਆਂ ਦੇ ਖਿਲਾਫ਼ ਲੜਾਈ ਲੜਣ ਵਾਲਾ ਕੋਈ ਵੀ ਵਿਅਕਤੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੌਜ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ 12 ਜਨਵਰੀ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਕੀਤੀ ਜਾਵੇਗੀ। ਇਸ ਲਈ ਇੱਕ ਚੋਣ ਕਮੇਟੀ ਵੀ ਬਣਾਈ ਜਾਵੇਗੀ, ਜੋ ਵਾਲੰਟੀਅਰਾਂ ਦੀ…
    ਚੰਡੀਗੜ੍ਹ - ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਤਤਕਾਰ ਹੋ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਲਾਂਘੇ ਵਾਸਤੇ ਜ਼ਮੀਨ ਐਕੁਆਇਰ ਕਰਨ ਵਰਗੇ ਕੰਮ ਪੰਜਾਬ ਸਰਕਾਰ ਨੇ ਕਰਨੇ ਹਨ। ਇਸ ਦੇ ਜਵਾਬ ਵਿਚ ਸਹਿਕਾਰਤਾ ਮੰਤਰੀ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਮੰਤਰਾਲੇ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੇ ਪੱਤਰ ਦੇ ਹਵਾਲੇ ਨਾਲ ਕਿਹਾ ਕਿ ਜ਼ਮੀਨ ਐਕੁਆਇਰ ਕਰਨ ਤੋਂ ਲੈ ਕੇ ਸਾਰੇ ਕੰਮਕਾਜ ਕੌਮੀ ਰਾਜਮਾਰਗ ਅਥਾਰਿਟੀ ਆਫ਼ ਇੰਡੀਆ ਨੇ ਕਰਨੇ ਹਨ ਅਤੇ ਰਾਜ ਸਰਕਾਰ ਨੇ ਇਨ੍ਹਾਂ ਕੰਮਾਂ ਵਿਚ ਤੇਜ਼ੀ ਲਿਆਉਣ ’ਚ ਮਦਦ ਕਰਨੀ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਬਿਆਨ ਦੇਣ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਪੱਤਰ ਨੂੰ ਪੜ੍ਹ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਨੂੰ ਜਾਂਦੇ ਰਸਤੇ ਦੀ ਨਿਸ਼ਾਨਦੇਹੀ ਕਰ ਦਿੱਤੀ ਹੈ ਤੇ ਇਸ ਦੇ ਦੁਆਲੇ ਝੰਡੀਆਂ ਵੀ ਲਗਵਾ ਦਿੱਤੀਆਂ ਹਨ। ਗੁਰਦਾਸਪੁਰ ਦਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com