ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    - ਕਿਰਪਾਲ ਸਿੰਘ ਬਠਿੰਡਾ 98554-80797 ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਨਾਲ ਹਰ ਖੇਤਰ ਵਿੱਚ ਕੀਤੇ ਮਤਰੇਈ ਮਾਂ ਵਾਲੇ ਸਲੂਕ ਤੋਂ ਹਰ ਪੰਜਾਬੀ ਭਲੀ ਭਾਂਤ ਜਾਣੂ ਹੈ ਇਸ ਲਈ ਇਸ ਦੇ ਵਿਸਥਾਰ ਵਿੱਚ ਜਾਣ ਦੀ ਬਹੁਤੀ ਲੋੜ ਨਹੀਂ ਭਾਸਦੀ। ਕੇਂਦਰ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਖਾਸ ਕਰਕੇ 1984 ਦੇ ਤੀਜੇ ਘੱਲੂਘਾਰੇ ਉਪਰੰਤ ਪੰਥ ਨੇ ਇੱਕ ਵਾਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨੂੰ ਵੱਡੀ ਸਫਲਤਾ ਦਿਵਾਈ। ਉਸ ਦੇ ਫੇਲ੍ਹ ਹੋ ਜਾਣ ਜਾਂ ਉਸ ਨੂੰ ਫੇਲ੍ਹ ਕੀਤੇ ਜਾਣ ਉਪਰੰਤ ਪੰਥ ਦੇ ਨਾਮ ’ਤੇ ਸਿੱਖਾਂ ਦਾ ਵੱਡਾ ਹਿੱਸਾ ਪ੍ਰਕਾਸ਼ ਸਿੰਘ ਬਾਦਲ ਦੇ ਮਗਰ ਹੋ ਤੁਰਿਆ ਪਰ ਉਹ ਵੀ 1984 ਦਾ ਨਾਮ ਲੈ ਕੇ ਭਾਵੇਂ ਵਾਰ ਵਾਰ ਚੋਣਾਂ ਜਿੱਤਣ ਅਤੇ ਪੰਜਾਬ ਤੇ ਕੇਂਦਰ ਸਰਕਾਰਾਂ ਵਿੱਚ ਸੱਤਾ ਦਾ ਸੁੱਖ ਤਾਂ ਮਾਣਦਾ ਰਿਹਾ ਪਰ ਸਮੁੱਚੇ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉੱਤਰ ਸਕਿਆ।ਦੋਵਾਂ ਮੁੱਖ ਪਾਰਟੀਆਂ ਤੋਂ ਨਿਰਾਸ਼ ਹੋ ਕੇ ਪੰਜਾਬੀਆਂ ਨੇ 2014 ਦੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਕੇਜ਼ਰੀਵਾਲ ਵੱਲ ਰੁੱਖ ਕੀਤਾ ਅਤੇ…
    ਅੰਮ੍ਰਿਤਸਰ - ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜੇਜੇ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇੱਥੇ ਆਉਣ ਨਾਲ ਪਾਕਿਸਤਾਨੀ ਸ਼ਹਿ ਨਾਲ ਗ਼ਲਤ ਹਰਕਤਾਂ ਕਰਨ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਉੱਧਰ, ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਜੇਜੇ ਸਿੰਘ ਹੀ ਰਹਿਣਗੇ।ਨਾਲ ਹੀ ਬ੍ਰਹਮਪੁਰਾ ਨੇ ਕਿਹਾ ਕਿ ਜੇਜੇ ਸਿੰਘ ਦੀ ਕੁਰਬਾਨੀ ਬੀਬੀ ਖਾਲੜਾ ਤੋਂ ਘੱਟ ਨਹੀਂ ਹੈ। ਦੇਸ਼ ਦੀ ਰੱਖਿਆ ਕਰਦੇ ਹੋਏ ਉਹ ਦੁਸ਼ਮਣ ਦੀ ਗੋਲ਼ੀ ਦਾ ਨਿਸ਼ਾਨਾ ਵੀ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਪੀਡੀਏ ਦੀਆਂ 8 ਮੀਟਿੰਗਾਂ ਹੋਇਆਂ ਜਿਨ੍ਹਾਂ ‘ਚ ਇੱਕ ਵਾਰ ਵੀ ਖਾਲੜਾ ਦੇ ਨਾਂਅ ਦਾ ਜ਼ਿਕਰ ਨਹੀਂ ਹੋਇਆ ਅਤੇ ਇਸੇ ਦੌਰਾਨ ਉਹ ਜੇਜੇ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉਤਾਰ ਚੁੱਕੇ ਸੀ।ਬ੍ਰਹਮਪੁਰਾ ਨੇ ਅੱਗੇ ਕਿਹਾ ਕਿ ਇੱਕੋ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਬੀਬੀ ਖਾਲੜਾ…
    ਫ਼ਤਹਿਗੜ੍ਹ ਸਾਹਿਬ - ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ੍ਹ ਸਾਹਿਬ (ਰਾਖਵਾਂ) ਤੋਂ ਸੇਵਾ ਮੁਕਤ ਆਈਏਐੱਸ ਦਰਬਾਰਾ ਸਿੰਘ ਗੁਰੂ ਨੂੰ ਚੋਣ ਮੈਦਾਨ 'ਚ ਉਤਾਰਨ ਤੋਂ ਬਾਅਦ ਵੋਟਰਾਂ ਦੀਆਂ ਨਜ਼ਰਾਂ ਕਾਂਗਰਸ ਦੇ ਐਲਾਨ 'ਤੇ ਟਿਕ ਗਈਆਂ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨਜ਼ਦੀਕੀਆਂ 'ਚ ਮੰਨੇ ਜਾਂਦੇ ਦਰਬਾਰਾ ਸਿੰਘ ਗੁਰੂ ਪਿ੍ਰੰਸੀਪਲ ਸਕੱਤਰ ਵੀ ਰਹਿ ਚੁੱਕੇ ਹਨ। ਦਰਬਾਰਾ ਸਿੰਘ ਗੁਰੂ ਦੇ ਐਲਾਨ ਤੋਂ ਬਾਅਦ ਫਤਹਿਗੜ੍ਹ ਦੇ ਚੋਣ ਮੈਦਾਨ ਵਿਚ ਉਮੀਦਵਾਰਾਂ ਦੀ ਗਿਣਤੀ 6 ਤੱਕ ਪਹੁੰਚ ਚੁੱਕੀ ਹੈ।ਗੁਰੂ ਨੇ ਸੇਵਾ ਮੁਕਤੀ ਤੋਂ ਬਾਅਦ ਆਪਣਾ ਸਿਆਸੀ ਜੀਵਨ ਸ਼ੁਰੂ ਕਰਦਿਆਂ 2012 'ਚ ਵਿਧਾਨ ਹਲਕਾ ਭਦੌੜ ਤੋਂ ਪਹਿਲੀ ਵਾਰ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ ਪਰ ਉਹ ਉੱਘੇ ਗਾਇਕ ਮੁਹੰਮਦ ਸਦੀਕ ਤੋਂ 6969 ਵੋਟਾਂ ਨਾਲ ਹਾਰ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ 2017 'ਚ ਹਲਕਾ ਬਦਲ ਕੇ ਅਕਾਲੀ ਦਲ ਦੀ ਟਿਕਟ 'ਤੇ ਬੱਸੀ ਪਠਾਣਾਂ ਤੋਂ ਚੋਣ ਲੜੀ ਸੀ, ਜਿਥੇ ਉਹ 24273 ਵੋਟਾਂ ਹਾਸਲ ਕਰ ਕੇ ਤੀਜੇ ਸਥਾਨ 'ਤੇ ਰਹੇ ਸਨ। ਗੁਰੂ ਨੂੰ…
    ਟੌਹੜਾ (ਪਟਿਆਲਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦੀ ਟਿਕਟ ਉੱਤੇ ਚੋਣ ਲੜੀ, ਤਾਂ ਉਹ ਉਸ ਲਈ ਚੋਣ ਪ੍ਰਚਾਰ ਨਹੀਂ ਕਰਨਗੇ।ਮਰਹੂਮ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣਾ ਪੰਥਕ ਚਿਹਰਾ ਗੁਆ ਚੁੱਕਾ ਹੈ ਤੇ ਪਾਰਟੀ ਨੂੰ ਬਹੁਤ ਤੇਜ਼ੀ ਨਾਲ ਆਪਣੀ ਬੁਨਿਆਦੀ ਵਿਚਾਰਧਾਰਾ ’ਚ ਵਾਪਸ ਲਿਆਉਣ ਦੀ ਜ਼ਰੂਰਤ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂ ਇਸ ਸਮਾਰੋਹ ਵਿੱਚ ਮੌਜੂਦ ਨਹੀਂ ਸਨ। ਉਂਝ ਉਨ੍ਹਾਂ ਦੇ ਵਿਰੋਧੀਆਂ; ਜਿਵੇਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸੇਵਾ ਸਿੰਘ ਸੇਖਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਮਹਿਸੂਸ ਕਰਦੀ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਗਲਤੀ ਸੀ। ਉਨ੍ਹਾਂ ਕਿਹਾ ਕਿ ਇਹ ਗੱਲ ਮੰਨਣ ਵਿਚ ਕੋਈ ਹਰਜ ਨਹੀਂ ਕਿ ਸਰਕਾਰਾਂ ਕਈ ਵਾਰ ਗਲਤ ਫ਼ੈਸਲੇ ਵੀ ਲੈ ਲੈਂਦੀਆਂ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਹੁਣ ਇਸ ਮਸਲੇ ’ਤੇ ਬਹਿਸ ਦੀ ਲੋੜ ਨਹੀਂ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚਾਈ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐੱਸਆਈਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ…
    ਸੰਗਰੂਰ - ਸੰਗਰੂਰ ਲੋਕ ਸਭਾ ਸੀਟ 'ਤੇ ਉਮੀਦਵਾਰ ਸਮੇਤ ਬੇਸ਼ੱਕ ਪੰਜਾਬ ਭਰ ਦੀਆਂ ਲੋਕ ਸਭਾ ਸੀਟਾਂ ਤੇ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੇ ਸਵਾਲ 'ਤੇ ਬੇਸ਼ੱਕ ਮਜੀਠੀਆ ਨੇ ਜਵਾਬ ਨਹੀਂ ਦਿੱਤਾ ਪਰ ਵਿਧਾਨ ਸਭਾ 'ਚ ਪਰਮਿੰਦਰ ਸਿੰਘ ਢੀਂਡਸਾ ਨੂੰ ਹਲਕੇ ਦੇ ਲੋਕਾਂ ਦੇ ਮੁੱਦੇ ਗੰਭੀਰਤਾ ਨਾਲ ਉਠਾਉਣ ਵਾਲਾ ਆਗੂ ਕਰਾਰ ਦਿੰਦਿਆਂ ਜਨਤਾ ਤੋਂ ਪਰਮਿੰਦਰ ਢੀਂਡਸਾ ਦੇ ਨਾਂ ਦਾ ਨਾਅਰਾ ਲਵਾ ਕੇ ਸਪੱਸ਼ਟ ਕਰ ਦਿੱਤਾ ਕਿ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸੀਟ ਤੋਂ ਉਮੀਦਵਾਰ ਦੇ ਤੌਰ 'ਤੇ ਉਤਾਰੇਗਾ।ਝੰਡਾ (ਭਗਵੰਤ ਮਾਨ) ਲਾਲ ਪਰੀ (ਸ਼ਰਾਬ) ਨਹੀਂ ਛੱਡ ਸਕਦਾ, ਭਾਵੇਂ ਲਾਲ ਪਰੀ 'ਝੰਡੇ' ਨੂੰ ਛੱਡ ਦੇਵੇ। ਸੜਕਾਂ 'ਤੇ ਜਗ੍ਹਾ-ਜਗ੍ਹਾ ਲਿਖਿਆ ਹੁੰਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਪਰ ਸੰਗਰੂਰ ਦੇ ਲੋਕਾਂ ਨੇ ਜਿਸ ਨੂੰ ਹਲਕੇ ਦੀ ਕਮਾਨ ਦਿੱਤੀ, ਉਹ ਤਾਂ 'ਲਾਲ ਪਰੀ' ਪੀ ਕੇ ਲੋਕਤੰਤਰ ਦੇ ਮੰਦਰ (ਸੰਸਦ) 'ਚ ਪਹੁੰਚ ਜਾਂਦਾ ਹੈ, ਜਿਸ ਦੇ ਸਾਥੀ ਐੱਮਪੀ ਹੀ ਸਪੀਕਰ ਸਾਹਬ ਨੂੰ ਲਿਖਤੀ ਪੱਤਰ ਦੇ ਕੇ ਕਹਿੰਦੇ ਹਨ ਕਿ ਉਨ੍ਹਾਂ ਦੀ…
    ਸੰੰਗਰੂਰ - ਆਮ ਆਦਮੀ ਪਾਰਟੀ (ਆਪ) ਵਲੋਂ ਤਿੰਨ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਫਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਨੂੰ ਉਮੀਦਵਾਰ ਬਣਾਇਆ ਹੈ।ਪਾਰਟੀ ਉਮੀਦਵਾਰਾਂ ਦਾ ਐਲਾਨ ਆਮ ਆਦਮੀ ਪਾਰਟੀ ਦੀ ਅੱਜ ਇੱਥੇ ਪ੍ਰਿੰਸੀਪਲ ਬੁੱਧ ਰਾਮ ਦੀ ਚੇਅਰਮੈਨੀ ਹੇਠ ਕਰੀਬ ਦੋ ਘੰਟੇ ਚੱਲੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਵਲੋਂ ਪਹਿਲਾਂ ਹੀ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਦੇ ਇਨ੍ਹਾਂ ਤਿੰਨਾਂ ਹਲਕਿਆਂ ਦੇ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕਰ ਲਿਆ ਸੀ ਅਤੇ ਤਿੰਨੋਂ ਨਾਂਅ ਪ੍ਰਵਾਨਗੀ ਲਈ ਪਾਰਟੀ ਦੀ ਪੀਏਸੀ ਕੋਲ ਭੇਜੇ ਸਨ। ਪ੍ਰਵਾਨਗੀ ਮਿਲਣ ਤੋਂ ਬਾਅਦ ਅੱਜ ਤਿੰਨੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ…
    ਅੰਮ੍ਰਿਤਸਰ , (ਜਸਬੀਰ ਸਿੰਘ ਪੱਟੀ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਿਜੰਦਰ ਸਿੰਘ ਸਿਰਸਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰੋ ਸਿਰੋਪਾ ਦੇਣ ਬਾਰੇ ਸਪੱਸ਼ਟ ਕਰਦਿਆ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਿਰਸੇ ਨੂੰ ਸਿਰੋਪਾ ਕਿਸੇ ਵੀ ਸੂਰਤ ਵਿੱਚ ਨਹੀ ਦੇਣਾ ਚਾਹੁੰਦੇ ਸਨ ਪਰ ਗਿਆਨੀ ਗੁਰਮਿੰਦਰ ਸਿੰਘ ਨੇ ਉਹਨਾਂ ਨੂੰ ਮਜਬੂਰ ਕਰਕੇ ਦਿਵਾਇਆ।ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਅੰਦਰੋ ਕਿਸੇ ਨੂੰ ਵੀ ਸਿਰੋਪਾ ਨਹੀ ਦਿੱਤਾ ਜਾ ਸਕਦਾ ਪਰ ਸਿਆਸਤ ਪੂਰੀ ਤਰ•ਾ ਭਾਰੂ ਹੋਈ ਪਈ ਹੈ। ਉਹਨਾਂ ਕਿਹਾ ਕਿ ਜਿਉ ਹੀ ਸਿਰਸਾ ਆਪਣੇ ਸਾਥੀਆ ਨਾਲ ਸੱਚਖੰਡ ਦੇ ਅੰਦਰ ਦਾਖਲ ਹੋਏ ਤਾਂ ਉਹਨਾਂ ਨੇ ਸਿਰੋਪਾ ਦੇਣ ਤੋ ਇਨਕਾਰ ਕਰ ਦਿੱਤਾ ਤੇ ਗਿਆਨੀ ਗੁਰਮਿੰਦਰ ਸਿੰਘ ਜੋ ਕਿ ਤਾਬਿਆ ਵਿੱਚ ਬੈਠੇ ਸਨ, ਉਹਨਾਂ ਨੇ ਕੋਲ ਬੁਲਾਇਆ ਤੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਜਿਹੜਾ ਦਾਹੜੀ ਬੰਨਦਾ ਹੈ ਤੇ ਬੀਬੀ ਹਰਸਿਮਰਤ ਕੌਰ ਬਾਦਲ ਬਰਵੱਟੇ ਬਣਾਉਦੀ ਹੈ ਤਾਂ ਉਹਨਾਂ ਨੂੰ ਸਿਰੋਪਾ ਦਿੱਤਾ ਜਾ ਸਕਦਾ ਹੈ ਤਾਂ ਫਿਰ ਸਿਰਸੇ ਨੂੰ…
    ਪਟਿਆਲਾ - ‘ਆਪ’ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਹੈ ਕਿ ਚਿੱਠੀ ਸਿੰਘ ਪੁਰਾ ਵਿੱਚ ਘਰਾਂ ’ਚੋਂ ਕੱਢ ਕੇ ਸ਼ਹੀਦ ਕੀਤੇ ਗਏ 35 ਸਿੱਖਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਜਦੋਂਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ। ਇਸ ਦੀ ਰਿਪੋਰਟ 19 ਸਾਲ ਬੀਤ ਜਾਣ ਤੋਂ ਬਾਅਦ ਵੀ ਬਾਹਰ ਨਹੀਂ ਆਈ, ਇਸ ਲਈ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਸ੍ਰੀ ਮਾਨ ਅੱਜ ਇੱਥੇ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ ਕਰਨ ਲਈ ਪੁੱਜੇ ਸਨ। ਪਟਿਆਲਾ ਦਿਹਾਤੀ ਪ੍ਰਧਾਨ ਸ੍ਰੀ ਜੌੜੇਮਾਜਰਾ ਨੇ ਪੱਟੀ ਵਿਚ ਇਕ ਕੁੜੀ ਦੀ ਇੱਜ਼ਤ ਬਚਾਈ ਸੀ, ਇਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਵੀ ਲੱਗੀਆਂ ਸਨ। ਅੱਜ ਸ੍ਰੀ ਜੌੜੇਮਾਜਰਾ ਨੂੰ ਐਨਆਰਆਈ ਵੀਰਾਂ ਨੇ ਚਰਨਜੀਤ ਸਿੰਘ ਗਰੇਵਾਲ ਇੰਗਲੈਂਡ ਅਤੇ ਮੇਹਰ ਸਿੰਘ ਘੁਮਾਣ ਬੈਲਜੀਅਮ ਦੀ ਅਗਵਾਈ ਵਿਚ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਵੇਲੇ ਕੋਰ ਕਮੇਟੀ ਦੇ ਮੁਖੀ ਬੁੱਧ ਰਾਮ ਵੀ ਮੌਜੂਦ ਸਨ।ਸ੍ਰੀ ਮਾਨ ਨੇ ਕਿਹਾ ਕਿ ਮਾਰਚ 2000 ਨੂੰ ਜੰਮੂ ਕਸ਼ਮੀਰ ਦੇ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿਣਾ ਤੋਂ ਇੱਕ ਦਿਨ ਬਾਅਦ ਹੀ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ।ਯਾਦ ਰਹੇ ਪਿਛਲੇ ਕਰੀਬ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਘੁਬਾਇਆ ਨੇ ਕਿਹਾ ਸੀ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸੱਦਾ ਤੱਕ ਨਹੀਂ ਦਿੱਤਾ ਗਿਆ।ਫਿਰੋਜ਼ਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼ੇਰ ਸਿੰਘ ਘੁਬਾਇਆ ‘ਰਾਏ ਸਿੱਖ’ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਸ ਜ਼ਿਲ੍ਹੇ ਵਿੱਚ ਪਾਰਟੀ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਇਸ ਭਾਈਚਾਰੇ ਦੀ ਹਮਾਇਤ ਸ਼ੇਰ ਸਿੰਘ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com