ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਪਟਿਆਲਾ - ‘ਆਪ’ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਹੈ ਕਿ ਚਿੱਠੀ ਸਿੰਘ ਪੁਰਾ ਵਿੱਚ ਘਰਾਂ ’ਚੋਂ ਕੱਢ ਕੇ ਸ਼ਹੀਦ ਕੀਤੇ ਗਏ 35 ਸਿੱਖਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਜਦੋਂਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ। ਇਸ ਦੀ ਰਿਪੋਰਟ 19 ਸਾਲ ਬੀਤ ਜਾਣ ਤੋਂ ਬਾਅਦ ਵੀ ਬਾਹਰ ਨਹੀਂ ਆਈ, ਇਸ ਲਈ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਸ੍ਰੀ ਮਾਨ ਅੱਜ ਇੱਥੇ ਚੇਤਨ ਸਿੰਘ ਜੌੜੇਮਾਜਰਾ ਦਾ ਸਨਮਾਨ ਕਰਨ ਲਈ ਪੁੱਜੇ ਸਨ। ਪਟਿਆਲਾ ਦਿਹਾਤੀ ਪ੍ਰਧਾਨ ਸ੍ਰੀ ਜੌੜੇਮਾਜਰਾ ਨੇ ਪੱਟੀ ਵਿਚ ਇਕ ਕੁੜੀ ਦੀ ਇੱਜ਼ਤ ਬਚਾਈ ਸੀ, ਇਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਵੀ ਲੱਗੀਆਂ ਸਨ। ਅੱਜ ਸ੍ਰੀ ਜੌੜੇਮਾਜਰਾ ਨੂੰ ਐਨਆਰਆਈ ਵੀਰਾਂ ਨੇ ਚਰਨਜੀਤ ਸਿੰਘ ਗਰੇਵਾਲ ਇੰਗਲੈਂਡ ਅਤੇ ਮੇਹਰ ਸਿੰਘ ਘੁਮਾਣ ਬੈਲਜੀਅਮ ਦੀ ਅਗਵਾਈ ਵਿਚ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਵੇਲੇ ਕੋਰ ਕਮੇਟੀ ਦੇ ਮੁਖੀ ਬੁੱਧ ਰਾਮ ਵੀ ਮੌਜੂਦ ਸਨ।ਸ੍ਰੀ ਮਾਨ ਨੇ ਕਿਹਾ ਕਿ ਮਾਰਚ 2000 ਨੂੰ ਜੰਮੂ ਕਸ਼ਮੀਰ ਦੇ…
  ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿਣਾ ਤੋਂ ਇੱਕ ਦਿਨ ਬਾਅਦ ਹੀ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ।ਯਾਦ ਰਹੇ ਪਿਛਲੇ ਕਰੀਬ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਘੁਬਾਇਆ ਨੇ ਕਿਹਾ ਸੀ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸੱਦਾ ਤੱਕ ਨਹੀਂ ਦਿੱਤਾ ਗਿਆ।ਫਿਰੋਜ਼ਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼ੇਰ ਸਿੰਘ ਘੁਬਾਇਆ ‘ਰਾਏ ਸਿੱਖ’ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਸ ਜ਼ਿਲ੍ਹੇ ਵਿੱਚ ਪਾਰਟੀ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਇਸ ਭਾਈਚਾਰੇ ਦੀ ਹਮਾਇਤ ਸ਼ੇਰ ਸਿੰਘ…
  ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਜਮਾਤ-ਏ-ਇਸਲਾਮੀ ਸੰਗਠਨ 'ਤੇ ਰੋਕ ਲਾ ਦਿੱਤਾ ਹੈ। ਇਸ ਸੰਗਠਨ 'ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਸਰਕਾਰ ਨੇ ਇਸ ਜਥੇਬੰਦੀ ਉੱਪਰ ਪੰਜ ਸਾਲਾਂ ਲਈ ਬੈਨ ਲਾਇਆ ਹੈ।ਮੰਤਰਾਲਾ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ 'ਜਮਾਤ-ਏ-ਇਸਲਾਮੀ' ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਜੋ ਅੰਦਰੂਨੀ ਸੁਰੱਖਿਆ ਤੇ ਲੋਕ ਵਿਵਸਥਾ ਲਈ ਖ਼ਤਰਾ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਇਸ ਨੂੰ ਕਾਨੂੰਨ ਵਿਰੋਧੀ ਸੰਗਠਨ ਐਲਾਨਦੀ ਹੈ। 'ਜਮਾਤ-ਏ-ਇਸਲਾਮੀ' ਦੀ ਸਥਾਪਨਾ ਇਸਲਾਮਿਕ ਸਿਆਸੀ ਸੰਗਠਨ ਤੇ ਸਮਾਜਿਕ ਅੰਦੋਲਨ ਵਜੋਂ 1941 'ਚ ਅਬੁਲ ਅਲਾ ਮੌਦੂਦੀ ਨੇ ਕੀਤੀ ਸੀ।ਜ਼ਿਕਰਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਕਸ਼ਮੀਰ ਵਿੱਚ ਵੱਖਵਾਦੀਆਂ ਤੇ 'ਜਮਾਤ-ਏ-ਇਸਲਾਮੀ' 'ਤੇ ਸਖ਼ਤ ਕਾਰਵਾਈ ਕੀਤੀ ਹੈ। ਪਿਛਲੇ ਕੁਝ ਦਿਨਾਂ ਵਿੱਚ ਕੀਤੀ ਛਾਪੇਮਾਰੀ ਦੌਰਾਨ ਇਸ ਸੰਗਠਨ ਦੇ ਤਕਰੀਬਨ 150 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਘਾਟੀ 'ਚ ਲੋਕਾਂ ਨੇ ਰੋਸ ਪ੍ਰਦਰਸ਼ਨ ਤੇ ਬੰਦ ਆਦਿ ਵੀ ਕੀਤੇ ਸਨ।
  ਚੰਡੀਗੜ੍ਹ - ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਅਕਾਲੀ ਦਲ ਤੇ ਭਾਜਪਾ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਬਣਾਈ ਗਈ ਹੈ। ਸੂਬੇ ਦੀਆਂ ਕੁਲ 13 ਲੋਕ ਸਭਾ ਸੀਟਾਂ ਤੋਂ 10 ਤੇ ਅਕਾਲੀ ਦਲ ਤੇ 3 'ਤੇ ਭਾਰਤੀ ਜਨਤਾ ਪਾਰਟੀ ਚੋਣ ਲੜੇਗੀ। ਦੋਨਾਂ ਪਾਰਟੀਆਂ ਪੁਰਾਣੇ ਫਰਾਮੁਲੇ ਮੁਤਾਬਿਕ ਚੋਣ ਲੜੇਗੀ।ਲੋਕ ਸਭਾ ਚੋਣਾਂ ਨੂੰ ਲੈ ਕੇ ਦੋਨਾਂ ਪਾਰਟੀਆਂ ਦੇ ਪ੍ਰਮੁੱਖ ਅਮਿਤ ਸ਼ਾਹ ਤੇ ਸੁਖਬੀਰ ਬਾਦਲ 'ਚ ਬੈਠਕ ਹੋਈ। ਕਰੀਬ 2.30 ਘੰਟੇ ਤਕ ਚਲੀ ਬੈਠਕ 'ਚ ਇਹ ਫੈਸਲਾ ਲਿਆ ਗਿਆ ਕਿ ਅਕਾਲੀ ਦਲ ਜਿਨ੍ਹਾਂ ਤੇ 10 ਸੀਟਾਂ 'ਤੇ ਚੋਣ ਲੜਦਾ ਰਿਹਾ ਹੈ ਉਨ੍ਹਾਂ ਤੇ ਚੋਣ ਲੜੇਗਾ, ਜਦਕਿ ਭਾਜਪਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਇਸ ਸੀਟ 'ਤੇ ਚੋਣ ਲੜੇਗੀ। ਇਸ ਬੈਠਕ 'ਚ ਸਕੰਲਪ ਲਿਆ ਗਿਆ ਕਿ ਅਕਾਲੀ ਦਲ ਭਾਜਪਾ ਪੰਜਾਬ ਦੀ 13 ਸੀਟਾਂ ਨੂੰ ਜਿੱਤੇਗੀ।ਅਮਿਤ ਸ਼ਾਹ ਦੇ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ ਭਾਜਪਾ ਵੱਲੋਂ ਰਾਮਲਾਲ, ਦਿਨੇਸ਼ ਸ਼ਰਮਾ ਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਸ਼ਾਮਿਲ ਸਨ, ਜਦਕਿ ਅਕਾਲੀ ਦਲ ਵੱਲੋਂ ਸੁਖਬੀਰ…
  ਤਰਨ ਤਾਰਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਲਕੇ ਰਿਹਾਅ ਕਰਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਸਰਹੱਦ ਉੱਤੇ ਤਣਾਅ ਨੂੰ ਘਟਾਉਣਾ ਵਿੱਚ ਮਦਦ ਮਿਲੇਗੀ।ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਹਿੱਸੇ ਵਜੋਂ ਸਰਹੱਦੀ ਇਲਾਕਿਆਂ ਦੇ ਦੌਰੇ ਦੌਰਾਨ ਖਾਲੜਾ ਪੋਸਟ 'ਤੇ ਬੀ.ਐਸ.ਐਫ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਹਏ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦਾ ਸਮਰਥਨ ਪ੍ਰਾਪਤ ਅੱਤਵਾਦੀਆਂ ਵੱਲੋਂ ਪੁਲਵਾਮਾ ਵਿਖੇ ਕੀਤੇ ਗਏ ਬੁਝਦਿਲੀ ਵਾਲੇ ਹਮਲੇ ਨੇ ਭਾਰਤ ਸਰਕਾਰ ਨੂੰ ਜਵਾਬੀ ਕਾਰਵਾਈ ਕਰਨ ਲਈ ਮਜ਼ਬੂਰ ਕੀਤਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਹੱਦ 'ਤੇ ਛੇਤੀ ਹੀ ਸ਼ਾਂਤੀ ਪਰਤ ਆਵੇਗੀ।ਸਰਹੱਦ ਤੋਂ ਪਾਰ ਜਾ ਕੇ ਅੱਤਵਾਦੀਆਂ ਦੀਆਂ ਲੁਕਣਗਾਹਾਂ 'ਤੇ ਭਾਰਤੀ ਹਵਾਈ ਫੌਜ ਵੱਲੋਂ ਕੀਤੀ ਗਈ ਕਾਰਵਾਈ ਪਿਛੋਂ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਬੀ.ਐਸ.ਐਫ ਨੂੰ ਹਰ ਸਮਰਥਨ ਦੇਣ ਦਾ ਵਾਅਦਾ ਕੀਤਾ। ਇਸ…
  ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਰੈਲੀ ਦੌਰਾਨ ਦੋਸ਼ ਲਾਇਆ ਕਿ ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਕਿਰਨ ਖੇਰ ਮਹਿਜ਼ ਫਿਲਮੀ ਅਭਿਨੇਤਰੀ ਹੈ ਅਤੇ ਉਸ ਦਾ ਮੁੱਖ ਕੰਮ ਕੇਵਲ ਪੈਸੇ ਕਮਾਉਣਾ ਹੀ ਹੈ। ਉਹ ਅੱਜ ਸੈਕਟਰ-25 ਵਿਚ ‘ਆਪ’ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਮੋਹਨ ਧਵਨ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਇਕੱਠ ਪੱਖੋਂ ਫਿੱਕੀ ਰਹੀ ਕਿਉਂਕਿ ਵੱਡੀ ਗਿਣਤੀ ਵਿਚ ਕੁਰਸੀਆਂ ਖਾਲੀ ਸਨ। ਇਸ ਤੋਂ ਪਤਾ ਲੱਗਦਾ ਹੈ ਕਿ ਪਾਰਟੀ ਦੀ ਆਸ ਮੁਤਾਬਕ ਲੋਕਾਂ ਨੇ ਹੰਗਾਰਾ ਨਹੀਂ ਦਿੱਤਾ। ਰੈਲੀ ਵਿਚ ਜ਼ਿਆਦਾਤਰ ਕਲੋਨੀਆਂ ਦੇ ਵਸਨੀਕ ਹੀ ਹਾਜ਼ਰ ਸਨ। ਰੈਲੀ ਵਿਚ ਕੇਜਰੀਵਾਲ ਮਸਾਂ 10-12 ਮਿੰਟ ਹੀ ਰਹੇ। ਉਨ੍ਹਾਂ ਦੇ ਜਾਣ ਮਗਰੋਂ ਸ੍ਰੀ ਧਵਨ ਸਮੇਤ ਸਮੁੱਚੀ ਰੈਲੀ ਵਿਚ ਨਿਰਾਸ਼ਾ ਪਸਰ ਗਈ ਪਰ ਬਾਅਦ ਵਿਚ ਭਾਜਪਾ ਦੇ ਬਾਗੀ ਸੰਸਦ ਮੈਂਬਰ ਸ਼ਤਰੂਘਣ ਸਿਨਹਾ ਅਤੇ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਰੈਲੀ ਵਿਚ ਰੂਹ ਫੂਕ ਦਿੱਤੀ। ਸ੍ਰੀ…
  ਅੰਮ੍ਰਿਤਸਰ , (ਨਰਿੰਦਰਪਾਲ ਸਿੰਘ): ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੰਮ੍ਰਿਤਸਰ ਵਿੱਚ ਰੈਲੀ ਕੀਤੀ। ਸੂਬੇ ਤੋਂ ਲੋਕ ਸਭਾ ਚੋਣ ਮੁਹਿੰਮ ਸ਼ੁਰੂ ਕਰਨ ਲਈ ਰੱਖੀ ਬੀਜੇਪੀ ਦੀ ਇਹ ਰੈਲੀ ਫਿੱਕੀ ਹੀ ਰਹੀ। ਹਾਲਾਂਕਿ, ਸ਼ਾਹ ਆਪਣੇ ਭਾਸ਼ਣ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਕਈ ਨਿਸ਼ਾਨੇ ਵੀ ਲਾ ਗਏ, ਪਰ ਪ੍ਰੋਗਰਾਮ ਸਮੇਂ ਸਿਰ ਨਾ ਚੱਲਣ ਕਰਕੇ ਉਹ ਗੱਲ ਨਾ ਬਣੀ। ਇਸ ਦੇ ਨਾਲ ਹੀ ਸ਼ਾਹ ਦੀ ਫੇਰੀ ਕਈ ਸਵਾਲ ਖੜ੍ਹੇ ਕਰ ਗਈ ਜਿਨ੍ਹਾਂ ਵਿੱਚ ਪੁਰਾਣੇ ਭਾਜਪਾਈਆਂ ਨੂੰ ਮੂੰਹ ਨਾ ਲਾਉਣਾ ਤੇ ਨਹੁੰ-ਮਾਸ ਦਾ ਦਾਅਵਾ ਕਰਨ ਵਾਲੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੀ ਗ਼ੈਰ ਹਾਜ਼ਰੀ ਸ਼ਾਮਲ ਹੈ। ਦਰਅਸਲ, ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਪੰਜਾਬ ਫੇਰੀ ਨੂੰ ਅੰਮ੍ਰਿਤਸਰ ਸੀਟ ਤੋਂ ਆਪਣਾ ਉਮੀਦਵਾਰ ਐਲਾਨਣ ਲਈ ਵਰਕਰਾਂ ਦੀ ਨਬਜ਼ ਟੋਹਣ ਲਈ ਰੱਖੀ ਗਈ ਸਮਝੀ ਜਾ ਰਹੀ ਸੀ, ਪਰ ਸ਼ਾਹ ਦੇ ਮੰਚ ਤੋਂ ਲੋਕ ਸਭਾ ਉਮੀਦਵਾਰ ਬਾਬਤ ਕੋਈ ਐਲਾਨ ਨਾ ਹੋਇਆ। ਇੰਨਾ ਜ਼ਰੂਰ ਹੋਇਆ ਕਿ ਬੀਜੇਪੀ ਤੋਂ ਟਿਕਟ ਦੀ ਆਸ ਲਾਈ…
  ਚੰਡੀਗੜ - ਬੇਅਦਬੀ ਮਾਮਲਿਆਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਾਜ਼ਾ ਬਿਆਨ ਨੂੰ ਲੋਕਾਂ ਸਾਹਮਣੇ ਜ਼ਾਹਰਾ ਤੌਰ 'ਤੇ ਘਬਰਾਹਟ ਦੀ ਨਿਸ਼ਾਨੀ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਲਗਾਤਾਰ ਅਜਿਹੇ ਢਕਵੰਜ ਰਚਣ ਵਿਰੁੱਧ ਚਿਤਾਵਨੀ ਦਿੱਤੀ ਹੈ। ਉਨਾਂ ਕਿਹਾ ਕਿ ਅਜਿਹੀ ਨੋਟੰਕੀ ਅਕਾਲੀਆਂ ਦੀ ਸਿਆਸੀ ਤੌਰ 'ਤੇ ਖੁੱਸੀ ਹੋਈ ਜ਼ਮੀਨ ਮੁੜ ਹਾਸਲ ਕਰਨ ਵਿੱਚ ਉਸ ਲਈ ਮਦਦਗਾਰ ਸਾਬਤ ਨਹੀਂ ਹੋਵੇਗੀ। ਬਾਦਲ ਵੱਲੋਂ ਉਸ ਨੂੰ ਜੇਲ ਵਿੱਚ ਭੇਜਣ ਦੀ ਨਾਟਕੀ ਚੁਣੌਤੀ 'ਤੇ ਸਖਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਬਾਦਲ ਦੀ ਇਕ ਹੋਰ ਡਰਾਮੇਬਾਜ਼ੀ ਦੱਸਦਿਆਂ ਇਸ ਦੀ ਖਿੱਲੀ ਉਡਾਈ। ਉਨਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਪਿਛੋਕੜ ਵਿੱਚ ਬਾਦਲ ਆਪਣੇ ਆਪ ਨੂੰ ਨੁੱਕਰੇ ਲੱਗਿਆ ਮਹਿਸੂਸ ਕਰ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇਕਰ ਉਸ (ਬਾਦਲ) ਕੋਲ ਲੁਕੋਣ ਲਈ ਕੁਝ ਨਹੀ ਹੈ ਤਾਂ ਉਹ ਇਨਾਂ ਰੌਲਾ-ਰੱਪਾ ਕਿਉਂ ਪਾਉਂਦਾ ਹੈ।'' ਉਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਜਦੋਂ ਬੇਚੈਨੀ ਵਾਲੀ ਸਥਿਤੀ…
  ਸ਼ੇਰਪੁਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ’ਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਜਾਂਚ ਕਮਿਸ਼ਨ ਬਣਾਏ ਜਾਣ ਸਮੇਂ ਅਤੇ ਫਿਰ ਜਾਂਚ ਲਈ ‘ਸਿਟ’ ਬਣਾਉਣ ਤੋਂ ਪਹਿਲਾਂ ਹੀ ਬਾਦਲ ਪਰਿਵਾਰ ਨੂੰ ਜੇਲ੍ਹ ’ਚ ਡੱਕਣ ਦੇ ਸੰਕੇਤ ਦਿੱਤੇ ਗਏ ਸਨ, ਅਜਿਹੀ ਸਥਿਤੀ ਵਿਚ ਸਬੰਧਤ ਅਧਿਕਾਰੀਆਂ ਤੋਂ ਨਿਰਪੱਖ ਜਾਂਚ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ? ਉਨ੍ਹਾਂ ਕਿਹਾ ਕਿ ਨਿਰਪੱਖ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਕਿਸੇ ਜੱਜ ਦਾ ਨਾਮ ਮੁਕੱਰਰ ਕੀਤਾ ਜਾਣਾ ਚਾਹੀਦਾ ਹੈ।ਸ੍ਰੀ ਬਾਦਲ ਪਿੰਡ ਕਾਂਝਲਾ ਵਿਚ ਮਰਹੂਮ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਦੇਹਾਂਤ ’ਤੇ ਉਨ੍ਹਾਂ ਦੇ ਪੁੱਤ ਸਰਪੰਚ ਅਮਨਦੀਪ ਸਿੰਘ ਕਾਂਝਲਾ ਸਮੇਤ ਪੂਰੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਉਨ੍ਹਾਂ ਕਰੀਬ 15 ਮਿੰਟ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਕੀਤੀ।ਇਸ ਮੌਕੇ ਉਨ੍ਹਾਂ ਸਵਾਲ ਕੀਤਾ ਕਿ ਪੁਲਵਾਮਾ ਹਮਲੇ ਦੀ ਦੁਖਦਾਈ ਘਟਨਾ ਵਾਪਰੀ, ਪਰ ਇਸ ਮਸਲੇ ਵਿਚ ਕੀ ਦੇਸ਼ ਦੇ ਪ੍ਰਧਾਨ ਮੰਤਰੀ ਖ਼ਿਲਾਫ਼ ਮੁਕੱਦਮਾ…
  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਬਿਲਕੁਲ ਇੱਕ ਖੁੱਲ੍ਹੀ ਕਿਤਾਬ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ, ਤਾਂ ਉਹ ਖ਼ੁਦ ਆਪਣੀ ਗ੍ਰਿਫ਼ਤਾਰੀ ਦੇਣ ਲਈ ਤਿਆਰ ਹਨ ਤੇ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਉਹ ਗ੍ਰਿਫ਼ਤਾਰੀ ਲਈ ਕਿੱਥੇ ਪੁੱਜਣ। ਸ੍ਰੀ ਬਾਦਲ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਲ 2015 ’ਚ ਵਾਪਰੀ ਬਹਿਬਲ ਕਲਾਂ ਗੋਲੀਕਾਂਡ ਦੇ ਸੰਦਰਭ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ।ਸ੍ਰੀ ਬਾਦਲ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹੋਣਗੇ, ਜੇ ਉਨ੍ਹਾਂ ਦਾ ਆਖ਼ਰੀ ਸਾਹ ਕੈਪਟਨ ਅਮਰਿੰਦਰ ਸਿੰਘ ਦੀ ਜੇਲ੍ਹ ਵਿੱਚ ਨਿੱਕਲੇ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਉਨ੍ਹਾਂ ਨੂੰ ਆਨੀਂ–ਬਹਾਨੀਂ ਗ੍ਰਿਫਤਾਰ ਕਰਨਾ ਚਾਹੁੰਦੀ ਹੈ; ਇਸੇ ਲਈ ਉਹ ਆਪਣੀ ਗ੍ਰਿਫ਼ਤਾਰੀ ਦੇਣ ਲਈ ਤਿਆਰ ਹਨ।ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਸਰਕਾਰ ਦਾ ਅਸਲ ਮੰਤਵ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਹੈ ਤੇ ਐਂਵੇਂ ਹੁਣ ਇੱਧਰ–ਉੱਧਰ ਦੀ ਨਾਟਕਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਉੱਤੇ ਐਂਵੇਂ ਹੀ ਇਲਜ਼ਾਮ ਲਾਏ ਗਏ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com