ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਨੇ ਆਪਣੇ ਭਰਾ ਸ਼ਿਵਇੰਦਰ ਸਿੰਘ, ਡੇਰਾ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰਨਾਂ ਖਿਲਾਫ਼ ਵਿੱਤੀ ਫਰਾਡ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਫ਼ੌਜਦਾਰੀ ਸ਼ਿਕਾਇਤ ਦਾਇਰ ਕੀਤੀ ਹੈ। ਸ਼ਿਕਾਇਤ ਵਿਚ ਨਾਮਜ਼ਦ ਹੋਰਨਾਂ ਵਿਅਕਤੀਆਂ ਵਿਚ ਗੁਰਕੀਰਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਸ਼ਬਨਮ ਢਿੱਲੋਂ, ਗੋਡਵਾਨੀ ਭਰਾ- ਸੁਨੀਲ ਤੇ ਸੰਜੇ ਸ਼ਾਮਲ ਹਨ।ਮਾਲਵਿੰਦਰ ਸਿੰਘ ਨੇ ਇੱਥੇ ਆਰਥਿਕ ਅਪਰਾਧ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ‘‘ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਵਕੀਲ ਫਰੀਦਾ ਚੋਪੜਾ ਰਾਹੀਂ ਉਸ (ਮਾਲਵਿੰਦਰ ਸਿੰਘ) ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਗੁਰਿੰਦਰ ਸਿੰਘ ਢਿੱਲੋਂ ਦੀਆਂਂ ਮੰਗਾਂ ਨਾਲ ਸਹਿਮਤੀ ਨਾ ਜਤਾਈ ਤਾਂ ਉਸ ਨੂੰ ਰਾਧਾ ਸਵਾਮੀ ਸਤਸੰਗ ਦੇ ਬੰਦਿਆਂਂ ਰਾਹੀਂ ਖਤਮ ਕਰਵਾ ਦਿੱਤਾ ਜਾਵੇਗਾ।’’ ਉਸ ਨੇ ਦੋਸ਼ ਲਾਇਆ ਕਿ ਸ਼ਿਵਇੰਦਰ ਮੋਹਨ ਸਿੰਘ ਅਤੇ ਸੁਨੀਲ ਗੋਡਵਾਨੀ ਨੇ ਹੋਰਨਾਂ ਮੁਲਜ਼ਮਾਂ ਨਾਲ ਗੰਢਤੁਪ ਕਰ ਕੇ ਦੋ ਹੋਰਨਾਂ ਕੰਪਨੀਆਂ -ਰੈਲੀਗੇਅਰ ਐਂਟਰਪ੍ਰਾਈਜ਼ਜ਼ ਲਿਮਟਿਡ ਅਤੇ ਰੈਲੀਗੇਅਰ ਫਿਨਵੈਸਟ ਲਿਮਟਿਡ ਵਿਚ ਵੱਡਾ ਵਿੱਤੀ ਫਰਾਡ ਕੀਤਾ ਸੀ। ਉਨ੍ਹਾਂ…
    ਚੰਡੀਗੜ/ਪੰਚਕੂਲਾ - ਪੰਚਕੂਲਾ ਦੀ ਸੀਬੀਆਈ ਦੀ ਵਿਸੇਸ਼ ਅਦਾਲਤ ਨੇ ਪੱਤਰਕਾਰ ਛਤਰਪਤੀ ਹੱਤਿਆਕਾਂਡ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਅਤੇ ਉਸਦੇ ਤਿੰਨ ਸਾਥੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਹ ਚਾਰੇ ਜਣੇ ਲੰਘੀ 11 ਜਨਵਰੀ ਨੂੰ ਇਸ ਹੱਤਿਆ ਕਾਂਡ ਵਿਚ ਦੋਸ਼ੀ ਕਰਾਰ ਦਿੱਤੇ ਸਨ। ਪੱਤਰਕਾਰ ਛਤਰਪਤੀ ਹੱਤਿਆਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਡੇਰਾ ਮੁੱਖੀ ਤਾਂ ਰੋਹਤਕ ਦੀ ਸੁਨਾਰੀਆਂ ਜੇਲ ਵਿਚ ਹੀ ਸਨ, ਜਦਕਿ ਉਨ•ਾਂ ਦੇ ਤਿੰਨ ਲੋਕ ਨਿਰਮਲ, ਕੁਲਦੀਪ ਅਤੇ ਕ੍ਰਿਸ਼ਨ ਲਾਲ ਨੂੰ ਅੰਬਾਲਾ ਦੀ ਜੇਲ ਵਿਚ ਰੱਖਿਆ ਗਿਆ ਸੀ। ਇਹ ਪਹਿਲਾਂ ਮੌਕਾ ਸੀ ਕਿ ਸੀਬੀਆਈ ਦੀ ਅਦਾਲਤ ਨੇ ਆਨ-ਲਾਇਨ, ਵੀਡਿਉਂ ਕਾਨਫਰੰਸਿੰਗ ਰਾਹੀ ਸਜਾ ਸੁਣਾਈ। ਡੇਰਾ ਮੁੱਖੀ ਪਹਿਲਾਂ ਹੀ ਸਾਧਵੀ ਯੋਨ ਸ਼ੋਸ਼ਨ ਮਾਮਲੇ ਵਿਚ 20 ਸਾਲ ਦੀ ਸਜਾ ਅਧੀਨ ਰੋਹਤਕ ਦੀ ਸੁਣਾਰੀਆਂ ਜੇਲ ਵਿਚ ਸਜਾ ਕੱਟ ਰਹੇ ਹਨ। ਸੁਣਵਾਈ ਦੌਰਾਨ ਡੇਰਾ ਮੁੱਖੀ ਸਿਰ ਝੁਕਾ ਕੇ ਖੜੇ ਰਹੇ। ਉਨ•ਾਂ ਵੱਲੋਂ ਜੁਆਬ ਹੀ ਵਕੀਲ ਵੱਲੋਂ ਦਿੱਤਾ ਗਿਆ। ਪੀੜਤ ਪੱਖ ਦੀ ਦਲੀਲ ਸੀ ਕਿ ਡੇਰਾ ਮੁੱਖੀ…
    ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਵਿਚ ਰੋੜੇ ਅਟਕਾਉਣ ਤੋਂ ਵਰਜਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦੀ ਚਿੰਤਾ ਕਰਨ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਉੱਤੇ ਛੱਡ ਦੇਣੀ ਚਾਹੀਦੀ ਹੈ ਤੇ ਬਤੌਰ ਪੰਜਾਬ ਦੇ ਮੁੱਖ ਮੰਤਰੀ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਕੀਤੇ ਉਪਰਾਲੇ ਦਾ ਸਮਰਥਨ ਕਰਨਾ ਚਾਹੀਦਾ ਹੈ।ਸ੍ਰੀ ਬਾਦਲ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਇਸ ਪਵਿੱਤਰ ਟੀਚੇ ਦੀ ਪ੍ਰਾਪਤੀ ਲਈ ਜਿਸ ਨੇ ਵੀ ਭੂਮਿਕਾ ਨਿਭਾਈ ਹੈ, ਉਹ ਬੇਸ਼ੱਕ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕੁਝ ਕਹਿਣ ਜਾਂ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਵਿਚ ਰੁਕਾਵਟ ਪੈ ਸਕਦੀ ਹੋਵੇ। ਸ੍ਰੀ ਬਾਦਲ ਨੇ ਕਿਹਾ…
    ਅੰਮ੍ਰਿਤਸਰ - ਸਿੱਖ ਸਦਭਾਵਨਾ ਦਲ ਵੱਲੋਂ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਨੇੜੇ ਸ਼ਾਂਤਮਈ ਢੰਗ ਨਾਲ ਬਾਦਲਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਸਨਮਾਨ ‘ਫਖਰੇ ਕੌਮ’ ਵਾਪਸ ਲੈਣ ਦੀ ਮੰਗ ਕੀਤੀ। ਇਹ ਰੋਸ ਵਿਖਾਵਾ ਉਸ ਵੇਲੇ ਕੀਤਾ ਗਿਆ ਜਦੋਂ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਿਮਾ ਯਾਚਨਾ ਵਾਸਤੇ ਰੱਖੇ ਗਏ ਅਖੰਡ ਪਾਠ ਦਾ ਭੋਗ ਪੈ ਰਿਹਾ ਸੀ।ਇਹ ਰੋਸ ਵਿਖਾਵਾ ਜਥੇਬੰਦੀ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਕੀਤਾ ਗਿਆ। ਉਹ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹਿ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚ ਆ ਰਹੇ ਨਿਘਾਰ ਖ਼ਿਲਾਫ਼ ਰੋਸ ਪ੍ਰਗਟਾਉਣ ਤੇ ਉਸ ਨੂੰ ਸ਼੍ਰੋਮਣੀ ਕਮੇਟੀ ਦੀ ਸੇਵਾ ਵਿਚੋਂ ਫਾਰਗ ਕਰ ਦਿੱਤਾ ਗਿਆ ਸੀ। ਉਸ ਵੱਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਮੁਹਿੰਮ ਵੀ ਚਲਾਈ ਹੋਈ ਹੈ। ਅੱਜ ਇਥੇ ਸ੍ਰੀ ਵਡਾਲਾ ਸਮੇਤ ਉਨ੍ਹਾਂ ਦੇ ਸਾਥੀਆਂ,…
    ਬਠਿੰਡਾ - ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀ ਦੇ ਦਲਿਤਾਂ ਵਿਰੋਧੀ ਵਤੀਰੇ ਕਾਰਨ ਦਲਿਤ ਸਿੱਖ ਸਿੱਖੀ ਤੋਂ ਦੂਰ ਹੁੰਦੇ ਜਾ ਰਹੇ ਹਨ | ਇਹ ਪ੍ਰਗਟਾਵਾ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਕੇਂਦਰੀ ਅਤੇ ਯੂ.ਪੀ. ਦੇ ਸਾਬਕਾ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕੀਤਾ | ਉਨ੍ਹਾਂ ਆਖਿਆ ਕਿ ਡੇਰਾ ਸਿਰਸਾ ਦੇ ਉਭਾਰ ਲਈ ਪਿੰਡਾਂ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਪ੍ਰਧਾਨ ਜ਼ਿੰਮੇਵਾਰ ਹਨ | ਸ: ਰਾਮੂਵਾਲੀਆ ਨੇ ਕਿਹਾ ਕਿ ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀਆਂ ਵਲੋਂ ਦਲਿਤਾਂ ਨੂੰ ਹਰ ਫ਼ਰੰਟ 'ਤੇ ਅਣਗੋਲਿਆ ਕਰਕੇ ਉਨ੍ਹਾਂ ਨੂੰ ਸਮਾਜ ਦੇ ਗੌਣ ਪਾਤਰ ਦਾ ਦਰਜਾ ਦਿੱਤੇ ਜਾਣ ਕਾਰਨ ਦਲਿਤ ਸਿੱਖ ਹੌਲੀ-ਹੌਲੀ ਸਿੱਖੀ ਤੋਂ ਮੂੰਹ ਮੌੜ ਕੇ ਡੇਰਾਵਾਦ ਜਾਂ ਹੋਰ ਧਰਮਾਂ ਵੱਲ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸਤਦਾਨ ਸੂਬੇ ਦੀਆਂ 40 ਹਜ਼ਾਰ ਤੋਂ ਵੱਧ ਧੀਆਂ ਜਿਨ੍ਹਾਂ ਨੂੰ ਵਿਦੇਸ਼ੀ ਲਾੜੇ ਵਿਆਹ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਇੱਥੇ ਛੱਡ ਗਏ ਹਨ ਉਨ੍ਹਾਂ ਦੇ ਹੱਲ ਲਈ ਇਕ ਵੀ ਸਾਰਥਿਕ ਕਦਮ ਨਹੀਂ ਚੁੱਕ ਰਹੇ…
    ਅੰਮ੍ਰਿਤਸਰ - ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤਾ ਧਰਨਾ ਅੱਜ 48 ਘੰਟਿਆਂ ਮਗਰੋਂ ਸਮਾਪਤ ਹੋ ਗਿਆ। ਸਮਾਪਤੀ ਸਮਾਗਮ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸ਼੍ਰੋਮਣੀ ਕਮੇਟੀ ਨੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕਣ ਲਈ ਹੁਣ ਸਿੱਖ ਜਥੇਬੰਦੀਆਂ ਦੀ ਇਕ ਮੀਟਿੰਗ 9 ਨਵੰਬਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਹੈ। ‘ਹੈਰੀਟੇਜ ਸਟਰੀਟ’ ਵਿਚ ਗੁਰਦੁਆਰਾ ਸੰਤੋਖਸਰ ਸਾਹਿਬ ਨੇੜੇ ਦਿੱਤੇ ਗਏ ਇਸ ਰੋਸ ਧਰਨੇ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਕੀਤੀ ਸੀ ਅਤੇ ਅੱਜ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਕੀਤੀ। ਸ੍ਰੀ ਲੌਂਗੋਵਾਲ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਬਾਰੇ ਕਾਰਵਾਈ ਨਹੀਂ ਹੁੰਦੀ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਇਤਿਹਾਸ ਨਾਲ ਛੇੜਛਾੜ ਦੇ ਇਸ ਮਾਮਲੇ ਦਾ ਜ਼ਿੰਮੇਵਾਰ ਕਾਂਗਰਸ ਸਰਕਾਰ ਨੂੰ ਠਹਿਰਾਇਆ।ਧਰਨੇ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ…
    ਮੋਗਾ - ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ਮੂਲੀਅਤ ਦੇ ਬਾਅਦ, ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਵੀ ਹੁਣ ਡੇਰਾ ਪ੍ਰੇਮੀਆਂ ਦਾ ਹੱਥ ਸਾਹਮਣੇ ਆਇਆ ਹੈ। ਮੋਗਾ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਦੇ ਪ੍ਰੇਮੀਆਂ ਦੀ ਸ਼ਮੂਲੀਅਤ ਬਾਰੇ “ਅਹਿਮ ਸੁਰਾਗ“ ਲੱਭੇ ਹਨ। ਐਸ.ਆਈ.ਟੀ. ਨੇ ਇਹ ਸੁਰਾਗ ਡੇਰਾ ਰਾਜ ਕਮੇਟੀ ਦੇ ਇੱਕ ਮੈਂਬਰ ਪਿਰਥੀ ਸਿੰਘ ਦੀ ਪੁੱਛਗਿੱਛ ਦੌਰਾਨ ਹਾਸਲ ਕੀਤੇ। ਮੋਗਾ ਬੇਅਦਬੀ ਕੇਸ ਵਿੱਚ ਮਿਲੀ ਇਸ ਸਫ਼ਲਤਾ ਬਾਰੇ ਦੱਸਦਿਆਂ ਜਾਂਚ ਨਾਲ ਸੰਬੰਧਿਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਪਰਾਧ ਵਿੱਚ ਸ਼ਾਮਲ ਦੂਜੇ ਡੇਰਾ ਸ਼ਰਧਾਲੂਆਂ ਦੀ ਪਛਾਣ ਕੀਤੀ ਗਈ ਹੈ ਤੇ ਉਹ ਵੀ ਰਾਡਾਰ 'ਤੇ ਹਨ।ਐਸਆਈਟੀ ਦੇ ਇੱਕ ਮੈਂਬਰ ਨੇ ਕਿਹਾ ਕਿ ਅਸੀਂ ਜਲਦੀ ਹੀ ਕੇਸ ਨੂੰ ਹੱਲ ਕਰ ਲਵਾਂਗੇ। ਜਦੋਂ ਮਾਮਲੇ ਦੀ ਅਗਵਾਈ ਕਰ ਰਹੇ ਡੀਆਈਜੀ ਰਣਬੀਰ ਸਿੰਘ ਖੱਟਰਾ ਨੂੰ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਿਥੀ ਸਿੰਘ ਦੀ ਪੁੱਛਗਿੱਛ ਦੌਰਾਨ ਸਾਨੂੰ ਕਈ ਸੁਰਾਗ ਮਿਲ ਗਏ ਹਨ।…
    ਅੰਮ੍ਰਿਤਸਰ - ਇੱਥੇ ਦੇਰ ਸ਼ਾਮ ਧੋਬੀ ਘਾਟ ਨੇੜਲੇ ਜੌੜੇ ਫਾਟਕ ਨਜ਼ਦੀਕ ਰੇਲਵੇ ਲਾਈਨਾਂ ’ਤੇ ਖੜ੍ਹ ਕੇ ਨੇੜਲੇ ਮੈਦਾਨ ਵਿਚ ਦਸਹਿਰਾ ਵੇਖ ਰਹੇ ਲੋਕਾਂ ਦੇ ਰੇਲਗੱਡੀਆਂ ਹੇਠ ਆ ਜਾਣ ਕਾਰਨ 61 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 72 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਹਾਦਸਾ ਵਾਪਰਿਆ ਉਦੋਂ ਜੋੜੇ ਫਾਟਕ ਨੇੜਲੇ ਮੈਦਾਨ ਵਿੱਚ ਤਿੰਨ ਸੌ ਦੇ ਕਰੀਬ ਲੋਕ ‘ਰਾਵਣ ਦਹਿਣ’ ਵੇਖ ਰਹੇ ਸਨ। ਡਿਪਟੀ ਕਮਿਸ਼ਨਰ ਕਮਲਦੀਪ ਸੰਘਾ ਨੇ ਹਾਦਸੇ ’ਚ 58 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਬੀਬੀਸੀ ਕੋਲ ਕਮਿਸ਼ਨਰ ਨੇ 62 ਮੌਤਾਂ ਹੋਣ ਦੀ ਜਾਣਕਾਰੀ ਦਿੱਤੀ ਹੈ।ਜਾਣਕਾਰੀ ਮੁਤਾਬਕ ਰਾਵਣ ਦਾ ਪੁਤਲਾ ਸਾੜਨ ਤੋਂ ਬਾਅਦ ਜਦੋਂ ਲੋਕ ਵਾਪਸ ਮੁੜਨ ਲੱਗੇ ਤਾਂ ਨੇੜੇ ਹੀ ਰੇਲ ਟਰੈਕ ’ਤੇ ਲੋਕ ਪਹਿਲਾਂ ਹੀ ਮੌਜੂਦ ਸਨ ਤੇ ਭੀੜ ਵੱਧ ਗਈ। ਇਸੇ ਦੌਰਾਨ ਦੋਵਾਂ ਪਾਸਿਓਂ ਤੋਂ ਰੇਲਗੱਡੀਆਂ ਆ ਗਈਆਂ ਤੇ ਲੋਕਾਂ ਨੂੰ ਬਚਾਅ ਦਾ ਮੌਕਾ ਨਾ ਮਿਲਣ ਕਰਕੇ ਵੱਡੀ ਗਿਣਤੀ ਲੋਕ ਜਲੰਧਰ ਤੋਂ ਅੰਮ੍ਰਿਤਸਰ ਆ ਰਹੀ ਰੇਲਗੱਡੀ…
    ਸ੍ਰੀ ਆਨੰਦਪੁਰ ਸਾਹਿਬ - ਇੱਥੇ 30 ਸਤੰਬਰ ਦੇਰ ਸ਼ਾਮ ਸਿੱਖਾਂ ਵਿਰੁੱਧ ਜ਼ਹਿਰ ਉਗਲਣ ਵਾਲੇ ਅਖੌਤੀ ਕਵੀ ਸੁਰਜੀਤ ਗੱਗ ’ਤੇ ਦੋ ਨੌਜੁਆਨਾਂ ਨੇ ਹਮਲਾ ਕਰ ਦਿੱਤਾ। ਗੱਗ ਗੁਰੂ ਨਾਨਕ ਸਾਹਿਬ ਜੀ, ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਨਾਇਕਾਂ ਬਾਰੇ ਅਨੇਕਾਂ ਊਲ-ਜਲੂਲ ਕਵਿਤਾਵਾਂ ਲਿਖੀਆਂ ਹਨ। ਖੱਬੇ ਪੱਖੀ ਧਿਰਾਂ ਅਤੇ ਤਰਕਸੀਲਾਂ ਦੇ ਥਾਪੜੇ ਨਾਲ ਪੁੱਠੀਆਂ-ਸਿੱਧੀਆਂ ਕਵਿਤਾਵਾਂ ਲਿਖਣ ਵਾਲੇ ਬਦਨਾਮ ਕਵੀ ਸੁਰਜੀਤ ਗੱਗ ਨੂੰ ਸਿੱਖ ਜਥੇਬੰਦੀਆਂ ਨੇ ਅਨੇਕਾਂ ਵਾਰ ਅਜਿਹਾ ਕਰਨ ਤੋਂ ਰੋਕਿਆ ਸੀ ਘਟਨਾ ਵੇਲੇ ਗੱਗ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮਾਰਗ ’ਤੇ ਸਥਿਤ ਚਰਨਗੰਗਾ ਪੁਲ ਦੇ ਨਜ਼ਦੀਕ ਮੀਟ ਦੀ ਦੁਕਾਨ ’ਤੇ ਖੜ੍ਹਾ ਸੀ। ਹਮਲੇ ਦੌਰਾਨ ਸੁਰਜੀਤ ਗੱਗ ਦੇ ਮੱਥੇ ’ਤੇ ਸੱਟ ਲੱਗੀ ਹੈ ਤੇ ਉਸ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।ਐੱਸਐੱਚਓ ਸਤੀਸ਼ ਕੁਮਾਰ ਤੇ ਜਾਂਚ ਅਧਿਕਾਰੀ ਏਐੱਸਆਈ ਸੋਹਣ ਸਿੰਘ ਨੇ ਦੱਸਿਆ ਕਿ ਸੁਰਜੀਤ ਗੱਗ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਹ ਪੁਲ ’ਤੇ ਖੜ੍ਹਾ ਸੀ ਕਿ ਪਿੰਡ ਦੇ ਇੱਕ ਨੌਜੁਆਨ ਅਤੇ ਉਸ ਦੇ ਸਾਥੀ ਮੋਟਰਸਾਈਕਲ ’ਤੇ ਆਏ ਤੇ ਉਸ ਨਾਲ ਕੁੱਟਮਾਰ…
    - ਅਜਮੇਰ ਸਿੰਘ ਭਗਤ ਸਿੰਘ ਦਾ ਪਿਛੋਕੜ ਆਰੀਆ ਸਮਾਜੀ ਸੀ, ਭਗਤ ਸਿੰਘ ਦੇ ਦਾਦੇ ਅਰਜਨ ਸਿੰਘ ਨੇ ਗ੍ਰੰਥ ਸਾਹਿਬ ‘ਤੇ ਕਿਤਾਬ ਲਿਖ ਕੇ ਇਹ ਸਿੱਧ ਕੀਤਾ ਹੈ ਕਿ ਬਾਣੀ ਸਿਰਫ਼ ਵੇਦਾਂ ਦਾ ਹੀ ਉਤਾਰਾ ਹੈ। ਉਨ੍ਹਾਂ ਕਿਹਾ ਅੱਜ ਸਿੱਖਾਂ ਨੂੰ ਖੁਸ਼ ਕਰਨ ਲਈ ਭਗਤ ਸਿੰਘ ਦੀਆਂ ਲਿਖਤਾਂ ਵਿਚ ਸਿੱਖ ਸ਼ਬਦ ਘੁਸੇੜੇ ਜਾ ਰਹੇ ਹਨ ਜਦ ਕਿ ਉਸ ਦਾ ਸਿੱਖੀ ਨਾਲ ਕੋਈ ਲਾਗਾ ਦੇਗਾ ਹੀ ਨਹੀਂ ਸੀ ” ਇਹ ਸ਼ਬਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਿਜਨਲ ਸੈਂਟਰ ਗੁਰੂ ਕਾਂਸ਼ੀ ਕਾਲਜ ਵਿਖੇ ‘ਸ਼ਹੀਦ ਭਗਤ ਸਿੰਘ : ਜੀਵਨ ਅਤੇ ਵਿਚਾਰਧਾਰਾ‘ ਬਾਰੇ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਸੀ ਜਿਸ ਵਿਚ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਣ ਸਿੰਘ ਨੇ ਬੜੇ ਮਾਣ ਨਾਲ ਕਹੇ I ਸ. ਅਜਮੇਰ ਸਿੰਘ ਨੇ ਆਪਣਾ ਪਰਚਾ ਪੜ੍ਹਦਿਆਂ ਕਿਹਾ ਕਿ ਪਿਛਲੇ ਸਾਲ ‘ਹਿੰਦੁਸਤਾਨ ਟਾਈਮਜ਼‘ ਅਖਬਾਰ ਨੇ ਇਕ ‘ਓਪੀਨੀਅਨ ਪੋਲ’ ਕਰਵਾਇਆ ਸੀ ਕਿ ਭਾਰਤ ਦੇ ਆਜ਼ਾਦੀ ਸੰਗਰਾਮੀਆਂ ਵਿਚੋਂ ‘ਮਹਾਂ ਨਾਇਕ’ ਦਾ ਰੁਤਬਾ ਕਿਸ ਨੂੰ ਦਿੱਤਾ ਜਾ ਸਕਦਾ ਹੈ? ਇਸ ਵਿਚ ਮਹਾਤਮਾ ਗਾਂਧੀ ਅਤੇ…
    Page 1 of 2

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com