ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫ਼ਤਹਿਗੜ੍ਹ ਸਾਹਿਬ - “ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅਸਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾ ਰਿਹਾ ਹੈ । ਜਦੋਂਕਿ ਮੁਤੱਸਵੀ ਹੁਕਮਰਾਨਾਂ ਬੀਜੇਪੀ ਤੇ ਆਰ.ਐਸ.ਐਸ. ਦੀ ਗੁਲਾਮ ਬਣੀ ਐਸ.ਜੀ.ਪੀ.ਸੀ. ਇਹ ਦਿਹਾੜਾ ਬਿਕਰਮੀ ਕੈਲੰਡਰ ਅਨੁਸਾਰ ਮਨਾ ਰਹੀ ਹੈ । ਇਸਦੀ ਬਦੌਲਤ ਹੀ ਪਾਕਿਸਤਾਨ ਹਕੂਮਤ ਵੱਲੋਂ ਇੰਡੀਆਂ ਤੋਂ ਜਾਣ ਵਾਲੇ ਸਿੱਖ ਕੌਮ ਦੇ ਜਥੇ ਨੂੰ ਇਸ ਵਾਰੀ ਪ੍ਰਵਾਨਗੀ ਨਹੀਂ ਦਿੱਤੀ ਗਈ । ਜਿਸ ਲਈ ਐਸ.ਜੀ.ਪੀ.ਸੀ. ਦੇ ਮੌਜੂਦਾ ਅਧਿਕਾਰੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਪਰਿਵਾਰ ਸਿੱਧੇ ਤੌਰ ਤੇ ਜਿ਼ੰਮੇਵਾਰ ਹੈ, ਜੋ ਸਿੱਖ ਕੌਮ ਦੀ ਅਣਖ਼ੀਲੀ ਤੇ ਵੱਖਰੀ ਪਹਿਚਾਣ ਅਤੇ ਵੱਖਰੇ ਕੈਲੰਡਰ ਨੂੰ ਪ੍ਰਵਾਨ ਨਾ ਕਰਕੇ ਹੁਕਮਰਾਨਾਂ ਦੀ ਗੁਲਾਮੀਅਤ ਨੂੰ ਪ੍ਰਵਾਨ ਕਰਦੇ ਹੋਏ ਕੌਮੀ ਦਿਹਾੜਿਆ ਨੂੰ ਹਿੰਦੂਤਵ ਸੋਚ ਵਿਚ ਰਲਗੜ ਕਰ ਰਹੇ ਹਨ ।” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਨੂੰ ਪਿੱਠ ਦੇ ਕੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ…
    ਸਿਰਸਾ - ‘ਸੋਸ਼ਲ ਮੀਡੀਆ ’ਤੇ ਇਨ੍ਹੀਂ ਦਿਨੀਂ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਗੁਰਮੀਤ ਰਾਮ ਰਹੀਮ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਅਤੇ ਹਨੀਪ੍ਰੀਤ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਨਾਲ ਕੀਤੀ ਜਾ ਰਹੀ ਹੈ। ਇਸ ਨਾਲ ਸਮੁੱਚੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤੇ ਸੰਗਤ ਵਿਚ ਇਸ ਪ੍ਰਤੀ ਰੋਸ ਹੈ।’ ਇਹ ਗੱਲ ਅੱਜ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦਸਵੀਂ ਪਾਤਸ਼ਾਹੀ ਗੁਰਦੁਆਰੇ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਨੇ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲੇ ਸਿਆਸੀ ਆਗੂਆਂ ਦੇ ਸੰਪੂਰਨ ਬਾਈਕਾਟ ਦੀ ਚਿਤਾਵਨੀ ਵੀ ਦਿੱਤੀ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਹਮੇਸ਼ਾ ਗੁਨਾਹਾਂ ਦਾ ਅੱਡਾ ਰਿਹਾ ਹੈ। ਜਬਰ-ਜਨਾਹ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ ਅਤੇ ਉੱਥੇ ਹੀ ਸਿਆਸੀ ਸਰਗਰਮੀਆਂ ਚਲਾ ਰਿਹਾ ਹੈ। ਇਸ ’ਤੇ ਸਰਕਾਰ ਨੂੰ ਤੁਰੰਤ ਕਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ…
    ਵਾਰਾਨਸੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਆਸ਼ੀਰਵਾਦ ਲੈ ਕੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਭਾਜਪਾ ਦੇ ਚੋਟੀ ਦੇ ਆਗੂ ਅਤੇ ਐਨਡੀਏ ’ਚ ਸ਼ਾਮਲ ਕਈ ਹੋਰ ਪਾਰਟੀਆਂ ਦੇ ਮੁਖੀ ਵੀ ਹਾਜ਼ਰ ਸਨ। ਵੀਆਈਪੀ ਕਾਫ਼ਲਿਆਂ ਨੂੰ ਦੇਖਣ ਲਈ ਸ਼ੁੱਕਰਵਾਰ ਨੂੰ ਸੜਕਾਂ ਦੇ ਕੰਢਿਆਂ ’ਤੇ ਭਾਰੀ ਭੀੜ ਜਮਾਂ ਸੀ ਜਿਸ ਕਾਰਨ ਮੰਦਰਾਂ ਦੇ ਸ਼ਹਿਰ ’ਚ ਆਵਾਜਾਈ ਠੱਪ ਹੋ ਕੇ ਰਹਿ ਗਈ। ਦੂਜੀ ਵਾਰ ਵਾਰਾਨਸੀ ਤੋਂ ਲੋਕ ਸਭਾ ਚੋਣ ਲੜ ਰਹੇ ਸ੍ਰੀ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਮੁਖੀ ਨਿਤੀਸ਼ ਕੁਮਾਰ, ਲੋਕ ਜਨਸ਼ਕਤੀ ਪਾਰਟੀ ਮੁਖੀ ਰਾਮ ਵਿਲਾਸ ਪਾਸਵਾਨ, ਸ਼ਿਵ ਸੈਨਾ ਮੁਖੀ ਊਧਵ ਠਾਕਰੇ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਰਾਜਨਾਥ ਸਿੰਘ ਅਤੇ ਸੁਸ਼ਮਾ ਸਵਰਾਜ ਦੀ ਹਾਜ਼ਰੀ ’ਚ ਕੁਲੈਕਟਰ ਦਫ਼ਤਰ ’ਚ ਕਾਗਜ਼ ਭਰੇ। ਸ੍ਰੀ ਮੋਦੀ ਦੇ ਨਾਮ ਦੀ ਤਜਵੀਜ਼ ਰੱਖਣ ਵਾਲੇ ਚਾਰ ਵਿਅਕਤੀਆਂ ’ਚ ਬਨਾਰਸ ਹਿੰਦੂ…
    ਕੋਲੰਬੋ - ਲਿੱਟੇ ਨਾਲ ਖ਼ਾਨਾਜੰਗੀ ਦੇ ਖ਼ਾਤਮੇ ਤੋਂ ਬਾਅਦ ਇਕ ਦਹਾਕੇ ਤੋਂ ਸ਼ਾਂਤ ਸ੍ਰੀਲੰਕਾ ਐਤਵਾਰ ਨੂੰ ਇਕ ਤੋਂ ਬਾਅਦ ਇਕ ਅੱਠ ਧਮਾਕਿਆਂ ਤੇ ਆਤਮਘਾਤੀ ਹਮਲਿਆਂ ਨਾਲ ਦਹਿਲ ਉੱਠਿਆ। ਈਸਾਈਆਂ ਦੇ ਤਿਉਹਾਰ ਈਸਟਰ ਦੇ ਮੌਕੇ ਵੱਖ-ਵੱਖ ਚਰਚਾਂ ਤੇ ਪੰਜ ਸਿਤਾਰਾ ਹੋਟਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲਿਆਂ 'ਚ ਘੱਟੋ-ਘੱਟ 215 ਲੋਕਾਂ ਦੀ ਮੌਤ ਹੋ ਗਈ ਤੇ 500 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ 'ਚ 27 ਵਿਦੇਸ਼ੀ ਸ਼ਾਮਲ ਹਨ। ਮਾਮਲੇ 'ਚ ਸੱਤ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਇਸ ਨੂੰ ਸ੍ਰੀਲੰਕਾ ਦੇ ਇਤਿਹਾਸ 'ਚ ਸਭ ਤੋਂ ਭਿਅੰਕਰ ਹਮਲਾ ਮੰਨਿਆ ਜਾ ਰਿਹਾ ਹੈ। ਸਰਕਾਰ ਨੇ ਪੂਰੇ ਦੇਸ਼ ਵਿਚ ਕਰਫਿਊ ਲਾ ਦਿੱਤਾ ਹੈ। ਪੋਪ ਫਰਾਂਸਿਸ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਦੇ ਪ੍ਰਮੁੱਖ ਆਗੂਆਂ ਨੇ ਇਸ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਪੁਲਿਸ ਬੁਲਾਰੇ ਰਵਾਨ ਗੁਣਸੇਕਰਾ ਨੇ ਦੱਸਿਆ ਕਿ ਛੇ ਧਮਾਕੇ ਸਵੇਰੇ 8 : 45 ਵਜੇ ਲਗਪਗ ਇਕ ਹੀ ਸਮੇਂ ਹੋਏ। ਦੇਸ਼ 'ਚ ਉਸ ਸਮੇਂ ਈਸਟਰ ਦੀਆਂ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਬਾਰੇ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲੋਂ ਮਾਈਕ ਖੋਹ ਲਿਆ ਗਿਆ ਜਿਸ ਕਾਰਨ ਸਮਾਗਮ ਥੋੜ੍ਹੀ ਦੇਰ ਰੋਕਣਾ ਪਿਆ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਸਿਰਸਾ ਜਦੋਂ ਗੁਰਦੁਆਰੇ ਦੀ ਸਟੇਜ ਤੋਂ ਭਾਸ਼ਣ ਦੇ ਰਹੇ ਸਨ ਤਾਂ ਇਕ ਵਿਅਕਤੀ ਆਇਆ ਤੇ ਪ੍ਰਧਾਨ ਸਿਰਸਾ ਅੱਗੋਂ ਮਾਈਕ ਚੁੱਕ ਕੇ ਮੰਚ ਤੋਂ ਹੇਠਾਂ ਲਾਹ ਲਿਆ ਤੇ ਖ਼ੁਦ ਬੋਲਣਾ ਸ਼ੁਰੂ ਕਰ ਦਿੱਤਾ। ਇਸ ਤਰ੍ਹਾਂ ਕੁੱਝ ਦੇਰ ਲਈ ਖਲਲ ਵੀ ਪਿਆ। ਇਸ ਕਾਰਵਾਈ ਨੂੰ ਸ੍ਰੀ ਸਿਰਸਾ ਦੇ ਪੰਜਾਬੀ ਬਾਗ਼ ਦੇ ‘ਸਿਆਸੀ ਸ਼ਰੀਕਾਂ’ ਵੱਲੋਂ ਕਰਵਾਏ ਜਾਣ ਦੀ ਚਰਚਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਾਈਕ ਖੋਹਣ ਵਾਲੇ ਸਿੱਖ ਨੇ 2017 ਦੀਆਂ ਦਿੱਲੀ ਕਮੇਟੀ ਦੀਆਂ ਚੋਣਾਂ ’ਚ ਹਿੱਸਾ ਲਿਆ ਸੀ। ਕਮੇਟੀ ਮੈਂਬਰ ਚਮਨ ਸਿੰਘ ਤੇ ਆਤਮਾ ਸਿੰਘ ਲੁਬਾਣਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਇਸ ਤੋਂ ਪਹਿਲਾਂ ਸ੍ਰੀ ਸਿਰਸਾ ਨੇ ਕਿਹਾ ਕਿ ਜੱਲ੍ਹਿਆਂ…
    ਨਵੀਂ ਦਿੱਲੀ - 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੇ ਇੱਕ ਮੁੱਖ ਗਵਾਹ ਨੇ ਦਿੱਲੀ ਦੀ ਅਦਾਲਤ ਨੂੰ ਦੱਸਿਆ ਕਿ ਸੱਜਣ ਕੁਮਾਰ ਨੇ ਭੀੜ ਨੂੰ ਸਿੱਖਾਂ ਦੇ ਕਤਲ ਲਈ ਉਕਸਾਇਆ ਸੀ।ਗਵਾਹ ਜੋਗਿੰਦਰ ਸਿੰਘ ਨੇ ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਦੀ ਅਦਾਲਤ ’ਚ ਸੱਜਣ ਕੁਮਾਰ ਦੀ ਸ਼ਨਾਖ਼ਤ ਉਸ ਵਿਅਕਤੀ ਵਜੋਂ ਕੀਤੀ ਜਿਸ ਨੇ ਭੀੜ ਨੂੰ ਸਿੱਖਾਂ ਦੇ ਕਤਲ ਲਈ ਉਕਸਾਇਆ ਸੀ। ਐਡਵੋਕੇਟ ਤਰੰਨੁਮ ਚੀਮਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਜੋਗਿੰਦਰ ਸਿੰਘ ਨੇ ਕਿਹਾ, ‘ਜਦੋਂ ਮੈਂ ਪੁਲੀਸ ਕੋਲ ਐੱਫਆਈਆਰ ਦਰਜ ਕਰਵਾਉਣ ਗਿਆ ਤਾਂ ਉਨ੍ਹਾਂ ਸੱਜਣ ਕੁਮਾਰ ਦਾ ਨਾਂ ਐੱਫਆਈਆਰ ’ਚ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਸੱਜਣ ਕੁਮਾਰ ਹੀ ਉਹ ਵਿਅਕਤੀ ਹੈ ਜੋ ਭੀੜ ਦੀ ਅਗਵਾਈ ਕਰ ਰਿਹਾ ਸੀ ਤੇ ਉਨ੍ਹਾਂ ਨੂੰ ਉਕਸਾ ਰਿਹਾ ਸੀ।’ ਇਸ ਕਤਲੇਆਮ ’ਚ ਜੋਗਿੰਦਰ ਸਿੰਘ ਦੇ ਭਰਾ ਮਾਰਿਆ ਗਿਆ ਸੀ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 9 ਅਪਰੈਲ ਨੂੰ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਦੋ ਹੋਰ ਗਵਾਹ ਚਾਮ ਕੌਰ ਤੇ ਸ਼ੀਲਾ ਕੌਰ ਵੱਲੋਂ…
    ਚੰਡੀਗੜ੍ਹ: ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਦੀ ਫ਼ਿਲਮ 'ਕੇਸਰੀ' ਨੇ 100 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਨੂੰ ਸਿੱਖ ਭਾਈਚਾਰੇ ਨੇ ਬੇਹੱਦ ਪਿਆਰ ਦਿੱਤਾ ਹੈ। 'ਕੇਸਰੀ' ਹਾਲ ਹੀ ਵਿੱਚ ਜਾਰੀ ਹੋਈ ਪਹਿਲੀ ਫ਼ਿਲਮ ਹੈ, ਜਿਸ ਵਿੱਚ ਸਰਦਾਰਾਂ ਦੇ ਕਿਰਦਾਰ ਨੂੰ ਵੱਡੇ ਪਲਾਟ 'ਤੇ ਪੇਸ਼ ਕੀਤਾ ਗਿਆ ਹੋਵੇ।ਫ਼ਿਲਮ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਪ੍ਰਾਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਸਿੱਖਾਂ ਨੇ ਅਰਦਾਸ ਵੀ ਕੀਤੀ ਸੀ ਤੇ ਸਾਰਾ ਕੁਝ ਸਹੀ ਹੁੰਦਾ ਗਿਆ। ਸਿੱਖਾਂ ਬਾਰੇ ਬਣੀਆਂ ਫ਼ਿਲਮਾਂ ਵਿੱਚੋਂ 'ਕੇਸਰੀ' ਇੱਕ ਹੈ, ਜਿਸ ਨਾਲ ਕੋਈ ਵਿਵਾਦ ਵੀ ਨਹੀਂ ਜੁੜਿਆ।ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਨੇ ਵੀ ਫ਼ਿਲਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਸ਼ੈ ਭਾਜੀ ਨੇ ਸਾਡੇ ਹੀਰੋ ਹੌਲਦਾਰ ਈਸ਼ਰ ਸਿੰਘ ਨੂੰ ਅਮਰ ਬਣਾ ਦਿੱਤਾ ਹੈ। ਅਕਸ਼ੈ ਕੁਮਾਰ ਦਾ ਵੀ ਕਹਿਣਾ ਹੈ ਕਿ ਸਰਦਾਰ ਦਾ ਕਿਰਦਾਰ ਨਿਭਾਉਂਦੇ ਹੋਏ ਉਸ ਨੂੰ ਹਮੇਸ਼ਾ ਹੀ ਖ਼ਾਸ ਅਹਿਸਾਸ ਹੁੰਦਾ ਹੈ।1897 ਵਿੱਚ ਅਫ਼ਗ਼ਾਨਿਸਤਾਨ ਦੇ ਹਮਲਾਵਰਾਂ ਨਾਲ ਸਾਰਾਗੜ੍ਹੀ ਵਿੱਚ ਸਿਰਫ਼ 21 ਸਿੱਖਾਂ ਦੀ ਗਹਿਗੱਚ ਲੜਾਈ ਹੋਈ ਸੀ। ਸਿੱਖਾਂ ਨੇ ਬਹਾਦਰੀ ਦਾ…
    ਨਵੀਂ ਦਿੱਲੀ: ਪਾਕਿਸਤਾਨ ਨੇ ਚਾਹੇ ਗੱਲ਼ਬਾਤ ਨਾਲ ਮਸਲਾ ਹੱਲ ਕਰਨ ਦੀ ਪੇਸ਼ਕਸ਼ ਕੀਤੀ ਹੈ ਪਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰ ਬੜ੍ਹਕ ਮਾਰੀ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਅੱਜ ਇੱਕ ਹੈ ਤੇ ਫੌਜ ਦੇ ਨਾਲ ਖੜ੍ਹਾ ਹੈ। ਮੋਦੀ ਨੇ ਕਿਹਾ ਕਿ ਬਹਾਦਰ ਜਵਾਨ ਸਰਹੱਦ ਉੱਪਰ ਤੇ ਸਰਹੱਦ ਤੋਂ ਪਾਰ ਵੀ ਆਪਣੇ ਜੌਹਰ ਵਿਖਾ ਰਹੇ ਹਨ।ਬੂਥ ਪੱਧਰ 'ਤੇ ਵਰਕਰਾਂ ਨਾਲ ਗੱਲ਼ਬਾਤ ਦੀ ਸ਼ੁਰੂਆਤ ਕਰਦਿਆਂ ਮੋਦੀ ਨੇ ਕਿਹਾ ਕਿ ਭਾਰਤ ਨੂੰ ਅਸਥਿਰ ਕਰਨ ਲਈ ਅੱਤਵਾਦੀ ਹਮਲੇ ਦੇ ਨਾਲ-ਨਾਲ ਦੁਸ਼ਮਣਾਂ ਦਾ ਇੱਕ ਮਕਸਦ ਇਹ ਵੀ ਹੁੰਦਾ ਹੈ ਕਿ ਸਾਡਾ ਵਿਕਾਸ ਰੁਕ ਜਾਏ, ਸਾਡਾ ਦੇਸ਼ ਰੁਕ ਜਾਏ। ਉਨ੍ਹਾਂ ਦੇ ਇਸ ਮਕਸਦ ਅੱਗੇ ਹਰ ਭਾਰਤੀ ਨੂੰ ਦੀਵਾਰ ਬਣ ਕੇ ਖੜ੍ਹਾ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਵਿਸ਼ਵ ਸਾਡੀ ਸ਼ਕਤੀ ਵੇਖ ਰਿਹਾ ਹੈ।ਯਾਦ ਰਹੇ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਗੱਲ਼ਬਾਤ ਦੀ ਪੇਸ਼ਕਸ਼ ਕੀਤੀ ਸੀ। ਇਮਰਾਨ ਖ਼ਾਨ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਫ਼ੌਜ ਨੂੰ…
    ਨਵੀਂ ਦਿੱਲੀ - ਸਰਕਾਰ ਨੇ ਵੀਰਵਾਰ ਨੂੰ ਸੰਵਿਧਾਨ ਦੀ ਵਿਵਾਦਿਤ ਧਾਰਾ–370 ਦੇ ਇੱਕ ਲੇਖ 'ਚ ਸੋਧ ਕਰਕੇ ਜੰਮੂ-ਕਸ਼ਮੀਰ ਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨੂੰ ਰਾਖ਼ਵਾਂਕਰਨ ਦਾ ਲਾਭ ਦੇਣ ਲਈ ਆਰਡੀਨੈਂਸ ਨੂੰ ਲਾਗੂ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।ਉਨ੍ਹਾਂ ਕਿਹਾ ਕਿ ਇਹ ਸੰਵਿਧਾਨ (77ਵੀਂ ਸੋਧ) ਐਕਟ, 1995 ਅਤੇ ਸੰਵਿਧਾਨ (103ਵੀਂ ਸੋਧ), ਐਕਟ 2019 ਦੁਆਰਾ ਸੋਧੇ ਭਾਰਤ ਦੇ ਸੰਵਿਧਾਨ ਨਾਲ ਸਬੰਧਤ ਪ੍ਰਬੰਧਾਂ ਨੂੰ ਜੰਮੂ–ਕਸ਼ਮੀਰ ਚ ਲਾਗੂ ਕਰਨ ਚ ਮਦਦ ਕਰੇਗਾ। ਇਹ ਰਾਸ਼ਟਰਪਤੀ ਦੁਆਰਾ ਧਾਰਾ–370 ਦੇ ਉਪਬੰਧ (1) ਤਹਿਤ ਸੰਵਿਧਾਨ (ਜੰਮੂ–ਕਸ਼ਮੀਰ ’ਤੇ ਲਾਗੂ) ਸੋਧ ਆਦੇਸ਼ 2019 ਜਾਰੀ ਕਰਨ ਨਾਲ ਹੋਵੇਗਾ। ਆਰਡੀਨੈਂਸ ਨੂੰ ਰਾਸ਼ਟਰਪਤੀ ਵੱਲੋਂ ਜਾਰੀ ਕੀਤਾ ਜਾਵੇਗਾ।ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਜੰਮੂ–ਕਸ਼ਮੀਰ ਰਾਖਵਾਂਕਰਨ ਸੋਧ ਆਰਡੀਨੈਂਸ 2019 ਨੂੰ ਪ੍ਰਵਾਨਗੀ ਦੇ ਦਿੱਤੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ…
    ਅੰਮ੍ਰਿਤਸਰ - ਚੀਫ ਖ਼ਾਲਸਾ ਦੀਵਾਨ ਦੇ ਛੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਪਈਆਂ ਵੋਟਾਂ ਵਿਚ ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤ ਗਏ ਹਨ, ਜਦੋਂਕਿ ਸਰਬਜੀਤ ਸਿੰਘ ਧੜੇ ਦਾ ਇਕ ਮੈਂਬਰ ਹੀ ਜਿੱਤ ਸਕਿਆ। ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਵੱਲੋਂ ਚੀਫ ਖ਼ਾਲਸਾ ਦੀਵਾਨ ਦੇ ਦਫ਼ਤਰ ਦੇ ਬਾਹਰ ਚੋਣ ਪ੍ਰਕਿਰਿਆ ਬੰਦ ਕਰਾਉਣ ਲਈ ਰੋਸ ਵਿਖਾਵਾ ਵੀ ਕੀਤਾ ਗਿਆ। ਇਕ ਚੋਣ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਪਤਿਤ ਔਰਤ ਵੋਟਰਾਂ ਨੂੰ ਵੋਟ ਪਾਉਣ ਤੋਂ ਨਾ ਰੋਕੇ ਜਾਣ ਦੇ ਵਿਰੋਧ ਵਿਚ ਚੋਣ ਪ੍ਰਕਿਰਿਆ ਦਾ ਬਾਈਕਾਟ ਕੀਤਾ।ਚੋਣ ਜਿੱਤਣ ਵਾਲਿਆਂ ਵਿਚ ਪ੍ਰਧਾਨ ਵਜੋਂ ਨਿਰਮਲ ਸਿੰਘ, ਮੀਤ ਪ੍ਰਧਾਨ ਵਜੋਂ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਅਮਰਜੀਤ ਸਿੰਘ ਬਾਂਗਾ, ਆਨਰੇਰੀ ਸਕੱਤਰ ਵਜੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸਵਿੰਦਰ ਸਿੰਘ ਕੱਥੂਨੰਗਲ ਸ਼ਾਮਲ ਹਨ, ਜਦੋਂਕਿ ਸਥਾਨਕ ਪ੍ਰਧਾਨ ਦੇ ਅਹੁਦੇ ਲਈ ਸਰਬਜੀਤ ਸਿੰਘ ਧੜੇ ਵੱਲੋਂ ਹਰਮਿੰਦਰ ਸਿੰਘ ਫਰੀਡਮ ਨੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ 165 ਵੋਟਾਂ ਪ੍ਰਾਪਤ ਕੀਤੀਆਂ ਹਨ, ਜਦੋਂਕਿ ਉਨ੍ਹਾਂ ਦੇ ਵਿਰੋਧੀ ਸੁਖਦੇਵ ਸਿੰਘ ਮੱਤੇਵਾਲ ਨੂੰ 151 ਵੋਟਾਂ ਮਿਲੀਆਂ। ਪ੍ਰਧਾਨ ਦੀ…
    Page 2 of 5

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com