ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਹੁਣ ਚੰਡੀਗੜ੍ਹ ਵਿਚ ਦੋ-ਪਹੀਆ ਚਲਾਉਣ ਜਾਂ ਸਵਾਰੀ ਕਰਨ ਵਾਲੀਆਂ ਸਿੱਖ ਮਹਿਲਾਵਾਂ ਨੂੰ ਹੈਲਮਟ ਪਾਉਣ ਤੋਂ ਪੱਕੀ ਛੋਟ ਮਿਲ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਅੱਜ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪੈਦਾ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਪਿਛਲੇ ਸਮੇਂ ਚੰਡੀਗੜ੍ਹ ਦੇ ਸਮੂਹ ਗੁਰਦੁਆਰਾ ਸੰਗਠਨਾਂ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਕਈ ਸਿੱਖ ਜਥੇਬੰਦੀਆਂ ਨੇ ਲੰਮਾਂ ਸੰਘਰਸ਼ ਕੀਤਾ ਸੀ। ਪ੍ਰਸ਼ਾਸਨ ਨੇ ਯੂਟੀ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਵੱਲੋਂ ਹੈਲਮਟ ਲਾਜ਼ਮੀ ਕਰਨ ਲਈ 6 ਜੁਲਾਈ 2018 ਨੂੰ ਜਾਰੀ ਕੀਤੀ ਨੋਟੀਫਿਕੇਸ਼ਨ ਵਿਚ ਸੋਧ ਕੀਤੀ ਹੈ। ਇਸ ਰਾਹੀਂ ਸਪੱਸ਼ਟ ਕੀਤਾ ਹੈ ਕਿ ਵਹੀਕਲ ਐਕਟ-1988 ਦੀ ਧਾਰਾ 129 ਤਹਿਤ ਸਿੱਖ ਮਹਿਲਾਵਾਂ ਨੂੰ ਦੋ-ਪਹੀਆ ਵਾਹਨ ਚਲਾਉਣ ਜਾਂ ਸਵਾਰੀ ਕਰਨ ਵੇਲੇ ਆਪਣੀ `ਮਰਜ਼ੀ ਨਾਲ ਹੈਲਮਟ ਪਾਉਣ ਜਾਂ ਨਾ ਪਾਉਣ ਦਾ ਅਧਿਕਾਰ (ਆਪਸ਼ਨ) ਦਿੱਤਾ ਜਾਂਦਾ ਹੈ। ਪਹਿਲਾਂ ਇਸ ਧਾਰਾ ਤਹਿਤ ਕੇਵਲ ਮੈਡੀਕਲ ਅਧਾਰ ’ਤੇ ਪੀਐਮਓ ਦੀ ਸਿਫਾਰਿਸ਼ ’ਤੇ ਹੀ ਦੋ-ਪਹੀਆ ਵਾਹਨ…
    ਜਲੰਧਰ - ਕਰਤਾਰਪੁਰ ਲਾਂਘੇ ਦਾ ਸਿਆਸੀ ਲਾਹਾ ਲੈਣ ਲਈ ਰਾਜਨੀਤਿਕ ਪਾਰਟੀਆਂ ਵਿਚ ਦੌੜ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਲਾਂਘੇ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜ਼ਿਕਰ ਕਰਨ ਨੂੰ ਤਿਆਰ ਨਹੀਂ ਹਨ, ਉਹ ਸਿਰਫ਼ ਆਪਣੀ ਨੂੰਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਖ਼ੁਦ ਵੱਲੋਂ ਲਾਂਘੇ ਬਾਰੇ ਕੀਤੇ ਯਤਨਾਂ ਨੂੰ ਬਿਆਨਦੇ ਹਨ, ਪਰ ਆਪਣੀ ਹੀ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਰਹੇ ਕੁਲਦੀਪ ਸਿੰਘ ਵਡਾਲਾ ਦਾ ਨਾਂ ਇਕ ਵਾਰੀ ਵੀ ਉਨ੍ਹਾਂ ਦੀ ਜ਼ੁਬਾਨ ’ਤੇ ਨਹੀਂ ਆਇਆ।ਕਰਤਾਰਪੁਰ ਲਾਂਘੇ ਦੇ ਸਮਾਗਮਾਂ ਮੌਕੇ ਉਨ੍ਹਾਂ ਸਿਰੜੀ ਲੋਕਾਂ ਦਾ ਕਿਸੇ ਨੇ ਜ਼ਿਕਰ ਨਹੀਂ ਕੀਤਾ, ਜਿਹੜੇ ਲਾਂਘੇ ਲਈ ਅਰਦਾਸਾਂ ਕਰਦੇ ਰਹੇ। ਕਿਸੇ ਨੂੰ ਚੇਤਾ ਨਹੀਂ ਆਇਆ ਕਿ ਬੀ ਐੱਸ ਗੁਰਾਇਆ ਨੇ 24 ਸਾਲ ਪਹਿਲਾਂ ਕਰਤਾਰਪੁਰ ਲਾਂਘੇ ਲਈ ਅਰਦਾਸ ਕੀਤੀ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂਆਂ ਵਿਚ ਦੋਆਬੇ ਦਾ ਥੰਮ੍ਹ ਮੰਨੇ ਜਾਣ ਵਾਲੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ 13 ਅਪਰੈਲ 2001 ਨੂੰ ਪਹਿਲੀ ਅਰਦਾਸ ਕਰ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ…
    ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਟਰਾਇਲ ਕੋਰਟ ਵੱਲੋਂ ਦੋਸ਼ੀ ਠਹਿਰਾਏ ਗਏ 89 ਜਣਿਆਂ ਵਿਚੋਂ 70 ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਬਾਕੀ 19 ਦੋਸ਼ੀਆਂ ਵਿਚੋਂ 16 ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ ਤੇ ਤਿੰਨ ਹੋਰਾਂ ਦੀ ਅਰਜ਼ੀ ਅਦਾਲਤ ਨੇ ਭਗੌੜੇ ਹੋਣ ਕਾਰਨ ਪਹਿਲਾਂ ਹੀ ਖ਼ਾਰਜ ਕਰ ਦਿੱਤੀ ਸੀ।ਉਨ੍ਹਾਂ ਨੂੰ ਦੰਗਾ ਕਰਨ, ਘਰ ਜਲਾਉਣ ਤੇ ਕਰਫ਼ਿਊ ਭੰਗ ਕਰਨ ਦੇ ਦੋਸ਼ਾਂ ਹੇਠ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਨੂੰ ਹੁਣ ਪੰਜ ਸਾਲ ਜੇਲ੍ਹ ਵਿਚ ਬਿਤਾਉਣੇ ਪੈਣਗੇ। ਜਸਟਿਸ ਆਰ.ਕੇ. ਗੌਬਾ ਨੇ ਫ਼ੈਸਲਾ ਸੁਣਾਉਂਦਿਆਂ ਟਿੱਪਣੀ ਕੀਤੀ ਕਿ ਜੁਰਮ ਨੂੰ 34 ਵਰ੍ਹੇ ਬੀਤ ਗਏ ਹਨ ਤੇ ਪੀੜਤ ਅਜੇ ਵੀ ਨਿਆਂ ਤੇ ਕੇਸ ਖ਼ਤਮ ਹੋਣ ਦੀ ਉਡੀਕ ਕਰ ਰਹੇ ਹਨ। ਕੀ ਇਹ ਹੈ ਸਮਰੱਥ ਤੇ ਪ੍ਰਭਾਵੀ ਅਪਰਾਧਕ ਨਿਆਂ ਢਾਂਚਾ? ਜੱਜ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਫ਼ਿਰਕੂ ਦੰਗਿਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਨਿਆਂ ਪ੍ਰਣਾਲੀ ਵਿਚ ਕੋਈ ਜ਼ਿਕਰਯੋਗ ਸੁਧਾਰ ਹੀ…
    ਅੰਮਿ੍ਤਸਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਦਿੱਤੀ ਪ੍ਰਵਾਨਗੀ ਦਾ ਲਾਭ ਸਿਰਫ਼ ਉਹ ਹੀ ਲੋਕ ਲੈ ਸਕਣਗੇ ਜਿਨ੍ਹਾਂ ਦੇ ਕੋਲ ਪਾਸਪੋਰਟ ਹਨ, ਜਦ ਕਿ ਬਾਕੀ ਸੰਗਤ ਨੂੰ ਭਵਿੱਖ 'ਚ ਵੀ ਪੱਬਾਂ ਭਾਰ ਖੜ੍ਹੇ ਹੋ ਕੇ ਡੇਰਾ ਬਾਬਾ ਨਾਨਕ ਸੈਕਟਰ ਦੀ ਸਰਹੱਦੀ ਚੌਾਕੀ 'ਤੇ ਬਣਾਏ 'ਦਰਸ਼ਨ ਸਥਲ' ਦੇ ਮੁਕਾਮ ਤੋਂ ਹੀ ਦੂਰਬੀਨਾਂ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਹੋਣਗੇ | ਭਾਵੇਂ ਕਿ ਬੀਤੇ ਦਿਨ ਕੇਂਦਰ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਲਾਂਘਾ ਬਣਾਉਣ ਦਾ ਐਲਾਨ ਕਰਕੇ ਇੱਕੋ ਹਲੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਦੀ ਵਾਹੋ-ਵਾਹੀ ਖੱਟ ਲਈ, ਪਰ ਉਹ ਸੰਗਤ ਜਿਨ੍ਹਾਂ ਦੇ ਪਾਸਪੋਰਟ ਨਹੀਂ ਹਨ, ਕੇਂਦਰ ਸਰਕਾਰ ਦੇ ਉਕਤ ਐਲਾਨ ਦੇ ਬਾਅਦ ਤੋਂ ਉਹ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ | ਕਿਉਂਕਿ ਵੱਡੀ ਗਿਣਤੀ 'ਚ ਗੁਰੂ ਨਾਨਕ ਨਾਮ ਲੇਵਾ ਸੰਗਤ ਸੰਨ 1947 ਦੇ ਬਾਅਦ…
    ਸੁਲਤਾਨਪੁਰ ਲੋਧੀ - ਸੁਲਤਾਨਪੁਰ ਲੋਧੀ ਵਿਖੇ ਸਾਬਕਾ ਕ੍ਰਿਕਟਰ ਕਪਿਲ ਦੇਵ ਦੀ ਕਿਤਾਬ ‘ਵੁਈ ਦਿ ਸਿੱਖਸ’ ਜਾਰੀ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। -ਫੋਟੋ: ਮਲਕੀਅਤ ਸਿੰਘਦੇਸ਼ ਨੂੰ ਪਹਿਲਾ ਵਿਸ਼ਵ ਕ੍ਰਿਕਟ ਕੱਪ ਜਿਤਾਉਣ ਵਾਲੀ ਟੀਮ ਦੇ ਕਪਤਾਨ ਰਹੇ ਕਪਿਲ ਦੇਵ ਵੱਲੋਂ 100 ਤੋਂ ਵੱਧ ਗੁਰਦੁਆਰਿਆਂ ਬਾਰੇ ਲਿਖੀ ਕਿਤਾਬ ‘ਵੁਈ ਦਿ ਸਿੱਖਸ’ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਿਲੀਜ਼ ਕੀਤੀ। ਲਾਲ ਜਿਲਦ ’ਚ ਬੰਨ੍ਹੀ ਹੋਈ ਇਸ ਕਿਤਾਬ ’ਤੇ ਸੁਨਹਿਰੀ ਅੱਖਰਾਂ ਨਾਲ ‘ਵੁਈ ਦਿ ਸਿੱਖਸ’ ਲਿਖਿਆ ਨਾਲ ਹੀ ੴ ਅਤੇ ਖੰਡਾ ਉੱਕਰਿਆ ਹੋਇਆ ਹੈ।ਕਿਤਾਬ ਦੀ ਘੁੰਡ ਚੁਕਾਈ ਮਗਰੋਂ ਕਪਿਲ ਦੇਵ ਨੇ ਦੱਸਿਆ ਕਿ ਇਹ ਕਿਤਾਬ ਨੂੰ ਲਿਖਣ ਦਾ ਖਿਆਲ ਉਨ੍ਹਾਂ ਨੂੰ ਉਦੋਂ ਆਇਆ ਜਦੋਂ ਉਹ ਚੰਡੀਗੜ੍ਹ ਤੋਂ ਦਿੱਲੀ ਜਾ ਰਹੇ ਸਨ। ਉਨ੍ਹਾਂ ਨੂੰ ਇੰਜ ਲੱਗਾ ਕਿ ਜਿਵੇਂ ਕਿਸੇ ਨੇ…
    ਪਟਿਆਲਾ - ਮਾਲਵਾ ਰਿਸਰਚ ਸੈਂਟਰ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ‘ਅਖੌਤੀ ਮਾਰਕਸਵਾਦੀ, ਅਖੌਤੀ ਬੌਧਿਕਤਾਵਾਦ ਤੇ ਪੁਸਤਕ ਸੱਭਿਆਚਾਰ’ ਉਤੇ ਖੁੱਲ੍ਹੀ ਵਿਚਾਰ ਚਰਚਾ ਕਰਵਾਈ ਗਈ| ਇਸ ਸੈਮੀਨਾਰ ਦੀ ਪ੍ਰਧਾਨਗੀ ਚਿੰਤਕ ਡਾ. ਸਵਰਾਜ ਸਿੰਘ ਨੇ ਕੀਤੀ| ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਕੁਲਦੀਪ ਸਿੰਘ, ਦੇਸ਼ ਪੰਜਾਬ ਦੇ ਸੰਪਾਦਕ ਗੁਰਬਚਨ ਸਿੰਘ, ਡਾ. ਨਰਵਿੰਦਰ ਸਿੰਘ ਕੌਸ਼ਲ, ਗੁਰਦੀਪ ਸਿੰਘ, ਮਾਲਵਾ ਰਿਸਰਚ ਸੈਂਟਰ ਦੇ ਪ੍ਰਧਾਨ ਡਾ. ਭਗਵੰਤ ਸਿੰਘ ਤੇ ਡਾ. ਕੁਲਬੀਰ ਕੌਰ ਚੰਡੀਗੜ੍ਹ ਸ਼ਾਮਲ ਹੋਏ| ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਡਾ. ਸਵਰਾਜ ਸਿੰਘ ਨੇ ਕਿਹਾ ਕਿ ਮਾਰਕਸਵਾਦ ਗਿਆਨ ਦਾ ਨਿਰੰਤਰ ਵਿਕਾਸ ਹੈ, ਇਹ ਕੋਈ ਹੱਠ-ਧਰਮੀ, ਅੰਧ-ਵਿਸ਼ਵਾਸੀ ਨਿਰਪੇਖਕ ਅੰਤ ਨਹੀਂ| ਭਾਰਤੀ ਖ਼ਾਸਕਰ ਪੰਜਾਬੀ ਅਖੌਤੀ ਮਾਰਕਸਵਾਦੀਆਂ ਨੇ ਬਿਨਾਂ ਪੜ੍ਹਿਆਂ ਸਮਝਿਆਂ ਹੀ ਇਸ ਨੂੰ ਨਿਰਪੇਖ ਸਿੱਟਿਆਂ ਦੀ ਜੜ੍ਹਤਾ ਵੱਲ ਧਕੇਲ ਦਿੱਤਾ, ਜਿਸ ਕਾਰਨ ਇਨ੍ਹਾਂ ਨੇ ਇਤਿਹਾਸਕ ਦਵੰਦਵਾਦ ਦੇ ਮਹੱਤਵ ਨੂੰ ਅਣਗੌਲਿਆਂ ਕਰ ਕੇ ਆਪਣੀ ਧਰਤੀ ਦੇ ਵਿਰਾਸਤੀ ਲੋਕ ਸੰਘਰਸ਼ਾਂ ਤੋਂ ਪਾਸਾ ਵੱਟ ਲਿਆ| ਪ੍ਰੋ. ਕੁਲਬੀਰ…
    ਬਾਦਲ ਸੌਦਾ ਸਾਧ ਨਾਲ, ਅਸੀਂ ਗੁਰੂ ਗ੍ਰੰਥ ਸਾਹਿਬ ਨਾਲ ਹਾਂ-ਬ੍ਰਹਮਪੁਰਾ ਅਕਾਲੀ ਦਲ ਨੂੰ ਬਾਦਲ ਮੁਕਤ ਕਰਨ ਲਈ ਰਣਨੀਤੀ ਜਲਦੀ ਘੜਾਂਗੇ-ਬ੍ਰਹਮਪੁਰਾ ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਨੂੰ ਪਾਰਟੀ ਚੋਂ ਕੱਢਣ ਨਾਲ ਮਾਝੇ 'ਚ ਸ਼੍ਰੋਮਣੀ ਅਕਾਲੀ ਦਲ ਹੋਇਆ ਕਮਜੋਰ ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋ ਬਰਖਾਸਤ ਕਰਨ ਤੋਂ ਬਾਅਦ ਬਾਗੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਪੱਸ਼ਟ ਕੀਤਾ ਹੈ ਕਿ ਉਹ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਨਾਲ ਹਨ ਤੇ ਬਾਦਲ ਪਰਿਵਾਰ ਸੌਦਾ ਸਾਧ ਨਾਲ ਜੁੜਿਆ ਹੋਇਆ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਦਸਮ ਪਿਤਾ ਦਾ ਸਵਾਂਗ ਰਚਾਇਆ ਸੀ। ਬ੍ਰਹਮਪੁਰਾ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਪੰਥ ਦਾ ਹੈ, ਬਾਦਲ ਪਰਿਵਾਰ ਦੀ ਜਗੀਰ ਨਹੀਂ। ਜੇਕਰ ਬਾਦਲ ਗੁਰੂ ਨਾਲ ਹੁੰਦੇ ਤਾਂ ਸੌਦਾ ਸਾਧ ਦੀ ਫਿਲਮ ਲਈ ਫੋਰਸਾਂ ਨਾ ਲੱਗਦੀਆਂ। ਜੇਕਰ ਸੁਰੱਖਿਆ ਦਸਤੇ ਸੌਦਾ ਸਾਧ ਦੀ ਫਿਲਮ ਚਲਾਉਣ ਲਈ ਲੱਗ ਸਕਦੇ ਸਨ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਵਾਸਤੇ ਸੁਰੱਖਿਆ ਦਸਤੇ ਕਿਉਂ ਨਾ ਤਾਇਨਾਤ ਕੀਤੇ ਗਏ ?…
    ਜਲੰਧਰ - ਭਾਰਤੀ ਮੂਲ ਦੇ 2382 ਨਾਗਰਿਕ ਜਿਹਨਾਂ ਵਿਚੋਂ ਜਿਆਦਾ ਪੰਜਾਬ ਤੇ ਗੁਜਰਾਤ ਸੂਬੇ ਨਾਲ ਸਬੰਧਤ ਹਨ ਅਜੇ ਵੀ ਅਮਰੀਕਾ ਦੀਆਂ ਜੇਲਾਂ ਵਿਚ ਨਜਰਬੰਦ ਹਨ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪਰੈਸ ਨੋਟ ਰਾਹੀਂ ਦਿਤੀ।ਸ: ਚਾਹਲ ਨੇ ਦਸਿਆ ਕਿ ਅਮਰੀਕਾ ਦੇ ਫਰੀਡਮ ਆਫ ਇੰਫਰਮੇਸ਼ਨ(ਢੀਅ) ਐਕਟ ਤਹਿਤ ਪਰਾਪਤ ਕੀਤੀ ਗਈ ਇਸ ਜਾਣਕਾਰੀ ਅਨੁਸਾਰ ਭਾਰਤੀ ਮੂਲ ਦੇ ਇਹ ਸਾਰੇ ਨਾਗਰਿਕ ਅਮਰੀਕਾ ਦੇ ਇੰਮੇਗੇਸ਼ਨ ਕਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਮੌਕਿਆਂ ਤੇ ਨਜਰਬੰਦ ਕੀਤੇ ਗਏ ਹਨ ਜਿਹਨਾਂ ਵਿਚੋਂ ਬਹੁਤ ਸਾਰੇ ਨਜਰਬੰਦ ਕੈਦੀ ਅਮਰੀਕਾ ਅੰਦਰ ਸਿਆਸੀ ਸ਼ਰਣ ਲੈਣ ਦੀ ਮੰਗ ਕਰ ਰਹੇ ਹਨ।ਇਹਨਾਂ 2382 ਕੈਦੀਆਂ ਵਿਚੋਂ 891 ਕੈਦੀ ਕੈਲੀਫੋਰਨੀਆਂ ਦੀਆਂ ਜੇਲਾਂ ਵਿਚ,52 ਕੈਦੀ ਨਿਊਯਾਰਕ ਦੀਆਂ ਜੇਲਾਂ ਵਿਚ,115 ਕੈਦੀ ਵਸ਼ਿੰਗਟਨ ਸਟੇਟ ਦੀਆਂ ਜੇਲਾਂ ਵਿਚ ਨਜਰਬੰਦ ਹਨ।ਸ: ਚਾਹਲ ਨੇ ਇਸ ਗਲ ਤੇ ਦੁਖ ਪਰਗਟ ਕੀਤਾ ਕਿ ਪੰਜਾਬ ਵਿਚ ਗੈਰ ਕਨੂੰਨੀ ਮਨੁਖੀ ਤਸਕਰੀ ਦਾ ਧੰਦਾ ਦਿਨੋ…
    ਜਲੰਧਰ, (ਮੇਜਰ ਸਿੰਘ) - ਸਾਢੇ ਚਾਰ ਮਹੀਨੇ ਦੀ ਉਡੀਕ ਬਾਅਦ 11ਵੀਂ ਜਮਾਤ ਦੇ ਇਤਿਹਾਸ ਦੇ ਪਾਠਕ੍ਰਮ ਦਾ ਪਹਿਲਾ ਪੰਜਾਬੀ ਚੈਪਟਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਜਾਰੀ ਕੀਤਾ ਹੈ, ਪਰ ਇਹ ਚੈਪਟਰ ਪਹਿਲਾਂ ਅੰਗਰੇਜ਼ੀ 'ਚ ਜਾਰੀ ਕੀਤੇ ਚੈਪਟਰ ਤੋਂ ਕਾਫ਼ੀ ਭਿੰਨ ਵੀ ਹੈ ਤੇ ਘੱਟ-ਵੱਧ ਵੀ | ਇਸ ਚੈਪਟਰ ਵਿਚ ਕਾਫ਼ੀ ਗਲਤੀਆਂ ਵੀ ਹਨ | ਪਤਾ ਲੱਗਾ ਹੈ ਕਿ ਸਕੂਲ ਸਿੱਖਿਆ ਬੋਰਡ ਪੰਜਾਬ ਸਕੂਲੀ ਸਿੱਖਿਆ ਲਈ ਪਾਠਕ੍ਰਮ ਅੰਗਰੇਜ਼ੀ ਵਿਚ ਤਿਆਰ ਕਰਵਾਉਂਦਾ ਹੈ ਤੇ ਫਿਰ ਪੰਜਾਬੀ ਵਿਚ ਅਨੁਵਾਦ ਕੀਤਾ ਜਾਂਦਾ ਹੈ | ਸਿੱਖਿਆ ਮਾਹਿਰਾਂ ਦਾ ਕਹਿਣਾ ਹੈ ਕਿ ਵੱਡੀ ਪੁਆੜੇ ਦੀ ਜੜ੍ਹ ਹੀ ਇਹ ਹੈ ਕਿ ਪੰਜਾਬ ਦੇ 90 ਫ਼ੀਸਦੀ ਵਿਦਿਆਰਥੀ ਪੰਜਾਬੀ ਮਾਧਿਅਮ ਪੜ੍ਹਨ ਵਾਲੇ ਹਨ ਤੇ ਉਨ੍ਹਾਂ ਲਈ ਪਾਠਕ੍ਰਮ ਅੰਗਰੇਜ਼ੀ ਵਿਚ ਤਿਆਰ ਕੀਤਾ ਜਾਂਦਾ ਹੈ | 11ਵੀਂ ਦੇ ਜਾਰੀ ਚੈਪਟਰ 'ਸਿੰਧ ਘਾਟੀ ਦੀ ਸੱਭਿਅਤਾ' ਦੀ ਭੂਮਿਕਾ 'ਚ ਅੰਗਰੇਜ਼ੀ ਵਿਚ 7 ਨੰਬਰ 'ਤੇ ਲਫਜ ਡੈਕਲੀਨ (ਪਤਨ) ਲਿਖਿਆ ਹੈ, ਪਰ ਪੰਜਾਬੀ 'ਚ 'ਪਤਨ ਤੇ ਦੇਣ' ਲਿਖਿਆ ਹੈ | ਅੰਗਰੇਜ਼ੀ ਤੇ ਪੰਜਾਬੀ 'ਚ…
    ਬਰਨਾਲਾ: ਮਹਿਲਕਲਾਂ ਹਲਕੇ ਦੇ ਪਿੰਡ ਪੰਡੋਰੀ ਵਿਖੇ ਭਗਵੰਤ ਮਾਨ ਦਾ ਘਿਰਾਓ ਕਰਨ ਵਾਲੇ ਸੁਖਪਾਲ ਖਹਿਰਾ ਦੇ ਚਾਰ ਹਮਾਇਤੀਆਂ ਗਗਨ ਸਰਾਂ, ਨਿਰਮਲ ਛੀਨੀਵਾਲ, ਕਾਕਾ ਸਿੰਘ ਤੇ ਅਮਨ ਟੱਲੇਵਾਲੀਆ ਖਿਲ਼ਾਫ ਮਾਨ ਦੇ ਸਰਕਾਰੀ ਗੰਨਮੈਨ ਵਲੋਂ ਮਾਮਲਾ ਦਰਜ਼ ਕਰਵਾਇਆ ਗਿਆ ਹੈ। ਐਫਆਈਆਈਆਰ 'ਚ ਭਗਵੰਤ ਮਾਨ ਦੇ ਗੰਨਮੈਨ ਵਲੋਂ ਵਰਦੀ ਨੂੰ ਹੱਥ ਪਾਉਣ ਦੇ ਦੋਸ਼ ਵੀ ਲਾਏ ਗਏ ਹਨ।ਜ਼ਿਕਰਯੋਗ ਹੈ ਕਿ ਬਰਨਾਲਾ ਨੇੜੇ ਪਿੰਡ ਪੰਡੋਰੀ ’ਚ ਸ਼ਮਸ਼ਾਨਘਾਟ ਅੱਗੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਭਗਵੰਤ ਮਾਨ ਦਾ ਤਿੱਖਾ ਵਿਰੋਧ ਕੀਤਾ ਤੇ ਭਗਵੰਤ ਮਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਸੀ।ਭਗਵੰਤ ਮਾਨ ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸਸਕਾਰ ’ਤੇ ਪਹੁੰਚੇ ਸਨ। ਜਦੋਂ ਉਹ ਸ਼ਮਸ਼ਾਨ ਘਾਟ ਤੋਂ ਬਾਹਰ ਨਿਕਲੇ ਤਾਂ ਪਾਰਟੀ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇਸ ਪਿੱਛੋਂ ਸੁਰੱਖਿਆ ਗਾਰਡਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਵਰਕਰਾਂ ਦੇ ਚੁੰਗਲ ’ਚੋਂ ਬਾਹਰ ਕੱਢਿਆ ਸੀ।
    Page 4 of 5

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com