ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਦੀ ਜਾਂਚ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਬੋਗਸ ਕਰਾਰ ਦਿੰਦਿਆਂ ਮੂਲੋਂ ਰੱਦ ਕਰ ਦਿੱਤਾ ਹੈ। ਇਹ ਰਿਪੋਰਟ ਅੱਜ ਕੱਲ੍ਹ ਵਿੱਚ ਵਿਧਾਨ ਸਭਾ ’ਚ ਪੇਸ਼ ਕੀਤੀ ਜਾਣੀ ਹੈ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਜੋ ਚੰਡੀਗੜ੍ਹ ’ਚ ਰੱਖੀ ਗਈ ਸੀ, ਅੱਜ ਮੁੜ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ’ਚ ਕੀਤੀ ਗਈ। 72 ਘੰਟੇ ਦੇ ਨੋਟਿਸ ’ਤੇ ਸੱਦੀ ਗਈ ਮੀਟਿੰਗ ਪਹਿਲਾਂ 24 ਅਗਸਤ ਨੂੰ ਕੀਤੀ ਜਾਣੀ ਸੀ ਪਰ ਇਸ ਨੂੰ ਮੁਲਤਵੀ ਕਰਕੇ 25 ਅਗਸਤ ਨੂੰ ਚੰਡੀਗੜ੍ਹ ’ਚ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਮੁੜ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਸਿਰਫ ਇਕ ਨੁਕਾਤੀ ਏਜੰਡੇ ‘ਪੰਥਕ ਮੁੱਦਿਆਂ’ ’ਤੇ ਵਿਚਾਰ ਕਰਨ ਲਈ ਸੱਦੀ ਗਈ ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਈ ਅਤੇ ਇਕ ਘੰਟੇ ਵਿੱਚ ਹੀ ਸਮਾਪਤ ਹੋ ਗਈ। ਮੀਟਿੰਗ ਵਿੱਚ ਸਿਰਫ ਬਰਗਾੜੀ ਕਾਂਡ…
    ਲੰਡਨ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਲੰਡਨ ਸਕੂਲ ਆਫ ਇਕਨਾਮਿਕਸ ’ਚ ਸੰਬੋਧਨ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਬਹੁਤ ਹੀ ਦੁਖਦਾਈ ਘਟਨਾ ਸੀ ਤੇ ਉਹ ਇਨ੍ਹਾਂ ਹਿੰਸਕ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦੇਣ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 2019 ’ਚ ਹੋਣ ਵਾਲੀਆਂ ਆਮ ਚੋਣਾਂ ਸਿੱਧੇ ਤੌਰ ’ਤੇ ਵਿਰੋਧੀ ਧਿਰਾਂ ਦੇ ਗੱਠਜੋੜ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਣਗੀਆਂ ਤੇ ਉਨ੍ਹਾਂ ਦਾ ਮੁੱਖ ਏਜੰਡਾ ਭਾਜਪਾ ਨੂੰ ਹਰਾਉਣਾ ਹੈ।ਅੱਜ ਇੱਥੇ ਹੋਏ ਸਮਾਗਮ ਦੌਰਾਨ ਸ੍ਰੀ ਗਾਂਧੀ ਨੇ ਬਰਤਾਨੀਆ ਦੇ ਸੰਸਦ ਮੈਂਬਰਾਂ ਤੇ ਸਥਾਨਕ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ’ਚ ਵਾਪਰਿਆ ਸਿੱਖ ਕਤਲੇਆਮ ਕਾਂਡ ਬਹੁਤ ਹੀ ਦੁਖਦਾਈ ਸੀ, ਪਰ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਇਸ ਕਤਲੇਆਮ ’ਚ ਕਾਂਗਰਸ ਦੀ ਕੋਈ ਸ਼ਮੂਲੀਅਤ ਸੀ। ਉਨ੍ਹਾਂ ਕਿਹਾ, ‘‘ਕਿਸੇ ਵੱਲੋਂ ਵੀ ਕਿਸੇ ’ਤੇ ਕੀਤੀ ਗਈ ਹਿੰਸਾ ਗਲਤ ਹੈ। ਭਾਰਤ ਵਿੱਚ ਇੱਕ ਕਾਨੂੰਨੀ ਪ੍ਰਕਿਰਿਆ ਹੈ ਤੇ ਮੈਨੂੰ ਲੱਗਦਾ ਹੈ ਕਿ ਉਸ ਸਮੇਂ ਜੋ ਹੋਇਆ ਉਹ ਬਹੁਤ…
    ਬਠਿੰਡਾ - ਤਲਵੰਡੀ ਸਾਬੋ ਅਦਾਲਤ ਨੇ ਮੌੜ ਬੰਬ ਧਮਾਕੇ ’ਚ ਨਾਮਜ਼ਦ ਕੀਤੇ ਮੁੱਖ ਮੁਲਜ਼ਮਾਂ ਦੀ ਤਿੱਕੜੀ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਵਿੱਢ ਦਿੱਤੀ ਹੈ। ਅਦਾਲਤ ਨੇ ਅੱਜ ਮੁਲਾਜ਼ਮਾਂ ਨੂੰ ਆਖ਼ਰੀ ਮੌਕਾ ਦਿੰਦੇ ਹੋਏ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਮੁਲਜ਼ਮਾਂ ਨੂੰ 30 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਹੈ। ਇਹ ਇਸ਼ਤਿਹਾਰ ਹੁਣ ਤਿੰਨੋਂ ਮੁਲਜ਼ਮਾਂ ਦੇ ਘਰਾਂ ਅੱਗੇ ਚਿਪਕਾਏ ਜਾਣੇ ਹਨ। ਇੱਕ ਇਸ਼ਤਿਹਾਰ ਤਲਵੰਡੀ ਸਾਬੋ ਅਦਾਲਤ ਦੇ ਨੋਟਿਸ ਬੋਰਡ ’ਤੇ ਵੀ ਲਾਇਆ ਜਾਵੇਗਾ। ਜੇਕਰ 30 ਦਿਨਾਂ ਵਿੱਚ ਮੁਲਜ਼ਮ ਪੇਸ਼ ਨਾ ਹੋਏ ਤਾਂ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ। ਅੱਜ ਅਦਾਲਤ ਨੇ ਅਗਲੀ ਪੇਸ਼ੀ 24 ਸਤੰਬਰ ਪਾ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਵੀ ਮੁੱਖ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮੌੜ ਬੰਬ ਧਮਾਕੇ ਦੇ ਸਬੰਧ ਵਿੱਚ ਫਰਵਰੀ 2018 ਵਿੱਚ ਹੀ ਗੁਰਤੇਜ ਸਿੰਘ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਮੁਲਜ਼ਮਾਂ ਦੀ ਪੈੜ ਨੱਪਣ…
    ਅੰਮ੍ਰਿਤਸਰ - ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼ਾਮ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਗਤ ਨੂੰ ਦੱਸਣ ਕਿ ਗਿਆਨੀ ਗੁਰਮੁਖ ਸਿੰਘ ਨੂੰ ਰਾਤੋ ਰਾਤ ਸ੍ਰੀ ਅਕਾਲ ਤਖ਼ਤ ਦਾ ਹੈੱਡ ਗ੍ਰੰਥੀ ਲਾਉਣ ਪਿਛੇ ਸ਼੍ਰੋਮਣੀ ਕਮੇਟੀ ਦੀ ਕੀ ਮਜਬੂਰੀ ਰਹੀ ਹੈ।ਸ੍ਰੀ ਰੰਧਾਵਾ ਨੇ ਇਹ ਪੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਰਾਹੀਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਭੇਜਿਆ ਹੈ। ਸ੍ਰੀ ਸੱਚਰ ਤੇ ਉਨ੍ਹਾਂ ਦੇ ਸਾਥੀਆਂ ਨੇ ਇਹ ਪੱਤਰ ਜਥੇਦਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸੌਂਪਿਆ ਹੈ। ਕਾਂਗਰਸੀ ਵਫ਼ਦ ਨੇ ਦਾਅਵਾ ਕੀਤਾ ਕਿ ਇਸ ਪੱਤਰ ਨੂੰ ਪ੍ਰਾਪਤ ਕਰਨ ਮਗਰੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹੁੰਗਾਰਾ ਦੇਣ ਦਾ ਭਰੋਸਾ ਵੀ ਦਿੱਤਾ ਹੈ।ਇੱਕ ਸਫੇ ਦੇ ਪੱਤਰ ਵਿੱਚ ਸ੍ਰੀ ਰੰਧਾਵਾ ਨੇ ਲਿਖਿਆ ਕਿ ਗਿਆਨੀ ਗੁਰਮੁਖ ਸਿੰਘ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਕਈ ਗੰਭੀਰ ਦੋਸ਼ ਲਾਏ ਸਨ ਅਤੇ ਇਨ੍ਹਾਂ ਦੋਸ਼ਾਂ ਕਾਰਨ ਤਖ਼ਤ ਦੀ…
    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਦਿੱਤੇ ਪਹਿਲੇ ਬਿਆਨਾਂ ਤੋਂ ਪਾਸਾ ਵੱਟਣ ਦਾ ਮਾਮਲਾ ਭਖਣ ਲਗ ਪਿਆ ਹੈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਉਹ ਸਿੱਖ ਸੰਗਤ ਨੂੰ ਸਪੱਸ਼ਟ ਕਰੇ ਕਿ ਗਿਆਨੀ ਗੁਰਮੁਖ ਸਿੰਘ ਦੇ ਦੋ ਵਾਰੀ ਕੀਤੇ ਤਬਾਦਲੇ ਪਿਛੇ ਕੀ ਕਾਰਨ ਹੈ?ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੈਂਬਰ ਸੁਖਦੇਵ ਸਿੰਘ ਭੌਰ ਨੇ ਇਸ ਮਾਮਲੇ ਵਿੱਚ ਹਿੰਮਤ ਸਿੰਘ ਵੱਲੋਂ ਆਪਣੇ ਪਹਿਲੇ ਬਿਆਨਾਂ ਤੋਂ ਪਾਸਾ ਵੱਟਣ ਬਾਰੇ ਆਖਿਆ ਕਿ ਇਸ ਨਾਲ ਕਈ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਸਤੰਬਰ 2015 ਵਿੱਚ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਗਿਆਨੀ ਗੁਰਮੁਖ ਸਿੰਘ ਤੇ ਉਸ ਦੇ ਭਰਾ ਹਿੰਮਤ ਸਿੰਘ ਵੱਲੋਂ ਜੋ ਬਿਆਨ ਦਿੱਤੇ ਗਏ ਸਨ, ਉਹ ਅੱਜ ਵੀ ਸੋਸ਼ਲ ਮੀਡੀਆ ’ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਬਿਆਨਾਂ ਤੋਂ ਮੁਨਕਰ ਨਹੀਂ ਹੋ…
    ਬਠਿੰਡਾ - ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਸੂਹੀਏ ਮੌੜ ਬੰਬ ਧਮਾਕੇ ਵਿੱਚ ਨਾਮਜ਼ਦ ਕੀਤੀ ਤਿੱਕੜੀ ਦੀ ਭਾਲ ਵਿੱਚ ਜੁੱਟ ਗਏ ਹਨ। ਜਾਂਚ ਟੀਮ ਨੇ ਮੌੜ ਕਾਂਡ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਕਾਲਾ ਦਾ ਪਾਸਪੋਰਟ ਕਬਜ਼ੇ ਵਿਚ ਲੈ ਲਿਆ ਹੈ ਜਦੋਂ ਕਿ ਬਾਕੀ ਦੋ ਮੁਲਾਜ਼ਮਾਂ ਦੇ ਪਾਸਪੋਰਟ ਕਬਜ਼ੇ ‘ਚ ਲੈਣ ਲਈ ਕਾਰਵਾਈ ਸ਼ੁਰੂ ਕੀਤੀ ਹੈ। ਕਰੀਬ ਪੰਜ ਮਹੀਨਿਆਂ ਮਗਰੋਂ ਇਹ ਜਾਂਚ ਅੱਜ ਮੁੜ ਸ਼ੁਰੂ ਹੋਈ ਹੈ। ‘ਸਿੱਟ’ ਨੇ ਮੁਲਜ਼ਮਾਂ ਦੇ ਸ਼ੱਕੀ ਟਿਕਾਣਿਆਂ ’ਤੇ ਨਜ਼ਰ ਮਾਰਨੀ ਸ਼ੁਰੂ ਕਰ ਦਿੱਤੀ ਹੈ। ਡੇਰਾ ਮੁਖੀ ਦੇ ਰਾਜਸਥਾਨ ਵਿਚਲੇ ਪਿੰਡ ਗੁਰੂਸਰ ਮੋਡੀਆ ਵਿੱਚ ਵੀ ਸੂਹੀਏ ਲਾਏ ਹਨ, ਜਿੱਥੇ ਗੁਰਤੇਜ ਕਾਲਾ ਦੀ ਭੈਣ ਵਿਆਹੀ ਹੋਈ ਹੈ। ਹਾਈ ਕੋਰਟ ਦੀ ਝਿੜਕ ਮਗਰੋਂ ‘ਸਿੱਟ’ ਨੇ ਜਾਂਚ ਨੂੰ ਲੀਹੇ ਪਾਇਆ ਹੈ। ਤਲਵੰਡੀ ਸਾਬੋ ਅਦਾਲਤ ਵੱਲੋਂ ਗੁਰਤੇਜ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹੋਏ ਹਨ, ਜਿਨ੍ਹਾਂ ਦੀ ਮਿਆਦ 24 ਅਗਸਤ ਤੱਕ ਹੈ। ‘ਸਿੱਟ’ ਨੇ ਇਸ ਤਿੱਕੜੀ ਨੂੰ ਭਗੌੜੇ ਐਲਾਨਣ ਲਈ ਕਾਰਵਾਈ ਵਿੱਢ ਦਿੱਤੀ…
    ਅੰਮ੍ਰਿਤਸਰ - ਨਿਊਯਾਰਕ ਦੇ ਗੁਰਦੁਆਰੇ ਵਿੱਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਹਮਲੇ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿਖੇਧੀ ਕੀਤੀ ਹੈ। ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਮਨਜੀਤ ਸਿੰਘ ਜੀਕੇ ਵੱਲੋਂ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ, ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੇ ਸ਼ਿਲਾਂਗ ਵਿੱਚ ਸਿੱਖਾਂ ਨੂੰ ਉਜਾੜੇ ਤੋਂ ਬਚਾਉਣ ਤੇ ਹੋਰ ਕਈ ਮਾਮਲਿਆਂ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ।ਉਨ੍ਹਾਂ ’ਤੇ ਹਮਲਾ ਕਰਨਾ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਜੇਕਰ ਨਿਊਯਾਰਕ ਵਿੱਚ ਕੁਝ ਵਿਅਕਤੀਆਂ ਨੂੰ ਸ੍ਰੀ ਜੀਕੇ ਪ੍ਰਤੀ ਕੋਈ ਗ਼ਲਤਫਹਿਮੀ ਹੈ ਤਾਂ ਉਸ ਨੂੰ ਮਿਲ ਬੈਠ ਕੇ ਗੱਲਬਾਤ ਰਾਹੀਂ ਹੱਲ ਕਰਨ। ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੇਰਲਾ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਦਸਵੰਧ ਵਿੱਚੋਂ ਹਿੱਸਾ ਕੱਢਣ ਅਤੇ ਪੀੜਤਾਂ ਦੀ ਸਹਾਇਤਾ ਕਰਨ।
    ਚੰਡੀਗੜ੍ਹ - ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦਾ ਅਹਿਮ ਗਵਾਹ ਅਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦਾ ਭਰਾ ਹਿੰਮਤ ਸਿੰਘ ਕਮਿਸ਼ਨ ਨੂੰ ਦਿੱਤੇ ਗਏ ਬਿਆਨ ਤੋਂ ਪਾਸਾ ਵੱਟ ਗਿਆ ਹੈ। ਬੇਅਦਬੀ ਕਾਂਡ ਨਾਲ ਸਬੰਧਤ ਰਿਪੋਰਟ ਨੂੰ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸੋਮਵਾਰ ਨੂੰ ਹਿੰਮਤ ਸਿੰਘ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਅਤੇ ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਦੋਸ਼ ਲਗਾਏ ਕਿ ਉਨ੍ਹਾਂ ਇਹ ਆਖਦਿਆਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਸ (ਹਿੰਮਤ ਸਿੰਘ) ਦੇ ਭਰਾ ਗਿਆਨੀ ਗੁਰਮੁਖ ਸਿੰਘ (ਤਤਕਾਲੀ ਜਥੇਦਾਰ ਤਖ਼ਤ ਦਮਦਮਾ ਸਾਹਿਬ) ਅਤੇ ਹੋਰ ਜਥੇਦਾਰਾਂ ’ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਨ ਦਾ ਦਬਾਅ ਪਾਇਆ ਸੀ, ਨੇ ਜਬਰੀ ਉਸ ਤੋਂ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਏ। ਉਧਰ ਜਸਟਿਸ ਰਣਜੀਤ ਸਿੰਘ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ਾਂ ਨੂੰ ਨਕਾਰਿਆ ਹੈ। ਜ਼ਿਕਰਯੋਗ ਹੈ ਕਿ ਹਿੰਮਤ ਸਿੰੰਘ ਦੇ ਭਰਾ ਗਿਆਨੀ ਗੁਰਮੁਖ…
    ਲੰਡਨ, 19 ਅਗਸਤਬ੍ਰਿਟੇਨ ਸਰਕਾਰ ਨੇ ਪਿਛਲੇ ਹਫ਼ਤੇ ਲੰਡਨ ਦੇ ਟ੍ਰੈਫਾਲਗਰ ਸਕੁਏਰ ਵਿੱਚ ਗਰਮਖਿਆਲੀ ਸਿੱਖ ਧਿਰਾਂ ਵੱਲੋਂ ਕਰਵਾਈ ਖ਼ਾਲਿਸਤਾਨ ਪੱਖੀ ਰੈਲੀ ਦੇ ਮੁੱਦੇ ਨਾਲੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਸਿੱਖਜ਼ ਫਾਰ ਜਸਟਿਸ ਵੱਲੋਂ 12 ਅਗਸਤ ਨੂੰ ਕਰਵਾਈ ‘ ਰੈਫਰੰਡਮ 2020 ਲਈ ਲੰਡਨ ਅਹਿਦਨਾਮਾ’ ਰੈਲੀ ਤੋਂ ਪਹਿਲਾਂ ਭਾਰਤ ਨੇ ਬ੍ਰਿਟੇਨ ਸਰਕਾਰ ਨੂੰ ਖ਼ਬਰਦਾਰ ਕੀਤਾ ਸੀ ਕਿ ਹਿੰਸਾ, ਵੱਖਵਾਦ ਤੇ ਨਫ਼ਰਤ ਦਾ ਪ੍ਰਚਾਰ ਕਰਨ ਵਾਲੇ ਗਰੁੱਪਾਂ ਨੂੰ ਪ੍ਰਦਰਸ਼ਨ ਦੀ ਖੁੱਲ੍ਹ ਦੇਣ ਤੋਂ ਪਹਿਲਾਂ ਦੁਵੱਲੇ ਸਬੰਧਾਂ ਬਾਰੇ ਸੋਚ ਲੈਣਾ ਚਾਹੀਦਾ ਹੈ। ਯੂਕੇ ਸਰਕਾਰ ਦੇ ਇਕ ਸੂਤਰ ਨੇ ਦੱਸਿਆ ‘‘ ਹਾਲਾਂਕਿ ਅਸੀਂ ਪ੍ਰਦਰਸ਼ਨ ਦੀ ਆਗਿਆ ਦਿੱਤੀ ਸੀ ਪਰ ਇਸ ਨੂੰ ਕਿਸੇ ਦੇ ਹੱਕ ਜਾਂ ਵਿਰੋਧ ਵਿੱਚ ਖੜੋਣ ਵਜੋਂ ਨਹੀਂ ਲਿਆ ਜਾਣਾ ਚਾਹੀਦਾ। ਅਸੀਂ ਇਸ ਪੱਖੋਂ ਸਪਸ਼ਟ ਹਾਂ ਕਿ ਇਹ ਲੋਕਾਂ ਤੇ ਭਾਰਤ ਸਰਕਾਰ ਵਿਚਕਾਰ ਸਬੰਧਾਂ ਦਾ ਸਵਾਲ ਹੈ।’’ ਇਸ ਤੋਂ ਪਹਿਲਾਂ ਐਸਐਫਜੇ ਨੇ ਯੂਕੇ ਫੌਰੇਨ ਐਂਡ ਕਾਮਨਵੈਲਥ ਆਫਿਸ ਐਫਸੀਓ ਨੂੰ ਪੱਤਰ ਲਿਖ ਕੇ ‘ ਸਿੱਖਾਂ ਦੇ ਜਨਮਤ ਸੰਗ੍ਰਹਿ ਦੀ ਮੁਹਿੰਮ’ ਬਾਰੇ ਚਰਚਾ ਕਰਨ ਲਈ…
    ਸਿਡਨੀ- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਇੱਕ ਨੌਜਵਾਨ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੀ ਵੀਡੀਓ ਇੱਥੇ ਵਾਇਰਲ ਹੋਈ ਹੈ ਜਿਸ ਦਾ ਪੁਲੀਸ ਨੇ ਵੀ ਨੋਟਿਸ ਲੈ ਲਿਆ ਹੈ।ਆਸਟਰੇਲੀਆ ਦੇ ਸਭ ਤੋਂ ਵੱਡੇ ਗੁਰਦੁਆਰੇ ਪਾਰਕਲੀ ’ਚ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਚੱਲ ਰਹੇ ਲੜੀਵਾਰ ਦੀਵਾਨਾਂ ਵਿਰੁੱਧ ਕੁਝ ਲੋਕ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਅੱਜ ਆਖਰੀ ਦੀਵਾਨ ਵੇਲੇ ਗੁਰਦੁਆਰੇ ਸਾਹਮਣੇ ਮੁਜ਼ਾਹਰੇ ਦੌਰਾਨ ਇੱਕ ਨੌਜਵਾਨ ਸਿੱਖ ਨੇ ਮਾਈਕ ’ਤੇ ਢੱਡਰੀਆਂਵਾਲੇ ਨੂੰ ਮਾਰਨ ਤੱਕ ਦੀਆਂ ਧਮਕੀਆਂ ਦੇ ਦਿੱਤੀਆਂ।ਦੂਜੇ ਪਾਸੇ ਕਮੇਟੀ ਦੇ ਸਹਾਇਕ ਸਕੱਤਰ ਨਿਰਮਲ ਸਿੰਘ ਸੰਧਰ ਨੇ ਗੁਰਦੁਆਰੇ ’ਚ ਪੈਦਾ ਹੋਏ ਹਾਲਾਤ ਕਾਰਨ ਅਸਤੀਫ਼ਾ ਦੇ ਦਿੱਤਾ ਹੈ। ਗੁਰਦੁਆਰਾ ਕਮੇਟੀ ਨੂੰ ਦੀਵਾਨ ਚਲਾਉਣ ਲਈ ਪੁਲੀਸ ਦਾ ਸਹਿਯੋਗ ਲੈਣਾ ਪਿਆ। ਪੁਲੀਸ ਨੇ ਗੁਰਦੁਆਰੇ ’ਚ ਹਾਲਾਤ ਖਰਾਬ ਹੋਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ।ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਗੁਰਦੁਆਰੇ ਬਾਹਰਲੇ ਗੇਟ ਕੋਲ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਮੇਟੀ ਨੂੰ ਅਜਿਹੇ ਪ੍ਰਚਾਰਕ ਨਹੀਂ ਬੁਲਾਉਣੇ ਚਾਹੀਦੇ ਜਿਹੜੇ ਸਿੱਖਾਂ ’ਚ ਵੰਡੀਆਂ ਪਾਉਣ।…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com