ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਬਠਿੰਡਾ - ਡੇਰਾ ਸਿਰਸਾ ਦੇ ਨਾਮ ਚਰਚਾ ਘਰਾਂ ਵਿਚ ਅੱਜ ਚੁੱਪ ਪਸਰ ਗਈ। ਅਦਾਲਤ ਵੱਲੋਂ ਡੇਰਾ ਮੁਖੀ ਨੂੰ ਛਤਰਪਤੀ ਹੱਤਿਆ ਕੇਸ ’ਚ ਦੋਸ਼ੀ ਕਰਾਰ ਦੇ ਦਿੱਤਾ ਹੈ। ਮਾਲਵਾ ਖਿੱਤੇ ਵਿਚ ਡੇਰਾ ਪੈਰੋਕਾਰਾਂ ਨੇ ਐਤਕੀਂ ਸਮਝਦਾਰੀ ਤੇ ਸੰਜਮ ਵਰਤਿਆ ਹੈ ਅਤੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਟਕਰਾਅ ਵਿਚ ਪੈਣ ਨਾਲੋਂ ਚੁੱਪ ਰਹਿਣ ਨੂੰ ਤਰਜੀਹ ਦਿੱਤੀ ਹੈ। ਪੁਲੀਸ ਨੇ ਵੀ ਦੇਰ ਸ਼ਾਮ ਰਾਹਤ ਮਹਿਸੂਸ ਕੀਤੀ ਪਰ ਪੁਲੀਸ 17 ਜਨਵਰੀ ਤੱਕ ਮਾਹੌਲ ‘ਤੇ ਨਜ਼ਰ ਰੱਖੇਗੀ। ਅੱਜ ਸਵੇਰ ਤੋਂ ਹੀ ਸ਼ਹਿਰਾਂ ਵਿਚ ਮੁੱਖ ਥਾਵਾਂ ‘ਤੇ ਪੁਲੀਸ ਦੀ ਤਾਇਨਾਤੀ ਕਰ ਦਿੱਤੀ ਗਈ ਸੀ। ਮਾਹੌਲ ਸ਼ਾਂਤ ਬਣਿਆ ਰਿਹਾ। ਪੰਜਾਬ ਭਰ ਵਿਚ ਡੇਰਾ ਸਿਰਸਾ ਦੇ ਕਰੀਬ 100 ਡੇਰੇ ਅਤੇ ਨਾਮ ਚਰਚਾ ਘਰ ਹਨ ਅਤੇ ਬਹੁਤੇ ਨਾਮ ਚਰਚਾ ਘਰ ਅੱਜ ਸੁੰਨੇ ਰਹੇ ਅਤੇ ਇਨ੍ਹਾਂ ਡੇਰਿਆਂ ‘ਤੇ ਪੁਲੀਸ ਦਾ ਪਹਿਰਾ ਰਿਹਾ। ਪੈਰੋਕਾਰ ਅੱਜ ਅਦਾਲਤੀ ਫ਼ੈਸਲੇ ਉਪਰੰਤ ਆਪਣੇ ਘਰਾਂ ਵਿਚ ਹੀ ਰਹੇ। ਮਾਲਵਾ ਖ਼ਿੱਤੇ ਵਿਚ ਅੱਜ ਡੇਰਾ ਪੈਰੋਕਾਰ ਕਿਧਰੇ ਵੀ ਇਕੱਠੇ ਨਹੀਂ ਹੋਏ। ਜ਼ਿਲ੍ਹਾ ਪੁਲੀਸ ਨੇ ਅਦਾਲਤੀ ਫ਼ੈਸਲੇ ਤੋਂ ਦੋ…
  ਚੰਡੀਗੜ੍ਹ - ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਹੋਈਆਂ ਗੁਰੂ ਗ੍ਰੰਥ ਸਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਕਮਿਸ਼ਨ ਦੇ ਮੁਖੀ ਅਤੇ ਹੁਣ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਚੁੱਕੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਨੇ ਦੋਸ਼ ਲਾਇਆ ਹੈ ਕਿ ਬਾਦਲ ਸਰਕਾਰ ਨੇ ਬੇਅਦਬੀ ਤੇ ਇਸ ਨਾਲ ਜੁੜੇ ਗੋਲੀ ਕਾਂਡ ਮਾਮਲੇ ਦੀ ਸਹੀ ਢੰਗ ਨਾਲ ਪੜਤਾਲ ਨਹੀਂ ਕਰਵਾਈ।ਉਨ੍ਹਾਂ ਕਿਹਾ ਕਿ ਜਦ ਇਹ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਸਨ, ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਹੋਣ ਦੇ ਨਾਲ ਹੀ ਗ੍ਰਹਿ ਵਿਭਾਗ ਦੇ ਇੰਚਾਰਜ ਵੀ ਸਨ। ਇਸ ਲਈ ਜ਼ਿੰਮੇਵਾਰੀ ਇਨ੍ਹਾਂ ਦੋਵਾਂ ਦੀ ਹੀ ਬਣਦੀ ਹੈ ਕਿਉਂਕਿ ਘਟਨਾਵਾਂ ਇਨ੍ਹਾਂ ਦੇ ਰਾਜ ਕਾਲ ਦੌਰਾਨ ਹੀ ਵਾਪਰੀਆਂ ਤੇ ਦੋਸ਼ੀਆਂ ਨੂੰ ਫੜਨ ਵਿਚ ਕੋਈ ਕਾਮਯਾਬੀ ਨਹੀਂ ਮਿਲ ਸਕੀ। ਜਸਟਿਸ ਜ਼ੋਰਾ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਆਪਣੀ ਜਾਂਚ ਰਿਪੋਰਟ ਵਿਚ ਇਨ੍ਹਾਂ ਘਟਨਾਵਾਂ ਲਈ ਸਿੱਧੇ ਤੌਰ ’ਤੇ ਡੇਰਾ ਸਿਰਸਾ ਦੇ ਪੈਰੋਕਾਰਾਂ, ਬਾਦਲਾਂ ਜਾਂ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਵੱਲ…
  ਜਲੰਧਰ - ਲੇਖਕ ਸਰਬਜੀਤ ਸਿੰਘ ਘੁਮਾਣ ਦੀ ਕਿਤਾਬ ‘ਪੰਜਾਬ ਦਾ ਬੁੱਚੜ’ ਹਾਲਾਂਕਿ ਕੱਲ੍ਹ ਰਿਲੀਜ਼ ਹੋਈ ਹੈ, ਪਰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਕਿਤਾਬ ਦੇ ਹੱਥੋ-ਹੱਥੀ ਵਿਕਣ ਦਾ ਦਾਅਵਾ ਕੀਤਾ ਗਿਆ ਹੈ। ਪ੍ਰਕਾਸ਼ਕ ਇਸ ਕਿਤਾਬ ਦੇ ਦੂਜੇ ਐਡੀਸ਼ਨ ਦੀ ਤਿਆਰੀ ਵਿਚ ਜੁਟ ਗਿਆ ਹੈ।ਲੇਖਕ ਸਰਬਜੀਤ ਸਿੰਘ ਘੁਮਾਣ ਨੇ ਦੱਸਿਆ ਕਿ ‘ਪੰਜਾਬ ਦਾ ਬੁੱਚੜ ਕੇਪੀਐੱਸ ਗਿੱਲ’ ਕਿਤਾਬ 8 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ’ਤੇ ਰਿਲੀਜ਼ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਿਤਾਬ ਰਿਲੀਜ਼ ਹੋਣ ਤੋਂ ਪਹਿਲਾਂ ਹੀ 80 ਫ਼ੀਸਦੀ ਕਾਪੀਆਂ ਵਿਕ ਚੁੱਕੀਆਂ ਸਨ। ਉਨ੍ਹਾਂ ਕਿਹਾ ਕਿ ਪਹਿਲੀ ਕਿਤਾਬ ਮਾਰਕੀਟ ’ਚੋਂ ਖ਼ਰੀਦਣ ਲਈ ਸੇਵਾਮੁਕਤ ਆਈਪੀਐੱਸ ਹਰਭਜਨ ਸਿੰਘ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ, ਜੋ ਉੱਤਰ ਪ੍ਰਦੇਸ਼ ਵਿਚ ਰਹਿੰਦੇ ਹਨ। ਇਹ ਕਿਤਾਬ ਖਾਲਸਾ ਫਤਹਿਨਾਮਾ ਪ੍ਰਕਾਸ਼ਨ, ਅੰਮ੍ਰਿਤਸਰ ਵੱਲੋਂ ਛਾਪੀ ਗਈ ਹੈ। ਇਸ ਦੇ ਪ੍ਰਕਾਸ਼ਕ ਰਣਜੀਤ ਸਿੰਘ ਨੇ ਦੱਸਿਆ ਕਿ ਕਿਤਾਬ ਖ਼ਰੀਦਣ ਲਈ ਉਨ੍ਹਾਂ ਨੂੰ ਕਈ ਆਈਪੀਐੱਸ ਅਫ਼ਸਰਾਂ ਦੇ ਫੋਨ ਆਏ ਹਨ ਤੇ ਹੋਰ ਵੀ ਕਈ ਅਫ਼ਸਰਾਂ ਨੇ ਕਿਤਾਬਾਂ ਮੰਗਵਾਈਆਂ ਹਨ। ਇਸ ਮੌਕੇ ਸਰਬਜੀਤ ਸਿੰਘ…
  ਅੰਮ੍ਰਿਤਸਰ: ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦਾ 30ਵਾਂ ਸ਼ਹੀਦੀ ਦਿਹਾੜਾ ਇਥੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਅਕਾਲ ਤਖਤ ਸਾਹਿਬ ਨੇੜੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਪਰਸੋਂ ਤੋਂ ਆਰੰਭ ਕਰਵਾਏ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ਅਤੇ ਭਰਾਤਾ ਵਰਿਆਮ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਭੇਟ ਕੀਤਾ।ਸ਼ਹੀਦੀ ਸਮਾਗਮ ਵਿੱਚ ਹਾਜਰੀ ਭਰਨ ਲਈ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਦਰਬਾਰ ਸਾਹਿਬ ਦੇ ਪ੍ਰਬੰਧਕ (ਮੈਨੇਜਰ) ਜਸਵਿੰਦਰ ਸਿੰਘ ਦੀਨਪੁਰ ਹਾਜਰ ਸਨ, ਓਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ…
  ਮੋਗਾ - ਸਿੱਖਾਂ ਦੇ ਪਵਿੱਤਰ ਗ੍ਰੰਥ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨੇ ਸਿੱਖਾਂ ਦੇ ਹ੍ਰਿਦੇ ਵਲੂੰਧਰ ਕੇ ਰੱਖ ਦਿੱਤੇ ਸਨ। ਸਿੱਖਾਂ ਵੱਲੋਂ ਦੋਸ਼ੀਆਂ ਨੂੰ ਫੜਨ ਦੇ ਚੀਖ ਚੀਖ ਗੁਹਾਰ ਲਾਇ ਜਾ ਰਹੀ ਸੀ। ਇਸੇ ਮਾਮਲੇ ਤਹਿਤ ਜਾਂਚ ਲਈ ਬੈਠੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਇਕ ਖੁਲ;ਐਸਾ ਕੀਤਾ ਹੈ , ਜਿਸ ਵਿਚ ਸਿੱਟ ਨੇ ਬੇਅਦਬੀ ਮਾਮਲੇ ਦੀਆਂ ਕਰਨ ਦੇ ਹੁਕਮ ਦੀਆਂ ਤਾਰਾ ਡੇਰਾ ਸਿਰਸਾ ਨਾਲ ਜੋੜੀਆਂ ਹਨ। ਇਸਦੀ ਜਾਂਚ ਕਰਦੀ ਸਿੱਟ ਨੇ ਚਲਾਣ ਅਦਾਲਤ ਵਿਚ ਪੇਸ਼ ਕੀਤੇ ਹਨ।ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮੋਗਾ ਦੇ ਪਿੰਡ ਮਲਕੇ ਅਤੇ ਬਠਿੰਡਾ ਦੇ ਪਿੰਡ ਗੁਰੂਸਰ ਵਿਚ ਹੋਈ ਬੇਅਦਬੀ ਦੀ ਘਟਨਾ ਸੰਬੰਧੀ ਬਾਘਾਪੁਰਾਣਾ ਅਤੇ ਫੂਲ ਅਦਾਲਤ ਵਿਚ ਚਲਾਨ ਪੇਸ਼ ਕੀਤੇ ਹਨ। ਮੋਗਾ ਦੇ ਪਿੰਡ ਮਲਕੇ ਵਿਚ ਹੋਏ ਬੇਅਦਬੀ ਮਾਮਲੇ ਸਬੰਧੀ ਸਿੱਟ ਨੇ ਮੁੱਖ ਮੁਲਜ਼ਮ ਪ੍ਰਿਥੀ ਸਿੰਘ ਸਮੇਤ ਪੰਜ ਖਿਲਾਫ ਚਲਾਨ ਪੇਸ਼ ਕੀਤਾ ਹੈ। ਇਸੇ ਤਰ੍ਹਾਂ ਗੁਰੂਸਰ ਕੇਸ ਸਬੰਧੀ ਛੇ ਜਣਿਆਂ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ।ਇਸ ਦੀ ਮਾਮਲੇ ਦੀ ਜਾਂਚ…
  ਨਵੀਂ ਦਿੱਲੀ - ਸੱਜਣ ਕੁਮਾਰ ਦੀ ਮੰਡੋਲੀ ਜੇਲ੍ਹ ਵਿਚ ਪਹਿਲੀ ਰਾਤ ਬੇਚੈਨੀ ਭਰੀ ਰਹੀ। ਉਸ ਨੇ ਨਾ ਖਾਣਾ ਖਾਧਾ ਤੇ ਉਂਜ ਵੀ ਬੇਚੈਨ ਨਜ਼ਰ ਆਏ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਦੀ ਵਾਰਡ ਨੰਬਰ 14 ਵਿਚ ਬੰਦ ਸੱਜਣ ਕੁਮਾਰ ਨੇ ਕਿਸੇ ਨਾਲ ਗੱਲਬਾਤ ਨਹੀਂ ਕੀਤੀ। ਰਾਤ ਨੂੰ ਉਸ ਨੂੰ ਮਿਲਣ ਕੋਈ ਵੀ ਨਾ ਆਇਆ। 73 ਸਾਲਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ ਜਿੱਥੋਂ ਉਸ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਸੀ।
  ਟਰਾਂਟੋ - ਬਰੈਂਪਟਨ ਵਿਖੇ ਕੀਤੇ ਗਏ ਵੱਡੇ ਸਮਾਗਮ ਵਿੱਚ ਸ੍ਰੀ ਕਾਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਵਿੱਚ ਕਨੇਡੀਅਨ ਸਿੱਖ ਸੰਗਤ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਾਵੇਦ ਬਾਜਵਾ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਟਰਾਂਟੋ ਸਥਿਤ ਕਾਂਸਲੇਟ ਜਨਰਲ ਆਫ ਪਾਕਿਸਤਾਨ ਇਮਰਾਨ ਅਹਿਮਦ ਸਦੀਕੀ ਨੇ ਇਹ ਗੋਲਡ ਮੈਡਲ ਸਰਕਾਰ ਦੇ ਵਲੋਂ ਲਏ।ਇਸ ਸਮਾਗਮ ਵਿਚ ਹਾਜਰੀ ਭਰਨ ਆਈਆਂ ਵੱਖ-ਵੱਖ ਸ਼ਖਸੀਅਤਾਂ ਅਤੇ ਕਾਰਕੁੰਨਾਂ ਨੇ ਦੱਸਿਆ ਕਿ ਸਿੱਖ ਬੜੇ ਚਿਰ ਤੋਂ ਸੰਤਾਲੀ ਵੇਲੇ ਦੂਰ ਕੀਤੇ ਗਏ ਗੁਰਧਾਮਾਂ ਦੇ ਵਿਛੋੜੇ ਦਾ ਸੰਤਾਪ ਹੰਢਾਅ ਰਹੇ ਹਨ, ਇਸ ਲਾਂਘੇ ਦੇ ਖੁਲ੍ਹਣ ਨਾਲ ਸਿੱਖਾਂ ਨੂੰ ਜੋ ਖੁਸ਼ੀ ਹੋਈ ਹੈ ਉਹ ਅੰਦਾਜਿਆਂ ਤੋਂ ਬਾਹਰ ਹੈ, ਲਾਂਘਾ ਖੁਲ੍ਹਣ ਨਾਲ ਸਿੱਖ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਧਰਤੀ ਦੇ ਹੀ ਦਰਸ਼ਨ ਨਹੀਂ ਕਰਨਗੇ ਸਗੋਂ ਇਸ ਨਾਲ ਦੋ ਭਾਈਚਾਰਿਆਂ ਦੀ ਸਾਂਝ ਮੁੜ ਸਥਾਪਿਤ ਹੋਵੇਗੀ।ਕਾਂਸਲੇਟ ਜਨਰਲ ਆਫ ਪਾਕਿਸਤਾਨ ਇਮਰਾਨ ਅਹਿਮਦ ਸਦੀਕੀ ਨੇ ਇਸ ਮੌਕੇ ਸਿੱਖ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ…
  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡੀਓ ਚਰਚਾ ਵਿਚ ਹੈ ਜਿਸ ਵਿਚ ਪੰਨੂ ਇਕ ਕਨਵੋਕੇਸ਼ਨ ਸਮਾਗਮ ਸਮੇਂ 'ਜ਼ਮੀਰ' ਦੀਆਂ ਗੱਲਾਂ ਕਰ ਰਿਹਾ ਹੈ। ਸਵਾਲ ਹੈ ਕਿ ਕੀ ਜਤਿੰਦਰ ਪੰਨੂ ਵਿਚ ਵੀ ਕੋਈ 'ਜ਼ਮੀਰ' ਨਾਮ ਦੀ ਚੀਜ਼ ਹੈ। ਇਸ ਸਬੰਧੀ ਸਿੱਖ ਇਤਿਹਾਸਕਾਰ ਰਾਜਵਿੰਦਰ ਸਿੰਘ ਰਾਹੀ ਨੇ ਕੁੱਝ ਸਾਲ ਪਹਿਲਾਂ ਇਸ ਪੰਨੂ ਬਾਰੇ ਲਾਈਨਾਂ ਲਿਖੀਆਂ ਸਨ ਜਿਸ ਨੂੰ ਪਾਠਕਾਂ ਦੀ ਜਾਣਕਾਰੀ ਲਈ ਫਿਰ ਤੋਂ ਸਾਹਮਣੇ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾਂ ਵੱਲੋਂ ਉਠਾਏ ਕੁੱਝ ਸਵਾਲ ਵੀ ਸ਼ਾਮਲ ਹਨ।1. ਜਦ 1988 ਵਿਚ ਕੇਪੀਐੱਸ ਗਿੱਲ ਨੇ ਰੂਪਨ ਦਿਉਲ ਬਜਾਜ ਨਾਲ ਛੇੜਖ਼ਾਨੀ ਕੀਤੀ ਤਾਂ ਪੰਨੂ ਤੇ ਕਾਮਰੇਡ ਜਗਜੀਤ ਸਿੰਘ ਅਨੰਦ ਨੇ ਗਿੱਲ ਦੀ ਪਿੱਠ ਠੋਕੀ।2. ਜਦ 1992 ਵਿਚ ਗਿੱਲ ਤੇ ਬੇਅੰਤ ਸਿੰਘ ਦੀ ਜੋੜੀ ਨੇ ਹਰ ਥਾਣਾ, ਚੌਕੀ ਬੁੱਚੜਖ਼ਾਨਾ ਬਣਾ ਦਿੱਤਾ ਤਾਂ ਪੰਨੂ ਨੇ ਝੂਠੇ ਮੁਕਾਬਲਿਆਂ ਦੀਆਂ ਖ਼ਬਰਾਂ ਲਾਈਆਂ।3. ਜਦ 1988 ਚ ਅੰਤਰਰਾਸ਼ਟਰੀ ਦਬਾਅ ਤਹਿਤ ਸੁਪਰੀਮ ਕੋਰਟ ਨੇ ਸੀ.ਬੀ.ਆਈ ਤੋਂ ” ਜ਼ਿਆਦਤੀਆਂ” ਦੀ ਜਾਂਚ ਕਰਵਾਈ…
  ਇਸਲਾਮਾਬਾਦ - ਪਾਕਿਸਤਾਨ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਇਮਰਾਨ ਖ਼ਾਨ ਸਰਕਾਰ ਦੀ ‘ ਉਸਾਰੂ ਕੂਟਨੀਤਕ ਰਣਨੀਤੀ ਦੇ ਅਹਿਮ ਨੁਕਤਿਆਂ’ ਵਿਚ ਸ਼ਾਮਲ ਹੈ। ਪਾਕਿ ਵਿਦੇਸ਼ ਮੰਤਰਾਲੇ ਦੇ ਤਰਜ਼ਮਾਨ ਮੁਹੰਮਦ ਫ਼ੈਜ਼ਲ ਨੇ ਇਹ ਵੀ ਮੰਨਿਆ ਕਿ ਭਾਰਤ ਨਾਲ ਟਕਰਾਅ ਵਾਲੇ ਬਹੁਤੇ ਮੁੱਦਿਆਂ ’ਤੇ ਫ਼ਿਲਹਾਲ ਕੋਈ ‘ਉਸਾਰੂ ਸਹਿਮਤੀ’ ਨਹੀਂ ਬਣ ਸਕੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਮੁੱਦਾ ‘ਪਾਕਿ ਦੀ ਕੂਟਨੀਤਕ ਨੀਤੀ ’ਚ ਪਹਿਲਾਂ ਵਾਂਗ ਸਿਖ਼ਰ ’ਤੇ ਹੀ ਹੈ’। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਸ਼ਾਂਤੀ ਬਹਾਲੀ ਲਈ ਸਰਕਾਰ ਯਤਨਸ਼ੀਲ ਹੈ। ਫ਼ੈਜ਼ਲ ਨੇ ਕਿਹਾ ਕਿ ਸਤੰਬਰ ਵਿਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਵੱਖ-ਵੱਖ ਮਸਲਿਆਂ ਦੇ ਹੱਲ ਲਈ ਰਾਹ ਤਲਾਸ਼ਣ ਬਾਰੇ ਹਮਰੁਤਬਾ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਦਾ ਭਾਰਤ ਸਰਕਾਰ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਨੇ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਹੈ, ਪਰ ਪਾਕਿਸਤਾਨ ਹਰ ਹਾਲਤ ਵਿਚ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਕਰੇਗਾ। ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਬਾਰੇ ਲਏ ਗਏ ਫ਼ੈਸਲੇ ਦਾ ਪੂਰੇ ਸੰਸਾਰ ਵਿਚ…
  ਨਵੀਂ ਦਿੱਲੀ - ਆਰਐੱਸਐੱਸ ਦੀ ਸਿੱਖ ਸਰੂਪ ਵਿਚ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਦੀ ਸ਼੍ਰੋਮਣੀ ਸਮਿਤੀ ਦੀ ਦੋ ਦਿਨਾਂ ਦੀ ਬੈਠਕ ਦਿੱਲੀ ਵਿਖੇ ਸਮਾਪਤ ਹੋਈ ਜਿਸ ਵਿਚ ਸੰਤੋਸ਼ ਕੁਮਾਰ ਨੇ ਚੋਣ ਕਰਵਾਈ | ਇਸ 'ਚ ਗੁਰਚਰਨ ਸਿੰਘ ਗਿੱਲ ਨੂੰ ਦੁਬਾਰਾ ਦੋ ਸਾਲਾਂ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਇਨ੍ਹਾਂ ਨੂੰ ਪੰਜਾਬ ਲੀਗਲ ਏਡ ਕਮੇਟੀ ਰਾਜਸਥਾਨ ਦਾ ਚੇਅਰਮੈਨ ਵੀ ਬਣਾਇਆ ਗਿਆ ਸੀ | ਇਸ ਤੋਂ ਇਲਾਵਾ ਇਨ੍ਹਾਂ ਵਲੋਂ ਬਲਿਊ ਸਟਾਰ ਆਪ੍ਰੇਸ਼ਨ ਦੇ ਬਾਅਦ ਸਿੱਖਾਂ ਨੂੰ ਰਾਜਸਥਾਨ ਦੀ ਜੋਧਪੁਰ, ਅਜਮੇਰ ਤੇ ਭਰਤਪੁਰ ਜੇਲ੍ਹਾਂ 'ਚ ਰੱਖਿਆ ਗਿਆ ਸੀ ਅਤੇ ਉਨ੍ਹਾਂ ਨੂੰ ਮਿਲਣ ਦੀ ਸਹੂਲਤ 'ਤੇ ਪੈਰਵੀ ਕਰਨ ਲਈ ਇਨ੍ਹਾਂ ਦਾ ਕਾਫ਼ੀ ਯੋਗਦਾਨ ਰਿਹਾ ਹੈ |

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com