ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    28 ਅਗਸਤ 1977 ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਆਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ, ਭਾਵੇਂ ਕਿ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼ੋ੍ਰਮਣੀ ਅਕਾਲੀ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 ’ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਆਨੰਦਪੁਰ ਸਾਹਿਬ ਦਾ ਮਤਾ ਪੈ ਗਿਆ ਸੀ। ਅੱਜ ਤੋਂ ਚਾਰ ਦਹਾਕੇ ਪਹਿਲਾ ਅਕਾਲੀ ਦਲ ਨੇ ਇਸ ਮਤੇ ਨੂੰ ਸਾਰੇ ‘ਦੁੱਖਾਂ ਦਾ ਦਾਰੂ’ ਵਜੋਂ ਪ੍ਰਵਾਨ ਕੀਤਾ ਸੀ, ਪ੍ਰੰਤੂ ਅੱਜ 46 ਸਾਲ ਬਾਅਦ, ਸ਼ਾਇਦ ਕਿਸੇ ਅਕਾਲੀ ਨੂੰ ਇਸ ਮਤੇ ਦੀ ਯਾਦ ਹੀ ਨਹੀਂ ਹੋਣੀ ਕਿ ਇਹ ਮਤਾ ਕਿਉਂ ਸਾਰੇ ‘ਦੁੱਖਾਂ ਦਾ ਦਾਰੂ’ ਮੰਨਿਆ ਗਿਆ ਸੀ ਅਤੇ ਇਸ ਦੀ ਪ੍ਰਾਪਤੀ ਤੋਂ ਬਾਅਦ ਪੰਜਾਬ ਅਤੇ ਸਿੱਖਾਂ ਦੀ ਧਾਰਮਿਕ, ਆਰਥਿਕ ਤੇ ਸਮਾਜਿਕ ਹਾਲਤ ’ਚ ਕੀ ਤਬਦੀਲੀ ਆਉਣੀ ਸੀ।

    -ਗਿ. ਜਗਤਾਰ ਸਿੰਘ ਜਾਚਕ ਨਿਊਯਾਰਕ

     ਖ਼ਾਲਸੇ ਦੇ ਸੁਆਮੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ‘ਰੰਘਰੇਟੇ ਗੁਰੂ ਕੇ ਬੇਟੇ’ ਕਹਿ ਕੇ ਸਨਮਾਨੇ ਅਤੇ ਖ਼ਾਲਸਾ ਪੰਥ ਦੀਆਂ ਮੋਹਰੀਆਂ ਸਫਾਂ ਵਿੱਚ ਜੂਝ ਕੇ ਵੱਡੀਆਂ ਮੁਹਿੰਮਾ ਸਰ ਕਰਨ ਵਾਲੇ ਰੰਘਰੇਟੇ ਵੀਰਾਂ ਦੇ ਨਾਮ ਹੇਠਾਂ 2 ਸਤੰਬਰ 2018 ਨੂੰ ਚਾਟੀਵਿੰਡ ਲੇਹਲ, ਡੱਡੂਆਣਾ (ਸ੍ਰੀ ਅੰਮ੍ਰਿਤਸਰ) ਵਿਖੇ ਬਾਬਾ ਬੀਰ ਸਿੰਘ ਰੰਘਰੇਟਾ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ । ਪਿਛਲੇ ਸਾਲ ਇਸ ਸਮਾਗਮ ਨੂੰ ‘ਰੰਘਰੇਟਾ ਕਤਲਿਆਮ ਦਿਵਸ’ ਦਾ ਭਿਆਨਕ ਨਾਂ ਦਿੱਤਾ ਗਿਆ ਸੀ ।

    - ਕਿਰਪਾਲ ਸਿੰਘ ਬਠਿੰਡਾ 9855480797
    ਸੌਧਾ ਸਾਧ ਨੂੰ ਅਖੌਤੀ ਜਥੇਦਾਰਾਂ ਵੱਲੋਂ 24 ਸਤੰਬਰ 2015 ਨੂੰ ਦੋਸ਼ ਮੁਕਤ ਕਰਾਰ ਦੇਣ ਪਿੱਛੋਂ ਇਨ੍ਹਾਂ ਸਰਬਉੱਚ ਕਹਾਉਣ ਵਾਲੇ ਜਥੇਦਾਰਾਂ ਨੂੰ ਸੋਸ਼ਿਲ ਮੀਡੀਏ ਅਤੇ ਸੰਗਤ ਵਿੱਚ ਇਤਨੀਆਂ ਲਾਹਨਤਾਂ ਪੈ ਰਹੀਆਂ ਸਨ ਕਿ ਇਨ੍ਹਾਂ ਲਈ ਪਬਲਿਕ ਵਿੱਚ ਵਿਚਰਨਾ ਇਤਨਾ ਮੁਸ਼ਕਲ ਹੋ ਗਿਆ ਸੀ ਕਿ ਤਿੰਨ ਹਫਤੇ ਪਿੱਛੋਂ ਹੀ 15 ਅਕਤੂਬਰ ਨੂੰ ਇਨ੍ਹਾਂ ਨੂੰ ਮੁਆਫੀ ਵਾਲਾ ਉਹ ਹੁਕਮਨਾਮਾਂ ਵਾਪਸ ਲੈਣਾ ਪਿਆ। ਉਸ ਸਮੇਂ ਸਭ ਤੋਂ ਵੱਧ ਲਾਹਨਤਾਂ ਗਿਆਨੀ ਗੁਰਮੁਖ ਸਿੰਘ ਨੂੰ ਪੈ ਰਹੀਆਂ ਸਨ ਕਿਉਂਕਿ ਇਹ ਗੱਲ ਲੀਕ ਹੋ ਚੁੱਕੀ ਸੀ ਕਿ ਸੁਖਬੀਰ ਬਾਦਲ ਦੇ ਕਹਿਣ ’ਤੇ ਇਹ ਖ਼ੁਦ ਸੌਧਾ ਸਾਧ ਨੂੰ ਮਿਲਿਆ ਤੇ ਸਮਝੌਤੇ ਲਈ ਰਾਹ ਲੱਭਣ ਦੀ ਤਰਤੀਬ ਦਸਦਿਆਂ ਉਸ ਤੋਂ ਗੋਲਮੋਲ ਸ਼ਬਦਾਂ ਵਿੱਚ ਚਿੱਠੀ ਲਿਖਵਾ ਕੇ ਦਸਤਖਤ ਕਰਵਾ ਕੇ ਲਿਆਇਆ ਜਿਸ ਦੇ ਆਧਾਰ ’ਤੇ ਉਸ ਵਿਰੁੱਧ ਜਾਰੀ ਹੁਕਨਾਮਾ ਵਾਪਸ ਲੈ ਲਿਆ ਗਿਆ ਸੀ।

    ਉਜਾਗਰ ਸਿੰਘ
    -ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ।
    ਮੋਬਾ: 94178-13072

    ਰਵੀ ਸਿੰਘ ਸਿੱਖ ਸੇਵਾ ਦਾ ਸੰਸਾਰ ਵਿਚ ਪ੍ਰਤੀਕ ਬਣ ਚੁੱਕਾ ਹੈ। ਸਿੱਖ ਸੇਵਾ ਦੀ ਵਿਰਾਸਤ 'ਤੇ ਪਹਿਰਾ ਦੇ ਕੇ ਰਵੀ ਸਿੰਘ ਨੇ ਦੁਨੀਆ ਵਿਚ ਸਿੱਖਾਂ ਦੇ ਅਕਸ ਨੂੰ ਉਭਾਰਿਆ ਹੈ। ਸਿੱਖ ਆਪਣੀ ਫ਼ਿਰਾਕਦਿਲੀ, ਮਿਹਨਤੀ ਪ੍ਰਵਿਰਤੀ ਅਤੇ ਉਸਾਰੂ ਸੋਚ ਕਰਕੇ ਦੁਨੀਆ ਵਿਚ ਨਾਮਣਾ ਖੱਟ ਚੁੱਕੇ ਹਨ, ਕਿਉਂਕਿ ਸਿੱਖ ਆਪਣੇ ਧਰਮ ਪ੍ਰਤੀ ਵਚਨਬੱਧ ਹਨ। ਧਰਮ ਇਕ ਸਿੱਖ ਲਈ ਸਭ ਕੁਝ ਹੈ।

    -ਸ਼ਹੀਦ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਨੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਵੀ ਜਨਤਕ ਕਰਨ ਦੀ ਮੰਗ ਕੀਤੀ
    -ਦੋਵੇਂ ਰਿਪੋਰਟਾਂ ਇਕੱਠੀਆਂ ਵਿਧਾਨ ਸਭਾ ‘ਚ ਪੇਸ਼ ਕੀਤੀਆਂ ਜਾਣ: ਸ਼ਹੀਦ ਦੇ ਮਾਪੇ
    ਪਟਿਆਲਾ : ਪੰਜਾਬ ਵਿਚ ਬੇਅਦਬੀ ਕਾਂਡ ਦੀਆਂ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ ਵਿਖੇ ਵਾਪਰੇ ਪੁਲਿਸ ਗੋਲੀ ਕਾਂਡ ਵਿੱਚ ਨਿਰਦੋਸ਼ ਲੋਕਾਂ ਦੇ ਮਾਰੇ ਜਾਣ ਦੀ ਇਹ ਘਟਨਾ ਕੋਈ ਪਹਿਲੀ ਘਟਨਾ ਨਹੀਂ ਹੈ ਇਹੋ ਜਿਹੀ ਹੀ ਇੱਕ ਘਟਨਾ ਸਾਲ 1986 ਵਿੱਚ ਉਸ ਵੇਲੇ ਵਾਪਰੀ ਸੀ ਜਦੋਂ 2 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪਾਂ ਨੂੰ ਕੁਝ ਅਣਜਾਣ ਵਿਅਕਤੀਆਂ ਵੱਲੋਂ ਅਗਨ ਭੇਂਟ ਕਰ ਦਿੱਤਾ ਗਿਆ ਸੀ।

    -ਸਰਵਜੀਤ ਸਿੰਘ ਸੈਕਰਾਮੈਂਟੋ
    ਜੁਲਾਈ ਦੇ ਆਖਰੀ ਹਫ਼ਤੇ (26 ਅਤੇ 29 ਜੁਲਾਈ 2018 ਈ:) ਵੈਨਕੂਵਰ ਅਤੇ ਸਰੀ ਵਿੱਚ ਹੋਏ ਦੋ ਸੈਮੀਨਾਰ, ਨਾਨਕਸ਼ਾਹੀ ਕੈਲੰਡਰ ਸਬੰਧੀ ਵਿਵਾਦ ਦਾ ਕੋਈ ਹੱਲ ਨਹੀਂ ਕਰ ਸਕੇ, ਪਰ ਪਿਛਲੇ ਲੰਮੇ ਸਮੇਂ ਤੋਂ ਆਈ ਹੋਈ ਖੜੋਤ ਨੂੰ ਤੋੜਨ ਵਿਚ ਸਫਲ ਜਰੂਰ ਹੋਏ ਹਨ। ਉਥੇ ਹੀ ਇਕ ਹੋਰ ਨੁਕਤਾ ਜੋ ਉਘੜ ਕੇ

    - ਨਰਿੰਦਰ ਪਾਲ ਸਿੰਘ
    ਡੇਰਾ ਸਿਰਸਾ ਦੇ ਵਿਰੁਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਰੱਦ ਕਰਵਾਣ ਦੀ ਵਿਉਂਤਬੰਦੀ ਮੁੰਬਈ ਵਿਖੇ ਹੋਈ ਜਿਸ ਵਿੱਚ ਇਹ ਤੈਅ ਹੋਇਆ ਸੀ ਕਿ 300 ਕਰੌੜ ਰੁਪਏ ਦਾ ਕਾਰੋਬਾਰ ਕਰਨ ਵਾਲੀ ਡੇਰਾ ਮੁਖੀ ਦੀ ਫਿਲਮ ਤੋਂ 100 ਕਰੋੜ ਰੁਪਏ ਬਾਦਲ ਦਲ ਨੂੰ ਮਿਲਣਗੇ।
    ਸਾਲ 2015 ਵਿੱਚ ਪੰਜਾਬ ਦੀ ਧਰਤੀ ਤੇ ਵਾਪਰੀਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸਾਰਾ ਲੇਖਾ ਪੰਜਾਬ ਸਰਕਾਰ ਨੂੰ ਸੌਪ ਦਿਤਾ ਗਿਆ ਹੈ।ਇਸ ਲੇਖੇ ਉਪਰ ਕੀਤੀ ਜਾਣ ਵਾਲੀ ਸਰਕਾਰੀ ਕਾਰਵਾਈ ਬਾਰੇ ਕੁਝ ਵੀ ਨਹੀ ਕਿਹਾ ਜਾ ਸਕਦਾ ਪ੍ਰੰਤੂ ਇਹ ਜਰੂਰ ਕਿਹਾ ਜਾ ਸਕਦਾ ਹੈ ਕਿ ਉਪਰੋਕਤ ਘਟਨਾਵਾਂ ਨੂੰ ਲੈਕੇ ਅਖੌਤੀ ਪੰਥਕ ਸਰਕਾਰ ,ਉਸਦੇ ਕਬਜੇ ਹੇਠਲ਼ੀ ਸ਼੍ਰੋਮਣੀ ਕਮੇਟੀ ਤੇ ਤਖਤਾਂ ਦੇ ਜਥੇਦਾਰਾਂ ਵਲੋਂ ਧਾਰੀ ਚੱੁਪ ਕੋਈ ਸਹਿਬਨ ਨਹੀ ਹੈ।

    ਰਾਜਵਿੰਦਰ ਸਿੰਘ ਰਾਹੀ
    ਪਿਛਲੇ ਕੁਛ ਸਮੇ ਤੋੰ ਜੋ ਅਾਮ ਅਾਦਮੀ ਪਾਰਟੀ ਦਾ ਕਲੇਸ਼ ਵਧਿਅਾ ਹੈ , ੳੁਸ ਸਬੰਧ ਚ ਭਗਵੰਤ ਮਾਨ ਨੇ ਦਿੱਲੀ ਦੀ ਲੀਡਰਸ਼ਿੱਪ ਦੇ ਹੱਕ ਵਿਚ ਸਟੈਂਡ ਲੈਂਦਿਅਾਂ ਜੋ ਵਿਚਾਰ ਪ੍ਰਗਟ ਕੀਤੇ ਹਨ, ੳੁਸ ਨਾਲ ੳੁਸ ਦੀ ਸ਼ਖਸ਼ੀਅਤ ਅਤੇ ਸਿਅਾਸੀ ਸਮਝ ਤੇ ਬੜੇ ਵੱਡੇ ਸੁਅਾਲ ਖੜੇ ਹੋ ਗੲੇ ਹਨ! ਮੈਂ ਭਗਵੰਤ ਨੂੰ ੨੦੧੭ ਦੇ ਚੋਣ ਦੰਗਲ ਦਾ ਮਹਾਂ ਨਾੲਿਕ ਕਿਹਾ ਸੀ! ਹੁਣ ਬਹੁਤ ਸਾਰੇ ਮਿੱਤਰ ਮੈਨੂੰ ਠਿੱਠ ਕਰ ਰਹੇ ਹਨ! ਪਰ ਮੈਂ ਅੱਜ ਵੀ ੳੁਸੇ ਗੱਲ ਤੇ ਖੜਾਂ ਹਾਂ, ਕਿੳੁਂ ੳੁਸ ਸਮੇਂ ਭਗਵੰਤ ਨੇ ਜੋ ਜਾਨ ਹੂਲਵਾਂ ਕੰਮ ਕਰਕੇ ਅੈਡੀ ਵੱਡੀ ਹਨੇਰੀ ਲਿਅਾਂਦੀ ਸੀ ੳੁਹ ਭੁੱਲਣ ਵਾਲੀ ਨਹੀੰ ਹੈ!

    -: ਕਰਮਜੀਤ ਸਿੰਘ • ਸੰਪਰਕ: 99150-91063
    ‘ਅੰਮ੍ਰਿਤਸਰ ਐਲਾਨਨਾਮੇ’ ਬਾਰੇ ਸਿੱਖ ਆਗੂਆਂ ਦੇ ਧੁੰਦਲੀ ਕਿਸਮ ਦੇ ਆ ਰਹੇ ਬਿਆਨ ਇੱਕ ਤਰ੍ਹਾਂ ਨਾਲ ਅਸਪਸ਼ਟਤਾ ਨੂੰ ਹੀ ਸਪਸ਼ਟ ਕਰਦੇ ਹਨ। ਸਿੱਖ ਆਗੂਆਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਉਦੇਸ਼ ਨਾਲ ਇਸ ਇਤਿਹਾਸਕ ਦਸਤਾਵੇਜ਼ ਦੀ ਆਪੋ ਆਪਣੇ ਤਰੀਕੇ ਨਾਲ ਵਿਆਖਿਆ ਕੀਤੀ ਜਾ ਰਹੀ ਹੈ।
    - ‘ਅੰਮ੍ਰਿਤਸਰ ਐਲਾਨਨਾਮਾ’ ਕੀ ਹੈ?
    - ਇਹ ਕਿਵੇਂ ਵਜੂਦ ਵਿੱਚ ਆਇਆ?
    - ਇਸ ਦੀ ਸ਼ਬਦਾਵਲੀ ਕਿਸ ਨੇ ਤਿਆਰ ਕੀਤੀ?
    - ਇਸ ਨਿਵੇਕਲੇ ਦਸਤਾਵੇਜ਼ ਦੇ ਪਿਛੋਕੜ ਵਿੱਚ ਪੰਥਕ ਹਾਲਾਤ ਉਸ ਸਮੇਂ ਕਿਹੋ ਜਿਹੇ ਸਨ?
    - ਇਸ ਦਸਤਾਵੇਜ਼ ਦਾ ਇਤਿਹਾਸ ਵਿੱਚ ਕੀ ਸਥਾਨ ਹੋਵੇਗਾ?
    ਇਹ ਸਾਰੇ ਦਿਲਚਸਪ, ਪਰ ਅਤਿ ਅਹਿਮ ਸਵਾਲ ਅਤੇ ਇਨ੍ਹਾਂ ਦੇ ਜਵਾਬ ਅੱਜ ਇਸ ਲਈ ਦੇਣੇ ਜ਼ਰੂਰੀ ਬਣਦੇ ਹਨ, ਕਿਉਂਕਿ ਇਹ ਲੇਖਕ ਵੀ ਉਸ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਸੀ, ਜਿਸ ਨੇ ‘ਅੰਮ੍ਰਿਤਸਰ ਐਲਾਨਨਾਮੇ’ ਨੂੰ ਤਿਆਰ ਕਰਨ ਤੋਂ ਪਹਿਲਾਂ ਇੱਕ ਸੁਖਾਵੇਂ, ਖੁੱਲ੍ਹੇ ਡੁੱਲ੍ਹੇ, ਪਰ ਗਰਮਾ ਗਰਮ ਮਾਹੌਲ ਵਿੱਚ ਨਿੱਠ ਕੇ ਲੰਮਾ ਚੌੜਾ ਵਿਚਾਰ ਵਟਾਂਦਰਾ ਕੀਤਾ ਸੀ। ਇਸ ਪੰਜ ਮੈਂਬਰੀ ਕਮੇਟੀ ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ. ਕੇਹਰ ਸਿੰਘ, ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਸਾਬਕਾ ਮੁਖੀ ਡਾ. ਬਲਕਾਰ ਸਿੰਘ, ਅੰਗਰੇਜ਼ੀ ਵਿਭਾਗ ਦੇ ਸਾਬਕਾ ਮੁਖੀ ਡਾ. ਗੁਰਭਗਤ ਸਿੰਘ ਅਤੇ ਮਨੁੱਖੀ ਅਧਿਕਾਰਾਂ ਦੇ ਆਗੂ ਜਸਪਾਲ ਸਿੰਘ ਢਿੱਲੋਂ ਸ਼ਾਮਲ ਸਨ।
    2 ਮਈ 1994 ਨੂੰ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ‘ਅੰਮ੍ਰਿਤਸਰ ਐਲਾਨਨਾਮੇ’ ਦਾ ਵਿਚਾਰ ਅਸਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਸ ਵੇਲੇ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਦੇਣ ਸੀ। ਉਨ੍ਹਾਂ ਦਿਨਾਂ ਵਿੱਚ ਜਿਹੜੀਆਂ ਵੱਚ ਵੱਖ ਪੰਥਕ ਧਿਰਾਂ ਕੌਮ ਨੂੰ ਕੋਈ ਅਗਲਾ ਰਾਜਨੀਤਕ ਪ੍ਰੋਗਰਾਮ ਦੇਣ ਬਾਰੇ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਵਿੱਚ ਵਿਚਾਰਾਂ ਕਰ ਰਹੀਆਂ ਸਨ, ਉਨ੍ਹਾਂ ਵਿੱਚ ਆਪੋ ਆਪਣੀ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਆਗੂਆਂ ਵਿੱਚ ਕੈਪਟਨ ਅਮਰਿੰਦਰ ਸਿੰਘ, ਜਗਦੇਵ ਸਿੰਘ ਤਲਵੰਡੀ, ਸਿਮਰਨਜੀਤ ਸਿੰਘ ਮਾਨ, ਕਰਨਲ ਜਸਮੇਰ ਸਿੰਘ ਬਾਲਾ, ਸੁਰਜੀਤ ਸਿੰਘ ਬਰਨਾਲਾ ਅਤੇ ਭਾਈ ਮਨਜੀਤ ਸਿੰਘ ਸ਼ਾਮਲ ਸਨ। ਇਨ੍ਹਾਂ ਸਭਨਾਂ ਨੇ ਇਸ ਐਲਾਨਨਾਮੇ ’ਤੇ ਬਾਕਾਇਦਾ ਦਸਤਖ਼ਤ ਕੀਤੇ ਸਨ, ਪਰ ਪ੍ਰਕਾਸ਼ ਸਿੰਘ ਬਾਦਲ ਦੀ ਪਾਰਟੀ ਇਸ ਵਿਚਾਰ ਵਟਾਂਦਰੇ ਅਤੇ ਦਸਤਖ਼ਤਾਂ ਤੋਂ ਬਾਹਰ ਸੀ। ਪ੍ਰੋ. ਮਨਜੀਤ ਸਿੰਘ ਉਸ ਸਮੇਂ ਅਕਾਲ ਤਖ਼ਤ ਦੇ ਐਕਟਿੰਗ ਜਥੇਦਾਰ ਸਨ।
    ਉਨ੍ਹਾਂ ਹੀ ਦਿਨਾਂ ਵਿੱਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਇੱਕ ਦਿਨ ਮੈਨੂੰ ਪਿੰਡ ਟੌਹੜਾ ਵਿਖੇ ਸੱਦਿਆ ਅਤੇ ਭਰੋਸੇ ਵਿੱਚ ਲੈ ਕੇ ਜੋ ਕੁਝ ਕਿਹਾ, ਉਸ ਦਾ ਭਾਵ ਅਰਥ ਕੁਝ ਇਸ ਤਰ੍ਹਾਂ ਦਾ ਸੀ, ‘‘ਕਰਮਜੀਤ, ਮੈਂ ਚਾਹੁੰਦਾ ਹਾਂ ਕਿ ਇੱਕ ਅਜਿਹਾ ਦਸਤਾਵੇਜ਼ ਤਿਆਰ ਹੋਵੇ, ਜੋ ਆਨੰਦਪੁਰ ਸਾਹਿਬ ਦੇ ਮਤੇ ਤੋਂ ਅੱਗੇ ਦੀ ਗੱਲ ਕਰਦਾ ਹੋਵੇ, ਪਰ ਖ਼ਾਲਿਸਤਾਨ ਤੋਂ ਰਤਾ ਘੱਟ ਹੋਵੇ। ਲੇਕਿਨ ਉਸ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਖ਼ਾਲਿਸਤਾਨ ਦੀ ਖ਼ੁਸ਼ਬੋ ਦਾ ਅਹਿਸਾਸ ਵੀ ਸ਼ਾਮਲ ਹੋਵੇ।’’ ਮੈਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਕਮੇਟੀ ਦੇ ਬਾਕੀ ਮੈਂਬਰਾਂ ਨਾਲ ਇਸ ਤਰ੍ਹਾਂ ਦੀ ਗੱਲ ਕੀਤੀ ਸੀ ਜਾਂ ਨਹੀਂ। ਇੰਜ ਜਥੇਦਾਰ ਟੌਹੜਾ ਨੇ ਏਜੰਡੇ ਦੀ ਰੂਪ-ਰੇਖਾ ਕਰੀਬ-ਕਰੀਬ ਤੈਅ ਕਰ ਦਿੱਤੀ ਸੀ ਅਤੇ ਇਸੇ ਘੇਰੇ ਵਿੱਚ ਰਹਿ ਕੇ ਵਿਚਾਰ ਵਟਾਂਦਰਾ ਹੋਣਾ ਸੀ। ਜਥੇਦਾਰ ਰਾਜਨੀਤੀ ਦੇ ਮੈਦਾਨ ਵਿੱਚ ਦੂਰਅੰਦੇਸ਼, ਸ਼ਾਤਿਰ ਅਤੇ ਡੂੰਘੇ ਪਾਣੀਆਂ ਦੇ ਤੈਰਾਕ ਸਨ। ਬਿਨਾਂ ਸ਼ੱਕ ਉਨ੍ਹਾਂ ਵਿੱਚ ਵੱਡੀਆਂ ਕਮਜ਼ੋਰੀਆਂ ਵੀ ਸਨ, ਫਿਰ ਵੀ ਉਹ ਸਿੱਖੀ ਸਿਧਾਂਤਾਂ ਦੇ ਪਹਿਰੇਦਾਰ ਸਨ। ਦਿਲਚਸਪ ਗੱਲ ਇਹ ਹੈ ਕਿ ਉਹ ਹਰ ਸਮੇਂ ਇਤਿਹਾਸ ਅਤੇ ਇਸ ਵਿੱਚ ਆਪਣੀ ਭੂਮਿਕਾ ਬਾਰੇ ਸੁਚੇਤ ਤੇ ਸਾਵਧਾਨ ਰਹਿੰਦੇ ਸਨ। ਸਿੱਖ ਇਤਿਹਾਸ ਦੀ ਮੁੱਖ ਧਾਰਾ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਉਹ ਰਾਜਨੀਤੀ ਨੂੰ ਕੁਝ ਇਸ ਤਰ੍ਹਾਂ ਦੀ ਦਿਸ਼ਾ ਦੇ ਦਿੰਦੇ ਸਨ ਤਾਂ ਜੋ ਭਵਿੱਖ ਦੇ ਇਤਿਹਾਸਕਾਰ ਆਪਣੇ ਆਪ ਹੀ ਉਨ੍ਹਾਂ ਦੀ ਰਣਨੀਤੀ ’ਤੇ ਆਪਣੀ ਮੋਹਰ ਲਾ ਦੇਣ। ‘ਅੰਮ੍ਰਿਤਸਰ ਐਲਾਨਨਾਮਾ’ ਵੀ ਇਤਿਹਾਸ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਦੀ ਉਨ੍ਹਾਂ ਦੀ ਲੁਕਵੀਂ ਰੀਝ ਨੂੰ ਹੀ ਸਾਕਾਰ ਕਰਦਾ ਹੈ। ਉਹ ਜਾਣਦੇ ਸਨ ਕਿ ਉਨ੍ਹਾਂ ਦੀਆਂ ਇੱਛਾਵਾਂ ਦਾ ਐਲਾਨਨਾਮਾ ਜੇ ਅਕਾਲ ਤਖ਼ਤ ’ਤੇ ਸਰਬ ਸਹਿਮਤੀ ਨਾਲ ਪ੍ਰਵਾਨ ਹੋ ਜਾਂਦਾ ਹੈ ਤਾਂ ਇੱਕ ਪਵਿੱਤਰ ਦਸਤਾਵੇਜ਼ ਬਣ ਜਾਵੇਗਾ, ਜਿਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਸੰਘਰਸ਼ ਨੂੰ ਅੱਗੇ ਤੋਰਨ ਵਿੱਚ ਪ੍ਰੇਰਨਾ ਅਤੇ ਉਤਸ਼ਾਹ ਹੀ ਨਹੀਂ ਮਿਲੇਗਾ, ਸਗੋਂ ਅੰਤਰਰਾਸ਼ਟਰੀ ਖੇਤਰ ਵਿੱਚ ਸਿੱਖ ਕੌਮ ਦੀ ਆਜ਼ਾਦੀ ਦੀ ਤਾਂਘ ਨੂੰ ਸਦਾਚਾਰਕ ਪ੍ਰਵਾਨਗੀ ਵੀ ਹਾਸਲ ਹੋ ਜਾਵੇਗੀ।
    ਇਸ ਤੋਂ ਪਹਿਲਾਂ ਆਨੰਦਪੁਰ ਸਾਹਿਬ ਦਾ ਮਤਾ ਤਾਂ ਕੇਵਲ ਇੱਕ ਪਾਰਟੀ ਦਾ ਹੀ ਮਤਾ ਸੀ, ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਦੇ ਵਿਚਾਰ ਅਧੀਨ ਕਦੇ ਵੀ ਨਹੀਂ ਸੀ ਆਇਆ ਅਤੇ ਨਾ ਹੀ ਕਦੇ ਉਸ ਨੂੰ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਹਾਸਲ ਹੋਈ ਸੀ। ਟੌਹੜਾ ਸਾਹਿਬ ਨੂੰ ਮਨ ਦੀ ਕਿਸੇ ਅਗਿਆਤ ਨੁੱਕਰ ਵਿੱਚ ਇਸ ਗੱਲ ਦੀ ਵੀ ਜਾਣਕਾਰੀ ਸੀ ਕਿ ਦਸਤਖ਼ਤ ਕਰਨ ਵਾਲੇ ਆਗੂਆਂ ਵਿੱਚੋਂ ਕਈ ਬਹੁਤੇ ਛੋਟੇ ਰਾਜਨੀਤਕ ਕੱਦ ਦੇ ਸਨ ਅਤੇ ਉਹ ਆਪੋ ਆਪਣੀਆਂ ਰਾਜਨੀਤਕ ਗਰਜ਼ਾਂ ਕਾਰਨ ਹੀ ਇਕੱਠੇ ਹੋਏ ਹਨ ਅਤੇ ਅੰਤ ਨੂੰ ਮੈਦਾਨ ਛੱਡ ਕੇ ਭੱਜ ਜਾਣਗੇ। ਹੋਇਆ ਵੀ ਇੰਜ ਹੀ। ਦਸਤਖ਼ਤ ਕਰਨ ਵਾਲੇ ਅਕਾਲੀ ਆਗੂ ਰਾਜਨੀਤਕ ਹਨੇਰੀ ਵਿੱਚ ਸੁੱਕੇ ਪੱਤਿਆਂ ਵਾਂਗ ਇੱਧਰ ਉੱਧਰ ਹੀ ਖਿੰਡ ਗਏ।
    ਕੈਪਟਨ ਅਮਰਿੰਦਰ ਸਿੰਘ ਛਾਲ ਮਾਰ ਕੇ ਕਾਂਗਰਸ ਵਿੱਚ ਚਲੇ ਗਏ। ਸੁਰਜੀਤ ਸਿੰਘ ਬਰਨਾਲਾ ਨੂੰ ਰਾਜਪਾਲ ਦੇ ਅਹੁਦੇ ਨੇ ਮੋਹ ਲਿਆ। ਬੱਬਰ ਅਕਾਲੀ ਦਲ ਦੇ ਜਸਮੇਰ ਸਿੰਘ ਬਾਲਾ, ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਪੁੱਤਰ ਭਾਈ ਮਨਜੀਤ ਸਿੰਘ ਅਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਵੱਖ ਵੱਖ ਪਾਸੇ ਕਿਰ ਗਏ। ਇਸ ਐਲਾਨਨਾਮੇ ਦੀ ਗੱਲ ਕਰਨ ਦੀ ਜ਼ਿੰਮੇਵਾਰੀ ਦਾ ਭਾਰ ਸਿਮਰਨਜੀਤ ਸਿੰਘ ਮਾਨ ਨੂੰ ਹੀ ਚੁਕਾ ਦਿੱਤਾ ਗਿਆ। ਜਿੱਥੋਂ ਤਕ ਸਿਮਰਨਜੀਤ ਸਿੰਘ ਮਾਨ ਦਾ ਸਬੰਧ ਹੈ, ਉਹ ਤਾਂ ਪਹਿਲਾਂ ਹੀ ਇਸ ਮਤੇ ਦੀ ਭਾਵਨਾ ਤੋਂ ਅੱਗੇ ਜਾ ਕੇ ਖ਼ਾਲਿਸਤਾਨ ਦੀ ਮੰਗ ਕਰਦੇ ਆ ਰਹੇ ਸਨ। ਇਸ ਲਈ ਉਨ੍ਹਾਂ ਵਾਸਤੇ ਇਹ ਮਤਾ ਖ਼ਾਲਿਸਤਾਨ ਲਈ ਇੱਕ ਪੜਾਅ ਵਜੋਂ ਕੰਮ ਕਰਦਾ ਸੀ।
    ਉਂਜ, ਇਸ ਮਤੇ ਵਿੱਚ ਖ਼ਾਲਿਸਤਾਨ ਦੀ ਕੋਈ ਮੰਗ ਨਹੀਂ ਕੀਤੀ ਗਈ, ਸਗੋਂ ਕਨਫੈਡਰਲ ਢਾਂਚੇ ਦੀ ਮੰਗ ਕੀਤੀ ਗਈ ਸੀ ਅਤੇ ਕਨਫੈਡਰਲ ਢਾਂਚਾ ਨਾ ਮੰਨੇ ਜਾਣਦੀ ਸੂਰਤ ਵਿੱਚ ਖ਼ੁਦਮੁਖ਼ਤਿਆਰ ਸਿੱਖ ਰਾਜ (ਖ਼ਾਲਿਸਤਾਨ) ਦੀ ਮੰਗ ਕਰਨ ਬਾਰੇ ਮਹਿਜ਼ ਚਿਤਾਵਨੀ ਹੀ ਦਿੱਤੀ ਗਈ ਸੀ।
    ਇਤਿਹਾਸ ਨੇ ਵੇਖਿਆ ਕਿ ਇਸ ਦਸਤਾਵੇਜ਼ ਨੂੰ ਇੱਕ ਵਿਸ਼ਾਲ ਲਹਿਰ ਸਿਰਜਣ ਦਾ ਆਧਾਰ ਬਣਾਉਣ ਲਈ ਕੋਈ ਆਗੂ ਵੀ ਮੈਦਾਨ ਵਿੱਚ ਨਹੀਂ ਨਿੱਤਰਿਆ। ਸ੍ਰੀ ਅਕਾਲ ਤਖ਼ਤ ਦੇ ਅਗਲੇ ਜਥੇਦਾਰਾਂ ਨੇ ਵੀ ਇਸ ਐਲਾਨਨਾਮੇ ਨੂੰ ਲਾਗੂ ਕਰਵਾਉਣ ਬਾਰੇ ਖ਼ਾਮੋਸ਼ੀ ਦਾ ਰਾਹ ਫੜਿਆ। ਵਿਚਾਰਾਂ ਦੇ ਇਤਿਹਾਸ ਦਾ ਇਹ ਕੇਹਾ ਵਿਅੰਗ ਸੀ ਕਿ ‘ਅੰਮ੍ਰਿਤਸਰ ਐਲਾਨਨਾਮੇ’ ਦਾ ਵਿਚਾਰ ਦੇਣ ਵਾਲੇ ਜਥੇਦਾਰ ਟੌਹੜਾ ਖ਼ੁਦ ਵੀ ਪ੍ਰਕਾਸ਼ ਸਿੰਘ ਬਾਦਲ ਨਾਲ ਜਾ ਮਿਲੇ।
    ਕਿਵੇਂ ਤਿਆਰ ਹੋਇਆ ਖਰੜਾ ?
    ਤਿਆਰੀ ਸਬੰਧੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲੇ 30 ਅਤੇ ਪਹਿਲੀ ਮਈ ਦੀ ਵਿਚਕਾਰਲੀ ਰਾਤ ਨੂੰ ਹੋ ਰਹੀ ਸੀ। ਵਿਚਾਰਾਂ ਕਰਦਿਆਂ-ਕਰਦਿਆਂ ਸਵੇਰ ਦੇ 4 ਵੱਜ ਗਏ, ਪਰ ਕਿਸੇ ਵੀ ਸਾਂਝੇ ਖਰੜੇ ’ਤੇ ਸਾਡੀ ਕੋਈ ਸਹਿਮਤੀ ਨਾ ਹੋ ਸਕੀ। ਆਖ਼ਰਕਾਰ ਮਤੇ ਨੂੰ ਤਿਆਰ ਕਰਨ ਦੀ ਜ਼ਿੰਮੇਵਾਰੀ ਡਾ. ਗੁਰਭਗਤ ਸਿੰਘ ਨੂੰ ਸੌਂਪ ਦਿੱਤੀ ਗਈ। ਉਹ ਆਪਣੇ ਘਰ ਚਲੇ ਗਏ। ਸਵੇਰੇ 6 ਵਜੇ ਦੇ ਕਰੀਬ ਉਹ ਮਤਾ ਲੈ ਕੇ ਵਾਪਸ ਆਏ ਅਤੇ ਉਨ੍ਹਾਂ ਨੇ ਪੜ੍ਹ ਕੇ ਸੁਣਾਇਆ। ਸਾਡੇ ਵਿੱਚੋਂ ਇੱਕ ਸਾਥੀ ਆਪਣੀ ਸਹਿਮਤੀ ਦੇਣ ਬਾਰੇ ਜੱਕੋਤਕੀ ਵਿੱਚ ਸੀ, ਜਦੋਂਕਿ ਇੱਕ ਹੋਰ ਇਸ ਵਿੱਚ ਤਰਮੀਮ ਕਰਨ ਦਾ ਸੁਝਾਅ ਦੇ ਰਿਹਾ ਸੀ। ਮੈਨੂੰ ਯਾਦ ਹੈ ਕਿ ਉਸ ਸਮੇਂ ਡਾ. ਗੁਰਭਗਤ ਸਿੰਘ ਨੇ ਕਿਹਾ ਕਿ ਜੇ ਇਸ ਵਿੱਚ ਕੋਈ ਵੀ ਤਬਦੀਲੀ ਕੀਤੀ ਜਾਂਦੀ ਹੈ ਤਾਂ ਮੈਨੂੰ ਉਸ ਵਿੱਚ ਸ਼ਾਮਲ ਨਾ ਸਮਝਿਆ ਜਾਵੇ। ਉਨ੍ਹਾਂ ਦੇ ਸ਼ਬਦਾਂ ਵਿੱਚ ਏਨੀ ਦ੍ਰਿੜ੍ਹਤਾ ਅਤੇ ਸਪਸ਼ਟਤਾ ਸੀ ਕਿ ਇੱਕ ਵਾਰ ਤਾਂ ਸਾਡੇ ਸਭਨਾਂ ਵਿੱਚ ਚੁੱਪ ਵਰਤ ਗਈ। ਆਖ਼ਰਕਾਰ ਉਨ੍ਹਾਂ ਦੇ ਮਤੇ ’ਤੇ ਸਰਬ ਸਹਿਮਤੀ ਹੋ ਗਈ। ਇਹ ਮਤਾ ਅੰਗਰੇਜ਼ੀ ਵਿੱਚ ਲਿਖਿਆ ਹੋਇਆ ਸੀ।
    ਹੁਣ ਅਗਲਾ ਕੰਮ ਇਹ ਸੀ ਕਿ ਇਸ ਮਤੇ ਨੂੰ ਅੰਮ੍ਰਿਤਸਰ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਪ੍ਰੋ. ਮਨਜੀਤ ਸਿੰਘ ਤਕ ਪੁੱਜਦਾ ਕਿਵੇਂ ਕੀਤਾ ਜਾਵੇ। ਅਸੀਂ ਕਾਰ ਰਾਹੀਂ ਪਹਿਲੀ ਮਈ 1994 ਨੂੰ ਅੰਮ੍ਰਿਤਸਰ ਪੁੱਜੇ। ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇੱਕ ਇਮਾਰਤ ਵਿੱਚ ਠਹਿਰੇ। ਪ੍ਰੋ. ਮਨਜੀਤ ਸਿੰਘ ਕੋਲ ਪਹੁੰਚਦਿਆਂ ਰਾਤ ਦੇ ਕਰੀਬ 10 ਵੱਜ ਚੁੱਕੇ ਸਨ। ਜਦੋਂ ਉਨ੍ਹਾਂ ਨੂੰ ਮਤਾ ਪੜ੍ਹ ਕੇ ਸੁਣਾਉਣ ਹੀ ਲੱਗੇ ਸੀ ਤਾਂ ਬਿਜਲੀ ਚਲੀ ਗਈ ਅਤੇ ਮੋਮਬੱਤੀ ਦੀ ਰੌਸ਼ਨੀ ਵਿੱਚ ਇਹ ਮਤਾ ਸੁਣਾਇਆ ਗਿਆ। ਉਨ੍ਹਾਂ ਨੇ ਖ਼ੁਦ ਵੀ ਪੜ੍ਹਿਆ, ਪਰ ਉਨ੍ਹਾਂ ਨੂੰ ਇਸ ਗੱਲ ਦਾ ਸੰਸਾ ਸੀ ਕਿ ਇਹ ਮਤਾ ਸ਼ਾਇਦ ਪ੍ਰਵਾਨ ਨਹੀਂ ਕੀਤਾ ਜਾਵੇਗਾ।
    ਇਸ ਮਤੇ ਦਾ ਸਿਰਲੇਖ ‘ਅੰਮ੍ਰਿਤਸਰ ਐਲਾਨਨਾਮਾ’ ਵੀ ਉਨ੍ਹਾਂ ਵੱਲੋਂ ਹੀ ਦਿੱਤਾ ਗਿਆ। ਇਸ ਮਤੇ ’ਤੇ ਸਹਿਮਤੀ ਬਣਾਉਣ ਵਿੱਚ ਉਨ੍ਹਾਂ ਦਾ ਰੋਲ ਇੱਕ ਇਤਿਹਾਸਕ ਯਾਦਗਾਰ ਬਣਿਆ ਰਹੇਗਾ। ਇਸ ਮਤੇ ਦਾ ਪੰਜਾਬੀ ਵਿੱਚ ਤਰਜਮਾ ਕਰਨ ਲਈ ਰਾਤ ਨੂੰ ਟਾਈਪਿੰਗ ਮਸ਼ੀਨ ਦਾ ਪ੍ਰਬੰਧ ਕੀਤਾ ਗਿਆ। ਮੋਮਬੱਤੀਆਂ ਦੀ ਰੌਸ਼ਨੀ ਵਿੱਚ ਡਾ. ਗੁਰਭਗਤ ਸਿੰਘ ਨਾਲ ਬੈਠ ਕੇ ਇਸ ਮਤੇ ਦਾ ਪੰਜਾਬੀ ਵਿੱਚ ਤਰਜਮਾ ਕੀਤਾ ਗਿਆ ਅਤੇ ਫਿਰ ਪ੍ਰੋ. ਮਨਜੀਤ ਸਿੰਘ ਨੂੰ ਸੌਂਪ ਦਿੱਤਾ ਗਿਆ। ਖ਼ੁਫ਼ੀਆ ਏਜੰਸੀਆਂ ਨੂੰ ਝਕਾਨੀ ਦੇ ਕੇ ਅਸੀਂ ਸਾਰੇ ਆਪੋ ਆਪਣੇ ਘਰਾਂ ਨੂੰ ਪਰਤ ਆਏ। ਅਗਲੇ ਦਿਨ ਦੁਪਹਿਰ ਪਿੱਛੋਂ ਸਾਨੂੰ ਖ਼ਬਰ ਮਿਲੀ ਕਿ ਮਤਾ ਪ੍ਰਵਾਨ ਹੋ ਗਿਆ ਹੈ ਅਤੇ ਸਭਨਾਂ ਨੇ ਉਸ ’ਤੇ ਬਾਕਾਇਦਾ ਦਸਤਖ਼ਤ ਵੀ ਕਰ ਦਿੱਤੇ ਹਨ। ਇਹ ਖ਼ਬਰ ਸੱਚਮੁੱਚ ਹੀ ਹੈਰਾਨ ਕਰਨ ਵਾਲੀ ਸੀ। ਸਾਨੂੰ ਯਕੀਨ ਹੀ ਨਹੀਂ ਸੀ ਆਉਂਦਾ ਕਿਉਂਕਿ ਇੱਕ ਦੂਜੇ ਵਿਰੁੱਧ ਟਕਰਾਉਂਦੇ ਵਿਚਾਰਾਂ ਵਾਲੇ ਸਿੱਖ ਆਗੂ ਇੱਕ ਅਜਿਹੇ ਮਤੇ ’ਤੇ ਸਹਿਮਤ ਹੋ ਗਏ ਸਨ, ਜੋ ਉਨ੍ਹਾਂ ਦੇ ਭਵਿੱਖ ਦੇ ਰਾਜਨੀਤਕ ਜੀਵਨ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਸੀ ਅਤੇ ਇਹ ਹੁਣ ਕਰ ਵੀ ਰਿਹਾ ਹੈ।

    -: ਗੁਰਪ੍ਰੀਤ ਸਿੰਘ ਮੰਡਿਆਣੀ
    ਸਾਕਾ ਨੀਲਾ ਤਾਰਾ ਬਾਰੇ ਲਿਖੀ ਗਈ ਪਹਿਲੀ ਕਿਤਾਬ ਅਤੇ ਆਖ਼ਰੀ ਕਿਤਾਬ ‘ਚ ਇੱਕ ਗੱਲ ਸਾਂਝੀ ਹੈ ਕਿ ਭਾਰਤੀ ਫੌਜ ਨੂੰ ਇਸ ਕਰਕੇ ਵੱਧ ਨੁਕਸਾਨ ਉਠਾਉਣਾ ਪਿਆ, ਕਿਉਂਕਿ ਫੌਜ ਨੂੰ ਦਰਬਾਰ ਸਾਹਿਬ ਵੱਲ ਗ਼ੋਲੀ ਚਲਾਉਣ ਦਾ ਹੁਕਮ ਨਹੀਂ ਸੀ, ਕਿਉਂਕਿ ਸਿੱਖ ਖਾੜਕੂਆਂ ਦੇ ਮੋਰਚਿਆਂ ‘ਤੇ ਗੋਲੀ ਚਲਾਉਣ ਵੇਲੇ ਦਰਬਾਰ ਸਾਹਿਬ ਦੀ ਇਮਾਰਤ ਵਿਚਕਾਰ ਆਉਂਦੀ ਸੀ। ਬਲਿਊ ਸਟਾਰ ਤੋਂ ਬਾਅਦ ਇਸ ਸਾਕੇ ਬਾਰੇ ਸਭ ਤੋਂ ਪਹਿਲੀ ਕਿਤਾਬ ਮਾਰਕ ਟਲੀ ਅਤੇ ਸਤੀਸ਼ ਜੈਕਬ ਵਲੋਂ ਲਿਖੀ ਗਈ ਸੀ। ਇਹ ਕਿਤਾਬ ਨਵੰਬਰ 1985 ਵਿੱਚ ਛਪ ਕੇ ਸਾਹਮਣੇ ਆਈ। ਮਾਰਕ ਟਲੀ ਅਤੇ ਸਤੀਸ਼ ਜੈਕਬ ਬੀ.ਬੀ.ਸੀ. ਰੇਡੀਓ ਦੇ ਨਵੀਂ ਦਿੱਲੀ ‘ਚ ਪੱਤਰਕਾਰ ਸਨ।

    Page 2 of 3

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    Fri, 3 Aug 18

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com