ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪਹਿਲਾ ਨਹੀਂ ਸੀ ਬਹਿਬਲ ਗੋਲੀ ਕਾਂਡ, ਨਕੋਦਰ 'ਚ ਵੀ ਇਸੇ ਤਰ੍ਹਾਂ ਨਿਹੱਥੇ ਸਿੱਖਾਂ ਨੂੰ ਮਾਰ ਚੁੱਕੀ ਹੈ ਪੁਲਿਸ !

    -ਸ਼ਹੀਦ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਨੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਵੀ ਜਨਤਕ ਕਰਨ ਦੀ ਮੰਗ ਕੀਤੀ
    -ਦੋਵੇਂ ਰਿਪੋਰਟਾਂ ਇਕੱਠੀਆਂ ਵਿਧਾਨ ਸਭਾ ‘ਚ ਪੇਸ਼ ਕੀਤੀਆਂ ਜਾਣ: ਸ਼ਹੀਦ ਦੇ ਮਾਪੇ
    ਪਟਿਆਲਾ : ਪੰਜਾਬ ਵਿਚ ਬੇਅਦਬੀ ਕਾਂਡ ਦੀਆਂ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ ਵਿਖੇ ਵਾਪਰੇ ਪੁਲਿਸ ਗੋਲੀ ਕਾਂਡ ਵਿੱਚ ਨਿਰਦੋਸ਼ ਲੋਕਾਂ ਦੇ ਮਾਰੇ ਜਾਣ ਦੀ ਇਹ ਘਟਨਾ ਕੋਈ ਪਹਿਲੀ ਘਟਨਾ ਨਹੀਂ ਹੈ ਇਹੋ ਜਿਹੀ ਹੀ ਇੱਕ ਘਟਨਾ ਸਾਲ 1986 ਵਿੱਚ ਉਸ ਵੇਲੇ ਵਾਪਰੀ ਸੀ ਜਦੋਂ 2 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪਾਂ ਨੂੰ ਕੁਝ ਅਣਜਾਣ ਵਿਅਕਤੀਆਂ ਵੱਲੋਂ ਅਗਨ ਭੇਂਟ ਕਰ ਦਿੱਤਾ ਗਿਆ ਸੀ।

    ਜਿਸ ਤੋਂ ਬਾਅਦ ਭੜਕੀ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਜਦੋਂ ਇਸ ਕਾਂਡ ਦੇ ਦੋਸ਼ੀਆਂ ‘ਤੇ ਕਾਰਵਾਈ ਦੀ ਮੰਗ ਕਰਦਾ ਇਸ ਰੋਸ ਮਾਰਚ ਕੀਤਾ ਤਾਂ ਉਥੋਂ ਦੀ ਪੁਲਿਸ ਨੇ ਗੋਲੀਆਂ ਮਾਰ ਕੇ ਚਾਰ ਨਿਹੱਥੇ ਸਿੱਖ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਸੀ। ਭਾਵੇਂ ਕਿ ਉਸ ਵੇਲੇ ਵੀ ਮੌਕੇ ਦੀ ਸਰਕਾਰ ਨੇ ਉਸ ਗੋਲੀਕਾਂਡ ਦੀ ਜਾਂਚ ਲਈ ਇੱਕ ਕਮਿਸ਼ਨ ਦਾ ਗਠਨ ਕੀਤਾ ਸੀ ਪਰ ਅਫਸੋਸ ਇਸ ਗੱਲ ਦਾ ਰਿਹਾ ਕਿ ਉਸ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਉਸ ‘ਤੇ ਕਾਰਵਾਈ ਤਾਂ ਕਿ ਕਰਨੀ ਸੀ ਉਸ ਰਿਪੋਰਟ ਨੂੰ ਅੱਜ ਤੱਕ ਜਨਤਕ ਵੀ ਨਹੀਂ ਕੀਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ 24 ਅਗਸਤ ਨੂੰ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਨਕੋਦਰ ਕਾਂਡ ਦੇ ਪੀੜਿਤ ਪਰਿਵਾਰਾਂ ਨੇ ਵੀ ਉਸ ਵੇਲੇ ਦੇ ਕਮਿਸ਼ਨ ਦੀ ਰਿਪੋਰਟ ਨੂੰ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਹੀ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਦੀ ਮੰਗ ਕੀਤੀ ਹੈ।
    ਇਹ ਮੰਗ ਨਕੋਦਰ ਕਾਂਡ ਦੇ ਪਹਿਲੇ ਸ਼ਹੀਦ ਮੰਨੇ ਗਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਕੈਲੀਫੋਰਨੀਆ ‘ਚ ਰਹਿੰਦੇ ਬਜ਼ੁਰਗ ਮਾਪਿਆਂ ਨੇ ਕੀਤੀ ਹੈ ਜਿਨ੍ਹਾਂ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਉਸ ਘਟਨਾ ਸ਼ਹੀਦ ਹੋਏ ਉਨ੍ਹਾਂ ਦੇ ਜਵਾਨ ਪੁੱਤਰ ਰਵਿੰਦਰ ਸਿੰਘ ਲਿੱਤਰਾਂ ਦੀ ਰੂਹ ਅੱਜ ਵੀ ਇਨਸਾਫ ਮੰਗ ਰਹੀ ਹੈ ਤੇ ਉਨ੍ਹਾਂ ਨੂੰ ਯਕੀਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਇਹ ਮੰਗ ਜ਼ਰੂਰ ਪੂਰੀ ਕਰਨਗੇ।
    ਕੀ ਹੋਇਆ ਸੀ ਨਕੋਦਰ ਕਾਂਡ ‘ਚ ?
    ਤੁਹਾਨੂੰ ਦੱਸ ਦੇਈਏ ਕਿ 2 ਫਰਵਰੀ 1996 ਨੂੰ ਨਕੋਦਰ ਸ਼ਹਿਰ ਦੇ ਗੁਰੂਦੁਆਰਾ ਸ੍ਰੀ ਗੁਰੂ ਅਰਜਨ ਦੇਵ ਅੰਦਰ ਸ਼ਸ਼ੋਬਿਤ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪਾਂ ਨੂੰ ਅਗਨ ਭੇਂਟ ਕਰਕੇ ਉਨ੍ਹਾਂ ਦੀ ਬੇਅਦਬੀ ਕੀਤੀ ਗਈ ਸੀ। ਜਿਸ ਬਾਰੇ ਦੋਸ਼ ਤਾਂ ਇਥੋਂ ਤੱਕ ਲੱਗੇ ਸਨ ਕਿ ਇਹ ਕਾਂਡ ਪੰਜਾਬ ਦੀਆਂ ਕੁਝ ਹਿੰਦੂ ਜਥੇਬੰਦੀਆਂ ਨੇ ਕੀਤਾ ਸੀ। ਇਨ੍ਹਾਂ ਤੱਥਾਂ ਦੇ ਪ੍ਰਕਾਸ਼ ‘ਚ ਆਉਣ ਤੋਂ ਬਾਅਦ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਸਬੰਧਤ ਲੋਕਾਂ ਨੇ ਨਕੋਦਰ ਸ਼ੇਰਪੁਰ ਪੁਲ ‘ਤੇ ਇੱਕ ਰੋਸ ਮਾਰਚ ਕਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਵਕਤ ਇਹ ਰੋਸ ਮਾਰਚ ਕੀਤਾ ਜਾ ਰਿਹਾ ਸੀ ਉਸ ‘ਚ ਸ਼ਾਮਲ ਸਾਰੇ ਹੀ ਨੌਜਵਾਨ ਨਿਹੱਥੇ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ ਪਿਤਾ ਦਾ ਦੋਸ਼ ਹੈ ਕਿ ਪੁਲਿਸ ਨੇ ਬਹਿਬਲ ਕਲਾਂ ਵਾਂਗ ਹੀ ਨਕੋਦਰ ਵਿਖੇ ਇਕੱਠੇ ਹੋਏ ਇਨ੍ਹਾਂ ਨੌਜਵਾਨਾਂ ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ ਜਿਸ ‘ਚ 19 ਸਾਲਾ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਗੋਰਸੀਆਂ ਮੌਕੇ ‘ਤੇ ਹੀ ਸ਼ਹੀਦ ਹੋ ਗਏ ਸਨ। ਦੋਸ਼ ਅਨੁਸਾਰ ਘੋੜਸਵਾਰ ਪੁਲਿਸ ਨੇ ਬਾਕੀ ਬਚਦੇ ਨੌਜਵਾਨਾਂ ਦਾ 2 ਕਿਲੋਮੀਟਰ ਤੱਕ ਸ਼ੇਰਪੁਰ ਅਤੇ ਹੁਸੈਨਪੁਰ ਤੱਕ ਪਿੱਛਾ ਕੀਤਾ ਜਿਥੇ ਜਾ ਕੇ ਨੌਜਵਾਨਾਂ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਸ਼ਹੀਦ ਦੇ ਮਾਪਿਆਂ ਅਨੁਸਾਰ ਬਾਹਰ ਨਾ ਆਉਣ ‘ਤੇ ਕੁਝ ਨੌਜਵਾਨਾਂ ਨੂੰ ਦਰਵਾਜ਼ੇ ਤੋੜ ਕੇ ਘਰਾਂ ‘ਚੋਂ ਬਾਹਰ ਕੱਢ ਲਿਆ ਗਿਆ। ਜਿਨ੍ਹਾਂ ਵਿਚੋਂ ਇੱਕ ਨੌਜਵਾਨ ਹਰਮਿੰਦਰ ਸਿੰਘ ਦੇ ਮੂੰਹ ‘ਚ ਰਿਵਾਲਵਰ ਪਾ ਕੇ ਗੋਲੀਆਂ ਮਾਰੀਆਂ ਪਰ ਫਿਰ ਵੀ ਬਚ ਜਾਣ ‘ਤੇ ਉਸਨੂੰ ਫੱਟੜ ਹਾਲਤ ‘ਚ ਹਸਪਤਾਲ ‘ਚੋਂ ਇਲਾਜ ਦੌਰਾਨ ਚੁੱਕ ਕੇ ਮਾਰ ਦਿੱਤਾ ਗਿਆ। ਉਕਤ ਦੋਸ਼ਾਂ ਅਨੁਸਾਰ ਮਾਮਲਾ ਰਫ਼ਾ ਦਫ਼ਾ ਕਰਨ ਲਈ ਪੁਲਿਸ ਨੇ ਰਾਤੋ ਰਾਤ ਲਾਸ਼ਾਂ ਦਾ ਪੋਸਟ ਮਾਰਟਮ ਕਰ ਮ੍ਰਿਤਕ ਦੇਹਾਂ ਨੂੰ ਤੇਲ ਪਾ ਕੇ ਸਾੜ ਦਿੱਤਾ।
    ਕੀ ਮੰਗ ਹੈ ਸ਼ਹੀਦ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਦੀ ?
    ਸ਼ਹੀਦ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਅਤੇ ਮਾਤਾ ਬਲਦੀਪ ਕੌਰ ਅਨੁਸਾਰ ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਕਾਂਡ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ‘ਚ ਕਮਿਸ਼ਨ ਦਾ ਗਠਨ ਕੀਤਾ ਸੀ ਜਿਸ ਨੇ ਕਿ 28 ਮਾਰਚ 1987 ਨੂੰ ਜਾਂਚ ਕਰਨ ਤੋਂ ਬਾਅਦ ਆਪਣੀ ਰਿਪੋਰਟ ਮੌਕੇ ਦੀ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਸੀ ਪਰ ਅੱਜ ਤੱਕ ਇਸ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ।
    ਇਹ ਤੱਥ ਇੱਕ ਵਾਰ ਫਿਰ ਅਜਿਹੇ ਮੌਕੇ ਮੁੜ ਪ੍ਰਕਾਸ਼ ‘ਚ ਆਏ ਹਨ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਸਰਕਾਰ 24 ਅਗਸਤ ਨੂੰ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ‘ਚ ਰੱਖਣ ਜਾ ਰਹੀ ਹੈ। ਜੇਕਰ ਸਰਕਾਰ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਦੀ ਮੰਗ ‘ਤੇ ਕਾਰਵਾਈ ਕਰਦੀ ਹੈ ਤਾਂ ਇਹ ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡਾ ਭੂਚਾਲ ਲਾਉਣ ਵਾਲਾ ਕਦਮ ਸਾਬਤ ਹੋਵੇਗਾ।ਹੁਣ ਇਹ ਭੂਚਾਲ ਲਿਆਉਣ ਦੀ ਹਿੰਮਤ ਕੈਪਟਨ ਅਮਰਿੰਦਰ ਸਿੰਘ ਕਰ ਪਾਉਣਗੇ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਸੁਖਬੀਰ ਬਾਦਲ ਨੇ ਹੀ ਮੈਨੂੰ ਘਰ ਬੁਲਾ ਕੇ ਡੇਰਾ ਸਾਧ ਦੀ ਮਾਫੀ ਬਾਰੇ ਪਹਿਲਾਂ ਦੱਸਿਆ ਸੀ: ਅਵਤਾਰ ਸਿੰਘ ਮੱਕੜ

    ਸੁਖਬੀਰ ਬਾਦਲ ਨੇ ਹੀ ਮੈਨੂੰ ਘਰ ਬੁਲਾ ਕੇ ਡੇਰਾ ਸਾਧ ਦੀ ਮਾਫੀ ਬਾਰੇ ਪਹਿਲਾਂ ਦੱਸਿਆ ਸੀ: ਅਵਤਾਰ ਸਿੰਘ ਮੱਕੜ

    ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮ...

    Fri, 3 Aug 18

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com