ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਤਾਰਪੁਰ ਸਾਹਿਬ ਲਾਂਘਾ

    ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਤੱਕ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹ ਜਾਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ। ਭਾਰਤ ਸਰਕਾਰ ਨੇ ਲਗਭਗ ਸਾਢੇ ਚਾਰ ਕਿਲੋਮੀਟਰ ਲੰਮੇ ਲਾਂਘੇ ਲਈ ਜ਼ਮੀਨ ਗ੍ਰਹਿਣ ਕਰਨ ਦਾ ਨੋਟੀਫਿਕੇਸ਼ਨ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਚਾਰ ਪਿੰਡਾਂ ਦੀ ਗ੍ਰਹਿਣ ਕੀਤੀ ਜਾਣ ਵਾਲੀ ਜ਼ਮੀਨ ਦੇ ਮਾਲਕਾਂ ਤੋਂ 21 ਦਿਨਾਂ ਅੰਦਰ ਇਤਰਾਜ਼ ਮੰਗਣ ਦੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕੀਤੀ ਜਾਣੀ ਹੈ।

    ਪਾਕਿਸਤਾਨ ਵਾਲੇ ਪਾਸੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਨਜ਼ਦੀਕ ਪਹਿਲਾਂ ਹੀ ਕੰਮ ਚੱਲਣ ਦੀਆਂ ਤਸਵੀਰਾਂ ਅਖਬਾਰਾਂ ਵਿਚ ਨਸ਼ਰ ਹੋਈਆਂ ਹਨ। ਪਾਕਿਸਤਾਨ ਨੇ ਭਾਰਤ ਨਾਲ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸਮਝੌਤੇ ਦਾ ਖਰੜਾ ਵੀ ਸਾਂਝਾ ਕੀਤਾ ਹੈ। ਖਰੜੇ ਵਿਚ ਸ਼ਰਧਾਲੂਆਂ ਨੂੰ ਪਾਕਿਸਤਾਨ ਵਾਲੇ ਪਾਸੇ ਨਰੋਵਾਲ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀਆਂ ਤਜਵੀਜ਼ਾਂ ਸੁਝਾਈਆਂ ਗਈਆਂ ਹਨ। 28 ਨਵੰਬਰ ਨੂੰ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਸਾਹਿਬ ਲਾਂਘੇ ਲਈ ਨੀਂਹ ਪੱਥਰ ਰੱਖਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਗਲੇ ਸਾਲ ਗੁਰੂ ਨਾਨਕ ਸਾਹਿਬ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਕੰਮ ਮੁਕੰਮਲ ਕਰਨ ਦਾ ਵਾਅਦਾ ਕੀਤਾ ਸੀ। 26 ਨਵੰਬਰ ਨੂੰ ਭਾਰਤ ਵਾਲੇ ਪਾਸੇ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਨੀਂਹ ਪੱਥਰ ਰੱਖਿਆ ਸੀ।
    ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਬਾਰੇ ਬੇਸ਼ੱਕ ਸਰਧਾਲੂਆਂ ਖ਼ਾਸ ਤੌਰ ਉੱਤੇ ਸਿੱਖਾਂ ਦੀ ਲੰਮੇ ਸਮੇਂ ਦੀ ਮੁਰਾਦ ਪੂਰੀ ਹੋਣ ਕਰਕੇ ਆਮ ਸਹਿਮਤੀ ਹੈ ਪਰ ਇਸ ਉੱਤੇ ਵੀ ਸਿਆਸਤ ਦਾ ਅਸਰ ਦਿਖਾਈ ਦਿੰਦਾ ਰਿਹਾ ਹੈ। ਇਸ ਦਾ ਸਿਹਰਾ ਲੈਣ ਦੀ ਦੌੜ ਅਜੇ ਵੀ ਜਾਰੀ ਹੈ। ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ਦਾਰੀ ਸਮਾਰੋਹ ਵਿਚ ਗਏ ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਪਾਕਿਸਤਾਨੀ ਸਰਕਾਰ ਦੀ ਤਜਵੀਜ਼ ਦੀ ਜਾਣਕਾਰੀ ਨਾਲੋਂ ਗੁਆਂਢੀ ਦੇਸ਼ ਦੇ ਫ਼ੌਜ ਮੁਖੀ ਨਾਲ ਪਾਈ ਜੱਫੀ ਜ਼ਿਆਦਾ ਚਰਚਾ ਵਿਚ ਰਹੀ ਅਤੇ ਇਸ ਨੂੰ ਨਾਂ-ਪੱਖੀ ਰੂਪ ਵਿਚ ਪ੍ਰਚਾਰਿਆ ਗਿਆ। ਇਸ ਪ੍ਰਚਾਰ ਵਿਚ ਅਕਾਲੀ ਆਗੂ ਮੋਹਰੀਆਂ ਵਿਚ ਸਨ। ਕੈਪਟਨ ਅਮਰਿੰਦਰ ਸਿੰਘ ਨੇ ਲਾਂਘਾ ਖੋਲ੍ਹਣ ਨੂੰ ਪਾਕਿਸਤਾਨੀ ਫ਼ੌਜ ਅਤੇ ਆਈਐੱਸਆਈ ਦੀ ਸਾਜ਼ਿਸ਼ ਕਰਾਰ ਦਿੱਤਾ ਸੀ। ਅਕਾਲੀ-ਭਾਜਪਾ ਹੁਣ ਪੂਰਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੈ ਸਾਂਪਲਾ ਨੇ ਲਾਂਘਾ ਖੋਲ੍ਹਣ ਲਈ ਵੀਜ਼ਾ ਲੈਣ ਦੀ ਸ਼ਰਤ ਲਗਾਉਣ ਦੀ ਮੰਗ ਕੀਤੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਲਈ ਕੇਂਦਰ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ।
    ਇਸ ਗੱਲ ਵਿਚ ਸਚਾਈ ਹੈ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਹੁਤ ਸਾਰੇ ਮੁੱਦੇ ਟਕਰਾਅ ਵਾਲੇ ਹਨ। ਇਸੇ ਕਰਕੇ ਬਹੁਤ ਵਾਰ ਸ਼ੁਰੂ ਹੋਈ ਗੱਲਬਾਤ ਮੁੜ ਟੁੱਟ ਜਾਂਦੀ ਹੈ। ਇਸ ਤੱਥ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਟਕਰਾਅ ਦਾ ਰਾਹ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਭਵਿੱਖ ਲਈ ਨੁਕਸਾਨਦਾਇਕ ਹੈ। ਦੋਵਾਂ ਦੇਸ਼ਾਂ ਦਰਮਿਆਨ ਅੜਿੱਕੇ ਜਾਰੀ ਰਹਿਣ ਦੇ ਬਾਵਜੂਦ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਸਬੰਧਿਤ ਸੰਪਰਕ ਚੰਗਾ ਸੰਕੇਤ ਹੈ। ਕਰਤਾਰਪੁਰ ਲਾਂਘੇ ਰਾਹੀਂ ਵਧੇ ਲੋਕਾਂ ਦੇ ਆਦਾਨ ਪ੍ਰਦਾਨ ਨਾਲ ਦੋਵਾਂ ਦੇਸ਼ਾਂ ਦਰਮਿਆਨ ਸਾਂਝ ਬਣਨ ਦੇ ਆਸਾਰ ਜ਼ਿਆਦਾ ਬਣਨਗੇ। ਆਗੂਆਂ ਦੇ ਟਕਰਾਵੇਂ ਬਿਆਨਾਂ ਨੂੰ ਨਜ਼ਰਅੰਦਾਜ਼ ਕਰਦਿਆਂ ਲੋਕ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਜ਼ੋਰਦਾਰ ਸਮਰਥਨ ਕਰਦੇ ਆ ਰਹੇ ਹਨ। ਲਾਂਘਾ ਖੁੱਲ੍ਹਣ ਅਤੇ ਲੋਕਾਂ ਦੇ ਆਉਣ-ਜਾਣ ਦੇ ਤੌਰ ਤਰੀਕੇ ਬਾਰੇ ਭਾਵੇਂ ਦੋਵਾਂ ਸਰਕਾਰਾਂ ਦਰਮਿਆਨ ਬਾਰੀਕੀਆਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ ਪਰ ਆਮ ਸ਼ਰਧਾਲੂਆਂ ਦੀ ਖ਼ਾਹਿਸ਼ ਅਤੇ ਲੋੜ ਨੂੰ ਧਿਆਨ ਵਿਚ ਰੱਖਦਿਆਂ ਬਿਨਾਂ ਵੀਜ਼ਾ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਨਾਲ ਸਾਧਾਰਨ ਸ਼ਖ਼ਸ ਵੀ ਜਾ ਸਕੇਗਾ ਅਤੇ ਦੋਵਾਂ ਪਾਸਿਆਂ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    Fri, 3 Aug 18

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com