-
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ
11 days agoਐੱਸਏਐੱਸ ਨਗਰ (ਮੁਹਾਲੀ) - ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ’ਚ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉਤੇ ਅੱਜ ਹਮਲਾ ਕੀਤਾ ਗਿਆ। ਸ੍ਰੀ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸਨ ਤਾਂ ਕੁੱਝ ਗਰਮਖਿਆਲੀ ਨੌਜਵਾਨਾਂ ਨੇ ਉਨ੍ਹਾਂ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਉਹ ਗੱਡੀ ਵਿੱਚ ਬੈਠ ਗਏ ਤਾਂ ਭੀੜ ’ਚੋਂ ਕਈ… -
ਮਨਪ੍ਰੀਤ ਬਾਦਲ ਭਾਜਪਾ ’ਚ ਸ਼ਾਮਲ
11 days agoਨਵੀਂ ਦਿੱਲੀ - ਪੰਜਾਬ ਵਿੱਚ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿੱਚ ਸ਼ਾਮਲ ਹੋ ਗਏ। ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਕਾਂਗਰਸ ਨੂੰ ਅਲਵਿਦਾ ਆਖਦਿਆਂ ਧੜੇਬੰਦੀ ਲਈ ਪਾਰਟੀ ਦੀ ਆਲੋਚਨਾ ਕੀਤੀ। ਪੰਜ ਵਾਰ ਦੇ ਵਿਧਾਇਕ ਮਨਪ੍ਰੀਤ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ 9 ਸਾਲਾਂ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਕੂਟਨੀਤਕ ਅਤੇ ਆਰਥਿਕ ਪੱਧਰ ਸਮੇਤ ਹਰ ਖੇਤਰ ’ਚ ਮੁਲਕ ਮਜ਼ਬੂਤ ਹੋਇਆ… -
ਐੱਸਵਾਈਐੱਲ ਮਸਲੇ ਤੇ ਪੰਜਾਬ ਤੇ ਹਰਿਆਣਾ ਵਿਚਾਲੇ ਮੀਟਿੰਗ ਬੇਸਿੱਟਾ
3 months agoਚੰਡੀਗੜ੍ਹ- ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ ’ਤੇ ਅੱਜ ਇੱਥੇ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਆਪਣਾ ਛੋਟਾ ਭਰਾ ਦੱਸਿਆ ਪਰ ਐੱਸਵਾਈਐੱਲ ਅਤੇ ਹਾਂਸੀ ਬੁਟਾਨਾ ਨਹਿਰ ਦੇ ਮਾਮਲੇ ’ਤੇ ਹਰਿਆਣਾ ਦੇ ਦਾਅਵੇ ਅਤੇ ਦਲੀਲਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਜਦੋਂ ਸੂਬੇ ਕੋਲ ਵਾਧੂ ਪਾਣੀ ਹੀ ਨਹੀਂ ਹੈ ਤਾਂ ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹਰਿਆਣਾ ਵੱਲੋਂ… -
ਡੇਰਾ ਮੁਖੀ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਇਆ ਤੇ ਯੂਪੀ ਗਿਆ
3 months agoਸਿਰਸਾ - ਡੇਰਾ ਸਿਰਸਾ ਮੁਖੀ ਸੁਨਾਰੀਆ ਜੇਲ੍ਹ ’ਚੋਂ 7 ਵਜੇ ਪੈਰੋਲ ’ਤੇ ਬਾਹਰ ਆ ਗਿਆ ਤੇ ਉੱਤਰ ਪ੍ਰਦੇਸ਼ ਸਥਿਤ ਡੇਰੇ ’ਚ ਚਲਾ ਗਿਆ। ਉਸ ਨੂੰ 40 ਦਿਨ ਦੀ ਪੈਰੋਲ ਮਿਲੀ ਹੈ। ਦੋ ਸਾਧਵੀਆਂ ਤੇ ਦੋ ਕਤਲਾਂ ਦੇ ਮਾਮਲੇ ਉਹ ਉਮਰ ਕੈਦ ਭੁਗਤ ਰਿਹਾ ਹੈ। ਸਖ਼ਤ ਸੁਰੱਖਿਆ ਘੇਰੇ ਵਿੱਚ ਉਹ ਯੂਪੀ ਦੇ ਬਾਗਪਤ ਵਿਚਲੇ ਡੇਰੇ ਲਈ ਰਵਾਨਾ ਹੋਇਆ। ਉਸ ਨਾਲ ਹਨੀਪ੍ਰੀਤ ਵੀ ਸੀ। ਡੇਰਾ ਮੁਖੀ ਦੀ ਪੈਰੋਲ ਦੇ ਮੱਦੇਨਜ਼ਰ ਜੇਲ੍ਹ 'ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਉਸ ਦੇ ਨਾਲ… -
ਬਹਿਬਲ ਕਲਾਂ ਗੋਲ਼ੀ ਕਾਂਡ ਸਬੰਧੀ ਪੰਥਕ ਧਿਰਾਂ ਨੇ ਇਨਸਾਫ਼ ਮੰਗਿਆ ਅਤੇ ਸਰਕਾਰ ਨੇ ਸਮਾਂ
3 months agoਜੈਤੋ - ਚਰਚਿਤ ‘ਬਹਿਬਲ ਕਲਾਂ ਗੋਲ਼ੀ ਕਾਂਡ’ ਦੇ ਸੱਤ ਸਾਲ ਪੂਰੇ ਹੋਣ ’ਤੇ ਅੱਜ ਬਹਿਬਲ ਕਲਾਂ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪੰਥਕ ਧਿਰਾਂ ਨੇ ਮੰਚ ਤੋਂ ਨਿਆਂ ਦੀ ਮੰਗ ਕੀਤੀ ਤਾਂ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਡੇਢ ਮਹੀਨੇ ਦਾ ਹੋਰ ਸਮਾਂ ਮੰਗਣ ’ਤੇ ਸਿੱਖ ਆਗੂਆਂ ਵੱਲੋਂ ਇਸ ਨੂੰ ਸਹਿਮਤੀ ਦੇ ਦਿੱਤੀ ਗਈ। ਇਥੇ ਪੁੱਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਪ੍ਰਤੀ ਸੰਜੀਦਾ ਹੋ ਕੇ ਜਾਂਚ ਏਜੰਸੀਆਂ ਨੂੰ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ… -
ਪੰਜਾਬ ਵਿੱਚ ਮੁੜ ਭਖੀ ਪਾਣੀਆਂ ’ਤੇ ਸਿਆਸਤ
3 months agoਚੰਡੀਗੜ੍ਹ - ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ ਉੱਤੇ ਪੰਜਾਬ ਵਿੱਚ ਸਿਆਸਤ ਮੁੜ ਭਖ ਗਈ ਹੈ। ਜਿੱਥੇ ‘ਆਪ’ ਸਰਕਾਰ ਦੇ ਵਜ਼ੀਰਾਂ ਅਤੇ ਨੇਤਾਵਾਂ ਨੇ ਪੰਜਾਬ ਤੇ ਹਰਿਆਣਾ ’ਚ ਹੋਈ ਸਾਂਝੀ ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੇ ਪੱਖ ਦੀ ਸ਼ਲਾਘਾ ਕੀਤੀ, ਉੱਥੇ ਹੀ ਵਿਰੋਧੀ ਧਿਰ ਵੱਲੋਂ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਗਿਆ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਪੰਜਾਬ ਦੇ ਪਾਣੀਆਂ ਦੇ ਹੱਕ ’ਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ… -
ਦਰਿਆਈ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੱਕ: ਸੁਖਬੀਰ ਸਿੰਘ ਬਾਦਲ
3 months agoਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਸਿਰਫ਼ ਪੰਜਾਬ ਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐੱਸਵਾਈਐੱਲ ’ਤੇ ਚਰਚਾ ਕਰਨ ਅਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ਇਸ ਗੱਲ ’ਤੇ ਜ਼ੋਰ ਦੇਣਾ ਚਾਹੀਦਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ… -
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ ਦਿੱਤੀ
3 months agoਸਿਰਸਾ - ਸਾਧਵੀ ਜਬਰ ਜਨਾਹ ਤੇ ਕਤਲ ਕੇਸਾਂ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਡੇਰੇ ਦੇ ਸੂਤਰਾਂ ਮੁਤਾਬਕ ਜੇਲ੍ਹ ’ਚੋਂ ਬਾਹਰ ਆਉਣ ਬਾਅਦ ਉਹ ਰਾਜਸਥਾਨ ਜਾ ਸਕਦਾ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋਈ। ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਵੀ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ 20 ਸਾਲ ਦੀ ਸਜ਼ਾ… -
ਕੋਟਕਪੂਰਾ ਗੋਲੀ ਕਾਂਡ ਦੇ ਵਿਰੋਧ ਵਿੱਚ ਇਨਸਾਫ਼ ਮਾਰਚ
3 months agoਕੋਟਕਪੂਰਾ - ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸੱਤ ਸਾਲ ਪਹਿਲਾਂ ਵਾਪਰੇ ਬੇਅਦਬੀ ਕਾਂਡ ਤੇ ਮਗਰੋਂ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੀ ਮੰਗ ਤਹਿਤ ਗੁਰਦੁਆਰਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਬਾਬਾ ਬਲਦੇਵ ਸਿੰਘ ਜੋਗੇਵਾਲ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਇਨਸਾਫ਼ ਮਾਰਚ ਕੱਢਿਆ ਗਿਆ। ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚ ਅੱਜ ਸਵੇਰੇ ਵੱਡੀ ਗਿਣਤੀ ਸੰਗਤ ਇਕੱਤਰ ਹੋਈ ਤੇ ਇਥੋਂ ਅਰਦਾਸ ਕਰਕੇ ਮਾਰਚ ਆਰੰਭਿਆ ਗਿਆ, ਜੋ… -
ਸਿੱਖ ਪਰਿਵਾਰ ਨੂੰ ਮਾਰਨ ਵਾਲੇ ਨੇ ਨਹੀਂ ਕਬੂਲਿਆ ਗੁਨਾਹ
3 months agoਸਾਂ ਫਰਾਂਸਿਸਕੋ - ਅਮਰੀਕਾ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਅੱਠ ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਅੱਠ ਮਹੀਨੇ ਦੀ ਅਰੂਹੀ ਢੇਰੀ, ਉਸਦੇ ਮਾਤਾ-ਪਿਤਾ ਅਤੇ ਇੱਕ ਰਿਸ਼ਤੇਦਾਰ ਨੂੰ ਕਥਿਤ ਤੌਰ 'ਤੇ 3 ਅਕਤੂਬਰ ਨੂੰ ਜੀਸਸ ਸਾਲਗਾਡੋ ਨੇ ਅਗਵਾ ਕਰ ਲਿਆ ਸੀ। ਕੇਐੱਫਐੱਸਐੱਨ ਟੀਵੀ ਨੇ ਦੱਸਿਆ ਕਿ 48 ਸਾਲਾ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਉਹ ਅਗਲੇ ਮਹੀਨੇ ਤੋਂ ਮੁਕੱਦਮੇ ਦਾ ਸਾਹਮਣਾ ਕਰੇਗਾ। ਉਹ…