ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅਯੋਧਿਆ - ਰਾਮ ਜਨਮ ਭੂਮੀ ਨਿਆਸ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਸੰਸਦ ਰਾਮਿਵਲਾਸ ਵੇਦਾਂਤੀ ਨੇ ਦਾਅਵਾ ਕੀਤਾ ਹੈ ਕਿ ਅਯੋਧਿਆ ਵਿੱਚ ਵਿਵਾਦਗ੍ਰਸਤ ਜ਼ਮੀਨ 'ਤੇ ਇਸ ਸਾਲ 6 ਦਸੰਬਰ ਤੋਂ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਹੋਵੇਗਾ। ਆਰਐਸਐਸ ਮੁਖੀ ਮੋਹਨ ਭਾਗਵਤ ਦੇ ਰਾਮ ਮੰਦਰ ਦੀ ਉਸਾਰੀ ਲਈ ਕਾਨੂੰਨ ਬਣਾਉਣ ਵਾਲੇ ਬਿਆਨ ਦਾ ਸੁਆਗਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਦੇ ਦੋ ਸੀਟਾਂ ਵਾਲੀ ਭਾਰਤੀ ਜਨਤਾ ਪਾਰਟੀ ਅੱਜ ਦੇਸ਼ ਵਿਚ ਸਭ ਤੋਂ ਵੱਡੀ ਪਾਰਲੀਮਾਨੀ ਪਾਰਟੀ ਹੈ, ਭਾਜਪਾ ਦੁਨੀਆਂ ਵਿਚ ਸਭ ਤੋਂ ਵੱਧ ਪ੍ਰਸਿੱਧ ਪਾਰਟੀ ਬਣ ਗਈ ਹੈ। ਅੱਜ ਦੇਸ਼ ਦੇ 20 ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੱਲੋਂ 'ਨਵੰਬਰ ਵਿੱਚ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦੇ ਐਲਾਨ ਬਾਰੇ ਵੇਦਾਂਤੀ ਨੇ ਕਿਹਾ ਕਿ ਭਾਜਪਾ ਤੋਂ ਇਲਾਵਾ ਕੋਈ ਵੀ ਪਾਰਟੀ ਰਾਮ ਮੰਦਰ ਬਣਾਉਣ ਲਈ ਤਿਆਰ ਨਹੀਂ ਹੈ।
  ਉਨ੍ਹਾਂ ਕਿਹਾ ਕਿ ਦੇਸ਼ ਦੇ ਮੁਸਲਮਾਨ ਚਾਹੁੰਦੇ ਹਨ ਕਿ ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਕੀਤਾ ਜਾਵੇ। ਸੁੰਨੀ ਤੇ ਸ਼ੀਆ ਵਕਫ ਬੋਰਡ ਦੇ ਲੋਕ ਚਾਹੁੰਦੇ ਹਨ. ਸਿਰਫ 20 ਫੀਸਦੀ ਲੋਕ ਨਹੀਂ ਚਾਹੁੰਦੇ ਅਤੇ ਉਹ ਉਹ ਲੋਕ ਹਨ ਜੋ ਪਾਕਿਸਤਾਨ ਵਲੋਂ ਸਨਮਾਨਿਤ ਕੀਤੇ ਜਾਂਦੇ ਹਨ। ਪਾਕਿਸਤਾਨ ਦਾ ਇਰਾਦਾ ਇਹ ਹੈ ਕਿ ਭਾਰਤ ਦੇ ਹਿੰਦੂ ਅਤੇ ਮੁਸਲਮਾਨ ਇਸੇ ਤਰ੍ਹਾਂ ਲੜਦੇ ਰਹਿਣ। ਫੈਜ਼ਾਬਾਦ ਤੋਂ ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਆਪਸ ਵਿੱਚ ਲੜਾਉਣ ਲਈ ਪਾਕਿਸਤਾਨ ਪੈਸੇ ਭੇਜਦਾ ਹੈ। ਇਸ ਸਬੰਧ ਵਿਚ ਅਰਬਾਂ ਰੁਪਏ ਭਾਰਤ ਨੂੰ ਭੇਜੇ ਜਾਂਦੇ ਹਨ ਤਾਂ ਜੋ ਦੇਸ਼ ਦੇ ਮੁਸਲਮਾਨ ਅਤੇ ਹਿੰਦੂ ਇਕ-ਦੂਜੇ ਨਾਲ ਲੜਣ। ਉਨ੍ਹਾਂ ਨੇ ਕਿਹਾ ਕਿ 2018 ਦੇ ਅੰਤ ਵਿੱਚ, ਅਯੁੱਧਿਆ ਵਿੱਚ ਸ਼੍ਰੀਰਾਮ ਮੰਦਰ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ।

  ਅੰਮ੍ਰਿਤਸਰ . (ਨਰਿੰਦਰ ਪਾਲ ਸਿੰਘ):  ਦਰਪੇਸ਼ ਕੌਮੀ ਮਸਲਿਆਂ ਤੇ ਬੇਅਦਬੀ ਮਾਮਲੇ ਦਾ ਹੱਲ ਤਲਾਸ਼ਣ ਲਈ ਵੱਖ ਵੱਖ ਪੰਥਕ ਜਥੇਬੰਦੀਆਂ ਵੱਲੋਂ ਬੁਲਾਈ ਗਈ ਦੋ ਰੋਜ਼ਾ ਪੰਥਕ ਅਸੈਂਬਲੀ ਦੇ ਪਹਿਲੇ ਦਿਨ 20 ਅਕਤੂਬਰ ਨੂੰ ਇਹ ਵਿਚਾਰ ਖੁੱਲਕੇ ਸਾਹਮਣੇ ਆਈ ਹੈ ਕਿ ਦੇਸ਼ ਦਾ ਨਿਜ਼ਾਮ ਕਿਸੇ ਵੀ ਮੁੱਦੇ ਤੇ ਘੱਟ ਗਿਣਤੀਆਂ ਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਇਨਸਾਫ ਦੇਣਾ ਹੀ ਨਹੀ ਚਾਹੁੰਦਾ।ਇਸਦਾ ਇੱਕ ਕਾਰਣ ਸਿੱਖ ਜਥੇਬੰਦੀਆਂ ਅੰਦਰ ਏਕਤਾ ਅਤੇ ਦਰਪੇਸ਼ ਮਸਲਿਆਂ ਨਾਲ ਨਜਿਠਣ ਲਈ ਇੱਕ ਰਾਏ ਬਨਾਣ ਲਈ ਸਾਂਝੇ ਕੌਮੀ ਮੰਚ ਦੀ ਘਾਟ ਹੈ। ਸਥਾਨਕ ਵੇਰਕਾ ਬਾਈਪਾਸ ਨੇੜਲੇ ਗਰੈਂਡ ਸੈਲੀਬਰੇਸ਼ਨ ਰਿਜੋਰਟ ਵਿਖੇ ਪੰਥਕ ਅਸੈਂਬਲੀ ਦੇ ਪਹਿਲੇ ਦਿਨ ਦੀ ਸ਼ੁਰੂਆਤ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਡਾਇਰੈਕਟਰ ਐਡਵੋਕੇਟ ਜਸਵਿੰਦਰ ਸਿੰਘ ਨੇ ਅਰਦਾਸ ਵਲੋਂ ਕੀਤੀ ਅਰਦਾਸ ਨਾਲ ਹੋਈ ।ਉਪਰੰਤ ਹਾਜਰ ਹੋਏ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਰਬ ਸੰਮਤੀ ਪੰਥਕ ਫਰੰਟ ਦੇ ਕਨਵੀਨਰ ਸ੍ਰ:ਸੁਖਦੇਵ ਸਿੰਘ ਭੌਰ ਨੂੰ ਅਸਂੈਬਲੀ ਦਾ ਸਪੀਕਰ ਚੁਣ ਲਿਆ।ਜਿ ਸਮੰਚ ਤੇ ਸ੍ਰ: ਸੁਖਦੇਵ ਸਿੰਘ ਭੌਰ ਨੂੰ ਬਿਠਾਇਆ ਗਿਆ ਉਹ ਕਿਸੇ ਵਿਧਾਨ ਸਭਾ ਦੇ ਸਪੀਕਰ ਲਈ ਬਣੇ ਸਥਾਨ ਦੀ ਤਰਜ ਤੇ ਹੀ ਸੀ ਲੇਕਿਨ ਮੰਚ ਦੇ ਪਿਛਲੇ ਪਾਸੇ ਪੰਜ ਕੇਸਰੀ ਨਿਸ਼ਾਨ ਝੂਲ ਰਹੇ ਸਨ ਤੇ ਮੰਚ ਦੇ ਹੇਠਾਂ ਅਸੈਂਬਲੀ ਦੀ ਕਾਰਵਾਈ ਦਰਜ ਕਰਨ ਲਈ ਇੱਕ ਚਾਰ ਮੈਂਬਰੀ ਪੈਨਲ।
  ਸਭ ਤੋਂ ਪਹਿਲਾਂ ਪਾਸ ਕੀਤੇ ਵਿਸ਼ੇਸ਼ ਸੋਗ ਮਤੇ ਵਿੱਚ ਅੰਮ੍ਰਿਤਸਰ ਵਿੱਚ ਰਾਵਣ ਸਾੜੇ ਜਾਣ ਮੌਕੇ ਵਾਪਰੇ ਰੇਲਵੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਦੁਖ ਪ੍ਰਗਟਾਉਂਦਿਆਂ ਪੀੜਤ ਪ੍ਰੀਵਾਰਾਂ ਨਾਲ ਹਮਦਰਦੀ ਪ੍ਰਗਟਾਈ ਗਈ ਤੇ ਜਖਮੀਆਂ ਦੀ ਛੇਤੀ ਤੰਦਰੁਸਤੀ ਦੀ ਕਾਮਨਾ ਕੀਤੀ ਗਈ।ਪੰਥਕ ਅਸੈਂਬਲੀ ਵਿਚ ਵਿਚਾਰਾਂ ਦੀ ਸਾਂਝ ਪਾਉਂਦਿਆਂ ਜੋਰ ਦਿੱਤਾ ਕਿ ਦਰਪੇਸ਼ ਕੌਮੀ ਮਸਲਿਆਂ ਤੇ ਵਿਚਾਰ ਲਈ ਪੰਥਕ ਅਸੈਂਬਲੀ ਇਕ ਚੰਗੀ ਪਹਿਲ ਹੈ ਤੇ ਇਸ ਸੰਸਥਾ ਦੀ ਬਕਾਇਦਾ ਨਿਯਮਾਵਲੀ ਬਨਾਉਣੀ ਚਾਹੀਦੀ ਹੈ ।ਵੱਖ ਵੱਖ ਮਸਲਿਆਂ ਦੇ ਹੱਲ ਲਈ ਵਿਸ਼ਾ ਮਾਹਿਰਾਂ ਤੇ ਅਧਾਰਿਤ ਵੱਖ ਵੱਖ ਕਮੇਟੀਆਂ ਕਾਇਮ ਕਰਨੀਆਂ ਚਾਹੀਦੀਆਂ ਹਨ।ਵਿਵਾਦਤ ਮੁੱਦਿਆਂ ਨੂੰ ਘਟੋ ਘੱਟ ਪੰਜ ਸਾਲ ਲਈ ਠੰਡੇ ਬਸਤੇ ਪਾ ਦੇਣਾ ਚਾਹੀਦਾ ਹੈ।ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ:ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਮਸਲੇ ਕੋਈ ਮਾਮੂਲੀ ਵਰਤਾਰਾ ਨਹੀ ਹਨ ਇਹ ਇੱਕ ਸਾਜਿਸ਼ ਤਹਿਤ ਸਾਡੇ ਸਿਰ ਥੋਪੇ ਜਾ ਰਹੇ ਹਨ ਤਾਂ ਜੋ ਸਿੱਖ ਸ਼ਕਤੀ ਇੱਕ ਜੁਟ ਨਾ ਹੋ ਸਕੇ।ਵਿਧਾਨ ਸਭਾ ਵਿਚੱ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਉਪਰ ਹੋਈ ਬਹਿਸ ਨੂੰ ਵਿਧਾਇਕਾਂ ਦੀ ਸ਼ਰਮਨਾਕ ਪੇਸ਼ਕਾਰੀ ਦਸਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਖੁਸ਼ ਤਾਂ ਬੜੇ ਹੋਏ ਸੀ ਕਿ ਬਾਦਲਾਂ ਨੂੰ ਨੰਗੇ ਕਰ ਦਿੱਤਾ ਲੇਕਿਨ ਅਗਲੇ ਦਿਨ੍ਹਾਂ ਵਿੱਚ ਹੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾਕੇ ਰਾਜਨਾਥ ਸਿੰਘ ਦੇ ਸੱਦੱੇ ਤੇ ਦਿੱਲੀ ਪੁਜ ਗਏ ਜਿਥੇ ਉਸਦੀ ਔਕਾਤ ਵਿਖਾਈ ਗਈ ਕਿ ਅੱਜ ਪੁਲਿਸ ਖਿਲਾਫ ਕੇਸ ਦਰਜ ਕਰੋਗੇ ਤਾਂ ਕਲ੍ਹ ਨੂੰ ਤੇਰੇ ਕਹਿਣ ਤੇ ਗੋਲੀ ਕੌਣ ਚਲਾਏਗਾ?ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਨਤੀਜਾ ਸਭਦੇ ਸਾਹਮਣੇ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਕਾਤਲਾਂ ਨੂੰ ਤੇ ਅਦਾਲਤਾਂ ਨੂੰ ਸਮਾਂ ਦੇ ਦਿੱਤਾ ਗਿਆ ਕਿ ਕਮਿਸ਼ਨ ਨੂੰ ਚਣੌਤੀ ਦੇ ਦਿਓ।
  ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਨਰਿੰਦਰ ਮੋਦੀ ਦਾ ਸੁਰਖਿਆ ਸਲਾਹਕਾਰ ਅਜੀਤ ਡੋਵਲ ਚਲਾ ਰਿਹਾ ਹੈ ਜੋ ਕਿਸੇ ਵਕਤ ਸਿਖ ਨੌਜੁਆਨਾਂ ਨੂੰ ਆਪ ਤਸ਼ੱਦਦ ਕਰਕੇ ਗੋਲੀਆਂ ਮਾਰਦਾ ਸੀ ।ਸ਼੍ਰੀ ਨਗਰ ਸਥਿਤ ਮਸਜਿਦ ਹਜ਼ਰਾਤ ਬਲ 'ਚੋਂ ਮੂਏ ਮੁਕੱਦਸ ਚੋਰੀ ਹੋਣ ਦੀ ਘਟਨਾ ਦਾ ਵਰਨਣ ਕਰਦਿਆਂ ਉਨ੍ਹਾਂ ਦੱਸਿਆਾਂ ਕਿ ਵਿਸ਼ਵ ਭਰ ਦੇ ਮੁਸਲਮਾਨਾਂ ਨੇ ਇੱਕ ਸੁਰ ਹੋਕੇ ਹਿੰਦੁਸਤਾਨ ਦੀ ਨਹਿਰੂ ਸਰਕਾਰ ਹਿਲਾ ਦਿੱਤੀ ਸੀ ।ਉਸ ਵੇਲੇ ਸਿਰਫ ਮੂਏ ਮੁਕੱਦਸ ਚੋਰੀ ਹੋਇਆ ਸੀ ਤੇ ਸਰਕਾਰ ਹਿਲ ਗਈ ਸਾਡਾ ਗੁਰੂ ਚੋਰੀ ਹੋਇਆ ਤੇ ਅਸੀਂ ਇਨਸਾਫ ਲੱਭ ਰਹੇ ਹਾਂ ਕਿਉਂਕਿ ਅਸੀਂ ਏਕੇ ਦਾ ਇਖਲਾਕ ਨਹੀ ਪੈਦਾ ਕਰ ਸਕੇ ।ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਕਿ ਅਸੀਂ ਹਰ ਮੁਸ਼ਕਿਲ ਲਈ ਆਰ.ਐਸ.ਐਸ. ਨੂਦੋਸ਼ੀ ਠਹਿਰਾ ਦਿੰਦੇ ਹਾਂ ਲੇਕਿਨ ਅਸ਼ੀਂ ਖੁਦ ਹੀ ਆਪਣੀ ਰਹਿਤ ਮਰਿਆਦਾ ਤੇ ਪ੍ਰੰਪਰਾਵਾਂ ਤੋਂ ਪਿਛੇ ਹੱਟ ਰਹੇ ਹਾਂ । ਖੁਦ ਨੂੰ ਪੁਜਾਰੀ ਗੁਰੂ ਗ੍ਰੰਥ ਸਾਹਿਬ ਦੇ ਦਸਦੇ ਹਾਂ ਤੇ ਮਾਨਤਾ ਡੇਰੇਦਾਰਾਂ ਨੂੰ ਦੇ ਰਹੇ ਹਾਂ ।ਅਸੀਂ ਕਦੇ ਮਿਲ ਬੈਠਣ ਦੀ ਕੋਸ਼ਿਸ਼ ਹੀ ਨਹੀ ਕੀਤੀ।ਨਰੈਣ ਸਿੰਘ ਚੌੜਾ ਨੇ ਕਿਹਾ ਕਿ ਦਪੇਸ਼ ਮਸਲਿਆਂ ਦੇ ਹੱਲ ਲਈ ਸਟੇਟ ਦੀ ਨੀਤੀ ਨੂੰ ਸਮਝਣ ਦੀ ਜਰੂਰਤ ਹੈ ਜਿਸ ਪ੍ਰਤੀ ਅਸੀਂ ਅਜੇ ਵੀ ਸੁਚੇਤ ਨਹੀ ਹਾਂ।ਭਾਈ ਹਰਜਿੰਦਰ ਸਿੰਘ ਮਾਝ ਿਨੇ ਕਿਹਾ ਕਿ ਬਿਨ੍ਹਾਂ ਕਿਸੇ ਸੋਚ ਵਿਚਾਰ ਦੇ ਹੀ ਸਿਰਫ ਚਿਹਰਿਆਂ ਦਾ ਹੀ ਵਿਰੋਧ ਨਾ ਕਰੀਏ ਬਲਕਿ ਨੀਤੀਆਂ ਵੇਖ ਕੇ ਵਿਰੋਧ ਕਰੀਏ ।ਐਡਵੋਕਟ ਅਮਰ ਸਿੰਘ ਚਾਹਲ ਨੇ ਵਿਚਾਰ ਰੱਖਦਿਆਂ ਇਤਿਰਾਜ ਜਿਤਾਇਆ ਕਿ ਪੰਥਕ ਅਸੈਂਬਲੀ ਦੇ ਰੂਪ ਵਿੱਚ ਅਸੀਂ ਇੱਕ ਹੋਰ ਧੜਾ ਕਾਇਮ ਕਰ ਰਹੇ ਹਾਂ ।ਜਿਹੜੇ ਲੋਕ ਇਸ ਅਸੈਂਬਲੀ ਵਿੱਚ ਸ਼ਾਮਲ ਹਨ ਉਹ ਸਿੱਖ ਵਿਰੋਧੀ ਪਾਰਟੀ ਦੇ ਮੈਂਬਰ ਵੀ ਹਨ ।
  ਅਸੀਂ ਪੁਰਾਣੇ ਆਗੂਆਂ ਨੂੰ ਦਰਕਿਨਾਰ ਕਰਕੇ ਖੁਦ ਨੂੰ ਨਵਾਂ ਆਗੂ ਬਣਾਉਣ ਦੀ ਰਾਹ ਅਖਤਿਆਰ ਕਰ ਰਹੇ ਹਾਂ ਜਿਸਦਾ ਮੈਂ ਵਿਰੋਧੀ ਹਾਂ । ਵੈਸੇ ਤਾਂ ਸ੍ਰ: ਭੋਰ ਹਰ ਬੁਲਾਰੇ ਦੇ ਬੋਲਣ ਉਪਰੰਤ ਦੋ ਲਫਜ ਜਰੂਰ ਕਹਿੰਦੇ ਸਨ ਤੇ ਅਸੈਂਬਲੀ ਦਾ ਮਕਸਦ ਵੀ ਦਸਦੇ ਰਹੇ ਲੇਕਿਨ ਸ਼੍ਰ: ਚਾਹਲ ਦੇ ਵਿਚਾਰਾਂ ਬਾਅਦ ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਸਾਡਾ ਦਰਦ ਇਹੀ ਹੈ ਕਿ 40 ਸਾਲਾਂ ਤੋਂ ਲੜਨ ਵਾਲੇ ਆਗੂਆਂ ਨੇ ਸਾਡਾ ਦਰਦ ਨਹੀ ਵੰਡਾਇਆ ,ਪਰ ਅਸੀਂ ਤੁਹਾਡੇ ਵਿਚਾਰਾਂ ਦੀ ਵੀ ਕਦਰ ਕਰਦੇ ਹਾਂ।ਅਜ ਦੇ ਸ਼ੈਸ਼ਨ ਦੌਰਾਨ ਬੀਬੀ ਸੰਦੀਪ ਕੌਰ ਖਾਲਸਾ,ਭਾਈ ਸਰਬਜੀਤ ਸਿੰਘ ਧੂੰਦਾ, ਹਰਚਰਨਜੀਤ ਸਿੰਘ ਧਾਮੀ, ਸ੍ਰ:ਅਜਮੇਰ ਸਿੰਘ, ਸਰਬਜੀਤ ਸਿੰਘ ਘੁਮਾਣ, ਹਰਭਜਨ ਸਿੰਘ ਮੁੰਬਈ ਸਮੇਤ 30 ਦੇ ਕਰੀਬ ਬੁਲਾਰਿਆਂ ਨੇ ਵਿਚਾਰ ਰੱਖੇ ।

  ਤਪਾ ਮੰਡੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜ ਪ੍ਰਣਾਲੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਦਿੱਤੇ ਅਸਤੀਫ਼ੇ ਬਗਾਵਤ ਦੀ ਨਿਸ਼ਾਨੀ ਨਹੀਂ ਸਗੋਂ ਇਹ ਉਨ੍ਹਾਂ ਮੈਂਬਰਾ ਦਾ ਨਿੱਜੀ ਫੈਸਲਾ ਹੈ। ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਸਤੀਫ਼ਾ ਕਿਸੇ ਦਬਾਅ ਕਾਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਵੇਂ ਜਥੇਦਾਰ ਦੀ ਚੋਣ ਦਾ ਫੈਸਲਾ 23 ਅਕਤੂਬਰ ਦੀ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਇਥੇ ਕਰਵਾਏ ਗਏ ਸੰਤ ਅਤਰ ਸਿੰਘ ਘੁੰਨਸ ਦੇ ਬਰਸੀ ਸਮਾਰੋਹ ਵਿਚ ਸ਼ਿਰਕਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਆਖਿਆ ਕਿ ਸੰਤਾਂ ਨੇ ਹਮੇਸ਼ਾ ਆਪਣਾ ਜੀਵਨ ਨਾਮ ਸਿਮਰਨ ਅਤੇ ਲੋਕ ਸੇਵਾ ਦੇ ਲੇਖੇ ਲਾਇਆ ਸੀ।

  ਅੰਮ੍ਰਿਤਸਰ - ਰੇਲ ਰਾਜ ਮੰਤਰੀ ਦੇ ਦੌਰੇ ਤੋਂ ਬਾਅਦ ਉੱਤਰੀ ਰੇਲਵੇ ਵਿਭਾਗ ਦੇ ਕਈ ਸੀਨੀਅਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਰੇਲਵੇ ਨੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਕਰਾਉਣ ਤੋਂ ਨਾਂਹ ਕਰ ਦਿੱਤੀ ਹੈ। ਇਸੇ ਦੌਰਾਨ ਜੀਆਰਪੀ ਨੇ ਰੇਲ ਲਾਈਨਾਂ ਗ਼ੈਰ ਕਾਨੂੰਨੀ ਢੰਗ ਨਾਲ ਪਾਰ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
  ਫਿਰੋਜ਼ਪੁਰ ਮੰਡਲ ਦੇ ਡਿਵੀਜ਼ਨਲ ਰੇਲਵੇ ਮੈਨੇਜਰ (ਡੀਆਰਐਮ) ਵਿਵੇਕ ਕੁਮਾਰ ਨੇ ਆਖਿਆ ਕਿ ਰੇਲ ਵਿਭਾਗ ਵੱਲੋਂ ਹਾਦਸੇ ਦੀ ਕੋਈ ਜਾਂਚ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਆਖਿਆ ਕਿ ਬੀਤੀ ਰਾਤ ਵੱਡੀ ਗਿਣਤੀ ਵਿੱਚ ਲੋਕ ਰੇਲ ਪੱਟੜੀਆਂ ’ਤੇ ਖੜ੍ਹੇ ਸਨ, ਜੋ ਕਿ ਗੈਰ ਕਾਨੂੰਨੀ ਢੰਗ ਨਾਲ ਰੇਲਵੇ ਪਟੜੀਆਂ ਨੂੰ ਪਾਰ ਕਰਨ ਦਾ ਮਾਮਲਾ ਹੈ। ਡੀਐੱਮਯੂ ਰੇਲ ਗੱਡੀ ਦੇ ਡਰਾਈਵਰ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਡਰਾਈਵਰ ਦਾ ਕੋਈ ਦੋਸ਼ ਨਹੀਂ ਹੈ। ਡਰਾਈਵਰ ਨੇ ਜਦੋਂ ਰੇਲ ਪੱਟੜੀ ’ਤੇ ਲੋਕਾਂ ਦੀ ਭੀੜ ਦੇਖੀ ਤਾਂ ਉਸ ਨੇ ਰੇਲ ਗੱਡੀ ਦੀ ਬਰੇਕ ਲਾਈ, ਜਿਸ ਨਾਲ ਉਸ ਦੀ ਰਫ਼ਤਾਰ ਘੱਟ ਕੇ 68 ਕਿਲੋਮੀਟਰ ਪ੍ਰਤੀ ਘੰਟਾ ਆ ਗਈ ਸੀ ਪਰ ਇਸ ਦੌਰਾਨ ਉਹ ਇਸ ਰੇਲ ਹਾਦਸੇ ਨੂੰ ਵਾਪਰਨ ਤੋਂ ਰੋਕਣ ਵਿੱਚ ਅਸਮਰਥ ਸੀ।
  ਰੇਲ ਅਧਿਕਾਰੀਆਂ ਨੇ ਮੀਡੀਆ ਵੱਲੋਂ ਪੁੱਛੇ ਜਾਣ ‘ਤੇ ਵੀ ਰੇਲ ਗੱਡੀ ਦੇ ਚਾਲਕ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਜੌੜਾ ਫਾਟਕ ਬੰਦ ਕਰਨ ਵਾਲਾ ਕਰਮਚਾਰੀ ਵੀ ਅੱਜ ਗ਼ੈਰ-ਹਾਜ਼ਰ ਸੀ।
  ਇਸੇ ਦੌਰਾਨ ਜੀਆਰਪੀ ਦੇ ਐੱਸਐੱਚਓ ਬਲਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਗੋਲਡਨ ਐਵੇਨਿਊ ਪੁਲੀਸ ਚੌਕੀ ਦੇ ਇੰਚਾਰਜ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਰੇਲ ਪਟੜੀਆਂ ਤੇ ਆਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ ਵਾਪਰੇ ਰੇਲ ਹਾਦਸੇ ਤੋਂ ਬਾਅਦ ਅੱਜ ਇਥੇ ਅੰਮ੍ਰਿਤਸਰ ਦਾ ਰੇਲਵੇ ਸਟੇਸ਼ਨ ਪੁਲੀਸ ਛਾਉਣੀ ਵਿਚ ਤਬਦੀਲ ਹੋਇਆ ਸੀ। ਰੇਲ ਰਾਜ ਮੰਤਰੀ ਮਨੋਜ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਜਿਸ ਰੇਲ ਗੱਡੀ ਹੇਠਾਂ ਆਉਣ ਕਾਰਨ ਲੋਕਾਂ ਦੀ ਮੌਤ ਹੋਈ ਹੈ, ਉਸ ਦੇ ਡਰਾਈਵਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
  ਇਸੇ ਦੌਰਾਨ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੋਹਾਨੀ ਨੇ ਕਿਹਾ ਕਿ ਰੇਲਵੇ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਇਸ ਥਾਂ ’ਤੇ ਦਸਹਿਰੇ ਦਾ ਸਮਾਗਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਥਾਂ ’ਤੇ ਇਹ ਹਾਦਸਾ ਵਾਪਰਿਆ ਉਹ ਅੰਮ੍ਰਿਤਸਰ ਤੇ ਮਾਨਾਂਵਾਲਾ ਵਿਚਾਲੇ ਪੈਂਦੀ ਹੈ ਤੇ ਇੱਥੇ ਰੇਲ ਗੱਡੀ ਆਪਣੀ ਰਫ਼ਤਾਰ ਨਾਲ ਜਾ ਰਹੀ ਸੀ ਤੇ ਲੋਕਾਂ ਨੂੰ ਇਸ ਦਾ ਪਤਾ ਨਾ ਲੱਗ ਸਕਿਆ। ਇੱਥੇ ਰੇਲਵੇ ਫਾਟਕਾਂ ਤੋਂ 400 ਮੀਟਰ ਦੂਰ ਰੇਲਵੇ ਦਾ ਸਟਾਫ ਤਾਇਨਾਤ ਸੀ ਜਿਸ ਦੀ ਜ਼ਿੰਮੇਵਾਰੀ ਆਵਾਜਾਈ ਨੂੰ ਕੰਟਰੋਲ ਕਰਨਾ ਸੀ ਅਤੇ ਜੇਕਰ ਡਰਾਈਵਰ ਰੇਲ ਦੀ ਐਮਰਜੈਂਸੀ ਬਰੇਕ ਲਗਾ ਵੀ ਦਿੰਦਾ ਤਾਂ ਇਸ ਤੋਂ ਵੀ ਵੱਡਾ ਹਾਦਸਾ ਹੋ ਸਕਦਾ ਸੀ।

  ਅੰਮ੍ਰਿਤਸਰ - ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਰੇਲ ਹਾਦਸੇ ਵਾਲੀ ਥਾਂ, ਸ਼ਮਸ਼ਾਨਘਾਟ ਤੇ ਹਸਪਤਾਲਾਂ ਦਾ ਦੌਰਾ ਕਰਨ ਮਗਰੋਂ ਰੇਲ ਹਾਦਸੇ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਕੈਬਨਿਟ ’ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਅਕਾਲੀ ਆਗੂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ ਇਕ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।
  ਅੱਜ ਬਾਅਦ ਦੁਪਹਿਰ ਸ੍ਰੀ ਬਾਦਲ ਨੇ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸਨ। ਉਹ ਦੁਰਗਿਆਣਾ ਮੰਦਿਰ ਦੇ ਸ਼ਮਸ਼ਾਨਘਾਟ ਵੀ ਗਏ, ਜਿੱਥੇ ਲਾਸ਼ਾਂ ਦਾ ਸਸਕਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਉਹ ਗੁਰੂ ਨਾਨਕ ਦੇਵ ਹਸਪਤਾਲ ਵੀ ਗਏ। ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਉਹ ਰੇਲ ਹਾਦਸੇ ’ਤੇ ਕੋਈ ਸਿਆਸਤ ਨਹੀਂ ਕਰ ਰਹੇ ਹਨ, ਉਹ ਸਿਰਫ਼ ਉਹੀ ਗੱਲ ਕਰ ਰਹੇ ਹਨ, ਜੋ ਲੋਕਾਂ ਦੀ ਆਵਾਜ਼ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਾਂਚ ਨੂੰ ਮੂਲੋਂ ਰੱਦ ਕਰਦਿਆਂ ਆਖਿਆ ਕਿ ਸਰਕਾਰੀ ਅਧਿਕਾਰੀ ਆਪਣੀ ਸਰਕਾਰ ਦੀ ਮਨਸ਼ਾ ਮੁਤਾਬਿਕ ਹੀ ਜਾਂਚ ਕਰਨਗੇ, ਇਸ ਲਈ ਹਾਦਸੇ ਦੀ ਜਾਂਚ ਸੂਬੇ ਤੋਂ ਬਾਹਰ ਕਿਸੇ ਨਿਰਪੱਖ ਏਜੰਸੀ ਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਰਜਨ ਭਰ ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਜੀਅ ਅਜੇ ਵੀ ਲਾਪਤਾ ਹਨ।
  ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ ਤੇ ਹਾਦਸੇ ਨੂੰ ਕੁਦਰਤੀ ਹਾਦਸਾ ਠਹਿਰਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਸਮਾਗਮ ਦੇ ਪ੍ਰਬੰਧਕ ਤੇ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਦਸਹਿਰਾ ਸਮਾਗਮ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਮੀ ਨਾਲ ਕਾਂਗਰਸੀ ਆਗੂਆਂ ਵੱਲੋਂ ਇਸ ਸਥਾਨ ’ਤੇ ਕਰਾਇਆ ਗਿਆ, ਜਿਸ ਬਾਰੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੇ ਕਿਸੇ ਤਰ੍ਹਾਂ ਦੀ ਇਜਾਜ਼ਤ ਲੈਣ ਦੀ ਗੱਲ ਕੀਤੀ ਹੈ। ਪ੍ਰਬੰਧਕਾਂ ਨੇ ਸਮਾਗਮ ਸਬੰਧੀ ਇਜਾਜ਼ਤ ਲੈਣੀ ਜ਼ਰੂਰੀ ਨਹੀਂ ਸਮਝੀ। ਉਨ੍ਹਾਂ ਆਖਿਆ ਕਿ ਪ੍ਰਬੰਧਕਾਂ ਵਲੋਂ ਬਣਾਏ ਬੋਰਡਾਂ ’ਤੇ ਸਿੱਧੂ ਜੋੜੇ ਦੇ ਨਾਂ ਦੇਖੇ ਜਾ ਸਕਦੇ ਹਨ। ਸ੍ਰੀ ਬਾਦਲ ਨੇ ਆਖਿਆ ਕਿ ਰਾਤੋ-ਰਾਤ ਹਾਦਸੇ ਵਾਲੀ ਥਾਂ ਨੂੰ ਸਾਫ਼ ਕਰ ਦਿੱਤਾ ਗਿਆ ਹੈ ਤੇ ਇੱਥੋਂ ਸਬੂਤਾਂ ਨੂੰ ਮਿਟਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕਰੇਗਾ।

  ਅੰਮ੍ਰਿਤਸਰ - ਇੱਥੇ ਦੇਰ ਸ਼ਾਮ ਧੋਬੀ ਘਾਟ ਨੇੜਲੇ ਜੌੜੇ ਫਾਟਕ ਨਜ਼ਦੀਕ ਰੇਲਵੇ ਲਾਈਨਾਂ ’ਤੇ ਖੜ੍ਹ ਕੇ ਨੇੜਲੇ ਮੈਦਾਨ ਵਿਚ ਦਸਹਿਰਾ ਵੇਖ ਰਹੇ ਲੋਕਾਂ ਦੇ ਰੇਲਗੱਡੀਆਂ ਹੇਠ ਆ ਜਾਣ ਕਾਰਨ 61 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 72 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਹਾਦਸਾ ਵਾਪਰਿਆ ਉਦੋਂ ਜੋੜੇ ਫਾਟਕ ਨੇੜਲੇ ਮੈਦਾਨ ਵਿੱਚ ਤਿੰਨ ਸੌ ਦੇ ਕਰੀਬ ਲੋਕ ‘ਰਾਵਣ ਦਹਿਣ’ ਵੇਖ ਰਹੇ ਸਨ। ਡਿਪਟੀ ਕਮਿਸ਼ਨਰ ਕਮਲਦੀਪ ਸੰਘਾ ਨੇ ਹਾਦਸੇ ’ਚ 58 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਬੀਬੀਸੀ ਕੋਲ ਕਮਿਸ਼ਨਰ ਨੇ 62 ਮੌਤਾਂ ਹੋਣ ਦੀ ਜਾਣਕਾਰੀ ਦਿੱਤੀ ਹੈ।
  ਜਾਣਕਾਰੀ ਮੁਤਾਬਕ ਰਾਵਣ ਦਾ ਪੁਤਲਾ ਸਾੜਨ ਤੋਂ ਬਾਅਦ ਜਦੋਂ ਲੋਕ ਵਾਪਸ ਮੁੜਨ ਲੱਗੇ ਤਾਂ ਨੇੜੇ ਹੀ ਰੇਲ ਟਰੈਕ ’ਤੇ ਲੋਕ ਪਹਿਲਾਂ ਹੀ ਮੌਜੂਦ ਸਨ ਤੇ ਭੀੜ ਵੱਧ ਗਈ। ਇਸੇ ਦੌਰਾਨ ਦੋਵਾਂ ਪਾਸਿਓਂ ਤੋਂ ਰੇਲਗੱਡੀਆਂ ਆ ਗਈਆਂ ਤੇ ਲੋਕਾਂ ਨੂੰ ਬਚਾਅ ਦਾ ਮੌਕਾ ਨਾ ਮਿਲਣ ਕਰਕੇ ਵੱਡੀ ਗਿਣਤੀ ਲੋਕ ਜਲੰਧਰ ਤੋਂ ਅੰਮ੍ਰਿਤਸਰ ਆ ਰਹੀ ਰੇਲਗੱਡੀ ਹੇਠਾਂ ਆ ਗਏ। ਪੁਤਲਾ ਫੂਕਣ ਤੋਂ ਬਾਅਦ ਪਟਾਖ਼ਿਆਂ ਦੀ ਵੀ ਰੇਲਗੱਡੀਆਂ ਬਾਰੇ ਪਤਾ ਨਹੀਂ ਲੱਗ ਸਕਿਆ। ਪ੍ਰਸ਼ਾਸਨ ਨੇ ਹੁਣ ਤੱਕ 58 ਤੋਂ ਵੱਧ ਮੌਤਾਂ ਹੋਣ ਦੀ ਪੁਸ਼ਟੀ ਕੀਤੀ ਹੈ ਤੇ ਕਰੀਬ 72 ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਮ੍ਰਿਤਕਾਂ ਵਿਚ ਕਈ ਔਰਤਾਂ ਵੀ ਸ਼ਾਮਲ ਹਨ। ਹਾਦਸਾ ਐਨਾ ਭਿਆਨਕ ਸੀ ਕਿ ਗੱਡੀ ਥੱਲੇ ਆਉਣ ਵਾਲੇ ਲੋਕਾਂ ਦੇ ਅੰਗ ਰੇਲਵੇ ਟਰੈਕ ’ਤੇ ਥਾਂ-ਥਾਂ ਖਿੱਲਰੇ ਹੋਏ ਸਨ ਅਤੇ ਚੀਕ-ਚਿਹਾੜਾ ਪਿਆ ਹੋਇਆ ਸੀ।

  ਪ੍ਰਾਪਤ ਜਾਣਕਾਰੀ ਮੁਤਾਬਕ ਇਸ ਦਸਹਿਰਾ ਸਮਾਗਮ ਵਿਚ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਸ਼ਿਰਕਤ ਕਰਨੀ ਸੀ। ਸਾਬਕਾ ਵਿਧਾਇਕਾ ਸਮਾਗਮ ਵਿਚ ਦੇਰ ਨਾਲ ਪੁੱਜੇ ਤੇ ਇਸ ਕਰਕੇ ਰਾਵਣ ਦੇ ਪੁਤਲੇ ਨੂੰ ਸਾੜਨ ਵਿਚ ਦੇਰ ਹੋ ਗਈ। ਜਾਣਕਾਰੀ ਮੁਤਾਬਕ ਘਟਨਾ ਵਾਪਰਨ ਵੇਲੇ ਕਰੀਬ 300 ਲੋਕ ਮੌਜੂਦ ਸਨ। ਲੋਕਾਂ ਮੁਤਾਬਕ ਘਟਨਾ ਵਾਪਰਨ ਸਮੇਂ ਕਾਫ਼ੀ ਹਨੇਰਾ ਹੋ ਚੁੱਕਾ ਸੀ ਤੇ ਹਾਦਸਾ ਮੌਕੇ ਵੱਡੀ ਗਿਣਤੀ ਮੌਤਾਂ ਦਾ ਇਹ ਵੀ ਇਕ ਕਾਰਨ ਹੈ। ਜਿਸ ਵੇਲੇ ਪੁਤਲੇ ਸਾੜੇ ਗਏ ਤਾਂ ਪਟਾਕਿਆਂ ਅਤੇ ਸਪੀਕਰ ਦੀ ਆਵਾਜ਼ ਦੌਰਾਨ ਰੇਲ ਪਟੜੀਆਂ ’ਤੇ ਖੜ੍ਹੇ ਲੋਕਾਂ ਨੂੰ ਰੇਲ ਗੱਡੀ ਦੇ ਆਉਣ ਬਾਰੇ ਪਤਾ ਹੀ ਨਹੀਂ ਲੱਗਾ। ਇਕ ਰੇਲ ਗੱਡੀ ਅੰਮ੍ਰਿਤਸਰ ਹਾਵੜਾ ਮੇਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਜਾ ਰਹੀ ਸੀ ਤਾਂ ਦੂਜੀ ਰੇਲ ਗੱਡੀ ਜਲੰਧਰ ਤੋਂ ਅੰਮ੍ਰਿਤਸਰ ਡੀਐਮਯੂ ਆ ਰਹੀ ਸੀ। ਲੋਕਾਂ ਮੁਤਾਬਕ ਰੇਲ ਟਰੈਕ ’ਤੇ ਖੜੇ ਲੋਕਾਂ ਨੂੰ ਇਨ੍ਹਾਂ ਰੇਲ ਗੱਡੀਆਂ ਦੇ ਆਉਣ ਬਾਰੇ ਪਤਾ ਹੀ ਨਹੀਂ ਲੱਗਾ ਅਤੇ ਲੋਕ ਦੋਵੇਂ ਪਾਸੇ ਰੇਲ ਦਾ ਸ਼ਿਕਾਰ ਹੋ ਗਏ। ਵਧੇਰੇ ਲੋਕ ਡੀਐਮਯੂ ਗੱਡੀ ਦਾ ਸ਼ਿਕਾਰ ਹੋ ਗਏ। ਇਹ ਤੇਜ਼ ਗਤੀ ਰੇਲ ਗੱਡੀ ਕਈ ਲੋਕਾਂ ਨੂੰ ਕੁਚਲਦੀ ਹੋਈ ਆਪਣੇ ਨਾਲ ਹੀ ਘਸੀਟਦੀ ਹੋਈ ਲੈ ਗਈ। ਰੇਲ ਪਟੜੀਆਂ ’ਤੇ ਵੱਖ ਵੱਖ ਥਾਵਾਂ ’ਤੇ ਦੂਰ ਤਕ ਕੱਟੀਆਂ ਵੱਢੀਆਂ ਲਾਸ਼ਾਂ ਅਤੇ ਅੰਗ ਖਿਲਰੇ ਹੋਏ ਸਨ ਅਤੇ ਹਾਹਾਕਾਰ ਮਚੀ ਹੋਈ ਸੀ। ਮੌਕੇ ’ਤੇ ਐਂਬੂਲੈਂਸਾਂ ਦੇ ਹੂਟਰ ਅਤੇ ਲੋਕਾਂ ਦੀ ਕੁਰਲਾਹਟ ਦੀ ਆਵਾਜ਼ ਆ ਰਹੀ ਸੀ। ਪੁਲੀਸ ਕਮਿਸ਼ਨਰ ਐਸ ਐਸ ਸ੍ਰੀਵਾਸਤਵ ਤੇ ਹੋਰ ਪੁਲੀਸ ਅਧਿਕਾਰੀ ਤੇ ਜ਼ਿਲ੍ਹਾ ਅਧਿਕਾਰੀ ਘਟਨਾ ਸਥਾਨ ’ਤੇ ਪੁੱਜ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਵੱਖ ਵੱਖ ਹਸਪਤਾਲਾਂ ਤੇ ਸੰਸਥਾਵਾਂ ਦੀਆਂ ਐਂਬੂਲੈਂਸਾਂ ਸੱਦੀਆਂ ਗਈਆਂ ਸਨ। ਪੁਲੀਸ ਕਰਮਚਾਰੀ ਲਾਸ਼ਾਂ ਨੂੰ ਚਾਦਰਾਂ ਆਦਿ ਵਿਚ ਲਪੇਟ ਕੇ ਲੈ ਜਾ ਰਹੇ ਸਨ। ਇਸੇ ਤਰ੍ਹਾਂ ਜ਼ਖਮੀਆਂ ਨੂੰ ਵੀ ਇਲਾਜ ਲਈ ਲੈ ਜਾਇਆ ਗਿਆ।

  ਘਟਨਾ ਦੀ ਜਾਣਕਾਰੀ ਮਿਲਣ ’ਤੇ ਸਿੱਖਿਆ ਮੰਤਰੀ ਓਪੀ ਸੋਨੀ ਪੁੱਜੇ, ਪਰ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ, ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਦੇ ਰੋਹ ਨੂੰ ਦੇਖਦਿਆਂ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਇਸ ਦੌਰਾਨ ਪੁਲੀਸ ਕਮਿਸ਼ਨਰ ਸ੍ਰੀਵਾਸਤਵਾ ਵਲੋਂ ਲੋਕਾਂ ਨੂੰ ਸਹਿਯੋਗ ਦੀ ਵੀ ਅਪੀਲ ਕੀਤੀ ਗਈ। ਮੌਕੇ ਤੇ ਹਾਜ਼ਰ ਕ੍ਰਿਸ਼ਨ ਨਗਰ ਦੇ ਸ਼ੂਰਵੀਰ ਨੇ ਦੱਸਿਆ ਕਿ ਦੋ ਰੇਲ ਗੱਡੀਆਂ ਇਕੱਠੀਆਂ ਆਉਣ ਕਾਰਨ ਰੇਲ ਪਟੜੀਆਂ ਤੇ ਖੜੇ ਲੋਕ ਦੁਚਿੱਤੀ ਵਿਚ ਆ ਗਏ ਅਤੇ ਕੁਝ ਲੋਕ ਇਕ ਪਟੜੀ ਤੋਂ ਦੂਜੇ ਪਟੜੀ ਵਲ ਭੱਜੇ ਅਤੇ ਰੇਲ ਗੱਡੀਆਂ ਦਾ ਸ਼ਿਕਾਰ ਬਣ ਗਏ। ਜੱਜ ਨਗਰ ਦੇ ਵਾਸੀ ਗੁਲਜਾਰ ਸਿੰਘ ਨੇ ਆਖਿਆ ਕਿ ਪ੍ਰਬੰਧਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਦਸਹਿਰਾ ਸਮਾਗਮ ਨੂੰ ਦੇਰ ਨਾਲ ਸ਼ੁਰੂ ਕੀਤਾ ਹੈ। ਘਟਨਾ ਤੋਂ ਬਾਅਦ ਮੈਡੀਕਲ ਮਦਦ ਵਾਸਤੇ ਭੇਜੀ ਗਈ ਰੇਲ ਗੱਡੀ ਉਸ ਵੇਲੇ ਲੋਕਾਂ ਦੇ ਰੋਹ ਦਾ ਸ਼ਿਕਾਰ ਹੋ ਗਈ ਜਦੋਂ ਲੋਕਾਂ ਨੇ ਇਸ ਰੇਲ ਗੱਡੀ ਦੀ ਭੰਨ ਤੋੜ ਕੀਤੀ। ਰੇਲ ਗੱਡੀ ਦਾ ਡਰਾਈਵਰ ਉਸ ਨੂੰ ਵਾਪਸ ਲੈ ਕੇ ਚਲਾ ਗਿਆ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਵੀ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਵਾਰਸਾਂ ਨੇ ਗੁੱਸੇ ਵਿਚ ਹਸਪਤਾਲ ਦੀਆਂ ਦਰਵਾਜ਼ੇ ਅਤੇ ਖਿੜਕੀਆਂ ਦੇ ਸ਼ੀਸ਼ੇ ਭੰਨ ਦਿੱਤੇ। ਮੌਕੇ ’ਤੇ ਪੁੱਜੇ ਐਮਪੀ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨੂੰ ਸ਼ਾਂਤ ਕਰਨ ਦਾ ਯਤਨ ਕੀਤਾ, ਪਰ ਲੋਕ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਅ ਰਹੇ ਸਨ।

  ਲੋਕਾਂ ਨੇ ਦੋਸ਼ ਲਾਇਆ ਕਿ ਰੇਲ ਟਰੈਕ ਨੇੜੇ ਅਜਿਹੇ ਸਮਾਗਮ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਲਿਹਾਜ਼ਾ ਪ੍ਰਬੰਧਕਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਲੋਕਾਂ ਨੇ ਸਾਬਕਾ ਵਿਧਾਇਕਾ ਡਾ. ਸਿੱਧੂ ਖਿਲਾਫ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ। ਪ੍ਰਸ਼ਾਸਨ ਵੱਲੋਂ ਲਾਈਟ ਦਾ ਪ੍ਰਬੰਧ ਨਾ ਕੀਤੇ ਜਾਣ ਕਰਕੇ ਹਾਦਸੇ ਵਾਲੀ ਥਾਂ ਹਨੇਰਾ ਪਸਰਿਆ ਹੋਇਆ ਸੀ। ਦਸਹਿਰਾ ਸਮਾਗਮ ਕੌਂਸਲਰ ਬੀਬੀ ਵਿਜੈ ਮਦਾਨ ਦੇ ਪੁੱਤਰ ਮਿੱਠੂ ਮਦਾਨ ਵੱਲੋਂ ਰਚਾਿੲਆ ਗਿਆ ਸੀ। ਇਹ ਹਾਦਸਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹਲਕੇ ਅੰਮਿ੍ਰਤਸਰ (ਪੂਰਬੀ) ’ਚ ਵਾਪਰਿਆ ਹੈ।
  ਖ਼ਬਰ ਲਿਖੇ ਜਾਣ ਤਕ ਜ਼ਿਲ੍ਹਾ ਪ੍ਰਸ਼ਾਸਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਿਚ ਜੁਟਿਆ ਹੋਇਆ ਸੀ ਤੇ ਲਾਸ਼ਾਂ ਨੂੰ ਟਰੈਕ ਤੋਂ ਚੁੱਕ ਕੇ ਸਾਂਭਿਆ ਜਾ ਰਿਹਾ ਸੀ। ਰੇਲ ਵਿਭਾਗ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਲਈ ਹੈਲਪਲਾਈਨ ਨੰਬਰ 0183-2223171 ਅਤੇ 0183-2564485 ਜਾਰੀ ਕੀਤੇ ਹਨ। ਰੇਲਵੇ ਨੇ ਕਿਹਾ ਹੈ ਕਿ ਇਹ ਸਪਸ਼ਟ ਤੌਰ ਉੱਤੇ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮਾਗਮ ਬਾਰੇ ਪਤਾ ਸੀ ਕਿਉਂਕਿ ਸਮਾਗਮ ਵਿਚ ਇੱਕ ਸਥਾਨਕ ਮੰਤਰੀ ਦੀ ਪਤਨੀ ਨੇ ਸ਼ਾਮਲ ਹੋਣਾ ਸੀ ਪਰ ਰੇਲਵੇ ਕੋਲੋਂ ਪ੍ਰਵਾਨਗੀ ਨਹੀਂ ਲਈ ਗਈ ਸੀ। ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਰਾਤ ਨੂੰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰੇਲਗੱਡੀ ਦੇ ਡਰਾਿੲਵਰ ਨੂੰ ਕੋਈ ਹੁਕਮ ਨਹੀਂ ਸਨ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਸ਼ਵੇਤ ਮਲਿਕ ਤੇ ਤਰੁਣ ਚੁੱਘ ਵੀ ਮੌਜੂਦ ਸਨ।
  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸਹਿਰੇ ਦੇ ਦਿਨ ਰਾਵਣ ਦਹਿਨ ਮੌਕੇ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ ਦੋ ਲੱਖ ਰੁਪਏ ਤੇ ਜ਼ਖ਼ਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵੀ ਰੇਲ ਹਾਦਸੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਅਮਰੀਕਾ ਤੋਂ ਟਵੀਟ ਕਰਕੇ ਦੱਸਿਆ ਕਿ ਰੇਲਵੇ ਦੇ ਸੀਨੀਅਰ ਅਧਿਕਾਰੀ ਘਟਨਾ ਸਥਾਨ ਲਈ ਰਵਾਨਾ ਹੋ ਚੁੱਕੇ ਹਨ ਤੇ ਰਾਹਤ ਕਾਰਜ ਤੁਰੰਤ ਪ੍ਰਭਾਵ ਵੱਡੀ ਪੱਧਰ ਉੱਤੇ ਆਰੰਭੇ ਗਏ ਹਨ। ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੋਹਾਨੀ ਅਤੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚਾਓਬੇ ਵੀ ਘਟਨਾ ਸਥਾਨ ਉੱਤੇ ਪੁੱਜ ਰਹੇ ਹਨ।
  ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੇਲ ਹਾਦਸੇ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ,‘ ਮੈਂ ਪੰਜਾਬ ਵਿਚ ਵਾਪਰੇ ਰੇਲ ਹਾਦਸੇ ਤੋਂ ਬੇਹੱਦ ਦੁਖੀ ਹਾਂ ਤੇ ਇਸ ਘੜੀ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਜ਼ਖਮੀਆਂ ਦੀ ਜਲਦੀ ਤੰਦਰੁਸਤੀ ਲਈ ਦੁਆ ਕਰਦਾ ਹਾਂ।’ ਉਨ੍ਹਾਂ ਕਿਹਾ ਕਿ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਪੁਲੀਸ ਮੁਖੀ ਘਟਨਾ ਸਥਾਨ ਉੱਤੇ ਭੇਜੇ ਗਏ ਹਨ।

  ਹਾਦਸੇ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਗੋਇਲ ਨੇ ਅਮਰੀਕਾ ਤੋਂ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ, ਜਿਨ੍ਹਾਂ ਨੇ ਦਸਹਿਰੇ ਦੇ ਦਿਨ ਆਪਣੇ ਸਕੇ ਸਬੰਧੀ ਗਵਾ ਲਏ ਹਨ, ਨਾਲ ਦਿਲੀ ਤੌਰ ਉੱਤੇ ਹਮਦਰਦੀ ਹੈ। ਉਹ ਨਿਜੀ ਤੌਰ ਉੱਤੇ ਇਸ ਦੀ ਦੁੱਖ ਦੀ ਘੜੀ ਵਿਚ ਹਾਦਸੇ ਦੇ ਪੀੜਤਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਇਸ ਦੌਰਾਨ ਹੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਰੇਲ ਹਾਦਸੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਦਸਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਹਾਇਤਾ ਵਜੋਂ ਪੰਜ ਪੰਜ ਲੱਖ ਰੁਪਏ ਦੇਣ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣਾ ਇਜ਼ਰਾਈਲ ਦੌਰਾ ਫਿਲਹਾਲ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਅੰਮ੍ਰਿਤਸਰ ਜਾ ਕੇ ਸਹਾਇਤਾ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਭਲਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਜਾਣਗੇ

  ਅੰਮ੍ਰਿਤਸਰ ਵਿਚ ਦਸਹਿਰੇ ਦੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ, ਜਿਸ ਵਿਚ 57 ਤੋਂ ਵੱਧ ਲੋਕ ਮਾਰੇ ਗਏ ਹਨ, ਉੱਤੇ ਦੁੱਖ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਪੱਧਰ ਉੱਤੇ ਸੋਗ ਦਾ ਐਲਾਨ ਕੀਤਾ ਹੈ। ਸੂਬੇ ਵਿਚ 20 ਅਕਤੂਬਰ ਨੂੰ ਸਾਰੇ ਸਰਕਾਰੀ ਅਦਾਰੇ ਅਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

  ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ‘ਆਪ’ ਆਗੂਆਂ ਭਗਵੰਤ ਮਾਨ ਤੇ ਹਰਪਾਲ ਚੀਮਾ, ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਨੇ ਰੇਲ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਵਧਾਇਆ ਜਾਵੇ ਤੇ ਵਾਰਸਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਉਧਰ ਅਕਾਲੀ ਦਲ ਦੇ ਪ੍ਰਧਾਨ ਪ੍ਰਧਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਨੂੰ ਲੋੜੀਂਦੇ ਪ੍ਰਬੰਧ ਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ ਹੈ।
  -ਟ੍ਰਿਬਿਊਨ ਨਿਊਜ਼ ਸਰਵਿਸ

  ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਮਗਰੋਂ ਜਲੰਧਰ-ਅੰਮ੍ਰਿਤਸਰ ਰੇਲ ਮਾਰਗ ’ਤੇ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਕੁਝ ਗੱਡੀਆਂ ਨੂੰ ਜਿੱਥੇ ਬਦਲਵੇਂ ਰੂਟਾਂ ਰਾਹੀਂ ਤੋਰ ਦਿੱਤਾ ਗਿਆ ਹੈ, ਉਥੇ ਕਈ ਗੱਡੀਆਂ ਜਲੰਧਰ ਰੇਲਵੇ ਸਟੇਸ਼ਨ ’ਤੇ ਰੋਕ ਦਿੱੱਤੀਆਂ ਗਈਆਂ ਹਨ। ਇਸ ਦੌਰਾਨ ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਹਾਦਸੇ ਵਿੱਚ ਫ਼ੌਤ ਹੋਏ ਲੋਕ ਮੁਸਾਫ਼ਰ ਨਹੀਂ ਸਨ ਅਤੇ ਜਦੋਂ ਹਾਦਸਾ ਵਾਪਰਿਆ ਉਹ ਕਾਨੂੰਨ ਦੀ ਉਲੰਘਣਾ ਕਰਦਿਆਂ ਰੇਲ ਲਾਈਨਾਂ ਪਾਰ ਕਰ ਰਹੇ ਸਨ, ਲਿਹਾਜ਼ਾ ਉਹ ਮੁਆਵਜ਼ੇ ਦੇ ਹੱਕਦਾਰ ਨਹੀਂ ਹਨ। ਇਸ ਦੌਰਾਨ ਰੇਲ ਮੰਤਰੀ ਪਿਊਸ਼ ਗੋਇਲ ਜੋ ਇਸ ਵੇਲੇ ਅਮਰੀਕਾ ਵਿੱਚ ਹਨ, ਰੇਲ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਦੁਆ ਕਰਨਗੇ ਕਿ ਜ਼ਖ਼ਮੀ ਜਲਦੀ ਸਿਹਤਯਾਬ ਹੋਣ। ਉਂਜ ਉਨ੍ਹਾਂ ਕਿਹਾ ਕਿ ਰੇਲਵੇ ਵੱਲੋਂ ਹਾਦਸੇ ਦੇ ਪੀੜਤਾਂ ਲਈ ਫ਼ੌਰੀ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਾਏਗੀ। ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਵਿਚ ਜ਼ਖਮੀਆਂ ਦੇ ਮੁਫ਼ਤ ਇਲਾਜ ਲਈ ਪ੍ਰਬੰਧ ਕੀਤਾ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਤਕ ਲਿਆਉਣ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਐਂਬੂਲੈਂਸਾਂ ਭੇਜੀਆਂ ਗਈਆਂ ਹਨ ਅਤੇ ਹੰਗਾਮੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

   

  ਅੰਮ੍ਰਿਤਸਰ - ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੀ ਅਸੈਂਬਲੀ ਵੱਲੋਂ ਨਵੰਬਰ 1984 ਵਿਚ ਭਾਰਤ ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਵਾਪਰੇ ਸਿੱਖ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਇਕ ਬਿੱਲ ਅਸੈਂਬਲੀ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ, ਜਿਸ ਦੀ ਅਮਰੀਕਾ ਵਿਚ ਵਸਦੇ ਸਿੱਖਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ।
  ਅਮਰੀਕਾ ਦੇ ਸਿੱਖਾਂ ਦੀ ਜਥੇਬੰਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਜਿਸ ਵਿਚ ਕਈ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਸ਼ਾਮਲ ਹਨ, ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਪੈਨਸਿਲਵੇਨੀਆ ਦੀ ਅਸੈਂਬਲੀ ਵਿਚ ਇਸ ਸਬੰਧੀ 1160 ਨੰਬਰ ਬਿੱਲ ਪੇਸ਼ ਕੀਤਾ ਗਿਆ, ਜਿਸ ਨੂੰ ਬਿਨਾ ਕਿਸੇ ਵਿਰੋਧ ਦੇ ਕੁੱਲ 190 ਮੈਂਬਰਾਂ ਨੇ ਪ੍ਰਵਾਨਗੀ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਪੈਨਸਿਲਵੇਨੀਆ ਦੀ ਅਸੈਂਬਲੀ ਦੁਨੀਆ ਦੀ ਪਹਿਲੀ ਅਜਿਹੀ ਅਸੈਂਬਲੀ ਬਣ ਗਈ ਹੈ, ਜਿਸ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਸੈਂਬਲੀ ਵਿਚ ਇਹ ਬਿੱਲ ਸੂਬੇ ਦੇ ਪ੍ਰਤੀਨਿਧ ਅਲੈਕਸ ਚਾਰਲਟੋਲ ਅਤੇ ਜੈਮਸ ਸੰਟੋਰਾ ਨੇ ਪੇਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਬਿੱਲ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਮਿਲੀ ਹੈ। ਇਸ ਤੋਂ ਬਾਅਦ ਸਿੱਖ ਭਾਈਚਾਰਾ ਇਹ ਮਾਮਲਾ ਸੰਯੁਕਤ ਰਾਸ਼ਟਰ ਕੋਲ ਵੀ ਰੱਖ ਸਕੇਗਾ। ਕਮੇਟੀ ਆਗੂ ਨਰਿੰਦਰ ਸਿੰਘ, ਕੇਵਲ ਸਿੰਘ, ਯੁਗਰਾਜ ਸਿੰਘ, ਹਿੰਮਤ ਸਿੰਘ ਤੇ ਹਰਜਿੰਦਰ ਸਿੰਘ ਨੇ ਪੈਨਸਿਲਵੇਨੀਆ ਦੇ ਪ੍ਰਤੀਨਿਧਾਂ ਦਾ ਇਸ ਫ਼ੈਸਲੇ ਲਈ ਧੰਨਵਾਦ ਕੀਤਾ।
  ਇਸੇ ਦੌਰਾਨ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ, ਕਾਕਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਤੇ ਹੋਰ ਸਿੱਖ ਮੈਂਬਰਾਂ ਨੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਖਿਆ ਕਿ ਇਸ ਮਤੇ ਵਿਚ ਦਰਜ ਕੀਤਾ ਗਿਆ ਸੀ ਕਿ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਪਹਿਲੀ ਨਵੰਬਰ 1984 ਨੂੰ ਰਾਜਧਾਨੀ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਦੇ ਕਈ ਸ਼ਹਿਰਾਂ ਵਿਚ 3 ਦਿਨ ਸਿੱਖਾਂ ਦਾ ਚੁਣ ਚੁਣ ਕੇ ਕਤਲੇਆਮ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਘਰ ਵੀ ਸਾੜ ਦਿੱਤੇ ਗਏ ਸਨ।

  ਅੰਮ੍ਰਿਤਸਰ - ਅੰਮ੍ਰਿਤਸਰ ਦੇ ਬਾਨੀ ਅਤੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਚ ਸਰੋਵਰ ਦੇ ਆਲੇ-ਦੁਆਲੇ ਮਿੱਟੀ ਦੇ ਚਾਰ ਲੱਖ ਦੀਵੇ ਜਗਾਉਣ ਦੀ ਯੋਜਨਾ ਦਾ ਵਿਰੋਧ ਹੋਣ ਕਾਰਨ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਕੀਤੇ ਜਾ ਰਹੇ ਆਰਜ਼ੀ ਪ੍ਰਬੰਧਾਂ ਨੂੰ ਰੋਕ ਦਿੱਤਾ ਹੈ। ਪ੍ਰਕਾਸ਼ ਪੁਰਬ 26 ਅਕਤੂਬਰ ਨੂੰ ਮਨਾਇਆ ਜਾਵੇਗਾ ਤੇ 25 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।
  ਇਸ ਸਬੰਧੀ ਸਰੋਵਰ ਦੇ ਚਾਰੋਂ ਪਾਸੇ ਥੜ੍ਹਾ ਬਣਾਇਆ ਜਾ ਰਿਹਾ ਸੀ, ਜਿਸ ’ਤੇ ਮਿੱਟੀ ਦੇ ਦੀਵੇ ਜਗਾਉਣ ਦੀ ਯੋਜਨਾ ਸੀ। ਇਹ ਯੋਜਨਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਬਣਾਈ ਗਈ ਸੀ, ਜਿਸ ਤਹਿਤ ਪਹਿਲੀ ਵਾਰ ਇੰਨੀ ਵੱਡੀ ਗਿਣਤੀ ਵਿਚ ਮਿੱਟੀ ਦੇ ਚਾਰ ਲੱਖ ਦੀਵੇ ਜਗਾਏ ਜਾਣੇ ਸਨ, ਪਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੱਲ੍ਹ ਇਸ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਇਸ ਨਾਲ ਨਾ ਸਿਰਫ਼ ਇਸ਼ਨਾਨ ਕਰਨ ਵਾਲੀ ਸੰਗਤ ਨੂੰ ਪ੍ਰੇਸ਼ਾਨੀ ਆਵੇਗੀ, ਸਗੋਂ ਇਹ ਪ੍ਰਦੂਸ਼ਣ ਦਾ ਵੀ ਸਬੱਬ ਬਣੇਗਾ ਤੇ ਪ੍ਰਦੂਸ਼ਣ ਕਾਰਨ ਸਰੋਵਰ ਦਾ ਜਲ ਤੇ ਮੱਛੀਆਂ ਵੀ ਪ੍ਰਭਾਵਿਤ ਹੋਣਗੀਆਂ। ਉਨ੍ਹਾਂ ਸ਼੍ਰ੍ਰੋਮਣੀ ਕਮੇਟੀ ਨੂੰ ਇਸ ਯੋਜਨਾ ’ਤੇ ਮੁੜ ਵਿਚਾਰ ਕਰਨ ਵਾਸਤੇ ਆਖਿਆ ਸੀ।
  ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਖ਼ੁਲਾਸਾ ਕੀਤਾ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਪੁਰਬ ਮੌਕੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਪ੍ਰੰਪਰਾਵਾਂ ਅਨੁਸਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰੋਵਰ ਦੇ ਆਲੇ-ਦੁਆਲੇ ਦੀਵੇ ਜਗਾਉਣ ਲਈ ਕੀਤੇ ਜਾ ਰਹੇ ਆਰਜ਼ੀ ਪ੍ਰਬੰਧਾਂ ਨੂੰ ਰੋਕ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਾਈ ਰੋਕ ਤੋਂ ਬਾਅਦ ਇੱਥੇ ਸਰੋਵਰ ਦੇ ਆਲੇ-ਦੁਆਲੇ ਉਸਾਰੇ ਜਾ ਰਹੇ ਥੜ੍ਹੇ ਦਾ ਕੰਮ ਅੱਜ ਵਿਚਾਲੇ ਹੀ ਬੰਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਚ ਉਸਾਰਨ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਸਰੋਵਰ ਦੇ ਅਗਲੇ ਹਿੱਸੇ ਵਿਚ ਸ਼ਟਰਿੰਗ ਰਾਹੀਂ ਵਾਧੂ ਮੰਚ ਉਸਾਰਿਆ ਜਾ ਰਿਹਾ ਸੀ। ਸਰੋਵਰ ਦੇ ਕੁਝ ਹਿੱਸੇ ਵਿਚ ਇਹ ਮੰਚ ਬਣਾਇਆ ਜਾ ਚੁੱਕਾ ਹੈ, ਜਿਸ ਨੂੰ ਹੁਣ ਅਗਲੇ ਦਿਨਾਂ ਵਿਚ ਹਟਾਇਆ ਜਾਵੇਗਾ।

  ਦੰਡ: ਸ਼ਾਸਿਤ ਪ੍ਰਜਾ ਸ੍ਰਵੋ:ਦੰਡ ਏਵਾ ਭਿਰਕਸ਼ਿਤੀ॥
  ਦੰਡ: ਸੁਪਤੇਸ਼ੁ,ਜਾਗ੍ਰਿਤਿ ਦੰਡ ਧ੍ਰਮ ਵਿਦੁਬੁਰਿਧਾ॥ (ਚਾਣਕਿਆ)
  ਲੰਕੇਸ਼ ਰਾਵਣ ਦਹਿਨ ਸਮੇਂ ਅਵਾਮੀ ਜਰੀਏ ਉਪਰ ਅਨੇਕਾਂ ਤਰ੍ਹਾਂ ਦੇ ਖਿਆਲਾਤ ਪ੍ਰਗਟ ਕੀਤੇ ਜਾ ਰਹੇ ਹਨ,ਕੋਈ ਉਜ਼ਰ ਨਹੀਂ ਹਰੇਕ ਨੂੰ ਆਪਣਾ ਪੱਖ ਰੱਖਣ ਦੀ ਆਜ਼ਾਦੀ ਹੈ ਪਰ ਮੇਰੇ ਜ਼ਿਹਨ ਅੰਦਰ ਚਾਣਕਿਆ ਸੂਤਰ ਦੀਆਂ ਉਪਰੋਕਤ ਸਤਰਾਂ ਬਾਰ ਬਾਰ ਪ੍ਰਸੂਤੀ ਪੀੜਾਂ ਵਾਂਗ ਬੇਤਾਬ ਹਨ ਜੋ ਵਿਆਖਿਆ ਬਣ ਜਨਮ ਲੈਣਾ ਚਾਹੁੰਦੀਆਂ ਹਨ।ਸਮੁੱਚੇ ਵਰਤਾਰੇ ਦੇ ਭਾਵਅਰਥ ਜੇਕਰ ਸਮਝ ਆ ਜਾਣ ਤਾਂ ਇਹੀ ਇਹਨਾਂ ਸਤਰਾਂ ਦੀ ਵਿਆਖਿਆ ਹੋਵੇਗੀ ਜੋ ਕਿ ਆਪਣੇ ਗਰਭ ਅੰਦਰ ਇਕ ਅਹਿਮ ਨੀਤੀ ਅਤੇ ਸੂਤਰ ਨੂੰ ਸਮੋਈ ਬੈਠੀਆਂ ਹਨ।
  ਯੁਧਨੀਤੀ ਦੇ ਭਵਿੱਖੀ ਪੜਾਅ ਦਾ ਅਹਿਮ ਸੂਤਰ ਹੁੰਦਾ ਹੈ ਆਪਣੀ ਉਮੱਤ ਨੂੰ ਮਾਨਸਿਕ ਪੱਧਰ ਉਪਰ ਤਿਆਰ ਕਰਨਾ, ਸਿਰ ਧਰਿ ਤਲੀ ਦੀ ਮਾਨਸਕਿ ਸਿਖ਼ਰਤਾ ਹੀ ਸਾਡੀ ਅਠਾਰਵੀਂ ਸਦੀ ਦੇ ਸੰਘਰਸ਼ ਦਾ ਮਿਆਰ ਨਿਯਤ ਕਰਦੀ ਹੈ।ਬਿਪਰਵਾਦੀ ਮਾਨਸਿਕਤਾ ਨੂੰ ਗੁਰਬਾਣੀ ਦੀ ਰੋਸ਼ਨੀ ਤੋਂ ਬਿਨਾਂ ਸਮਝਿਆ ਹੀ ਨਹੀਂ ਜਾ ਸਕਦਾ।

  - ਡਾ. ਹਰਦੀਪ ਕੌਰ ਸੰਧੂ
  ਇਸ ਵਰ੍ਹੇ ਹਰ ਇੱਕ ਦੇ ਹਿੱਸੇ ਕੁਝ ਪਲ ਉਦਾਸੀ ਦੇ ਜ਼ਰੂਰ ਆਏ ਹੋਣਗੇ। ਲੱਖਾਂ ਲੋਕ ਉਦਾਸੀਨਤਾ (ਡਿਪਰੈਸ਼ਨ) ਦਾ ਸ਼ਿਕਾਰ ਹੋਏ ਹੋਣਗੇ। ਤਾਂ ਫ਼ੇਰ ਕੀ ਫ਼ਰਕ ਹੈ ਉਦਾਸੀ ਤੇ ਉਦਾਸੀਨਤਾ ਵਿੱਚ ?
  ਅਸੀਂ ਉਦਾਸ ਹੋ ਜਾਂਦੇ ਹਾਂ ਜਦੋਂ ਕੁਝ ਅਜਿਹਾ ਹੋ ਜਾਵੇ ਜੋ ਅਸੀਂ ਨਹੀਂ ਚਾਹੁੰਦੇ। ਉਦਾਸੀ ਦਾ ਸਿੱਧਾ ਸਬੰਧ ਕਿਸੇ ਖ਼ਾਸ ਸਥਿਤੀ ਨਾਲ਼ ਹੁੰਦਾ ਹੈ। ਜਿਸ ਕਰਕੇ ਅਸੀਂ ਕਦੇ ਅਸ਼ਾਂਤ, ਨਿਢਾਲ, ਛਲਣੀ ਹੋਏ ਤੇ ਕਦੇ ਅਤਿਅੰਤ ਪੀੜਾ 'ਚ ਮਹਿਸੂਸ ਕਰਦੇ ਹਾਂ ਜੋ ਸਿੱਧੇ ਤੌਰ 'ਤੇ ਇਸ ਨੂੰ ਉਤਪੰਨ ਕਰਨ ਦੇ ਕਾਰਣ ਨਾਲ ਜੁੜਿਆ ਹੁੰਦਾ ਹੈ। ਜਦੋਂ ਤੁਸੀਂ ਕਿਸੇ ਇੱਕ ਕਾਰਣ ਕਰਕੇ ਉਦਾਸ ਹੁੰਦੇ ਹੋ ਤਾਂ ਤੁਸੀਂ ਕਿਸੇ ਦੂਜੇ ਕਾਰਣ ਕਰਕੇ ਖੁਸ਼ ਵੀ ਹੋ ਸਕਦੇ ਹੋ।

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com