ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਜਲੰਧਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ‘ਆਜ਼ਾਦ’ ਕਰਵਾਉਣ ਲਈ ਪੰਜ ਧਿਰਾਂ ਨੇ ਇਕਜੁੱਟ ਹੋ ਕੇ ਚੱਲਣ ਦਾ ਐਲਾਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ, ਸੰਤ ਸਮਾਜ ਦੇ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅੱਜ ਮੀਟਿੰਗ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਇਕੱਠੇ ਹੋ ਕੇ ਲੜਨ ਦਾ ਫੈਸਲਾ ਕੀਤਾ ਹੈ ਤਾਂ ਜੋ ਸ਼੍ਰੋਮਣੀ ਕਮੇਟੀ ’ਤੇ ਆਪਣੀ ਅਜ਼ਾਰੇਦਾਰੀ ਕਾਇਮ ਕਰਕੇ ਬੈਠੇ ਬਾਦਲਾਂ ਨੂੰ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਤੋਂ ਲਾਂਭੇ ਕੀਤਾ ਜਾ ਸਕੇ।
  ਬਾਬਾ ਸਰਬਜੋਤ ਸਿੰਘ ਬੇਦੀ ਤੇ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਚੋਣਾਂ ਲੜਨ। ਇਨ੍ਹਾਂ ਪੰਜਾਂ ਆਗੂਆਂ ਨੇ ਕਿਹਾ ਕਿ ਸਾਰੇ ਸ਼੍ਰੋਮਣੀ ਕਮੇਟੀ ਹਲਕਿਆਂ ਤੋਂ ਉਹੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਜਿਹੜੇ ਨਿਰੋਲ ਪੰਥਕ ਤੇ ਅੰਮ੍ਰਿਤਧਾਰੀ ਹੋਣ। ਇਨ੍ਹਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਖੁਦ ਨਹੀਂ ਲੜਨਗੇ। ਜਿਹੜੇ ਆਗੂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਈ ਜਾਵੇਗੀ, ਉਸ ਨੂੰ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਾਈ ਜਾਵੇਗੀ ਜਿਵੇਂ ਕਿ ਬਾਦਲ ਕਰਦੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਦੇ ਮਨਾਂ ’ਚ ਇਹ ਤੌਖ਼ਲੇ ਸਨ ਕਿ ਉਹ ਇਕੱਠੇ ਨਹੀਂ ਹੋ ਸਕਦੇ ਉਹ ਅੱਜ ਖ਼ਤਮ ਹੋ ਗਏ ਹਨ।
  ਸ੍ਰੀ ਢੀਂਡਸਾ ਨੇ ਆਖਿਆ ਕਿ ਬਾਦਲ ਵਿਰੋਧੀ ਪੰਥਕ ਧਿਰਾਂ ਨਾਲ ਤਾਲਮੇਲ ਕਰਨ ਅਤੇ ਅਗਲਾ ਏਜੰਡਾ ਤੈਅ ਕਰਨ ਲਈ ਜਲਦੀ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਰਬਜੋਤ ਸਿੰਘ ਬੇਦੀ ਤੇ ਭਾਈ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵਿਉਂਤਬੰਦੀ ਕਰਨ ਲਈ ਸਾਰੇ ਪ੍ਰੋਗਰਾਮ ਦੀ ਅਗਵਾਈ ਕਰਨਗੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਇਸ ਮੌਕੇ ਟਕਸਾਲੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਅਰਵਿੰਦਰ ਸਿੰਘ ਬ੍ਰਹਮਪੁਰਾ, ਮਹਿੰਦਰ ਸਿੰਘ ਬਿਨਾਕਾ, ਜਸਵਿੰਦਰ ਸਿੰਘ ਤੇ ਐਡਵੋਕੇਟ ਬਲਵੀਰ ਸਿੰਘ ਖਹਿਰਾ ਵੀ ਹਾਜ਼ਰ ਸਨ।

  ਨਿਊ ਯਾਰਕ - ਫਾਰਮਾਸਿਊਟੀਕਲ ਕੰਪਨੀ ਫਾਈਜ਼ਰ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਵੈਕਸੀਨ ਅੰਕੜਿਆਂ ਤੋਂ ਇਹ ਸੰਕੇਤ ਮਿਲਿਆ ਹੈ ਕਿ ਉਨ੍ਹਾਂ ਵੱਲੋਂ ਤਿਆਰ ਕੋਵਿਡ-19 ਦਾ ਟੀਕਾ ਕਰੋਨਾਵਾਇਰਸ ਤੋਂ ਬਚਾਅ ਖ਼ਿਲਾਫ਼ 90 ਫੀਸਦ ਅਸਰਦਾਰ ਹੋ ਸਕਦਾ ਹੈ। ਫਾਈਜ਼ਰ ਨੇ ਇਸ਼ਾਰਾ ਕੀਤਾ ਕਿ ਉਹ ਇਸ ਟੀਕੇ ਦੀ ਹੰਗਾਮੀ ਹਾਲਾਤ ’ਚ ਵਰਤੋਂ ਲਈ ਅਗਲੇ ਦਿਨਾਂ ਵਿੱਚ ਅਮਰੀਕੀ ਡਰੱਗ ਰੈਗੂਲੇਟਰ ਕੋਲ ਪਹੁੰਚ ਕਰ ਸਕਦੀ ਹੈ। ਇਕ ਨਿਰਪੱਖ ਅੰਕੜਾ ਮੋਨੀਟਰਿੰਗ ਬੋਰਡ ਵੱਲੋਂ ਕੀਤੀ ਅੰਤਰਿਮ ਸਮੀਖਿਆ ਮੁਤਾਬਕ ਅਮਰੀਕਾ ਤੇ ਪੰਜ ਹੋਰਨਾਂ ਮੁਲਕਾਂ ਵਿੱਚ ਟਰਾਇਲ ਦੌਰਾਨ 44ਹਜ਼ਾਰ ਦੇ ਕਰੀਬ ਲੋਕਾਂ ਨੂੰ ਇਹ ਟੀਕਾ ਲਾਇਆ ਗਿਆ ਸੀ, ਜਿਨ੍ਹਾਂ ਵਿੱਚੋਂ 94 ਵਿੱਚ ਲਾਗ ਨਜ਼ਰ ਆਈ ਹੈ। ਫਾਈਜ਼ਰ ਇੰਕ ਨੇ ਭਾਵੇਂ ਇਨ੍ਹਾਂ ਕੇਸਾਂ ਬਾਰੇ ਬਹੁਤੀ ਤਫ਼ਸੀਲ ਨਹੀਂ ਦਿੱਤੀ ਤੇ ਚੇਤਾਵਨੀ ਦਿੱਤੀ ਹੈ ਕਿ ਸ਼ੁਰੂਆਤੀ ਬਚਾਅ ਦਰ, ਸਰਵੇਖਣ ਖ਼ਤਮ ਹੋਣ ਤਕ ਬਦਲ ਸਕਦੀ ਹੈ। ਫਾਈਜ਼ਰ ਦੇ ਕਲੀਨਿਕਲ ਡਿਵੈਲਪਮੈਂਟ ਬਾਰੇ ਸੀਨੀਅਰ ਉਪ ਪ੍ਰਧਾਨ ਡਾ.ਬਿੱਲ ਗ੍ਰਬਰ ਨੇ ਕਿਹਾ, ‘ਅਸੀਂ ਹੁਣ ਉਸ ਸਥਿਤੀ ਵਿੱਚ ਹਾਂ ਜਿੱਥੇ ਕੁਝ ਆਸ ਜਗਾਈ ਜਾ ਸਕਦੀ ਹੈ।’ ਅਥਾਰਿਟੀਜ਼ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਇਸ ਸਾਲ ਦੇ ਅੰਤ ਤਕ ਟੀਕੇ ਦੇ ਆਉਣ ਦੀ ਸੰਭਾਵਨਾ ਘੱਟ ਹੈ।

  ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਣ ਲਈ ਬਣਾਏ ਲਾਂਘੇ ਦੀ ਪਹਿਲੀ ਵਰ੍ਹੇਗੰਢ ਮਨਾਉਂਦਿਆਂ ਦਲ ਖਾਲਸਾ ਅਤੇ ਸਹਿਯੋਗੀ ਜਥੇਬੰਦੀਆਂ ਨੇ ਲਾਂਘੇ ਦੀ ਹੱਦ ਡੇਰਾ ਬਾਬਾ ਨਾਨਕ ’ਚ ਸਮਾਗਮ ਕਰਕੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ 30 ਨਵੰਬਰ ਨੂੰ ਆ ਰਹੇ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਮੁੜ ਖੋਲ੍ਹ ਦਿੱਤਾ ਜਾਵੇ।
  ਸਮਾਗਮ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਕੀਰਤਨ ਕੀਤਾ ਅਤੇ ਅਰਦਾਸ ਕੀਤੀ ਗਈ। ਇਸ ਸਮਾਗਮ ਵਿੱਚ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਗਿਆਨੀ ਕੇਵਲ ਸਿੰਘ ਸਮੇਤ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਐਡਵੋਕੇਟ ਜਸਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ 16 ਮਾਰਚ ਨੂੰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਪਰ ਪਾਕਿਸਤਾਨ ਸਰਕਾਰ ਨੇ ਤਾਲਾਬੰਦੀ ਖਤਮ ਹੋਣ ਤੋਂ ਬਾਅਦ ਜੂਨ ਮਹੀਨੇ ਵਿੱਚ ਲਾਂਘਾ ਮੁੜ ਸ਼ੁਰੂ ਕਰਨ ਦੀ ਤਜਵੀਜ਼ ਦਿੱਤੀ ਸੀ ਜਿਸ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਸੀ। ਉਨ੍ਹਾਂ ਅਫਸੋਸ ਜਤਾਉਂਦਿਆਂ ਕਿਹਾ ਕਿ ਭਾਰਤ ਅੰਦਰ ਸਮਾਜਿਕ, ਰਾਜਨੀਤਿਕ, ਧਾਰਮਿਕ ਸਰਗਰਮੀਆਂ ਪਹਿਲਾਂ ਵਾਂਗ ਸ਼ੁਰੂ ਹੋ ਗਈਆਂ ਹਨ ਪਰ ਸਿੱਖਾਂ ਲਈ ਪਹਿਲੀ ਵਰੇਗੰਢ ਮੌਕੇ ਲਾਂਘਾ ਅਜੇ ਵੀ ਬੰਦ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਲਾਂਘੇ ਨੂੰ ਬੰਦ ਰੱਖਣ ਦਾ ਬਹਾਨਾ ਜਾਂ ਕਾਰਨ ਨਹੀਂ ਹੋਣਾ ਚਾਹੀਦਾ। ਅਕਾਲੀ ਦਲ ਯੂਨਾਈਟਿਡ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਕਰੋਨਾ ਕਾਰਨ ਦੇਸ਼ ਅੰਦਰ ਬੰਦ ਹੋਏ ਸਾਰੇ ਪ੍ਰਮੁੱਖ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ।
  ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਕਈ ਦਹਾਕਿਆਂ ਦੀ ਲੰਮੀ ਉਡੀਕ ਮਗਰੋਂ ਪਿਛਲੇ ਵਰ੍ਹੇ ਸਿੱਖਾਂ ਦੀ ਲਾਂਘਾ ਖੁੱਲ੍ਹਣ ਦੀ ਇਹ ਮੰਗ ਪੂਰੀ ਹੋਈ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਸਮੇਤ ਸਿੱਖ ਲੀਡਰਸ਼ਿਪ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਕੋਲੋਂ ਮੰਗ ਕਰ ਰਹੀ ਹੈ ਪਰ ਮੋਦੀ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਅਕਾਲ ਫੈਡਰੇਸ਼ਨ ਦੇ ਕਨਵੀਨਰ ਨਾਰਾਇਣ ਸਿੰਘ ਨੇ ਕਿਹਾ ਕਿ ਲਾਂਘਾ ਸਿੱਖਾਂ ਦੀ ਦਹਾਕਿਆਂ ਦੀ ਘਾਲਣਾ, ਅਰਦਾਸਾਂ ਅਤੇ ਸੰਘਰਸ਼ ਦੇ ਨਤੀਜੇ ਵਜੋਂ ਹੋਂਦ ਵਿੱਚ ਆਇਆ ਸੀ ਪਰ ਕੇਂਦਰ ਸਰਕਾਰ ਨੇ ਕਰੋਨਾ ਦਾ ਬਹਾਨਾ ਬਣਾ ਕੇ ਸਿੱਖ ਭਾਈਚਾਰੇ ਨੂੰ ਇਸ ਤੋਂ ਵਾਂਝਾ ਕਰ ਰੱਖਿਆ ਹੈ।
  ਇਸ ਮੌਕੇ ਸਿੱਖ ਆਗੂ ਸੁਖਪ੍ਰੀਤ ਸਿੰਘ ਉਦੋਕੇ, ਬਾਬਾ ਹਰਦੀਪ ਸਿੰਘ ਮਹਿਰਾਜ, ਜਸਵੀਰ ਸਿੰਘ ਖੰਡੂਰ, ਰਣਬੀਰ ਸਿੰਘ, ਪਰਮਜੀਤ ਸਿੰਘ ਟਾਂਡਾ, ਗੁਰਦੀਪ ਸਿੰਘ ਕਾਲਕੱਟ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਰਣਜੀਤ ਸਿੰਘ ਦਮਦਮੀ ਟਕਸਾਲ, ਜਥੇਦਾਰ ਦਿਲਬਾਗ ਸਿੰਘ ਵੀ ਹਾਜ਼ਿਰ ਸਨ। ਇਸ ਮੌਕੇ ਨੌਜਵਾਨਾਂ ਨੇ ਹੱਥਾਂ ਵਿੱਚ ਲਾਂਘਾ ਖੋਲ੍ਹਣ ਦੇ ਹੱਕ ਵਿੱਚ ਬੈਨਰ ਤੇ ਤਖ਼ਤੀਆਂ ਫੜੀਆਂ ਹੋਈਆਂ ਸਨ।
  ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਾਰਤ ਸਰਕਾਰ ਤੋਂ ਲਾਂਘਾ ਖੋਲ੍ਹਣ ਦੀ ਮੰਗ ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਰਤ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਖੋਲ੍ਹ ਕੇ ਆਪਣੀ ਖੁੱਲ੍ਹਦਿਲੀ ਦਾ ਸਬੂਤ ਦੇਵੇ। ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਆਖਿਆ ਕਿ ਪਾਕਿਸਤਾਨ ਸਰਕਾਰ ਇਸ ਲਾਂਘੇ ਨੂੰ ਖੋਲ੍ਹਣ ਦੀ ਮੁੜ ਪੇਸ਼ਕਸ਼ ਕਰ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੀ ਇਸ ਮਾਮਲੇ ਵਿਚ ਆਪਣੀ ਖੁੱਲ੍ਹਦਿਲੀ ਦਾ ਸਬੂਤ ਦੇਵੇ। ਉਨ੍ਹਾਂ ਕਿਹਾ ਕਿ ਇਹ ਲਾਂਘਾ ਨਾ ਸਿਰਫ ਭਾਰਤ ਅਤੇ ਪਾਕਿਸਤਾਨ ਵਿਚ ਆਪਸੀ ਸ਼ਾਂਤੀ ਸਗੋਂ ਸਮੁੱਚੇ ਏਸ਼ਿਆਈ ਖਿੱਤੇ ਵਿਚ ਸ਼ਾਂਤੀ ਸਥਾਪਤੀ ਲਈ ਮੀਲ ਪੱਥਰ ਸਾਬਤ ਹੋ ਸਕਦਾ ਹੈ ਅਤੇ ਇਹ ਦੋਵਾਂ ਮੁਲਕਾਂ ਵਿਚਾਲੇ ਸ਼ਾਂਤੀ ਸਥਾਪਤੀ ਵਿਚ ਸਹਾਇਕ ਵੀ ਸਾਬਤ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇ ਦੋਵੇਂ ਮੁਲਕ ਆਪਸੀ ਸ਼ਾਂਤੀ ਦੇ ਇਛੁੱਕ ਹਨ ਤਾਂ ਫਿਰ ਇਸ ਲਾਂਘੇ ਨੂੰ ਜਲਦੀ ਖੋਲ੍ਹਣਾ ਚਾਹੀਦਾ ਹੈ।

  ਚੰਡੀਗੜ੍ਹ - ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸੂਬੇ ਵਿੱਚ ਸਿੱਧੀ ਕਾਰਵਾਈ ਕਰਨ ’ਤੇ ਬਰੇਕਾਂ ਲਾ ਦਿੱਤੀਆਂ ਹਨ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਜਿਹੇ ਸੂਬਿਆਂ ਦੀ ਤਰਜ਼ ’ਤੇ ਕੈਪਟਨ ਸਰਕਾਰ ਨੇ ਰਾਜ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਸੂਬੇ ਵਿੱਚ ਕੋਈ ਵੀ ਕਾਰਵਾਈ ਨਾ ਕਰਨ ਸਬੰਧੀ ਦਿੱਲੀ ਵਿਸ਼ੇਸ਼ ਪੁਲੀਸ ਐਕਟ-1946 ਦੀ ਧਰਾ 25 ਤਹਿਤ ਲੋੜੀਂਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸੂਬੇ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਦਸਤਖ਼ਤਾਂ ਹੇਠ ਇਹ ਨੋਟੀਫਿਕੇਸ਼ਨ 6 ਨਵੰਬਰ ਨੂੰ ਹੀ ਜਾਰੀ ਕੀਤਾ ਗਿਆ ਹੈ। ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਦੱਸਣਾ ਹੈ ਕਿ ਸੂਬਾ ਸਰਕਾਰ ਵੱਲੋਂ ਸੀਬੀਆਈ ਨੂੰ ਕਾਰਵਾਈ ਕਰਨ ਦੀ ਆਮ ਸਹਿਮਤੀ ਦਿੱਤੀ ਹੋਈ ਸੀ ਜਿਸ ਨੂੰ ਨੋਟੀਫਿਕੇਸ਼ਨ ਰਾਹੀਂ ਵਾਪਸ ਲੈ ਲਿਆ ਗਿਆ ਹੈ। ਇਸ ਤਰ੍ਹਾਂ ਦੀ ਕਾਰਵਾਈ ਦੇਸ਼ ਦੇ ਉਨ੍ਹਾਂ ਸੱਤ ਸੂਬਿਆਂ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ ਜਿਨ੍ਹਾਂ ਸੂਬਿਆਂ ਵਿੱਚ ਗ਼ੈਰ-ਭਾਜਪਾ ਸਰਕਾਰਾਂ ਚੱਲ ਰਹੀਆਂ ਹਨ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦਰਮਿਆਨ ਕਿਸਾਨੀ ਅੰਦੋਲਨ ਤੋਂ ਬਾਅਦ ਜਿਸ ਤਰ੍ਹਾਂ ਟਕਰਾਅ ਦੀ ਸਥਿਤੀ ਬਣੀ ਹੋਈ ਹੈ ਉਸ ਨੂੰ ਦੇਖਦਿਆਂ ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਕਾਂਗਰਸ ਦੇ ਮੰਤਰੀਆਂ ਅਤੇ ਆਗੂਆਂ ਨੂੰ ਨਿਸ਼ਾਨਾ ਬਣਾ ਸਕਦੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਪਿਛਲੇ ਦਿਨਾਂ ਦੌਰਾਨ ਨਵੀਂ ਦਿੱਲੀ ਵਿੱਚ ਦਿੱਤੇ ਧਰਨੇ ਦੌਰਾਨ ਦੋਸ਼ ਲਾਏ ਸਨ ਕਿ ਉਨ੍ਹਾਂ ਦੇ (ਕੈਪਟਨ) ਪਰਿਵਾਰ ਦੇ ਮੈਂਬਰਾਂ ਨੂੰ ਈਡੀ ਅਤੇ ਆਮਦਨ ਕਰ ਵਿਭਾਗ ਵੱਲੋਂ ਦਿੱਤੇ ਗਏ ਨੋਟਿਸ ਬਦਲਾਖੋਰੀ ਦੀ ਸਿਆਸਤ ਦਾ ਹਿੱਸਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਈਡੀ ਅਤੇ ਆਮਦਨ ਕਰ ਵਿਭਾਗ ਨੇ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ, ਪੁੱਤਰ ਰਣਇੰਦਰ ਸਿੰਘ, ਦੋ ਪੋਤਰੀਆਂ ਅਤੇ ਇੱਕ ਪੋਤਰੇ ਨੂੰ ਨੋਟਿਸ ਦਿੱਤਾ ਹੋਇਆ ਹੈ। ਰਣਇੰਦਰ ਸਿੰਘ ਨੂੰ ਤਾਂ ਈਡੀ ਵੱਲੋਂ ਜਲੰਧਰ ਦਫ਼ਤਰ ਵਿੱਚ ਦੋ ਵਾਰ ਤਲਬ ਵੀ ਕੀਤਾ ਜਾ ਚੁੱਕਾ ਹੈ ਪਰ ਮੁੱਖ ਮੰਤਰੀ ਦੇ ਪੁੱਤਰ ਈਡੀ ਕੋਲ ਪੇਸ਼ ਨਹੀਂ ਹੋਏ।
  ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰੇਤ ਖਣਨ ਦੇ ਮਾਮਲੇ ਵਿੱਚ ਸੀਬੀਆਈ ਨੂੰ ਜਾਂਚ ਸੌਂਪੇ ਜਾਣ ਤੋਂ ਬਾਅਦ ਵੀ ਰਾਜ ਸਰਕਾਰ ਘਬਰਾਈ ਹੋਈ ਹੈ। ਸਿਆਸੀ ਤੇ ਪ੍ਰਸ਼ਾਸਕੀ ਹਲਕਿਆਂ ਵਿੱਚ ਇਹ ਚਰਚਾ ਹੈ ਕਿ ਪੰਜਾਬ ਦੇ ਕਈ ਕਾਂਗਰਸੀ ਵਿਧਾਇਕ ਅਤੇ ਮੰਤਰੀ ਸੀਬੀਆਈ ਦੇ ਨਿਸ਼ਾਨੇ ’ਤੇ ਹਨ। ਇਸੇ ਤਰ੍ਹਾਂ ਪਟਿਆਲਾ ਵਿੱਚ ਸ਼ਰਾਬ ਬਣਾਉਣ ਦੀ ਨਕਲੀ ਫੈਕਟਰੀ ਦਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਈਡੀ ਨੇ ਪੰਜਾਬ ਪੁਲੀਸ ਤੋਂ ਦਸਤਾਵੇਜ਼ ਮੰਗ ਲਏ ਹਨ। ਸੂਬੇ ਦੇ ਇੱਕ ਮੰਤਰੀ ਸਾਧੂ ਸਿੰਘ ਧਰਮਸੋਤ ਪਹਿਲਾਂ ਹੀ ਵਜ਼ੀਫਾ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਵਿਰੋਧੀ ਧਿਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਣਕ ਅਤੇ ਮਨਰੇਗਾ ਵਿੱਚ ਵੀ ਘਪਲੇ ਦੇ ਦੋਸ਼ ਲਾਏ ਜਾ ਰਹੇ ਹਨ।

  ਅੰਮ੍ਰਿਤਸਰ - ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਕੀਤੇ ਜਾਣ ਮਗਰੋਂ ਇਸ ਸਬੰਧੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਲੜਨ ਦੀਆਂ ਇਛੁੱਕ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਮਕਸਦ ਨਾਲ ਇੱਕ ਸਾਂਝਾ ਪੰਥਕ ਫਰੰਟ ਕਾਇਮ ਕਰਨ ਲਈ ਗਤੀਵਿਧੀਆਂ ਆਰੰਭ ਦਿੱਤੀਆਂ ਹਨ।
  ਇਸ ਕਾਰਜ ਵਾਸਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ, ਸ਼੍ਰੋਮਣੀ ਅਕਾਲੀ ਦਲ 1920 ਵਿਚਾਲੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਇਨ੍ਹਾਂ ਸਿੱਖ ਜਥੇਬੰਦੀਆ ਦੇ ਆਗੂਆਂ ਵਿਚਾਲੇ ਦੋ ਮੀਟਿੰਗ ਹੋ ਚੁੱਕੀਆਂ ਹਨ ਅਤੇ ਅੱਜ-ਭਲਕੇ ਇੱਕ ਹੋਰ ਮੀਟਿੰਗ ਹੋਣ ਜਾ ਰਹੀ ਹੈ। ਇਸ ਸਬੰਧੀ ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰੰਘ ਬੇਦੀ ਨਾਲ ਵੀ ਮਿਲਿਆ ਜਾ ਚੁੱਕਾ ਹੈ ਅਤੇ ਅਗਲੀ ਮੀਟਿੰਗ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨਾਲ ਕਰਨ ਦੀ ਯੋਜਨਾ ਹੈ। ਸਾਂਝਾ ਪੰਥਕ ਫਰੰਟ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਵਿਚਾਲੇ ਇਕ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਹੈ। ਇਸ ਮੀਟਿੰਗ ਤੋਂ ਪਹਿਲਾਂ ਬ੍ਰਹਮਪੁਰਾ ਅਤੇ ਰਵੀਇੰਦਰ ਮਿਲੇ ਸਨ। ਮਗਰੋਂ ਇਹ ਸਾਰੇ ਊਨਾ ਵਿੱਚ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ ਨੂੰ ਮਿਲੇ ਅਤੇ ਉਨ੍ਹਾਂ ਦੀ ਸਹਿਮਤੀ ਲੈਣ ਮਗਰੋਂ ਹੁਣ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਸਹਿਮਤੀ ਲੈਣ ਲਈ ਮੀਟਿੰਗ ਕਰਨ ਦੀ ਸੰਭਾਵਨਾ ਹੈ। ਇਨ੍ਹਾਂ ਮੀਟਿੰਗਾਂ ਵਿਚ ਇਹ ਤੈਅ ਹੋਇਆ ਹੈ ਕਿ ਇਨ੍ਹਾਂ ਸਿੱਖ ਆਗੂਆਂ ’ਚੋ ਖੁਦ ਕੋਈ ਵੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਲੜੇਗਾ ਸਗੋਂ ਇਨ੍ਹਾਂ ਦੀ ਅਗਵਾਈ ਵਿਚ ਸਾਂਝੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਚੋਣ ਜਿੱਤ ਕੇ ਮੈਂਬਰ ਬਣਨ ਵਾਲਾ ਆਗੂ ਇਸ ਤੋਂ ਬਾਅਦ ਕੋਈ ਸਿਆਸੀ ਅਹੁਦਾ ਨਹੀਂ ਲਵੇਗਾ।
  ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਤੇ ਬੁਲਾਰੇ ਭਾਈ ਕਰਨੈਲ ਸਿੰੰਘ ਪੀਰਮੁਹੰਮਦ ਨੇ ਦੱਸਿਆ ਕਿ ਫਿਲਹਾਲ ਆਪਸੀ ਮੀਟਿੰਗ ਦਾ ਸਿਲਸਿਲਾ ਜਾਰੀ ਹੈ। ਜਲਦੀ ਹੀ ਸਾਂਝੇ ਪੰਥਕ ਫਰੰਟ ਬਾਰੇ ਗੱਲ ਤੈਅ ਹੋਣ ਦੀ ਸੰਭਾਵਨਾ ਹੈ। ਜੇ ਇਨ੍ਹਾਂ ਵਿਚਾਲੇ ਆਪਸੀ ਗੱਲਬਾਤ ਤੈਅ ਹੋ ਜਾਂਦੀ ਹੈ ਤਾਂ ਇਨ੍ਹਾਂ ਸਿੱਖ ਜਥੇਬੰਦੀਆਂ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ 27 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਵਿਚ ਆਪਣਾ ਮੈਂਬਰ ਸ਼ਾਮਲ ਕਰਨ ਲਈ ਵੀ ਦਾਅਵਾ ਪੇਸ਼ ਕੀਤਾ ਜਾ ਸਕਦਾ ਹੈ।

  ਅੰਮ੍ਰਿਤਸਰ - ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ 328 ਸਰੂਪਾਂ ਦੇ ਮਾਮਲੇ ਵਿਚ ਜਾਂਚ ਕਰਨ ਵਾਲੇ ਭਾਈ ਈਸ਼ਰ ਸਿੰਘ ਨੂੰ ਆਖਿਆ ਹੈ ਕਿ ਉਹ ਇਸ ਮਾਮਲੇ ਵਿਚ ਮੀਡੀਆ ਸਾਹਮਣੇ ਆ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਦੱਸਣਯੋਗ ਹੈ ਕਿ ਭਾਈ ਰਣਜੀਤ ਸਿੰਘ ਨੇ ਜਾਂਚ ਰਿਪੋਰਟ ਬਾਰੇ ਦੋਸ਼ ਲਾਇਆ ਸੀ ਕਿ ਇਹ ਜਾਂਚ ਰਿਪੋਰਟ ਅਸਲੀ ਨਹੀਂ ਹੈ। ਅਸਲੀ ਜਾਂਚ ਰਿਪੋਰਟ ਦੇ ਹਰ ਪੰਨੇ ’ਤੇ ਤਿੰਨੇ ਜਾਂਚ ਕਰਤਾ ਕਮੇਟੀ ਮੈਂਬਰਾਂ ਦੇ ਦਸਤਖਤ ਹਨ ਜਦੋਂਕਿ ਦੂਜੇ ਪਾਸੇ ਭਾਈ ਈਸ਼ਰ ਸਿੰਘ ਨੇ ਇਕ ਵੀਡੀਓ ਰਾਹੀਂ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ ਅਤੇ ਉਨ੍ਹਾਂ ’ਤੇ ਸੰਗਤ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਸੀ। ਇਸ ਮਾਮਲੇ ਵਿਚ ਭਾਈ ਰਣਜੀਤ ਸਿੰਘ ਨੇ ਆਖਿਆ ਕਿ ਜੇਕਰ ਇਕ ਰਿਪੋਰਟ ਦੇ ਹਰ ਪੰਨੇ ’ਤੇ ਦਸਤਖਤ ਕੀਤੇ ਗਏ ਹਨ ਤਾਂ ਇਹ ਰਿਪੋਰਟ ਸ੍ਰੀ ਅਕਾਲ ਤਖਤ ’ਤੇ ਕਿਉ ਨਹੀਂ ਦਿੱਤੀ ਗਈ। ਕਿਸੇ ਵੀ ਅਦਾਲਤ ਵਲੋਂ ਜਦ ਕਿਸੇ ਦਸਤਾਵੇਜ਼ ਦੀ ਨਕਲ ਦਿੱਤੀ ਜਾਂਦੀ ਹੈ ਤਾਂ ਉਹ ਅਸਲ ਕਾਪੀ ਦੀ ਨਕਲ ਹੁੰਦੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ 125 ਸਰੂਪਾਂ ਦੇ ਮਾਮਲੇ ਨੂੰ ਉਹ ਝੂਠ ਆਖ ਰਹੇ ਹਨ, ਇਸ ਬਾਰੇ ਉਨ੍ਹਾਂ ਨੇ ਹੀ ਆਪਣੀ ਜਾਂਚ ਰਿਪੋਰਟ ਦੇ ਪੰਨਾ ਨੰਬਰ 159 ਵਿਚ ਇਸ ਦਾ ਜ਼ਿਕਰ ਕੀਤਾ ਹੈ। ਇਸ ਵਿਚ ਸਪਸ਼ਟ ਲਿਖਿਆ ਹੈ ਕਿ ਵਾਧੂ ਅੰਗਾਂ ਤੋਂ 125 ਸਰੂਪ ਤਿਆਰ ਕੀਤੇ ਗਏ ਸਨ। ਉਨ੍ਹਾਂ ਈਸ਼ਰ ਸਿੰਘ ਨੂੰ ਪੁੱਛਿਆ ਕਿ ਪਬਲੀਕੇਸ਼ਨ ਵਿਭਾਗ ਦੇ ਸਹਿ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੇ ਆਖਿਆ ਹੈ ਕਿ ਉਹ ਅਧਿਕਾਰੀਆਂ ਵਲੋਂ ਭੇਜੀਆਂ ਕੱਚੀਆਂ ਪਰਚੀਆਂ ਦੇ ਆਧਾਰ ’ਤੇ ਅਗਾਂਹ ਪਾਵਨ ਸਰੂਪ ਦਿੰਦੇ ਸਨ, ਜੋ ਉਸ ਕੋਲੋਂ ਖੋਹ ਲਈਆਂ ਗਈਆਂ ਹਨ ਪਰ ਇਸ ਮੁੱਦੇ ਨੂੰ ਕੇਂਦਰ ਬਣਾ ਕੇ ਜਾਂਚ ਕਿਉਂ ਨਹੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਈਸ਼ਰ ਸਿੰਘ ਇਸ ਜਾਂਚ ਦੇ ਸਮਰੱਥ ਹੀ ਨਹੀਂ ਸਨ ਪਰ ਉਨ੍ਹਾਂ ਨੂੰ ਇਹ ਵੱਡਾ ਕੰਮ ਸੌਂਪ ਦਿੱਤਾ ਗਿਆ ਹੈ। ਇਸ ਕਰ ਕੇ ਉਹ ਮੀਡੀਆ ਦੀ ਹਾਜ਼ਰੀ ਵਿਚ ਸਵਾਲਾਂ ਦੇ ਜਵਾਬ ਦੇਣ।

  ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਵਾਸਤੇ ਸੱਤਾ ਵਿਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ। ਉਹ ਇੱਥੇ ਪਾਰਟੀ ਵੱਲੋਂ ਕੀਤੇ ਗਏ ਪਸ਼ਚਾਤਾਪ ਸਮਾਗਮ ’ਚ ਸ਼ਾਮਲ ਹੋਣ ਲਈ ਆਏ ਸਨ। ਇਹ ਪਸ਼ਚਾਤਾਪ ਸਮਾਗਮ ਲਾਪਤਾ 328 ਪਾਵਨ ਸਰੂਪਾਂ ਦੇ ਸਬੰਧ ਵਿੱਚ ਕੀਤਾ ਗਿਆ ਹੈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮਗਰੋਂ ਪਿੰਡ ਸੁਲਤਾਨਵਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿੱਚ ਸਮਾਗਮ ਕੀਤਾ ਗਿਆ। ਪਸ਼ਚਾਤਾਪ ਸਮਾਗਮ ਵਿਚ ਸੰਬੋਧਨ ਕਰਦਿਆਂ ਸ੍ਰੀ ਢੀਂਡਸਾ ਨੇ ਆਖਿਆ ਕਿ ਬਾਦਲਕਿਆਂ ਦਾ ਹਰ ਥਾਂ ’ਤੇ ਬਾਈਕਾਟ ਕੀਤਾ ਜਾਵੇ। ਉਨ੍ਹਾਂ ਇਹ ਸੱਦਾ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਬੀਤੇ ਦਿਨ ਇਸ ਸਬੰਧੀ ਦਿੱਤੇ ਗਏ ਸੱਦੇ ਦੀ ਹਮਾਇਤ ਵਿੱਚ ਦਿੱਤਾ ਹੈ। ਭਾਈ ਰਣਜੀਤ ਸਿੰਘ ਨੇ ਬੀਤੇ ਦਿਨ 328 ਸਰੂਪਾਂ ਦੇ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਪਲਾਜ਼ਾ ਵਿੱਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਸਿੱਖ ਸੰਸਥਾਵਾਂ ਨੂੰ ਬਾਦਲਕਿਆਂ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਵਾਸਤੇ ਸਿੱਖ ਸੰਗਤ ਨੂੰ ਪਿੰਡਾਂ ਵਿਚ ਬਾਦਲਕਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਸੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਕਮਾਂ ਕੋੋਲੋਂ ਲਾਪਤਾ ਪਾਵਨ ਸਰੂਪਾਂ ਬਾਰੇ ਸਿੱਖ ਸੰਗਤ ਵੱਲੋਂ ਜਵਾਬ ਮੰਗਿਆ ਜਾ ਰਿਹਾ ਹੈ ਅਤੇ ਉਹ ਇਸ ਸਬੰਧੀ ਜਵਾਬ ਮੰਗਣ ਵਾਲਿਆਂ ਦੀ ਮਾਰ ਕੁੱਟ ਕਰ ਰਹੇ ਹਨ। ਇਸ ਸਬੰਧ ਵਿੱਚ ਸੰਗਤ ਨੂੰ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ ਪਰ ਉਨ੍ਹਾਂ ਨੂੰ ਇਸ ਦਾ ਹਿਸਾਬ ਸੰਗਤ ਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਹੁਣ ਅਜਿਹਾ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਦੀ ਸੱਤਾ ਤਬਦੀਲ ਹੋਣ ਮਗਰੋਂ ਇਹ ਹਿਸਾਬ ਲਿਆ ਜਾਵੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਹੋਰ ਪੰਥਕ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਸਮੂਹ ਪਾਰਟੀਆਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਸੰਵਿਧਾਨ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਵਾਲਾ ਕੋਈ ਵੀ ਉਮੀਦਵਾਰ ਪਾਰਟੀ ਵਿੱਚ ਸਿਆਸੀ ਅਹੁਦਾ ਨਹੀਂ ਲੈ ਸਕੇਗਾ।
  ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਮਾਮਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਵੀ ਨਹੀਂ ਕੀਤਾ ਜਦਕਿ ਕੈਪਟਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਜਲਦੀ ਕਾਰਵਾਈ ਹੋਵੇਗੀ। ਭਵਿੱਖ ਵਿਚ ਭਾਜਪਾ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਨਾਂਹ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨਾਂ ਰਾਹੀਂ ਪੰਜਾਬ ਦੀ ਕਿਸਾਨੀ ਲਈ ਵੱਡਾ ਸਕੰਟ ਪੈਦਾ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਸਿਆਸੀ ਪਾਰਟੀ ਨਾਲ ਸਮਝੌਤਾ ਪਾਰਟੀ ਵਿੱਚ ਫ਼ੈਸਲਾ ਕਰਨ ਮਗਰੋਂ ਹੀ ਕੀਤਾ ਜਾਵੇਗਾ। ਸਮਾਗਮ ਨੂੰ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਨਿਧੜਕ ਸਿੰਘ ਬਰਾੜ, ਭਾਈ ਮੋਹਕਮ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਮਨਜੀਤ ਸਿੰਘ ਭੋਮਾ, ਵੱਸਣ ਸਿੰਘ ਜਫਰਵਾਲ ਨੇ ਸੰਬੋਧਨ ਕੀਤਾ।
  ਇਸ ਮੌਕੇ ਸਤਨਾਮ ਸਿੰਘ ਮਨਾਵਾ, ਜਸਬੀਰ ਸਿੰਘ ਘੁੰਮਣ, ਜਗਰੂਪ ਸਿੰਘ ਸੇਖਵਾਂ, ਗੁਰਿੰਦਰ ਸਿੰਘ ਬਾਜਵਾ, ਹਰਬੰਸ ਸਿੰਘ ਮੰਝਪੁਰ, ਅਮਰੀਕ ਸਿੰਘ ਸ਼ਾਹਪੁਰ, ਸਰਬਜੀਤ ਸਿੰੰਘ ਸੋਹਲ, ਰਾਜਵਿੰਦਰ ਸਿੰਘ ਰਾਜੂ, ਰਜਿੰਦਰ ਸਿੰਘ ਕਾਂਝਲਾ, ਪਰਮਜੀਤ ਕੌਰ ਗੁਲਸ਼ਨ, ਹਰਜੀਤ ਕੌਰ ਤਲਵੰਡੀ, ਰਾਮਪਾਲ ਸਿੰਘ ਬਹਿਣੀਵਾਲ, ਮਿੱਠੂ ਸਿੰਘ ਕਾਹਨੇਕੇ ਹਾਜ਼ਰ ਸਨ।

  - ਗੁਰਤੇਜ ਸਿੰਘ

  ---
  ਸਿੱਖਾਂ ਨੂੰ, ਪੰਜਾਬ ਨੂੰ ਨਸੀਹਤਾਂ ਦੇਣ ਵਾਲਿਆਂ (ਨਾਸਹ) ਦੀ ਕਦੇ ਘਾਟ ਨਹੀਂ ਰਹੀ। ਅਜੇ ਕੱਲ੍ਹ ਹੀ ਇੱਕ ਬੜੇ ਦਿਆਨਤਦਾਰ ਬਜ਼ੁਰਗ ਸਨ ਜਿਹੜੇ ਅੰਮ੍ਰਿਤ ਵੇਲਾ ਸੰਭਾਲਣ ਦੇ ਸੰਕਲਪ ਨੂੰ ਬੜੇ ਜੋਸ਼ ਨਾਲ ਪ੍ਰਚਾਰਦੇ ਸਨ ਕਿ ਜੇ ਸਿੱਖ ਕੌਮ ਨੇ ਅੰਮ੍ਰਿਤ ਵੇਲੇ ਭਜਨ-ਪਾਠ ਕੀਤਾ ਹੁੰਦਾ ਤਾਂ ਕਦੇ ਚੁਰਾਸੀ ਨਾ ਸੀ ਵਾਪਰਨੀ ਅਤੇ ਸਦਾ ਸਿਆਸੀ ਚੜ੍ਹਤ ਰਹਿਣੀ ਸੀ। ਏਸ ਨਾਲ ਮਿਲਦੇ ਵਿਚਾਰ ਸਨ ਜਸਵੰਤ ਸਿੰਘ ਨੇਕੀ ਦੇ। ਧਾਰਮਕ ਲੋਕ ਕਦੇ ਵੀ ਆਪਣੇ ਪੱਖੀ ਲੋਕਾਂ ਦੇ, ਮਰਯਾਦਾ, ਸ਼ਰ੍ਹਾ, ਕਰਮਕਾਂਡ ਸਬੰਧੀ, ਕਰਤਬ ਨੂੰ ਮਿਆਰੀ ਨਹੀਂ ਸਮਝਦੇ ਕਿਉਂਕਿ ਮਨੁੱਖੀ ਫ਼ਿਤਰਤ ਪਾਬੰਦੀਆਂ ਨੂੰ ਇੰਨ-ਬਿੰਨ ਮਨਜ਼ੂਰ ਨਹੀਂ ਕਰਦੀ।

  ਵਾਸ਼ਿੰਗਟਨ - ਅਮਰੀਕਾ ਦੇ ਕਈ ਮੁੱਖ ਟੈਲੀਵਿਜ਼ਨ ਨੈੱਟਵਰਕਾਂ ਨੇ ਦਾਅਵਾ ਕੀਤਾ ਹੈ ਕਿ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਹੋਣਗੇ। ਮੀਡੀਆ ਹਾਊਸਾਂ ਨੇ ਇਹ ਦਾਅਵਾ ਪੈਨਸਿਲਵੇਨੀਆ ’ਚ ਬਾਇਡਨ ਨੂੰ ਮਿਲੀ ਜਿੱਤ ਦੇ ਆਧਾਰ ’ਤੇ ਕੀਤਾ ਹੈ।
  ਐਡੀਸਨ ਰਿਸਰਚ ਅਨੁਸਾਰ ਬਾਇਡਨ ਨੇ ਕੁੱਲ 290 ਇਲੈਕਟੋਰਲ ਕਾਲਜ ਵੋਟਾਂ ਜਿੱਤ ਲਈਆਂ ਹਨ, ਜਿਸ ਨਾਲ ਊਨ੍ਹਾਂ ਦੀ ਜਿੱਤ ਨਿਰਧਾਰਿਤ ਹੁੰਦੀ ਹੈ। ਸੂਬੇ ਪੈਨਸਿਲਵੇਨੀਆ ਵਿੱਚ ਮਿਲੀ ਸੱਜਰੀ ਜਿੱਤ ਨਾਲ ਬਾਇਡਨ ਨੂੰ 20 ਹੋਰ ਵੋਟਾਂ ਮਿਲੀਆਂ ਹਨ, ਜਿਸ ਨਾਲ ਊਹ ਵਾਈਟ ਹਾਊਸ ਲਈ ਲੋੜੀਂਦਾ 270 ਦਾ ਕ੍ਰਿਸ਼ਮਈ ਅੰਕੜਾ ਪਾਰ ਕਰ ਗਏ ਹਨ। ਊਧਰ, ਰਿਪਬਲਿਕਨ ਊਮੀਦਵਾਰ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਵੋਟਾਂ ਪਾਈਆਂ।’’ ਊਨ੍ਹਾਂ ਲਿਖਿਆ, ‘‘ਚੋਣ ਮੁਕੰਮਲ ਹੋਣ ਨਾਲ ਹੁਣ ਸਮਾਂ ਹੈ ਕਿ ਇੱਕ ਰਾਸ਼ਟਰ ਵਜੋਂ ਇਕੱਠੇ ਹੋ ਕੇ ਅਸੀਂ ਆਪਣੇ ਗੁੱਸੇ-ਗਿਲਿਆ ਅਤੇ ਬੀਤੀਆਂ ਦੁਸ਼ਵਾਰੀਆਂ ਨੂੰ ਪਿੱਛੇ ਛੱਡੀਏ। ਇਹ ਅਮਰੀਕਾ ਦੇ ਇਕਜੁਟ ਹੋਣ ਅਤੇ ਸੰਭਲਣ ਦਾ ਸਮਾਂ ਹੈ।’
  ਐਡੀਸਨ ਰਿਸਰਚ ਅਨੁਸਾਰ ਬਾਇਡਨ ਨੇ ਕੁੱਲ 273 ਇਲੈਕਟੋਰਲ ਕਾਲਜ ਵੋਟਾਂ ਜਿੱਤ ਲਈਆਂ ਹਨ, ਜਿਸ ਨਾਲ ਊਨ੍ਹਾਂ ਦੀ ਜਿੱਤ ਨਿਰਧਾਰਿਤ ਹੁੰਦੀ ਹੈ। ਸੂਬੇ ਪੈਨਸਿਲਵੇਨੀਆ ਵਿੱਚ ਮਿਲੀ ਸੱਜਰੀ ਜਿੱਤ ਨਾਲ ਬਾਇਡਨ ਨੂੰ 20 ਹੋਰ ਵੋਟਾਂ ਮਿਲੀਆਂ ਹਨ, ਜਿਸ ਨਾਲ ਊਹ ਵਾਈਟ ਹਾਊਸ ਲਈ ਲੋੜੀਂਦਾ 270 ਦਾ ਕ੍ਰਿਸ਼ਮਈ ਅੰਕੜਾ ਪਾਰ ਕਰ ਗਏ ਹਨ। ਊਧਰ, ਰਿਪਬਲਿਕਨ ਊਮੀਦਵਾਰ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਹੁਣ ਤੱਕ 214 ਵੋਟਾਂ ਜਿੱਤੀਆਂ ਹਨ। ਭਾਵੇਂ ਅਜੇ ਕੁਝ ਸੂਬਿਆਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਨਤੀਜੇ ਆਊਣੇ ਅਜੇ ਬਾਕੀ ਹਨ ਪਰ ਬਾਇਡਨ ਨੂੰ ਬਹੁਮਤ ਮਿਲ ਜਾਣ ਕਰਕੇ ਊਹ ਰਾਸ਼ਟਰਪਤੀ ਚੋਣ ਜਿੱਤ ਗਏ ਹਨ।
  ਬਾਇਡਨ ਨੇ ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਮਰੀਕੀਆਂ ਨੇ ਉਨ੍ਹਾਂ ਨੂੰ ਮੁਲਕ ਦੀ ਅਗਵਾਈ ਕਰਨ ਦਾ ਮੌਕਾ ਦੇ ਕੇ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਅੱਗੇ ਦਾ ਰਾਹ ਸੌਖਾ ਨਹੀਂ ਹੈ ਪਰ ਉਨ੍ਹਾਂ ਵਾਅਦਾ ਕੀਤਾ ਕਿ ਉਹ ਸਭਨਾਂ ਅਮਰੀਕੀਆਂ ਨੂੰ ਨਾਲ ਲੈ ਕੇ ਚੱਲਣਗੇ।

   

  ਵਾਸ਼ਿੰਗਟਨ - ਉਪ-ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਨੇ ਇਤਿਹਾਸ ਸਿਰਜ ਦਿੱਤਾ ਹੈ। ਅਮਰੀਕਾ ਦਾ ਦੂਜਾ ਸਭ ਤੋਂ ਊੱਚਾ ਰੁਤਬਾ ਹਾਸਲ ਕਰਨ ਵਾਲੀ ਊੁਹ ਪਹਿਲੀ ਸਿਆਹਫਾਮ ਮੂਲ ਅਤੇ ਏਸ਼ੀਅਨ-ਅਮਰੀਕਨ ਮਹਿਲਾ ਬਣ ਗਈ ਹੈ। 56 ਵਰ੍ਹਿਆਂ ਦੀ ਹੈੈੈਰਿਸ ਨੂੰ ਬਾਇਡਤ ਦੀ ਵਡੇਰੀ ਊਮਰ ਕਰਕੇ 2024 ਦੀ ਰਾਸ਼ਟਰਪਤੀ ਚੋਣ ਲਈ ਊਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ ਭਾਵੇਂ ਕਿ ਅਜਿਹੀਆਂ ਕਿਆਸਅਰਾਈਆਂ ਨੂੰ ਊਨ੍ਹਾਂ ਨੇ ਜਨਤਕ ਤੌਰ ’ਤੇ ਊਭਰਨ ਨਹੀਂ ਦਿੱਤਾ। ਹੈਰਿਸ ਦੀ ਜਿੱਤ ਨਾਲ ਭਾਰਤ ਵਿੱਚ ਜ਼ਸ਼ਨ ਮਨਾਏ ਜਾ ਰਹੇ ਹਨ।

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com