ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਵਿੱਚ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਸ਼ਨਾਖਤ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ,ਜੋ ਉਥੇ ਬੜਤਲ ਚੌਕਬਾੜਾ ਰੋਡ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਖਾਸ ਕਰਕੇ ਘੱਟ ਗਿਣਤੀ ਸਿੱਖ ਭਾਈਚਾਰੇ ਵਿੱਚ ਦਹਿਸ਼ਤ ਵਾਲਾ ਮਾਹੌਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਆਪਣੇ ਟਵਿੱਟਰ ਖਾਤੇ ਵਿੱਚ ਲਿਖਿਆ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਉੱਥੇ ਵਸਦੇ ਘੱਟ ਗਿਣਤੀ ਭਾਈਚਾਰੇ ਦੀ ਜਾਨਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ ਤੇ ਸਰਕਾਰਾਂ ਇਸ ਨੂੰ ਤਰਜੀਹੀ ਆਧਾਰ ’ਤੇ ਲੈਣ।

    ਅੰਮਿ੍ਤਸਰ - ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਬੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ  ਸ਼ੋ੍ਰਮਣੀ ਕਮੇਟੀ ਵਲੋਂ ਅੰਮਿ੍ਤਸਰ ਵਿਖੇ ਬੁਲਾਈ ਗਈ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਉਸ ਵੇਲੇ ਇਤਿਹਾਸਕ ਹੋ ਨਿੱਬੜੀ, ਜਦੋਂ ਇਕ ਦੂਜੇ ਦੇ ਵਿਰੁੱਧ ਤਿੱਖੀ ਸਿਆਸੀ ਦੂਸ਼ਣਬਾਜ਼ੀ ਕਰਨ ਵਾਲੀਆਂ ਪੰਜਾਬ ਤੇ ਦਿੱਲੀ ਦੀਆਂ ਪੰਥਕ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂ ਅਤੇ ਸਿੱਖ ਪੰਥ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਆਗੂ ਤੇ ਪ੍ਰਤੀਨਿਧ ਪਿਛਲੇ ਕਰੀਬ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਕਿਸੇ ਪੰਥਕ ਮੁੱਦੇ ਨੂੰ ਲੈ ਕੇ ਇਕ ਪਲੇਟਫ਼ਾਰਮ 'ਤੇ ਇਕੱਤਰ ਹੋਏ ਦੇਖੇ ਗਏ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈ ਗਈ ਇਸ ਇਕੱਤਰਤਾ 'ਚ ਲੰਬੇ ਅਰਸੇ ਬਾਅਦ ਪਹਿਲੀ ਵਾਰ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨਾ ਕੇਵਲ ਇਕੱਤਰਤਾ ਵਿਚ ਸ਼ਾਮਿਲ ਹੋਏ ਬਲਕਿ ਉਨ੍ਹਾਂ ਹਾਜ਼ਰ ਪੰਥਕ ਸ਼ਖ਼ਸੀਅਤਾਂ ਨੂੰ ਸੰਬੋਧਨ ਵੀ ਕੀਤਾ | ਇਸ ਪੰਥਕ ਇਕੱਤਰਤਾ ਮੌਕੇ ਹਾਜ਼ਰ ਸਿੱਖ ਸਿਆਸੀ ਆਗੂਆਂ, ਸਮੁੱਚੀਆਂ ਪੰਥਕ
    ਜਥੇਬੰਦੀਆਂ ਤੇ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਬੰਦੀ ਸਿੰਘਾਂ ਦੇ ਮਾਮਲੇ 'ਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ 'ਤੇ ਆਧਾਰਿਤ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਤੱਕ ਸ਼ਾਂਤਮਈ ਸੰਘਰਸ਼ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਲਈ ਉੱਚ ਪੱਧਰੀ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ: ਧਾਮੀ ਨੂੰ ਸੌਂਪੇ ਗਏ।
    ਪਾਸ ਕੀਤੇ ਤਿੰਨ ਮਤੇ
    ਪੰਥਕ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ। ਪਾਸ ਕੀਤੇ ਮਤਿਆਂ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ 'ਤੇ ਸੰਘਰਸ਼ ਵਿੱਢਣ 'ਤੇ ਸਹਿਮਤੀ ਪ੍ਰਗਟ ਕੀਤੀ ਗਈ। ਇਸ ਦੇ ਨਾਲ ਹੀ ਇਕ ਮਤੇ ਰਾਹੀਂ ਸਿੱਖ ਸੰਸਦ ਮੈਂਬਰਾਂ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਹੋਣ, ਨੂੰ ਸੰਸਦ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ। ਮਤੇ ਵਿਚ ਇਹ ਵੀ ਕਿਹਾ ਗਿਆ ਕਿ ਸਿੱਖ ਸੰਸਦ ਮੈਂਬਰ ਇਨਸਾਫ਼ ਪਸੰਦ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਹੋਰਨਾਂ ਮੈਂਬਰਾਂ ਦਾ ਵੀ ਇਸ ਸੰਬੰਧੀ ਸਹਿਯੋਗ ਲੈਣ।
    ਉੱਚ ਪੱਧਰੀ ਕਮੇਟੀ ਦਾ ਗਠਨ ਜਲਦ-ਧਾਮੀ
    ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲਦ ਹੀ ਗਠਿਤ ਕੀਤੀ ਜਾਣ ਵਾਲੀ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਭਾਵੇਂ ਚਿਰਾਂ ਤੋਂ ਵੱਖ-ਵੱਖ ਜਥੇਬੰਦੀਆਂ ਅਤੇ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ, ਪ੍ਰੰਤੂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾਂਦਾ ਰਿਹਾ ਹੈ। ਬਾਅਦ 'ਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿਹਾ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਵੀ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਵੇਗੀ।
    ਸਮੂਹਿਕ ਯਤਨਾਂ ਦੇ ਵੱਡੇ ਨਤੀਜੇ ਸਾਹਮਣੇ ਆਉਣਗੇ- ਸੁਖਬੀਰ
    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦੀ ਇੱਕਜੁੱਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ। ਅਜਿਹੀ ਪੰਥਕ ਏਕਤਾ ਪਿਛਲੇ ਤੀਹ ਵਰ੍ਹਿਆਂ ਦੌਰਾਨ ਨਹੀਂ ਦੇਖੀ। ਭਵਿੱਖ ਵਿਚ ਇਸ ਪੰਥਕ ਏਕਤਾ ਨੂੰ ਨਿਰੰਤਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਅਜਿਹੇ ਪੰਥਕ ਝੰਡੇ ਹੇਠ ਸਮੂਹਿਕ ਯਤਨਾਂ ਦੇ ਵੱਡੇ ਨਤੀਜੇ ਸਾਹਮਣੇ ਆਉਣਗੇ।
    ਸਾਂਝੇ ਪੰਥਕ ਕਾਰਜਾਂ ਲਈ ਸਹਿਯੋਗ ਦੇਵਾਂਗੇ-ਮਾਨ
    ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਾਂਝੇ ਪੰਥਕ ਕਾਰਜਾਂ ਲਈ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ 'ਚ ਇਤਿਹਾਸਕ ਇਕੱਠ ਹੈ। ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ, ਭਾਵੇਂ ਮੋਰਚਾ ਲੱਗ ਜਾਵੇ ਭਾਵੇਂ ਕੇਂਦਰ ਸਰਕਾਰ ਸੁਲਹ ਸਫ਼ਾਈ ਨਾਲ ਰਿਹਾਅ ਕਰ ਦੇਵੇ। ਉਨ੍ਹਾਂ ਮੰਗ ਕੀਤੀ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਲੱਗਣੀ ਚਾਹੀਦੀ ਹੈ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ ਪੰਜ ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ।
    ਵੱਖ-ਵੱਖ ਆਗੂਆਂ ਵਲੋਂ ਸੰਬੋਧਨ
    ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਕਿ ਸਿੱਖ ਪੰਥ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫ਼ੈਸਲੇ ਲੈਣ ਦੀ ਲੋੜ ਹੈ। ਇਸ ਪੰਥਕ ਇਕੱਤਰਤਾ ਦੌਰਾਨ ਹਰਿਆਣਾ ਸਿੱਖ ਗੁ: ਕਮੇਟੀ ਦੇ ਪ੍ਰਧਾਨ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਦਿੱਲੀ ਸਿੱਖ ਗੁ: ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ. ਕੇ., ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਪ੍ਰਿੰ: ਸੁਰਿੰਦਰ ਸਿੰਘ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਤਰਨਾ ਦਲ ਵਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸੁਰਿੰਦਰ ਸਿੰਘ ਕਿਸ਼ਨਪੁਰਾ, ਚੀਫ਼ ਖ਼ਾਲਸਾ ਦੀਵਾਨ ਵਲੋਂ ਸਰਬਜੀਤ ਸਿੰਘ ਛੀਨਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਪਰਮਜੀਤ ਸਿੰਘ ਗਾਜੀ, ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਜੰਗ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਕਾਰਜਾਂ 'ਚ ਕੋਈ ਵੀ ਪਿੱਛੇ ਨਹੀਂ ਹਟੇਗਾ।
    ਕਿਹੜੇ-ਕਿਹੜੇ ਪੰਥਕ ਆਗੂ ਤੇ ਪ੍ਰਤੀਨਿਧ ਹੋਏ ਸ਼ਾਮਿਲ :
    ਇਕੱਤਰਤਾ 'ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਲੁਧਿਆਣਾ, ਸੰਤ ਸੀਚੇਵਾਲ ਵਲੋਂ ਸੁਰਜੀਤ ਸਿੰਘ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਡਾ: ਦਲਜੀਤ ਸਿੰਘ ਚੀਮਾ, ਪ੍ਰੋ: ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਰਵਿੰਦਰ ਸਿੰਘ ਬ੍ਰਹਮਪੁਰਾ, ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬੀਬੀ ਜਗੀਰ ਕੌਰ, ਅਲਵਿੰਦਰਪਾਲ ਸਿੰਘ ਪੱਖੋਕੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਬੀਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ, ਸੁਰਜੀਤ ਸਿੰਘ ਗੁਰਦੁਆਰਾ ਸਿੰਘ ਸਭਾ ਗੋਹਲਵੜ, ਬਾਬਾ ਗੁਰਦੇਵ ਸਿੰਘ ਮੁਖੀ ਗੁਰਦੁਆਰਾ ਭਗਤਾਂ ਡੇਰਾ ਤਰਸਿੱਕਾ, ਰਿਪੂਦਮਨ ਸਿੰਘ ਯੂਨੀਵਰਸਿਟੀ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਅਮਰਬੀਰ ਸਿੰਘ ਢੋਟ ਤੇ ਜੁਗਰਾਜ ਸਿੰਘ ਫੈਡਰੇਸ਼ਨ ਆਗੂ, ਬੀਬੀ ਕਸ਼ਮੀਰ ਕੌਰ, ਬਾਬਾ ਸੁਰਜੀਤ ਸਿੰਘ ਮੋਗਾ, ਗਿਆਨੀ ਨਵਤੇਜ ਸਿੰਘ ਦਮਦਮੀ ਟਕਸਾਲ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਗੋਰਾ ਸਿੰਘ, ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲੇ, ਬਾਬਾ ਖੁੱਡੇ ਵਾਲਿਆਂ ਵਲੋਂ ਭਾਈ ਬਚਿੱਤਰ ਸਿੰਘ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਪਟਿਆਲਾ, ਇਕਬਾਲ ਸਿੰਘ ਤੁੰਗ, ਬਾਬਾ ਬੱਧਨੀ ਕਲਾਂ ਵਲੋਂ ਬਾਬਾ ਗੁਰਮੀਤ ਸਿੰਘ ਤੇ ਬਾਬਾ ਰਾਮ ਸਿੰਘ, ਬਾਬਾ ਅਨਹਦਰਾਜ ਸਿੰਘ ਲੁਧਿਆਣਾ, ਸੰਪ੍ਰਦਾਇ ਨਿਰਮਲ ਭੇਖ ਸੁਲਤਾਨਪੁਰ ਲੋਧੀ ਕੁਲਬੀਰ ਸਿੰਘ, ਜਿੰਦਰ ਸਿੰਘ ਔਜਲਾ ਕਪੂਰਥਲਾ, ਬੀਬੀ ਸੋਨੀਆ, ਖੁਸ਼ਹਾਲ ਸਿੰਘ ਚੰਡੀਗੜ੍ਹ, ਬਾਬਾ ਬਲਦੇਵ ਸਿੰਘ ਰੋਪੜ, ਬੀਬੀ ਮਨਦੀਪ ਕੌਰ ਬਰਨਾਲਾ, ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬੀਬੀ ਰਮਨਦੀਪ ਕੌਰ ਨੌਰੰਗ ਸਕਾਲਰ, ਭਾਈ ਅੰਮ੍ਰਿਤਪਾਲ ਸਿੰਘ, ਬਾਬਾ ਮਹਿੰਦਰਪਾਲ ਸਿੰਘ ਕਪੂਰਥਲਾ, ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ, ਬਾਬਾ ਮੇਜਰ ਸਿੰਘ ਕੋਟ ਖ਼ਾਲਸਾ, ਭੁਪਿੰਦਰ ਸਿੰਘ ਸ਼ੇਖੂਪੁਰਾ ਪਟਿਆਲਾ, ਲਖਵਿੰਦਰ ਸਿੰਘ ਤਰਨ ਤਾਰਨ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬੀਬੀ ਹਰਮੀਤ ਕੌਰ ਖ਼ਾਲਸਾ ਰਾਜਸਥਾਨ, ਬਾਬਾ ਪੰਜਾਬ ਸਿੰਘ ਮਿਸਲ ਤਰਨਾ ਦਲ, ਭਾਈ ਜੰਗ ਸਿੰਘ ਲੁਧਿਆਣਾ, ਬੀਬੀ ਜਸਵਿੰਦਰ ਕੌਰ ਸੋਹਲ, ਦਲਬੀਰ ਸਿੰਘ, ਰਾਣਾ ਕੰਵਰਪ੍ਰਤਾਪ ਸਿੰਘ ਜ਼ੀਰਾ, ਭਾਈ ਮਨਜੀਤ ਸਿੰਘ ਦਿੱਲੀ, ਬਾਬਾ ਖਡੂਰ ਸਾਹਿਬ ਵਾਲਿਆਂ ਵਲੋਂ ਭਾਈ ਗੁਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ ਮੋਗਾ, ਸਰਬਜੀਤ ਸਿੰਘ ਹੰਸਾਲੀ ਵਾਲੇ, ਬਾਬਾ ਤ੍ਰਿਲੋਕ ਸਿੰਘ ਖਿਆਲਾ ਵਾਲੇ, ਬਾਬਾ ਬਲਦੇਵ ਸਿੰਘ, ਭਾਈ ਬਲਜਿੰਦਰ ਸਿੰਘ ਪਰਵਾਨਾ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਭਗਤ ਮਿਲਖਾ ਸਿੰਘ ਫਿਰੋਜ਼ਪੁਰ, ਬਾਬਾ ਹਾਕਮ ਸਿੰਘ ਕਾਰ ਸੇਵਾ ਸਰਹਾਲੀ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਪਲਵਿੰਦਰ ਸਿੰਘ ਬਟਾਲਾ, ਭਾਈ ਅਮਨਪ੍ਰੀਤ ਸਿੰਘ ਤਰਨ ਤਾਰਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਹਰਚੰਦ ਸਿੰਘ ਮਾੜੀ ਕੰਬੋਕੇ, ਬਾਬਾ ਹਰਜਿੰਦਰ ਸਿੰਘ ਸੰਪ੍ਰਦਾਇ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਸਰਵਨ ਸਿੰਘ ਮਾਹਲ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਭਾਈ ਦਵਿੰਦਰ ਸਿੰਘ, ਸਟੱਡੀ ਸਰਕਲ ਵਲੋਂ ਡਾ: ਗੁਰਮੀਤ ਸਿੰਘ, ਜਗਦੀਸ਼ ਸਿੰਘ ਬਰਾੜ ਚੇਅਰਮੈਨ, ਗੁਰਦੁਆਰਾ ਰਾਮਪੁਰ ਖੇੜਾ ਵਾਲਿਆਂ ਵਲੋਂ ਸੁਖਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲੋਂ ਬਾਬਾ ਨੌਰੰਗ ਸਿੰਘ, ਡੇਰਾ ਹਰਖੋਵਾਲ ਵਲੋਂ ਬਾਬਾ ਅਮਰਜੀਤ ਸਿੰਘ, ਬਲਵੰਤ ਸਿੰਘ ਗੋਪਾਲਾ, ਡਾ: ਸਰਬਜੀਤ ਸਿੰਘ ਛੀਨਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਜਸਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਅਵਤਾਰ ਸਿੰਘ ਜੌਹਲ, ਬਾਬਾ ਹਰੀਪਾਲ ਸਿੰਘ ਪਾਂਡਵਾ, ਟਹਿਲ ਨਾਥ ਨੰਗਲ ਖੇੜਾ ਫਗਵਾੜਾ, ਬਾਬਾ ਜਗਜੀਤ ਸਿੰਘ ਲੋਪੋ ਵਲੋਂ ਹਰਨਾਮ ਸਿੰਘ, ਹਰਪਾਲ ਸਿੰਘ ਬਲੇਰ, ਬਾਬਾ ਅਵਤਾਰ ਸਿੰਘ ਧੱਤਲ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਗੁਰਿੰਦਰਪਾਲ ਸਿੰਘ ਗੋਰਾ, ਬਲਵਿੰਦਰ ਸਿੰਘ ਵੇਈਂਪੂਈਂ, ਜਰਨੈਲ ਸਿੰਘ ਡੋਗਰਾਂਵਾਲਾ, ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਨਵਤੇਜ ਸਿੰਘ ਕਾਉਣੀ, ਗੁਰਬਚਨ ਸਿੰਘ ਕਰਮੂਵਾਲਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਬੂਟਾ ਸਿੰਘ, ਕੌਰ ਸਿੰਘ ਫ਼ਾਜ਼ਿਲਕਾ, ਦਰਸ਼ਨ ਸਿੰਘ ਜਲਾਲਾਬਾਦ, ਗੁਰਨਾਮ ਸਿੰਘ ਜੱਸਲ, ਗੁਰਮੀਤ ਸਿੰਘ ਬੂਹ, ਸਰਵਣ ਸਿੰਘ ਕੁਲਾਰ, ਬੀਬੀ ਜੋਗਿੰਦਰ ਕੌਰ, ਅਮਰੀਕ ਸਿੰਘ ਸ਼ਾਹਪੁਰ, ਅਜਮੇਰ ਸਿੰਘ ਖੇੜਾ, ਅਜਾਇਬ ਸਿੰਘ ਅਭਿਆਸੀ, ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਟੇਕ ਸਿੰਘ ਧਨੌਲਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਚਰਨਜੀਤ ਸਿੰਘ ਕਾਲੇਵਾਲ, ਜਸਬੀਰ ਸਿੰਘ ਮੱਤੇਵਾਲ, ਬੀਬੀ ਬਲਵਿੰਦਰ ਕੌਰ, ਬੀਬੀ ਰਣਜੀਤ ਕੌਰ ਦਿੱਲੀ, ਰਤਨ ਸਿੰਘ ਜੱਫਰਵਾਲ, ਚਰਨਜੀਤ ਸਿੰਘ ਕਾਲੇਵਾਲ, ਗੁਰਲਾਲ ਸਿੰਘ ਫ਼ਤਹਿਗੜ੍ਹ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਤੇ ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।
    ਅਕਾਲੀ ਦਲ ਸੰਯੁਕਤ ਤੇ ਗਰਮ ਖ਼ਿਆਲੀ ਧਿਰਾਂ ਨਹੀਂ ਹੋਈਆਂ ਸ਼ਾਮਿਲ
    ਜ਼ਿਕਰਯੋਗ ਹੈ ਕਿ ਅੱਜ ਦੀ ਇਕੱਤਰਤਾ 'ਚ ਅਕਾਲੀ ਦਲ ਸੰਯੁਕਤ, ਦਲ ਖ਼ਾਲਸਾ, ਭਾਈ ਹਵਾਰਾ ਕਮੇਟੀ, ਪੰਥਕ ਅਕਾਲੀ ਲਹਿਰ ਆਦਿ ਜਥੇਬੰਦੀਆਂ ਦੇ ਸੀਨੀਅਰ ਆਗੂ ਜਾਂ ਪ੍ਰਤੀਨਿਧ ਸ਼ਾਮਿਲ ਨਹੀਂ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ 'ਚ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰ ਵੀ ਨਜ਼ਰ ਨਹੀਂ ਆਏ।

    ਅੰਮਿ੍ਤਸਰ - ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਦੇ ਭਾਰਤ ਵਿਚ ਕੌਮੀ ਘੱਟ ਗਿਣਤੀਆਂ ਵਜੋਂ ਦਰਜੇ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ | ਇਥੇ ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਵਿਚ ਇਹ ਆਇਆ ਕਿ 1947 ਤੋਂ ਜਿਹੜਾ ਸਿੱਖਾਂ ਨੂੰ ਭਾਰਤ ਦੇ ਅੰਦਰ ਕੌਮੀ ਘੱਟ ਗਿਣਤੀ ਦਾ ਦਰਜਾ ਮਿਲਿਆ ਹੈ, ਉਸ ਨੂੰ ਕਿਤੇ ਨਾ ਕਿਤੇ ਭਾਰਤ ਸਰਕਾਰ ਵਲੋਂ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ ਜਾਂ ਯਤਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਕਹਿਣਾ ਚਾਹੁੰਦੇ ਹਨ ਕਿ ਭਾਰਤ ਵਿਚ ਜੋ ਸਿੱਖ ਹਨ, ਉਹ ਘੱਟ ਗਿਣਤੀ ਹਨ ਤੇ ਸਿੱਖਾਂ ਨੂੰ ਕੌਮੀ ਘੱਟ ਗਿਣਤੀ ਦਾ ਦਰਜਾ ਮਿਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੂਰੇ ਭਾਰਤ ਦੇਸ਼ ਅੰਦਰ ਅੰਦਰ ਸਿੱਖਾਂ ਦਾ ਕੌਮੀ ਘੱਟ ਗਿਣਦੀ ਦਾ ਦਰਜਾ ਬਰਕਰਾਰ ਰਹਿਣਾ ਚਾਹੀਦਾ ਹੈ ਤੇ ਇਸ ਨੂੰ ਤੋੜਨ ਦਾ ਯਤਨ ਨਹੀਂ ਹੋਣਾ ਚਾਹੀਦਾ |

    ਨਵੀਂ ਦਿੱਲੀ - ਦੇਸ਼ 'ਚ ਧਾਰਮਿਕ ਮਾਮਲਿਆਂ ਨੂੰ ਲੈ ਕੇ ਛਿੜੇ ਵਿਵਾਦਾਂ ਦਾ ਘੇਰਾ ਲਗਾਤਾਰ ਵੱਧਦਾ ਜਾ ਰਿਹਾ ਹੈ | ਇਕ ਪਾਸੇ ਅਜਾਨ, ਹਨੂੰਮਾਨ ਚਾਲੀਸਾ ਅਤੇ ਲਾਊਡ ਸਪੀਕਰ ਸੰਬੰਧੀ ਮਸਲਿਆਂ ਕਾਰਨ ਦੇਸ਼ ਦੀ ਸਿਆਸਤ 'ਚ ਪਹਿਲਾਂ ਹੀ ਉਬਾਲ ਆਇਆ ਹੋਇਆ ਹੈ ਦੂਜੇ ਪਾਸੇ ਤਾਜ ਮਹੱਲ ਅਤੇ ਕੁਤੁਬ ਮੀਨਾਰ ਦਾ ਨਾਂਅ ਬਦਲਣ ਦੀ ਮੰਗ ਸਿਆਸਤ ਨੂੰ ਹੋਰ ਭਖਾ ਰਹੀ ਹੈ | ਇਸੇ ਦੇ ਮੱਦੇਨਜ਼ਰ ਕੁਤੁਬ ਮੀਨਾਰ ਦਾ ਨਾਂਅ ਬਦਲਣ ਦੀ ਮੰਗ ਨੂੰ ਲੈ ਕੇ ਕੁਝ ਹਿੰਦੂ ਸੰਗਠਨਾਂ ਵਲੋਂ ਕੁਤੁਬ ਮੀਨਾਰ ਦੇ ਨੇੜੇ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਕੁਤੁਬ ਮੀਨਾਰ ਦਾ ਨਾਂਅ ਬਦਲ ਕੇ 'ਵਿਸ਼ਨੂੰ ਸਤੰਬ' ਕੀਤਾ ਜਾਵੇ | ਪ੍ਰਦਰਸ਼ਨ ਕਰਨ ਵਾਲੇ ਹਿੰਦੂ ਸੰਗਠਨਾਂ ਵਲੋਂ ਉਥੇ ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ ਗਿਆ | ਉਨ੍ਹਾਂ ਦਾ ਦਾਅਵਾ ਹੈ ਕਿ ਕੁਤੁਬ ਮੀਨਾਰ ਦੀ ਉਸਾਰੀ ਹਿੰਦੂ ਅਤੇ ਜੈਨ ਮੰਦਿਰਾਂ ਨੂੰ ਢਾਹ ਕੇ ਕੀਤੀ ਗਈ ਸੀ | ਦਰਅਸਲ ਹਿੰਦੂ ਸੰਗਠਨਾਂ ਵਲੋਂ ਪਹਿਲਾਂ ਹੀ ਇੱਥੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਐਲਾਨ ਕੀਤਾ ਗਿਆ ਸੀ | ਇਸ ਤੋਂ ਬਾਅਦ ਇਥੇ ਪੁਲਿਸ ਦਾ ਭਾਰੀ ਬੰਦੋਬਸਤ ਕੀਤਾ ਗਿਆ | ਜਦੋਂ ਉਨ੍ਹਾਂ ਨੂੰ ਕੁਤੁਬ ਮੀਨਾਰ ਕੰਪਲੈਕਸ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ ਤਾਂ ਉਨ੍ਹਾਂ ਕੁਤੁਬ ਮੀਨਾਰ ਦੇ ਬਾਹਰ ਬੈਠ ਕੇ ਹਨੂੰਮਾਨ ਚਾਲੀਸਾ ਪੜਨਾ ਸ਼ੁਰੂ ਕਰ ਦਿੱਤਾ | ਇਸ ਮੌਕੇ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਵੀ ਲਿਆ ਹੈ | ਯੂਨਾਈਟਿਡ ਹਿੰਦੂ ਫਰੰਟ ਵਲੋਂ ਮੰਗ ਕੀਤੀ ਗਈ ਕਿ ਨਾਂਅ ਬਦਲਣ ਦੇ ਨਾਲ ਹੀ ਇੱਥੇ ਹਿੰਦੂਆਂ ਨੂੰ ਪੂਜਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ |

    ਲੰਡਨ - ਬਿ੍ਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਚੱਲਣ 'ਚ ਦਿੱਕਤ ਆਉਣ ਤੋਂ ਬਾਅਦ ਅੱਜ ਮੰਗਲਵਾਰ ਤੋਂ ਸ਼ੁਰੂ ਹੋਏ ਬਿ੍ਟਿਸ਼ ਸੰਸਦ ਦੇ ਸੈਸ਼ਨ ਦੇ ਰਵਾਇਤੀ ਉਦਘਾਟਨ 'ਚ ਮੌਜੂਦ ਨਹੀਂ ਹੋ ਸਕੀ | ਉਨ੍ਹਾਂ ਦੀ ਥਾਂ ਪਿ੍ੰਸ ਚਾਰਲਸ ਨੇ ਪਹਿਲੀ ਵਾਰ ਸੰਸਦ ਵਿਚ ਆਪਣੀ ਮਾਂ ਦਾ ਭਾਸ਼ਣ ਪੜਿ੍ਹ•ਆ ਅਤੇ ਅਗਲੇ ਸਾਲ ਲਈ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਬਕਿੰਘਮ ਪੈਲਿਸ ਅਨੁਸਾਰ 96 ਸਾਲਾ ਮਹਾਰਾਣੀ ਐਲਿਜ਼ਾਬੈਥ ਨੇ ਇਹ ਫੈਸਲਾ ਆਪਣੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ | ਪੈਲੇਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਹਾਰਾਣੀ ਦੀ ਬੇਨਤੀ 'ਤੇ ਸਬੰਧਤ ਅਧਿਕਾਰੀਆਂ ਨੇ ਪਿ੍ੰਸ ਆਫ ਵੇਲਜ਼ ਨੂੰ ਮਹਾਰਾਣੀ ਤਰਫੋਂ ਭਾਸ਼ਣ ਪੜ•੍ਹਨ ਲਈ ਸਹਿਮਤੀ ਦਿੱਤੀ | ਇਸ ਮੌਕੇ ਡਿਊਕ ਆਫ ਕੈਮਬਿ੍ਜ਼ ਪਿ੍ੰਸ ਵਿਲੀਅਮ ਅਤੇ ਕੈਮਿਲਾ ਪਾਰਕਰ ਵੀ ਮੌਜੂਦ ਹੋਏ | 1952 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਸਿਰਫ ਦੋ ਵਾਰ 1959 ਅਤੇ 1963 ਵਿਚ ਸੰਸਦ ਦੇ ਉਦਘਾਟਨੀ ਸੈਸ਼ਨ ਵਿਚ ਸ਼ਾਮਿਲ ਨਹੀਂ ਹੋ ਸਕੀ | ਉਸ ਸਮੇਂ ਉਹ ਪਿ੍ੰਸ ਐਂਡਰਿਊ ਅਤੇ ਪਿ੍ੰਸ ਐਡਵਰਡ ਦੇ ਜਨਮ ਨੂੰ ਲੈ ਕੇ ਗਰਭ-ਅਵਸਥਾ 'ਚ ਸੀ | ਪਿਛਲੇ 59 ਸਾਲਾਂ ਵਿਚ ਇਹ ਪਹਿਲੀ ਵਾਰ ਅਤੇ ਪੂਰੇ ਸ਼ਾਸ਼ਨ ਦੌਰਾਨ ਤੀਜੀ ਵਾਰ ਹੈ ਜਦੋਂ ਮਹਾਰਾਣੀ ਨੇ ਸੰਸਦ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਨਾ ਕੀਤਾ ਹੋਵੇ |

    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਥੇ ਸਰਕਾਰਾਂ ਨੂੰ ਆਖਿਆ ਕਿ ਉਹ ਆਪਣੀ ਸਥਾਪਤੀ ਵਾਸਤੇ ਭਾਈਚਾਰਿਆਂ ਵਿੱਚ ਫੁਟ ਪਾਉਣ ਤੋਂ ਸੰਕੋਚ ਕਰਨ। ਉਨ੍ਹਾਂ ਕਿਹਾ ਕਿ ਇਹ ਰਣਨੀਤੀ ਸਰਕਾਰਾਂ ਦੇ ਹੱਕ ਵਿੱਚ ਵੀ ਨਹੀਂ ਹੈ। ਪਟਿਆਲਾ ਵਿੱਚ ਵਾਪਰੀ ਹਿੰਸਕ ਘਟਨਾ ਅਤੇ ਇਸ ਤੋਂ ਬਾਅਦ ਇਸ ਮਾਮਲੇ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਖ਼ਿਲਾਫ਼ ਸੱਦੀ ਸਿੱਖ ਜਥੇਬੰਦੀਆਂ ਦੀ ਮੀਟਿੰਗ ਵਿੱਚ ਉਹ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿੱਚ ਮਤਾ ਪਾਸ ਕਰਕੇ ਦੋ ਫਿਰਕਿਆਂ ਨੂੰ ਆਪਸ ਵਿੱਚ ਲੜਾਉਣ ਦੀ ਸਾਜ਼ਿਸ਼ ਰਚਣ ਵਾਲਿਆਂ ਦਾ ਪਤਾ ਲਾਉਣ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ। ਇਸ ਚਿੰਤਨ ਮੀਟਿੰਗ ਵਿੱਚ ਲਗਪਗ 40 ਤੋਂ ਵੱਧ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਹਨ। ਮੀਟਿੰਗ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਬੋਧਨ ਕਰਦਿਆਂ ਸੁਝਾਅ ਤੇ ਖਦਸ਼ੇ ਜ਼ਾਹਰ ਕੀਤੇ। ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਉਹ ਇਕ ਸਾਂਝੀ ਕਮੇਟੀ ਬਣਾਉਣ, ਜੋ ਅਜਿਹੇ ਮਾਮਲਿਆਂ ਬਾਰੇ ਰਣਨੀਤੀ ਤੈਅ ਕਰੇ। ਤਿਆਰ ਕੀਤੀ ਰਣਨੀਤੀ ’ਤੇ ਅਕਾਲ ਤਖ਼ਤ ਵਿਖੇ ਮੁੜ ਵਿਚਾਰ ਕੀਤਾ ਜਾਵੇਗਾ ਤੇ ਮਗਰੋਂ ਇਸ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
    ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਕੌਮ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਗੁਲਾਮ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਪਿਛਲਾ ਉਦੇਸ਼ ਪੰਜਾਬ ਦੀ ਉਪਜਾਊ ਧਰਤੀ ’ਤੇ ਕਬਜ਼ਾ ਕਰਨਾ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਅਜਿਹੀਆਂ ਹੋਰ ਘਟਨਾਵਾਂ ਵੀ ਵਾਪਰ ਸਕਦੀਆਂ ਹਨ।
    ਇਸ ਮੌਕੇ ਛੇ ਮਤੇ ਵੀ ਪਾਸ ਕੀਤੇ ਗਏ। ਇਕ ਮਤੇ ਰਾਹੀਂ ਪਟਿਆਲਾ ਹਿੰਸਾ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਿੱਖ ਕੌਮ ਪ੍ਰਤੀ ਦਮਨਕਾਰੀ ਨੀਤੀ ਕਰਾਰ ਦਿੰਦਿਆਂ ਇਸ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤੀ ਤਹਿਤ ਸਿੱਖ ਕੌਮ ਨੂੰ ਵੰਗਾਰਨ ਵਾਲੇ ਸ਼ਿਵ ਸੈਨਾ ਆਗੂ ਖ਼ਿਲਾਫ਼ ਪਹਿਲਾਂ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਸੰਵਿਧਾਨਕ ਚਾਰਾਜੋਈ ਕਰ ਰਹੇ ਬਰਜਿੰਦਰ ਸਿੰਘ ਪਰਵਾਨਾ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ। ਇਕ ਮਤੇ ਰਾਹੀਂ ਖਾਲਿਸਤਾਨ ਦਾ ਰੌਲਾ ਪਾ ਕੇ ਵੋਟਾਂ ਬਣਾਉਣ ਵਾਲਿਆਂ ਖ਼ਿਲਾਫ਼ ਸਾਂਝੀ ਕਮੇਟੀ ਬਣਾ ਕੇ ਕਾਰਵਾਈ ਕਰਨ ਦਾ ਸੁਝਾਅ ਦਿੱਤਾ ਗਿਆ।

    ਫਰੈਂਕਫਰਟ - ਵਰਲਡ ਸਿੱਖ ਪਾਰਲੀਮੈਂਟ (ਯੂਰਪ) ਦੇ ਮੈਂਬਰਾਂ ਨੇ 'ਸਿੱਖ ਆਜ਼ਾਦੀ ਦਿਵਸ' ਦੇ ਐਲਾਨਨਾਮੇ ਦੀ 29 ਅਪ੍ਰੈਲ ਨੂੰ ਮਨਾਈ ਵਰ੍ਹੇਗੰਢ ਨੂੰ ਮਾਨਤਾ ਦੇਣ 'ਤੇ ਅਮਰੀਕਾ ਦੇ ਸੂਬੇ ਕਨੈਕਟੀਕਟ ਦੀ ਜਨਰਲ ਅਸੈਂਬਲੀ ਦਾ ਧੰਨਵਾਦ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਵੱਲੋਂ ਅਤੇ ਭਾਰਤ ਹਮਾਇਤੀ ਪਾਰਟੀਆਂ ਵੱਲੋਂ ਇਸ ਮਤੇ ਦਾ ਵਿਰੋਧ ਕਰਨ ਦੀ ਨਿਖੇਧੀ ਵੀ ਕੀਤੀ | ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਕਿ ਖਾਲਸਾ ਰਾਜ ਜਾਂ ਖਾਲਿਸਤਾਨ ਸਿੱਖਾਂ ਦਾ ਰਾਜਸੀ ਨਿਸ਼ਾਨਾ ਹੈ ਅਤੇ ਉਨ੍ਹਾਂ ਦਾ ਜਨਮ ਸਿੱਧ ਅਧਿਕਾਰ ਹੈ | ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਅਪ੍ਰੈਲ 1978 ਵਿਚ ਆਜ਼ਾਦੀ ਦੀ ਪ੍ਰਾਪਤੀ ਲਈ ਸ਼ੁਰੂ ਹੋਇਆ ਸੰਘਰਸ਼ ਅੱਜ ਤੱਕ ਜਾਰੀ ਹੈ ਅਤੇ ਖਾਲਿਸਤਾਨ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ | ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਦੇ ਹਮਲੇ ਤੋਂ ਬਾਅਦ ਸਰਬੱਤ ਖਾਲਸਾ ਵੱਲੋਂ ਬਣਾਈ ਪੰਥਕ ਕਮੇਟੀ ਨੇ ਅਪ੍ਰੈਲ 1986 ਨੂੰ ਖਾਲਿਸਤਾਨ ਪ੍ਰਤੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਸੀ ਤੇ ਇਸ ਦਿਨ ਨੂੰ ਪੂਰੀ ਦੁਨੀਆਂ ਵਿਚ ਆਜ਼ਾਦੀ ਪਸੰਦ ਸਿੱਖ ਧੂਮ ਧਾਮ ਨਾਲ ਮਨਾਉਂਦੇ ਹਨ ਅਤੇ ਖਾਲਿਸਤਾਨ ਦੀ ਪ੍ਰਾਪਤੀ ਦੇ ਆਪਣੇ ਪ੍ਰਣ ਨੂੰ ਦੁਹਰਾਉਂਦੇ ਹਨ | ਇਸ ਮੌਕੇ ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ ਹਾਲੈਂਡ, ਭਾਈ ਗੁਰਪਾਲ ਸਿੰਘ, ਭਾਈ ਕੁਲਦੀਪ ਸਿੰਘ ਬੈਲਜੀਅਮ, ਭਾਈ ਸਤਨਾਮ ਸਿੰਘ ਫਰਾਂਸ ਨੇ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਸਿੱਖ ਹਮੇਸ਼ਾਂ ਪੰਜਾਬ ਨੂੰ ਆਪਣੇ ਦਿਲ ਵਿਚ ਵਸਾ ਕੇ ਰੱਖਦੇ ਹਨ ਅਤੇ ਖਾਲਿਸਤਾਨ ਦੀ ਪ੍ਰਾਪਤੀ ਦੇ ਨਿਸ਼ਾਨੇ ਪ੍ਰਤੀ ਵਚਨਬੱਧ ਹਨ, ਉਨ੍ਹਾਂ ਨੇ ਵਿਦੇਸ਼ਾਂ ਵਿਚ ਵਸਦੇ ਸਮੂਹ ਆਜ਼ਾਦੀ ਪਸੰਦ ਸਿੱਖਾਂ ਨੂੰ ਬੇਨਤੀ ਕੀਤੀ ਕਿ ਉਹ ਅਮਰੀਕਾ ਦੇ ਸਿੱਖਾਂ ਵੱਲੋਂ ਕੀਤੀ ਪ੍ਰਾਪਤੀ ਨੂੰ ਵੱਧ ਚੜ੍ਹ ਕੇ ਪ੍ਰਚਾਰਨ |

    ਸਿਆਟਲ - ਅਮਰੀਕਾ ਦੇ ਕਨੈਕਟੀਕਟ ਸੂਬੇ ਨੇ ਉਸ ਵੇਲੇ ਸਿੱਖਾਂ ਦਾ ਮਾਣ ਹੋਰ ਵਧਾ ਦਿੱਤਾ ਜਦੋਂ ਹਾਊਸ ਨੇ ਸਰਕਾਰੀ ਤੌਰ 'ਤੇ ਐਸ.ਬੀ.133 ਦਸਤਾਰ ਬਿੱਲ ਪਾਸ ਕਰ ਦਿੱਤਾ | ਵਰਲਡ ਸਿੱਖ ਪਾਰਲੀਮੈਂਟ ਦੇ ਯਤਨਾਂ ਸਦਕਾ ਇਸ 'ਦਸਤਾਰ ਬਿੱਲ' ਨੂੰ ਲੈ ਕੇ ਹੋਈ ਵੋਟਿੰਗ ਵਿਚ 36 ਵਿਚੋਂ 35 ਵੋਟਾਂ ਬਿੱਲ ਦੇ ਹੱਕ ਵਿਚ ਪਈਆਂ | ਇਸ ਬਿੱਲ ਅਨੁਸਾਰ ਦਸਤਾਰ ਨੂੰ ਸਿੱਖਾਂ ਦੇ ਧਰਮ ਦਾ ਅੰਗ ਮੰਨਿਆ ਗਿਆ ਹੈ | ਹੁਣ ਕਨੇਟੀਕਟ ਸਟੇਟ ਵਿਚ ਕਿਤੇ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਕਰਨ ਸਮੇਂ ਦਸਤਾਰ ਅੜਿਕਾ ਨਹੀਂ ਬਣੇਗੀ ਤੇ ਸਿੱਖ ਬਿਨਾਂ ਰੁਕਾਵਟ ਦੇ ਹਰ ਖੇਤਰ ਵਿਚ ਆਪਣੀ ਦਸਤਾਰ ਦਾ ਮਾਣ ਵਧਾ ਸਕਦੇ ਹਨ | ਸੈਨੇਟ ਵਲੋਂ ਇਹ ਬਿੱਲ ਪਾਸ ਕਰਕੇ ਸਟੇਟ ਦੇ ਗਵਰਨਰ ਨੈਡ ਲਮੋਟ ਦੇ ਦਸਤਖ਼ਤ ਕਰਨ ਲਈ ਭੇਜ ਦਿੱਤਾ ਹੈ | ਵਰਲਡ ਸਿੱਖ ਪਾਰਲੀਮੈਂਟ ਦੀ ਸਮੁੱਚੀ ਟੀਮ ਇਸ ਬਿੱਲ ਦੇ ਪਾਸ ਹੋਣ 'ਤੇ ਦੁਨੀਆ ਭਰ ਦੇ ਸਿੱਖਾਂ ਨੂੰ ਵਧਾਈ ਦੱਤੀ ਹੈ | ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ ਸਮੇਤ ਅਮਰੀਕਾ ਦੇ ਬਹੁਤ ਸਾਰੇ ਨਾਮਵਰ ਸਿੱਖਾਂ ਨੇ ਵੀ ਇਸ ਬਿੱਲ ਦੇ ਪਾਸ ਹੋਣ 'ਤੇ ਖ਼ੁਸ਼ੀ ਪ੍ਰਗਟਾਈ ਹੈ | ਯਾਦ ਰਹੇ ਇਸੇ ਕਨੇਟੀਕਟ ਸਟੇਟ ਨੇ ਬੀਤੀ 29 ਅਪ੍ਰੈਲ ਨੂੰ ਖ਼ਾਲਿਸਤਾਨ ਐਲਾਨਾਮੇ ਨੂੰ ਵੀ ਮਾਨਤਾ ਦਿੱਤੀ ਸੀ, ਜਿਸ ਦਾ ਭਾਰਤ ਸਰਕਾਰ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ ਤੇ ਇਹ ਬਿੱਲ ਵਾਪਸ ਲੈਣ ਦੀ ਮੰਗ ਵੀ ਉੱਠੀ ਸੀ |

    ਅੰਮ੍ਰਿਤਸਰ - ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਸੰਘਰਸ਼ ਵਿੱਢਣ ਦੇ ਰੌਂਅ ਵਿੱਚ ਹੈ। ਇਸ ਸਬੰਧ ਵਿੱਚ ਵਿੱਢੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਸਿੱਖ ਪੰਥ ਦੀਆਂ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੀ ਇੱਕ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਹ ਖੁਲਾਸਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਇਕਜੁੱਟ ਹੋ ਕੇ ਸੰਘਰਸ਼ ਵਿੱਢਣ ਦੇ ਸੱਦੇ ਤਹਿਤ 11 ਮਈ ਨੂੰ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਜੀਦਾ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਹੈੱਡ ਗ੍ਰੰਥੀ ਨਾਲ ਵਿਚਾਰ ਕਰਕੇ ਰੋਜ਼ਾਨਾ ਇਕ ਜਥੇ ਤੋਂ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ ਭਵਿੱਖ ’ਚ ਇਸ ਦਾ ਵਿਸਥਾਰ ਹੋਵੇਗਾ। ਵਿਦਿਅਕ ਅਦਾਰਿਆਂ ਦੇ ਜਿਹੜੇ ਅਮਲੇ ਦੀਆਂ ਤਨਖ਼ਾਹਾਂ ਰੁਕੀਆਂ ਹੋਈਆਂ ਹਨ, ਉਨ੍ਹਾਂ ਬਾਰੇ ਸ੍ਰੀ ਧਾਮੀ ਨੇ ਕਿਹਾ ਕਿ ਦੋ ਹਫ਼ਤਿਆਂ ਵਿੱਚ ਉਨ੍ਹਾਂ ਦੇ ਪਿਛਲੇ ਬਕਾਏ ਦੀ ਅਦਾਇਗੀ ਕੀਤੀ ਜਾਵੇਗੀ।
    ਇੰਟਰਨੈੱਟ ’ਤੇ ਚਲ ਰਹੇ ਗੁਰਬਾਣੀ ਐਪਸ ਵਿੱਚ ਤਰੁੱਟੀਆਂ ਦੀ ਆਈ ਸ਼ਿਕਾਇਤ ਬਾਰੇ ਗੱਲ ਕਰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਇਸ ਦੀ ਸ਼ੁੱਧਤਾ ਜਾਂਚਣ ਲਈ ਇੱਕ ਸਬ-ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ, ਇੰਟਰਨੈੱਟ ਵਿਭਾਗ ਦੇ ਕਰਮਚਾਰੀ ਤੇ ਕਾਨੂੰਨੀ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ। ਇਹ ਕਮੇਟੀ ਵੱਖ-ਵੱਖ ਐਪਸ ’ਤੇ ਨਿਤਨੇਮ ਦੀਆਂ ਬਾਣੀਆਂ ਸਮੇਤ ਗੁਰਬਾਣੀ ਦੇ ਹੋਰ ਅੰਸ਼ਾਂ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰੇਗੀ, ਜਿਸ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।

    ਨਵੀਂ ਦਿੱਲੀ - ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਬੱਗਾ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮੁਹਾਲੀ ਪੁਲੀਸ ਨੇ ਬੱਗਾ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਸੀ। ਇਸ ਦੌਰਾਨ ਦਿੱਲੀ ਪੁਲੀਸ ਦੀ ਟੀਮ ਨੇ ਕੁਰੂਕਸ਼ੇਤਰ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਹਿਰਾਸਤ 'ਚ ਲਿਆ ਤੇ ਉਸ ਨੂੰ ਆਪਣੇ ਨਾਲ ਲੈ ਕੇ ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋ ਗਈ। ਹੁਣ ਇਸ ਮਾਮਲੇ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਭਾਜਪਾ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਤਜਿੰਦਰ ਪਾਲ ਸਿੰਘ ਬੱਗਾ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਸਮਾਜ ਨੂੰ ਧਰਮ ਅਤੇ ਜਾਤ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ।
    ਭਾਜਪਾ ਆਗੂ ਕਪਿਲ ਮਿਸ਼ਰਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲੀਸ ਦੇ 50 ਮੁਲਾਜ਼ਮਾਂ ਨੇ ਤਜਿੰਦਰ ਬੱਗਾ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਕਪਿਲ ਮਿਸ਼ਰਾ ਨੇ ਟਵੀਟ ਕੀਤਾ,'ਤਜਿੰਦਰ ਬੱਗਾ ਨੂੰ ਪੰਜਾਬ ਪੁਲੀਸ ਦੇ 50 ਮੁਲਾਜ਼ਮਾਂ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਚੁੱਕ ਕੇ ਲੈ ਗਏ। ਬੱਗਾ ਸੱਚਾ ਸਰਦਾਰ ਹੈ, ਉਸ ਨੂੰ ਅਜਿਹੀਆਂ ਹਰਕਤਾਂ ਨਾਲ ਡਰਾਇਆ ਜਾਂ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਸੱਚੇ ਸਰਦਾਰ ਤੋਂ ਏਨਾ ਡਰ ਕਿਉਂ?'
    ਦੂਜੇ ਪਾਸੇ ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਹੈ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਪੰਜਾਬ ਵਿੱਚ ਆਪਣੀ ਪਾਰਟੀ ਦੀ ਸੱਤਾ ਦੀ ਸਿਆਸੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਇਸ ਔਖੀ ਘੜੀ ਵਿੱਚ ਦਿੱਲੀ ਦਾ ਹਰ ਨਾਗਰਿਕ ਬੱਗਾ ਦੇ ਪਰਿਵਾਰ ਨਾਲ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਾਲਿਆਨ ਨੇ ਭਾਜਪਾ ਨੂੰ ਲੁਟੇਰਿਆਂ ਦੀ ਪਾਰਟੀ ਕਿਹਾ ਹੈ। ਉਨ੍ਹਾਂ ਕਿਹਾ ਕਿ ਬੱਗਾ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਬਾਲਿਆਨ ਨੇ ਦਾਅਵਾ ਕੀਤਾ ਕਿ ਬੱਗਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਸੀ। ਬੱਗਾ ਖ਼ਿਲਾਫ਼ ਇਹ ਮੁਕੱਦਮਾ ਆਮ ਆਦਮੀ ਪਾਰਟੀ ਦੇ ਆਗੂ ਡਾਕਟਰ ਸੰਨੀ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਪੁਲੀਸ ਸਿੰਘ ਬੱਗਾ ਦੀ ਭਾਲ ਵਿੱਚ ਸੀ। ਪੰਜਾਬ ਪੁਲੀਸ ਨੂੰ ਬੱਗਾ ਦੀ ਭਾਲ ਵਿੱਚ ਪਹਿਲਾਂ ਦਿੱਲੀ ਤੋਂ ਬੈਰੰਗ ਪਰਤਣਾ ਪਿਆ।

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com