ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਰੂਰੀ ਹੈ ਮਜ਼ਬੂਤ ਸਿਹਤ ਪ੍ਰਣਾਲੀ

  -ਡਾ: ਰਾਜੀਵ ਕੁਮਾਰ
  ਨੀਤੀ ਆਯੋਗ ਦੇ ਵਾਈਸ ਚੇਅਰਮੈਨ ਹਨ।
  -ਉਰਵਸ਼ੀ ਪ੍ਰਸਾਦ
  ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਕੋਰੋਨਾ ਵਾਇਰਸ (ਕੋਵਿਡ-19) ਨੂੰ ਹੁਣ ਅਧਿਕਾਰਤ ਤੌਰ 'ਤੇ ਮਹਾਂਮਾਰੀ ਐਲਾਨ ਦਿੱਤਾ ਹੈ। ਭਾਰਤ ਵਿਚ ਮੌਜੂਦਾ ਸਮੇਂ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਤਕਰੀਬਨ 110 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 17 ਵਿਦੇਸ਼ੀ ਹਨ। ਸਰਕਾਰ ਨੇ ਇਸ ਦਿਸ਼ਾ ਵਿਚ ਤੁਰੰਤ ਕਦਮ ਚੁੱਕਦੇ ਹੋਏ ਇਕ ਬਹੁਪੱਖੀ ਰਣਨੀਤੀ ਅਪਣਾਈ ਹੈ। ਇਸ ਰਣਨੀਤੀ ਵਿਚ ਆਪਸੀ ਤਾਲਮੇਲ ਨਾਲ ਠੋਸ ਕਦਮ ਚੁੱਕਣ ਲਈ ਵੱਖ-ਵੱਖ ਮੰਤਰਾਲਿਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨਾ, ਯਾਤਰਾ ਸਬੰਧੀ ਪਾਬੰਦੀਆਂ ਲਗਾਉਣਾ, ਵੱਡੀ ਗਿਣਤੀ ਵਿਚ ਵੀਜ਼ੇ ਮੁਲਤਵੀ ਕਰਨਾ, ਵੱਡੇ ਪੈਮਾਨੇ ਉਂਤੇ ਸਕਰੀਨਿੰਗ (ਜਾਂਚ) ਕਰਨਾ ਅਤੇ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦਾ ਪਤਾ ਲਗਾਉਣਾ ਅਤੇ ਆਮ ਜਨਤਾ ਨੂੰ ਲੋੜੀਂਦੀਆਂ ਜਾਣਕਾਰੀਆਂ ਦੇਣਾ ਸ਼ਾਮਿਲ ਹੈ।

  ਭਾਰਤ ਵਰਗੇ ਵਿਸ਼ਾਲ ਅਤੇ ਵਿਆਪਕ ਵਨ-ਸੁਵੰਨਤਾ ਵਾਲੇ ਦੇਸ਼ ਵਿਚ ਸਾਰੇ ਹਿੱਤਧਾਰਕਾਂ ਨੂੰ ਸ਼ਾਮਿਲ ਕਰਦਿਆਂ ਬੜੀ ਤੇਜ਼ੀ ਨਾਲ ਵੱਖ-ਵੱਖ ਲੋੜੀਂਦੇ ਕਦਮ ਚੁੱਕਣਾ ਯਕੀਨੀ ਤੌਰ 'ਤੇ ਕਾਫੀ ਸ਼ਲਾਘਾਯੋਗ ਹੈ। ਇਨ੍ਹਾਂ ਸਾਰੇ ਉਪਾਵਾਂ 'ਤੇ ਅਮਲ ਦੀ ਬਦੌਲਤ ਸਾਨੂੰ ਪੂਰਾ ਭਰੋਸਾ ਹੈ ਕਿ ਭਾਰਤ ਇਸ ਬਿਮਾਰੀ ਨੂੰ ਫੈਲਣੋਂ ਰੋਕਣ ਵਿਚ ਯਕੀਨੀ ਤੌਰ 'ਤੇ ਸਮਰੱਥ ਸਿੱਧ ਹੋਵੇਗਾ। ਇਸ ਤੋਂ ਇਲਾਵਾ, ਕਿਸੇ ਵੀ ਮਹਾਂਮਾਰੀ ਨੂੰ ਕਾਬੂ ਵਿਚ ਰੱਖਣ ਲਈ ਖੇਤਰੀ ਅਤੇ ਵਿਸ਼ਵ ਸਹਿਯੋਗ ਦੀ ਲੋੜ ਨੂੰ ਧਿਆਨ 'ਚ ਰੱਖਦਿਆਂ ਕੋਵਿਡ-19 ਨਾਲ ਨਜਿੱਠਣ ਲਈ ਇਕ ਮਜ਼ਬੂਤ ਸਾਂਝੀ ਰਣਨੀਤੀ ਤਿਆਰ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਆਪ ਪਹਿਲ ਕਰਦਿਆਂ ਸਾਰਕ ਦੇਸ਼ਾਂ ਨੂੰ ਇਕਜੁਟ ਕਰਨਾ ਯਕੀਨੀ ਤੌਰ 'ਤੇ ਪ੍ਰਸੰਸਾਯੋਗ ਹੈ।
  ਵਰਨਣਯੋਗ ਹੈ ਕਿ ਕੋਵਿਡ-19 ਨਾ ਤਾਂ ਪਹਿਲੀ ਮਹਾਂਮਾਰੀ ਹੈ ਤੇ ਨਾ ਹੀ ਇਹ ਯਕੀਨੀ ਤੌਰ 'ਤੇ ਅੰਤਿਮ ਮਹਾਂਮਾਰੀ ਹੋਵੇਗੀ। ਦਰਅਸਲ, ਤੇਜ਼ੀ ਨਾਲ ਵਿਸ਼ਵੀਕਰਨ ਹੋਣ ਦੇ ਨਾਲ-ਨਾਲ ਤੇਜ਼ ਸ਼ਹਿਰੀਕਰਨ ਦੇ ਰਾਹ 'ਤੇ ਵਧਦੀ ਹੋਈ ਦੁਨੀਆ ਵਿਚ ਇਸ ਤਰ੍ਹਾਂ ਦੀ ਮਹਾਂਮਾਰੀ ਦੇ ਪੂਰੀ ਦੁਨੀਆ ਵਿਚ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਨਿਰੰਤਰ ਵਧਦਾ ਹੀ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਇਕ ਅਜਿਹੀ ਮਜ਼ਬੂਤ ਜਨਤਕ ਸਿਹਤ ਪ੍ਰਣਾਲੀ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਜੋ ਬਿਮਾਰੀਆਂ ਦੀ ਰੋਕਥਾਮ ਕਰਨ ਅਤੇ ਚੰਗੀ ਸਿਹਤ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਵੱਡੇ ਪੈਮਾਨੇ 'ਤੇ ਕਿਸੇ ਬਿਮਾਰੀ ਦਾ ਪ੍ਰਕੋਪ ਵਧਣ ਦੀ ਸਥਿਤੀ ਵਿਚ ਲੋਕਾਂ ਦੀਆਂ ਮੌਤਾਂ ਨੂੰ ਕਾਫੀ ਹੱਦ ਤੱਕ ਸੀਮਤ ਰੱਖਣ ਲਈ ਬੜੀ ਤੇਜ਼ੀ ਨਾਲ ਠੋਸ ਕਦਮ ਚੁੱਕਣ ਵਿਚ ਸਮਰੱਥ ਸਿੱਧ ਹੋ ਸਕੇ।
  ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਸਰਕਾਰ ਨੇ ਵੱਖ-ਵੱਖ ਪ੍ਰੋਗਰਾਮਾਂ, ਜਿਵੇਂ ਕਿ ਮਿਸ਼ਨ ਇੰਦਰਧਨੁਸ਼ ਅਤੇ ਰਾਸ਼ਟਰੀ ਆਯੂਸ਼ ਮਿਸ਼ਨ ਨੂੰ ਲਾਗੂ ਕਰਨ ਦੇ ਜ਼ਰੀਏ ਜਨਤਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਇਸੇ ਤਰ੍ਹਾਂ ਕਈ ਪ੍ਰਮੁੱਖ ਯੋਜਨਾਵਾਂ ਜਿਵੇਂ ਕਿ ਪੋਸ਼ਣ ਮੁਹਿੰਮ ਅਤੇ ਸਵੱਛ ਭਾਰਤ ਮੁਹਿੰਮ ਦਾ ਵੀ ਲੋਕਾਂ ਦੀ ਸਿਹਤ ਉਂਤੇ ਚੰਗਾ ਅਸਰ ਪਿਆ ਹੈ ਕਿਉਂਕਿ ਇਨ੍ਹਾਂ ਨਾਲ ਬਿਮਾਰੀਆਂ ਦੀ ਰੋਕਥਾਮ ਕਰਨ ਅਤੇ ਬਿਮਾਰੀ ਰੋਕੂ ਸਮਰੱਥਾ ਵਧਾਉਣ ਵਿਚ ਕਾਫੀ ਮਦਦ ਮਿਲਦੀ ਹੈ।
  ਇਸ ਲਈ ਅਜਿਹੀ ਸਥਿਤੀ ਵਿਚ ਇਹ ਸਵਾਲ ਉਂਠਦਾ ਹੈ ਕਿ ਦੇਸ਼ ਭਰ ਵਿਚ ਇਕ ਮਜ਼ਬੂਤ ਅਤੇ ਢੁਕਵੀਂ ਜਨਤਕ ਸਿਹਤ ਪ੍ਰਣਾਲੀ ਬਣਾਉਣ ਲਈ ਸਾਨੂੰ ਹੁਣ ਹੋਰ ਕੀ ਕਰਨਾ ਚਾਹੀਦਾ ਹੈ?
  ਪਹਿਲਾ, ਸਾਨੂੰ ਜਨਤਕ ਸਿਹਤ ਉਂਤੇ ਖਰਚ ਵਧਾਉਣ ਦੀ ਲੋੜ ਹੈ। ਕੇਂਦਰ ਸਰਕਾਰ ਸਿਹਤ ਉਂਤੇ ਖਰਚ ਨੂੰ ਵਧਾ ਕੇ ਜੀ.ਡੀ.ਪੀ. (ਕੁੱਲ ਘਰੇਲੂ ਉਤਪਾਦ) ਦਾ ਘੱਟੋ-ਘੱਟ 2.5 ਫ਼ੀਸਦੀ ਕਰਨ ਕਰਨ ਲਈ ਵਚਨਬੱਧ ਹੈ, ਜਿਵੇਂ ਕਿ ਰਾਸ਼ਟਰੀ ਸਿਹਤ ਨੀਤੀ (ਐਨ.ਐਚ.ਪੀ.), 2017 ਵਿਚ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਰਾਜਾਂ ਨੂੰ ਵੀ ਸਿਹਤ ਉਂਤੇ ਖਰਚ ਨੂੰ ਵਧਾ ਕੇ ਸਾਲ 2020 ਤੱਕ ਆਪਣੇ ਬਜਟ ਦਾ 8 ਫ਼ੀਸਦੀ ਤੋਂ ਵੱਧ ਕਰਨ ਸਬੰਧੀ ਐਨ.ਐਚ.ਪੀ. ਟੀਚੇ ਦੀ ਪ੍ਰਾਪਤੀ ਲਈ ਅਹਿਮ ਭੂਮਿਕਾ ਨਿਭਾਉਣੀ ਹੈ। ਜਿਵੇਂ ਕਿ ਸਾਲ 2015-16 ਦੇ ਰਾਸ਼ਟਰੀ ਸਿਹਤ ਲੇਖਾ-ਜੋਖਾ ਦੇ ਡਾਟਾ ਤੋਂ ਪਤਾ ਲੱਗਾ ਹੈ ਕਿ ਭਾਰਤ ਵਿਚ ਸਿਹਤ ਉਂਤੇ ਹੁੰਦੇ ਕੁੱਲ ਸਰਕਾਰੀ ਖ਼ਰਚੇ ਵਿਚ ਕੇਂਦਰ ਸਰਕਾਰ ਦੀ ਹਿੱਸੇਦਾਰੀ 35.6 ਫ਼ੀਸਦੀ ਹੈ ਜਦ ਕਿ ਰਾਜ ਸਰਕਾਰਾਂ ਦੀ ਹਿੱਸੇਦਾਰੀ 64.4 ਫ਼ੀਸਦੀ ਹੈ। ਸਿਹਤ ਉਂਤੇ ਕੁੱਲ ਸਰਕਾਰੀ ਖ਼ਰਚ ਵਧਾਉਣ ਤੋਂ ਇਲਾਵਾ ਸਾਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਇਸ ਰਕਮ ਦਾ ਇਕ ਵੱਡਾ ਹਿੱਸਾ ਰੋਕਥਾਮ ਸਬੰਧੀ ਸਿਹਤ ਦੇਖਭਾਲ ਵਿਚ ਲਗਾਇਆ ਜਾਵੇ।
  ਇਸ ਤੋਂ ਇਲਾਵਾ ਰਾਜਾਂ ਵਿਚ ਇਕ ਜਨਤਕ ਸਿਹਤ ਕੈਡਰ ਬਣਾਉਣਾ ਵੀ ਜ਼ਰੂਰੀ ਹੈ, ਜਿਸ ਵਿਚ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਮਹਾਂਮਾਰੀ ਵਿਗਿਆਨ, ਜੈਵ ਅੰਕੜਾ ਵਿਗਿਆਨ, ਜਨ ਅੰਕੜੇ ਅਤੇ ਸਮਾਜਿਕ ਅਤੇ ਵਿਵਹਾਰ ਵਿਗਿਆਨ ਵਿਚ ਸਿੱਖਿਅਤ ਅਹੁਦੇਦਾਰਾਂ ਨੂੰ ਰੱਖਿਆ ਜਾਣਾ ਚਾਹੀਦਾ ਹੈ। ਏਨਾ ਹੀ ਨਹੀਂ ਜ਼ਰੂਰੀ ਹੁਨਰ ਰੱਖਣ ਵਾਲੇ ਮੌਜੂਦਾ ਮੁਲਾਜ਼ਮਾਂ ਨੂੰ ਸਿੱਖਿਅਤ ਕਰਕੇ ਹੀ ਇਸ ਤਰ੍ਹਾਂ ਦਾ ਕੈਡਰ ਬਣਾਇਆ ਜਾ ਸਕਦਾ ਹੈ। ਇਸ ਸਥਿਤੀ ਵਿਚ ਵਾਧੂ ਸਟਾਫ ਦੀ ਲੋੜ ਹੋਵੇਗੀ।
  ਅੰਤ ਵਿਚ ਕਿਸੇ ਵੀ ਬਿਮਾਰੀ ਉਂਤੇ ਤਿੱਖੀ ਨਜ਼ਰ ਰੱਖਣ ਅਤੇ ਤੇਜ਼ ਕਦਮ ਚੁੱਕਣ ਦੀ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਯਕੀਨੀ ਤੌਰ 'ਤੇ ਅਣਥੱਕ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਦੇ ਲਈ ਨੋਟੀਫਾਈ ਬਿਮਾਰੀਆਂ ਦੀ ਸੂਚੀ ਦਾ ਵਿਸਥਾਰ ਕਰਨ ਦੇ ਨਾਲ-ਨਾਲ ਨਿਯਮਤ ਨਿਗਰਾਨੀ ਪ੍ਰਣਾਲੀਆਂ ਦੇ ਇਕ ਹਿੱਸੇ ਵਜੋਂ ਬਿਮਾਰੀਆਂ ਬਾਰੇ ਜ਼ਰੂਰੀ ਸੂਚਨਾਵਾਂ ਦੇਣ ਲਈ ਨਿੱਜੀ ਖੇਤਰ ਦੇ ਸਿਹਤ ਕੇਂਦਰਾਂ ਨੂੰ ਏਕੀਕ੍ਰਿਤ ਕਰਨ ਲਈ ਠੋਸ ਕਦਮ ਚੁੱਕਣ ਦੀ ਵੀ ਲੋੜ ਹੈ। ਇਸ ਤੋਂ ਇਲਾਵਾ ਬਿਮਾਰੀਆਂ 'ਤੇ ਤਿੱਖੀ ਨਜ਼ਰ ਰੱਖਣ ਵਾਲੀਆਂ ਬੁਨਿਆਦੀ ਢਾਂਚੇ ਨਾ ਸਬੰਧਿਤ ਸਹੂਲਤਾਂ ਨੂੰ ਵੀ ਮਜ਼ਬੂਤ ਕਰਨ ਦੀ ਲੋੜ ਹੈ, ਜਿਨ੍ਹਾਂ ਵਿਚ ਬਿਮਾਰੀਆਂ ਦਾ ਪਤਾ ਲਗਾਉਣ ਲਈ ਨਮੂਨੇ, ਪਰਖ ਲਈ ਜ਼ਰੂਰੀ ਸਹੂਲਤਾਂ ਨਾਲ ਲੈਸ ਲੈਬਾਰਟਰੀਆਂ ਦਾ ਕਾਫੀ ਗਿਣਤੀ ਵਿਚ ਹੋਣਾ ਵੀ ਜ਼ਰੂਰੀ ਹੈ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com