ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ: ਇਕ ਸਦੀ ਦਾ ਸਫ਼ਰ

    - ਭਾਈ ਗੋਬਿੰਦ ਸਿੰਘ ਲੌਂਗੋਵਾਲ
    ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।
    ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਂਦ ਵਿਚ ਆਇਆਂ ਇਕ ਸਦੀ ਪੂਰੀ ਹੋ ਚੁੱਕੀ ਹੈ। ਇਸ ਦੀ ਸਥਾਪਨਾ 15 ਨਵੰਬਰ 1920 ਨੂੰ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਸੀ। ਵੱਡੀਆਂ ਕੁਰਬਾਨੀਆਂ ਇਸ ਦੀ ਸਥਾਪਨਾ ਪਿੱਛੇ ਸ਼ਕਤੀ ਸੋਮਾ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਅਤੇ ਜੁਗਤਿ ਦੀ ਰੌਸ਼ਨੀ ਵਿਚ ਗੁਰਮਤਿ ਸਿਧਾਂਤਾਂ ਦੀ ਬਹਾਲੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਬਰਕਰਾਰ ਰੱਖਣ ਵਾਸਤੇ ਖ਼ਾਲਸਾ ਪੰਥ ਨੇ ਆਪਣੀ ਇਸ ਨਿਰਾਲੀ ਪੰਥਕ ਜਥੇਬੰਦੀ ਦੀ ਸਥਾਪਨਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸੌ ਸਾਲਾਂ ਦੇ ਸਫ਼ਰ ਦੌਰਾਨ ਜਿਥੇ ਕਈ ਉਤਰਾਅ-ਚੜਾਅ ਦੇਖੇ ਹਨ, ਉਥੇ ਹੀ ਇਸ ਦੀਆਂ ਪ੍ਰਾਪਤੀਆਂ ਦੀ ਸੂਚੀ ਵੀ ਬਹੁਤ ਵੱਡੀ ਹੈ।

    ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਪ੍ਰੇਰਨਾ ਅਨੁਸਾਰ ਇਸ ਨੇ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੀ ਸੋਚ ਅਤੇ ਪੰਥਕ ਰਵਾਇਤਾਂ ਅਨੁਸਾਰ ਨਿਭਾਉਣ ਦੇ ਨਾਲ ਨਾਲ ਧਰਮ ਪ੍ਰਚਾਰ, ਸਿੱਖਿਆ, ਸਿਹਤ ਸੇਵਾਵਾਂ, ਸਮਾਜਿਕ ਤੇ ਲੋਕ ਭਲਾਈ ਦੇ ਕਾਰਜ ਵੀ ਬਾਖੂਬੀ ਨਿਭਾਏ ਹਨ ਅਤੇ ਲਗਾਤਾਰ ਨਿਭਾਉਂਦੀ ਰਹੇਗੀ।
    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਸੰਸਾਰ ਦੇ ਧਾਰਮਿਕ ਸੰਸਾਰ ਅੰਦਰ ਅਸਲੋਂ ਨਿਵੇਕਲਾ ਅਤੇ ਧਾਰਮਿਕ ਸਥਾਨਾਂ ਪ੍ਰਤੀ ਅਥਾਹ ਸ਼ਰਧਾ ਤੇ ਕੁਰਬਾਨੀਆਂ ਵਾਲਾ ਹੈ। ਅੰਗਰੇਜ਼ ਹਕੂਮਤ ਸਮੇਂ ਸਿੱਖ ਗੁਰਧਾਮਾਂ ਤੇ ਜਦੋਂ ਮਹੰਤਾਂ ਨੇ ਗੁਰੂ ਸਾਹਿਬਾਨ ਦੀ ਸੋਚ ਵਿਰੁੱਧ ਮਨਮਤੀ ਕਾਰਵਾਈਆਂ ਆਰੰਭ ਦਿੱਤੀਆਂ ਤਾਂ ਮਰਜੀਵੜੇ ਅਕਾਲੀ ਯੋਧਿਆਂ ਨੇ ਗੁਰਦੁਆਰਾ ਸਾਹਿਬਾਨ ਨੂੰ ਆਜ਼ਾਦ ਕਰਵਾਉਣ ਲਈ ਲਹਿਰ ਸਿਰਜੀ। ਇਸ ਲਹਿਰ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਈ ਪ੍ਰਣ ਕੀਤਾ। ਅਸਲ ਵਿਚ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਨਾਲ ਗਹਿਰੇ ਸਬੰਧਾਂ ਬਾਰੇ ਅੰਗਰੇਜ਼ ਜਾਣ ਗਏ ਸਨ। ਉਨ੍ਹਾਂ ਨੇ ਸਿੱਖੀ ਦੇ ਪ੍ਰੇਰਨਾ ਸਰੋਤ ਗੁਰਦੁਆਰਿਆਂ ਉੱਤੇ ਕਬਜ਼ਾ ਕਰਨ ਦੇ ਮੰਤਵ ਨਾਲ ਮਹੰਤਾਂ ਰਾਹੀਂ ਗੁਰਦੁਆਰਿਆਂ ਦਾ ਪ੍ਰਬੰਧ ਅਸਿੱਧੇ ਢੰਗ ਨਾਲ ਆਪਣੇ ਹੱਥਾਂ ਵਿਚ ਲੈ ਲਿਆ। ਇਨ੍ਹਾਂ ਦੁਰਾਚਾਰੀ ਮਹੰਤਾਂ ਨੇ ਗੁਰਦੁਆਰਾ ਸਾਹਿਬਾਨ ਦੇ ਚੜ੍ਹਾਵੇ ਦੀ ਮਾਇਆ ਨੂੰ ਆਪਣੇ ਐਸ਼ੋ-ਆਰਾਮ ਲਈ ਵਰਤਣਾ ਸ਼ੁਰੂ ਕਰ ਦਿੱਤਾ ਅਤੇ ਗੁਰਦੁਆਰਿਆਂ ਅੰਦਰੋਂ ਗੁਰੂ ਸਾਹਿਬਾਨ ਦੇ ਫਲਸਫੇ ਦੀ ਸਿੱਖ ਚੇਤਨਾ ਨੂੰ ਰੋਕਣ ਲਈ ਸਿੱਖੀ ਦੇ ਵਿਰੁੱਧ ਮਨਮਤੀ ਤੇ ਕਰਮਕਾਂਡੀ ਕਾਰਵਾਈਆਂ ਆਰੰਭ ਦਿੱਤੀਆਂ। ਮਹੰਤਾਂ ਦੇ ਇਸ ਕਿਰਦਾਰ ਅਤੇ ਚਾਲ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਸੀ ਕਰ ਸਕਦੀ। ਇਸ ਦੌਰਾਨ ਮਹੰਤਾਂ ਪਾਸੋਂ ਗੁਰੂ ਘਰਾਂ ਦਾ ਪ੍ਰਬੰਧ ਵਾਪਸ ਲੈਣ ਲਈ ਸਿੱਖਾਂ ਨੇ ਵੱਡੀ ਜਦੋ-ਜਹਿਦ ਕੀਤੀ ਪਰ ਮਹੰਤਾਂ ਨੂੰ ਸਰਕਾਰ ਦਾ ਥਾਪੜਾ ਪ੍ਰਾਪਤ ਸੀ।
    ਗੁਰਦੁਆਰਾ ਸਾਹਿਬਾਨ ਨੂੰ ਪੰਥਕ ਪ੍ਰਬੰਧਾਂ ਹੇਠ ਲੈਣ ਲਈ ਗੁਰਦੁਆਰਾ ਸੁਧਾਰ ਲਹਿਰ ਨੇ ਸਰਗਰਮ ਅੰਲੋਦਨ ਆਰੰਭ ਕੀਤਾ। ਸਿੱਖ ਪੰਥ ਨੇ 12 ਅਕਤੂਬਰ 1920 ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਮਹੰਤਾਂ ਕੋਲੋਂ ਛੁਡਵਾ ਲਿਆ, ਮਹੰਤਾਂ ਨੇ ਕਬਜ਼ਾ ਛੱਡ ਕੇ ਭੱਜਣ ਵਿਚ ਹੀ ਆਪਣੀ ਭਲਾਈ ਸਮਝੀ ਪਰ ਅੰਗਰੇਜ਼ ਸਰਕਾਰ ਨੇ ਗੁਰਦੁਆਰਿਆਂ ਉੱਤੇ ਸਰਕਾਰੀ ਦਖ਼ਲ ਬਣਾਈ ਰੱਖਣ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਕਮੇਟੀ ਬਣਾ ਦਿੱਤੀ। ਸਿੱਖ ਪੰਥ ਨੇ ਆਪਣੀ ਕੇਂਦਰੀ ਸੰਸਥਾ ਦੀ ਲੋੜ ਦੇ ਮੰਤਵ ਨਾਲ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕੱਤਰਤਾ ਦਾ ਫੈਸਲਾ ਕੀਤਾ। ਸਿੱਖਾਂ ਦੀ ਲਾਮਬੰਦੀ ਨੂੰ ਲੈ ਕੇ ਇਸ ਤੋਂ ਪਹਿਲਾਂ ਹੀ ਅੰਗਰੇਜ਼ ਸਰਕਾਰ ਨੇ ਸਿੱਖਾਂ ਵਿਚ ਫੁੱਟ ਪਾਉਣ ਅਤੇ ਆਪਣੇ ਵਫ਼ਾਦਾਰਾਂ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਸ਼ਾਮਲ ਕਰਨ ਦੇ ਮੰਤਵ ਨਾਲ 36 ਮੈਂਬਰਾਂ ਦੀ ਇਕ ਹੋਰ ਅਸਥਾਈ ਕਮੇਟੀ ਦੀ ਸਥਾਪਨਾ ਦਾ ਐਲਾਨ ਕਰ ਦਿੱਤਾ ਪਰ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਪੰਥ ਦੇ ਵੱਡੇ ਇਕੱਠ ਨੇ 175 ਮੈਂਬਰੀ ਪ੍ਰਤੀਨਿਧ ਕਮੇਟੀ ਦਾ ਗਠਨ ਕਰ ਲਿਆ। ਗੁਰਦੁਆਰਾ ਸਾਹਿਬਾਨ ਦੀ ਪੰਥਕ ਭਾਵਨਾ ਨਾਲ ਸੇਵਾ ਸੰਭਾਲ ਲਈ ਗਠਤ ਕੀਤੀ ਗਈ ਇਸ ਕਮੇਟੀ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਖਿਆ ਗਿਆ।
    ਇਸ ਦੇ ਹੋਂਦ ਵਿਚ ਆਉਣ ਨਾਲ ਸਿੱਖ ਸ਼ਕਤੀ ਸੰਗਠਤ ਹੋਈ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਨਾਲ ਸਿੱਖਾਂ ਦੀ ਸਿਆਸੀ ਸ਼ਕਤੀ ਦਾ ਮੁੱਢ ਬੱਝਾ। ਇਸ ਮਗਰੋਂ ਵੱਖ ਵੱਖ ਗੁਰਦੁਆਰਿਆਂ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲਿਆਉਣ ਲਈ ਸਿੱਖਾਂ ਦੇ ਲਗਾਏ ਮੋਰਚੇ ਲਾਸਾਨੀ ਇਤਿਹਾਸ ਹਨ ਜਿਸ ਨੇ ਗੁਰੂ ਘਰਾਂ ਦਾ ਪ੍ਰਬੰਧ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਲੈਣ ਵਿਚ ਸਫਲਤਾ ਹਾਸਲ ਕੀਤੀ। ਇਨ੍ਹਾਂ ਮੋਰਚਿਆਂ ਦੌਰਾਨ ਸਿੱਖਾਂ ਨੂੰ ਵੱਡੀਆਂ ਕੁਰਬਾਨੀਆਂ ਦੇਣੀਆਂ ਪਈਆਂ।
    ਸੰਨ 1925 ਵਿਚ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ-1925 ਰਾਹੀਂ ਸਿੱਖ ਪੰਥ ਦੀ ਇਸ ਪ੍ਰਤੀਨਿਧ ਸੰਸਥਾ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੋਈ। ਇਸ ਅਨੁਸਾਰ ਚੋਣ ਪ੍ਰਕਿਰਿਆ ਤਹਿਤ 170 ਮੈਂਬਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚੋਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ ਦੇਸ਼ ਭਰ ਵਿੱਚੋਂ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਬਿਨਾ ਚੋਣ ਤੋਂ ਕਮੇਟੀ ਦੇ ਮੈਂਬਰ ਹੁੰਦੇ ਹਨ। ਮੈਂਬਰਾਂ ਦੀ ਕੁਲ ਗਿਣਤੀ 191 ਹੁੰਦੀ ਹੈ। ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਹਰ ਸਾਲ ਨਵੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 15 ਮੈਂਬਰੀ ਅੰਤ੍ਰਿੰਗ ਕਮੇਟੀ ਚੁਣੀ ਜਾਂਦੀ ਹੈ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਸੰਗਤ ਦੁਆਰਾ ਚੁਣੇ ਹੋਏ ਨੁਮਾਇੰਦੇ ਕਰਦੇ ਹਨ।
    ਇਕ ਸਦੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹਿੱਤਾਂ ਦੀ ਹਮੇਸ਼ਾ ਤਰਜਮਾਨੀ ਕੀਤੀ ਹੈ। ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਲਈ ਆਵਾਜ਼ ਬੁਲੰਦ ਕਰਨਾ ਇਸ ਦੀ ਪਹਿਲ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਨੂੰ ਇਕਸਾਰ ਲਾਗੂ ਕਰਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਕਾਰਜ ਹੈ ਜਿਸ ਨੇ ਪੰਥਕ ਏਕਤਾ ਨੂੰ ਬਲ ਦਿੱਤਾ। ਸਿੱਖ ਪੰਥ ਦੀ ਇਹ ਉੱਚ ਦੁਮਾਲੜੀ ਧਾਰਮਿਕ ਸੰਸਥਾ ਪੰਥਕ ਸ਼ਕਤੀ ਦਾ ਅਧਾਰ ਹੈ। ਗੁਰੂ ਘਰਾਂ ਦੇ ਪੰਥਕ ਪ੍ਰਬੰਧ ਤੋਂ ਲੈ ਕੇ ਸਮਾਜ ਦੇ ਹਰ ਖੇਤਰ ਵਿਚ ਇਸ ਦੀ ਭੂਮਿਕਾ ਮੋਹਰੀ ਰਹੀ ਹੈ। ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਤੋਂ ਇਲਾਵਾ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 111 ਵਿਦਿਅਕ ਅਦਾਰੇ ਚਲਾ ਰਹੀ ਹੈ। 2 ਯੂਨੀਵਰਸਿਟੀਆਂ, ਮੈਡੀਕਲ ਤੇ ਇੰਜਨੀਅਰਿੰਗ ਕਾਲਜ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰ ਰਹੇ ਹਨ। 12 ਸਿੱਖ ਮਿਸ਼ਨ, 14 ਸਿੱਖ ਮਿਸ਼ਨਰੀ ਕਾਲਜ ਤੇ ਗੁਰਮਤਿ ਵਿਦਿਆਲੇ ਸਿੱਖਾਂ ਅੰਦਰ ਗੁਰਮਤਿ ਪ੍ਰਤੀ ਰੌਸ਼ਨੀ ਫੈਲਾਉਣ ਲਈ ਲਗਾਤਾਰ ਕਾਰਜਸ਼ੀਲ ਹਨ। ਗੁਰੂ ਸਾਹਿਬਾਨ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸਿਧਾਂਤ ਤੇ ਪਹਿਰਾ ਦਿੰਦਿਆਂ ਸਿੱਖ ਸੰਸਥਾ ਨੇ ਹਮੇਸ਼ਾ ਹੀ ਮਾਨਵ ਭਲਾਈ ਦੇ ਕਾਰਜਾਂ ਨੂੰ ਤਰਜੀਹ ਦਿੱਤੀ ਹੈ। ਇਸੇ ਤਹਿਤ ਹੀ ਕੁਦਰਤੀ ਆਫ਼ਤਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਮੇਂ ਨਿਭਾਈਆਂ ਗਈਆਂ ਸੇਵਾਵਾਂ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਾਲ ਨਾਲ ਗੈਰ ਸਿੱਖਾਂ ਦਾ ਧਿਆਨ ਵੀ ਆਪਣੇ ਵੱਲ ਖਿੱਚਿਆ ਹੈ। ਪ੍ਰਾਪਤੀਆਂ ਦੀ ਸੂਚੀ ਤਾਂ ਬੇਹੱਦ ਲੰਮੀ ਹੈ ਪਰ ਸੰਖੇਪ ਵਿਚ ਗੱਲ ਕੀਤੀ ਜਾਵੇ ਤਾਂ ਇਸ ਮਾਣਮੱਤੀ ਸਿੱਖ ਸੰਸਥਾ ਨੇ ਸਮਾਜ ਦੇ ਹਰ ਖੇਤਰ ਅੰਦਰ ਆਪਣੀ ਲੋਕ ਪੱਖੀ ਹੋਂਦ ਦਰਸਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਸ਼ੱਕ ਕਈ ਪੰਥ ਵਿਰੋਧੀ ਸ਼ਕਤੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਰਿਹਾ ਪਰ ਇਸ ਨੇ ਆਪਣੀ ਸਥਾਪਨਾ ਦੇ ਮੰਤਵ ਅਨੁਸਾਰ ਹਰ ਚੁਣੌਤੀ ਤੋਂ ਪਾਰ ਹੁੰਦਿਆਂ ਟੀਚਿਆਂ ਦੀ ਸੇਧ ਵਿਚ ਸਫ਼ਰ ਜਾਰੀ ਰੱਖਿਆ।
    ਇਸ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਹਰ ਗੁਰਸਿੱਖ ਦਾ ਫ਼ਰਜ਼ ਬਣਦਾ ਹੈ ਕਿ ਇਸ ਮਾਣਮੱਤੀ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਜਿਥੇ ਆਪ ਸਮਝੇ, ਉਥੇ ਹੀ ਹੋਰਨਾਂ ਤੱਕ ਪਹੁੰਚਾ ਕੇ ਆਪਣਾ ਫ਼ਰਜ਼ ਨਿਭਾਵੇ। ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਸਿੱਖਾਂ ਪਾਸ ਅਜਿਹੀ ਲੋਕਤੰਤਰੀ ਸੰਸਥਾ ਹੈ ਜੋ ਸੰਸਾਰ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕਿਧਰੇ ਨਜ਼ਰੀਂ ਨਹੀਂ ਪੈਂਦੀ। ਸਰਬੱਤ ਦੇ ਭਲੇ ਦੇ ਸੰਕਲਪ ਅਤੇ ਪੰਥਕ ਸਰੋਕਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੌ ਸਾਲ ਪਹਿਲਾਂ ਆਰੰਭ ਹੋਇਆ ਸਫ਼ਰ ਲਗਾਤਾਰ ਜਾਰੀ ਰਹੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com