ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ’ਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੀ ਜਾਂਚ ਹੁਣ ਅਕਾਲ ਤਖਤ ਦੇ ਜਥੇਦਾਰ ਵਲੋਂ ਕਰਾਈ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਅੱਜ ਇਸ ਸਬੰਧ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਭੇਜਿਆ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਉਹ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸੱਦੀ ਗਈ ਹੰਗਾਮੀ ਮੀਟਿੰਗ ਵਿਚ ਹਿੱਸਾ ਲੈਣ ਆਏ ਸਨ। ਦੱਸਣਯੋਗ ਹੈ ਕਿ ਬੀਤੇ ਦਿਨ ਇਹ ਮਾਮਲਾ ਉਸ ਵੇਲੇ ਉਭਰ ਕੇ ਸਾਹਮਣੇ ਆਇਆ ਸੀ ਜਦੋਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਉਚ ਪੱਧਰੀ ਜਾਂਚ ਕਰਾਉਣ ਦੀ ਅਪੀਲ ਕੀਤੀ ਸੀ। ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਲਈ ਬਣਾਈ ਕਮੇਟੀ ਦੇ ਮੈਂਬਰਾਂ ’ਤੇ ਇਤਰਾਜ਼ ਜਤਾਇਆ ਸੀ। ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕੀਤੇ ਫੈਸਲੇ…
    ਚੰਡੀਗੜ੍ਹ - ਪੰਜਾਬ 'ਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ 'ਚ ਅੱਜ ਤੋਂ ਹੋਰ ਸਖ਼ਤੀ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਹੋਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਕੀਤੀ ਹੈ। ਇਸ 'ਚ ਸਮਾਜਿਕ, ਜਨਤਕ ਤੇ ਪਰਿਵਾਰਕ ਸਮਾਗਮਾਂ 'ਤੇ ਹੋਰ ਪਾਬੰਦੀਆਂ ਲਾਈਆਂ ਜਾਣਗੀਆਂ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਮੁੰਬਈ ਜਾਂ ਦਿੱਲੀ ਨਹੀਂ ਬਣਨ ਦੇਵਾਂਗੇ।ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਾਉਣ ਤੋਂ ਰੋਕਣ ਲਈ ਸਖ਼ਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵੀ ਮੁੰਬਈ, ਦਿੱਲੀ ਜਾਂ ਤਾਮਿਨਾਡੂ ਦੇ ਰਾਹ ਤੇ ਵਧੇ। ਕੈਪਟਨ ਨੇ ਪੰਜਾਬ ਪ੍ਰਤੀ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ 'ਚ ਕੋਰੋਨਾ ਨਾਲ ਹਾਲਾਤ ਵਿਗੜਨ ਨਹੀਂ ਦਿਆਂਗੇ।ਕੈਪਟਨ ਨੇ ਕਿਹਾ ਕਿ ਹਫ਼ਤੇ ਦੇ ਆਖਰ ਵਾਲਾ ਲੌਕਡਾਊਨ ਪਹਿਲਾਂ ਹੀ ਲੱਗਾ ਹੋਇਆ ਹੈ। ਸਰਕਾਰ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੀ ਹੈ ਤੇ ਕੋਰੋਨਾ 'ਤੇ ਕਾਬੂ ਪਾਉਣ ਲਈ ਜੋ ਵੀ ਜ਼ਰੂਰੀ ਕਦਮ ਹੋਣਗੇ, ਉਹ…
    ਫਤਹਿਗੜ੍ਹ ਸਾਹਿਬ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਸਿੱਖਾਂ ਤੇ ਹੋ ਰਹੀਆਂ ਵਧੀਕੀਆਂ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਪੰਥਕ ਹਿਤੈਸ਼ੀਆਂ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਜਾਵੇ ਤਾਂ ਜੋ ਸਿੱਖਾਂ ਤੇ ਹੋ ਰਹੇ ਅੱਤਿਆਚਾਰ ਦਾ ਨਿਸ਼ਾਨਾ ਬਣ ਰਹੇ ਸਿੱਖਾਂ ਲਈ ਠੋਸ ਫ਼ੈਸਲੇ ਲਏ ਜਾਣ ।ਉਨ੍ਹਾਂ ਸੌਂਪੇ ਗਏ ਪੱਤਰ ਵਿੱਚ ਕਿਹਾ ਕਿ ਰੈਫਰੰਡਮ 2020 ਤੇ ਖਾਲਿਸਤਾਨ ਦੇ ਬਹਾਨੇ ਸਿੱਖ ਨੌਜਵਾਨਾਂ ਦੀ ਫੜੋਫੜੀ ਤੇ ਥਾਣਿਆਂ ਵਿਚ ਲਗਾਤਾਰ ਜਲੀਲ ਕਰਨ ਦੀਆਂ ਹੌਲਨਾਕ ਖਬਰਾਂ ਦਿਨੋ-ਦਿਨ ਵਧ ਰਹੀਆਂ ਹਨ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਅਜੇ ਵੀ ਖੂਨ ਤੇ ਜਬਰ ਜਾਰੀ ਹੈ ਤੇ ਚੁਣ-ਚੁਣ ਕੇ ਉਨਾਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਹੜੇ ਪੰਥਕ ਸਰਗਰਮੀਆਂ ਵਿਚ ਸ਼ਮੂਲੀਅਤ ਕਰਦੇ ਹਨ । ਉਨ੍ਹਾਂ ਕਿਹਾ ਕਿ ਇਹ ਗੱਲ ਲੁਕੀ-ਛਿਪੀ ਨਹੀ ਕਿ ਅਸਲ ਨਿਸ਼ਾਨਾ ਤਾਂ…
    ਚੰਡੀਗੜ੍ਹ - ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਇਸਤਰੀ ਅਤੇ ਬਾਲ ਭਲਾਈ ਮੰਤਰੀ ਅਰੁਣਾ ਚੌਧਰੀ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਸੀਬੀਆਈ ਦੇ ਸਹਾਰੇ ਬੇਅਦਬੀ ਮਾਮਲੇ ਵਿੱਚ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਕਾਂਗਰਸੀ ਵਜ਼ੀਰਾਂ ਨੇ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਪੰਜਾਬ ਪੁਲੀਸ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਹਰ ਹਾਲਤ ਵਿੱਚ ਸਿਰੇ ਲਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਕਚਹਿਰੀ ਵਿਚ ਇਹ ਸਿੱਧ ਹੋ ਚੁੱਕਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ ਵੀ ਦੋਸ਼ੀ ਹਨ। ਹੁਣ ਮਾਮਲਾ ਇਨ੍ਹਾਂ ਦੋਸ਼ਾਂ ਨੂੰ ਕਾਨੂੰਨ ਦੀ ਕਚਹਿਰੀ ਵਿਚ ਸਿੱਧ ਕਰਨ ਦਾ ਹੈ ਜਿਸ ਲਈ ਲੋਂੜੀਦੇ ਸਬੂਤ ਇਕੱਠੇ ਕਰਨ ਲਈ ਪੰਜਾਬ…
    ਲੰਡਨ - ਬਰਤਾਨੀਆ ਸਰਕਾਰ ਨਾਲ ਇਕ ਪਾਸੇ ਸਿੱਖਾਂ ਨਾਲ ਵੱਖਰੇ ਖ਼ਾਨੇ ਨੂੰ ਲੈ ਕੇ ਅਦਾਲਤੀ ਝਗੜਾ ਚੱਲ ਰਿਹਾ ਹੈ | ਪਰ ਇਸ ਮੌਕੇ ਸਰਕਾਰ ਵਲੋਂ 2021 ਦੀ ਜਨਗਣਨਾ ਲਈ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਓ. ਐਨ. ਐਸ. ਵਲੋਂ ਭਾਈਚਾਰਕ ਸਲਾਹਕਾਰਾਂ ਦੀਆਂ ਨੌਕਰੀਆਂ ਕੱਢੀਆਂ ਗਈਆਂ ਹਨ, ਜਿਸ 'ਚ ਅਰਬੀ, ਬੰਗਲਾਦੇਸ਼ੀ, ਅਫ਼ਰੀਕੀ, ਕੈਰੇਬੀਅਨ, ਚੀਨੀ, ਭਾਰਤੀ, ਨਿਪਾਲੀ, ਪਾਕਿਸਤਾਨੀ, ਸੋਮਾਲੀ ਭਾਈਚਾਰਿਆਂ ਨਾਲ ਕੰਮ ਕਰਨ ਵਾਲੇ ਲੋਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ, ਪਰ ਹੈਰਾਨੀ ਉਸ ਵੇਲੇ ਹੋਈ ਜਦੋਂ ਭਾਰਤੀ ਭਾਈਚਾਰੇ ਨਾਲ ਕੰਮ ਕਰਨ ਵਾਲੇ ਬਿਨੈਕਾਰਾਂ ਤੋਂ ਅੰਗਰੇਜ਼ੀ ਦੇ ਨਾਲ ਨਾਲ ਗੁਜਰਾਤੀ ਬੋਲਣ 'ਚ ਮੁਹਾਰਤ ਹੋਣ ਬਾਰੇ ਪੁੱਛਿਆ ਗਿਆ ਹੈ, ਜਦਕਿ ਪਾਕਿਸਤਾਨੀ ਭਾਈਚਾਰੇ ਨਾਲ ਕੰਮ ਕਰਨ ਵਾਲੇ ਉਮੀਦਵਾਰਾਂ ਤੋਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਤੇ ਉਰਦੂ ਬੋਲਣ 'ਚ ਮੁਹਾਰਤ ਹੋਣ ਬਾਰੇ ਪੁੱਛਿਆ ਗਿਆ ਹੈ | ਯੂ. ਕੇ. 'ਚ 2011 ਦੀ ਜਨਗਣਨਾ ਅਨੁਸਾਰ ਪੰਜਾਬੀ ਬੋਲੀ ਨੂੰ ਤੀਜਾ ਸਥਾਨ ਮਿਲਿਆ ਸੀ, ਜਦਕਿ ਇਸ ਤੋਂ ਪਹਿਲਾਂ ਯੂ. ਕੇ. 'ਚ ਪੰਜਾਬੀ ਬੋਲੀ ਅੰਗਰੇਜ਼ੀ ਤੋਂ ਬਾਅਦ ਦੂਜੀ ਭਾਸ਼ਾ ਸੀ,…
    ਅੰਮ੍ਰਿਤਸਰ - ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ 1300 ਕਿਲੋਮੀਟਰ ਪਿੱਛਾ ਕਰਨ ਪਿੱਛੋਂ ਸਿ਼ਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇੱਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਲਈ ਇੱਕ ਮੁਹਿੰਮ ਚਲਾਈ ਗਈ ਸੀ। ਜਿਸਦੇ ਬਾਅਦ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਮ ਦੀ ਵਰਤੋਂ ਕਰਕੇ ਕਿਸੇ ਹੋਰ ਵਿਅਕਤੀ ਦੁਆਰਾ ਵਾਇਸਓਵਰ ਕੀਤਾ ਗਿਆ ਹੈ।ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ ਦੋਵਾਂ ਵਿੱਚ ਭਾਰੀ ਅਲੋਚਨਾ ਹੋਣ ਤੋਂ ਬਾਅਦ ਜੰਡਿਆਲਾ ਪੁਲਿਸ,…
    ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ): - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਫਰਵਰੀ 2021 ਵਿੱਚ ਤਜਵੀਜ਼ ਆਮ ਚੋਣਾਂ ਲਈ ਦਿੱਲੀ ਸਰਕਾਰ ਵੱਲੋਂ ਮਤਦਾਤਾ ਸੂਚੀ ਬਣਾਉਣ ਦਾ ਕਾਰਜ ਸ਼ੁਰੂ ਕਰਨ ਦੇ ਨਾਲ ਹੀ ਸਿਆਸੀ ਸਰਗਰਮੀਆਂ ਵੱਧ ਗਈਆਂ ਹਨ। ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੀ ਨਵੀਂ ਬਣੀ ਧਾਰਮਿਕ ਪਾਰਟੀ ਜਾਗੋ-ਜਗ ਆਸਰਾ ਗੁਰੂ ਓਟ(ਜਥੇਦਾਰ ਸੰਤੋਖ ਸਿੰਘ) ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਸ਼ਨੀਵਾਰ ਸ਼ਾਮ ਨੂੰ ਆਪਾਤ ਬੈਠਕ ਸੱਦਦੇ ਹੋਏ ਚੋਣ ਕਾਰਜ ਸ਼ੁਰੂ ਕਰਨ ਲਈ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ। ਨਾਲ ਹੀ ਪਾਰਟੀ ਵੱਲੋਂ ਕਮੇਟੀ ਚੋਣਾਂ ਪੁਰੀ ਤਾਕਤ ਨਾਲ ਲੜਦੇ ਹੋਏ ਬਾਦਲਾਂ ਦਾ ਕਬਜ਼ਾ ਦਿੱਲੀ ਕਮੇਟੀ ਤੋਂ ਹਟਾਉਣ ਦਾ ਅਹਿਦ ਵੀ ਲਿਆ। ਜੀਕੇ ਨੇ ਕਿਹਾ ਕਿ ਇਹ ਚੋਣਾਂ ਪੰਥਕ ਬਨਾਮ ਗੈਰ ਪੰਥਕ ਦੇ ਏਜ਼ਂਡੇ ਉੱਤੇ ਲੜੀਆਂ ਜਾਣੀਆਂ ਤੈਅ ਹਨ। ਜਿਨ੍ਹਾਂ ਕਦਰਾਂ-ਕੀਮਤਾਂ ਨੂੰ ਲੈ ਕੇ ਅਕਾਲੀ ਦਲ ਦੀ ਸਥਾਪਨਾ ਹੋਈ ਸੀ, ਅੱਜ ਉਸ ਨੂੰ ਟੀਮ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਅਤੇ ਵਪਾਰਕ ਹਿਤਾਂ ਲਈ ਛੱਡ ਦਿੱਤਾ ਹੈਂ। ਅਜੋਕੇ ਅਕਾਲੀ ਦਲ…
    ਐਸ.ਏ.ਐਸ. ਨਗਰ (ਮੁਹਾਲੀ) - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ’ਚ ਸੁਣਵਾਈ ਹੋਈ। ਸੀਬੀਆਈ ਅਦਾਲਤ ਨੇ ਸ਼ਾਮ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਕਿ ਇਕ ਕੇਸ ਦੀ ਦੋ ਦੋ ਏਜੰਸੀਆਂ ਬਰਾਬਰ ਜਾਂਚ ਕਰ ਰਹੀਆਂ ਹਨ ਪਰ ਕਾਨੂੰਨ ਮੁਤਾਬਕ ਇਨ੍ਹਾਂ ਨੂੰ ਇਸ ਗੱਲ ਮਨਜ਼ੂਰੀ ਨਹੀਂ ਦੇਣੀ ਚਾਹੀਦੀ ਸੀ। ਫਿਲਹਾਲ ਅਦਾਲਤ ੇ ਪੰਜਾਬ ਪੁਲੀਸ ਦੀ ਸਿੱਟ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ ਲਗਾਈ ਹੈ। ਅਦਾਲਤ ਨੇ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਨੂੰ 18 ਜੁਲਾਈ ਤੱਕ ਆਪਣਾ ਪੱਖ ਰੱਖਣ ਦੀ ਹਦਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਇਸ ਦੌਰਾਨ ਕਿਸੇ ਧਿਰ ਨੇ ਆਪਣਾ ਲਿਖਤੀ ਪੱਖ ਨਹੀਂ ਰੱਖਿਆ ਤਾਂ ਬਾਅਦ ਵਿੱਚ ਦਾਇਰ ਜਵਾਬ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਅਦਾਲਤ ਇਹ ਮੰਨ ਲਵੇਗੀ ਕਿ ਸਬੰਧਤ ਧਿਰ ਦੀ ਜਵਾਬ ਦੇਣ ਵਿੱਚ ਕੋਈ ਰੁਚੀ ਨਹੀਂ ਹੈ।ਇਸ ਤੋਂ ਪਹਿਲਾਂ ਸੀਬੀਆਈ ਨੇ ਅੱਜ ਮੁਹਾਲੀ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਕਿਹਾ…
    ਐੱਸ.ਏ.ਐੱਸ. ਨਗਰ (ਮੁਹਾਲੀ) - ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਅਦਾਲਤ ਨੇ ਝਟਕਾ ਦਿੰਦਿਆਂ ਆਈਪੀਸੀ ਦੀ ਧਾਰਾ 302 ਵਿੱਚ ਪਹਿਲਾਂ ਮਿਲੀ ਜ਼ਮਾਨਤ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੈਣੀ ਖ਼ਿਲਾਫ਼ ਹਾਲੇ ਤੱਕ ਧਾਰਾ 302 ਦੇ ਜੁਰਮ ਦਾ ਵਾਧਾ ਵੀ ਨਹੀਂ ਕੀਤਾ ਗਿਆ ਸੀ ਪ੍ਰੰਤੂ ਪਹਿਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐੱਸ. ਰਾਏ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸੈਣੀ ਖ਼ਿਲਾਫ਼ ਕੇਸ ਦੀ ਸੁਣਵਾਈ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਸੈਸ਼ਨ ਜੱਜ ਨੇ ਪੀੜਤ ਪਰਿਵਾਰ ਅਤੇ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਹ ਕੇਸ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ…
    ਨਵੀਂ ਦਿੱਲੀ- ਭਾਰਤ ’ਚ ਇੱਕੋ ਦਿਨ ਕੋਵਿਡ-19 ਦੇ ਰਿਕਾਰਡ 26,506 ਕੇਸ ਆਉਣ ਨਾਲ ਮਰੀਜ਼ਾਂ ਦੀ ਗਿਣਤੀ 8 ਲੱਖ ਦੇ ਨੇੜੇ ਪੁਹੰਚ ਗਈ ਹੈ ਅਤੇ ਦੇਸ਼ ’ਚ ਕੁੱਲ ਕੇਸਾਂ ਦੀ ਗਿਣਤੀ 7,93,802 ਹੋ ਗਈ। ਜਦਕਿ 475 ਨਵੀਆਂ ਮੌਤਾਂ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 21,604 ਹੋ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ 4,95,512 ਮਰੀਜ਼ ਇਸ ਲਾਗ ਤੋਂ ਉੱਭਰ ਚੁੱਕੇ ਹਨ ਅਤੇ ਦੇਸ਼ ਵਿੱਚ 2,76,685 ਸਰਗਰਮ ਕੇਸ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 62.42 ਫ਼ੀਸਦੀ ਮਰੀਜ਼ ਠੀਕ ਹੋਏ ਹਨ। ਕੁੱਲ ਕੇਸਾਂ ਵਿੱਚ ਵਿਦੇਸ਼ੀ ਵੀ ਸ਼ਾਮਲ ਹਨ। ਇਸੇ ਦੌਰਾਨ ਸਿਹਤ ਮੰਤਰਾਲੇ ਨੇ ਦੱਸਿਆ ਕਿ ਕਰੋਨਾ ਲਾਗ ਕਾਰਨ ਪਾਬੰਦੀਆਂ ਤੇ ਤਾਲਾਬੰਦੀ ਦੌਰਾਨ ਵੀ ਕੇਂਦਰ ਸਰਕਾਰ ਦੀ ਅਯੂਸ਼ਮਾਨ ਭਾਰਤ ਸਕੀਮ ਤਹਿਤ ਸਥਾਪਤ 41 ਹਜ਼ਾਰ ਹੈੱਲਥ ਐਂਡ ਵੈੱਲਨੈੱਸ ਸੈਂਟਰਾਂ (ਐੱਚ.ਡਬਲਯੂ.ਸੀ.) ’ਤੇ 1 ਫਰਵਰੀ ਤੋਂ ਹੁਣ ਤੱਕ 8.8 ਕਰੋੜ ਮਰੀਜ਼ਾਂ ਨੇ ਪਹੁੰਚ ਕੀਤੀ ਜਿਸ ਵਿੱਚ ਗੰਭੀਰ ਬਿਮਾਰੀਆਂ ਨਾਲ ਸਬੰਧਤ ਮਰੀਜ਼ ਵੀ ਸ਼ਾਮਲ ਹਨ। ਇਹ ਪਿਛਲੇ 21 ਮਹੀਨਿਆਂ 14 ਅਪਰੈਲ…
    Page 1 of 168

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com