ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਇਤਿਹਾਸਕ ਬਿੱਲਾਂ ਵਿਚ ਹੋਰ ਉਪਬੰਧਾਂ ਤੋਂ ਇਲਾਵਾ ਖੇਤੀਬਾੜੀ ਕਰਾਰ ਤਹਿਤ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ 'ਤੇ ਝੋਨਾ ਜਾਂ ਕਣਕ ਦੀ ਖਰੀਦ ਕਰਨ 'ਤੇ ਘੱਟੋ-ਘੱਟ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨੇ, ਕਿਸਾਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਛੋਟ ਅਤੇ ਖੇਤੀ ਉਤਪਾਦਾਂ ਦੀ ਜਮ੍ਹਖੋਰੀ ਅਤੇ ਕਾਲਾ-ਬਾਜ਼ਾਰੀ ਤੋਂ ਛੁਟਕਾਰਾ ਪਾਉਣ ਦੀ ਵਿਵਸਥਾ ਸ਼ਾਮਲ ਕੀਤੀ ਗਈ ਹੈ।ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾਵਾਂ (ਵਿਸ਼ੇਸ਼ ਉਪਬੰਧ ਅਤੇ ਪੰਜਾਬ ਸੋਧ) ਬਿੱਲ, 2020 ਵਿੱਚ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਲੀ ਕੀਮਤ 'ਤੇ ਉਪਜ ਵੇਚਣ/ਖਰੀਦਣ 'ਤੇ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਚਾਰ ਬਿੱਲਾਂ ਵਿਚੋਂ ਇਕ ਬਿੱਲ ਤਹਿਤ ਐੱਮਐੱਸਪੀ ਤੋਂ ਘੱਟ ਕੀਮਤ 'ਤੇ ਉਪਜ ਦੀ ਵਿਕਰੀ/ਖਰੀਦ ਨਹੀਂ…
    ਅੰਮ੍ਰਿਤਸਰ - 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵਿਖੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਧਰਮ ਪ੍ਰਚਾਰ ਕਮੇਟੀ ਦੇ ਮਤੇ ’ਤੇ ਅਕਾਲ ਤਖਤ ਵਲੋਂ ਕੋਈ ਕਾਰਵਾਈ ਨਾ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ (ਅਕਾਲੀ ਦਲ ਡੈਮੋਕਰੈਟਿਕ), ਬੀਬੀ ਕਿਰਨਜੋਤ ਕੌਰ, ਹਰਬੰਸ ਸਿੰਘ ਮੰਝਪੁਰ, ਮਹਿੰਦਰ ਸਿੰਘ ਹੁਸੈਨਪੁਰ ਅਤੇ ਅਮਰੀਕ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਦਿੱਤਾ ਗਿਆ। ਇਸ ਪੱਤਰ ਵਿਚ ਉਨ੍ਹਾਂ ਆਖਿਆ ਕਿ ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਧਾਰਮਿਕ ਮਰਿਆਦਾ ਨਾਲ ਸਬੰਧਿਤ ਨਹੀਂ ਹੈ ਅਤੇ ਇਹ ਪ੍ਰਬੰਧਕੀ ਮਾਮਲਾ ਹੈ, ਜਿਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਖੁਦ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਧਰਮ ਪ੍ਰਚਾਰ ਕਮੇਟੀ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਇਹ ਮਾਮਲਾ ਅਕਾਲ ਤਖਤ ’ਤੇ ਭੇਜਿਆ ਗਿਆ ਹੈ। ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸੇ ਤਰ੍ਹਾਂ ਦੋਸ਼ੀਆਂ ਨੂੰ ਤਨਖਾਹ…
    ਚੰਡੀਗੜ੍ਹ - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਨਾ ਮਿਲਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਵਿੱਚ ਦਿੱਤਾ ਧਰਨਾ।ਇਸ ਦੌਰਾਨ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਹੀ ਰਾਤ ਕੱਟੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਬਿੱਲ ਦੀਆਂ ਕਾਪੀਆਂ ਨਹੀਂ ਦੇਵੇਗੀ ਤਾਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
    ਨਵੀਂ ਦਿੱਲੀ - ਤਿਊਹਾਰਾਂ ਦਾ ਸੀਜ਼ਨ ਸ਼ੁਰੂ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਸਮਾਂ ਲਾਪ੍ਰਵਾਹ ਹੋਣ ਦਾ ਨਹੀਂ ਹੈ ਕਿਉਂਕਿ ਵਾਇਰਸ ਹਾਲੇ ਵੀ ਆਸ-ਪਾਸ ਹੀ ਹੈ ਅਤੇ ਛੋਟੀ ਜਿਹੀ ਲਾਪ੍ਰਵਾਹੀ ਤਿਊਹਾਰਾਂ ਦਾ ਮਜ਼ਾ ਕਿਰਕਿਰਾ ਕਰ ਸਕਦੀ ਹੈ। ਕੋਵਿਡ-19 ਮਹਾਮਾਰੀ ਫੈਲਣ ਤੋਂ ਲੈ ਕੇ ਹੁਣ ਤੱਕ ਰਾਸ਼ਟਰ ਨੂੰ ਕੀਤੇ ਸੱਤਵੇਂ ਸੰਬੋਧਨ ਵਿੱਚ ਮੋਦੀ ਨੇ ਅਮਰੀਕਾ ਅਤੇ ਕਈ ਯੂਰੋਪੀਅਨ ਮੁਲਕਾਂ ਦੀ ਊਦਾਹਰਣ ਦਿੱਤੀ ਕਿ ਕਿਵੇਂ ਕੇਸਾਂ ਦੀ ਗਿਣਤੀ ਘਟਣ ਮਗਰੋਂ ਅਚਾਨਕ ਅਤੇ ਚਿੰਤਾਜਨਕ ਢੰਗ ਨਾਲ ਕੇਸਾਂ ਵਿੱਚ ਮੁੜ ਵਾਧਾ ਹੋਇਆ ਹੈ। ਊਨ੍ਹਾਂ ਨਾਗਰਿਕਾਂ ਨੂੰ ਇਲਾਜ ਜਾਂ ਵੈਕਸੀਨ ਆਊਣ ਤੱਕ ਕਿਸੇ ਤਰ੍ਹਾਂ ਦੀ ਢਿੱਲ ਵਰਤਣ ਵਿਰੁਧ ਚੌਕਸ ਕੀਤਾ। ਊਨ੍ਹਾਂ ਕਿਹਾ ਕਿ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਕਿ ਕਿਵੇਂ ਲੋਕਾਂ ਨੇ ਮਾਸਕ ਪਹਿਨਣ ਸਬੰਧੀ ਇਹਤਿਆਤ ਵਰਤਣੀ ਬੰਦ ਕਰ ਦਿੱਤੀ ਹੈ ਅਤੇ ਲਾਪ੍ਰਵਾਹੀ ਵਧ ਗਈ ਹੈ। ਊਨ੍ਹਾਂ ਕਿਹਾ ਕਿ ਆਪਣੇ-ਆਪ ਨੂੰ, ਆਪਣੇ ਪਰਿਵਾਰਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ…
    ਇਸਲਾਮਾਬਾਦ - ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਜਨਮ ਦਿਵਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਗੁਰੂ ਨਾਨਕ ਗੁਰਪੁਰਬ ਵਜੋਂ ਜਾਣੇ ਜਾਂਦੇ ਤਿੰਨ ਰੋਜ਼ਾ ਸਮਾਗਮ 27 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਣਗੇ।ਹਰ ਸਾਲ, ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਸਮਾਗਮ ਲਈ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਇਕੱਤਰ ਹੁੰਦੇ ਹਨ। ਹਾਲਾਂਕਿ, ਕੋਵਿਡ -19 ਮਹਾਂਮਾਰੀ ਕਾਰਨ ਇਸ ਸਾਲ ਤਿਉਹਾਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਕ ਰਿਪੋਰਟ ਅਨੁਸਾਰ ਭਾਰਤੀ ਸ਼ਰਧਾਲੂਆਂ ਨੂੰ ਕੋਵਿਡ-19 ਦੀ ਨੈਗੇਟਿਵ ਰਿਪੋਰਟ ਪੇਸ਼ ਕਰਨ ’ਤੇ ਮੁਲਕ ਵਿੱਚ ਦਾਖਲ ਹੋਣ ਲਈ ਪੰਜ ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ। ਇਹ ਵੀਜ਼ਾ 2 ਦਸੰਬਰ ਨੂੰ ਖ਼ਤਮ ਹੋ ਜਾਵੇਗਾ।ਵਕਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼ੋਮਣੀ ਕਮੇਟੀ(ਭਾਰਤ)ਸਮੇਤ…
    ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਲ੍ਹ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੈਸ਼ਨ ਦੌਰਾਨ ਅਕਾਲੀ ਦਲ ਤੇ ਆਪ ਵੱਲੋਂ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਸੋਮਵਾਰ ਨੂੰ ਟਰੈਕਟਰ ’ਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੁਲੀਸ ਨੇ ਸੈਕਟਰ 2 ਵਿੱਚ ਰੋਕ ਲਿਆ ਸੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿਲੋਂ ਵੀ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਟਰੈਕਟਰਾਂ ’ਤੇ ਰਵਾਨਾ ਹੋਏ। ਮਜੀਠੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਜਾਣ ਲਈ ਟਰੈਕਟਰਾਂ ਦੀ ਚੋਣ ਕੀਤੀ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਨਾਂ ਸ਼ਾਮਲ ਕਰਨ ਲਈ ਸਦਨ ਵਿੱਚ ਮਤਾ ਪੇਸ਼ ਕੀਤਾ। ਇਸ…
    ਐਸ.ਏ.ਐਸ. ਨਗਰ (ਮੁਹਾਲੀ) - ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ’ਚ ਲਾਪਤਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ ਐੱਸਐੱਚਓ ਕੇ.ਆਈ.ਪੀ. ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਪੀੜਤ ਪਰਿਵਾਰ ਸ਼ੁਰੂ ਤੋਂ ਹੀ ਮੰਗ ਕਰਦਾ ਆ ਰਿਹਾ ਸੀ ਕਿ ਜਿਸ ਥਾਣੇ ਵਿੱਚ ਮੁਲਤਾਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਢਾਹਿਆ ਗਿਆ, ਉਥੋਂ ਦੇ ਤਤਕਾਲੀ ਐੱਸਐੱਚਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉੱਧਰ, ਉਕਤ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਕੇਸ ਤਹਿਤ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੇ ਮਾਮਲੇ ਦੀ ਸੁਣਵਾਈ ਅੱਗੇ ਟਲ ਗਈ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਜਦੋਂ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ…
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਨਾਂਦੇੜ ਗੁਰਦੁਆਰਾ ਪ੍ਰਬੰਧਨ ਬੋਰਡ ਵੱਲੋਂ ਕੋਵਿਡ-19 ਮਹਾਮਾਰੀ ਦਰਮਿਆਨ ਦਸਹਿਰੇ ਮੌਕੇ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਮੰਗਦੀ ਪਟੀਸ਼ਨ ’ਤੇ ਮਹਾਰਾਸ਼ਟਰ ਰਾਜ ਆਫ਼ਤ ਪ੍ਰਬੰਧਨ ਅਥਾਰਿਟੀ (ਐੱਸਡੀਐੱਮਏ) ਨੂੰ ਜ਼ਮੀਨੀ ਹਕੀਕਤਾਂ ਦੇ ਆਧਾਰ ’ਤੇ ਫੈਸਲਾ ਲੈਣ ਲਈ ਆਖਿਆ ਹੈ। ਜਸਟਿਸ ਐੱਲ.ਨਾਗੇਸ਼ਵਰ ਰਾਓ ਦੀ ਅਗਵਾਈ ਵਾਲੇ ਬੈਂਚ ਨੇ ਦਸਹਿਰੇ ਦੀਆਂ ਛੁੱਟੀਆਂ ਦੌਰਾਨ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਫੈਸਲਾ ਜ਼ਮੀਨੀ ਹਕੀਕਤਾਂ ਦੇ ਆਧਾਰ ’ਤੇ ਲੈਣਾ ਹੋਵੇਗਾ। ਜਸਟਿਸ ਹੇਮੰਤ ਗੁਪਤਾ ਤੇ ਅਜੈ ਰਸਤੋਗੀ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਗੁਰਦੁਆਰਾ ਪ੍ਰਬੰਧਨ ਨੂੰ ਭਲਕੇ ਮੰਗਲਵਾਰ ਤਕ ਐੱਸਡੀਐਮਏ ਕੋਲ ਆਪਣਾ ਪੱਖ ਰੱਖਣ ਲਈ ਕਿਹਾ ਹੈ। ਊਂਜ ਸਿਖਰਲੀ ਅਦਾਲਤ ਨੇ ਸਾਫ਼ ਕਰ ਦਿੱਤਾ ਕਿ ਜੇਕਰ ਗੁਰਦੁਆਰਾ ਪ੍ਰਬੰਧਨ ਬੋਰਡ ਨੂੰ ਐੱਸਡੀਐੱਮਏ ਦਾ ਫੈਸਲਾ ਤਸੱਲੀਬਖ਼ਸ਼ ਨਹੀਂ ਲਗਦਾ ਤਾਂ ਉਹ ਬੰਬੇ ਹਾਈ ਕੋਰਟ ਦਾ ਰੁਖ਼ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਉਪਰੋਕਤ ਟਿੱਪਣੀਆਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ’ ਵੱਲੋਂ ਦਾਇਰ ਉਸ ਪਟੀਸ਼ਨ ’ਤੇ ਕੀਤੀਆਂ, ਜਿਸ ਵਿੱਚ ਬੋਰਡ ਨੇ ਤਿੰਨ ਸਦੀਆਂ…
    ਚੰਡੀਗੜ੍ਹ - ਕਰੋਨਾ ਕਾਰਨ ਬੀਤੇ ਕਈ ਮਹੀਨਿਆਂ ਬਾਅਦ ਸੋਮਵਾਰ ਨੂੰ ਪੰਜਾਬ ਵਿੱਚ 9ਵੀਂ ਤੋਂ 12 ਜਮਾਤ ਤੱਕ ਲਈ ਸਕੂਲ ਖੁੱਲ੍ਹ ਗਏ। ਕਲਾਸਾਂ ਵਿੱਚ ਸ਼ੋਸ਼ਲ ਡਿਸਟੈਂਸਿੰਗ ਦਾ ਪਾਲਣ ਕੀਤਾ ਗਿਆ। ਵਿਦਿਆਰਥੀਆਂ ਨੂੰ ਦੂਰ ਦੂਰ ਬਿਠਾਇਆ ਗਿਆ। ਸਕੂਲ ਵਿੱਚ ਦਾਖਲੇ ਤੋਂ ਪਹਿਲਾਂ ਵਿਦਿਆਰਥੀਆਂ ਦੇ ਹੱਥ ਸੈਨੇਟਾਈਜ਼ ਕੀਤੇ ਗਏ ਥਰਮਲ ਸਕੈਨਿੰਗ ਤੋਂ ਬਾਅਦ ਹੀ ਉਨ੍ਹਾਂ ਨੂੰ ਸਕੂਲ ਵਿੱਚ ਦਾਖਲ ਹੋਣ ਦਿੱਤਾ ਗਿਆ। ਬਠਿੰਡਾ, ਪਟਿਆਲਾ, ਗੁਰਦਾਸਪੁਰ, ਜਲੰਧਰ, ਫਿਰੋਜ਼ਪੁਰ ਸਮੇਤ ਲਗਪਗ ਸਭਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀ ਸਕੂਲ ਪੁੱਜੇ ਪਰ ਉਨ੍ਹਾਂ ਦੀ ਗਿਣਤੀ ਬਹੁਤ ਘੱਟ ਰਹੀ।ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਦੇ ਸਕੂਲਾਂ 'ਚ ਪਹਿਲੇ ਦਿਨ ਬੱਚਿਆਂ ਦੀ ਗਿਣਤੀ ਘੱਟ ਦੇਖਣ ਨੂੰ ਮਿਲੀ। ਸਕੂਲ ਸਟਾਫ਼ ਵਲੋਂ ਬੱਚਿਆਂ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਸਕੂਲਾਂ 'ਚ ਬੱਚਿਆਂ ਨੂੰ ਦਾਖ਼ਲ ਹੋਣ ਦਿੱਤਾ ਗਿਆ।ਸਰਕਾਰੀ ਸਕੂਲ ਕੰਨਿਆ ਫ਼ਾਜ਼ਿਲਕਾ ਦੇ ਪ੍ਰਿੰਸੀਪਲ ਸੰਦੀਪ ਧੂੜਿਆ, ਸਰਕਾਰੀ ਸਕੂਲ ਨੁਕੇਰੀਆਂ ਪ੍ਰਿੰਸੀਪਲ ਹੰਸ ਰਾਜ, ਸਰਕਾਰੀ ਸਕੂਲ ਲੜਕੇ ਪ੍ਰਿੰਸੀਪਲ ਰਾਜ ਕੁਮਾਰ ਆਦਿ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ…
    ਅੰਮਿ੍ਤਸਰ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਹਿਲਾਂ ਤੋਂ ਹੀ ਬਰਗਾੜੀ ਕਾਂਡ ਤੇ ਲਾਪਤਾ ਪਾਵਨ ਸਰੂਪ ਮਾਮਲਿਆਂ ਸਮੇਤ ਕਈ ਅਹਿਮ ਪੰਥਕ ਮੁੱਦਿਆਂ 'ਤੇ ਦੇਸ਼ ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਅਤੇ ਇਸ ਦੇ ਮੌਜੂਦਾ ਸਰਪ੍ਰਸਤ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹੁਣ ਤੋਂ ਹੀ ਪੰਥਕ ਵਿਵਾਦਾਂ ਨੂੰ ਹੱਲ ਕਰਨ ਲਈ ਵਿਉਂਤਬੰਦੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ | ਸਮਝਿਆ ਜਾਂਦਾ ਹੈ ਕਿ ਲੰਮੇ ਸਮੇਂ ਤੋਂ ਵਿਵਾਦਾਂ ਦਾ ਕਾਰਨ ਬਣੇ ਹੋਏ ਪੰਥਕ ਮਾਮਲਿਆਂ 'ਚ ਇਕ ਅਹਿਮ ਮਾਮਲਾ ਡਾ: ਪਾਲ ਸਿੰਘ ਪੁਰੇਵਾਲ ਵਲੋਂ ਸਿੱਖਾਂ ਦੀ ਵੱਖਰੀ ਹੋਂਦ ਹਸਤੀ ਤੇ ਸਭਿਆਚਾਰ ਨੂੰ ਦਰਸਾਉਣ ਹਿਤ ਤਿਆਰ ਕੀਤੇ ਨਾਨਕਸ਼ਾਹੀ ਕੈਲੰਡਰ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ਦਾ ਵੀ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਵਲੋਂ ਅਰੰਭੇ ਸੰਘਰਸ਼ ਨੂੰ ਦੇਖਦਿਆਂ ਮਜਬੂਰੀ ਵੱਸ ਭਾਜਪਾ ਨਾਲੋਂ ਸਿਆਸੀ ਗੱਠਜੋੜ ਤੋੜਨ ਤੋਂ ਬਾਅਦ ਭਾਜਪਾ…
    Page 1 of 197

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com