ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਇਸ ਸਬੰਧ ਵਿੱਚ ਪੰਥਕ ਇਕੱਠ ਬੁਲਾਉਣ ਤੋਂ ਪਹਿਲਾਂ ਉਹ ਸਿੱਖ ਵਕੀਲਾਂ ਅਤੇ ਸਿੱਖ ਬੁੱਧੀਜੀਵੀਆਂ ਦੀ ਇਕ ਉੱਚ ਤਾਕਤੀ ਕਮੇਟੀ ਬਣਾਵੇ, ਜਿਸ ਕੋਲੋਂ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਕਾਨੂੰਨੀ, ਧਾਰਮਿਕ ਅਤੇ ਰਾਜਸੀ ਪੱਖ ਤੋਂ ਸਲਾਹ ਲਈ ਜਾਵੇ।ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਲਈ ਐਕਟ ਨੂੰ ਮਾਨਤਾ ਦਿੱਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਫ਼ੈਸਲੇ ਖਿਲਾਫ਼ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ 30 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਮਤਾ ਪਾ ਕੇ ਅਪੀਲ ਕੀਤੀ ਗਈ ਸੀ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੌਮ ਦੀ ਅਗਵਾਈ ਕਰਨ ਅਤੇ ਸਮੁੱਚੀ ਕੌਮ ਉਨ੍ਹਾਂ ਦੀ ਅਗਵਾਈ ਹੇਠ ਇਸ ਫ਼ੈਸਲੇ ਖ਼ਿਲਾਫ਼ ਸੰਘਰਸ਼ ਲੜੇ। ਉਨ੍ਹਾਂ ਨੂੰ ਇਸ ਸਬੰਧ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਮਾਮਲਾ ਵਿਚਾਰਨ…
    ਨਵੀਂ ਦਿੱਲੀ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਫਾਂਸੀ ਦੀ ਸਜ਼ਾਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ 'ਤੇ ਅੰਤਿਮ ਨਿਪਟਾਰੇ ਲਈ ਸੁਪਰੀਮ ਕੋਰਟ 'ਚ ਇਕ ਨਵੰਬਰ ਨੂੰ ਸੁਣਵਾਈ ਹੋਏਗੀ | ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੇ ਮਾਮਲੇ ਦੇ ਅਖਤਿਆਰ ਕੇਂਦਰ ਸਰਕਾਰ ਨੂੰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਫ਼ੈਸਲਾ ਲੈਣ ਲਈ ਆਜ਼ਾਦ ਹੈ | ਭਾਈ ਰਾਜੋਆਣਾ ਦੇ ਮਾਮਲੇ 'ਚ ਮੰਗਲਵਾਰ ਨੂੰ ਚੀਫ਼ ਜਸਟਿਸ ਯੂ. ਯੂ. ਲਲਿਤ, ਜਸਟਿਸ ਰਵਿੰਦਰ ਭੱਟ ਅਤੇ ਬੇਲਾ ਐਮ. ਤਿ੍ਵੇਦੀ ਦੇ ਤਿੰਨ ਮੈਂਬਰੀ ਬੈਂਚ ਨੇ ਸੁਣਵਾਈ ਕੀਤੀ | ਸੁਣਵਾਈ ਦੌਰਾਨ ਬੈਂਚ ਨੇ ਟਿੱਪਣੀ ਕਰਦਿਆਂ ਕਿਹਾ ਕਿ ਮੰਨ ਲਓ ਜੇਕਰ ਅਸੀਂ ਉਸ ਵਿਅਕਤੀ ਨੂੰ ਬਰੀ ਕਰ ਦਿੰਦੇ ਹਾਂ ਜੋ ਹੁਣ ਤੱਕ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਤਾਂ ਰਾਸ਼ਟਰਪਤੀ ਸਾਹਮਣੇ ਮਾਮਲਾ ਵੱਖਰਾ ਰੂਪ ਧਾਰਨ ਕਰ ਲੈਂਦਾ ਹੈ | ਉਹ ਤੁਹਾਨੂੰ ਪੂਰਨ ਮੁਆਫ਼ੀ ਵੀ ਦੇ ਸਕਦਾ ਹੈ ਅਤੇ ਤੁਹਾਨੂੰ ਛੱਡ ਸਕਦਾ ਹੈ | ਸੁਪਰੀਮ…
    ਕੈਨਬਰਾ - ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੱਸਿਆ ਕਿ ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ ਕਿ ਲੋਕਤੰਤਰਿਕ ਸਮਾਜ ਵਿਚ ਮਿਲੀਆਂ ਆਜ਼ਾਦੀਆਂ ਦੀ ਉਨ੍ਹਾਂ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ ਜੋ ਅਸਲ ਵਿਚ ‘ਹਿੰਸਾ’ ਤੇ ‘ਕੱਟੜਵਾਦ’ ਦੀ ਹਾਮੀ ਭਰਦੀਆਂ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ ਕੈਨੇਡਾ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਵਧੀਆਂ ਹਨ। ਜੈਸ਼ੰਕਰ ਨੇ ਇਹ ਟਿੱਪਣੀਆਂ ਆਪਣੀ ਆਸਟਰੇਲਿਆਈ ਹਮਰੁਤਬਾ ਪੈਨੀ ਵੌਂਗ ਨਾਲ ਇੱਥੇ ਇਕ ਸਾਂਝੀ ਮੀਡੀਆ ਕਾਨਫਰੰਸ ਦੌਰਾਨ ਕੀਤੀਆਂ। ਜੈਸ਼ੰਕਰ ਨੇ ਕਿਹਾ, ‘ਸਮੇਂ-ਸਮੇਂ ਅਸੀਂ ਕੈਨੇਡਾ ਦੀ ਸਰਕਾਰ ਨਾਲ ਰਾਬਤਾ ਕੀਤਾ ਹੈ। ਮੈਂ ਖ਼ੁਦ ਵੀ ਇਸ ਮੁੱਦੇ (ਖਾਲਿਸਤਾਨ) ਉਤੇ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਗੱਲ ਕੀਤੀ ਹੈ।’ ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਬਾਹਰਲੇ ਲੋਕਤੰਤਰਾਂ ਦੀ ਦੂਜੇ ਲੋਕਤੰਤਰਿਕ ਮੁਲਕਾਂ ਪ੍ਰਤੀ ਜ਼ਿੰਮੇਵਾਰੀ ਵੀ ਬਣਦੀ ਹੈ। ਸਿਰਫ਼ ਆਪਣੇ…
    ਅੰਮ੍ਰਿਤਸਰ - ਸਾਕਾ ਨੀਲਾ ਤਾਰਾ ਦੇ ਸਬੰਧ ਵਿਚ ਭਾਰਤੀ ਫੌਜ ਦੇ ਜਨਰਲ ਏਐੱਸ ਵੈਦਿਆ ਨੂੰ ਕਤਲ ਕਰਨ ਵਾਲੇ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਬਰਸੀ ਸਮਾਗਮ ਇੱਥੇ ਦਰਬਾਰ ਸਾਹਿਬ ਸਮੂਹ ਵਿੱਚ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਝੰਡਾ ਬੁੰਗਾ ਵਿਖੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿੱਚ ਭਾਈ ਜਿੰਦਾ ਦੇ ਭਰਾ ਭੁਪਿੰਦਰ ਸਿੰਘ, ਨਿਰਵੈਲ ਸਿੰਘ ਅਤੇ ਭਾਈ ਸੁੱਖਾ ਦੀ ਭੈਣ ਕੁਲਵੰਤ ਕੌਰ ਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਸ਼ਾਮਲ ਸਨ, ਜਿਨ੍ਹਾਂ ਨੂੰ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਨੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਫੈਡਰੇਸ਼ਨ ਆਗੂ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮੰਗ ਕੀਤੀ ਕਿ ਸਿੱਖਾਂ ਦੇ ਸਮੂਹ ਸ਼ਹੀਦਾਂ ਦੇ ਬਰਸੀ ਸਮਾਗਮਾਂ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਭੋਗ ਪਾਉਣ ਤੋਂ ਬਾਅਦ ਬਾਕੀ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੀਤੇ ਜਾਣ। ਸਿੱਖ ਆਗੂ ਨਰੈਣ ਸਿੰਘ…
    ਨਵੀਂ ਦਿੱਲੀ - ਸਿੱਖ ਰਾਜਨੀਤੀ ਵਿੱਚ ਲਗਪਗ 20 ਸਾਲ ਸਿਆਸੀ ਸ਼ਰੀਕ ਰਹੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਬਣਾ ਕੇ ਬਾਦਲਾਂ ਨੂੰ ਦਿੱਲੀ ’ਚ ਮਾਤ ਦੇਣ ਵਾਲੇ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਇਕਾਈ ਦਾ ਪ੍ਰਧਾਨ ਬਣਾ ਦਿੱਤਾ ਹੈ।ਜਾਣਕਾਰੀ ਮੁਤਾਬਿਕ ਪਰਮਜੀਤ ਸਿੰਘ ਸਰਨਾ ਦੇ ਪੰਜਾਬੀ ਬਾਗ ਸਥਿਤ ਘਰ ਵਿੱਚ ਅੱਜ ਹੋਈ ਪੰਥਕ ਇੱਕਤਰਤਾ ’ਚ ਸੁਖਬੀਰ ਬਾਦਲ ਵੱਲੋਂ ਦੋਵੇੇਂ ਧੜਿਆਂ ਵਿਚਾਲੇ ਇੱਕਜੁਟਤਾ ਪ੍ਰਗਟ ਕੀਤੀ ਗਈ ਅਤੇ ਪਰਮਜੀਤ ਸਿੰਘ ਸਰਨਾ ਨੂੰ ਸਿਰੋਪਾ ਦੇ ਕੇ ਦਿੱਲੀ ਇਕਾਈ ਦਾ ਪ੍ਰਧਾਨ ਐਲਾਨ ਦਿੱਤਾ। ਇਹ ਅਹੁਦਾ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਮਗਰੋਂ ਖਾਲੀ ਪਿਆ ਸੀ।ਜ਼ਿਕਰਯੋਗ ਹੈ ਕਿ ਸਾਲ ਪਹਿਲਾਂ ਹੋਈਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ’ਤੇ ਚੋਣ ਜਿੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰਾਂ ਨੇ ਕੁਝ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਸਟੇਟ ਬਣਾ ਲਿਆ ਸੀ। ਇਸ ਨਾਲ ਅਕਾਲ ਦਲ ਨੂੰ ਕਰਾਰੀ ਸੱਟ ਲੱਗੀ ਸੀ ਤੇ ਇਸ ਧੜੇ ਕੋਲ ਸਿਰਫ਼ 2-3 ਮੈਂਬਰ ਹੀ ਰਹਿ ਗਏ…
    ਚੰਡੀਗੜ੍ਹ - ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਚ ਚੱਲ ਰਹੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਗੁਰਦੁਆਰਾ ਸਾਹਿਬ 'ਚ ਹੋਈ ਅਰਦਾਸ ਵਿਚ ਸ਼ਾਮਿਲ ਹੋਏ | ਉਨ੍ਹਾਂ ਨੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸੁਪਰੀਮ ਕੋਰਟ ਵਿਚ ਹਰਿਆਣਾ ਵਿਚ ਅਲੱਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਕੇਸ ਦੀ ਵਧੀਆ ਤਰੀਕੇ ਨਾਲ ਪੈਰਵੀ ਕੀਤੀ | ਇਸ ਦਾ ਨਤੀਜਾ ਇਹ ਰਿਹਾ ਕਿ ਫੈਸਲਾ ਹਰਿਆਣਾ ਦੀ ਸਿੱਖ ਸੰਗਤ ਦੇ ਪੱਖ 'ਚ ਆਇਆ | ਇਸ ਨਾਲ ਪੰਥ ਨੂੰ ਏਕਤਾ ਅਤੇ ਮਜ਼ਬੂਤੀ ਮਿਲੇਗੀ | ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ 18 ਮਹੀਨਿਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਜਾਵੇਗੀ, ਉਦੋਂ ਤੱਕ ਐਡਹਾਕ ਕਮੇਟੀ ਵਿਵਸਥਾ ਦੇਖੇਗੀ | ਚੋਣ ਵਿਚ ਸਮਾਜ ਜਿਸ ਨੂੰ ਚੁਣੇਗਾ ਉਸ ਨੂੰ ਕਮੇਟੀ ਦੀ ਕਮਾਨ ਸੌਂਪ ਦਿੱਤੀ ਜਾਵੇਗੀ, ਇਸ ਵਿਚ…
    ਗੁਰੂਗ੍ਰਾਮ - ਸਮਾਜਵਾਦੀ ਪਾਰਟੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਮੁਲਾਇਮ ਸਿੰਘ ਯਾਦਵ (82) ਦਾ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਸਾਬਕਾ ਰੱਖਿਆ ਮੰਤਰੀ ਨੂੰ ਇਥੋਂ ਦੇ ਮੇਦਾਂਤਾ ਹਸਪਤਾਲ ’ਚ 2 ਅਕਤੂਬਰ ਨੂੰ ਆਈਸੀਯੂ ’ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਦੱਸਿਆ,‘‘ਮੇਰੇ ਪੂਜਨੀਕ ਪਿਤਾ ਅਤੇ ਸਾਰਿਆਂ ਦੇ ਨੇਤਾਜੀ ਨਹੀਂ ਰਹੇ।’’ ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਯੂਪੀ ਦੇ ਇਟਾਵਾ ਜ਼ਿਲ੍ਹੇ ’ਚ ਜੱਦੀ ਸ਼ਹਿਰ ਸੈਫਈ ’ਚ ਕੀਤਾ ਜਾਵੇਗਾ। ਸਮਾਜਵਾਦੀ ਪਾਰਟੀ ਸੁਪਰੀਮੋ ਦੇ ਸਨਮਾਨ ’ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ’ਚ ਤਿੰਨ ਦਿਨ ਦੇ ਸੋਗ ਦਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਯਾਦਵ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਹੋਰ ਆਗੂਆਂ ਨੇ ਮੁਲਾਇਮ ਯਾਦਵ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਸਪਤਾਲ ’ਚ…
    ਸ੍ਰੀ ਆਨੰਦਪੁਰ ਸਾਹਿਬ - ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਖ਼ਿਲਾਫ਼ ਤਖਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਸਵੇਰੇ ਪਹਿਲਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸਮਾਗਮ ਹੋਇਆ, ਜਿੱਥੇ ਸੰਗਤਾਂ ਨੂੰ ਸ੍ਰੀ ਧਾਮੀ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਸਿੱਖਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਸਿੱਖ ਕੌਮ ਵੱਲੋਂ ਇਕੱਠਿਆਂ ਹੋ ਕੇ ਲੜੀ ਜਾਂਦੀ ਲੜਾਈ ਕਾਰਨ ਇਹ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਵਜੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਕੋਝੀ ਸਾਜ਼ਿਸ਼ ਕਰ ਕੇ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ…
    ਚਮਕੌਰ ਸਾਹਿਬ - ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਮਾਨ ਵੱਲੋਂ ਇੱਥੋਂ ਦੇ ਬਾਜ਼ਾਰਾਂ ਵਿੱਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਹੇਠ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਸੰਤੋਖਗੜ੍ਹ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਲੰਮੇ ਸਮੇਂ ਤੋਂ ਬੰਦੀ ਬਣਾ ਕੇ ਰੱਖਿਆ ਹੋਇਆ ਹੈ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕਰ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।
    ਸਾਂ ਫਰਾਂਸਿਸਕੋ - ਅਮਰੀਕਾ ਵਿੱਚ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੇ ਕਤਲ ਦਾ ਸ਼ੱਕੀ ਪਹਿਲਾਂ ਪਰਿਵਾਰ ਲਈ ਕੰਮ ਕਰਦਾ ਸੀ ਅਤੇ ਉਸ ਦਾ ਪਰਿਵਾਰ ਨਾਲ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲੀਸ ਨੇ ਇਸ ਨੂੰ ਬਹੁਤ ਘਿਣਾਉਣੀ ਕਾਰਵਾਈ ਕਿਹਾ। ਪੁਲੀਸ ਨੇ ਕਿਹਾ ਕਿ ਮਾਰੇ ਗਏ ਸਿੱਖ ਪਰਿਵਾਰ ਦੇ ਰਿਸ਼ਤੇਦਾਰ ਇਸ ਘਟਨਾ ਤੋਂ ਡੂੰਘੇ ਸਦਮੇ ਅਤੇ ਦੁਖੀ ਹਨ। ਜਾਂਚ ਟੀਮ ਨੇ ਮਸ਼ਕੂਕ ਖ਼ਿਲਾਫ਼ ਮਾਮਲਾ ਤਿਆਰ ਕਰ ਲਿਆ ਹੈ ਅਤੇ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਪਹਿਲਾਂ ਵੀ ਇੱਕ ਮਾਮਲੇ ਵਿੱਚ ਸਜ਼ਾ ਹੋ ਚੁੱਕੀ ਹੈ।ਭੋਗਪੁਰ - ਬਲਾਕ ਟਾਂਡਾ ਦੇ ਹਰਸੀ ਪਿੰਡ ਦੇ ਵਾਸੀ ਰਣਧੀਰ ਸਿੰਘ ਦੇ ਦੋ ਲੜਕਿਆਂ ਅਮਨਦੀਪ ਸਿੰਘ ਅਤੇ ਜਸਦੀਪ ਸਿੰਘ, ਨੂੰਹ ਜਸਲੀਨ ਕੌਰ ਅਤੇ ਪੋਤੀ ਅਰੂਹੀ ਢੇਰੀ ਦੀ ਅਮਰੀਕਾ ਦੇ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਪੁਲੀਸ ਇਲਾਕੇ ਵਿਚ ਅਗਵਾਕਾਰ ਨੇ ਹੱਤਿਆ ਕਰ ਦਿੱਤੀ ਹੈ। ਇਸ ਕਾਰਨ ਭੋਗਪੁਰ ਇਲਾਕੇ ਵਿਚ ਸੋਗ ਹੈ। ਜ਼ਿਕਰਯੋਗ ਹੈ ਕਿ ਅਮਨਦੀਪ ਸਿੰਘ ਬਲਾਕ ਦੇ ਪਿੰਡ ਖਰਲਾਂ ਦੇ ਮਰਹੂਮ ਮਾਸਟਰ ਜਸਵੰਤ…
    Page 2 of 383

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com