ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਨਹੀਂ ਹੋਏ। ਸ੍ਰੀ ਬਾਦਲ ਨੇ ‘ਸਿਟ’ ਕੋਲੋਂ ਦੋ ਹਫਤੇ ਦਾ ਸਮਾਂ ਮੰਗਦਿਆਂ ਕਿਹਾ ਕਿ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜ਼ੀਰਾ ਵਿੱਚ ਇੱਕ ਫੌਜਦਾਰੀ ਕੇਸ ਦੇ ਮਾਮਲੇ ਵਿੱਚ ਅਦਾਲਤੀ ਪੇਸ਼ੀ ਹੋਣ ਕਾਰਨ ਕੋਟਕਪੂਰਾ ਮਾਮਲੇ ਦੀ ਜਾਂਚ ਲਈ ਉਨ੍ਹਾਂ ਦਾ ਸਿਟ ਮੂਹਰੇ ਪੇਸ਼ ਹੋਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਪੰਜਾਬ ਪੁਲੀਸ ਦੀ ਸਿਟ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਜਾਰੀ ਕੀਤੇ ਗਏ ਸੰਮਨਾਂ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਰਵਾਇਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਹੀ ਅਕਾਲੀ ਦਲ ਦੇ ਪ੍ਰਧਾਨ ਨੂੰ ਅੱਜ ਸਿਟ ਨੇ ਪੁੱਛਗਿਛ ਲਈ ਸੱਦਿਆ ਸੀ, ਜਦਕਿ ਸਿਟ ਦਾ ਕੋਈ ਪੱਤਰ, ਸੰਮਨ ਜਾਂ ਨੋਟਿਸ ਅਕਾਲੀ ਦਲ ਦੇ ਪ੍ਰਧਾਨ ਨੂੰ ਨਹੀਂ ਮਿਲਿਆ। ਅਕਾਲੀ ਦਲ ਦੇ ਬੁਲਾਰੇ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਕਿਉਂਕਿ ਨਿਆਂ ਪ੍ਰਣਾਲੀ ਵਿੱਚ ਪੂਰਾ ਯਕੀਨ…
  ਅੰਮਿ੍ਤਸਰ - ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਹਿਤ ਵਲੋਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੇ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਦੇ ਚੱਲਦਿਆਂ ਜਥੇਦਾਰ ਗਿਆਨੀ ਗੌਹਰ ਦੇ ਨਿਰਦੋਸ਼ ਹੋਣ ਤੱਕ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਜਥੇਦਾਰ ਹਿਤ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਵਿੰਦਰ ਸਿੰਘ ਸਮਰਾ ਨਾਂਅ ਦੇ ਵਿਅਕਤੀ ਵਲੋਂ ਜਥੇਦਾਰ ਸਾਹਿਬ 'ਤੇ ਲਾਏ ਗਏ ਗੰਭੀਰ ਦੋਸ਼ਾਂ ਕਾਰਨ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਬੰਧਕੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਇਕ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ, ਜਿਸ ਨੇ ਜਥੇਦਾਰ ਗਿਆਨੀ ਗੌਹਰ ਅਤੇ ਦੋਸ਼ ਲਾਉਣ ਵਾਲੇ ਵਿਅਕਤੀ ਨੂੰ 31 ਅਗਸਤ ਨੂੰ ਇਸ ਗੰਭੀਰ ਮਾਮਲੇ ਦੀ ਜਾਂਚ ਲਈ ਸਬੂਤਾਂ ਸਮੇਤ ਦਿੱਲੀ ਵਿਖੇ ਬੁਲਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਜਥੇਦਾਰ ਹੁੰਦਿਆਂ ਗਿਆਨੀ ਗੌਹਰ ਦਾ ਕਿਸੇ ਕਮੇਟੀ ਅੱਗੇ ਪੇਸ਼ ਹੋਣਾ ਮਰਿਯਾਦਾ ਅਨੁਸਾਰ ਠੀਕ ਨਹੀਂ ਸੀ, ਇਸ ਲਈ ਬੀਤੇ ਦਿਨ…
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਕਰਮਚਾਰੀਆਂ ’ਤੇ ਅਧਾਰਿਤ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਮਿਸ਼ਨ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਲਈ ਭਾਰਤ ਸਰਕਾਰ ਨਾਲ ਆਪਣੇ ਅਸਰ ਰਸੂਖ ਦੀ ਵਰਤੋਂ ਕਰੇ। ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਇਹ ਚੋਣਾਂ ਕਰਵਾਉਣ ਦਾ ਕੰਮ ਕੇਂਦਰ ਸਰਕਾਰ ਕੋਲ ਹੈ ਜਿਸ ਦੀ ਇਹ ਚੋਣਾਂ ਕਰਵਾਉਣ ’ਚ ਕੋਈ ਦਿਲਚਸਪੀ ਨਹੀਂ ਜਾਪਦੀ। ਉਨ੍ਹਾਂ ਅਪੀਲ ਕੀਤੀ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੋਮਣੀ ਕਮੇਟੀ ਦੀ ਚੋਣਾਂ ਕਰਵਾਉਣ ਦੇ ਉਪਰਾਲੇ ਕਰਨ।
  ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ 28 ਅਗਸਤ ਨੂੰ ਇੱਥੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਦਰਬਾਰ ਸਾਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਜਾਣਕਾਰੀ ਅਨੁਸਾਰ ਭਲਕੇ ਸਵੇਰੇ ਸੱਤ ਵਜੇ ਗੁਰਦੁਆਰਾ ਰਾਮਸਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰਦੁਆਰਾ ਰਾਮਸਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਦਰਬਾਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਰਾਮਸਰ ਵਿਖੇ ਕੀਰਤਨ ਚੱਲ ਰਿਹਾ ਹੈ। ਇਸ ਤੋਂ ਇਲਾਵਾ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੱਲ੍ਹ ਨੂੰ ਰੈਣ ਸਬਾਈ ਕੀਰਤਨ ਹੋਵੇਗਾ। ਸਵੇਰੇ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ ਤੇ ਰਾਤ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਜਾਵਟ ਦਾ ਕੰਮ ਮੁਕੰਮਲ ਹੋ ਗਿਆ ਹੈ, ਜਿਸ ਵਾਸਤੇ ਲਗਪਗ 45 ਕਿਸਮਾਂ ਦੇ…
  ਅੰਮਿ੍ਤਸਰ - ਬੀਤੇ ਦਿਨੀਂ ਜਨਮ ਅਸ਼ਟਮੀ ਵਾਲੇ ਦਿਨ ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਦੀ ਤਹਿਸੀਲ ਗਦਰਪੁਰ ਦੇ ਪਿੰਡ ਬਲਰਾਮ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਪਾਵਨ ਹਜ਼ੂਰੀ 'ਚ ਇਕ ਲੜਕੀ ਵਲੋਂ ਨਿ੍ਤ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁੁਰੰਤ ਪੜਤਾਲ ਕਰਨ ਦੇ ਆਦੇਸ਼ ਦਿੱਤੇ ਹਨ | ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਦੱਸਿਆ ਇਸ ਸੰਬੰਧੀ ਉਤਰਾਖੰਡ ਦੀਆਂ ਸੰਗਤਾਂ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨ ਸ਼ਿਕਾਇਤ ਭੇਜੀ ਗਈ ਸੀ | ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਤੁਰੰਤ ਪੜ੍ਹਤਾਲ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਜਾਣਕਾਰੀ ਅਨੁਸਾਰ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਸ ਸੰਬੰਧੀ ਕੱਲ੍ਹ ਨੂੰ ਪੜਤਾਲੀਆ ਟੀਮ ਬਲਰਾਮ ਨਗਰ ਵਿਖੇ ਭੇਜੀ ਜਾ ਰਹੀ ਹੈ |
  ਚੰਡੀਗੜ੍ਹ - ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਕੁਝ ਹੀ ਦਿਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ 'ਚ ਸਿੱਖ ਸੰਗਤਾਂ ਉਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਇਨਸਾਫ਼ ਮਿਲਣ ਦੀ ਸ਼ੁਰੂਆਤ ਹੋ ਜਾਵੇਗੀ ਅਤੇ ਬੇਅਦਬੀ ਮਾਮਲਿਆਂ 'ਚ 'ਆਪ' ਦੀ ਨਿਗਰਾਨੀ ਹੇਠ ਹੋਵੇਗਾ ਇਨਸਾਫ਼ | ਅੱਜ ਉਨ੍ਹਾਂ ਨੇ ਪਾਇਲ ਤੋਂ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂਧਰਣ ਵਾਲੀਆਂ ਇਨ੍ਹਾਂ ਘਟਨਾਵਾਂ ਵਿਚ ਸਿੱਖਾਂ ਨੂੰ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਹੈ | ਉਨ੍ਹਾਂ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ 'ਸਿੱਟ' ਵਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਗੱਲ ਕਰਦਿਆਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਗੋਲੀ ਚਲਾਉਣ ਦਾ ਹੁਕਮ ਮੌਕੇ 'ਤੇ ਐਸ.ਡੀ.ਐਮ. ਨੇ ਦਿੱਤਾ ਸੀ…
  ਐੱਸ. ਏ. ਐੱਸ. ਨਗਰ - ਸੀ.ਬੀ.ਆਈ. ਅਦਾਲਤ ਦੇ ਵਿਸ਼ੇਸ਼ ਜੱਜ ਆਰ.ਕੇ. ਗੁਪਤਾ ਨੇ ਅਗਸਤ 1992 'ਚ ਪੁਲਿਸ ਵਲੋਂ ਸਾਹਿਬ ਸਿੰਘ (20), ਦਲਬੀਰ ਸਿੰਘ ਤੇ ਬਲਵਿੰਦਰ ਸਿੰਘ ਵਾਸੀ ਫੇਰੂਮਾਨ ਜ਼ਿਲ੍ਹਾ ਅੰਮਿ੍ਤਸਰ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੇ ਦੋਸ਼ ਹੇਠ ਸੇਵਾਮੁਕਤ ਡੀ.ਐਸ.ਪੀ. ਕਿਸ਼ਨ ਸਿੰਘ ਤੇ ਸਬ-ਇੰਸਪੈਕਟਰ ਤਰਸੇਮ ਲਾਲ ਨੂੰ ਧਾਰਾ 302, 34, 'ਚ ਉਮਰ ਕੈਦ ਦੀ ਸਜ਼ਾ ਅਤੇ 2-2 ਲੱਖ ਰੁ. ਜੁਰਮਾਨਾ, ਧਾਰਾ 201 'ਚ 2-2 ਸਾਲਾਂ ਦੀ ਕੈਦ ਤੇ 15-15 ਹਜ਼ਾਰ ਰੁ. ਜੁਰਮਾਨਾ ਤੇ ਧਾਰਾ 218 'ਚ 2-2 ਸਾਲਾਂ ਦੀ ਕੈਦ 20-20 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਅਦਾਲਤ ਵਲੋਂ ਦੋਵਾਂ ਦੋਸ਼ੀਆਂ ਨੂੰ ਬਤੌਰ ਮੁਆਵਜ਼ਾ 1-1 ਲੱਖ ਰੁ. ਪੀੜਤ ਪਰਿਵਾਰ ਨੂੰ ਦੇਣ ਦੇ ਵੀ ਹੁਕਮ ਸੁਣਾਏ ਗਏ ਹਨ | ਇਸ ਮਾਮਲੇ 'ਚ ਨਾਮਜ਼ਦ ਉਸ ਸਮੇਂ ਦੇ ਥਾਣਾ ਮਹਿਤਾ ਦੇ ਮੁਖੀ ਰਜਿੰਦਰ ਸਿੰਘ ਦੀ ਅਦਾਲਤੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ | ਇਸ ਮਾਮਲੇ ਦੀ ਪੈਰਵਾਈ ਐਡਵੋਕੇਟ ਆਰ.ਐਸ. ਬੈਂਸ ਤੇ ਸੀ.ਬੀ.ਆਈ. ਦੇ ਵਕੀਲ ਅਸ਼ੋਕ ਕੁਮਾਰ ਬਗੋਰੀਆ ਨੇ ਕੀਤੀ |…
  ਚੰਡੀਗੜ੍ਹ - ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਕਥਿਤ ਸਰਪ੍ਰਸਤੀ ਕਰਨ ਦੇ ਦੋਸ਼ ਲਗਾਏ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੀ ਘਟਨਾ ਮਗਰੋਂ 2015 ’ਚ ਵਾਪਰੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ’ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਜਿਸ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁੱਛ-ਪੜਤਾਲ ਲਈ 30 ਅਗਸਤ ਨੂੰ ਤਲਬ ਕੀਤਾ ਹੈ। ਉਨ੍ਹਾਂ ਆਸ ਜਤਾਈ ਕਿ ਸਿੱਟ ਦੇ ਸੰਮਨ ਤੋਂ ਬਾਅਦ ਸੁਖਬੀਰ ਬਾਦਲ ਸਪੱਸ਼ਟ ਕਰਨਗੇ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ।‘ਆਪ’ ਦੇ ਮੁੱਖ ਬੁਲਾਰੇ ਨੇ ਸੁਖਬੀਰ ਬਾਦਲ ਵੱਲੋਂ ਲਾਏ ਗਏ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ…
  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਪੁਲੀਸ ਹੈੱਡਕੁਆਰਟਰ ’ਤੇ 30 ਅਗਸਤ ਨੂੰ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਸੁਖਬੀਰ ਸਿੰਘ ਬਾਦਲ 30 ਅਗਸਤ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ। ਇਸੇ ਦੌਰਾਨ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਦੁਬਈ ਤੋਂ ਵਾਪਸ ਆ ਗਏ ਹਨ ਅਤੇ ਜਾਂਚ ਟੀਮ ਨੇ ਉਨ੍ਹਾਂ ਨੂੰ ਤਲਬ ਹੋਣ ਬਾਰੇ ਪੱਤਰ ਸੌਂਪ ਦਿੱਤਾ ਹੈ।
  ਅੰਮ੍ਰਿਤਸਰ - ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਭਾਰਨ ਦੀ ਮੰਗ ਨੂੰ ਲੈ ਕੇ ਹਵਾਰਾ ਕਮੇਟੀ ਵੱਲੋਂ ਹਲਕਾ ਭੁਲੱਥ ਦੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮੰਗ ਪੱਤਰ ਦਿੱਤਾ ਗਿਆ। ਹਵਾਰਾ ਕਮੇਟੀ ਮੰਗ ਕਰ ਰਹੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਬੰਦੀ ਸਿੰਘੲ ਦੀ ਰਿਹਾਈ ਲਈ ਕੋਈ ਵੀ ਕਾਨੂੰਨੀ ਅਤੇ ਸੰਵਿਧਾਨਿਕ ਰੁਕਾਵਟ ਨਹੀਂ ਹੈ। ਅਦਾਲਤ ਵੱਲੋਂ ਨਿਰਧਾਰਿਤ ਸਜ਼ਾ ਪੁੂਰੀ ਕਰਨ ਦੇ ਬਾਅਦ ਰਿਹਾਈ ਉਨ੍ਹਾਂ ਦਾ ਹੱਕ ਬਣਦਾ ਹੈ। ਦੋ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਇਨ੍ਹਾਂ ਦਾ ਆਚਾਰ ਅਤੇ ਵਿਵਹਾਰ ਵੀ ਚੰਗਾ ਰਿਹਾ ਹੈ। ਇਸ ਲਈ ਪੰਜਾਬ ਦੇ ਸਮੂਹ ਵਿਧਾਇਕ ਆਪਣੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਤਾਮਿਲਨਾਡੂ ਦੀ ਤਰਜ਼ ’ਤੇ ਵਿਧਾਨ ਸਭਾ ਵਿੱਚ ਇਨ੍ਹਾਂ ਸਿੰਘਾਂ ਦੀ ਰਿਹਾਈ ਵਾਸਤੇ ਮਤਾ ਪਾਸ ਕਰਨ।ਉਨ੍ਹਾਂ ਦੱਸਿਆ ਕਿ ਵਿਧਾਇਕਾਂ ਨੂੰ ਚੇਤੇ ਕਰਾਇਆ ਜਾ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com