ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਦੋਸ਼ ਨੂੰ ਰੱਦ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਕਈ ਵਾਰੀ ਸਿੱਖ ਪੰਥ ਦੇ ਇਸ ਸਰਬ ਉੱਚ ਅਸਥਾਨ ਦੀ ਅਜ਼ਮਤ ਨੂੰ ਢਾਹ ਲਾਈ ਹੈ।ਅੱਜ ਇੱਥੇ ਉਨ੍ਹਾਂ ਕਿਹਾ ਕਿ 31 ਦਸੰਬਰ 1998 ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੇ ਹੁਕਮਨਾਮਾ ਜਾਰੀ ਕਰ ਕੇ ਸੀਨੀਅਰ ਅਕਾਲੀ ਆਗੂਆਂ ਪ੍ਰਕਾਸ਼ ਸਿੰਘ ਬਾਦਲ ਤੇ ਗੁਰਚਰਨ ਸਿੰਘ ਟੌਹੜਾ ਨੂੰ ਹਦਾਇਤ ਕੀਤੀ ਸੀ ਕਿ ਖ਼ਾਲਸਾ ਪੰਥ ਦੀ ਤੀਜੀ ਸ਼ਤਾਬਦੀ ਤੋਂ ਪਹਿਲਾਂ ਕੋਈ ਧੜਾ ਇੱਕ-ਦੂਜੇ ਦਾ ਨੁਕਸਾਨ ਨਾ ਕਰੇ। ਪਰ ਸ੍ਰੀ ਬਾਦਲ ਨੇ ਸੱਤਾ ਦੇ ਬਲਬੂਤੇ 16 ਮਾਰਚ 1999 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਪ੍ਰਧਾਨਗੀ ਤੋਂ ਲਹਾ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਸੀ।…
    ਅੰਮ੍ਰਿਤਸਰ - ਵਿਦੇਸ਼ ਤੋਂ ਗੁਰੂ ਗ੍ਰੰਥ ਸਾਹਿਬ ਦੀਆਂ ਬਿਰਧ ਬੀੜਾਂ ਨੂੰ ਲਿਆਉਣ ਸਮੇਂ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਰਵਾਈ ਜਾਵੇਗੀ ਅਤੇ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਰਾਹੀਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿਦੇਸ਼ ਲੈ ਜਾਣ ਜਾਂ ਉਥੋਂ ਲਿਆਉਣ ਦੀ ਕਿਸੇ ਕੋਲ ਵੀ ਆਗਿਆ ਨਹੀਂ ਹੈ ਕਿਉਂਕਿ ਅਜਿਹਾ ਕਰਨ ਸਮੇਂ ਮਰਿਆਦਾ ਦਾ ਖਿਆਲ ਰੱਖਣਾ ਜ਼ਰੂਰੀ ਹੈ। ਪਾਵਨ ਸਰੂਪਾਂ ਨੂੰ ਆਮ ਸਮਾਨ ਵਾਂਗ ਨਹੀਂ ਲੈ ਜਾਇਆ ਜਾ ਸਕਦਾ ਪਰ ਵੀਡੀਓ ਵਿਚ ਪਾਵਨ ਸਰੂਪ ਆਮ ਸਮਾਨ ਵਾਂਗ ਹੀ ਲਿਆਂਦੇ ਦਿਖਾਈ ਦੇ ਰਹੇ ਹਨ। ਭਾਵੇਂ ਇਹ ਮਾਮਲਾ ਸਾਲ 2018 ਦਾ ਦੱਸਿਆ ਜਾ ਰਿਹਾ ਹੈ ਪਰ ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਮੁਕੰਮਲ ਪੜਤਾਲ ਕਰਾਈ ਜਾਵੇਗੀ।
    ਫ਼ਿਰੋਜ਼ਪੁਰ - ਦੇਸ਼ ਦੀ ਪ੍ਰਸਿੱਧ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵੀਰਵਾਰ ਨੂੰ ਫ਼ਿਰੋਜ਼ਪੁਰ ਵਿੱਚ ਕਰਵਾਇਆ ਗਿਆ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਆਖਿਆ ਕਿ ਬਹਾਦਰ ਜਵਾਨਾਂ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਸਾਰਾਗੜ੍ਹੀ ਮੈਮੋਰੀਅਲ ਦੇ ਸੁੰਦਰੀਕਰਨ, ਵਿਕਾਸ ਅਤੇ ਨਵੀਂਨੀਕਰਨ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਅਧਿਕਾਰਤ ਪੱਤਰ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਸੌਂਪਿਆ। ਸਿਹਤ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸਾਰਾਗੜ੍ਹੀ ਮੈਮੋਰੀਅਲ ਵਿੱਚ ਟੂਰਿਸਟ ਫੈਸਿਲੀਟੇਸ਼ਨ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ ’ਤੇ ਦੋ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਤਰ੍ਹਾਂ ਫ਼ਿਰੋਜ਼ਪੁਰ ਦੇ ਇਤਿਹਾਸਕ ਹੁਸੈਨੀਵਾਲਾ ਰੇਲਵੇ ਸਟੇਸ਼ਨ ਦਾ ਵੀ ਆਧੁਨਿਕੀਕਰਨ ਕੀਤਾ ਜਾਵੇਗਾ।ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮਹਿਮਾਨ ਨੇ ਕਿਹਾ ਕਿ ਪੂਰੇ ਸੰਸਾਰ ਵਿਚ ਇਸ…
    ਅੰਮ੍ਰਿਤਸਰ - ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਅੱਜ ਹੋਈ ਮੀਟਿੰਗ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਨੂੰ ਧਾਰਮਿਕ ਆਗੂਆਂ ਵਲੋਂ ਸਿਰੋਪਾਓ ਦਿੱਤੇ ਗਏ। ਗਿਆਨੀ ਇਕਬਾਲ ਸਿੰਘ ਦੇ ਅਸਤੀਫੇ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਰਾਜਿੰਦਰ ਸਿੰਘ ਨੂੰ ਜਥੇਦਾਰ ਬਣਾਇਆ ਗਿਆ ਸੀ ਅਤੇ ਹੁਣ ਗਿਆਨੀ ਰਣਜੀਤ ਸਿੰਘ ਨੂੰ ਪੱਕੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਗਿਆਨੀ ਇਕਬਾਲ ਸਿੰਘ ਦੇ ਅਸਤੀਫੇ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਵਾਸਤੇ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਨ੍ਹਾਂ ਇਸ ਸਬੰਧ ਵਿਚ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਲੋਂ ਵੱਖ ਵੱਖ ਸਿੱਖ ਵਿਦਵਾਨਾਂ ਦੇ ਨਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਗਿਆਨੀ ਰਣਜੀਤ ਸਿੰਘ ਦੇ ਨਾਂ ਦੀ ਤਜਵੀਜ਼ ਭੇਜੀ ਗਈ…
    ਨਵੀਂ ਦਿੱਲੀ - 1984 ਸਿੱਖ ਕਤਲੇਆਮ ਨਾਲ ਜੁੜੇ ਕੇਸਾਂ ਦੀ ਮੁੜ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖਿਲਾਫ਼ ਦਰਜ ਕੇਸ ਸਮੇਤ ਸੱਤ ਕੇਸਾਂ ਦੀ ਜਾਂਚ ਮੁੜ ਖੋਲ੍ਹ ਦਿੱਤੀ ਹੈ। ਇੱਕ ਕੇਸ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਕਤਲੇਆਮ ਨਾਲ ਸਬੰਧਤ ਹੈ। ਕੇਸ ਮੁੜ ਖੁੱਲ੍ਹਣ ਨਾਲ ਕਮਲਨਾਥ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹ ਸੱਤ ਕੇਸ ਵਸੰਤ ਵਿਹਾਰ, ਸਨ ਲਾਈਟ ਕਾਲੋਨੀ, ਕਲਿਆਣਪੁਰੀ, ਪਾਰਲੀਮੈਂਟ ਸਟਰੀਟ, ਕਨਾਟ ਪਲੇਸ, ਪਟੇਲ ਨਗਰ ਤੇ ਸ਼ਾਹਦਰਾ ਪੁਲੀਸ ਸਟੇਸ਼ਨਾਂ ਵਿੱਚ ਦਰਜ ਐਫ਼ਆਈਆਰਾਂ ਨਾਲ ਸਬੰਧਤ ਹਨ।ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖ਼ਿਲਾਫ਼ ਦਰਜ ਕੇਸ (601/84) ਵਿੱਚ ਮੁਖਤਿਆਰ ਸਿੰਘ ਤੇ ਸਾਬਕਾ ਪੱਤਰਕਾਰ ਸੰਜੇ ਸੂਰੀ, ਦੋ ਗਵਾਹ ਹਨ। ਇਨ੍ਹਾਂ ਨੇ ਨਾਨਾਵਤੀ ਕਮਿਸ਼ਨ ਅੱਗੇ ਹਲਫੀਆ ਬਿਆਨ ਦਾਇਰ ਕਰ ਕੇ ਕਮਲਨਾਥ ਤੇ ਵਸੰਤ ਸਾਠੇ ਵੱਲੋਂ 1984 ਸਿੱਖ ਕਤਲੇਆਮ ਵਿੱਚ ਨਿਭਾਈ ਭੂਮਿਕਾ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਹਲਫੀਆ ਬਿਆਨਾਂ ’ਚ ਦੱਸਿਆ ਕਿ ਕਿਵੇਂ ਕਮਲਨਾਥ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਗੁਰਦੁਆਰਾ…
    ਫ਼ਤਹਿਗੜ੍ਹ ਸਾਹਿਬ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਬੁੱਧੀਜੀਵੀ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀ ਫ਼ਤਹਿਗੜ੍ਹ ਸਾਹਿਬ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਡਾ. ਗਗਨਦੀਪ ਕੌਰ ਦੀ ਅਦਾਲਤ ਵਿਚ ਸਿੱਖ ਧਰਮ ਦੇ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਧਾਰਾ 499, 500, 501 ਆਈ.ਪੀ.ਸੀ. ਦਾ ਫ਼ੌਜਦਾਰੀ ਕੇਸ ਦਾਇਰ ਕੀਤਾ ਹੈ। ਅਦਾਲਤ ਨੇ 29 ਸਤੰਬਰ ਲਈ ਇਸ ਕੇਸ ਨੂੰ ਮੁਕੱਰਰ ਕਰ ਦਿੱਤਾ ਹੈ।ਭਾਈ ਰੰਧਾਵਾ ਨੇ ਦੋਸ਼ ਲਾਇਆ ਕਿ 6 ਜੁਲਾਈ 2019 ਦੀ ਰਾਤ ਨੂੰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਥਿਤ ਸਾਜ਼ਿਸ਼ ਅਧੀਨ ਆਪਣੇ ਗੁਰਦੁਆਰਾ ਪਰਮੇਸ਼ਰ ਦੁਆਰ ਵਿਚ ਭਾਰੀ ਇਕੱਠ ਕਰਕੇ ਉਸ ਦੇ ਅਤੇ ਉਸ ਦੇ ਪਿਤਾ ਹਰੀ ਸਿੰਘ ਰੰਧਾਵਾ ਖ਼ਿਲਾਫ਼ ਕਥਿਤ ਭੱਦੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੰਤ ਸਮਾਜ ਦੇ ਸਕੱਤਰ ਹਨ। ਭਾਈ ਰੰਧਾਵਾ ਨੇ ਕੇਸ ਦਾਇਰ ਕਰਨ ਤੋਂ ਬਾਅਦ ਆਪਣੇ ਵਕੀਲ ਐਡਵੋਕੇਟ ਧਾਰਨੀ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਸ ਘਟਨਾ ਤੋਂ ਪੀੜਤ ਹਨ । ਉਨ੍ਹਾਂ ਦੱਸਿਆ…
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਵਾਰ ਮੁੜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਕੀਤੇ ਆਦੇਸ਼ਾਂ ਦੀ ਪਾਲਣਾ ਕਰਨ।ਮੁੱਖ ਮੰਤਰੀ ਵਲੋਂ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਸ਼ਨ ਚਿੰਨ੍ਹ ਲਾਉਂਦਿਆਂ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਦਾ ਬਿਆਨ ਆਪਾ ਵਿਰੋਧੀ ਹੈ। ਇਕ ਪਾਸੇ ਉਹ ਇਸ ਕਾਰਜ ਲਈ ਮੰਤਰੀਆਂ ਦੀ ਜ਼ਿੰਮੇਵਾਰੀ ਲਗਾਏ ਜਾਣ ਦਾ ਦਾਅਵਾ ਕਰ ਰਹੇ ਹਨ। ਜਦੋਂਕਿ ਦੂਜੇ ਪਾਸੇ ਸਾਂਝੀ ਤਾਲਮੇਲ ਕਮੇਟੀ ਬਣਾਉਣ ਲਈ ਹੁਣ ਤਕ ਆਪਣੇ ਦੋ ਨੁਮਾਇੰਦਿਆਂ ਦੇ ਨਾਂ ਨਹੀਂ ਭੇਜੇ ਅਤੇ ਨਾ ਹੀ ਇਸ ਸਬੰਧੀ ਕੋਈ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵਲੋਂ ਆਦੇਸ਼ ਦਿੱਤਾ ਗਿਆ ਸੀ ਕਿ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਇਹ ਸਮਾਗਮ ਸਾਂਝੇ ਤੌਰ ’ਤੇ ਇਕ ਮੰਚ ’ਤੇ ਮਨਾਵੇ। ਇਸ ਸਬੰਧ ਵਿਚ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ…
    ਅੰਮ੍ਰਿਤਸਰ - ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਖਜ਼ਾਨਾ ਭਾਰਤੀ ਫੌਜ ਵਲੋਂ ਵਾਪਸ ਕੀਤੇ ਜਾਣ ਸਬੰਧੀ ਪੈਦਾ ਹੋਏ ਭੰਬਲਭੂਸੇ ਨੂੰ ਸਪੱਸ਼ਟ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਸਬ ਕਮੇਟੀ ਦੀ ਭਲਕੇ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਸਬ-ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਲਾਇਬ੍ਰੇਰੀ ਸਬੰਧੀ ਮੀਟਿੰਗ ਜ਼ਰੂਰੀ ਪ੍ਰਬੰਧਕੀ ਰੁਝੇਂਵਿਆਂ ਦੇ ਨਾਲ-ਨਾਲ ਕੁਝ ਗਵਾਹਾਂ ਦੇ ਨਾ ਪੁੱਜ ਸਕਣ ਕਾਰਨ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਤਾਰੀਖ ਜਲਦ ਤੈਅ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਬ-ਕਮੇਟੀ ਵਿਚ ਪ੍ਰੋ. ਬਡੂੰਗਰ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ ਮੈਂਬਰ ਵਜੋਂ ਸ਼ਾਮਲ ਹਨ।
    ਜਨੇਵਾ - ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਕਸ਼ਮੀਰ ’ਚ ਆਇਦ ਪਾਬੰਦੀਆਂ ਕਰ ਕੇ ਮੁਕਾਮੀ ਲੋਕਾਂ ਦੇ ਮਨੁੱਖੀ ਹੱਕ ਅਸਰਅੰਦਾਜ਼ ਹੋਣ ’ਤੇ ‘ਵੱਡੀ ਫ਼ਿਕਰਮੰਦੀ’ ਜ਼ਾਹਿਰ ਕਰਦਿਆਂ ਭਾਰਤ ਨੂੰ ਕਿਹਾ ਕਿ ਉਹ ਮੌਜੂਦਾ ਜਮੂਦ ਨੂੰ ਸੁਖਾਲਾ ਬਣਾਉਂਦਿਆਂ ਲੋਕਾਂ ਤਕ ਬੁਨਿਆਦੀ ਸਹੂਲਤਾਂ ਦੀ ਰਸਾਈ ਨੂੰ ਯਕੀਨੀ ਬਣਾਏ। ਬੈਚਲੇ ਨੇ ਭਾਰਤ ਤੇ ਪਾਕਿਸਤਾਨ ਨੂੰ ਹਦਾਇਤ ਕੀਤੀ ਕਿ ਉਹ ਕਸ਼ਮੀਰੀ ਲੋਕਾਂ ਦੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਨ ਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਦੇ 42ਵੇਂ ਸੈਸ਼ਨ ਦਾ ਆਗਾਜ਼ ਕਰਦਿਆਂ ਅਸਾਮ ਵਿੱਚ ਨਾਗਰਿਕਾਂ ਬਾਰੇ ਕੌਮੀ ਰਜਿਸਟਰ ਉੱਤੇ ਵੀ ਸਵਾਲ ਉਠਾਏ। ਬੈਚਲੇ ਨੇ ਕਿਹਾ ਕਿ ਉਸ ਦੇ ਦਫ਼ਤਰ ਨੂੰ ਕੰਟਰੋਲ ਰੇਖਾ ਦੇ ਦੋਵੇਂ ਪਾਸਿਉਂ ਮਨੁੱਖੀ ਹੱਕਾਂ ਦੇ ਘਾਣ ਬਾਬਤ ਰਿਪੋਰਟਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ,‘‘ਮੈਂ ਭਾਰਤ ਸਰਕਾਰ ਵੱਲੋਂ ਕਸ਼ਮੀਰੀਆਂ ਖ਼ਿਲਾਫ਼ ਉਠਾਏ ਗਏ ਕਦਮਾਂ ਤੋਂ ਫ਼ਿਕਰਮੰਦ ਹਾਂ। ਕਸ਼ਮੀਰ ’ਚ ਇੰਟਰਨੈੱਟ, ਸੰਚਾਰ ਸੇਵਾਵਾਂ, ਸ਼ਾਂਤੀਪੂਰਨ ਇਕੱਠਾਂ ਅਤੇ ਸਿਆਸੀ ਆਗੂਆਂ ਨੂੰ ਬੰਦੀ ਬਣਾਏ ਜਾਣ ਨਾਲ ਹਾਲਾਤ ਵਿਗੜ ਸਕਦੇ ਹਨ।’’…
    ਅੰਮਿ੍ਤਸਰ - ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਸਿੱਖ ਯਾਤਰੂਆਂ ਨੂੰ ਵੀਜ਼ਾ ਨਿਯਮਾਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ | ਮੰਤਰਾਲੇ ਵਲੋਂ ਜਾਰੀ ਕੀਤੇ ਬਿਆਨ ਅਨੁਸਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਸਾਂਝੇ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਹਿੱਤ ਆਉਣ ਵਾਲੇ ਸਿੱਖ ਤੀਰਥ ਯਾਤਰੂਆਂ ਲਈ ਆਨ-ਲਾਈਨ ਵੀਜ਼ਾ ਪ੍ਰਣਾਲੀ ਨੂੰ ਧਾਰਮਿਕ ਸੈਰ-ਸਪਾਟਾ ਸ਼੍ਰੇਣੀ 'ਚ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਤਹਿਤ ਤੀਰਥ ਯਾਤਰਾ ਲਈ ਵੀਜ਼ਾ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀਆਂ ਅਰਜ਼ੀਆਂ ਨੂੰ ਦੋ ਵੱਖਰੀਆਂ ਸ਼੍ਰੇਣੀਆਂ 'ਚ ਰੱਖਿਆ ਜਾਵੇਗਾ | ਇਕ ਸ਼੍ਰੇਣੀ ਵਿਸ਼ਵ 'ਚ ਕਿਤੇ ਵੀ ਵਸਦੇ ਭਾਰਤੀ ਮੂਲ ਦੇ ਸਿੱਖ ਸ਼ਰਧਾਲੂਆਂ ਲਈ ਹੋਵੇਗੀ, ਜਦੋਂ ਕਿ ਦੂਜੀ 'ਚ ਭਾਰਤ 'ਚ ਰਹਿੰਦੇ ਸਿੱਖ ਸ਼ਰਧਾਲੂਆਂ ਨੂੰ ਰੱਖਿਆ ਜਾਵੇਗਾ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਧਾਰਮਿਕ ਸੈਰ-ਸਪਾਟਾ ਵੀਜ਼ਾ ਬੇਨਤੀਆਂ 'ਤੇ ਕੰਮ-ਕਾਜ ਵਾਲੇ 7 ਤੋਂ 10 ਦਿਨਾਂ ਦੇ ਅੰਦਰ-ਅੰਦਰ ਕਾਰਵਾਈ ਮੁਕੰਮਲ ਕਰਕੇ ਵੀਜ਼ੇ ਜਾਰੀ ਕੀਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com