ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਖਜ਼ਾਨਾ ਭਾਰਤੀ ਫੌਜ ਵਲੋਂ ਵਾਪਸ ਕੀਤੇ ਜਾਣ ਸਬੰਧੀ ਪੈਦਾ ਹੋਏ ਭੰਬਲਭੂਸੇ ਨੂੰ ਸਪੱਸ਼ਟ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਸਬ ਕਮੇਟੀ ਦੀ ਭਲਕੇ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਸਬ-ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਲਾਇਬ੍ਰੇਰੀ ਸਬੰਧੀ ਮੀਟਿੰਗ ਜ਼ਰੂਰੀ ਪ੍ਰਬੰਧਕੀ ਰੁਝੇਂਵਿਆਂ ਦੇ ਨਾਲ-ਨਾਲ ਕੁਝ ਗਵਾਹਾਂ ਦੇ ਨਾ ਪੁੱਜ ਸਕਣ ਕਾਰਨ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਤਾਰੀਖ ਜਲਦ ਤੈਅ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਬ-ਕਮੇਟੀ ਵਿਚ ਪ੍ਰੋ. ਬਡੂੰਗਰ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ ਮੈਂਬਰ ਵਜੋਂ ਸ਼ਾਮਲ ਹਨ।
  ਜਨੇਵਾ - ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਕਸ਼ਮੀਰ ’ਚ ਆਇਦ ਪਾਬੰਦੀਆਂ ਕਰ ਕੇ ਮੁਕਾਮੀ ਲੋਕਾਂ ਦੇ ਮਨੁੱਖੀ ਹੱਕ ਅਸਰਅੰਦਾਜ਼ ਹੋਣ ’ਤੇ ‘ਵੱਡੀ ਫ਼ਿਕਰਮੰਦੀ’ ਜ਼ਾਹਿਰ ਕਰਦਿਆਂ ਭਾਰਤ ਨੂੰ ਕਿਹਾ ਕਿ ਉਹ ਮੌਜੂਦਾ ਜਮੂਦ ਨੂੰ ਸੁਖਾਲਾ ਬਣਾਉਂਦਿਆਂ ਲੋਕਾਂ ਤਕ ਬੁਨਿਆਦੀ ਸਹੂਲਤਾਂ ਦੀ ਰਸਾਈ ਨੂੰ ਯਕੀਨੀ ਬਣਾਏ। ਬੈਚਲੇ ਨੇ ਭਾਰਤ ਤੇ ਪਾਕਿਸਤਾਨ ਨੂੰ ਹਦਾਇਤ ਕੀਤੀ ਕਿ ਉਹ ਕਸ਼ਮੀਰੀ ਲੋਕਾਂ ਦੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਨ ਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਦੇ 42ਵੇਂ ਸੈਸ਼ਨ ਦਾ ਆਗਾਜ਼ ਕਰਦਿਆਂ ਅਸਾਮ ਵਿੱਚ ਨਾਗਰਿਕਾਂ ਬਾਰੇ ਕੌਮੀ ਰਜਿਸਟਰ ਉੱਤੇ ਵੀ ਸਵਾਲ ਉਠਾਏ। ਬੈਚਲੇ ਨੇ ਕਿਹਾ ਕਿ ਉਸ ਦੇ ਦਫ਼ਤਰ ਨੂੰ ਕੰਟਰੋਲ ਰੇਖਾ ਦੇ ਦੋਵੇਂ ਪਾਸਿਉਂ ਮਨੁੱਖੀ ਹੱਕਾਂ ਦੇ ਘਾਣ ਬਾਬਤ ਰਿਪੋਰਟਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ,‘‘ਮੈਂ ਭਾਰਤ ਸਰਕਾਰ ਵੱਲੋਂ ਕਸ਼ਮੀਰੀਆਂ ਖ਼ਿਲਾਫ਼ ਉਠਾਏ ਗਏ ਕਦਮਾਂ ਤੋਂ ਫ਼ਿਕਰਮੰਦ ਹਾਂ। ਕਸ਼ਮੀਰ ’ਚ ਇੰਟਰਨੈੱਟ, ਸੰਚਾਰ ਸੇਵਾਵਾਂ, ਸ਼ਾਂਤੀਪੂਰਨ ਇਕੱਠਾਂ ਅਤੇ ਸਿਆਸੀ ਆਗੂਆਂ ਨੂੰ ਬੰਦੀ ਬਣਾਏ ਜਾਣ ਨਾਲ ਹਾਲਾਤ ਵਿਗੜ ਸਕਦੇ ਹਨ।’’…
  ਅੰਮਿ੍ਤਸਰ - ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਸਿੱਖ ਯਾਤਰੂਆਂ ਨੂੰ ਵੀਜ਼ਾ ਨਿਯਮਾਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ | ਮੰਤਰਾਲੇ ਵਲੋਂ ਜਾਰੀ ਕੀਤੇ ਬਿਆਨ ਅਨੁਸਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਸਾਂਝੇ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਹਿੱਤ ਆਉਣ ਵਾਲੇ ਸਿੱਖ ਤੀਰਥ ਯਾਤਰੂਆਂ ਲਈ ਆਨ-ਲਾਈਨ ਵੀਜ਼ਾ ਪ੍ਰਣਾਲੀ ਨੂੰ ਧਾਰਮਿਕ ਸੈਰ-ਸਪਾਟਾ ਸ਼੍ਰੇਣੀ 'ਚ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਤਹਿਤ ਤੀਰਥ ਯਾਤਰਾ ਲਈ ਵੀਜ਼ਾ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀਆਂ ਅਰਜ਼ੀਆਂ ਨੂੰ ਦੋ ਵੱਖਰੀਆਂ ਸ਼੍ਰੇਣੀਆਂ 'ਚ ਰੱਖਿਆ ਜਾਵੇਗਾ | ਇਕ ਸ਼੍ਰੇਣੀ ਵਿਸ਼ਵ 'ਚ ਕਿਤੇ ਵੀ ਵਸਦੇ ਭਾਰਤੀ ਮੂਲ ਦੇ ਸਿੱਖ ਸ਼ਰਧਾਲੂਆਂ ਲਈ ਹੋਵੇਗੀ, ਜਦੋਂ ਕਿ ਦੂਜੀ 'ਚ ਭਾਰਤ 'ਚ ਰਹਿੰਦੇ ਸਿੱਖ ਸ਼ਰਧਾਲੂਆਂ ਨੂੰ ਰੱਖਿਆ ਜਾਵੇਗਾ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਧਾਰਮਿਕ ਸੈਰ-ਸਪਾਟਾ ਵੀਜ਼ਾ ਬੇਨਤੀਆਂ 'ਤੇ ਕੰਮ-ਕਾਜ ਵਾਲੇ 7 ਤੋਂ 10 ਦਿਨਾਂ ਦੇ ਅੰਦਰ-ਅੰਦਰ ਕਾਰਵਾਈ ਮੁਕੰਮਲ ਕਰਕੇ ਵੀਜ਼ੇ ਜਾਰੀ ਕੀਤੇ…
  ਅੰਮਿ੍ਤਸਰ - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਾਹੌਰ ਮਿਊਜ਼ੀਅਮ 'ਚ ਪਹਿਲੀ ਵਾਰ ਲਗਾਈ ਗਈ ਸਿੱਖ ਪ੍ਰਦਰਸ਼ਨੀ 30 ਸਤੰਬਰ ਨੂੰ ਸਮਾਪਤ ਹੋਵੇਗੀ | ਲਾਹੌਰ 'ਚ ਬੀਤੇ ਦਿਨੀਂ ਗਵਰਨਰ ਹਾਊਸ ਵਿਖੇ ਕਰਵਾਈ ਗਈ 3 ਰੋਜ਼ਾ 'ਬਾਬਾ ਗੁਰੂ ਨਾਨਕ ਅਤੇ ਉਨ੍ਹਾਂ ਦਾ ਯੁੱਗ' ਕੌਮਾਂਤਰੀ ਸਿੱਖ ਕਨਵੈਨਸ਼ਨ ਦੌਰਾਨ 3 ਸਤੰਬਰ ਨੂੰ ਉਕਤ ਪ੍ਰਦਰਸ਼ਨੀ ਦਾ ਉਦਘਾਟਨ ਅਜਾਇਬ-ਘਰ ਦੇ ਪ੍ਰਬੰਧਕ ਤਾਰੀਖ਼ ਮਹਿਮੂਦ ਵਲੋਂ ਕੀਤਾ ਗਿਆ ਸੀ | ਉਕਤ ਪ੍ਰਦਰਸ਼ਨੀ 'ਚ ਲਾਹੌਰ ਦਰਬਾਰ ਦੇ ਕੌਮੀ ਖ਼ਜ਼ਾਨੇ ਦੀਆਂ ਕਈ ਇਤਿਹਾਸਕ ਨਿਸ਼ਾਨੀਆਂ ਸਮੇਤ ਸਿੱਖ ਸੰਗਤ ਵਲੋਂ ਲਾਹੌਰ ਮਿਊਜ਼ੀਅਮ ਨੂੰ ਭੇਟ ਕੀਤੀ ਗਈ ਪਾਲਕੀ ਵੀ ਸ਼ਾਮਿਲ ਕੀਤੀ ਗਈ ਹੈ | ਜਿਸ 'ਚ ਅਜਾਇਬ-ਘਰ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਸ਼ੋਭਿਤ ਕੀਤਾ ਗਿਆ ਹੈ | ਪ੍ਰਦਰਸ਼ਨੀ 'ਚ ਸਿੱਖ ਰਾਜ ਵੇਲੇ ਯੂਰਪੀ ਚਿੱਤਰਕਾਰਾਂ ਦੁਆਰਾ ਬਣਾਏ ਬੇਸ਼ਕੀਮਤੀ ਤੇਲ ਚਿੱਤਰ, ਜਲ ਚਿੱਤਰ, ਹਾਥੀ-ਦੰਦ ਚਿੱਤਰ, ਧਾਤੂ ਦੇ ਬਣੇ ਮਾਡਲ ਸਮੇਤ ਕਈ ਹੋਰ ਵਸਤੂਆਂ ਸ਼ਾਮਿਲ ਹਨ | ਉਕਤ ਤੇਲ ਚਿੱਤਰਾਂ 'ਚ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਦਰਬਾਰ ਵਾਲੀ ਪੇਂਟਿੰਗ,…
  ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਬਰਗਾੜੀ ਅਤੇ ਬਹਿਬਲ ਕਲਾਂ ਜਾਂਚ ਨੂੰ ਕਥਿਤ ਤੌਰ ’ਤੇ ਭਟਕਾਉਣ ਅਤੇ ਦੋਸ਼ੀ ਅਫਸਰਾਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ। ਸ੍ਰੀ ਅਰੋੜਾ ਨੇ ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਵੱਲੋਂ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਨੂੰ ਡੀਜੀਪੀ ਡਾਇਰੈਕਟਰ ਬਿਓਰੋ ਆਫ ਇਨਵੈਸਟੀਗੈਸ਼ਨ ਪ੍ਰਬੋਧ ਕੁਮਾਰ ਖ਼ਿਲਾਫ਼ ਮਾਣਹਾਨੀ ਦਾ ਮਾਮਲੇ ਦੇਣ ਦਾ ਇਤਰਾਜ਼ ਕੀਤੇ ਜਾਣ ’ਤੇ ਹੈਰਾਨੀ ਅਤੇ ਚਿੰਤਾ ਜ਼ਾਹਿਰ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਆਪਣੇ ਆਪ ਨੂੰ ਪੰਥ ਦਾ ਪਹਿਰੇਦਾਰ ਕਹਾਉਣ ਵਾਲੇ ਅਕਾਲੀ ਦਲ ਦੇ ਰਾਜ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਉਸ ਵੇਲੇ ਦੀ ਹਾਕਮ ਪਾਰਟੀ ਦੀ ਜਵਾਬਦੇਹੀ ਬਣਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਕੇਸਾਂ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਗੋਲੀ…
  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਵਿੱਚ ਇੱਥੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪਰਮਾਰ ਅਤੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਦਾਲਤ ਵਿੱਚ ਪੇਸ਼ ਹੋਏ। ਪਰ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਦਰਜ ਹੋਏ ਮੁਕੱਦਮੇ ਵਿਚ ਦੋਸ਼ ਆਇਦ ਨਹੀਂ ਹੋ ਸਕੇ, ਕਿਉਂਕਿ ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁ: ਨੰ: 129, ਮਿਤੀ 07.08.2018 ਅ/ਧ 307, 326, 323, 218, 120 ਬੀ, 148, 149 ਅਤੇ ਅਸਲਾ ਐਕਟ ਗੈਰ-ਕਾਨੂੰਨੀ ਤੌਰ ’ਤੇ ਦਰਜ ਹੋਇਆ ਹੈ ਅਤੇ ਇਸ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਕੁਝ ਪੁਲੀਸ ਅਧਿਕਾਰੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਹੋਈ ਹੈ, ਜਿਸ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।ਅਦਾਲਤ ਨੇ ਦੋਹਾਂ ਧਿਰਾਂ ਦੀ ਹਾਜ਼ਰੀ ਵਿੱਚ ਇਸ ਮੁਕੱਦਮੇ ਦੀ ਸੁਣਵਾਈ 27 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਸੈਸ਼ਨ ਜੱਜ ਹਰਪਾਲ…
  ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਲਾਂਘੇ ਦੇ ਸ਼ੁਰੂ ਹੋਣ ਮਗਰੋਂ ਦਰਸ਼ਨ ਲਈ ਜਾਣ ਵਾਲੇ ਹਰ ਯਾਤਰੂ ਕੋਲੋਂ ਪਾਕਿਸਤਾਨ ਵੱਲੋਂ 20 ਅਮਰੀਕੀ ਡਾਲਰ ਸਰਵਿਸ ਫੀਸ ਵਜੋਂ ਵਸੂਲੇ ਜਾਣ ਦੀ ਪ੍ਰਸਤਾਵਿਤ ਯੋਜਨਾ ਦਾ ਸਿੱਖ ਸ਼ਖ਼ਸੀਅਤਾਂ ਨੇ ਵੀ ਵਿਰੋਧ ਕੀਤਾ ਹੈ। ਇਸ ਤੋਂ ਪਹਿਲਾਂ ਲਾਂਘੇ ਸਬੰਧੀ ਹੋਈ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਕੇਂਦਰੀ ਤੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਚੁੱਕਾ ਹੈ। ਫ਼ਿਲਹਾਲ ਪਾਕਿਸਤਾਨ ਇਹ ਯਾਤਰੂ ਜਾਂ ਸਰਵਿਸ ਫੀਸ ਲਾਉਣ ਲਈ ਬਜ਼ਿੱਦ ਹੈ।ਅੱਜ ਇਸ ਸਬੰਧ ਵਿਚ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਲਈ ਜਾਣ ਵਾਸਤੇ ਕੋਈ ਫੀਸ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਖਿਆ ਕਿ ਗੁਰੂ ਘਰ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹੇ ਹਨ ਅਤੇ ਗੁਰਦੁਆਰੇ ਜਾਣ ਵਾਸਤੇ ਕਿਸੇ ਨੂੰ ਕੋਈ ਫੀਸ ਨਹੀਂ ਦੇਣੀ ਪੈਂਦੀ। ਉਨ੍ਹਾਂ ਆਖਿਆ ਕਿ ਸੰਵਿਧਾਨ ਦੀ ਧਾਰਾ-25 ਨੂੰ ਵੀ ਖ਼ਤਮ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਸਿੱਖ ਧਰਮ ਨੂੰ ਵੱਖਰੀ ਕੌਮ ਦੀ…
  ਬਟਾਲਾ - ਬਟਾਲਾ ਦੇ ਜਲੰਧਰ ਰੋਡ ’ਤੇ ਹੰਸਲੀ ਨਾਲੇ ਕਿਨਾਰੇ ਰਿਹਾਇਸ਼ੀ ਇਲਾਕੇ ਵਿੱਚ ਸਥਿੱਤ ਇੱਕ ਪਟਾਕਾ ਫੈਕਟਰੀ ਵਿੱਚ ਬਾਅਦ ਦੁਪਹਿਰ 4 ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਹੋਣ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ, ਇਨ੍ਹਾਂ ਵਿੱਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਹੈ। ਮ੍ਰਿਤਕਾਂ ਵਿੱਚ 2 ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਇੱਕੋਂ ਪਰਿਵਾਰ ਦੇ 4 ਜੀਅ ਸ਼ਾਮਲ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਕਿਲੋਮੀਟਰ ਤੱਕ ਇਸ ਦੀ ਆਵਾਜ਼ ਸੁਣੀ ਗਈ ਅਤੇ ਕਰੀਬ 500 ਮੀਟਰ ਤੋਂ ਵੱਧ ਦੂਰੀ ਤੱਕ ਧਮਾਕੇ ਦੀ ਧਮਕ ਮਹਿਸੂਸ ਕੀਤੀ ਗਈ ਅਤੇ ਦੁਕਾਨਾਂ ਅਤੇ ਘਰਾਂ ਦੇ ਸ਼ੀਸੇ ਅਤੇ ਫਲੈਕਸ ਬੋਰਡ ਵੀ ਟੁੱਟ ਗਏ। ਧਮਾਕੇ ਕਾਰਨ ਫੈਕਟਰੀ ਪੂਰੀ ਤਰ੍ਹਾਂ ਮਲਬੇ ਦੇ ਢੇਰ ਵਿੱਚ ਬਦਲ ਗਈ ਜਦ ਕਿ ਨਾਲ ਲੱਗਦੇ ਇੱਕ ਘਰ ਦਾ ਲੈਂਟਰ ਵੀ ਡਿੱਗ…
  ਅਟਾਰੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਭਾਰਤ-ਪਾਕਿਸਤਾਨ ਵਲੋਂ ਕੀਤੇ ਜਾ ਰਹੇ ਸਾਂਝੇ ਉੱਦਮ ਨਾਲ ਬਣਨ ਵਾਲੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਤੀਸਰੇ ਦੌਰ ਦੀ ਮੀਟਿੰਗ ਅਟਾਰੀ ਵਾਹਗਾ ਸਾਂਝੀ ਜਾਂਚ ਚੌਕੀ ਦੇ ਭਾਰਤੀ ਪਾਸੇ ਬੀ. ਐਸ. ਐਫ਼. ਦੇ ਕਾਨਫਰੰਸ ਹਾਲ 'ਚ ਹੋਈ | ਇਹ ਮੀਟਿੰਗ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਦੇ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਅਤੇ ਪਾਕਿਸਤਾਨ ਦੇ ਦੱਖਣੀ ਏਸ਼ੀਆ ਮਾਮਲਿਆਂ ਬਾਰੇ ਡਾਇਰੈਕਟਰ ਜਨਰਲ ਮੁਹੰਮਦ ਫ਼ੈਸਲ ਦੀ ਅਗਵਾਈ ਵਾਲੇ ਵਫ਼ਦਾਂ ਵਿਚਾਲੇ ਹੋਈ | ਮੀਟਿੰਗ 'ਚ ਕਰਤਾਰਪੁਰ ਲਾਂਘੇ ਦੇ ਤਕਨੀਕੀ ਸੁਰੱਖਿਆ ਅਤੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਜਿੱਥੇ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ 'ਤੇ ਦੋਵਾਂ ਦੇਸ਼ਾਂ ਵਿਚਾਲੇ ਸਹਿਮਤੀ ਬਣੀ ਉੱਥੇ ਪਾਕਿਸਤਾਨ ਭਾਰਤੀ ਸ਼ਰਧਾਲੂਆਂ ਕੋਲੋਂ 20 ਡਾਲਰ (ਕਰੀਬ 1400 ਰੁਪਏ) ਲੈਣ 'ਤੇ ਅੜਿਆ ਰਿਹਾ | ਇਸ ਤੋਂ ਇਲਾਵਾ ਭਾਰਤੀ ਸ਼ਰਧਾਲੂਆਂ ਦੇ ਵੱਡੇ ਜਥਿਆਂ ਨਾਲ ਪ੍ਰੋਟੋਕੋਲ ਅਫ਼ਸਰਾਂ ਨੂੰ ਭੇਜਣ ਨੂੰ ਪ੍ਰਵਾਨਗੀ ਨਾ ਦੇਣ 'ਤੇ ਭਾਰਤੀ…
  ਐਸ.ਏ.ਐਸ. ਨਗਰ (ਮੁਹਾਲੀ) - ਬਰਗਾੜੀ ਬੇਅਦਬੀ ਮਾਮਲੇ ਸਬੰਧੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ ਕਰਨ ਲਈ ਦਾਇਰ ਅਰਜ਼ੀ ’ਤੇ ਅੱਜ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਜਤਾਏ ਇਤਰਾਜ਼ਾਂ ਸਬੰਧੀ ਪਟੀਸ਼ਨ ਦਾਇਰ ਕਰ ਕੇ ਸੀਬੀਆਈ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਚਿੰਨ੍ਹ ਲਗਾਉਂਦਿਆਂ ਕਿਹਾ ਕਿ ਸੀਬੀਆਈ ਨੂੰ ਹੁਣ ਨਵੇਂ ਸਿਰਿਓਂ ਜਾਂਚ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਇਹ ਮਾਮਲਾ ਸੀਬੀਆਈ ਕੋਲ ਸੀ ਪਰ ਹਾਲੇ ਤੱਕ ਜਾਂਚ ਏਜੰਸੀ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਸਿੱਟੇ ਵਜੋਂ 28 ਅਗਸਤ 2018 ਨੂੰ ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਦੇ ਮਾਮਲੇ ਵਿੱਚ ਸੀਬੀਆਈ ਤੋਂ ਜਾਂਚ ਵਾਪਸ ਲੈਣ ਸਬੰਧੀ ਮਤਾ ਪਾਸ ਕਰਨ ਮਗਰੋਂ 6 ਸਤੰਬਰ ਨੂੰ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਡੀਐੱਸਪੀਈ ਮੈਂਬਰਾਂ ਨੂੰ ਸੀਬੀਆਈ ਵੱਲੋਂ ਥਾਣਾ ਬਾਜਾਖਾਨਾ ਵਿੱਚ ਦਰਜ ਕੀਤੇ ਕੇਸਾਂ ਦੀ ਜਾਂਚ ਕਰਨ ਦੀ ਦਿੱਤੀ ਸਹਿਮਤੀ ਵਾਪਸ ਲੈ ਲਈ ਗਈ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com