ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰੂਹਾਨੀ ਪ੍ਰਕਾਸ਼’ ਸਮਾਗਮ ਇਥੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਕਰਵਾਇਆ ਗਿਆ ਜਿਸ ਵਿੱਚ ਗਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 1100 ਵਿਦਿਆਰਥੀਆਂ ਵੱਲੋਂ ਸਮੂਹਿਕ ਤੌਰ ‘ਤੇ ਕੀਤੇ ਰਸਭਿੰਨੇ ਕੀਰਤਨ ਨੇ ਅਲੌਕਿਕ ਨਜ਼ਾਰਾ ਪੇਸ਼ ਕੀਤਾ।ਕਰਤਾਰਪੁਰ ਸਾਹਿਬ ਲਾਂਘੇ ਦੀ ਗੱਲ ਕਰਦਿਆਂ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਜਿਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਉਹ ਭਾਰਤ ਵਿੱਚ ਨਹੀਂ ਹੈ, ਕਰਤਾਰਪੁਰ ਸਾਹਿਬ ਵੀ ਭਾਰਤ ਵਿੱਚ ਨਹੀਂ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਰੀਰ ਤਿਆਗਿਆ। ਉਨ੍ਹਾਂ ਕਿਹਾ ਕਿ ਅਸੀਂ ਅਜਿਹੀ ਵਿਵਸਥਾ ਕਰ ਰਹੇ ਹਾਂ ਕਿ ਭਾਰਤ ਵਿਚ ਰਹਿਣ ਵਾਲੇ ਸਿੱਖ ਭੈਣ ਭਰਾ ਜੇ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁਣ ਤਾਂ ਜਾ ਕੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਥਾਈ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਕੋਈ ਵੀ ਇਹ ਸੱਚਾਈ ਨਕਾਰ ਨਹੀਂ ਸਕਦਾ ਕਿ ਭਾਰਤ ਦੀ ਰਾਖੀ ਕਰਨ ਵਿੱਚ ਸਭ…
  ਲੁਧਿਆਣਾ -ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਭਾਈ ਕਾਨ੍ਹ ਸਿੰਘ ਨਾਭਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨਾਂ ਕਿਹਾ ਕਿ ਸ੍ਰੀ ਨਾਭਾ ਦਾ ਰਚਿਆ ਸਾਹਿਤ ਸਦੀਆਂ ਤੱਕ ਸਮਾਜ ਨੂੰ ਸੇਧ ਦੇਣ ਦੀ ਸਮਰੱਥਾ ਰੱਖਦਾ ਹੈ। ਇਸ ਤੋਂਂ ਪਹਿਲਾਂ ਇੰਸਟੀਚਿਊਟ ਦੇ ਡਾਇਰੈਕਟਰ ਗੁਰਮੀਤ ਸਿੰਘ ਨੇ ਸਮਾਗਮ ਦਾ ਮਨੋਰਥ ਸਾਂਝਾ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਦੇ ਇਸ ਮਹਾਨ ਵਿਦਵਾਨ, ਮਹਾਨ ਕੋਸ਼ਕਾਰ ਅਤੇ ਟੀਕਾਕਾਰ ਦਾ ਜਨਮ ਦਿਨ ਸਟੱਡੀ ਸਰਕਲ ਵਲੋਂ ਹਰ ਸਾਲ ਮਨਾਇਆ ਜਾਵੇਗਾ।ਵਿਚਾਰ ਗੋਸ਼ਟੀ ਦੀ ਆਰੰਭਤਾ ਜਸਦੀਪ ਸਿੰਘ ਅਤੇ ਸਾਥੀਆਂ ਵਲੋਂ ਸ਼ਬਦ ਦੇ ਗਾਇਣ ਨਾਲ ਹੋਈ। ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਭਾਈ ਸਾਹਿਬ ਦੇ ਪਰਿਵਾਰਕ ਪਿਛੋਕੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਭਾਈ ਸਾਹਿਬ ਪੰਜਾਬ ਦੇ ਮਾਲਵਾ ਖੇਤਰ ਵਿਚ ਇਕ ਕਿਰਸਾਨੀ ਪਰਿਵਾਰ ਵਿਚੋਂਂ ਸਨ। ਡਾ. ਹਰੀ ਸਿੰਘ…
  ਭਿੰਡ (ਮੱਧ ਪ੍ਰਦੇਸ਼) - ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਭਾਜਪਾ ਅਤੇ ਬਜਰੰਗ ਦਲ ’ਤੇ ਦੋਸ਼ ਲਾਇਆ ਹੈ ਕਿ ਉਹ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਪੈਸੇ ਲੈ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਦੀ ਭਗਵਾਂ ਪਾਰਟੀ ਨੇ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਹ ਜਾਣ-ਬੁੱਝ ਕੇ ਵਿਵਾਦਤ ਬਿਆਨ ਦਿੰਦੇ ਹਨ ਤਾਂ ਜੋ ਸੁਰਖੀਆਂ ’ਚ ਬਣੇ ਰਹਿਣ।ਇਥੇ ਸ਼ਨਿੱਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਗਵਿਜੈ ਸਿੰਘ ਨੇ ਇਹ ਵੀ ਕਿਹਾ ਕਿ ਆਈਐੱਸਆਈ ਲਈ ਮੁਸਲਮਾਨਾਂ ਤੋਂ ਜ਼ਿਆਦਾ ਗ਼ੈਰ-ਮੁਸਲਮਾਨ ਜਾਸੂਸੀ ਕਰ ਰਹੇ ਹਨ। ਉਂਜ ਐਤਵਾਰ ਨੂੰ ਦਿਗਵਿਜੈ ਸਿੰਘ ਨੇ ਦਾਅਵਾ ਕੀਤਾ ਕਿ ਕੁਝ ਚੈਨਲ ਉਨ੍ਹਾਂ ਦੇ ਬਿਆਨ ਬਾਰੇ ਬਿਲਕੁਲ ਗਲਤ ਖ਼ਬਰ ਚਲਾ ਰਹੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਕੁਝ ਚੈਨਲ ਖ਼ਬਰ ਚਲਾ ਰਹੇ ਹਨ ਕਿ ਮੈਂ ਆਖਿਆ ਕਿ ਭਾਜਪਾ ਪਾਕਿਸਤਾਨ ਲਈ ਜਾਸੂਸੀ ਵਾਸਤੇ ਆਈਐੱਸਆਈ ਤੋਂ ਪੈਸੇ ਲੈ ਰਹੀ ਹੈ। ਇਹ ਬਿਲਕੁਲ ਗਲਤ ਹੈ।’’ ਉਨ੍ਹਾਂ ਇਹ ਵੀ ਟਵੀਟ ਕੀਤਾ ਕਿ ਮੱਧ ਪ੍ਰਦੇਸ਼ ਪੁਲੀਸ ਨੇ ਬਜਰੰਗ ਦਲ ਅਤੇ ਭਾਜਪਾ ਦੇ ਆਈਟੀ ਸੈੱਲ ਦੇ ਅਹੁਦੇਦਾਰਾਂ ਨੂੰ ਪਾਕਿਸਤਾਨ…
  ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੰਜਾਬ ਦੇ ਗੁਰਦਾਸਪੁਰ ਵਿੱਚ ਜ਼ੀਰੋ ਪੁਆਇੰਟ ’ਤੇ ਤਕਨੀਕੀ ਕਮੇਟੀ ਦੀ ਬੀਤੇ ਦਿਨ ਹੋਈ ਮੀਟਿੰਗ ਮਗਰੋਂ ਅੱਜ ਇਹ ਭਰੋਸਾ ਦਿੱਤਾ ਹੈ। ਸਿੱਖ ਭਾਈਚਾਰੇ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸ਼ਾਹ ਨੇ ਆਸ ਪ੍ਰਗਟਾਈ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹਰੇਕ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਸਮਰੱਥਾ ਬਖ਼ਸ਼ੇਗਾ। ਉਨ੍ਹਾਂ ਟਵੀਟ ਕੀਤਾ, ‘‘ਮੈਂ ਮੁੜ ਦੁਹਰਾਉਂਦਾ ਹਾਂ ਕਿ ਕਰਤਾਰਪੁਰ ਲਾਂਘੇ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਮੋਦੀ ਸਰਕਾਰ ਵਚਨਬੱਧ ਹੈ।’’ ਗ੍ਰਹਿ ਮੰਤਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਹੱਕ-ਸੱਚ ਦੇ ਮਾਰਗ ’ਤੇ ਚੱਲ ਕੇ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੰਦੀ ਹੈ। ਇਸ ਲਾਂਘੇ ਰਾਹੀਂ ਭਾਰਤੀ ਸਿੱਖ…
  ਅੰਮ੍ਰਿਤਸਰ - ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣ ਕੇ ਮਾਰਨ ਵਾਲੇ ਦਿਲਾਵਰ ਸਿੰਘ ਦੀ ਯਾਦ ਵਿਚ ਪਰਿਵਾਰ ਵਲੋਂ ਸ੍ਰੀ ਅਕਾਲ ਤਖ਼ਤ ’ਤੇ ਰਖਵਾਏ ਅਖੰਡ ਪਾਠ ਦਾ ਅੱਜ ਭੋਗ ਪਾਇਆ ਗਿਆ। ਇਸ ਦੌਰਾਨ ਖਾਲਿਸਤਾਨ ਪੱਖੀ ਨਾਅਰੇ ਵੀ ਲੱਗੇ। ਭੋਗ ਸਮਾਗਮ ਵੇਲੇ ਬੱਬਰ ਖਾਲਸਾ ਦੇ ਵਧਾਵਾ ਸਿੰਘ ਬੱਬਰ ਅਤੇ ਜਗਤਾਰ ਸਿੰਘ ਹਵਾਰਾ ਦੇ ਸੰਦੇਸ਼ ਪੜ੍ਹੇ ਗਏ। ਇਸ ਦੌਰਾਨ ਕਾਂਗਰਸ ਨੇ ਵੀ ਵੱਖ ਵੱਖ ਥਾਈਂ ਸਵਰਗੀ ਬੇਅੰਤ ਸਿੰਘ ਦਾ ਕੁਰਬਾਨੀ ਦਿਵਸ ਮਨਾਇਆ।ਸ੍ਰੀ ਅਕਾਲ ਤਖ਼ਤ ਦੀ ਪਹਿਲੀ ਮੰਜ਼ਿਲ ’ਤੇ ਰੱਖੇ ਗਏ ਅਖੰਡ ਪਾਠ ਦਾ ਅੱਜ ਸਵੇਰੇ ਭੋਗ ਪਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਗੈਰਹਾਜ਼ਰ ਸਨ। ਦਿਲਾਵਰ ਸਿੰਘ ਦੇ ਪਰਿਵਾਰ ’ਚੋਂ ਉਸ ਦਾ ਭਰਾ ਚਮਕੌਰ ਸਿੰਘ ਅਤੇ ਉਸ ਦੀ ਪਤਨੀ ਪੁੱਜੇ, ਜਿਨ੍ਹਾਂ ਨੂੰ ਗ੍ਰੰਥੀ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਵਾਰਾ ਕਮੇਟੀ ਦੇ ਆਗੂ ਗੁਰਚਰਨ ਸਿੰਘ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਪੜ੍ਹਿਆ ਗਿਆ, ਜਿਸ ਵਿਚ ਉਨ੍ਹਾਂ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਬਾਦਲਕਿਆਂ…
  ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਕਰਵਾਏ ਜਾਣ ਦੇ ਮਾਮਲੇ 'ਚ ਇਕ ਪਾਸੇ ਸਿਆਸੀ ਦਬਾਅ ਹੇਠ ਕੁਝ ਪਾਕਿ ਸਿੱਖ ਆਗੂਆਂ ਵਲੋਂ ਇਹ ਬਿਆਨ ਜਾਰੀ ਕਰ ਕੇ ਪੂਰੇ ਵਿਸ਼ਵ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਪੀੜਤ ਕੁੜੀ ਆਪਣੇ ਵਾਰਸਾਂ ਦੇ ਕੋਲ ਪਹੁੰਚ ਗਈ ਹੈ ਤੇ ਵਧੀਕ ਸੈਸ਼ਨ ਜੱਜ ਦੇ ਆਦੇਸ਼ ਅਨੁਸਾਰ ਫਿਲਹਾਲ ਉਸ ਨੂੰ ਦਾਰੂਲ ਅਮਨ (ਸ਼ੈਲਟਰ ਹੋਮ) ਲਾਹੌਰ ਵਿਖੇ ਰੱਖਿਆ ਗਿਆ ਹੈ | ਉਧਰ ਅਗਵਾ ਕੀਤੀ ਗਈ ਜਗਜੀਤ ਕੌਰ ਦੇ ਭਰਾਵਾਂ ਸਵਿੰਦਰ ਸਿੰਘ ਤੇ ਮਨਮੋਹਨ ਸਿੰਘ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਨਾ ਤਾਂ ਅਜੇ ਤੱਕ ਉਨ੍ਹਾਂ ਦੀ ਭੈਣ ਉਨ੍ਹਾਂ ਨੂੰ ਸੌਾਪੀ ਗਈ ਹੈ ਤੇ ਨਾ ਹੀ ਇਸ ਮਾਮਲੇ ਨਾਲ ਸਬੰਧਿਤ ਦੋਸ਼ੀਆਂ 'ਚੋਂ ਕਿਸੇ ਦੀ ਗਿ੍ਫ਼ਤਾਰੀ ਹੋਈ ਹੈ | ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਨ੍ਹਾਂ ਨੂੰ ਮਜਬੂਰਨ…
  ਅੰਮ੍ਰਿਤਸਰ - ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਸਿੱਖ ਪਰਿਵਾਰ ਦੀ ਕੁੜੀ ਦਾ ਧਰਮ ਤਬਦੀਲ ਕਰਨ ਅਤੇ ਨਿਕਾਹ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ। ਪਾਕਿਸਤਾਨੀ ਸਿੱਖਾਂ ਨੇ ਭਲਕੇ 31 ਅਗਸਤ ਨੂੰ ਲਾਹੌਰ ਵਿਚ ਇਕੱਠੇ ਹੋ ਕੇ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ ਸਿੱਖ ਕੁੜੀ ਦਾ ਹਲਫ਼ੀਆ ਬਿਆਨ ਜਨਤਕ ਕੀਤਾ ਗਿਆ ਹੈ, ਜਿਸ ਵਿਚ ਉਹ ਆਪਣੀ ਮਰਜ਼ੀ ਨਾਲ ਮੁਸਲਿਮ ਲੜਕੇ ਨਾਲ ਨਿਕਾਹ ਕਰਾਉਣ ਦੀ ਗੱਲ ਸਵੀਕਾਰ ਕਰ ਰਹੀ ਹੈ। ਇਹ ਹਲਫੀਆ ਬਿਆਨ ਲਾਹੌਰ ਦੀ ਜ਼ਿਲ੍ਹਾ ਅਦਾਲਤ ਦੇ ਪਹਿਲਾ ਦਰਜਾ ਮੈਜਿਸਟ੍ਰੇਟ ਮੁਹੰਮਦ ਉਮਰ ਫਾਰੂਕ ਦੀ ਅਦਾਲਤ ਵਲੋਂ ਤਸਦੀਕ ਕੀਤਾ ਹੋਇਆ ਹੈ। ਇਸ ਮਾਮਲੇ ਸਬੰਧੀ ਪਾਕਿਸਤਾਨੀ ਸਿੱਖ ਭਾਈਚਾਰੇ ਨੇ ਲਾਹੌਰ ਵਿਚ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜਦਾਰ ਕੋਲ ਪਹੁੰਚ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਲਹਿੰਦੇ…
  ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਚ ਸਿੱਖ ਪਰਿਵਾਰ ਦੀ ਕੁੜੀ ਦਾ ਧਰਮ ਤਬਦੀਲ ਕਰਾਉਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ। ਉਨ੍ਹਾਂ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸਨ।ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਨੇ ਆਖਿਆ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਸੁਰੱਖਿਅਤ ਨਹੀਂ ਹਨ। ਜਬਰੀ ਧਰਮ ਤਬਦੀਲ ਕਰਵਾਉਣਾ ਵੱਡਾ ਮੁੱਦਾ ਬਣ ਗਿਆ ਹੈ ਅਤੇ ਪਾਕਿਸਤਾਨ ਸਰਕਾਰ ਇਸ ਸਬੰਧ ਵਿਚ ਸਖਤ ਕਾਰਵਾਈ ਕਰੇ। ਪੰਜਾਬ ਵਿਚ ਆਏ ਹੜ੍ਹਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਵੱਡੇ ਪੱਧਰ ’ਤੇ ਗੈਰਕਾਨੂੰਨੀ ਖੁਦਾਈ ਕਾਰਨ ਹੀ ਬੰਨ੍ਹ ਟੁੱਟੇ ਹਨ ਅਤੇ ਹੜ੍ਹਾਂ ਵਰਗੀ ਸਥਿਤੀ ਬਣੀ ਹੈ। ਉਨ੍ਹਾਂ ਮੌਜੂਦਾ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਫਿਕਰਮੰਦ ਨਹੀਂ ਹੈ। ਜਦੋਂਕਿ ਮੁੱਖ ਮੰਤਰੀ ਸਮੇਤ ਹਰੇਕ ਵਿਧਾਇਕ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸੁਰੱਖਿਆ ਲਈ ਕੰਮ ਕਰਨਾ…
  ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਮਾਮਲਿਆਂ ਵਿਚ ਕੈਪਟਨ ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਮੋਦੀ ਸਰਕਾਰ ਉਪਰ ਵੱਡਾ ਸਿਆਸੀ ਹਮਲਾ ਕੀਤਾ ਹੈ।‘ਆਪ’ ਦੀ ਲੀਡਰਸ਼ਿਪ ਨੇ ਅੱਜ ਇਸ ਮੁੱਦੇ ਉਪਰ ਕੀਤੀ ਚਰਚਾ ਤੋਂ ਬਾਅਦ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਜਾਂਚ ਏਜੰਸੀਆਂ ਵੱਲੋਂ ਅਪਣਾਏ ਢਿੱਲੇ ਅਤੇ ਡੰਗ-ਟਪਾਊ ਰਵੱਈਏ ਨੂੰ ਸੰਗਤ ਨਾਲ ਧ੍ਰੋਹ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਨਸਾਫ਼ ਦੀ ਆਸ ਨਹੀਂ ਰੱਖੀ ਜਾ ਸਕਦੀ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਮੁਖੀ ਡੀਜੀਪੀ ਪ੍ਰਬੋਧ ਕੁਮਾਰ ਅਤੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਵੱਖ-ਵੱਖ ਸੁਰਾਂ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਵਤੀਰੇ ਕਾਰਨ ਜਿਥੇ ਲੋਕਾਂ ਸਮੇਤ ਕਾਂਗਰਸ ਦੇ ਹੀ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ ਉਂਗਲ ਚੁੱਕ ਰਹੇ ਹਨ, ਉਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਸ ਮਾਮਲੇ ਵਿਚ ‘ਆਪ’ ਦੇ ਵਿਧਾਇਕ…
  ਡੇਰਾ ਬਾਬਾ ਨਾਨਕ (ਬਟਾਲਾ) - ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ ਤੇ ਪਾਕਿਸਤਾਨ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਕੋਲ ਕੌਮਾਂਤਰੀ ਸੀਮਾ ’ਤੇ ਜ਼ੀਰੋ ਲਾਈਨ ’ਤੇ ਹੋਈ, ਜਿਸ ਦੌਰਾਨ ਦੋਵਾਂ ਦੇਸ਼ਾਂ ਨੇ ਲਾਂਘੇ ਦਾ ਕੰਮ 31 ਅਕਤੂਬਰ ਤੱਕ ਹਰ ਹਾਲਤ ਵਿੱਚ ਮੁਕੰਮਲ ਕੀਤੇ ਜਾਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਭਾਵੇਂ ਨੇੜੇ ਨਹੀਂ ਜਾਣ ਦਿੱਤਾ ਗਿਆ, ਪਰ ਸੂਤਰ ਦੱਸਦੇ ਕਿ ਇਸ ਮੀਟਿੰਗ ਦੌਰਾਨ ਸੰਗਤ ਦੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਵੱਲੋਂ ਬਣਾਏ ਜਾ ਰਹੇ ਮੁੱਖ ਪੁਲ ਬਾਰੇ ਚਰਚਾ ਹੋਈ ਹੈ। ਜ਼ੀਰੋ ਲਾਈਨ ਉਹ ਬਿੰਦੂ ਹੈ, ਜਿੱਥੇ ਦੋਵਾਂ ਦੇਸ਼ਾਂ ਦੇ ਪੁਲ ਆਪਸ ਵਿੱਚ ਮਿਲਣੇ ਹਨ।ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ, ਲੈਂਡ ਪੋਰਟ ਅਥਾਰਿਟੀ, ਲਾਂਘੇ ਦਾ ਨਿਰਮਾਣ ਕਰਵਾ ਰਹੀ ਸੀਗਲ ਕੰਪਨੀ ਅਤੇ ਡਰੇਨੇਜ ਵਿਭਾਗ, ਲੋਕ ਨਿਰਮਾਣ ਵਿਭਾਗ ਸਮੇਤ ਕੇਂਦਰ ਦੇ ਕੁਝ ਵਿਭਾਗਾਂ ਤੋਂ ਅਧਿਕਾਰੀ ਹਾਜ਼ਰ ਸਨ। ਐੱਨਐੱਚਏਆਈ ਮੁੱਖ ਇੰਜਨੀਅਰ ਟੀ.ਐੱਸ. ਚਹਿਲ ਨੇ ਕਿਹਾ ਕਿ ਦੇ ਇਹ ਮੀਟਿੰਗ ਤਕਰੀਬਨ ਦੋ ਘੰਟੇ ਚੱਲੀ ਤੇ ਇਸ ਦੌਰਾਨ ਦੋਵਾਂ ਮੁਲਕਾਂ ਦੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com