ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੜ੍ਹਾਂ ਕਾਰਨ ਪੰਜਾਬ ’ਚ ਹੋਈ ਤਬਾਹੀ ਦੇ ਮਾਮਲੇ ਦੀ ਜਾਂਚ ਕਰਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਮਾਮਲਾ ਚਿੰਤਾ ਦਾ ਵਿਸ਼ਾ ਹੈ ਕਿ ਇਹ ਤਬਾਹੀ ਕੁਦਰਤੀ ਆਫ਼ਤ ਨਾਲ ਹੋਈ ਹੈ ਜਾਂ ਭਾਖੜਾ ਡੈਮ ਬੋਰਡ ਮੈਨੇਜਮੈਂਟ ਦੀ ਅਣਗਹਿਲੀ ਕਾਰਨ। ਇਹ ਸੱਚ ਪੰਜਾਬ ਦੇ ਲੋਕਾਂ ਦੇ ਸਾਹਮਣੇ ਲਿਆਉਣ ਲਈ ਸਮੁੱਚੇ ਘਟਨਾਕ੍ਰਮ ਦੀ ਜਾਂਚ ਕਰਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਬੋਰਡ ਮੈਨੇਜਮੈਂਟ ਦੀ ਭਰੋਸੇਯੋਗਤਾ ਬਹਾਲ ਕਰਨਾ ਮੈਨੇਜਮੈਂਟ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਖੜਾ ਡੈਮ ਤੋਂ ਪਾਣੀ ਛੱਡਿਆ ਗਿਆ ਉਸ ਵੇਲੇ ਮਾਲਵਾ ਖੇਤਰ ਦਾ ਇਕ ਹਿੱਸਾ ਨਹਿਰੀ ਪਾਣੀ ਦੀ ਕਟੌਤੀ ਨਾਲ ਜੂਝ ਰਿਹਾ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਭਾਖੜਾ ਲਾਈਨ ਨਹਿਰ, ਰਾਜਸਥਾਨ ਨੂੰ ਪਾਣੀ ਦੇਣ ਵਾਲੀ ਗੰਗ ਕਨਾਲ ਸਣੇ ਮਾਲਵੇ ਨੂੰ ਜਾਂਦੀਆਂ ਅੱਧੀ ਦਰਜਨ ਨਹਿਰਾਂ ਬੰਦ ਰੱਖੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਮਦਦ ਦੀ ਸ਼ਲਾਘਾ…
  ਫ਼ਰੀਦਕੋਟ - ਪੰਜਾਬ ਸਰਕਾਰ ਵੱਲੋਂ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਅੱਠ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਦੋ ਮੁੱਖ ਅਧਿਕਾਰੀਆਂ ਦੇ ਦਾਅਵਿਆਂ ਵਿੱਚ ਅੰਤਰ ਹੋਣ ਕਾਰਨ ਬੇਅਦਬੀ ਕਾਂਡ ਦੀ ਸਮੁੱਚੀ ਪੜਤਾਲ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਪੰਜਾਬ ਦੇ ਏਡੀਜੀਪੀ ਅਤੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਪ੍ਰਬੋਧ ਕੁਮਾਰ ਨੇ ਸੀਬੀਆਈ ਦੇ ਡਾਇਰੈਕਟਰ ਨੂੰ 29 ਜੁਲਾਈ ਨੂੰ ਲਿਖੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਬੰਦ ਨਹੀਂ ਹੋਣੀ ਚਾਹੀਦੀ ਹੈ ਕਿਉਂਕਿ ਜਾਂਚ ਟੀਮ ਨੂੰ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਬੇਅਦਬੀ ਕਾਂਡ ਤੋਂ ਪਹਿਲਾਂ ਬਰਗਾੜੀ ਇਲਾਕੇ ਵਿੱਚ ਦੋ ਪਾਕਿਸਤਾਨੀ ਸਿਮ ਵਰਤੇ ਗਏ ਸਨ ਅਤੇ ਸੀਬੀਆਈ ਨੇ ਇਸ ਤੱਥ ਦੀ ਪੜਤਾਲ ਨਹੀਂ ਕੀਤੀ ਹੈ। ਸੀਬੀਆਈ ਦੇ ਐੱਸਪੀ ਪੀ. ਚੱਕਰਵਰਤੀ ਨੇ ਜਾਂਚ ਟੀਮ ਦੇ ਮੁਖੀ ਦਾ ਪੱਤਰ ਮਿਲਣ ਮਗਰੋਂ ਬੇਅਦਬੀ ਕਾਂਡ ਦੀ ਪੜਤਾਲ ਮੁੜ ਖੋਲ੍ਹਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਬਾਰੇ ਅਦਾਲਤ ਕੋਲੋਂ ਇਜਾਜ਼ਤ ਵੀ ਮੰਗੀ ਹੈ।…
  ਇਸਲਾਮਾਬਾਦ/ਲਾਹੌਰ - ਪਾਕਿਸਤਾਨ ਨੇ ਕਰਾਚੀ ਉਪਰੋਂ ਦੀ ਲੰਘਦੇ ਤਿੰਨ ਹਵਾਈ ਖੇਤਰ ਭਾਰਤੀ ਉਡਾਣਾਂ ਲਈ 31 ਅਗਸਤ ਤਕ ਬੰਦ ਕਰ ਦਿੱਤੇ। ਮੁਲਕ ਦੀ ਸਿਵਲ ਹਵਾਬਾਜ਼ੀ ਅਥਾਰਿਟੀ ਨੇ ਐਲਾਨ ਕੀਤਾ ਕਿ ਉਹ ਮੁਲਕ ਦੇ ਹਵਾਈ ਖੇਤਰ ਨੂੰ ਭਾਰਤੀ ਉਡਾਣਾਂ ਲਈ ਪੂਰੀ ਤਰ੍ਹਾਂ ਬੰਦ ਕਰਨ ’ਤੇ ਵਿਚਾਰ ਕਰ ਰਹੀ ਹੈ। ਪਾਕਿਸਤਾਨ ਦੀ ਇਸ ਸੱਜਰੀ ਪਾਬੰਦੀ ਨਾਲ ਉਹ ਸਾਰੀਆਂ ਕੌਮਾਂਤਰੀ ਉਡਾਣਾਂ ਅਸਰਅੰਦਾਜ਼ ਹੋਣਗੀਆਂ, ਜੋ ਕਰਾਚੀ ਉਪਰੋਂ ਲੰਘਦੇ ਇਨ੍ਹਾਂ ਤਿੰਨ ਹਵਾਈ ਰੂਟਾਂ ਦੀ ਵਰਤੋਂ ਕਰਦੀਆਂ ਹਨ। ਇਹ ਤਿੰਨੋਂ ਰੂਟ ਪਾਇਲਟਾਂ ਨੂੰ ਕਰਾਚੀ ਹਵਾਈ ਖੇਤਰ ਵਿੱਚ ਤਿੰਨ ਵੱਖੋ ਵੱਖਰੇ ਬਦਲ ਮੁਹੱਈਆ ਕਰਵਾਉਂਦੇ ਸਨ। ਹਵਾਬਾਜ਼ੀ ਅਥਾਰਿਟੀ ਨੇ ਏਅਰਮੈੱਨ ਨੂੰ ਜਾਰੀ ਨੋਟਿਸ (ਨੋਟਾਮ) ਵਿੱਚ ਕਿਹਾ ਕਿ ਚਾਰ ਰੋਜ਼ਾ ਪਾਬੰਦੀ ਦੀ ਮਿਆਦ 1 ਸਤੰਬਰ ਨੂੰ ਮੁੱਕੇਗੀ। ਇਸ ਦੌਰਾਨ ਪਾਕਿਸਤਾਨ ਨੇ ਗ਼ੈਰਕਾਨੂੰਨੀ ਭਾਰਤੀ ਯੰਤਰਾਂ ’ਤੇ ਸ਼ਿਕੰਜਾ ਕੱਸਣ ਲਈ ਵਿੱਢੀ ਮੁਹਿੰਮ ਤਹਿਤ ਸਰਗੋਧਾ ਜ਼ਿਲ੍ਹੇ ਵਿੱਚੋਂ ਅੱਜ 50 ਤੋਂ ਵੱਧ ਸੈਟੇਲਾਈਟ ਰਿਸੀਵਰ, ਦਰਜਨਾਂ ਡੀਟੀਐੱਚ ਤੇ ਕੇਬਲ ਨੈੱਟਵਰਕ ਨਾਲ ਜੁੜਿਆ ਹੋਰ ਸਾਜ਼ੋ-ਸਾਮਾਨ ਜ਼ਬਤ ਕੀਤਾ ਹੈ। ਸਾਇੰਸ ਤੇ ਟੈਕਨਾਲੋਜੀ ਮੰਤਰੀ ਫ਼ਵਾਦ ਚੌਧਰੀ ਨੇ ਲੰਘੇ…
  ਨਵੀਂ ਦਿੱਲੀ - ਧਾਰਾ 370 ਮਨਸੂਖ਼ ਕੀਤੇ ਜਾਣ ਮਗਰੋਂ ਜੰਮੂ ਕਸ਼ਮੀਰ ਦੇ ਸੰਵਿਧਾਨਕ ਰੁਤਬੇ ’ਚ ਲਿਆਂਦੇ ਗਏ ਬਦਲਾਅ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਹਵਾਲੇ ਕਰ ਦਿੱਤਾ ਹੈ। ਪਟੀਸ਼ਨਾਂ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਸੁਣਵਾਈ ਲਈ ਸੂਚੀਬੱਧ ਹੋਣਗੀਆਂ। ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨ ਵਾਲੇ ਰਾਸ਼ਟਰਪਤੀ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਨੋਟਿਸ ਵੀ ਜਾਰੀ ਕੀਤੇ ਹਨ।ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ ਏ ਬੋਬੜੇ ਅਤੇ ਐੱਸ ਏ ਨਜ਼ੀਰ ’ਤੇ ਆਧਾਰਿਤ ਤਿੰਨ ਮੈਂਬਰੀ ਬੈਂਚ ਕੇਂਦਰ ਦੀ ਇਸ ਦਲੀਲ ਨਾਲ ਸਹਿਮਤ ਨਹੀਂ ਸੀ ਕਿ ਇਸ ਮਾਮਲੇ ’ਚ ਨੋਟਿਸ ਜਾਰੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਅਤੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਦਾਲਤ ’ਚ ਹਾਜ਼ਰੀ ਦਰਜ ਕਰਵਾ ਰਹੇ ਹਨ। ਬੈਂਚ ਨੇ ਇਸ ਦਲੀਲ ਨੂੰ ਵੀ ਨਹੀਂ ਮੰਨਿਆ ਕਿ ਨੋਟਿਸ ਜਾਰੀ ਹੋਣ ਨਾਲ ‘ਸਰਹੱਦ ਪਾਰ’ ਇਸ ਮਾਮਲੇ ਨੂੰ ਹੋਰ…
  ਐੱਸ.ਏ.ਐੱਸ. ਨਗਰ - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸਕੱਤਰ ਜਨਰਲ ਤੇ ਮੁੱਖ ਬੁਲਾਰੇ ਜਥੇ: ਸੇਵਾ ਸਿੰਘ ਸੇਖਵਾਂ, ਸਕੱਤਰ ਜਨਰਲ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਸੀਨੀਅਰ ਮੀਤ ਪ੍ਰਧਾਨ ਜਥੇ: ਉਜਾਗਰ ਸਿੰਘ ਬਡਾਲੀ ਤੇ ਯੂਥ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੁਆਰਾ ਕਰਤਾਰਪੁਰ ਲਾਂਘੇ ਦਾ ਕੰਮ ਰੋਕਣ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਮੇਂ ਸਵਾਮੀ ਵਲੋਂ ਸਿੱਖਾਂ ਦੇ ਹੱਕ 'ਚ ਬਿਆਨ ਦਿੱਤੇ ਗਏ ਸਨ ਪ੍ਰੰਤੂ ਅਜਿਹੇ ਬੇਤੁਕੇ ਬਿਆਨ ਨੇ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਤੋਂ ਪਰਦਾ ਉਠਾ ਦਿੱਤਾ ਹੈ | ਸਵਾਮੀ ਵਲੋਂ ਇਸ ਤਰ੍ਹਾਂ ਦਾ ਬਿਆਨ ਦੇਣਾ ਭਾਜਪਾ ਦੀ ਮਨਸ਼ਾ 'ਤੇ ਵੀ ਸਵਾਲ ਖੜ੍ਹੇ ਕਰਦਾ ਹੈ | ਇਸ ਬਿਆਨ 'ਤੇ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ | ਟਕਸਾਲੀ ਆਗੂਆਂ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਸਿੱਖ ਸੰਗਤ ਵਲੋਂ ਕੀਤੀਆਂ ਜਾ ਰਹੀਆਂ ਬੇਅੰਤ ਅਰਦਾਸਾਂ ਤੋਂ ਬਾਅਦ ਕਰਤਾਰਪੁਰ ਲਾਂਘਾ ਹੁਣ ਜਦੋਂ ਬਣਨ ਹੀ ਵਾਲਾ ਹੈ ਅਤੇ…
  ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਕ ਸੀਨੀਅਰ ਸਹਾਇਕ ਨੇ ਕਿਹਾ ਹੈ ਕਿ ਭਾਰਤ ਨਾਲ ਰਿਸ਼ਤਿਆਂ ਵਿਚ ਤਣਾਅ ਦੇ ਬਾਵਜੂਦ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਯੋਜਨਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਭਾਰਤੀ ਕਸਬੇ ਡੇਰਾ ਬਾਬਾ ਨਾਨਕ ਨੂੰ ਕਰਤਾਰਪੁਰ ਸਾਹਿਬ (ਪਾਕਿ) ਨਾਲ ਜੋੜਨ ਵਾਲੇ ਲਾਂਘੇ ਸਬੰਧੀ ਟਵੀਟ ਕਰਦਿਆਂ ਪਾਕਿ ਪ੍ਰਧਾਨ ਮੰਤਰੀ ਦੀ ਸਹਾਇਕ ਫ਼ਿਰਦੌਸ ਆਸ਼ਿਕ ਅਵਾਨ ਨੇ ਕਿਹਾ ਕਿ ਕਰਤਾਰਪੁਰ ਸਿੱਖਾਂ ਲਈ ਪਵਿੱਤਰ ਸਥਾਨ ਹੈ ਧਾਰਮਿਕ ਸਦਭਾਵਨਾ ਦੀ ਉੱਤਮ ਮਿਸਾਲ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਪਾਕਿ ਨੇ ਭਾਰਤ ਨਾਲ ਸਬੰਧਾਂ ਵਿਚ ਤਾਜ਼ਾ ਤਣਾਅ ਕਾਰਨ ਲਾਂਘੇ ਦੇ ਕੰਮ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਬੰਧਾਂ ਵਿਚ ਤਣਾਅ ਦੇ ਬਾਵਜੂਦ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਲਈ ਉਨ੍ਹਾਂ ਦੇ ਵਤਨ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਰੇਡੀਓ ਪਾਕਿਸਤਾਨ ਮੁਤਾਬਕ ਉਨ੍ਹਾਂ ਕਿਹਾ ਕਿ ਵੱਧ ਰਹੇ ਅਤਿਵਾਦ ਤੇ ਅਸਹਿਣਸ਼ੀਲਤਾ ਦੀ ਦੁਨੀਆ ਵਿਚ ਕਰਤਾਰਪੁਰ ਲਾਂਘਾ…
  ਦਿੱਲੀ - ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ਼੍ਰ ਪਰਮਜੀਤ ਸਿੰਘ ਸਰਨਾ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸੁਆਮੀ ਵੱਲੋ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆ ਕਿਹਾ ਕਿ ਸਿੱਖਾਂ ਦੇ ਮਾਮਲਿਆ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਦਖਲ ਅੰਦਾਜੀ ਕਰਨ ਦਾ ਕੋਈ ਅਧਿਕਾਰ ਨਹੀ ਹੈ ਤੇ ਸੁਬਰਾਮਨੀਅਮ ਸੁਆਮੀ ਬਿਨਾਂ ਕਿਸੇ ਦੇਰੀ ਤੋ ਆਪਣਾ ਬਿਆਨ ਵਾਪਸ ਲੈ ਤੁਰੰਤ ਮੁਆਫੀ ਮੰਗੇ ਤਾਂ ਕਿ ਸਿੱਖਾਂ ਵਿੱਚ ਪਾਏ ਜਾ ਰਹੇ ਰੋਸ ਨੂੰ ਠੱਲ ਪਾਈ ਜਾ ਸਕੇ।ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਇੱਕ ਪਾਸੇ ਤਾਂ ਸੁਬਰਾਮਨੀਅਮ ਆਪਣੇ ਆਪ ਨੂੰ ਸਿੱਖਾਂ ਦਾ ਹਮਦਰਦ ਦੱਸ ਰਿਹਾ ਹੈ ਤੇ ਬਾਬੇ ਨਾਨਕ ਦੀਆ ਸਿੱਖਿਆਵਾਂ ਦਾ ਉਪਾਸਕ, ਜਦ ਕਿ ਦੂਜੇ ਪਾਸੇ ਸਿੱਖਾਂ ਵੱਲੋ ਪਿਛਲੇ ਕਰੀਬ 70 ਸਾਲਾਂ ਤੋ ਅਰਦਾਸਾ ਕਰਕੇ ਲਏ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬਰੇਕਾਂ ਲਗਾਉਣ ਦੀਆ ਬਾਤਾਂ ਪਾ ਰਿਹਾ ਹੈ। ਉਹਨਾਂ ਕਿਹਾ ਕਿ ਸੁਬਰਾਮਨੀਅਮ ਆਪਣੇ ਆਪ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਨਜਦੀਕੀਆ…
  ਚੰਡੀਗੜ੍ਹ - ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਡਾ. ਸੁਬਰਾਮਨੀਅਮ ਸਵਾਮੀ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਤੁਰੰਤ ਰੋਕ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਨਾਲ ਭਾਰਤ ਦੇ ਸਬੰਧ ਫਿਲਹਾਲ ਠੀਕ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗੱਲ ਸਮਝਣੀ ਚਾਹੀਦੀ ਹੈ ਕਿ ਪਾਕਿਸਤਾਨ ਉਨ੍ਹਾਂ ਦੇ ਲਈ ਠੀਕ ਨਹੀਂ ਹੈ। ਇਸ ਲਈ ਰਾਸ਼ਟਰ ਦੇ ਲਈ ਲਾਂਘੇ ਦੇ ਕੰਮ ਇਥੇ ਹੀ ਠੱਪ ਕਰ ਦੇਣਾ ਚਾਹੀਦਾ ਹੈ। ਇੱਥੋਂ ਦੇ ਡੀਏਵੀ ਕਾਲਜ ਵਿਖੇ ਕਸ਼ਮੀਰ ਦੇ ਮੁੱਦੇ ਉਤੇ ਇੱਕ ਸੈਮੀਨਾਰ ਦੌਰਾਨ ਸਵਾਮੀ ਨੇ ਕਿਹਾ ਕਿ ਫਿਲਹਾਲ ਭਾਰਤ ਨੂੰ ਕਿਸੇ ਵੀ ਤਰ੍ਹਾਂ ਦਾ ਪਾਕਿਸਤਾਨ ਨਾਲ ਰਿਸ਼ਤਾ ਨਹੀਂ ਰੱਖਣਾ ਚਾਹੀਦਾ ਕਿਉਂਕਿ ਪਾਕਿਸਤਾਨ ਅੱਤਵਾਦ ਫੈਲਾਉਂਦਾ ਹੈ। ਸਵਾਮੀ ਨੇ ਕਿਹਾ ਹੈ ਕਿ ਪਾਕਿਸਤਾਨ ਤੇ ਭਾਰਤ ਦਰਮਿਆਨ ਬਣ ਰਿਹਾ ਕਰਤਾਰਪੁਰ ਸਾਹਿਬ ਦਾ ਲਾਂਘਾ ਫਿਲਹਾਲ ਰੋਕ ਦੇਣਾ ਚਾਹੀਦਾ ਹੈ। ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਜਦੋਂ ਪਾਕਿਸਤਾਨ ਤੇ ਭਾਰਤ ਵਿਚਕਾਰ ਰਿਸ਼ਤਾ ਸੁਧਰ ਜਾਏਗਾ ਉਸ ਸਮੇਂ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਜਾ ਸਕਦਾ ਹੈ। ਸੈਮੀਨਾਰ ਤੋਂ ਬਾਅਦ…
  ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ਗੈਰ ਸੰਜੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ। ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਅਨ 'ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਮੁਚੀ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਖੁਲੇ ਦਰਸ਼ਨ ਦੀਦਾਰ ਲਈ ਲਾਂਘਾ ਖੋਲਣ ਦੀ ਤੀਬਰਤਾ ਨਾਲ ਉਡੀਕ ਰਹੀ ਹੈ ਤਾਂ ਅਜਿਹੇ 'ਚ ਭਾਜਪਾ ਨੇਤਾ ਸਵਾਮੀ ਵਲੋਂ ਲਾਂਘੇ ਦੇ ਨਿਰਮਾਣ ਨੂੰ ਰੋਕਣ ਸੰਬੰਧੀ ਬਿਆਨਬਾਜ਼ੀ ਅਤੇ ਗੁਆਂਢੀ ਮੁਲਕ ਪ੍ਰਤੀ ਨਫਰਤ ਦੀ ਭਾਸ਼ਾ ਬੋਲੋੜਾ ਅਤੇ ਸਮਝ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਪੰਜਾਬ ਸਰਹਦੀ ਸੂਬਾ ਹੈ ਅਤੇ ਆਪਣੇ ਗੁਆਂਢੀ ਮੁਲਕ ਨਾਲ ਸੁਖਾਵੇ ਮਾਹੌਲ ਦੀ ਹਮੇਸ਼ਾਂ ਆਸਵੰਦ ਰਿਹਾ ਹੈ। ਉਹਨਾਂ ਕਿਹਾ ਕਿ ਲਾਂਘੇ ਨਾਲ ਕਿਸੇ ਕਿਸਮ ਦੀ ਸੁਰਖਿਆ…
  ਲੰਡਨ - ਬਰਤਾਨੀਆ ਦੇ ਇੱਕ ਸਿੱਖ ਪਰਿਵਾਰ 'ਤੇ ਥਾਈਲੈਂਡ ਦੇ ਇੱਕ ਪੰਜ ਸਿਤਾਰਾ ਹੋਟਲ ਵਿੱਚ ਸ਼ਰਾਬੀ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ ਜਿਸ ਵਿੱਚ 34 ਸਾਲਾ ਅਮ੍ਰਿਤਪਾਲ ਸਿੰਘ ਬਜਾਜ ਦੀ ਮੌਤ ਹੋ ਗਈ। ਅਮ੍ਰਿਤਪਾਲ ਸਿੰਘ ਬਜਾਜ ਆਪਣੀ ਪਤਨੀ ਅਤੇ 2 ਸਾਲਾਂ ਦੇ ਪੁੱਤਰ ਸਮੇਤ ਥਾਈਲੈਂਡ ਘੁੰਮਣ ਗਏ ਹੋਏ ਸਨ। ਜਿਸ ਹੋਟਲ ਦੇ ਕਮਰੇ ਵਿੱਚ ਇਹ ਪਰਿਵਾਰ ਰੁਕਿਆ ਸੀ ਉਸ ਦੇ ਨਾਲ ਦੇ ਕਮਰੇ ਵਿੱਚ ਇੱਕ ਨੋਰਵੇ ਮੂਲ ਦਾ ਬੰਦਾ ਰੁਕਿਆ ਸੀ ਜਿਸ ਦੇ ਰੌਲੇ ਰੱਪੇ ਤੋਂ ਤੰਗ ਆ ਕੇ ਬਜਾਜ ਨੇ ਉਸ ਨਾਲ ਇਤਰਾਜ਼ ਪ੍ਰਗਟਾਇਆ ਸੀ। ਇਸ ਤੋਂ ਗੁੱਸੇ ਵਿੱਚ ਆਏ ਇਸ ਵਿਅਕਤੀ ਨੇ ਬਾਲਕੋਨੀ ਦੇ ਰਾਹੀਂ ਬਜਾਜ ਪਰਿਵਾਰ ਦੇ ਕਮਰੇ ਵਿੱਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਤੇ ਆਪਣੇ ਬੱਚੇ ਅਤੇ ਪਤਨੀ ਨੂੰ ਬਚਾਉਂਦਿਆਂ ਬਜਾਜ ਦੀ ਇਸ ਕਾਤਲ ਨਾਲ ਲੜਾਈ ਦੌਰਾਨ ਮੌਤ ਹੋ ਗਈ।ਬਜਾਜ ਦੀ ਪਤਨੀ ਨੇ ਕਿਹਾ, "ਮੇਰੇ ਪਤੀ ਨੇ ਮੇਰੀ ਅਤੇ ਮੇਰੇ ਪੁੱਤਰ ਦੀ ਜਾਨ ਬਚਾਉਣ ਲਈ ਆਪਣੀ ਜਾਨ ਦੇ ਦਿੱਤੀ। ਉਹ ਹਮੇਸ਼ਾ ਸਾਡੇ ਨਾਇਕ ਰਹਿਣਗੇ।"ਬੰਦਨਾ ਕੌਰ ਬਜਾਜ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com