ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੰਗਰੂਰ - ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਹੈ ਕਿ ਸ੍ਰੀ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਈ 5 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਸਤੰਬਰ ਨੰੂ ਰੱਖੀ ਗਈ ਹੈ | ਇਸ ਤੋਂ ਪਹਿਲਾਂ ਇਹ ਮੀਟਿੰਗ 14 ਅਗਸਤ ਨੰੂ ਰੱਖੀ ਗਈ ਸੀ ਜਿਸ 'ਚ ਪੰਜਾਬ ਸਰਕਾਰ ਦੇ ਪ੍ਰਤੀਨਿਧ ਸ਼ਾਮਿਲ ਨਹੀਂ ਸਨ ਹੋਏ, ਜਿਸ ਕਾਰਨ ਇਹ ਮੀਟਿੰਗ ਮੁਲਤਵੀ ਕਰਨੀ ਪਈ ਸੀ | ਭਾਈ ਲੌਾਗੋਵਾਲ ਨੇ ਦੱਸਿਆ ਕਿ 6 ਸਤੰਬਰ ਦੀ ਮੀਟਿੰਗ ਲਈ ਅਜੇ ਤੱਕ ਪੰਜਾਬ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਮਿਲਿਆ | ਜਦ ਉਨ੍ਹਾਂ ਨੰੂ ਪੁੱਛਿਆ ਗਿਆ ਕਿ ਜੇਕਰ 6 ਸਤੰਬਰ ਦੀ ਮੀਟਿੰਗ 'ਚ ਵੀ ਪੰਜਾਬ ਸਰਕਾਰ ਸ਼ਾਮਿਲ ਨਹੀਂ ਹੁੰਦੀ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਗੱਲ 6 ਸਤੰਬਰ ਨੰੂ ਹੀ ਕੀਤੀ ਜਾਵੇਗੀ |
    ਇਸਲਾਮਾਬਾਦ: ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮਸਲੇ ਕਾਰਨ ਬਣੀ ਹੋਈ ਤਣਾਅ ਭਰੀ ਸਥਿਤੀ ਦਰਮਿਆਨ ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਨਵੰਬਰ ਮਹੀਨੇ ਖੋਲ੍ਹਿਆ ਜਾਵੇਗਾ। ਉਨ੍ਹਾਂ ਅੱਜ ਇੱਥੇ ਕਿਹਾ, ‘ਪਾਕਿਸਤਾਨ ਕਰਤਾਰਪੁਰ ਲਾਂਘਾ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਖੋਲ੍ਹਣ ਲਈ ਵਬਨਬੱਧ ਹੈ।’ ਉਨ੍ਹਾਂ ਕਿਹਾ ਕਿ ਲਾਂਘੇ ਸਬੰਧੀ ਮੀਟਿੰਗ ਜਲਦ ਕੀਤੀ ਜਾਵੇਗੀ ਅਤੇ ਸਿੱਖਾਂ ਨੂੰ ਬਿਨਾਂ ਵੀਜ਼ਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਿੱਤੇ ਜਾਣਗੇ।’ ਹਾਲਾਂਕਿ ਉਨ੍ਹਾਂ ਲਾਂਘੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ’ਤੇ ਖਦਸ਼ਾ ਜ਼ਾਹਿਰ ਕੀਤਾ। ਦੋਵਾਂ ਮੁਲਕਾਂ ਵਿਚਾਲੇ ਰੇਲ ਤੇ ਬੱਸ ਸੇਵਾ ਬੰਦ ਹੋਣ ਮਗਰੋਂ ਪਾਕਿਸਤਾਨ ਅੰਦਰ ਭਾਰਤੀ ਨਾਗਰਿਕਾਂ ਦੇ ਫਸੇ ਹੋਣ ਦੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕੋਈ ਜਾਣਕਾਰੀ ਨਹੀਂ ਹੈ।
    ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਅਮਨ ਦੀਆਂ ਕੋਸ਼ਿਸ਼ਾਂ ਪ੍ਰਤੀ ਭਾਰਤ ਨੇ ਕੋਈ ਠੋਸ ਹੁੰਗਾਰਾ ਨਹੀਂ ਭਰਿਆ। ਇਸ ਲਈ ਹੁਣ ਉਹ ਭਾਰਤ ਨਾਲ ਕਿਸੇ ਵੀ ਵਾਰਤਾ ਦੀ ਉਮੀਦ ਨਹੀਂ ਰੱਖਣਗੇ। ਦੂਜੇ ਪਾਸੇ ਨਵੀਂ ਦਿੱਲੀ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਕਸ਼ਮੀਰ ਮਸਲੇ ਦੇ ਹੱਲ ਲਈ ਸਾਲਸੀ ਦੀਆਂ ਕਈ ਪੇਸ਼ਕਸ਼ਾਂ ਹਨ, ਪਰ ਇਹ ਪ੍ਰਕਿਰਿਆ ਤਾਂ ਹੀ ਸਿਰੇ ਚੜ੍ਹ ਸਕਦੀ ਹੈ ਜੇਕਰ ਭਾਰਤ ਇਸ ਸਬੰਧੀ ਹਾਮੀ ਭਰੇ।ਇਸ ਮਹੀਨੇ ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲਏ ਜਾਣ ਤੋਂ ਬਾਅਦ ਇਮਰਾਨ ਖਾਨ ਨੇ ਇੱਥੇ ਨਿਊਯਾਰਕ ਟਾਈਮਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਰਮਾਣੂ ਹਥਿਆਰਾਂ ਨਾਲ ਲੈਸ ਦੋ ਮੁਲਕਾਂ ਵਿਚਾਲੇ ਫੌਜੀ ਤਣਾਅ ਵਧਣ ਦਾ ਖਤਰਾ ਹੈ। ਉਨ੍ਹਾਂ ਕਿਹਾ, ‘ਭਾਰਤ ਨਾਲ ਗੱਲ ਕਰਨ ਦਾ ਕੋਈ ਫਾਇਦਾ ਨਹੀਂ ਹੈ। ਮੇਰਾ ਮਤਲਬ, ਮੈਂ ਹਰ ਤਰ੍ਹਾਂ ਗੱਲਬਾਤ ਕਰ ਕੇ ਦੇਖ ਲਈ…
    ਨਵੀਂ ਦਿੱਲੀ - ਕਾਂਗਰਸ, ਤ੍ਰਿਣਾਮੂਲ ਕਾਂਗਰਸ (ਟੀਐੱਮਸੀ) ਅਤੇ ਡੀਐੱਮਕੇ ਸਮੇਤ ਕਈ ਵਿਰੋਧੀ ਧਿਰਾਂ ਦੇ ਆਗੂਆਂ ਨੇ ਜੰਮੂ ਕਸ਼ਮੀਰ ’ਚ ਹਿਰਾਸਤ ’ਚ ਲਏ ਗਏ ਆਗੂਆਂ ਦੀ ਰਿਹਾਈ ਦੀ ਮੰਗ ’ਤੇ ਅੱਜ ਜੰਤਰ ਮੰਤਰ ’ਤੇ ਰੋਸ ਮੁਜ਼ਾਹਰਾ ਕੀਤਾ।ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ, ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ, ਸਮਾਜਵਾਦੀ ਪਾਰਟੀ ਦੇ ਆਗੂ ਰਾਮਗੋਪਾਲ ਯਾਦਵ, ਲੋਕਤੰਤਰਿਕ ਜਨਤਾ ਦਲ ਦੇ ਸ਼ਰਦ ਯਾਦਵ, ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਅਤੇ ਤ੍ਰਿਣਾਮੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਇਸ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਜੰਮੂ ਕਸ਼ਮੀਰ ’ਚ ਹਿਰਾਸਤ ’ਚ ਲਏ ਗਏ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉੱਥੇ ਦੂਰਸੰਚਾਰ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ। ਪੀ ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਵੀ ਇਸ ਰੋਸ ਮੁਜ਼ਾਹਰੇ ’ਚ ਸ਼ਾਮਲ ਹੋਏ। ਰੋਸ ਮਜ਼ਾਹਰੇ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਤੀਨਿਧ ਵੀ ਸ਼ਾਮਲ ਹੋਇਆ।ਵਿਰੋਧੀ ਧਿਰਾਂ ਦੇ ਆਗੂਆਂ ਨੇ ਇੱਕ ਮਤਾ ਪਾਸ ਕਰਦਿਆਂ ਕਿਹਾ ਕਿ ਸੂਬੇ ਦੇ…
    ਲੰਡਨ - ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਨੂੰ ਆਸਟਰੀਆ ਹਵਾਈ ਅੱਡੇ ’ਤੇ ਸੁਰੱਖਿਆ ਸਟਾਫ਼ ਦੀ ਮਹਿਲਾ ਮੈਂਬਰ ਵੱਲੋੋਂ ਕੀਤੇ ਮਖ਼ੌਲ ਕਰਕੇ ਕਥਿਤ ਨਸਲੀ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। ਇਕ ਮੀਡੀਆ ਰਿਪੋਰਟ ਮੁਤਾਬਕ ਇਸ ਮਹਿਲਾ ਮੁਲਾਜ਼ਮ ਨੇ ਮਜ਼ਾਕ ਵਿੱਚ ਸਿੰਘ ਦੀ ਪੱਗ ਵਿੱਚੋਂ ਬੰਬ ਮਿਲਣ ਦੀ ਗੱਲ ਆਖੀ ਸੀ। ਮੈਟਰੋ ਦੀ ਇਕ ਰਿਪੋਰਟ ਮੁਤਾਬਕ ਰਵੀ ਸਿੰਘ ਨੂੰ ਲੰਘੇ ਸ਼ੁੱਕਰਵਾਰ ਨੂੰ ਵਿਆਨਾ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਉਸ ਵੇਲੇ ਰੋਕਿਆ ਗਿਆ, ਜਦੋਂ ਉਹ ਇਰਾਕ ਵਿੱਚ ਬੰਦੀ ਬਣਾਈ ਯਜ਼ਦੀ ਮਹਿਲਾ ਦੀ ਮਦਦ ਕਰਨ ਮਗਰੋਂ ਯੂਕੇ ਮੁੜ ਰਿਹਾ ਸੀ।ਰਿਪੋਰਟ ਵਿੱਚ ਕਿਹਾ ਗਿਆ ਕਿ ਖ਼ਾਲਸਾ ਏਡ ਦਾ ਬਾਨੀ ਸਿੰਘ ਵਿਆਨਾ ਹਵਾਈ ਅੱਡੇ ’ਤੇ ਉਡਾਣ ਬਦਲ ਹੀ ਵਾਲਾ ਸੀ ਕਿ ਜਦੋਂ ਉਸ ਨੇ ਸੁਰੱਖਿਆ ਅਮਲੇ ਨੂੰ ਆਪਣੀ ਪੱਗੜੀ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿੱਤੀ। ਉਹ ਮੈਟਲ ਡਿਟੈਕਟਰ ਵਿੱਚ ਦੀ ਵੀ ਲੰਘਿਆ, ਪਰ ਇਸ ਦੌਰਾਨ ਸੁਰੱਖਿਆ ਸਟਾਫ਼ ਦੇ ਮੈਂਬਰ ਨੇ ਉਹਦੀ ਪੱਗ ਦਾ ਇਕ ਵਾਰ ਮੁੜ ਨਿਰੀਖਣ ਕਰਨ ਲਈ ਜ਼ੋਰ ਪਾਇਆ। ਜਦੋਂ ਸਿੰਘ ਨੇ ਉਨ੍ਹਾਂ…
    ਐਸ.ਏ.ਐਸ. ਨਗਰ (ਮੁਹਾਲੀ) - ਬਰਗਾੜੀ ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਦਾ ਬੂਹਾ ਖੜਕਾਇਆ ਹੈ। ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ 29 ਅਗਸਤ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ।ਇਸ ਸਬੰਧੀ ਸਰਕਾਰ ਨੇ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੰਦਿਆਂ ਪ੍ਰੋਟੈਸਟ ਪਟੀਸ਼ਨ ਦਾਇਰ ਕਰ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੇਅਦਬੀ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ-ਚਿੰਨ੍ਹ ਲਾਉਣ ਦੇ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ…
    ਚੰਡੀਗੜ੍ਹ - ਪੰਜਾਬ ਵਿੱਚ ਆਏ ਹੜ੍ਹਾਂ ਨਾਲ 1700 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਚੁੱਕਾ ਹੈ ਤੇ ਸਤਲੁਜ ਦਰਿਆ ਦੀ ਮਾਰ ਹੇਠ ਆਏ ਪੰਜ ਜ਼ਿਲ੍ਹਿਆਂ ਵਿਚ ਹੀ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਧੁੱਸੀ ਬੰਨ੍ਹ ਪੰਜ ਥਾਵਾਂ ਤੋਂ ਟੁੱਟੇ ਹਨ ਜਿਨ੍ਹਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ ਤੇ ਅੱਜ ਰਾਤ ਤਕ ਫਿਲੌਰ ਨੇੜਲੇ ਬੰਨ੍ਹ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਅਗਲੇ ਪਾੜ ਨੂੰ ਭਰਨ ਦਾ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਢਲੇ ਅੰਦਾਜ਼ੇ ਮੁਤਾਬਕ ਸੂਬੇ ਵਿੱਚ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਹੜ੍ਹਾਂ ਕਾਰਨ ਫਸਲਾਂ, ਪਸ਼ੂਆਂ ਤੇ ਘਰਾਂ ਆਦਿ ਦਾ ਨੁਕਸਾਨ ਹੋਇਆ ਹੈ ਤੇ ਅੱਧੀਦਰਜਨ ਵਿਅਕਤੀਆਂ ਦੀ ਵੀ ਮੌਤ ਹੋਈ ਹੈ। ਨੁਕਸਾਨ ਦੀ ਅਸਲੀ ਸਥਿਤੀ ਦਾ ਪਤਾ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਹੀ ਲੱਗੇਗਾ। ਪੰਜਾਬ ਸਰਕਾਰ ਨੁਕਸਾਨ ਦੀ ਰਿਪੋਰਟ ਕੇਂਦਰ ਸਰਕਾਰ ਕੋਲ ਪੇਸ਼ ਕਰਕੇ ਮਦਦ ਮੰਗੇਗੀ। ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਐਲਾਨ…
    ਐਸ.ਏ.ਐਸ. ਨਗਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁਧ ਅਦਾਲਤ ਵਿਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ।ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀ.ਬੀ.ਆਈ ਦੇ ਹੱਥਾਂ ਵਿਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਬੰਦ ਕਰ ਦਿੱਤਾ।ਕੈਪਟਨ ਨੇ 1984 ਦੇ ਦੰਗਿਆਂ ਦੇ ਸੰਦਰਭ ਵਿਚ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਣ ਦੀ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖੁਦ ਤਾਂ ਅਮਰੀਕਾ…
    ਅੰਮ੍ਰਿਤਸਰ - ਗਰਮ ਖ਼ਿਆਲੀ ਸਿੱਖ ਜਥੇਬੰਦੀਆਂ ਤੇ ਉਨ੍ਹਾਂ ਦੀਆਂ ਹੋਰ ਹਮਖ਼ਿਆਲੀ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧ ਵਿਚ ਸੂਬੇ ਦੇ 14 ਜ਼ਿਲ੍ਹਿਆਂ ਵਿਚ ਰੋਸ ਦਿਖਾਵੇ ਕੀਤੇ ਗਏ। ਜਦੋਂਕਿ ਤਰਨ ਤਾਰਨ ਵਿਚ ਜਥੇਬੰਦੀਆਂ ਦੀ ਇਸ ਕਾਰਵਾਈ ’ਤੇ ਰੋਕ ਲਾ ਦਿੱਤੀ ਗਈ ਸੀ ਤੇ ਪਹਿਲਾਂ ਹੀ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਇਨ੍ਹਾਂ ਜਥੇਬੰਦੀਆਂ ਵਿਚ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸਿੱਖ ਯੂਥ ਆਫ ਪੰਜਾਬ ਅਤੇ ਸਟੂਡੈਂਟਸ ਫਾਰ ਸੁਸਾਇਟੀ ਨਾਂ ਦੀਆਂ ਜਥੇਬੰਦੀਆਂ ਸ਼ਾਮਲ ਸਨ।ਸਿੱਖ ਆਗੂਆਂ ਨੇ ਇਸ ਮੌਕੇ ਯੂਐਨਓ ਅਤੇ ਕੌਮਾਂਤਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ‘ਤੇ ਦਬਾਅ ਬਣਾਉਣ ਤਾਂ ਜੋ ਵੱਖ ਵੱਖ ਖਿੱਤਿਆਂ ਵਿਚ ਸੰਘਰਸ਼ਸ਼ੀਲ ਕੌਮਾਂ ਨੂੰ ਸਵੈ-ਨਿਰਣੈ ਦਾ ਹੱਕ ਮਿਲ ਸਕੇ। ਅੰਮ੍ਰਿਤਸਰ ਵਿਚ ਕੀਤੇ ਗਏ ਰੋਸ ਦਿਖਾਵੇ ਵਿਚ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ…
    ਨਵੀਂ ਦਿੱਲੀ - ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਏਆਈਐਮਆਈਐਮ ਚੀਫ ਅਸਦੂਦੀਨ ਓਵੈਸੀ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸਰਕਾਰ ਨੂੰ ਖੂਬ ਖਰੀਆਂ-ਖਰੀਆਂ ਸੁਣਾਈਆਂ।ਓਵੈਸੀ ਨੇ ਇਸ ਹਮਲੇ ‘ਚ ਕਿਹਾ ਕਿ ਸਰਕਾਰ ਨੂੰ ਕਸ਼ਮੀਰ ਦੀ ਚਿੰਤਾ ਹੈ, ਕਸ਼ਮੀਰੀਆਂ ਦੀ ਨਹੀਂ। ਓਵੈਸ਼ੀ ਦੇ ਹਮਲੇ ‘ਤੇ ਬੀਜੇਪੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਸਾਨੂੰ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ। ਓਵੈਸ਼ੀ ਨੇ ਕਸ਼ਮੀਰ ਦੇ ਹਾਲਾਤ ‘ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ, “ਕੀ ਇਹ ਐਮਰਜੈਂਸੀ ਹੈ? ਕਸ਼ਮੀਰ ‘ਚ ਕੋਈ ਸੰਚਾਰ ਨਹੀਂ ਹੈ। ਕੋਈ ਫੋਨ ਨਹੀਂ ਹੈ, ਕੀ ਇਹ ਲੋਕਤੰਤਰ ਹੈ। ਕੀ ਇਹ ਕਾਨੂੰਨ ਦਾ ਸ਼ਾਸਨ ਹੈ। ਕਸ਼ਮੀਰ ‘ਚ ਸੰਵਿਧਾਨਕ ਵਾਅਦਾਖਿਲਾਫੀ ਹੋਈ ਹੈ। ਤੁਹਾਨੂੰ ਕੀ ਲਗੱਦਾ ਹੈ ਕਿ ਮੋਦੀ, ਨਹਿਰੂ ਤੇ ਪਟੇਲ ਤੋਂ ਜ਼ਿਆਦਾ ਸਮਝਦਾਰ ਹੈ, ਮੈਨੂੰ ਨਹੀਂ ਲੱਗਦਾ।”ਓਵੈਸੀ ਨੇ ਕਿਹਾ, “ਦੇਸ਼ ‘ਚ ਬੇਰੁਜ਼ਗਾਰੀ ਦੀ ਦਰ 6% ਹੈ, ਕੀ ਇਹ ਲੋਕ ਕਸ਼ਮੀਰ ਨੂੰ ਬੇਵਕੂਫ ਬਣਾ ਰਹੇ ਹਨ। ਅਜੇ ਤਕ ਕਸ਼ਮੀਰ ‘ਚ ਨਿਵੇਸ਼ ਕਰਨ ਤੋਂ ਤੁਹਾਨੂੰ ਕਿਸ ਨੇ ਰੋਕਿਆ ਸੀ। ਇਹ ਲੀਜ਼…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com