ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਚੰਡੀਗੜ੍ਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਮੌਕੇ ‘ਸਪੈਸ਼ਲ ਪੈਕੇਜ’ ਦੇ ਮਾਮਲੇ ’ਤੇ ਖ਼ਾਮੋਸ਼ ਹੀ ਰਹੇ। ਪ੍ਰਧਾਨ ਮੰਤਰੀ ਦੀ ਚੁੱਪ ਨੇ ਪੰਜਾਬ ਨੂੰ ਨਿਰਾਸ਼ ਕੀਤਾ ਹੈ। ਬੇਸ਼ੱਕ ਪ੍ਰਧਾਨ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੀ ਸੌਗਾਤ ਪੰਜਾਬ ਦੀ ਝੋਲੀ ਪਾਈ ਗਈ ਹੈ, ਪਰ ਉਨ੍ਹਾਂ ਪੰਜਾਬ ਦੀ ਕਿਸਾਨੀ ਤੇ ਜਵਾਨੀ ’ਤੇ ਕੋਈ ਚਰਚਾ ਨਹੀਂ ਕੀਤੀ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਪ੍ਰਾਹੁਣਚਾਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਉਨ੍ਹਾਂ ਇਸ ਖ਼ਾਤਰਦਾਰੀ ਦਾ ਕੋਈ ਮੁੱਲ ਨਹੀਂ ਪਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪਈ ਕੈਂਸਰ ਦੀ ਮਾਰ ਪਿੱਛੇ ਹਰੀ ਕ੍ਰਾਂਤੀ ਦੀ ਭੂਮਿਕਾ ਵੀ ਦੱਸੀ। ਉਨ੍ਹਾਂ ਸਰਹੱਦੀ ਸੂਬਾ ਹੋਣ ਕਰਕੇ ਗੁਆਂਢੀ ਮੁਲਕ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਜ਼ਿਕਰ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਨਾਲ ਡੂੰਘਾ ਨਾਤਾ ਰਿਹਾ ਹੈ ਜਿਸ ਕਰਕੇ ਪ੍ਰਧਾਨ ਮੰਤਰੀ ਪੰਜਾਬ ਨੂੰ ਜ਼ਰੂਰ ਕਿਸੇ ਤੋਹਫ਼ੇ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਸਟੇਜ ਤੋਂ ਪੰਜਾਬ ਸਰਕਾਰ ਪ੍ਰਤੀ ਕਿਧਰੇ ਬਹੁਤਾ…
  ਅੰਮਿ੍ਤਸਰ - 25 ਸਾਲ ਪਹਿਲਾਂ ਟਾਈਗਰ ਆਫ ਸਿਖ ਲੈਂਡ ਦਾ ਨਾਮਵਰ ਖਾੜਕੂ ਦਸ ਕੇ ਇਕ ਸਧਾਰਨ ਵਿਅਕਤੀ ਨੂੰ ਝੂਠੇ ਕੇਸ 'ਚ ਫਸਾਉਣ ਬਦਲੇ ਕੀਤੀ ਮੁਆਵਜ਼ੇ ਦੀ ਮੰਗ ਤਹਿਤ ਪੁਲਿਸ ਵਲੋਂ ਆਖਰ ਅੱਜ 15 ਲੱਖ ਦੇ ਕਰੀਬ ਰਾਸ਼ੀ ਪੁਲਿਸ ਵਲੋਂ ਪੀੜਤ ਵਿਅਕਤੀ ਦੇ ਖਾਤੇ 'ਚ ਪਾ ਦਿੱਤੀ ਗਈ ਹੈ ਜਿਸ ਕਾਰਨ ਲੰਮੇਂ ਸਮੇਂ ਤੋਂ ਜਦੋ ਜਹਿਦ ਕਰ ਰਹੇ ਇਸ ਵਿਅਕਤੀ ਨੂੰ ਇਨਸਾਫ ਮਿਲ ਗਿਆ ਹੈ | ਇਹ ਮਾਮਲਾ 15 ਜੁਲਾਈ 1998 ਦਾ ਹੈ ਜਦੋਂ ਕਿ ਅੰਮਿ੍ਤਸਰ 'ਚ ਸੂਬਾ ਪੁਲਿਸ ਮੁਖੀ ਪੀ.ਸੀ. ਡੋਗਰਾ ਨੇ ਪੱਤਰਕਾਰ ਸੰਮੇਲਨ ਕਰਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਟਾਈਗਰ ਆਫ ਸਿਖ ਲੈਂਡ ਜਥੇਬੰਦੀ ਦੇ ਨਾਮਵਰ ਖਾੜਕੂ ਗਿ੍ਫਤਾਰ ਕਰ ਲਏ ਹਨ ਜਿਨ੍ਹਾਂ 'ਚ ਸਰਬਜੀਤ ਸਿੰਘ ਵੇਰਕਾ ਵੀ ਗਿ੍ਫਤਾਰ ਕੀਤੇ ਖਾੜਕੂਆਂ 'ਚ ਸ਼ਾਮਿਲ ਹੈ | ਜਿਸ ਦੇ ਪਰਿਵਾਰਿਕ ਮੈਂਬਰਾਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਇਹ ਕਹਿੰਦਿਆਂ ਸ਼ਿਕਾਇਤ ਕੀਤੀ ਸੀ ਕਿ ਇਹ ਮਾਮਲਾ ਬਿਲਕੁਲ ਝੂਠਾ ਹੈ ਅਤੇ ਜਸਵੰਤ ਸਿੰਘ ਖਾਲੜਾ ਅਗਵਾ ਤੇ ਕਤਲ ਕੇਸ ਦੀ ਪੈਰਵਾਈ ਕਰਨ ਵਾਲੇ ਵਿਅਕਤੀਆਂ ਨੂੰ ਫਸਾਉਣ…
  ਅੰਮ੍ਰਿਤਸਰ - ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਵਿੱਚ ਦੀਨਾ ਕੌਰ ਨਾਂ ਦੀ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਦਾ ਜਬਰੀ ਨਿਕਾਹ ਕਰਵਾਉਣ ਦੀ ਘਟਨਾ ਦੇ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਕੋਲੋਂ ਮਦਦ ਦੀ ਮੰਗ ਕੀਤੀ ਹੈ।ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਘੱਟ-ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਨਾਲ ਗੱਲਬਾਤ ਕਰਨ। ਉਨ੍ਹਾਂ ਖੈਬਰ ਪਖਤੂਨਖਵਾ ਦੇ ਇਲਾਕੇ ਪੀਰ ਬਾਬਾ ਵਿੱਚ ਅਧਿਆਪਕਾ ਵਜੋਂ ਸੇਵਾਵਾਂ ਨਿਭਾ ਰਹੀ ਦੀਨਾ ਕੌਰ ਨੂੰ ਅਗਵਾ ਕਰਕੇ ਉਸ ਨਾਲ ਜਬਰੀ ਨਿਕਾਹ ਕਰਨ ਅਤੇ ਧਰਮ ਤਬਦੀਲ ਕਰਨ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਆਉਣ ਮਗਰੋਂ ਤਰਜੀਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਿਦੇਸ਼ ਮੰਤਰੀ ਨੂੰ ਯੋਗ ਕਾਰਵਾਈ ਦੀ…
  ਕਰਨਾਲ - ਹਰਿਆਣਾ ਸੂਬੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੌਮੀ ਕਾਰਜਕਾਰਨੀ, ਸੂਬਾਈ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਕਤ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦੇ ਗਠਨ ਦਾ ਐਲਾਨ ਵੀ ਕੀਤਾ ਗਿਆ ਹੈ।ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਸਿਰਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਤਿਲੋਕੇਵਾਲਾ, ਪਾਰਟੀ ਮਹਿਲਾ ਵਿੰਗ ਦੀ ਹਰਿਆਣਾ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਕੌਰ, ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਅੰਬਾਲਾ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਗੋਬਿੰਦਗੜ੍ਹ ਅਤੇ ਪਾਰਟੀ ਦੇ ਪੀਏਸੀ ਮੈਂਬਰ ਤੇ ਹਰਿਆਣਾ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਸਣੇ ਹਰਿਆਣਾ ਦੇ ਕਰੀਬ 10 ਜ਼ਿਲ੍ਹਿਆਂ ਦੇ ਪ੍ਰਧਾਨ, ਮੀਤ ਪ੍ਰਧਾਨ, ਹਲਕਾ ਪ੍ਰਧਾਨ ਅਤੇ ਸ਼ਹਿਰੀ ਪ੍ਰਧਾਨ ਸ਼੍ਰੋਮਣੀ…
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਹੋਰਨਾਂ ਆਗੂਆਂ ਦੇ ਦਿਲਾਂ ਦੀ ਧੜਕਣ ਵੀ ਤੇਜ਼ ਹੋ ਗਈ ਹਨ। ਵਿਜੀਲੈਂਸ ਬਿਊਰੋ ਵੱਲੋਂ ਸਿਹਤ, ਖੇਤੀਬਾੜੀ, ਜੇਲ੍ਹ, ਪੰਚਾਇਤ ਵਿਭਾਗਾਂ ਸਮੇਤ ਵਜ਼ੀਫਾ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਹੁਣ ਤੱਕ ਕਾਂਗਰਸ ਦੇ ਦੋ ਸਾਬਕਾ ਮੰਤਰੀਆਂ ਸਮੇਤ ਦਰਜਨ ਦੇ ਕਰੀਬੀ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਹਾਈ ਕੋਰਟ ਤੋਂ ਰਾਹਤ ਮਿਲਣ ਕਾਰਨ ਗ੍ਰਿਫ਼ਤਾਰੀ ਤੋਂ ਬਚੇ ਹੋਏ ਹਨ।ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਆਗੂਆਂ, ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼ਾਮਲ ਹਨ ਉਤੇ ਵਿਜੀਲੈਂਸ ਦੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਕਾਂਗਰਸੀ ਆਗੂਆਂ ਅਤੇ ਅਫ਼ਸਰਾਂ ਵੱਲੋਂ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਸੂਬੇ ਵਿੱਚ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਸਰਕਾਰ…
  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ-ਵੱਖ ਧੜਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਕਸ਼ਮੀਰ ਦੇ ਪਹਿਲਗਾਮ ਵਿਚ ਲਾਏ ਗਏ ਗੁਰਮਤਿ ਸਿਖਲਾਈ ਕੈਂਪ ਦੇ ਸਮਾਪਤੀ ਸਮਾਗਮ ਵਿਚ ਪੁੱਜੇ ਜਿੱਥੇ ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਫੈਡਰੇਸ਼ਨ ਦੇ ਸਮੂਹ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਿੱਖ ਰਾਜਨੀਤੀ ਲਈ ਚੰਗੇ ਕਿਰਦਾਰ ਵਾਲੇ ਸਿੱਖ ਆਗੂ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਿਖਲਾਈ ਕੈਂਪ ਨੌਜਵਾਨਾਂ ਨੂੰ ਸਿੱਖ ਇਤਿਹਾਸ, ਸਿੱਖ ਧਰਮ ਤੇ ਸਿੱਖ ਸਿਧਾਂਤਾਂ ਬਾਰੇ ਜਾਣਕਾਰੀ ਦੇਣ ਲਈ ਲਾਹੇਵੰਦ ਸਾਬਤ ਹੋਣਗੇ।ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਪਹਿਲਾਂ ਵੀ ਅਜਿਹੇ ਗੁਰਮਤਿ ਸਿਖਲਾਈ ਕੈਂਪ ਲਾਏ ਜਾਂਦੇ ਸਨ ਪਰ ਸਮੇਂ ਦੀਆਂ ਸਰਕਾਰਾਂ ਨੇ ਇਸ ਜਥੇਬੰਦੀ ’ਤੇ ਰੋਕ ਲਾ ਦਿੱਤੀ ਜਿਸ ਨਾਲ ਜਥੇਬੰਦੀ ਕਈ ਧੜਿਆਂ ਵਿਚ ਵੰਡੀ ਗਈ, ਜਿਸ ਲਈ ਸਿੱਖ ਆਗੂ ਵੀ ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਕਿ ਫੈਡਰੇਸ਼ਨਾਂ…
  ਅੰਮ੍ਰਿਤਸਰ - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਇਲਾਕੇ ਪੀਰ ਬਾਬਾ ਵਿਚ ਇਕ ਸਿੱਖ ਕੁੜੀ ਨੂੰ ਅਗਵਾ ਕਰਨ ਅਤੇ ਉਸ ਦਾ ਜਬਰੀ ਨਿਕਾਹ ਕੀਤੇ ਜਾਣ ਖ਼ਿਲਾਫ਼ ਸਿੱਖ ਭਾਈਚਾਰੇ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਵਿਅਕਤੀ ਅਤੇ ਪੀੜਤ ਵਿਅਕਤੀ ਗੁਰਚਰਨ ਸਿੰਘ ਦੱਸ ਰਿਹਾ ਹੈ ਕਿ ਉਸ ਦੀ ਬੇਟੀ ਦੀਨਾ ਕੌਰ ਨੂੰ ਕੱਲ੍ਹ ਅਗਵਾ ਕਰ ਲਿਆ ਗਿਆ ਸੀ।ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਸਿੱਖ ਮਹਿਲਾ ਅਧਿਆਪਕ ਨੂੰ ਅਗਵਾ ਕਰ ਕੇ ਉਸ ਦਾ ਜਬਰੀ ਨਿਕਾਹ ਕੀਤੇ ਜਾਣ ਦਾ ਮਾਮਲਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੋਲ ਚੁੱਕਣ ਅਤੇ ਅਧਿਆਪਕਾ ਦੀ ਰਿਹਾਈ ਯਕੀਨੀ ਬਣਾਉਣ ਲਈ ਆਖਣ। ਸ੍ਰੀ ਸਿਰਸਾ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ ਵਿਚ ਦੀਨ ਕੌਰ ਨੂੰ ਬੀਤੇ ਕੱਲ੍ਹ ਅਗਵਾ ਕਰ ਲਿਆ ਗਿਆ ਸੀ। ਪਰਿਵਾਰ ਨੇ ਪੁਲੀਸ ਕੋਲ ਪਹੁੰਚ ਕੀਤੀ ਤਾਂ ਪੁਲੀਸ ਨੇ ਅਗਵਾ ਕਰਨ ਦਾ ਕੇਸ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ।…
  ਅੰਮ੍ਰਿਤਸਰ - ਹਰਿਆਣਾ ਦੇ ਪਿੱਪਲੀ ਵਿੱਚ ਇੱਕ ਸਮਾਗਮ ਦੌਰਾਨ ਗੁਰਦੁਆਰੇ ਵਿੱਚ ‘ਕ੍ਰਿਸ਼ਨ ਤੇਰੀ ਮੁਰਲੀ ’ਤੇ ਭਲਾ ਕੌਣ ਨਹੀਂ ਨੱਚਦਾ’ ਨੂੰ ਸ਼ਬਦ ਰੂਪ ਵਿੱਚ ਗਾਏ ਜਾਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਤਰਾਜ਼ ਕੀਤੇ ਜਾਣ ’ਤੇ ਅੱਜ ਇੱਥੇ ਰਾਗੀ ਸਰਬਜੀਤ ਸਿੰਘ ਤੇ ਸੰਦੀਪ ਸਿੰਘ ਨੂਰਪੁਰੀ ਨੇ ਅਕਾਲ ਤਖ਼ਤ ਵਿਖੇ ਮੁਆਫ਼ੀ ਪੱਤਰ ਦਿੱਤਾ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਪੱਤਰ ਸੌਂਪਦਿਆਂ ਰਾਗੀ ਸਿੰਘਾਂ ਨੇ ਕਿਹਾ ਕਿ 17 ਅਗਸਤ ਨੂੰ ਇਸ ਧਾਰਨਾ ਨੂੰ ਸ਼ਬਦ ਰੂਪ ਵਿੱਚ ਗਾਉਣ ਦਾ ਕੁਝ ਸੰਗਤ ਨੇ ਵਿਰੋਧ ਕੀਤਾ ਹੈ, ਇਸ ਲਈ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਕੋਲੋਂ ਗ਼ਲਤੀ ਦੀ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ ਜੋ ਵੀ ਤਨਖ਼ਾਹ ਲਾਈ ਜਾਵੇਗੀ ਉਹ ਪ੍ਰਵਾਨ ਕਰਨਗੇ। ਜਥੇਦਾਰ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਪੱਤਰ ਛੇਤੀ ਹੀ ਜਥੇਦਾਰ ਨੂੰ ਸੌਂਪ ਦਿੱਤਾ ਜਾਵੇਗਾ।
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸਰਕਾਰਾਂ ਨੂੰ ਘੇਰਦਿਆਂ ਕਿਹਾ ਕਿ ਜੇ ਬਿਲਕਿਸ ਬਾਨੋ ਜਬਰ-ਜਨਾਹ ਕੇਸ ਵਿਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ ਤਾਂ ਫਿਰ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤਣ ਵਾਲੇ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰ ਦੀ ਪੱਖਪਾਤੀ ਵਾਲੀ ਨੀਤੀ ’ਤੇ ਸਖ਼ਤ ਇਤਰਾਜ਼ ਕੀਤਾ। ਉਨ੍ਹਾਂ ਦੋਸ਼ ਲਾਇਆ ਜਬਰ-ਜਨਾਹ ਦੇ ਦੋਸ਼ੀ ਸਰਕਾਰਾਂ ਵੱਲੋਂ ਹਮਦਰਦੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ ਜਦੋਂਕਿ ਸਿੱਖ ਬੰਦੀਆਂ ਨੂੰ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਿਆ ਹੋਇਆ ਹੈ। ਉਨ੍ਹਾਂ ਨੇ ਇਸ ਨੂੰ ਸੰਵਿਧਾਨ ਦੀ ਉਲੰਘਣਾ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦਾ ਘਾਣ ਵੀ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਭ ਲਈ ਇਕੋ ਜਿਹੀ ਨੀਤੀ ਅਪਣਾਈ ਜਾਵੇ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸੇ ਦੌਰਾਨ ਉਨ੍ਹਾਂ ਬੁੜੈਲ ਜੇਲ੍ਹ ਵਿੱਚ ਬੰਦ ਭਾਈ ਲਖਵਿੰਦਰ ਸਿੰਘ ਨੂੰ…
  ਅਹਿਮਦਾਬਾਦ - ਗੁਜਰਾਤ ਦੰਗਿਆਂ ਨਾਲ ਸਬੰਧਤ ਬਿਲਕੀਸ ਬਾਨੋ ਜਬਰ-ਜਨਾਹ ਕੇਸ ਵਿੱਚ 11 ਦੋਸ਼ੀਆਂ ਨੂੰ ਰਿਹਾਅ ਕਰਨ ਦੀ ਸਿਫਾਰਸ਼ ਕਰਨ ਵਾਲੇ ਪੈਨਲ ਵਿੱਚ ਸ਼ਾਮਲ ਭਾਜਪਾ ਵਿਧਾਇਕ ਸੀ. ਕੇ. ਰਾਊਲਜੀ ਨੇ ਬੀਤੇ ਦਿਨ ਕਿਹਾ ਸੀ ਕਿ ਕੁਝ ਦੋਸ਼ੀ ‘ਬ੍ਰਾਹਮਣ’ ਹਨ ਤੇ ਚੰਗੇ ਸੰਸਕਾਰਾਂ ਵਾਲੇ ਹਨ। ਉਨ੍ਹਾਂ ਦੇ ਇਸ ਬਿਆਨ ਕਾਰਨ ਵਿਵਾਦ ਪੈਦਾ ਹੋ ਗਿਆ ਹੈ। ਇਸ ਸਬੰਧ ਵਿੱਚ ਅੱਜ ਵਿਧਾਇਕ ਨੇ ਟਵੀਟ ਕੀਤਾ, ‘ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜਬਰ-ਜਨਾਹ ਦੇ ਦੋਸ਼ੀ ਕਿਸੇ ਜਾਤ ਨਾਲ ਸਬੰਧਤ ਨਹੀਂ ਹੁੰਦੇ। ਜੇਕਰ ਕਿਸੇ ਨੇ ਗੁਨਾਹ ਕੀਤਾ ਹੈ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਸਾਨੂੰ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ।’ ਵਿਧਾਇਕ ਨੇ ਬੀਤੇ ਦਿਨ ਦਿੱਤੇ ਬਿਆਨ ਵਿੱਚ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਜਿਨ੍ਹਾਂ ਦੋਸ਼ੀਆਂ ਨੂੰ 15 ਸਾਲਾਂ ਬਾਅਦ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ ਕਿ ਉਹ ਜੁਰਮ ਵਿੱਚ ਸ਼ਾਮਲ ਸਨ। ਗੁਜਰਾਤ ਦੀ ਭਾਜਪਾ ਸਰਕਾਰ ਨੇ ਕੈਦੀਆਂ ਦੀ ‘ਰਿਹਾਈ ਯੋਜਨਾ’ ਤਹਿਤ ਇਨ੍ਹਾਂ ਦੋਸ਼ੀਆਂ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com