ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਜੰਮੂ - ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਉਣ ਨੂੰ ਲੈ ਕੇ ਸਰਕਾਰ ਭਾਵੇਂ ਅਧਿਕਾਰਤ ਤੌਰ 'ਤੇ ਫਿਲਹਾਲ ਕੋਈ ਕਾਰਵਾਈ ਕਰਨ ਤੋਂ ਬਚ ਰਹੀ ਹੋਵੇ ਪਰ ਸੱਤਾਧਾਰੀ ਪਾਰਟੀ ਦੇ ਗੌਂਡਾ ਤੋਂ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਨੇ ਇਸ ਮਾਮਲੇ ਵਿਚ ਲੋਕ ਸਭਾ ਵਿਚ ਇਕ ਪ੍ਰਾਈਵੇਟ ਮੈਂਬਰ ਬਿੱਲ ਇੰਟਰੋਡਿਊਸ ਕਰ ਦਿੱਤਾ ਹੈ। ਇਹ ਸੰਵਿਧਾਨ ਸੋਧ ਬਿੱਲ ਹੈ। ਇਸ ਵਿਚ ਸੰਵਿਧਾਨ ਦੀ ਧਾਰਾ 370 ਦੇ ਨਾਲ 370-ਏ ਜੋੜਨ ਦੀ ਗੱਲ ਕਹੀ ਗਈ ਹੈ। ਹਾਲਾਂਕਿ ਬਿੱਲ ਦਾ ਡਰਾਫਟ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਲੋਕ ਸਭਾ ਵਿਚ ਬਿੱਲ ਦੇ ਇੰਟਰੋਡਿਊਸ ਹੋਣ ਤੋਂ ਬਾਅਦ ਇਸ ਮਾਮਲੇ ਵਿਚ ਸੰਸਦੀ ਕਾਰਵਾਈ ਸ਼ੁਰੂ ਹੋਣ ਦੀ ਸਕ੍ਰਿਪਟ ਜ਼ਰੂਰ ਲਿਖੀ ਗਈ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਪਣੇ ਚੋਣ ਐਲਾਨ ਪੱਤਰ ਵਿਚ ਵੀ ਜੰਮੂ-ਕਸ਼ਮੀਰ ਤੋਂ ਧਾਰਾ 370 ਦਾ ਹਟਾਉਣ ਦਾ ਵਾਅਦਾ ਕਰਦੀ ਰਹੀ ਹੈ ਪਰ ਇਸ ਮੁੱਦੇ 'ਤੇ ਸਿਆਸੀ ਸਹਿਮਤੀ ਨਾ ਹੋਣ ਕਾਰਨ ਹੁਣ ਤਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋ ਸਕੀ ਹੈ ਪਰ ਹੁਣ ਸਰਕਾਰ ਲੋਕ ਸਭਾ ਚੋਣਾਂ ਵਿਚ ਪੂਰਨ ਬਹੁਮਤ…
  ਨਵੀਂ ਦਿੱਲੀ - ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸਬੰਧੀ ਪਾਕਿਸਤਾਨ ਨੇ ਨਿਯਮ ਤੇ ਸ਼ਰਤਾਂ ਤੈਅ ਕਰ ਦਿੱਤੀਆਂ ਹਨ ਅਤੇ ਭਾਰਤ ਦੇ ਸਾਰੇ ਪ੍ਰਸਤਾਵਾਂ ਦਾ ਵਿਰੋਧ ਕੀਤਾ ਹੈ | ਇਕ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਨੇ ਲਾਂਘੇ ਸਬੰਧੀ ਭਾਰਤ ਦੇ ਸਾਰੇ ਪ੍ਰਸਤਾਵਾਂ ਦਾ ਜਾਂ ਤਾਂ ਵਿਰੋਧ ਕੀਤਾ ਹੈ ਜਾਂ ਉਨ੍ਹਾਂ 'ਤੇ ਸ਼ਰਤਾਂ ਲਗਾ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਇਕ ਦਿਨ 'ਚ ਕੇਵਲ 700 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ | ਪਾਕਿਸਤਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਕੇਵਲ ਇਕ ਵਿਸ਼ੇਸ਼ ਪਰਮਿਟ ਦੇ ਤਹਿਤ ਅਤੇ ਫ਼ੀਸ ਦੇਣ ਦੇ ਬਾਅਦ ਹੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਦਿੱਤੀ ਜਾਵੇਗੀ, ਜਦੋਂਕਿ ਭਾਰਤ ਨੇ ਵੀਜ਼ਾ ਮੁਕਤ ਅਤੇ ਬਿਨਾਂ ਕਿਸੇ ਫ਼ੀਸ ਦੇ ਯਾਤਰਾ ਦੀ ਤਜਵੀਜ਼ ਦਿੱਤੀ ਸੀ | ਭਾਰਤ ਨੇ ਆਪਣੇ ਪ੍ਰਸਤਾਵ 'ਚ ਕਿਹਾ ਸੀ ਕਿ ਭਾਰਤੀ ਨਾਗਰਿਕਾਂ ਦੇ ਇਲਾਵਾ ਓ. ਆਈ. ਸੀ. ਕਾਰਡ ਧਾਰਕ ਪ੍ਰਵਾਸੀ ਭਾਰਤੀ ਸ਼ਰਧਾਲੂਆਂ ਨੂੰ ਵੀ ਗੁਰਦੁਆਰਾ ਸਾਹਿਬ ਜਾਣ ਦੀ ਆਗਿਆ ਦਿੱਤੀ…
  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਹਰ ਸਿੱਖ ਨੂੰ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਵਿਸ਼ਵ ਵਿਚ ਇਹ ਸੁਨੇਹਾ ਜਾਵੇ ਕਿ ਸਮੁੱਚਾ ਸਿੱਖ ਭਾਈਚਾਰਾ ਇਕ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਇਕ ਮੰਚ ਤੋਂ ਇਕਜੁੱਟਤਾ ਨਾਲ ਮਨਾਉਣ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਤਰ ਜਾਰੀ ਕੀਤੇ ਸਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੀ ਯਤਨਸ਼ੀਲ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਅਕਤੀ ਚਾਹੇ ਕਾਂਗਰਸ ’ਚ ਹੋਵੇ ਜਾਂ ਅਕਾਲੀ ਦਲ ਵਿਚ, ਉਹ ਪਹਿਲਾਂ ਸਿੱਖ ਹੈ ਅਤੇ ਉਸ ਨੂੰ ਇਹ ਪ੍ਰਕਾਸ਼ ਪੁਰਬ ਸਮਾਗਮ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ।ਸ਼ਿਲੌਂਗ ਦੇ ਸਿੱਖਾਂ ’ਤੇ ਬਣੀ ਮੁਸ਼ਕਲ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ…
  ਅੰਮ੍ਰਿਤਸਰ - ਸਿੱਖ ਨੌਜਵਾਨ ਨੂੰ ਝੂਠੇ ਪੁਲੀਸ ਮੁਕਾਬਲੇ ਵਿਚ ਮਾਰਨ ਦੇ ਦੋਸ਼ ਹੇਠ ਚਾਰ ਪੁਲੀਸ ਕਰਮਚਾਰੀਆਂ ਨੂੰ ਦਿੱਤੀ ਗਈ ਸਜ਼ਾ ਨੂੰ ਸਰਕਾਰ ਵਲੋਂ ਮੁਆਫ ਕੀਤੇ ਜਾਣ ਦੇ ਫੈਸਲੇ ਨੂੰ ਸਿੱਖ ਜਥੇਬੰਦੀਆਂ ਨੇ ਕਾਨੂੰਨ ਅਤੇ ਨਿਆਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਸਿੱਖ ਜਥੇਬੰਦੀ ਦਲ ਖਾਲਸਾ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਘੱਟ ਗਿਣਤੀ ਸਿੱਖਾਂ ਪ੍ਰਤੀ ਪੱਖਪਾਤੀ ਵਤੀਰਾ ਕਰਾਰ ਦਿੱਤਾ। ਇਸੇ ਤਰ੍ਹਾਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਮੁਆਫੀ ਦਾ ਸਖਤ ਵਿਰੋਧ ਦਰਜ ਕਰਵਾਇਆ ਹੈ।ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸਿੱਖ ਕੈਦੀ 20-20 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਸਜ਼ਾ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਵੀ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਸਿੱਖ ਨੌਜਵਾਨ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਸਾਬਤ ਹੋਣ ਦੇ ਬਾਵਜੂਦ ਸਿਰਫ ਸਾਢੇ ਚਾਰ ਸਾਲ ਦੀ ਕੈਦ ਮਗਰੋਂ ਹੀ ਚਾਰ ਪੁਲੀਸ ਕਰਮਚਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ…
  ਕੋਟਕਪੁਰਾ - ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਮਾਰੇ ਗਏ ਡੇਰਾ ਸੱਚਾ ਸੌਦਾ ਦੇ ਮੁੱਖ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੇ ਉਸ ਦੇ ਸਸਕਾਰ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ। ਇਸ ਕਾਰਨ ਪੁਲਿਸ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਇਹ ਇੱਕ ਸਾਜ਼ਿਸ਼ ਹੈ। ਸਾਨੂੰ ਇਸ ਦਾ ਇਨਸਾਫ ਮਿਲਣਾ ਚਾਹੀਦਾ ਹੈ।ਬਿੱਟੂ ਦੇ ਬੇਟੇ ਅਰਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਫਰੀਦਕੋਟ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨਾਲ ਗੱਲਬਾਤ ਦੌਰਾਨ ਸਸਕਾਰ ਦਾ ਕੋਈ ਫ਼ੈਸਲਾ ਨਹੀਂ ਲਿਆ। ਪਰ ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਸਰਕਾਰ ਸਭ ਜਾਣਦੀ ਹੈ। ਸਰਕਾਰ ਨੂੰ ਪਤਾ ਹੈ ਕਿ ਇਨਸਾਫ ਕਿਵੇਂ ਦਿਵਾਇਆ ਜਾਵੇ।ਇਸ ਤੋਂ ਪਹਿਲਾਂ ਨੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਛੇਤੀ ਤੋਂ ਛੇਤੀ ਬਿੱਟੂ ਦਾ ਸਸਕਾਰ ਕਰਨ ਬਾਰੇ ਵੀ ਅਪੀਲ ਕੀਤੀ। ਪਰਿਵਾਰ ਫਿਲਹਾਲ ਪਰਿਵਾਰ ਨੇ ਇਸ ਗੱਲ ਤੋਂ ਟਾਲ਼ਾ…
  ਨਾਭਾ - ਡੇਰਾ ਸਿਰਸਾ ਨਾਲ ਜੁੜੇ ਆਗੂ ਮਹਿੰਦਰਪਾਲ ਸਿੰਘ ਬਿੱਟੂ ਦੀ ਨਾਭਾ ਜੇਲ੍ਹ ਵਿਚ ਹੱਤਿਆ ਕਰ ਦਿੱਤੀ ਗਈ। ਜੇਲ੍ਹ ਵਿਚ ਕੈਦੀਆਂ ਨੇ ਹੀ ਸਰੀਆ ਮਾਰ ਕੇ ਮਹਿੰਦਰਪਾਲ ਦਾ ਕਤਲ ਕਰ ਦਿੱਤਾ। ਮਹਿੰਦਰਪਾਲ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸਿਟੀ ਪੁਲਿਸ ਕੋਟਰਪੁਰਾ ਨੇ ਏਐਸਆਈ ਪ੍ਰੀਤਮ ਸਿੰਘ ਦੀ ਸ਼ਿਕਾਇਤ ਦੇ ਆਧਾਰ ਉਤੇ 13 ਜੂਨ 2018 ਨੂੰ ਕੇਸ ਦਰਜ ਕੀਤਾ ਸੀ। ਪੁਲਿਸ ਨੇ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਮਹਿੰਦਰਪਾਲ ਬਿੱਟੂ ਨੂੰ ਦੋਸ਼ੀ ਨਾਮਜ਼ਦ ਕੀਤਾ ਹੋਇਆ ਹੈ। ਬਿੱਟੂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਪੁਲਿਸ ਨੂੰ ਪਿੱਛੇ ਜਹੇ ਸੂਹ ਵੀ ਮਿਲੀ ਸੀ ਕਿ ਬਿੱਟੂ ਉਤੇ ਹਮਲੇ ਹੋ ਸਕਦਾ ਹੈ ਪਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ। ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਬਿੱਟੂ ਉਤੇ ਹਮਲਾ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਕੈਦੀਆਂ ਵਿਚ ਹੋਈ ਝੜਪ ਵਿਚ ਅੰਡਰ ਟਰਾਇਲ ਕੈਦੀ ਬਿੱਟੂ ਦੀ ਮੌਤ ਹੋ ਗਈ। ਜੇਲ੍ਹ ਅਧਿਕਾਰੀਆਂ…
  ਚੰਡੀਗੜ੍ਹ - 1980-90 ਦੇ ਦਹਾਕਿਆਂ ਦੌਰਾਨ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਥਾਂ-ਥਾਂ 'ਤੇ ਭਾਰਤੀ ਸੁਰੱਖਿਆ ਮਹਿਕਮਿਆਂ ਵੱਲੋਂ ਕੀਤੇ ਗਏ ਸਿੱਖਾਂ ਦੇ ਮਨੁੱਖੀ ਹੱਕਾਂ ਦੇ ਘਾਣ ਦੀਆਂ ਕਹਾਣੀਆਂ ਜਗ ਜਾਹਰ ਹਨ ਜਦੋਂ ਹਜ਼ਾਰਾਂ ਸਿੱਖ ਨੌਜਵਾਨਾਂ 'ਤੇ ਥਾਣਿਆਂ ਵਿੱਚ ਗੈਰ ਕਾਨੂੰਨੀ ਅਤੇ ਕਾਨੂੰਨੀ ਹਿਰਾਸਤਾਂ ਦੌਰਾਨ ਜ਼ਾਲਮਾਨਾ ਤਸ਼ੱਦਦ ਕੀਤਾ ਗਿਆ ਤੇ ਝੂਠੇ ਮਕਾਬਲੇ ਬਣਾ ਕੇ ਮਾਰ ਦਿੱਤਾ ਗਿਆ। ਅਜਿਹੇ ਜ਼ੁਲਮਾਂ ਦੀਆਂ ਕਈ ਕਹਾਣੀਆਂ ਜੱਗ ਜਾਹਰ ਹੋ ਚੁੱਕੀਆਂ ਹਨ ਪਰ ਬਹੁਤੀਆਂ 'ਤੇ ਅਜੇ ਵੀ ਪਰਦਾ ਹੀ ਪਿਆ ਹੈ। ਪਰ ਜਿਹਨਾਂ ਮਾਮਲਿਆਂ ਵਿੱਚ ਦੁੱਖਾਂ ਦੇ ਝੰਬੇ ਮਾਪਿਆਂ ਨੇ ਆਪਣੇ ਵਾਰਿਸਾਂ ਦੇ ਇਨਸਾਫ ਲਈ ਭਾਰਤੀ ਅਦਾਲਤਾਂ 'ਚ ਠੋਕਰਾਂ ਖਾਦੀਆਂ ਤੇ 20-20 ਸਾਲਾਂ ਤੋਂ ਵੱਧ ਲੰਬੀ ਲੜਾਈ ਲੜ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਈਆਂ ਉਹਨਾਂ ਲਈ ਉਸ ਸਮੇਂ ਭਾਰਤੀ ਨਿਜ਼ਾਮ ਦੀ ਇੱਕ ਹੋਰ ਮੌਤ ਹੁੰਦੀ ਹੈ ਜਦੋਂ ਐਨੀ ਲੰਬੀ ਲੜਾਈ ਮਗਰੋਂ ਜੇਲ੍ਹ ਪਹੁੰਚੇ ਦੋਸ਼ੀ ਪੁਲਸ ਅਫਸਰਾਂ ਨੂੰ ਉਹਨਾਂ ਦੇ ਸੂਬੇ ਦੇ ਮੁੱਖ ਮੰਤਰੀ ਦੀ ਸਿਫਾਰਿਸ਼ ਅਤੇ ਭਾਰਤ ਦੀ ਕੇਂਦਰੀ ਹਕੂਮਤ ਦੇ ਨੁਮਾਂਇੰਦੇ ਗਵਰਨਰ ਦੇ ਇੱਕ ਦਸਤਖਤ ਨਾਲ ਮੁਆਫ…
  ਨਵੀਂ ਦਿੱਲੀ - ਸਰਕਾਰ ਨੇ ਤੀਹਰੇ ਤਲਾਕ ਬਾਰੇ ਨਵਾਂ ਬਿੱਲ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਪੇਸ਼ ਕਰ ਦਿੱਤਾ। ਇਸ ਦੌਰਾਨ ਵਿਰੋਧੀ ਮੈਂਬਰਾਂ ਨੇ ਬਿੱਲ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਇਹ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਮੁਸਲਿਮ ਮਹਿਲਾਵਾਂ (ਵਿਆਹ ਬਾਰੇ ਹੱਕਾਂ ਦੀ ਰਾਖੀ) ਬਿੱਲ 2019 ਸੰਸਦ ’ਚ ਪੇਸ਼ ਹੋਣ ਵਾਲਾ ਪਹਿਲਾ ਬਿੱਲ ਬਣ ਗਿਆ ਹੈ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਲਿੰਗ ਬਰਾਬਰੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਇਹ ਬਿੱਲ ਜ਼ਰੂਰੀ ਹੈ। ਇਸ ਦੌਰਾਨ ਪੁਆਈਆਂ ਗਈਆਂ ਵੋਟਾਂ ’ਚ 186 ਮੈਂਬਰਾਂ ਨੇ ਬਿੱਲ ਪੇਸ਼ ਕਰਨ ਦੀ ਸਹਿਮਤੀ ਦੇ ਦਿੱਤੀ ਜਦਕਿ 74 ਨੇ ਵਿਰੋਧ ਕੀਤਾ।ਸ੍ਰੀ ਪ੍ਰਸਾਦ ਨੇ ਕਿਹਾ,‘‘ਇਹ ਧਰਮ ਦਾ ਸਵਾਲ ਨਹੀਂ ਹੈ ਸਗੋਂ ਮਹਿਲਾਵਾਂ ਨੂੰ ਇਨਸਾਫ਼ ਦੇਣ ਦੀ ਪਹਿਲਕਦਮੀ ਹੈ। ਇਹ ਮਹਿਲਾਵਾਂ ਦੀ ਮਾਣ-ਮਰਿਆਦਾ ਦਾ ਸਵਾਲ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧਤਾ ਪ੍ਰਗਟਾਈ ਹੈ।’’ ਬਿੱਲ ਲਿਆਉਣ ਨੂੰ ਜਾਇਜ਼ ਠਹਿਰਾਉਂਦਿਆਂ ਕਾਨੂੰਨ ਮੰਤਰੀ ਨੇ ਕਿਹਾ ਕਿ ਮੁਲਕ ’ਚ ਤੀਹਰੇ ਤਲਾਕ…
  ਚੰਡੀਗੜ੍ਹ - ਸ਼ਿਲਾਂਗ ਦੇ ਸਿੱਖਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਭੇਜਿਆ ਵਫਦ ਵਾਪਸ ਆ ਗਿਆ ਹੈ। ਮੇਘਾਲਿਆ ਦੀ ਸਰਕਾਰ ਨੇ ਵਫ਼ਦ ਨੂੰ ਸ਼ਿਲਾਂਗ ਦੇ ਸਿੱਖਾਂ ਨੂੰ ਇਨਸਾਫ ਦਿਵਾਉਣ ਦਾ ਦਿਲਾਸਾ ਦਿਵਾਇਆ ਹੈ। ਵਫ਼ਦ ਦੀ ਅਗਵਾਈ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜੇ ਇਹ ਮਸਲਾ ਕਿਸੇ ਹੱਲ ਤੱਕ ਨਹੀਂ ਲੱਗਦਾ ਤਾਂ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਗ੍ਰਹਿ ਮੰਤਰੀ ਨਾਲ ਵੀ ਇਸ ਮੁੱਦੇ 'ਤੇ ਚਰਚਾ ਕਰਨਗੇ।ਇਸ ਵਫਦ ਨੇ ਸਮਝਿਆ ਕਿ ਮੇਘਾਲਿਆ ਦੀ ਸਰਕਾਰ ਨਾਲ ਜੁੜੇ ਕੁੱਝ ਲੋਕ ਹੀ ਸਿੱਖਾਂ ਨੂੰ ਤੰਗ ਕਰ ਰਹੇ ਹਨ, ਕਿਉਂਕਿ ਜਿਸ ਜ਼ਮੀਨ 'ਤੇ ਸਿੱਖ ਭਾਈਚਾਰਾ ਵੱਸ ਰਿਹਾ ਹੈ, ਉਸ ਦੀ ਕੀਮਤ ਅਰਬਾਂ ਰੁਪਏ ਹੈ। ਇਸ ਦੇ ਨਾਲ ਹੀ ਰੰਧਾਵਾ ਨੇ ਕਿਹਾ ਕਿ ਮੇਘਾਲਿਆ ਸਰਕਾਰ ਦੀ ਨੀਅਤ ਵਿੱਚ ਹੀ ਖੋਟ ਹੈ ਜਿਸ ਕਰਕੇ ਸਿੱਖਾਂ ਦਾ ਮਸਲਾ ਹੱਲ ਨਹੀਂ ਹੋ ਰਿਹਾ।ਹਾਲਾਂਕਿ ਇਹ ਮਾਮਲਾ ਮੇਘਾਲਿਆ ਦੀ ਹਾਈ ਕੋਰਟ ਵਿੱਚ ਵੀ ਚੱਲ ਰਿਹਾ ਹੈ, ਜਿਸ ਨੇ ਸਿੱਖਾਂ ਨੂੰ ਜ਼ਮੀਨ 'ਤੇ ਸਟੇਅ ਦਿੱਤਾ ਹੈ। ਰੰਧਾਵਾ…
  ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਨੂੰ ਆਖਿਆ ਹੈ। ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਤਰਜ ’ਤੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਐਸ.ਜੀ.ਪੀ.ਸੀ ਅਤੇ ਹੋਰ ਧਾਰਮਿਕ ਸੰਗਠਨਾਂ ਦੀ ਸ਼ਮੂਲੀਅਤ ਵਿੱਚ ਉਤਸੁਕਤਾ ਦਿਖਾਈ ਹੈ। ਮੁੱਖ ਮੰਤਰੀ ਨੇ ਇਸ ਇਤਿਹਾਸਕ ਸਮਾਰੋਹ ਨੂੰ ਅਸਰਦਾਰ ਢੰਗ ਨਾਲ ਆਯੋਜਿਤ ਕਰਨ ਵਾਸਤੇ ਖੁਲੇ ਦਿਲੋਂ ਸਮਰੱਥਨ, ਸਹਿਯੋਗ ਅਤੇ ਮਾਰਗ ਦਰਸ਼ਨ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨੂੰ ਰਸਮੀ ਸੱਦਾ ਦੇਣ ਵਾਸਤੇ ਵੀ ਮੰਤਰੀਆਂ ਦੇ ਸਮੂਹ ਨੂੰ ਆਖਿਆ ਹੈ।ਗੌਰਤਲਬ ਹੈ ਕਿ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com