ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਇਸਲਾਮਾਬਾਦ - ਜੰਮੂ ਕਸ਼ਮੀਰ ’ਚ ਧਾਰਾ 370 ਹਟਾਏ ਜਾਣ ਦੇ ਰੋਸ ਵਜੋਂ ਪਾਕਿਸਤਾਨ ਨੇ ਅੱਜ ਅਧਿਕਾਰਤ ਤੌਰ ’ਤੇ ਭਾਰਤ ਨਾਲ ਵਪਾਰਕ ਲੈਣ-ਦੇਣ ਬੰਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਿਚ ਅੱਜ ਹੋਈ ਫੈਡਰਲ ਕੈਬਨਿਟ ਦੀ ਮੀਟਿੰਗ ਮੌਕੇ ਕੇਂਦਰੀ ਸੁਰੱਖਿਆ ਕਮੇਟੀ ਤੇ ਸੰਸਦ ਦੇ ਸਾਂਝੇ ਸੈਸ਼ਨ ਦੇ ਫ਼ੈਸਲਿਆਂ ਦੀ ਹਮਾਇਤ ਕੀਤੀ ਗਈ। ਇਨ੍ਹਾਂ ਫ਼ੈਸਲਿਆਂ ਵਿਚ ਵਪਾਰਕ ਰਿਸ਼ਤੇ ਮੁਅੱਤਲ ਕਰਨਾ ਵੀ ਸ਼ਾਮਲ ਸੀ। ਪੁਲਵਾਮਾ ਦਹਿਸ਼ਤਗਰਦ ਹਮਲੇ ਤੋਂ ਬਾਅਦ ਦੋਵਾਂ ਗੁਆਂਢੀ ਮੁਲਕਾਂ ਵਿਚਲੇ ਵਪਾਰਕ ਸਬੰਧ ਪਹਿਲਾਂ ਹੀ ਵਿਗੜੇ ਹੋਏ ਹਨ। ਭਾਰਤ ਨੇ ਪਾਕਿ ਤੋਂ ਦਰਾਮਦ ਕੀਤੀਆਂ ਜਾਂਦੀਆਂ ਸਾਰੀਆਂ ਵਸਤਾਂ ’ਤੇ 200 ਫ਼ੀਸਦ ਕਸਟਮ ਡਿਊਟੀ ਲਾ ਦਿੱਤੀ ਸੀ। ਪਾਕਿ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦੋ ਵੱਖ-ਵੱਖ ਨੋਟੀਫ਼ਿਕੇਸ਼ਨ ਜਾਰੀ ਕੀਤੇ ਗਏ ਹਨ।ਪਾਕਿਸਤਾਨ ਵੱਲੋਂ ਭਾਰਤ ਨਾਲ ਸਾਰੇ ਰੇਲ ਸੰਪਰਕ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਅੱਜ ਕਰਾਚੀ ਲਈ ਰਵਾਨਾ ਹੋਈ ਥਾਰ ਐਕਸਪ੍ਰੈੱਸ ਨੂੰ ਪਾਕਿ ਵੱਲੋਂ ਸਰਹੱਦ ’ਤੇ ਕਲੀਅਰੈਂਸ ਦੇ ਦਿੱਤੀ ਗਈ। ਇਸ ਤੋਂ ਇਲਾਵਾ ਕਰਾਚੀ ਤੋਂ ਚੱਲੀ ਗੱਡੀ ਵੀ ਸ਼ਨਿਚਰਵਾਰ ਦੁਪਹਿਰੇ ਭਾਰਤ ਪੁੱਜ…
  ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਸ਼ਮੀਰੀ ਔਰਤਾਂ ਬਾਰੇ ਟਿੱਪਣੀ ਕਰ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਸ਼ੁੱਕਰਵਾਰ ਨੂੰ ਫਤਿਹਾਬਾਦ ਵਿੱਚ ਇਕ ਸਮਾਗਮ ਦੌਰਾਨ ਕੁੜੀਆਂ ਦੀ ਘੱਟ ਰਹੀ ਗਿਣਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਟਿੱਪਣੀ ਕੀਤੀ ਸੀ ਕਿ, ‘‘ ਕੁਝ ਲੋਕ ਕਹਿ ਰਹੇ ਹਨ ਕਿ ਹੁਣ ਕਸ਼ਮੀਰ ਖੁੱਲ੍ਹਾ ਹੈ, ਉਥੋਂ ਵਿਆਹ ਲਈ ਲੜਕੀਆਂ ਨੂੰ ਲਿਆਇਆ ਜਾ ਸਕਦਾ ਹੈ। ’’ ਉਨ੍ਹਾਂ ਦਾ ਇਸ਼ਾਰਾ ਕਸ਼ਮੀਰ ਵਿਚੋਂ ਧਾਰਾ 370 ਦੀਆਂ ਵਧੇਰੇ ਤਜਵੀਜ਼ਾਂ ਖਤਮ ਕੀਤੇ ਜਾਣ ਵੱਲ ਸੀ।ਖੱਟਰ ਦੇ ਬਿਆਨ ’ਤੇ ਕਾਂਗਰਸ ਨੇਤਾ ਰਾਹੁਲ ਗਾਧੀ ਸਣੇ ਵੱਖ ਵੱਖ ਨੇਤਾਵਾਂ ਅਤੇ ਵਰਗਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਖੱਟਰ ਦੇ ਬਿਆਨ ਨੂੰ ‘ਨਿਖੇਧੀਪੂਰਨ’ ਕਰਾਰ ਦਿੱਤਾ। ਉਨ੍ਹਾਂ ਟਵੀਟ ਕੀਤਾ, ‘‘ਕਸ਼ਮੀਰੀ ਔਰਤਾਂ ਦੇ ਸਬੰਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਟਿੱਪਣੀ ਨਿਖੇਧੀਪੂਰਨ ਹੈ। ਇਹ ਦਰਸਾਉਂਦਾ ਹੈ ਕਿ ਆਰਐੱਸਐੱਸ ਦੀ ਵਰ੍ਹਿਆਂ ਦੀ ਟਰੇਨਿੰਗ ਇਕ ਕਮਜ਼ੋਰ, ਅਸੁਰੱਖਿਅਤ ਅਤੇ ਤਰਸਯੋਗ ਵਿਅਕਤੀ ਦੀ ਸੋਚ ਨੂੰ ਕਿਹੋ ਜਿਹਾ ਬਣਾ ਦਿੰਦੀ ਹੈ। ਚਾਰੇ ਪਾਸੇ ਹੋ ਰਹੀ ਨਿਖੇਧੀ ’ਤੇ…
  ਅੰਮ੍ਰਿਤਸਰ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਕਸ਼ਮੀਰੀ ਮਹਿਲਾਵਾਂ ਦੀਆਂ ਤਸਵੀਰਾਂ ਪਾ ਕੇ ਕੀਤੀਆਂ ਭੱਦੀਆਂ ਟਿੱਪਣੀਆਂ ਨਾਲ ਦੇਸ਼ ਦਾ ਸਿਰ ਨੀਵਾਂ ਹੋਇਆ ਹੈ। ਅਜਿਹੀਆਂ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਵਰਤਣ ਵਾਲੇ ਲੋਕ ਬਿਮਾਰ ਮਾਨਸਿਕਤਾ ਵਾਲੇ ਹਨ।ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਸੋਸ਼ਲ ਮੀਡੀਆ ’ਤੇ ਕਸ਼ਮੀਰੀ ਮਹਿਲਾਵਾਂ ਬਾਰੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਮਹਿਲਾਵਾਂ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੇ ਜਾਣ ਦੀ ਲੋੜ ਹੈ।ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਕੁਝ ਲੋਕਾਂ ਵਲੋਂ ਕਸ਼ਮੀਰੀ ਮਹਿਲਾਵਾਂ ਬਾਰੇ ਅਸਭਿਅਕ ਭਾਸ਼ਾ ਦੀ ਵਰਤੋਂ ਕਰਕੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜੋ ਉਕਸਾਉਣ ਵਾਲੀਆਂ ਹਨ। ਇਸ ਦਾ ਸਖ਼ਤ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪ੍ਰਮਾਤਮਾ ਨੇ ਸਭ ਨੂੰ ਜੀਵਨ ਜਿਊਣ ਦੇ ਬਰਾਬਰ ਹੱਕ ਦਿੱਤੇ ਹਨ। ਇਸ ਲਈ ਕਿਸੇ ਨਾਲ ਲਿੰਗ, ਜਾਤ-ਪਾਤ ਜਾਂ ਨਸਲੀ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ…
  ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਰੀਬ 10 ਮਹੀਨਿਆਂ ਬਾਅਦ ਆਮ ਆਦਮੀ ਪਾਰਟੀ (‘ਆਪ’) ਦੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਪਦਮਸ੍ਰੀ ਵਕੀਲ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।ਇਸ ਉਪਰੰਤ ਸਪੀਕਰ ਨੇ ਕਿਹਾ ਕਿ ਸ੍ਰੀ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰਨ ਨਾਲ ਹਲਕਾ ਦਾਖਾ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ, ਜਿਸ ਨੂੰ ਸੀਟ ਭਰਨ ਲਈ ਜ਼ਿਮਨੀ ਚੋਣ ਕਰਵਾਉਣ ਲਈ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਸਪੀਕਰ ਨੇ ਦੱਸਿਆ ਕਿ ਸ੍ਰੀ ਫੂਲਕਾ ਵੱਲੋਂ ਪਹਿਲਾਂ ਨਿਰਧਾਰਿਤ ਚੌਖਟੇ ਤਹਿਤ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ ਅਤੇ ਹੁਣ ਸ੍ਰੀ ਫੂਲਕਾ ਵੱਲੋਂ ਨਿਰਧਾਰਿਤ ਨਿਯਮਾਂ ਦੀ ਸ਼ਬਦਾਵਲੀ ਤਹਿਤ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਹੋਰ ਵਿਧਾਇਕਾਂ ਦੇ ਵਿਚਾਰਅਧੀਨ ਅਸਤੀਫ਼ਿਆਂ ਉਪਰ ਵੀ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਲਈ ਵਿਚਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸ੍ਰੀ ਫੂਲਕਾ ਨੇ 12 ਅਕਤੂਬਰ 2018 ਨੂੰ ਕੈਪਟਨ ਸਰਕਾਰ ਵੱਲੋਂ…
  ਚੰਡੀਗੜ੍ਹ - ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਰੋਹਤਕ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਅੱਜ ਰੱਦ ਕਰ ਦਿੱਤੀ ਗਈ ਹੈ। ਡੇਰਾ ਮੁਖੀ ਨੇ ਆਪਣੀ ਬਿਮਾਰ ਮਾਂ ਦੀ ਦੇਖ-ਭਾਲ ਕਰਨ ਲਈ ਪੈਰੋਲ ਦੀ ਅਰਜ਼ੀ ਲਾਈ ਸੀ। ਸਿਰਸਾ ਦੇ ਡਿਪਟੀ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਸੁਨਾਰੀਆ ਜੇਲ੍ਹ ਸੁਪਰਡੈਂਟ ਸੁਨੀਲ ਸਾਂਗਵਾਨ ਵਲੋਂ ਇਹ ਅਰਜ਼ੀ ਅਯੋਗ ਠਹਿਰਾਈ ਗਈ ਹੈ। ਡੀਸੀ ਵਲੋਂ ਇਹ ਰਿਪੋਰਟ ਸੁਰੱਖਿਆ ਪ੍ਰਬੰਧਾਂ ਅਤੇ ਡਾਕਟਰਾਂ ਦੀ ਟੀਮ ਵਲੋਂ ਡੇਰਾ ਮੁਖੀ ਦੀ ਮਾਂ ਦੀ ਕੀਤੀ ਗਈ ਸਿਹਤ ਜਾਂਚ ਦੇ ਆਧਾਰ ’ਤੇ ਤਿਆਰ ਕੀਤੀ ਗਈ ਸੀ। ਸਿਰਸਾ ਦੇ ਸਿਵਲ ਸਰਜਨ ਗੋਵਿੰਦ ਗੁਪਤਾ ਵਲੋਂ ਡੇਰਾ ਮੁਖੀ ਦੀ ਮਾਂ ਨਸੀਬ ਕੌਰ (83) ਦੀ ਸਿਹਤ ਜਾਂਚ ਕੀਤੀ ਗਈ ਸੀ। ਸਿਰਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਡੇਰਾ ਮੁਖੀ ਦੀ ਮਾਂ ਦੀ ਮੈਡੀਕਲ ਰਿਪੋਰਟ ਸੁਨੀਲ ਸਾਂਗਵਾਨ ਨੂੰ ਭੇਜੀ ਸੀ। ਇਸ ਬਾਰੇ ਸੰਪਰਕ ਕਰਨ ’ਤੇ ਸਾਂਗਵਾਨ ਨੇ ਮਾਮਲੇ ਸਬੰਧੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਰੋਹਤਕ ਡਿਵੀਜ਼ਨ ਦੇ…
  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ’ਚ ਦਾਖ਼ਲ ਅਪੀਲਾਂ ’ਤੇ ਰੋਜ਼ ਸੁਣਵਾਈ ਕਰਨ ਦੇ ਫ਼ੈਸਲੇ ’ਤੇ ਮੁਸਲਮਾਨ ਧਿਰਾਂ ਦੇ ਇਤਰਾਜ਼ਾਂ ਨੂੰ ਦਰਕਿਨਾਰ ਕਰਦਿਆਂ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਸਿਆਸੀ ਨਜ਼ਰੀਏ ਨਾਲ ਸੰਵੇਦਨਸ਼ੀਲ ਇਸ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ਜਾਰੀ ਰਹੇਗੀ।ਸਿਖਰਲੀ ਅਦਾਲਤ ਨੇ ਇਸ ਮਾਮਲੇ ’ਚ ਮੂਲ ਧਿਰ ਐੱਮ ਸਿੱਦੀਕੀ ਅਤੇ ਅਖਿਲ ਭਾਰਤੀ ਸੁੰਨੀ ਵਕਫ਼ ਬੋਰਡ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਦੇ ਇਤਰਾਜ਼ ਨੂੰ ਨਕਾਰ ਦਿੱਤਾ। ਸ੍ਰੀ ਧਵਨ ਨੇ ਸਵੇਰੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਹਫ਼ਤੇ ’ਚ ਪੰਜ ਦਿਨ ਕਾਰਵਾਈ ’ਚ ਹਿੱਸਾ ਲੈਣਾ ਉਨ੍ਹਾਂ ਲਈ ਸੁਖਾਲਾ ਨਹੀਂ ਹੋਵੇਗਾ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ’ਚ ਪੰਜਵੇਂ ਦਿਨ ਦੀ ਸੁਣਵਾਈ ਦੇ ਅਖੀਰ ’ਚ ਕਿਹਾ,‘‘ਅਸੀਂ ਪਹਿਲਾਂ ਦਿੱਤੇ ਗਏ ਹੁਕਮਾਂ ਮੁਤਾਬਕ ਰੋਜ਼ਾਨਾ ਸੁਣਵਾਈ ਕਰਾਂਗੇ।’’ ਉਂਜ ਬੈਂਚ ਨੇ ਸ੍ਰੀ ਧਵਨ ਨੂੰ ਇਹ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਇਸ ਮਾਮਲੇ ’ਚ ਤਿਆਰੀ ਲਈ ਸਮਾਂ ਚਾਹੀਦਾ ਹੈ ਤਾਂ…
  ਬਠਿੰਡਾ - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਢੋਆ ਢੋਆਈ ’ਚ ਲੱਗੇ ਟਰੱਕ ਮਾਲਕਾਂ ’ਤੇ ਲਾਏ ਜਾ ਰਹੇ ‘ਗੁੰਡਾ ਟੈਕਸ’ ਦੇ ਮਾਮਲੇ ’ਤੇ ਕਾਂਗਰਸ ਹਕੂਮਤ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਕੰਮ ਵਿੱਚ ਕਾਂਗਰਸ ਸਰਕਾਰ ਵੀ ਹੁਣ ਅੜਿੱਕੇ ਖੜ੍ਹੇ ਕਰਨ ਵਾਲੀ ਧਿਰ ਬਣ ਗਈ ਹੈ। ਗ਼ੈਰਕਾਨੂੰਨੀ ਮਾਈਨਿੰਗ ਕਰਨ ਵਾਲੇ ਅਤੇ ਟਰੱਕਾਂ ਵਾਲਿਆਂ ’ਤੇ ਗੁੰਡਾ ਟੈਕਸ ਲਾਉਣ ਵਾਲੇ ਰੇਤ ਮਾਫੀਏ ਨੂੰ ਕਾਂਗਰਸੀ ਲੀਡਰਾਂ ਦੀ ਸਰਪ੍ਰਸਤੀ ਹਾਸਿਲ ਹੈ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਰੇਤ ਮਾਫੀਏ ਵੱਲੋਂ ਰੇਤੇ ਅਤੇ ਬੱਜਰੀ ਦੀ ਜਾਅਲੀ ਥੁੜ੍ਹ ਪੈਦਾ ਕੀਤੀ ਜਾ ਰਹੀ ਹੈ ਜਿਸ ਕਰਕੇ ਉਸਾਰੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।ਕੇਂਦਰੀ ਮੰਤਰੀ ਅੱਜ ਬਠਿੰਡਾ ਸ਼ਹਿਰ ’ਚ ਕਈ ਘਰਾਂ ਵਿੱਚ ਖੁਸ਼ੀ ਤੇ ਗਮੀ ਦੇ ਮੱਦੇਨਜ਼ਰ ਗਏ। ਡਾ. ਹਰਨੇਕ ਸਿੰਘ ਭੰਗੂ ਵੱਲੋਂ ਜਿੱਤ ਦੀ ਖੁਸ਼ੀ ’ਚ ਰੱਖੇ ਪਾਠ ਦੇ ਭੋਗ ਸਮਾਗਮਾਂ ਵਿਚ ਵੀ ਉਨ੍ਹਾਂ ਸ਼ਮੂਲੀਅਤ ਕੀਤੀ ਅਤੇ ਉਸ ਮਗਰੋਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਸਿੰਘ ਦੇ ਭੋਗ ਸਮਾਗਮਾਂ…
  ਅੰਮ੍ਰਿਤਸਰ: ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ 'ਸਿੱਖ ਯੂਥ ਆਫ਼ ਪੰਜਾਬ' ਨੇ ਕਿਹਾ ਕਿ "ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈੱਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਤੁਹਾਨੂੰ ਯਾਦ ਹੋਣਾ ਚਾਹੀਦਾ ਹੈ ਕਿ ਜਿਸ ਸਮਝੋਤੇ ਦੇ ਬਲਬੁਤੇ ਤੁਸੀਂ ਪਾਣੀ ਲੈਣ ਦੀ ਗਲ ਕਰਦੇ ਹੋ ਉਸੇ ਰਾਹੀਂ ਤੁਸੀਂ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਤਿਹਾਸ ਬਣ ਚੁੱਕੀ ਸਤਲੁਜ-ਯਮੁਨਾ ਲਿੰਕ ਨਹਿਰ ਰਾਹੀਂ ਕਿਸੇ ਵੀ ਸੂਰਤ ਵਿੱਚ ਪਾਣੀ ਨਹੀਂ ਵਹਿਣ ਦੇਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪਹਿਲਾਂ ਹੀ ਗੈਰ-ਰਾਇਪੇਰੀਅਨ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ 25 ਐੱਮ.ਏ.ਐੱਫ. ਪਾਣੀ ਜ਼ਮੀਨ ਹੇਠੋਂ ਕੱਢ ਰਿਹਾ ਹੈ।ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਸਤਲੁਜ ਯਮੁਨਾ ਲਿੰਕ…
  ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਖ਼ਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫ਼ਜੇ) ’ਤੇ ਲਾਈ ਪਾਬੰਦੀ ਦੀ ਘੋਖ ਲਈ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਿੱਚ ਟ੍ਰਿਬਿਊਨਲ ਗਠਿਤ ਕੀਤਾ ਹੈ, ਜੋ ਪਾਬੰਦੀ ਸਬੰਧੀ ਵਾਜਬ ਕਾਰਨਾਂ ਦੀ ਪੜਤਾਲ ਕਰੇਗਾ। ਕੇਂਦਰੀ ਗ੍ਰਹਿ ਮੰੰਤਰਾਲੇ ਨੇ ਪਿਛਲੇ ਮਹੀਨੇ ਐੱਸਐੱਫਜੇ ਨੂੰ ਗੈਰਕਾਨੂੰਨੀ ਜਥੇਬੰਦੀ ਐਲਾਨ ਦਿੱਤਾ ਸੀ। ਮੰਤਰਾਲੇ ਨੇ ਉਸ ਮੌਕੇ ਕਿਹਾ ਸੀ ਕਿ ਇਸ ਜਥੇਬੰਦੀ ਦਾ ਮੁੱਖ ਮਕਸਦ ਪੰਜਾਬ ਵਿੱਚ ‘ਇਕ ਆਜ਼ਾਦ ਤੇ ਸਿਰਮੌਰ ਮੁਲਕ’ ਬਣਾਉਣਾ ਹੈ ਤੇ ਜਥੇਬੰਦੀ ਇਸ ਆਸੇ ਦੀ ਪੂਰਤੀ ਲਈ ਖ਼ਾਲਿਸਤਾਨ ਦੀ ਖੁੱਲ੍ਹ ਕੇ ਹਮਾਇਤ ਕਰ ਰਹੀ ਹੈ ਅਤੇ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਲਈ ਖ਼ਤਰਾ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ, ‘ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ 1967 ਦੀ ਧਾਰਾ 5 ਦੀ ਉਪ ਧਾਰਾ 1 ਤਹਿਤ ਮਿਲੀਆਂ ਤਾਕਤਾਂ ਦੀ ਵਰਤੋਂ ਕਰਦਿਆਂ ਗੈਰਕਾਨੂੰਨੀ ਸਰਗਰਮੀਆਂ (ਰੋਕੂ) ਟ੍ਰਿਬਿਊਨਲ ਗਠਿਤ ਕੀਤੀ ਜਾਂਦੀ ਹੈ, ਜਿਸ ਦੀ ਅਗਵਾਈ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀ.ਐੱਨ.ਪਟੇਲ ਕਰਨਗੇ। ਟ੍ਰਿਬਿਊਨਲ ਘੋਖ ਕਰੇਗੀ ਕਿ ਸਿੱਖਸ ਫਾਰ…
  ਅੰਮ੍ਰਿਤਸਰ - ਕੇਂਦਰ ਸਰਕਾਰ ਵੱਲੋਂ ਕਸ਼ਮੀਰ ਵਿੱਚ ਧਾਰਾ 370 ਖਤਮ ਕੀਤੇ ਜਾਣ ਦਾ ਵਿਰੋਧ ਕਰਦਿਆਂ ਗਰਮ ਖਿਆਲੀ ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ ਸੰਯੁਕਤ ਰਾਸ਼ਟਰ ਸੰਘ ਕੋਲੋਂ ਦਖਲਅੰਦਾਜ਼ੀ ਦੀ ਮੰਗ ਕਰਦਿਆਂ ਕਸ਼ਮੀਰੀਆਂ ਨੂੰ ਰਾਇਸ਼ੁਮਾਰੀ ਦਾ ਹੱਕ ਦੇਣ ਦੀ ਗੱਲ ਕੀਤੀ ਹੈ।ਧਾਰਾ 370 ਖਤਮ ਕੀਤੇ ਜਾਣ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਤੇ ਕੰਵਰਪਾਲ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਕੀਤਾ। ਆਗੂਆਂ ਨੇ ਇਸ ਮਾਮਲੇ ਵਿਚ ਸੰਯੁਕਤ ਰਾਸ਼ਟਰ ਸੰਘ (ਯੂਐੱਨਓ) ਕੋਲੋਂ ਦਖਲਅੰਦਾਜ਼ੀ ਦੀ ਮੰਗ ਕਰਦਿਆਂ ਕਿਹਾ ਕਿ ਕਸ਼ਮੀਰ ਮੁੱਦੇ ਨੂੰ ਯੂਐੱਨਓ ਨੇ ਵਿਵਾਦਤ ਐਲਾਨਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਧਾਰਾ 370 ਖਤਮ ਕਰਨ ਦੇ ਬਾਵਜੂਦ ਇਹ ਮਾਮਲਾ ਵਿਵਾਦਤ ਹੀ ਰਹੇਗਾ। ਕਸ਼ਮੀਰੀਆਂ ਕੋਲੋਂ ਉਨ੍ਹਾਂ ਦੇ ਹੱਕ ਖੋਹਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਯੂਐੱਨਓ ਤੋਂ ਮੰਗ ਕੀਤੀ ਹੈ ਕਿ ਕਸ਼ਮੀਰੀਆਂ ਨੂੰ ਰਾਇਸ਼ੁਮਾਰੀ ਦਾ ਹੱਕ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com