ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਸ਼ਿਲੌਂਗ - ਸ਼ਿਲੌਂਗ ਵਿਚ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬੀ ਲੇਨ ਵਿਚ ਰਹਿੰਦੇ ਸਿੱਖਾਂ ਨੂੰ ਫਿਰ ਨੋਟਿਸ ਜਾਰੀ ਕੀਤੇ ਗਏ ਹਨ। 200 ਸਾਲਾਂ ਤੋਂ ਸ਼ਿਲੌਂਗ ਵਿਚ ਰਹਿ ਰਿਹਾ ਸਿੱਖ ਭਾਈਚਾਰਾ ਹੁਣ ਮਹਿਫ਼ੂਜ਼ ਨਜ਼ਰ ਨਹੀਂ ਆ ਰਿਹਾ। ਨਗਰ ਨਿਗਮ ਵੱਲੋਂ ਸ਼ਿਲੌਂਗ ਵਿਚ ਮੁੜ ਸਿੱਖਾਂ ਦੇ ਘਰਾਂ ਤੇ ਦੁਕਾਨਾਂ ਦੇ ਬਾਹਰ ਨੋਟਿਸ ਲਾਏ ਗਏ ਹਨ।ਉਨ੍ਹਾਂ ਤੋਂ ਘਰਾਂ ਤੇ ਦੁਕਾਨਾਂ ਦੇ ਕਾਨੂੰਨੀ ਦਸਤਾਵੇਜ਼ ਮੰਗੇ ਗਏ ਹਨ। ਇਹ ਨੋਟਿਸ ਨਗਰ ਨਿਗਮ ਬੋਰਡ ਵੱਲੋਂ ਲਗਾਏ ਗਏ ਹਨ। ਜਿਸ ਨਾਲ ਸਿੱਧੇ ਤੌਰ ਉੱਤੇ 350 ਦੇ ਕਰੀਬ ਸਿੱਖ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ 31 ਮਈ, 2019 ਨੂੰ ਸਿੱਖ ਪਰਿਵਾਰਾਂ ਦੇ ਘਰਾਂ ਦੇ ਬਾਹਰ ਨੋਟਿਸ ਲਗਾਏ ਗਏ ਸਨ। ਉੱਧਰ, ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਕਿ ਸ਼ਿਲੌਂਗ ਨੂੰ ਲੈ ਕੇ 1 ਸਾਲ ਪਹਿਲਾਂ ਉਨ੍ਹਾਂ ਕੇਸ ਪਾਇਆ ਸੀ। ਉਸ ਵੇਲੇ ਕੇਸ ਦਾ…
  ਨਵੀਂ ਦਿੱਲੀ - ਕਾਰਗਿਲ ਵਿਜੇ ਦਿਹਾੜੇ ਦੇ 20 ਸਾਲ ਪੂਰੇ ਹੋਣ ਮੌਕੇ ਦਿੱਲੀ ਵਿਚ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿਚ ਜਾਰੀ ਹੋਏ ਇਕ ਵੀਡੀਓ ਉਤੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਕਰੀਬ 9 ਮਿੰਟਾਂ ਦੀ ਇਸ ਵੀਡੀਓ ਵਿਚ ਸਿੱਖ ਰੈਜੀਮੈਂਟ ਦਾ ਜ਼ਿਕਰ ਹੀ ਨਹੀਂ ਹੈ, ਜਦਕਿ ਕਾਰਗਿਲ ਜੰਗ ਦੌਰਾਨ ਸਿੱਖ ਰੈਜੀਮੈਂਟ ਦੀ ਅਹਿਮ ਭੂਮਿਕਾ ਸੀ।ਕਾਰਗਿਲ ਜੰਗ ਦੌਰਾਨ ਸਿੱਖ ਰੈਜੀਮੈਂਟ ਦੀ ਅੱਠਵੀਂ ਬਟਾਲੀਅਨ ਦਾ ਹਿੱਸਾ ਰਹੇ ਰਿਟਾਇਰਡ ਜਨਰਲ ਜੀ ਐਸ ਸ਼ੇਰਗਿੱਲ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਉਤੇ ਇਤਰਾਜ਼ ਜਤਾਇਆ। ਇਸ ਮੁੱਦੇ ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਸਿਆਸਤਦਾਨਾਂ ਨੇ ਵੀ ਇਸ ਵੀਡੀਓ ਉਤੇ ਇਤਰਾਜ਼ ਜਤਾਉਂਦੇ ਸਿੱਖਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰਨ ਦੀ ਗੱਲ ਕਹੀ ਹੈ।ਜ਼ਿਕਰਯੋਗ ਹੈ ਕਿ 1999 ਵਿਚ ਹੋਈ ਕਾਰਗਿਲ ਜੰਗ ਦੌਰਾਨ ਸਿੱਖ ਰੈਜੀਮੇਂਟ ਦੀ ਅਹਿਮ ਭੂਮਿਕਾ ਰਹੀ ਸੀ। ਹਾਲ ਹੀ ਵਿਚ ਸਿੱਖ ਰੈਜੀਮੈਂਟ ਦੀ ਅੱਠਵੀਂ ਬਟਾਲੀਅਨ ਦੇ ਵੀਰ ਚੱਕਰ ਵਿਜੇਤਾ ਸਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਡਬਲ ਪ੍ਰਮੋਸ਼ਨ ਦੇ ਕੇ ਏਐਸਆਈ ਬਣਾਇਆ ਹੈ। ਸਤਪਾਲ ਸਿੰਘ ਨੇ…
  ਚੰਡੀਗੜ੍ਹ : ਜਲ੍ਹਿਆਂਵਾਲਾ ਬਾਗ਼ ਕਤਲੇਆਮ ਕਰਨ ਵਾਲੇ ਜਨਰਲ ਡਾਇਰ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਿੜ ਗਏ। ਜਲ੍ਹਿਆਂਵਾਲਾ ਬਾਗ ਟਰੱਸਟ 'ਚ ਕਾਂਗਰਸ ਦੇ ਪ੍ਰਧਾਨ ਨੂੰ ਮੈਂਬਰ ਵਜੋਂ ਹਟਾਉਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ਦੀ ਹਮਾਇਤ ਕਰਦੇ ਹੋਏ ਹਰਸਿਮਰਤ ਕੌਰ ਨੇ ਕਿਹਾ ਕਿ ਕਤਲੇਆਮ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਮਹਾਰਾਜਾ ਭੁਪਿੰਦਰ ਸਿੰਘ ਨੇ ਜਨਰਲ ਡਾਇਰ ਨੂੰ ਵਧਾਈ ਦਿੱਤੀ ਸੀ। ਜਦਕਿ ਕੈਪਟਨ ਨੇ ਕਿਹਾ ਕਿ ਹਰਸਿਮਰਤ ਕੌਰ ਆਦਤਨ ਝੂਠੀ ਹੈ।ਉੱਥੇ, ਜਨਰਲ ਡਾਇਰ ਨੂੰ ਵਧਾਈ ਤੇ ਸਿਰੋਪਾ ਭੇਟ ਕਰਨ ਨੂੰ ਲੈ ਕੇ ਖਾਨਦਾਨਾਂ ਦੀ ਖਿੱਚੋਤਾਣ ਉੱਭਰ ਕੇ ਸਾਹਮਣੇ ਆ ਗਈ ਹੈ। 25 ਫਰਵਰੀ ਨੂੰ ਤੱਤਕਾਲੀ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੋਆਪਰੇਟਿਵ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਉਨ੍ਹਾਂ ਦੇ ਭਰਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਦਾਦਾ ਸੁੰਦਰ ਸਿੰਘ ਮਜੀਠੀਆ ਨੂੰ ਅੰਗਰੇਜ਼ਾਂ ਦਾ ਪਿੱਠੂ ਦੱਸਿਆ ਸੀ। ਇਤਿਹਾਸ ਦੀਆਂ ਕਿਤਾਬਾਂ ਦਾ ਹਵਾਲਾ ਦਿੰਦੇ ਹੋਏ…
  ਨਵੀਂ ਦਿੱਲੀ : ਲੋਕ ਸਭਾ 'ਚ ਸ਼ੁਕਰਵਾਰ ਨੂੰ ਜਲਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਦੇ ਟਰਸਟੀ ਅਹੁਦੇ ਤੋਂ ਕਾਂਗਰਸ ਪ੍ਰਧਾਨ ਦਾ ਨਾਂ ਹਟਾਉਣ ਦਾ ਬਿੱਲ ਪਾਸ ਹੋ ਗਿਆ ਹੈ। ਇਸ ਦੌਰਾਨ ਬਿੱਲ 'ਤੇ ਚਰਚਾ ਕਰਦਿਆਂ ਭਗਵੰਤ ਮਾਨ ਨੇ ਇਕ ਵਾਰ ਫਿਰ ਲੋਕ ਸਭਾ 'ਚ ਅਕਾਲੀ ਦਲ ਨੂੰ ਘੇਰਿਆ। ਭਗਵੰਤ ਮਾਨ ਨੇ ਕਿਹਾ ਕਿ ਜਲਿਆਂਵਾਲਾ ਬਾਗ਼ ਕਾਂਡ ਕੋਈ ਕਹਾਣੀ ਨਹੀਂ ਹੈ, ਸਗੋਂ ਤੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 100 ਸਾਲ ਪਹਿਲਾਂ 1919 'ਚ ਨੌਜਵਾਨ ਜਲਿਆਂਵਾਲੇ ਬਾਗ਼ 'ਚ ਇਸ ਕਰ ਕੇ ਇਕੱਠੇ ਹੋਏ ਸਨ ਕਿ ਕਿਵੇਂ ਅੰਗਰੇਜ਼ਾਂ ਨੂੰ ਦੇਸ਼ 'ਚੋਂ ਬਾਹਰ ਕੱਢਿਆ ਜਾਵੇ। ਅੱਜ 100 ਸਾਲ ਬਾਅਦ ਪੰਜਾਬ ਦੇ ਨੌਜਵਾਨ ਜਦੋਂ ਇਕੱਠੇ ਹੁੰਦੇ ਹਨ ਤਾਂ ਯੋਜਨਾ ਬਣਾਉਂਦੇ ਹਨ ਕਿ ਕਿਵੇਂ ਵਿਦੇਸ਼ਾਂ 'ਚ ਅੰਗਰੇਜ਼ਾਂ ਕੋਲ ਜਾਈਏ। ਉਨ੍ਹਾਂ ਕਿਹਾ ਕਿ ਜਲਿਆਂਵਾਲੇ ਬਾਗ਼ 'ਚ ਦਿੱਤੀ ਸ਼ਹਾਦਤ ਦਾ ਕੀ ਫ਼ਾਇਦਾ ਹੋਇਆ। ਗੋਰੇ ਅੰਗਰੇਜ਼ ਚਲੇ ਗਏ ਅਤੇ ਕਾਲੇ ਅੰਗਰੇਜ਼ ਆ ਗਏ। ਜਲਿਆਂਵਾਲੇ ਬਾਗ਼ 'ਚ ਕਿਸੇ ਪਾਰਟੀ ਦਾ ਨਹੀਂ, ਸਗੋਂ ਸਾਰਿਆਂ ਦਾ ਹੈ। ਇਸ ਨੂੰ ਅਕਾਲੀ, ਕਾਂਗਰਸ,…
  ਚੰਡੀਗੜ੍ਹ - ਅਕਾਲੀ ਦਲ ਨਾਲੋਂ ਨਾਰਾਜ਼ ਹੋ ਕੇ ਵੱਖ ਹੋ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਹੁਣ ਵਿਧਾਨ ਸਭਾ ਵਿਚ ਪਾਰਟੀ ਦੀ ਕਪਤਾਨੀ ਪਰਮਿੰਦਰ ਢੀਂਡਸਾ ਕਰਨਗੇ।ਸ਼ੁੱਕਰਵਾਰ ਨੂੰ ਅਕਾਲੀ ਦਲ ਦੇ ਵਿਧਾਇਕਾਂ ਦੀ ਹੋਈ ਮੀਟਿੰਗ ਵਿਚ ਵਿਧਾਇਕ ਪਰਮਿੰਦਰ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਢੀਂਡਸਾ ਦੇ ਨਾਂ ਦਾ ਪ੍ਰਸਤਾਵ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੇਸ਼ ਕੀਤਾ, ਜਿਸ 'ਤੇ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਪ੍ਰਗਟਾਉਂਦਿਆਂ ਮੋਹਰ ਲਾ ਦਿੱਤੀ। ਇਸੇ ਦੌਰਾਨ ਦੋਆਬੇ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦਾ ਡਿਪਟੀ ਲੀਡਰ ਜਦਕਿ ਵਿਧਾਇਕ ਐੱਨਕੇ ਸ਼ਰਮਾ ਨੂੰ ਪਾਰਟੀ ਦਾ ਵਿੱਪ੍ਹ ਚੁਣਿਆ ਗਿਆ ਹੈ।ਢੀਂਡਸਾ ਇਸ ਤੋਂ ਪਹਿਲਾਂ ਵਿਧਾਨ ਸਭਾ 'ਚ ਪਾਰਟੀ ਦੇ ਡਿਪਟੀ ਲੀਡਰ ਸਨ ਤੇ ਸੁਖਬੀਰ…
  ਜਲੰਧਰ - ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਟਿੱਪਣੀਆਂ ਕਰ ਕੇ ਡੇਰਾ ਸਿਰਸਾ ਨੂੰ ਬਚਾਉਣ ਦੇ ਲਏ ਸਟੈਂਡ ਦੀ ਆਲੋਚਨਾ ਕੀਤੀ ਹੈ। ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਸੀਬੀਆਈ ਦੇ ਡੇਰੇ ਨੂੰ ਬਚਾਉਣ ਦੇ ਹਿੱਤ ਸਾਂਝੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇਹ ਗੱਲ ਭੁੱਲ ਗਏ ਹਨ ਕਿ ਜਿਹੜੀ ਸਿਟ ਬਾਰੇ ਸੀਬੀਆਈ ਨੇ ਆਪਣੀ ਰਿਪੋਰਟ ਵਿਚ ਟਿੱਪਣੀਆਂ ਕੀਤੀਆਂ ਹਨ, ਉਹ ਸਿਟ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਹੀ ਬਣਾਈ ਸੀ। ਜਥੇਬੰਦੀ ਨੇ ਮੰਗ ਕੀਤੀ ਕਿ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਸਿਟ ਨੂੰ ਹੀ ਸੌਂਪੀ ਜਾਵੇ ਜੋ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਹੈ। ਕੰਵਰਪਾਲ ਸਿੰਘ ਨੇ ਕਿਹਾ ਕਿ ਬੇਅਦਬੀ ਅਤੇ ਪੁਲੀਸ ਫਾਇਰਿੰਗ ਦੀਆਂ ਘਟਨਾਵਾਂ ਇੱਕ-ਦੂਜੇ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਦੋਵਾਂ ਦੀ ਜਾਂਚ ਇੱਕੋ ਸਿਟ ਹਵਾਲੇ ਕੀਤੀ ਜਾਵੇ।ਸੁਖਬੀਰ ਸਿੰਘ…
  ਨਵੀਂ ਦਿੱਲੀ - ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਇੱਕ ਗਵਾਹ ਵਲੋਂ ਸੱਜਣ ਕੁਮਾਰ ਵਿਰੁੱਧ ਧਮਕਾਉਣ ਦੀ ਕੀਤੀ ਗਈ ਸ਼ਿਕਾਇਤ ’ਤੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 1984 ਦੇ ਸੁਲਤਾਨਪੁਰੀ ਸਿੱਖ ਕਤਲੇਆਮ ਦੇ ਪਟਿਆਲਾ ਹਾਊਸ ਕੋਰਟ ਕੇਸ ਵਿਚ ਬੀਬੀ ਚਾਮ ਕੌਰ ਨੇ ਤੀਸ ਹਜ਼ਾਰੀ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੱਜਣ ਕੁਮਾਰ ਵੱਲੋਂ ਉਸ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਹ ਆਪਣਾ ਨਾਮ ਕੇਸ ਵਿੱਚੋਂ ਵਾਪਸ ਲੈ ਲਵੇ ਅਤੇ ਉਸ ਖ਼ਿਲਾਫ਼ ਗਵਾਹੀ ਨਾ ਦੇਵੇ। ਉਨ੍ਹਾਂ ਦੱਸਿਆ ਕਿ ਅੱਜ ਤੀਸ ਹਜ਼ਾਰੀ ਅਦਾਲਤ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਗੁਰਬਖ਼ਸ਼ ਸਿੰਘ ਅਤੇ ਹਰਪ੍ਰੀਤ ਸਿੰਘ ਪੇਸ਼ ਹੋਏ। ਸੁਣਵਾਈ ਦੌਰਾਨ ਜੱਜ ਨੇ ਬੀਬੀ ਚਾਮ ਕੌਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਸੱਜਣ ਕੁਮਾਰ ਖ਼ਿਲਾਫ਼ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ ਅਤੇ 1 ਅਕਤੂਬਰ ਤੋਂ ਪਹਿਲਾਂ ਜਾਂਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਜ਼ਿਕਰਯੋਗ ਹੈ ਕਿ ਸੱਜਣ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਹੁਰਮਤੀ ਦੇ ਕੇਸਾਂ ਵਿਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਦੋਸ਼ੀ ਪਾਏ ਗਏ ਡੇਰਾ ਸਮਰਥਕਾਂ ਨੂੰ ਕਲੀਨ ਚਿੱਟ ਦੇਣ ਦਾ ਸਮਰਥਨ ਕਰਨ ਤੇ ਉਨ੍ਹਾਂ ਨੂੰ ਨਿਰਦੋਸ਼ ਦੱਸਦਿਆਂ ਉਨ੍ਹਾਂ ਦੀਆਂ ਗਿ੍ਫ਼ਤਾਰੀਆਂ ਨੂੰ ਵੀ ਗ਼ਲਤ ਕਹਿੰਦਿਆਂ ਪੰਜਾਬ ਸਰਕਾਰ 'ਤੇ ਇਹ ਜਾਂਚ ਚੋਣਾਂ ਜਿੱਤਣ ਦੇ ਮੰਤਵ ਨਾਲ ਕਰਵਾਏ ਜਾਣ ਦੇ ਦੋਸ਼ਾਂ ਨੇ ਸਿੱਖ ਹਲਕਿਆਂ ਨੂੰ ਹੱਕਾ ਬੱਕਾ ਕਰ ਦਿੱਤਾ ਹੈ | ਦਿਲਚਸਪ ਗੱਲ ਇਹ ਹੈ ਕਿ ਉਕਤ ਜਾਂਚ ਟੀਮ ਵਲੋਂ ਜੂਨ 2018 ਦੌਰਾਨ ਜਦੋਂ ਉਕਤ ਦੋਸ਼ੀਆਂ ਨੂੰ ਨਾਮਜ਼ਦ ਕਰਦਿਆਂ ਗਿ੍ਫ਼ਤਾਰ ਕੀਤਾ ਸੀ ਤਾਂ ਉਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਇਹ ਕਹਿ ਕੇ ਆਪਣੀ ਪਿੱਠ ਥਾਪੜਦੇ ਰਹੇ ਕਿ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬੇਨਕਾਬ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦਾ ਉਨ੍ਹਾਂ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਗਠਨ ਕੀਤਾ…
  ਚੌਕ ਮਹਿਤਾ- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਖਲ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆੜ੍ਹੇ ਹੱਥੀਂ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਿਖੇ ਇਕ ਪਤਰ 'ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਗਹਿਰੀ ਸਾਜ਼ਿਸ਼ ਤਹਿਤ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇਣ ਪ੍ਰਤੀ ਸੀ ਬੀ ਆਈ ਵਲੋਂ ਜਾਂਚ ਠੱਪ ਕਰਨ ਦਾ ਮਨਸੂਬਾ ਕੇਂਦਰ ਦਾ ਸਿੱਖ ਪੰਥ ਨਾਲ ਇਕ ਹੋਰ ਵਿਤਕਰਾ ਅਤੇ ਬੇਇਨਸਾਫੀ ਹੈ। ਉਹਨਾਂ ਉਕਤ ਨਾਕਾਰਾਤਮਕ ਵਰਤਾਰੇ ਦੀ ਤੁਲਣਾ ਜੂਨ '84 ਦੇ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਨਾਲ ਕੀਤੀ ਅਤੇ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋ ਰਿਹਾ ਹਮਲਾ ਸਿੱਖ ਕੌਮ ਲਈ ਨਾ ਕਾਬਲੇ ਬਰਦਾਸ਼ਤ ਹੈ। ਉਹਨਾਂ ਕੇਦਰੀ ਮੰਤਰੀ ਨੂੰ ਯਾਦ ਦਿਵਾਇਆ ਕਿ ਸਿੱਖ ਕੌਮ…
  ਜਲੰਧਰ - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਸਿਰਸਾ ਦੇ ਡੇਰਾ ਮੁਖੀ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਢ ਬੰਨ੍ਹਿਆ ਸੀ ਤੇ ਹੁਣ ਉਹ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਸਵਾਲ ਉਠਾਉਣ ਦੇ ਡਰਾਮੇ ਕਰ ਰਿਹਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਸਤਾਵੇਜ਼ ਜਨਤਕ ਕਰਦਿਆਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਨੂੰ ਗੁਰੂ ਗੋਬਿੰਦ ਸਿੰਘ ਵਾਂਗ ਸਵਾਂਗ ਰਚਣ ਦੇ ਕੇਸ ਵਿੱਚੋਂ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਸੀ।ਸ੍ਰੀ ਖਹਿਰਾ ਨੇ ਕਿਹਾ ਕਿ 2007 ਵਿੱਚ ਜਦੋਂ ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿੱਚ ਘਿਰ ਗਿਆ ਸੀ ਤਾਂ ਉਸ ਨੂੰ ਜਿੱਥੇ ਅਕਾਲ ਤਖਤ ਸਾਹਿਬ ਤੋਂ ਉਦੋਂ ਮੁਆਫ਼ੀ ਦੁਆਉਣ ਦਾ ਯਤਨ ਕੀਤਾ ਗਿਆ ਉਥੇ ਗ੍ਰਹਿ ਮੰਤਰੀ ਹੁੰਦਿਆਂ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਡੇਰਾ ਮੁਖੀ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਪੰਜਾਬ ਪੁਲੀਸ ਨੇ ਅਦਾਲਤ ਤੱਕ ਪਹੁੰਚ ਕੀਤੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com