ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਅਫਗਾਨਿਸਤਾਨ 'ਚ ਬੀਤੇ ਮਹੀਨੇ ਅੱਤਵਾਦੀਆਂ ਵਲੋਂ ਅਗਵਾ ਕੀਤੇ ਗਏ ਸਿੱਖ ਭਾਈਚਾਰੇ ਦੇ ਆਗੂ ਨਿਧਾਨ ਸਿੰਘ ਸੱਚਦੇਵਾ ਨੂੰ ਰਿਹਾਅ ਕਰਵਾ ਲਿਆ ਗਿਆ ਹੈ | ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀ ਅਫਗਾਨਿਸਤਾਨ ਸਰਕਾਰ ਤੇ ਕਬਾਇਲੀ ਆਗੂਆਂ ਦੀ ਸ਼ਲਾਘਾ ਕਰਦੇ ਹਾਂ, ਜਿਨ੍ਹਾਂ ਦੇ ਯਤਨਾ ਸਦਕਾ ਨਿਧਾਨ ਸਿੰਘ ਦੀ ਵਾਪਸੀ ਸੰਭਵ ਹੋ ਸਕੀ | ਅਫਗਾਨਿਸਤਾਨ ਦੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਨੇਤਾ ਸੱਚਦੇਵਾ ਨੂੰ 22 ਜੂਨ ਨੂੰ ਪਕਤੀਆ ਸੂਬੇ ਦੇ ਚਮਕਾਨੀ ਜ਼ਿਲ੍ਹੇ 'ਚੋਂ ਅਗਵਾ ਕਰ ਲਿਆ ਗਿਆ ਸੀ | ਮੰਤਰਾਲੇ ਨੇ ਕਿਹਾ ਕਿ ਅਫਗਾਨਿਸਤਾਨ 'ਚ ਅੱਤਵਾਦੀਆਂ ਵਲੋਂ ਆਪਣੇ ਬਾਹਰੀ ਹਮਾਇਤੀਆਂ ਦੇ ਇਸ਼ਾਰੇ 'ਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਤੇ ਅੱਤਿਆਚਾਰ ਕਰਨਾ ਚਿੰਤਾ ਦਾ ਵਿਸ਼ਾ ਹੈ | ਜ਼ਿਕਰਯੋਗ ਹੈ ਕਿ ਭਾਰਤ ਨੇ ਕੁਝ ਚਿਰ ਪਹਿਲਾਂ ਅਫਗਾਨਿਸਤਾਨ 'ਚ ਸੁਰੱਖਿਆ ਖਤਰੇ ਦਾ ਸਾਹਮਣਾ ਕਰ ਰਹੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਸੀ |
  ਸੈਕਰਾਮੈਂਟੋ - ਵਿਸ਼ਵ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ 1 ਕਰੋੜ 40 ਲੱਖ ਦਾ ਅੰਕੜਾ ਪਾਰ ਕਰ ਲਿਆ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਪਿਛਲੇ 100 ਘੰਟਿਆਂ 'ਚ 10 ਲੱਖ ਨਵੇਂ ਕੇਸ ਸਾਹਮਣੇ ਆਏ ਹਨ | ਚੀਨ 'ਚ ਜਨਵਰੀ 2019 ਦੇ ਸ਼ੁਰੂ 'ਚ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ 10 ਲੱਖ ਕੇਸਾਂ ਦੇ ਅੰਕੜੇ ਤੱਕ ਪਹੁੰਚਣ 'ਚ ਤਿੰਨ ਮਹੀਨੇ ਲੱਗੇ ਸਨ ਪਰ 13 ਜੁਲਾਈ ਨੂੰ ਦਰਜ ਕੀਤੇ ਗਏ 1 ਕਰੋੜ 30 ਲੱਖ ਮਾਮਲਿਆਂ ਤੋਂ 1 ਕਰੋੜ 40 ਲੱਖ ਤੱਕ ਪੁੱਜਣ ਲਈ ਲਈ ਸਿਰਫ਼ ਚਾਰ ਦਿਨ ਲੱਗੇ ਹਨ | ਅਮਰੀਕਾ 36 ਲੱਖ ਤੋਂ ਵੱਧ ਪਾਜ਼ੀਟਿਵ ਕੇਸਾਂ ਨਾਲ ਅਜੇ ਵੀ ਕੋਵਿਡ-19 ਮਾਮਲਿਆਂ ਦੀ ਆਪਣੀ ਪਹਿਲੀ ਲਹਿਰ 'ਚ ਰੋਜ਼ਾਨਾ ਖ਼ਤਰੇ ਦੀਆਂ ਛਾਲਾਂ ਮਾਰ ਰਿਹਾ ਹੈ | ਅਮਰੀਕਾ ਨੇ ਵੀਰਵਾਰ ਨੂੰ ਇਕੋ ਦਿਨ 77,000 ਤੋਂ ਵੱਧ ਨਵੇਂ ਮਾਮਲਿਆਂ ਦਾ ਵਿਸ਼ਵ ਰਿਕਾਰਡ ਦਰਜ ਕੀਤਾ ਹੈ ਜਦੋਂ ਕਿ ਸਵੀਡਨ 'ਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 77,281 ਕੇਸ ਦਰਜ ਕੀਤੇ ਗਏ…
  ਜਲੰਧਰ - ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੇ ਬਚਾਅ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅੱਗੇ ਆਏ। ਉਨ੍ਹਾਂ ਆਖਿਆ ਕਿ ਕਾਂਗਰਸੀ ਆਗੂ ਤੇ ਸੁਖਦੇਵ ਸਿੰਘ ਢੀਂਡਸਾ ਕੋਲ ਕੋਈ ਮੁੱਦਾ ਨਹੀਂ ਹੈ। ਇਸ ਲਈ ਜਾਣ-ਬੁੱਝ ਕੇ ਸ੍ਰੀ ਬਾਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਦੀ ਕੋਈ ਭੂਮਿਕਾ ਨਹੀਂ ਹੈ। ਸ੍ਰੀ ਰੋਮਾਣਾ ਨੇ ਆਖਿਆ ਕਿ ਸੁਖਬੀਰ ਬਾਦਲ ’ਤੇ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਦੋਸ਼ ਲਾਉਣ ਵਾਲੀ ਡੇਰੇ ਦੀ ਇਕ ਪੈਰੋਕਾਰ ਵੀ ਆਪਣੇ ਬਿਆਨਾਂ ਤੋਂ ਮੁੱਕਰ ਗਈ ਹੈ। ਉਹ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਵਿਰੁੱਧ ਸਵਾਂਗ ਰਚਣ ਦਾ ਮਾਮਲਾ ਮਈ 2007 ਵਿੱਚ ਦਰਜ ਹੋਇਆ ਸੀ। ਇਸ ਕੇਸ ਵਿੱਚ ਤਕਨੀਕੀ ਖ਼ਾਮੀ ਕਰਕੇ ਪੰਜਾਬ ਪੁਲੀਸ ਨੇ ਕੇਸ ਰੱਦ ਕਰਨ ਦੀ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਆਖਿਆ ਕਿ ਡੇਰਾ ਮੁਖੀ…
  - ਜਗਸੀਰ ਸਿੰਘ ਸੰਧੂ ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 267 ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਰਿਟਾਇਰਡ ਜੱਜ ਨਵਿੱਤਾ ਕੌਰ ਨੂੰ ਸੌਂਪ ਦਿੱਤੀ ਅਤੇ ਭਾਈ ਈਸ਼ਰ ਸਿੰਘ ਐਡਵੋਕੇਟ ਨੂੰ ਉਹਨਾਂ ਦਾ ਸਹਾਇਕ ਨਿਯੁਕਤ ਕਰਕੇ ਜਾਂਚ ਲਈ ਸੀ.ਏ ਆਦਿ ਮਹੁੱਇਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਪਰ ਦੂਸਰੇ ਪਾਸੇ 19 ਮਈ 2016 ਨੂੰ ਜਦੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਥਿਤ ਗੁਰੂ ਗਰੰਥ ਸਾਹਿਬ ਪਬਲੀਕੇਸ਼ਨ ਭਵਨ ਅੰਦਰ ਅੱਗ ਲੱਗੀ ਸੀ ਤਾਂ ਉਸ ਸਮੇਂ ਪਬਲੀਕੇਸ਼ਨ ਦਾ ਸਕੱਤਰ ਰੂਪ ਸਿੰਘ ਦਾ ਅਚਾਨਕ ਛੁੱਟੀ ‘ਤੇ ਚਲੇ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦਾ ਹੈ। ਇੱਕ ਪਾਸੇ ਤਾਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ 72 ਘੰਟਿਆਂ ਦੇ ਨੋਟਿਸ ‘ਤੇ ਸ੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਬੁਲਾਕੇ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਦਾ ਹੈ ਅਤੇ ਦੂਸਰੇ ਪਾਸੇ ਰੂਪ ਸਿੰਘ ਦੀ ਅਚਾਨਕ ਛੁੱਟੀ ਮਨਜੂਰ…
  ਗੁਰਿੰਦਰਪਾਲ ਸਿੰਘ ਧਨੌਲਾਅਕਾਲੀ ਸ਼ਬਦ ਅਕਾਲ ਤੋਂ ਆਇਆ ਹੈ। ਜਿਸ ਦਾ ਅੰਤ ਨਹੀਂ ਹੁੰਦਾ ਅਤੇ ਉਹ ਸਮੇਂ ਦੇ ਗੇੜ ਵਿੱਚ ਨਹੀਂ ਆਉਂਦਾ। ਇਹ ਕਰਕੇ ਹੀ ਸਾਡੇ ਬਜ਼ੁਰਗਾਂ ਨੇ ਗੁਰੂ ਦੇ ਓਟ ਆਸਰੇ ਨਾਲ ਸਿੱਖਾਂ ਦੀ ਇੱਕ ਸਿਆਸੀ ਨੁੰਮਾਇੰਦਾ ਜਮਾਤ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਦਿੱਤਾ ਸੀ ਤਾਂ ਕਿ ਇਹ ਕਦੇ ਵੀ ਕਿਸੇ ਸਮੇਂ ਦੇ ਚੱਕਰ ਵਿੱਚ ਆਪਣਾ ਵਜੂਦ ਨਾ ਗਵਾ ਬੈਠੇ। ਜਥੇਬੰਦੀ ਹਮੇਸ਼ਾਂ ਪੰਥ ਦੀ ਚੜ੍ਹਦੀਕਲਾ ਕਰਨ ਦੇ ਨਾਲ ਨਾਲ,ਹੋਰ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਕੇ ਵਿਚਰਦੀ ਰਹੇ। ਇਸ ਵਿੱਚ ਕੋਈ ਸ਼ੱਕ ਵੀ ਨਹੀਂ ਕਿ ਬਹੁਤ ਸਮਾਂ ਅਕਾਲੀ ਸਿੰਘਾਂ ਆਪਣੀ ਸਿਦਕਦਿਲੀ ਅਤੇ ਪ੍ਰਪੱਕਤਾ ਵਿੱਚ ਰਹਿੰਦਿਆਂ, ਇਹਨਾਂ ਫਰਜ਼ਾਂ ਨੂੰ ਨਿਭਾਇਆ ਵੀ ਹੈ। ਇਸ ਕਰਕੇ ਹੀ ਢਾਡੀ ਜਾਂ ਪ੍ਰਚਾਰਕ ਅਕਸਰ ਆਪਣੇ ਭਾਸ਼ਣਾਂ ਜਾਂ ਕਥਾ ਵਿੱਚ ਜ਼ਿਕਰ ਕਰਦੇ ਹਨ,ਕਿ ” ਇਤਿਹਾਸ ਗਵਾਹ ਹੈ ਖਾਲਸਾ ਜੀ ਕਿ ਜਿੱਤੇ ਮੋਰਚੇ ਸਦਾ ਅਕਾਲੀਆਂ ਨੇ”। ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਦੇ ਰਹੀਸ਼ ਸਿੱਖ ਬਾਬਾ ਖੜਕ ਸਿੰਘ ਵਰਗਿਆਂ ਨੇ ਵੀ ਕੀਤੀ ਅਤੇ ਕਦੇ ਇੱਕ ਆਮ ਸਧਾਰਨ ਪੇਂਡੂ ਜਥੇਦਾਰ…
  ਸ੍ਰੀ ਆਨੰਦਪੁਰ ਸਾਹਿਬ - ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਵਿਸ਼ੇਸ਼ ਗੱਲਬਾਤ ਕਰਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ।ਸੁਖਬੀਰ ਬਾਦਲ ਵੱਲੋਂ ਡੇਰਾ ਸਾਧ ਨੂੰ ਭੇਜੀ ਗਈ ਪੁਸ਼ਾਕ ਦੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣਾ ਪੱਖ ਜਨਤਕ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ…
  ਨਵੀ ਦਿੱਲੀ - ਭਾਰਤ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ 30 ਹਜ਼ਾਰ ਤੋਂ ਵੱਧ ਨਵੇਂ ਮਰੀਜ਼ਾਂ ਦਾ ਨਵਾਂ ਰਿਕਾਰਡ ਬਣ ਗਿਆ ਹੈ। ਇਸ ਤਰ੍ਹਾਂ ਦੇਸ਼ ਵਿੱਚ ਹੁਣ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 9,68,876 ’ਤੇ ਹੋ ਗਈ ਹੈ ਤੇ ਇਸ ਦੌਰਾਨ 606 ਵਿਅਕਤੀਆਂ ਦੀ ਮੌਤ ਹੋਈ ਹੈ। ਹੁਣ ਤੱਕ ਕੁੱਲ 24,915 ਲੋਕ ਜਾਨ ਗੁਆ ਚੁੱਕੇ ਹਨ। ਕੇਂਦਰੀ ਸਿਹਤ ਸੇਵਾਵਾਂ ਨੇ ਸਵੇਰ ਦੇ ਅੱਠ ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇੱਕ ਦਿਨ ਵਿੱਚ ਕਰੋਨਾ ਵਾਇਰਸ ਦੇ 32,695 ਮਾਮਲੇ ਸਾਹਮਣੇ ਆਏ ਹਨ।
  ਫ਼ਰੀਦਕੋਟ - ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਐੱਸਪੀ ਬਲਜੀਤ ਸਿੰਘ ਸਿੱਧੂ ਅਤੇ ਸਿਟੀ ਕੋਟਕਪੂਰਾ ਥਾਣੇ ਦੇ ਤਤਕਾਲੀ ਮੁਖੀ ਗੁਰਦੀਪ ਪੰਧੇਰ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਗੁਰਦੀਪ ਪੰਧੇਰ ਜੇਲ੍ਹ ਵਿੱਚ ਹੈ ਅਤੇ ਉਸ ਨੇ ਮੁਕੱਦਮਾ ਚੱਲਣ ਤੱਕ ਜ਼ਮਾਨਤ ਮੰਗੀ ਸੀ ਜਦੋਂਕਿ ਐੱਸਪੀ ਬਲਜੀਤ ਸਿੰਘ ਸਿੱਧੂ ਨੇ ਗ੍ਰਿਫ਼ਤਾਰੀ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਪੇਸ਼ਗੀ ਜ਼ਮਾਨਤ ਮੰਗੀ ਸੀ। ਅਦਾਲਤ ਵਿੱਚ ਅੱਜ ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਦਾਅਵਾ ਕੀਤਾ ਕਿ ਬਲਜੀਤ ਸਿੰਘ ਅਤੇ ਗੁਰਦੀਪ ਪੰਧੇਰ ਨੇ ਝੂਠੀ ਗਵਾਹੀ ਤਿਆਰ ਕਰਨ ਦੀ ਸਾਜ਼ਿਸ਼ ਘੜੀ ਸੀ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਦੋ ਵਾਰ ਨੋਟਿਸ ਭੇਜਣ ਦੇ ਬਾਵਜੂਦ ਬਲਜੀਤ ਸਿੰਘ ਅਦਾਲਤ ਸਾਹਮਣੇ ਪੇਸ਼ ਨਹੀਂ ਹੋਇਆ। ਐੱਸਆਈਟੀ ਨੇ ਦਾਅਵਾ ਕੀਤਾ ਕਿ ਝੂਠੀ ਗਵਾਹੀ ਤਿਆਰ ਕਰਨ ਲਈ ਰਚੀ ਗਈ ਸਾਜ਼ਿਸ਼ ਵਿਚ ਗੁਰਦੀਪ ਪੰਧੇਰ, ਐੱਸਪੀ ਬਲਜੀਤ ਸਿੰਘ ਅਤੇ ਇੱਕ ਆਈਪੀਐੱਸ ਅਧਿਕਾਰੀ ਦੀ ਸ਼ਮੂਲੀਅਤ ਹੈ ਅਤੇ ਇਹ ਆਈਪੀਐੱਸ ਅਧਿਕਾਰੀ ਵੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੁੱਛ-ਪੜਤਾਲ ਲਈ…
  ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਪੁਲੀਸ ਖ਼ਾਲਿਸਤਾਨ ਦੇ ਨਾਂ ’ਤੇ ਗ਼ਰੀਬਾਂ ਅਤੇ ਦਲਿਤਾਂ ਉੱਤੇ ਜ਼ੁਲਮ ਕਰਦਿਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਤਹਿਤ ਕੇਸ ਦਰਜ ਕਰ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਹ ਪੰਜਾਬ ਪੁਲੀਸ ਦੀ ਅਜਿਹੀ ਕਾਰਵਾਈ ਖ਼ਿਲਾਫ਼ ਪਿੰਡਾਂ ਵਿਚ ‘ਲੋਕ ਕਚਹਿਰੀਆਂ’ ਲਗਾ ਕੇ ਗ਼ਰੀਬਾਂ ਤੇ ਬੇਸਹਾਰਾ ਵਿਅਕਤੀਆਂ ਦੀ ਆਵਾਜ਼ ਪੰਜਾਬ ਸਰਕਾਰ ਤਕ ਪਹੁੰਚਾਉਣਗੇ।ਸ੍ਰੀ ਖਹਿਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਦਰਜ ਕੀਤੇ ਗਏ 16 ਕੇਸਾਂ ਦੀ ਮੁੜ ਜਾਂਚ ਕੀਤੀ ਜਾਵੇ। ਇਸ ਸੰਘਰਸ਼ ਵਿਚ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਪਿਰਮਲ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਜਗਤਾਰ ਸਿੰਘ ਵੀ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਵਿਧਾਨ ਸਭਾ ਹਲਕਾ ਭੁਲੱਥ ਦੇ ਜੋਗਿੰਦਰ ਸਿੰਘ, ਪਟਿਆਲਾ ਜ਼ਿਲ੍ਹੇ ਦੇ ਪਿੰਡ ਸੇਹਰਾ ਦੇ ਸੁਖਚੈਨ ਸਿੰਘ, ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਸ਼ਾਦੀਪੁਰ ਦੇ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।ਸ੍ਰੀ ਖਹਿਰਾ ਨੇ ਦੱਸਿਆ ਕਿ ਪਿੰਡ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਆਖਿਆ ਕਿ ਡੇਰਾ ਮੁਖੀ ਨੂੰ ਪੁਸ਼ਾਕ ਭੇਜਣ ਦਾ ਫ਼ੈਸਲਾ ਸੁਖਬੀਰ ਸਿੰਘ ਬਾਦਲ ਦਾ ਨਿੱਜੀ ਹੋ ਸਕਦਾ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦਾ ਫ਼ੈਸਲਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਖ਼ਿਲਾਫ਼ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਥ ’ਚੋਂ ਛੇਕ ਦੇਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਦਾ ਸਾਥੀਆਂ ਸਣੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਇੱਕਜੁੱਟ ਹੋਣ ਦੀ ਲੋੜ ਹੈ। ਪਾਰਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਜਵਾਬ ਸ਼੍ਰੋਮਣੀ ਕਮੇਟੀ ਚੋਣਾਂ ਲੜ ਕੇ ਦਿੱਤਾ ਜਾਵੇਗਾ ਤੇ ਫਿਰ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।ਸ਼੍ਰੋਮਣੀ ਅਕਾਲੀ ਦਲ (ਡ) ਦੇ ਚੋਣ ਏਜੰਡੇ ਸਬੰਧੀ ਢੀਂਡਸਾ ਨੇ ਕਿਹਾ ਕਿ ਜਲਦ ਹੀ ਪਾਰਟੀ ਵੱਲੋਂ ਸੀਨੀਅਰ ਆਗੂਆਂ ਦੀ ਮੀਟਿੰਗ ਕੀਤੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com