ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਹੋਰ ਡਟਵਾਂ ਬਿਆਨ ਦਿੱਤਾ ਹੈ। ਘਰੇਲੂ ਉਡਾਣਾਂ ਵਿਚ ਸਿੱਖਾਂ ਦੇ ਕਿਰਪਾਨ ਲੈ ਕੇ ਜਾਣ ’ਤੇ ਚੱਲ ਰਹੇ ਵਿਵਾਦ ਦਰਮਿਆਨ ਮਾਨ ਨੇ ਕਿਹਾ ਕਿ ਜੇਕਰ ਹਿੰਦੂ ਜਨੇਊ ਪਹਿਨ ਕੇ ਜਹਾਜ਼ ਵਿਚ ਸਫਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫਰ ਕਿਉਂ ਨਹੀਂ ਕਰ ਸਕਦੇ। ਜਿਸ ਨੇ ਸ਼ਰਾਰਤ ਕਰਨੀ ਹੈ ਉਹ ਜਨੇਊ ਦੀ ਜਗ੍ਹਾ ਚੀਨ ਦਾ ਧਾਗਾ ਪਾ ਕੇ ਜਾਵੇ ਅਤੇ ਧਮਕੀ ਦੇਵੇ ਕਿ ਮੈਂ ਗਰਦਨ ਉਡਾ ਦੇਵਾਂਗਾ ਅਤੇ ਉਹ ਜਹਾਜ਼ ਨੂੰ ਹਾਈਜੈਕ ਵੀ ਕਰ ਸਕਦਾ ਹਾਂ। ਸਿਮਰਨਜੀਤ ਮਾਨ ਨੇ ਕਿਹਾ ਕਿ ਕਿਰਪਾਨ ਨੂੰ ਇਕ ਹਥਿਆਰ ਦੇ ਤੌਰ ’ਤੇ ਦੇਖ ਕੇ ਜਹਾਜ਼ ਵਿਚ ਨਾ ਲੈ ਕੇ ਜਾਣ ਲਈ ਕਿਹਾ ਜਾ ਰਿਹਾ ਹੈ ਤਾਂ ਫਿਰ ਜਨੇਊ ਨੂੰ ਵੀ ਹਥਿਆਰ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਕਿਰਪਾਨ ਨਾਲ ਕਿਸੇ ਦਾ ਵੀ ਗਲਾ ਦਬਾਇਆ ਜਾ ਸਕਦਾ ਹੈ ਤਾਂ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਜਨੇਊ…
    ਜੈਪੁਰ - ਭਾਜਪਾ ਦੇ ਸਾਬਕਾ ਵਿਧਾਇਕ ਦੀ ‘ਹਜ਼ੂਮੀ ਕਤਲਾਂ’ ਦੀ ਵਾਰਦਾਤ ਕਬੂਲਣ ਦੀ ਵੀਡੀਓ ਜਨਤਕ ਹੋਣ ਮਗਰੋਂ ਗਈ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਭਾਜਪਾ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ। ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਦੁਤਾਸਰਾ ਨੇ ਅੱਜ ਟਵਿੱਟਰ ’ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਗਿਆਨ ਦੇਵ ਆਹੂਜਾ ਕਥਿਤ ਤੌਰ ’ਤੇ ਮੰਨ ਰਹੇ ਹਨ ਕਿ ਉਸ ਦੇ ਸਮਰਥਕਾਂ ਨੇ ਹੁਣ ਤੱਕ ਪੰਜ ਜਣਿਆਂ ਦਾ ‘ਹਜ਼ੂਮੀ ਕਤਲ’ ਕੀਤਾ ਹੈ। ਉਧਰ, ਭਾਜਪਾ ਦੇ ਅਲਵਰ (ਦੱਖਣੀ) ਇਕਾਈ ਦੇ ਪ੍ਰਧਾਨ ਸੰਜੈ ਸਿੰਘ ਨਰੂਲਾ ਨੇ ਕਿਹਾ ਕਿ ਇਹ ਸਾਬਕਾ ਵਿਧਾਇਕ ਦੇ ਨਿੱਜੀ ਵਿਚਾਰ ਹਨ ਅਤੇ ਪਾਰਟੀ ਅਜਿਹੀ ਸੋਚ ਨਹੀਂ ਰੱਖਦੀ। ਇਸ ਟਿੱਪਣੀ ਬਾਰੇ ਰਾਮਗੜ੍ਹ ਤੋਂ ਸਾਬਕਾ ਵਿਧਾਇਕ ਗਿਆਨ ਦੇਵ ਨੇ ਕਿਹਾ ਕਿ ਗਊ ਤਸਕਰੀ ਅਤੇ ਗਊ ਹੱਤਿਆ ਦੇ ਮਾਮਲੇ ਵਿੱਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
    ਚੰਡੀਗੜ੍ਹ - ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਵਾਂ ਨਾਮ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਵਿਚਾਲੇ ਸਹਿਮਤੀ ਬਣ ਗਈ ਹੈ। ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨਾਲ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਚਰਚਾ ਹੋਈ। ਦੋਵਾਂ ਵਿਚਕਾਰ ਲੰਬਾ ਸਮਾਂ ਮੀਟਿੰਗ ਚੱਲਣ ਉਪਰੰਤ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤੀ ਦਿੱਤੀ ਗਈ। ਹੁਣ, ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਣ ਲਈ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਭੇਜਣਗੀਆਂ। ਇਸ ਤੋਂ ਬਾਅਦ ਹੀ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਿਆ ਜਾ ਸਕਦਾ ਹੈ। ਉਧਰ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਏਅਰਪੋਰਟ ਦੀ ਉਸਾਰੀ ਵਿੱਚ ਪੰਜਾਬ ਅਤੇ ਹਰਿਆਣਾ ਬਰਾਬਰ ਦੇ ਹਿੱਸੇਦਾਰ ਹਨ, ਇਸ ਲਈ ਕੌਮਾਂਤਰੀ ਹਵਾਈ ਅੱਡੇ ਦੇ…
    ਅੰਮਿ੍ਤਸਰ - ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਕਾਂਗਰਸੀ ਨੌਜਵਾਨ ਵਲੋਂ ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ, ਕਾਂਗਰਸੀ ਆਗੁੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਤਸਵੀਰਾਂ ਖਿਚਵਾ ਕੇ ਵਾਇਰਲ ਕਰਨ ਵਿਰੁੱਧ ਸ਼ੋ੍ਰਮਣੀ ਕਮੇਟੀ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਐਸ. ਸੀ. ਵਿੰਗ ਨਾਲ ਸੰਬੰਧਿਤ ਕਮਲਜੀਤ ਸਿੰਘ ਗਿੱਲ ਨਾਂਅ ਦੇ ਉਕਤ ਵਿਅਕਤੀ ਨੇ 16 ਅਗਸਤ ਨੂੰ ਸਵੇਰੇ 6.30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਜਾ ਕੇ ਟਾਈਟਲਰ ਵਾਲੀ ਟੀ ਸ਼ਰਟ ਪਹਿਨ ਕੇ ਫੋਟੋ ਖਿਚਵਾਈ ਤੇ ਬਾਅਦ ਵਿਚ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ | ਦੱਸਿਆ ਜਾਂਦਾ ਹੈ ਕਿ ਇਸ ਨੌਜਵਾਨ ਵਲੋਂ ਕੁਝ ਸਮਾਂ ਪਹਿਲਾਂ ਅੰਮਿ੍ਤਸਰ ਵਿਖੇ ਟਾਈਟਲਰ ਦੀ ਤਸਵੀਰ ਵਾਲਾ ਇਕ ਹੋਰਡਿੰਗਜ਼ ਵੀ ਲਗਾਇਆ ਗਿਆ ਸੀ, ਜਿਸ ਦਾ ਸਿੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ ਸੀ | ਇਸੇ ਦੌਰਾਨ…
    ਐੱਸ. ਏ. ਐੱਸ. ਨਗਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪੁੱਜ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ 300 ਬੈੱਡਾਂ ਵਾਲੇ ਇਸ ਹਸਪਤਾਲ ਵਿਚ ਡੇਅ ਕੇਅਰ ਦੀ ਸਹੂਲਤ ਵੀ ਉਪਲੱਬਧ ਹੋਵੇਗੀ ਅਤੇ ਬਕਾਇਦਾ ਤੌਰ 'ਤੇ ਇਸ ਦਾ ਜਾਇਜ਼ਾ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਲਿਆ ਗਿਆ ਸੀ | ਦੱਸਣਾ ਬਣਦਾ ਹੈ ਕਿ ਇਸ ਹਸਪਤਾਲ ਦਾ ਨੀਂਹ ਪੱਥਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਰੱਖਿਆ ਗਿਆ ਸੀ | ਇਸ ਹਸਪਤਾਲ ਦੇ ਚਾਲੂ ਹੋਣ ਨਾਲ ਪੰਜਾਬ ਸਮੇਤ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਨਾਲ ਸੰਬੰਧਿਤ ਮਰੀਜ਼ਾਂ ਨੂੰ ਲਾਭ ਮਿਲੇਗਾ | ਜ਼ਿਕਰਯੋਗ ਹੈ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ 300 ਬੈੱਡਾਂ ਦੀ ਸਮਰੱਥਾ ਵਾਲੀ ਸਿਹਤ ਸੰਸਥਾ ਹੈ ਜੋ ਕਿ ਮੌਜੂਦਾ ਸਮੇਂ ਅੰਸ਼ਕ ਤੌਰ 'ਤੇ ਕੰਮ ਕਰ ਰਹੀ ਹੈ | ਇਸ 'ਚ…
    ਨਵੀਂ ਦਿੱਲੀ - ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 12,608 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,42,98,864 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ ਕਾਰਨ 72 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,27,206 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ਵਿੱਚ ਕਰੋਨਾ ਕਾਰਨ 4, ਹਰਿਆਣਾ ’ਚ 5 ਤੇ ਚੰਡੀਗੜ੍ਹ ’ਚ ਇਕ ਮਰੀਜ ਦੀ ਮੌਤ ਹੋਈ।
    ਨਵੀਂ ਦਿੱਲੀ - ਮੁਫ਼ਤ ਯੋਜਨਾਵਾਂ ਦੇ ਚੋਣ ਵਾਅਦਿਆਂ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਮੁੜ ਸੁਣਵਾਈ ਹੋਈ | ਸੁਣਵਾਈ ਦੌਰਾਨ ਇਸ ਮੁੱਦੇ 'ਤੇ ਅਹਿਮ ਟਿੱਪਣੀ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਅਸੀਂ ਕਿਸੇ ਵੀ ਪਾਰਟੀ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ | ਅਦਾਲਤ ਨੇ ਕਿਹਾ ਕਿ ਚੋਣ ਵਾਅਦੇ ਪਾਰਟੀਆਂ ਦੀ ਜਿੱਤ ਦੀ ਗਾਰੰਟੀ ਨਹੀਂ ਹੋ ਸਕਦੇ | ਸੁਪਰੀਮ ਕੋਰਟ ਨੇ ਕਿਹਾ ਕਿ ਇਹ ਪਰਿਭਾਸ਼ਿਤ ਕਰਨਾ ਹੋਵੇਗਾ ਕਿ ਮੁਫ਼ਤ ਯੋਜਨਾਵਾਂ ਕੀ ਹਨ ਅਤੇ ਨਾਲ ਹੀ ਜਨਤਾ ਦਾ ਪੈਸਾ ਕਿਵੇਂ ਖਰਚ ਕਰਨਾ ਹੈ, ਅਸੀਂ ਇਸ ਦੀ ਜਾਂਚ ਕਰਾਂਗੇ | ਸੁਪਰੀਮ ਕੋਰਟ ਦੇ ਮੁੱਖ ਜੱਜ ਐਨ.ਵੀ. ਰਮੰਨਾ, ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਸੁਣਵਾਈ ਦੌਰਾਨ ਪੁੱਛਿਆ ਕਿ, ਕੀ ਵਿਸ਼ਵਵਿਆਪੀ ਸਿਹਤ ਦੇਖਭਾਲ, ਪੀਣ ਵਾਲੇ ਪਾਣੀ ਅਤੇ ਸਿੱਖਿਆ ਤੱਕ ਪਹੁੰਚ ਨੂੰ ਮੁਫ਼ਤ ਮੰਨਿਆ ਜਾ ਸਕਦਾ ਹੈ? ਸੀ.ਜੇ.ਆਈ. ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਵਾਅਦੇ ਕਰਨ ਤੋਂ ਨਹੀਂ…
    ਗੋਧਰਾ - ਗੁਜਰਾਤ ਦੇ ਗੋਧਰਾ ਕਾਂਡ ਤੋਂ ਬਾਅਦ 2002 ’ਚ ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਅਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀ 15 ਅਗਸਤ ਨੂੰ ਗੋਧਰਾ ਸਬ-ਜੇਲ੍ਹ ਤੋਂ ਰਿਹਾਅ ਹੋ ਗਏ। ਗੁਜਰਾਤ ਸਰਕਾਰ ਨੇ ਆਪਣੀ ਸਜ਼ਾ ਮੁਆਫ਼ੀ ਨੀਤੀ ਤਹਿਤ ਇਨ੍ਹਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਹੈ। ਦੂਜੇ ਪਾਸੇ ਕਾਂਗਰਸ ਨੇ ਗੁਜਰਾਤ ਸਰਕਾਰ ਦੇ ਇਸ ਫ਼ੈਸਲੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ‘ਨਾਰੀ ਸ਼ਕਤੀ’ ਬਾਰੇ ਦਿੱਤੇ ਭਾਸ਼ਣ ਲਈ ਉਨ੍ਹਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਇਹ ਫ਼ੈਸਲਾ ਭਾਜਪਾ ਦੀ ਮਾਨਸਿਕਤਾ ਨੂੰ ਜ਼ਾਹਿਰ ਕਰਦਾ ਹੈ।ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਦੇ ਬਿਆਨ ਦਾ ਕੋਈ ਮਤਲਬ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਇਹ ਦੱਸਣ ਕਿ ਕੀ ਉਨ੍ਹਾਂ ਨੂੰ ਆਪਣੇ ਸ਼ਬਦਾਂ ’ਤੇ ਯਕੀਨ ਹੁੰਦਾ ਹੈ ਜਦੋਂ ਉਹ ਮਹਿਲਾਵਾਂ ਦੀ ਸੁਰੱਖਿਆ, ਇੱਜ਼ਤ ਤੇ ਸ਼ਕਤੀਕਰਨ ਦੀ ਗੱਲ ਕਰ ਰਹੇ ਹੁੰਦੇ…
    ਅੰਮ੍ਰਿਤਸਰ - 1947 ਵਿੱਚ ਦੇਸ਼ ਦੀ ਵੰਡ ਵੇਲੇ ਹਿੰਸਾ ਦਾ ਸ਼ਿਕਾਰ ਹੋਏ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਅੱਜ ਇਥੇ ਅਕਾਲ ਤਖ਼ਤ ਵਿਖੇ ਸਮੂਹਿਕ ਅਰਦਾਸ ਕੀਤੀ ਗਈ। ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਵਿੱਚ ਸ਼ਾਮਲ ਹੁੰਦਿਆਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਉਹ ਵੰਡ ਵੇਲੇ ਮਾਰੇ ਲੋਕਾਂ ਦੀ ਯਾਦ ਵਿੱਚ ਆਪੋ ਆਪਣੀ ਸੰਸਦ ਵਿੱਚ ਸੋਗ ਮਤੇ ਪਾਸ ਕਰਨ। ਉਸ ਵੇਲੇ ਉਜਾੜੇ ਦਾ ਸ਼ਿਕਾਰ ਹੋਏ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀ ਜਨਮ ਭੋਇੰ ਵੇਖਣ ਵਾਸਤੇ ਵੀਜ਼ੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆ 75 ਵਰ੍ਹੇ ਬੀਤ ਗਏ ਹਨ ਅਤੇ ਆਜ਼ਾਦੀ ਦੇ ਜਸ਼ਨ ਮਨਾਉਂਦਿਆਂ ਇਹ ਆਜ਼ਾਦੀ ਦਿਵਸ ਧੂਮ ਧੜੱਕੇ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਹੈ ਪਰ ਅਫ਼ਸੋਸ ਹੈ ਕਿ ਉਸ ਵੇਲੇ ਵੰਡ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਅੱਜ ਇਨ੍ਹਾਂ ਮਾਰੇ ਲੋਕਾਂ ਦੀ ਯਾਦ ਵਿਚ ਸਮੂਹਿਕ ਅਰਦਾਸ ਕੀਤੀ ਗਈ ਹੈ। ਇਹ ਅਰਦਾਸ ਸਿਰਫ…
    ਨਵੀਂ ਦਿੱਲੀ - ਵਿਸ਼ਵ ਫੁਟਬਾਲ ਦੀ ਸਿਖਰਲੀ ਗਵਰਨਿੰਗ ਬਾਡੀ ਫੀਫਾ ਨੇ ਅੱਜ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਨੂੰ ‘ਤੀਜੀ ਧਿਰ ਦੀ ਗ਼ੈਰਜ਼ਰੂਰੀ ਦਖਲਅੰਦਾਜ਼ੀ’ ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਅਤੇ ਅਕਤੂਬਰ ਵਿੱਚ ਹੋਣ ਵਾਲੇ ਅੰਡਰ-17 (ਲੜਕੀਆਂ)ਵਿਸ਼ਵ ਕੱਪ ਦੀ ਮੇਜ਼ਬਾਨੀ ਖੋਹ ਲਈ ਹੈ। ਆਪਣੇ 85 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਫੀਫਾ ਨੇ ਏਆਈਐੱਫਐੱਫ ਉੱਤੇ ਪਾਬੰਦੀ ਲਗਾਈ ਹੈ।ਸੁਪਰੀਮ ਕੋਰਟ ਨੇ ਦਸੰਬਰ 2020 ਤੋਂ ਚੋਣਾਂ ਨਾ ਕਰਵਾਉਣ ਲਈ 18 ਮਈ ਨੂੰ ਪ੍ਰਫੁੱਲ ਪਟੇਲ ਨੂੰ ਏਆਈਐੱਫਐੱਫ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਏਆਈਐਫਐਫ ਨੂੰ ਚਲਾਉਣ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਏਆਰ ਦਵੇ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਬਣਾਈ ਗਈ ਸੀ। ਸੀਓਏ ਨੂੰ ਰਾਸ਼ਟਰੀ ਖੇਡ ਸੰਹਿਤਾ ਅਤੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਏਆਈਐਫਐਫ ਦੇ ਸੰਵਿਧਾਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।ਫੀਫਾ ਨੇ ਕਿਹਾ ਹੈ ਕਿ ਮੁਅੱਤਲੀ ਉਦੋਂ ਹੀ ਹਟਾਈ ਜਾਵੇਗੀ ਜਦੋਂ ਏਆਈਐੱਫਐੱਫ ਕਾਰਜਕਾਰੀ ਕਮੇਟੀ ਨੂੰ ਪ੍ਰਸ਼ਾਸਕਾਂ ਦੀ ਕਮੇਟੀ ਨਾਲ ਬਦਲਣ ਦਾ ਫੈਸਲਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com