ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦਿਆਂ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਇੱਥੇ ਸ਼ਹਿਰ ਵਿੱਚ ਮੋਟਰਸਾਈਕਲਾਂ ’ਤੇ ਖ਼ਾਲਸਾਈ ਝੰਡੇ ਲਾ ਕੇ ਖ਼ਾਲਸਈ ਨਿਸ਼ਾਨ ਸਾਹਿਬ ਮਾਰਚ ਕੱਢਿਆ। ਇਹ ਮਾਰਚ ਅੰਮ੍ਰਿਤਸਰ ਬਾਈਪਾਸ ਤੋਂ ਗੋਲਡਨ ਗੇਟ ਕੋਲੋਂ ਸ੍ਰੀ ਅਕਾਲ ਤਖ਼ਤ ਤੱਕ ਕੱਢਿਆ ਗਿਆ। ਇਸ ਮਾਰਚ ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਵਿੱਚ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖਾਲਸਾ, ਹਵਾਰਾ ਕਮੇਟੀ ਦਲ ਖ਼ਾਲਸਾ ਅਤੇ ਮਾਨ ਦਲ ਦੇ ਕਾਰਕੁਨ ਸ਼ਾਮਲ ਸਨ ਜਿਨ੍ਹਾਂ ਨੇ ਮੋਟਰਸਾਈਕਲਾਂ ’ਤੇ ਖ਼ਾਲਸਾਈ ਝੰਡੇ ਲਾਏ ਹੋਏ ਸਨ ਅਤੇ ਨਾਅਰੇਬਾਜ਼ੀ ਕੀਤੀ ਗਈ।ਮਾਰਚ ਦੀ ਅਗਵਾਈ ਕਰ ਰਹੇ ਸਿੱਖ ਆਗੂਆਂ ਵਿੱਚ ਰਣਜੀਤ ਸਿੰਘ ਦਮਦਮੀ ਟਕਸਾਲ, ਦਿਲਬਾਗ ਸਿੰਘ ਸੁਲਤਾਨਵਿੰਡ, ਬਲਵੰਤ ਸਿੰਘ ਗੋਪਾਲਾ, ਭੁਪਿੰਦਰ ਸਿੰਘ, ਲਹਿਣਾ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ, ਕੰਵਰਪਾਲ ਸਿੰਘ ਅਤੇ ਪ੍ਰਿਤਪਾਲ ਸਿੰਘ ਆਦਿ ਸ਼ਾਮਲ ਸਨ। ਸਿੱਖ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਆਖਿਆ ਕਿ ਖਾਸ ਕਰਕੇ ਸਿੱਖ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰ ਅਦਾਰਿਆਂ ਆਦਿ ’ਤੇ ਖ਼ਾਲਸਾਈ ਝੰਡੇ ਲਾਉਣ ਅਤੇ ਕੌਮੀ ਘਰ ਦੀ ਪ੍ਰਾਪਤੀ ਲਈ ਅਰਦਾਸ ਕਰਨ।…
    ਅੰਮਿ੍ਤਸਰ - ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੌਸ਼ਨੀਆਂ ਜਰੀਏ ਤਿਰੰਗਾ ਰੰਗ ਦੇਣਾ ਸਿੱਖ ਜਜ਼ਬਾਤਾਂ ਨਾਲ ਖਿਲਵਾੜ ਹੈ | ਅਜਿਹਾ ਕਰਕੇ ਪੰਜਾਬ ਸਰਕਾਰ ਨੇ ਸਹੀ ਨਹੀਂ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਮੇਂ ਦੇ ਜ਼ਾਲਮ ਹਾਕਮ ਨੂੰ ਉਸ ਵਲੋਂ ਕੀਤੇ ਜ਼ੁਲਮਾਂ ਦੀ ਸਜ਼ਾ ਦਿੰਦਿਆਂ ਸਰਹਿੰਦ ਫਤਹਿ ਕਰਕੇ ਖ਼ਾਲਸਾਈ ਨਿਸ਼ਾਨ ਝੁਲਾਇਆ ਸੀ | ਬਾਬਾ ਬੰਦਾ ਸਿੰਘ ਬਹਾਦਰ ਦੀ ਇਸੇ ਯਾਦ 'ਚ ਬਣੀ ਯਾਦਗਾਰ ਨੂੰ ਰੌਸ਼ਨੀਆਂ ਨਾਲ ਤਿਰੰਗੇ ਦਾ ਰੂਪ ਦੇ ਕੇ ਸਿੱਖ ਜਜ਼ਬਾਤਾਂ ਨੂੰ ਠੇਸ ਪਹੁੰਚਾਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਮਾਨਤਾਵਾਂ ਦਾ ਸਤਿਕਾਰ ਹੈ, ਪਰ ਧਰਮ ਦੀਆਂ ਮਾਨਤਾਵਾਂ ਇਸ ਤੋਂ ਵੱਖਰੀਆਂ ਹਨ ਅਤੇ ਇਨ੍ਹਾਂ ਨੂੰ ਰਲ-ਗਡ ਨਹੀਂ ਕੀਤਾ ਜਾ ਸਕਦਾ | ਇਸੇ ਤਰ੍ਹਾਂ ਬੀਤੇ ਕੱਲ੍ਹ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਗਾ ਕੇ…
    ਜਲੰਧਰ - ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਹੋਰ ਘੱਟ ਗਿਣਤੀ ਸੰਗਠਨਾਂ ਵਲੋਂ ਇੱਥੇ ਕਰਵਾਈ ਕਾਨਫਰੰਸ ਤੋਂ ਬਾਅਦ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਤੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਵਿਸ਼ਾਲ ਮਾਰਚ ਕੱਢਿਆ ਗਿਆ | ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਆਲ-ਇੰਡੀਆ ਬੈਕਵਰਡ ਅਤੇ ਮਾਈਨੌਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬਾਮਸੇਫ) ਦੀ ਅਗਵਾਈ ਹੇਠ ਕੱਢੇ ਇਸ ਮਾਰਚ 'ਚ ਆਗੂਆਂ ਤੇ ਕਾਰਕੁੰਨਾਂ ਨੇ ਹੱਥਾਂ 'ਚ ਕੇਸਰੀ ਝੰਡਿਆਂ ਤੋਂ ਇਲਾਵਾ ਕੇਂਦਰੀ ਹਕੂਮਤ ਦੀਆਂ ਜ਼ਿਆਦਤੀਆਂ ਖਿਲਾਫ ਸਲੋਗਨ ਲਿਖੀਆਂ ਤਖਤੀਆਂ ਅਤੇ ਬੋਰਡ ਵੀ ਫੜ੍ਹੇ ਹੋਏ ਸਨ | ਇਸ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸੰਮੇਲਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ 7 ਦਹਾਕਿਆਂ ਤੋਂ ਧਾਰਮਿਕ ਘੱਟ ਗਿਣਤੀ ਕੌਮਾਂ ਅਤੇ ਮੂਲ ਨਿਵਾਸੀਆਂ ਨੂੰ ਸਰਕਾਰਾਂ ਦੇ ਵਿਤਕਰੇ, ਬੇਇਨਸਾਫ਼ੀ ਅਤੇ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਪਰਮਜੀਤ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਨਰਲ ਸਕੱਤਰ ਪ੍ਰੋ: ਮਹਿੰਦਰਪਾਲ ਸਿੰਘ, ਜਸਕਰਨ ਸਿੰਘ ਕਾਹਨ ਸਿੰਘਵਾਲਾ ਅਤੇ ਬਾਮਸੇਫ ਦੇ ਸੂਬਾਈ…
    ਚੰਡੀਗੜ੍ਹ - ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਲੋਕਾਂ ਨੂੰ ਚੌਕਸੀ ਵਰਤਣ ਅਤੇ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੂਬੇ ਦੇ ਗ੍ਰਹਿ ਵਿਭਾਗ ਨੇ ਸਾਰੀਆਂ ਡਿਵੀਜ਼ਨਾਂ, ਡਿਪਟੀ ਕਮਿਸ਼ਨਰਾਂ, ਜ਼ੋਨਲ ਪੁਲੀਸ ਦੇ ਆਈਜੀ, ਪੁਲੀਸ ਕਮਿਸ਼ਨਰਾਂ ਤੇ ਸਿਵਲ ਸਰਜਨਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤੇ ਹਨ। ਹੁਕਮਾਂ ਵਿੱਚ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਹਸਪਤਾਲਾਂ, ਲੈਬਾਂ, ਸੈਂਪਲ ਇਕੱਠੇ ਕਰਨ ਵਾਲੇ ਸੈਂਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਰੋਨਾ ਦੀ ਜਾਂਚ ਲਈ ਕੀਤੇ ਜਾਣ ਵਾਲੇ ਟੈਸਟਾਂ ਤੋਂ ਇਲਾਵਾ ਕਰੋਨਾ ਪਾਜ਼ੇਟਿਵ ਤੇ ਨੈਗੇਟਿਵ ਮਰੀਜ਼ਾਂ ਦੀ ਸੂਚੀ ਸਰਕਾਰ ਦੇ ਕੋਵਾ ਪੋਰਟਲ ’ਤੇ ਅਪਲੋਡ ਕਰਨ ਅਤੇ ਨਾਲ ਹੀ ਇਸ ਦੀ ਸੂਚਨਾ ਸਬੰਧਤ ਜ਼ਿਲ੍ਹਾ ਤੇ ਰਾਜ ਕੋਵਿਡ-19 ਸੈੱਲ ਨੂੰ ਦਿੱਤੀ ਜਾਵੇ।
    ਨਵੀਂ ਦਿੱਲੀ - ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 15,815 ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਹੁਣ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,4239,372 ਹੋ ਗਈ ਹੈ, ਜਦਕਿ 68 ਵਿਅਕਤੀਆਂ ਦੀ ਮੌਤ ਨਾਲ ਮਹਾਮਾਰੀ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 5,26,996 ਹੋ ਗਈ ਹੈ। ਦਿੱਲੀ ਤੋਂ 10, ਕਰਨਾਟਕ, ਮਹਾਰਾਸ਼ਟਰ ਤੇ ਪੰਜਾਬ ’ਚ ਪੰਜ-ਪੰਜ, ਆਸਾਮ, ਹਰਿਆਣਾ, ਪੱਛਮੀ ਬੰਗਾਲ ’ਚ ਤਿੰਨ-ਤਿੰਨ, ਚੰਡੀਗੜ੍ਹ,ਛੱਤੀਸਗੜ੍ਹ ਤੇ ਮਨੀਪੁਰ ’ਚ ਦੋ-ਦੋ ਅਤੇ ਹਿਮਾਚਲ ਪ੍ਰਦੇਸ਼, ਮਿਜ਼ੋਰਮ, ਉੜੀਸਾ ਤੇਰਾਜਸਥਾਨ ’ਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ।
    ਅੰਮ੍ਰਿਤਸਰ - ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸਬੰਧੀ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਪ੍ਰਧਾਨ ਮੰਤਰੀ ਦੇ ਨਾਂ ਮੰਗਪੱਤਰ ਵੀ ਸੌਂਪਿਆ ਗਿਆ। ਦਰਬਾਰ ਸਾਹਿਬ ਕੰਪਲੈਕਸ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਕਰਮਚਾਰੀ ਤੇ ਹੋਰ ਸਿੱਖ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਬੈਨਰ ਤਖ਼ਤੀਆਂ ਚੁੱਕੇ ਹੋਏ ਸਨ। ਉਨ੍ਹਾਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਨਾਅਰੇ ਵੀ ਲਾਏ ਗਏ।ਪ੍ਰਦਰਸ਼ਨਕਾਰੀ ਪਹਿਲਾਂ ਹਾਲ ਗੇਟ ਵਿਖੇ ਇਕੱਠੇ ਹੋਏ ਅਤੇ ਫਿਰ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਪੁੱਜੇ। ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸ੍ਰੀ ਗੁਰੂ ਨਾਨਕ…
    ਗੁੱਜਰਾਂਵਾਲਾ - ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇੱਕ ਹਿੱਸਾ ਢਹਿ-ਢੇਰੀ ਹੋ ਗਿਆ ਸੀ। ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਹਵੇਲੀ ਦਾ ਦੌਰਾ ਕੀਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨਿਆ। ਇਸ ਨੂੰ ਸੈਲਾਨੀਆਂ ਖਾਸ ਕਰਕੇ ਭਾਰਤ ਤੋਂ ਆਏ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਇਸ ਘਰ ਵਿੱਚ ਹੋਇਆ ਸੀ। ਦੁਨੀਆ ਭਰ ਦੇ ਸਿੱਖਾਂ ਲਈ ਇਹ ਹਵੇਲੀ ਬਹੁਤ ਮਹੱਤਵ ਰੱਖਦੀ ਹੈ।
    ਐੱਸ. ਏ. ਐੱਸ. ਨਗਰ - ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਆਰ. ਕੇ. ਗੁਪਤਾ ਦੀ ਅਦਾਲਤ ਨੇ ਅਗਸਤ 1992 'ਚ ਪੁਲਿਸ ਵਲੋਂ ਸਾਹਿਬ ਸਿੰਘ (20), ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਫੇਰੂਮਾਨ ਜ਼ਿਲ੍ਹਾ ਅੰਮਿ੍ਤਸਰ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ ਵਿਚ ਸੇਵਾ ਮੁਕਤ ਇੰਸਪੈਕਟਰ ਕਿਸ਼ਨ ਸਿੰਘ ਅਤੇ ਤਰਸੇਮ ਲਾਲ ਨੂੰ ਧਾਰਾ-302, 34, 201 ਅਤੇ 218 ਦੇ ਤਹਿਤ ਦੋਸ਼ੀ ਕਰਾਰ ਦਿੰਦਿਆ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ | ਅਦਾਲਤ ਇਸ ਮਾਮਲੇ 'ਚ 16 ਅਗਸਤ ਨੂੰ ਦੋਵਾਂ ਦੋਸ਼ੀਆਂ ਨੂੰ ਸਜ਼ਾ ਸੁਣਾਵੇਗੀ | ਇਸ ਮਾਮਲੇ 'ਚ ਨਾਮਜ਼ਦ ਉਸ ਸਮੇਂ ਦੇ ਥਾਣਾ ਮਹਿਤਾ ਦੇ ਮੁਖੀ ਰਜਿੰਦਰ ਸਿੰਘ ਦੀ ਅਦਾਲਤੀ ਸੁਣਵਾਈ ਦੌਰਾਨ ਮੌਤ ਹੋ ਗਈ ਹੈ | ਇਸ ਮਾਮਲੇ ਦੀ ਪੈਰਵਾਈ ਐਡਵੋਕੇਟ ਆਰ. ਐਸ. ਬੈਂਸ ਅਤੇ ਸੀ. ਬੀ. ਆਈ ਦੇ ਵਕੀਲ ਅਸ਼ੋਕ ਕੁਮਾਰ ਬਗੋਰੀਆ ਕਰ ਰਹੇ ਸਨ | ਉਧਰ ਮਿ੍ਤਕ ਸਾਹਿਬ ਸਿੰਘ ਦੇ ਭਰਾ ਸਰਤਾਜ ਸਿੰਘ ਅਤੇ ਉਨ੍ਹਾਂ ਦੇ ਵਕੀਲਾਂ ਦਾ ਕਹਿਣਾ ਹੈ ਕਿ 2 ਅਗਸਤ 1992 ਨੂੰ ਬਚਨ ਸਿੰਘ ਨਾਂਅ ਦੇ ਵਿਅਕਤੀ…
    ਅੰਮ੍ਰਿਤਸਰ - ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕੀਤੀ ਗਈ ਅਪੀਲ ’ਤੇ ਹੁੰਗਾਰਾ ਨਾ ਮਿਲਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਘਰਸ਼ ਦਾ ਐਲਾਨ ਕੀਤਾ ਹੈ। ਇੱਥੇ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 13 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਹਰੇਕ ਜ਼ਿਲ੍ਹੇ ਦੇ ਡੀਸੀ ਨੂੰ ਯਾਦ ਪੱਤਰ ਸੌਂਪਣ ਦਾ ਫ਼ੈਸਲਾ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦਾ ਸਿੱਖਾਂ ਪ੍ਰਤੀ ਰਵੱਈਆ ਨਾਕਾਰਤਮਕ ਰਿਹਾ ਹੈ, ਜਿਸ ਕਾਰਨ ਹੀ 25 ਤੋਂ 30 ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੇਂਦਰ ਦੇ ਪੱਖ-ਪਾਤੀ ਰਵੱਈਏ…
    ਨਵੀਂ ਦਿੱਲੀ - 'ਬੰਦੀ ਸਿੰਘਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਪਰ ਅਜੇ ਵੀ ਸਰਕਾਰ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕੀ ਬੈਠੀ ਹੈ, ਜੋ ਕਿ ਸ਼ਰੇਆਮ ਸਿੱਖਾਂ ਨਾਲ ਧੱਕਾ ਹੈ, ਜੇਕਰ ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡਿਆ ਜਾ ਸਕਦਾ ਹੈ, ਤਾਂ ਫਿਰ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕਰ ਰਹੀ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਰੋਧ ਪ੍ਰਦਰਸ਼ਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 1947 ਤੋਂ ਲੈ ਕੇ ਸਾਡੀ ਸਿਆਸਤ ਰਿਵਾਇਤੀ ਸਿੱਖ ਆਗੂਆਂ ਦੇ ਥੱਲੇ ਰਹੀ, ਜੋ ਕਿ ਆਰ. ਐਸ. ਐਸ. ਦੇ ਨੇੜੇ ਰਹੇ | ਉਨ੍ਹਾਂ ਕਿਹਾ ਕਿ ਮੇਰੀਆਂ ਕੀਤੀਆਂ ਗੱਲਾਂ ਦੀ ਆਲੋਚਨਾ ਕੀਤੀ ਜਾਂਦੀ ਹੈ, ਪਰ ਮੈਂ ਸਿੱਖਾਂ ਦੇ ਹੱਕ ਦੀ ਗੱਲ ਕਰਦਾ ਰਹਾਂਗਾ, ਕਿਉਂਕਿ ਮੈਨੂੰ ਕੌਮ ਨੇ ਫ਼ਤਵਾ ਦਿੱਤਾ ਹੈ ਅਤੇ ਉਹ ਮੈਂ ਸਿਰੇ ਚੜ੍ਹਾਉਣ 'ਚ ਲੱਗਾ ਹੋਇਆ ਹਾਂ ਉਨ੍ਹਾਂ ਕਿਹਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com