ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫ਼ਤਹਿਗੜ੍ਹ ਸਾਹਿਬ - “ਅੰਗਰੇਜ਼ ਹਕੂਮਤ ਸਮੇਂ ਜਦੋਂ ਪੂਰਬੀ ਪੰਜਾਬ, ਪੱਛਮੀ ਪੰਜਾਬ ਇਕ ਮੁਲਕ ਸੀ, ਤਾਂ 14 ਅਗਸਤ ਨੂੰ ਮੁਸਲਿਮ ਆਗੂ ਸ੍ਰੀ ਜਿਨਾਹ ਨੇ ਅੰਗਰੇਜ਼ਾਂ ਨਾਲ ਸਮਝੋਤਾ ਕਰਕੇ ਪਾਕਿਸਤਾਨ ਮੁਲਕ ਬਣਵਾ ਲਿਆ ਅਤੇ ਆਜ਼ਾਦ ਕਰਵਾ ਲਿਆ । 15 ਅਗਸਤ ਨੂੰ ਹਿੰਦੂ ਆਗੂਆਂ ਨੇ ਅੰਗਰੇਜ਼ਾਂ ਨਾਲ ਸਾਠ-ਗਾਠ ਕਰਕੇ ਆਪਣਾ ਹਿੰਦੂ ਮੁਲਕ ਇੰਡੀਆ ਬਣਾ ਲਿਆ । ਜਦੋਂਕਿ ਤੀਜੀ ਮੁੱਖ ਧਿਰ ਜੋ ਸਿੱਖ ਕੌਮ ਸੀ, ਉਸ ਨਾਲ ਅੰਗਰੇਜ਼ਾਂ, ਮੁਸਲਿਮ ਆਗੂ ਜਿਨਾਹ ਅਤੇ ਹਿੰਦੂ ਆਗੂ ਨਹਿਰੂ ਅਤੇ ਗਾਂਧੀ ਨੇ ਧੋਖਾ ਕਰਕੇ ਸਿੱਖ ਕੌਮ ਦਾ ਆਜ਼ਾਦ ਮੁਲਕ ਨਾ ਐਲਾਨਿਆ । ਇਸ ਲਈ 14 ਅਗਸਤ ਅਤੇ 15 ਅਗਸਤ ਸਿੱਖ ਕੌਮ ਲਈ ਬਹੁਤ ਵੱਡੇ ਨਮੋਸ਼ੀ ਵਾਲੇ ਦਿਨ ਹਨ । ਕਿਉਂਕਿ ਇਸ ਦਿਨ ਸਿੱਖ ਕੌਮ ਅੰਗਰੇਜ਼ਾਂ ਦੀ ਗੁਲਾਮੀ ਤੋਂ ਨਿਕਲਕੇ ਸਾਜ਼ਸੀ ਢੰਗ ਨਾਲ ਹਿੰਦੂਆਂ ਦੀ ਗੁਲਾਮ ਬਣਾਈ ਗਈ ਅਤੇ ਉਨ੍ਹਾਂ ਨੂੰ ਆਪਣੀ ਆਜ਼ਾਦੀ ਦਾ ਨਿੱਘ ਮਾਨਣ ਦੇ ਹੱਕ ਨਾ ਦਿੱਤੇ ਗਏ । ਇਸ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਵੱਲੋਂ 21 ਅਗਸਤ ਨੂੰ ਅਮਰੀਕਾ, ਕੈਨੇਡਾ, ਬਰਤਾਨੀਆ, ਫਰਾਂਸ,…
    ਲੁਧਿਆਣਾ - ਹੋਦ ਚਿੱਲੜ ਤਾਲਮੇਲ ਕਮੇਟੀ ਵਲੋਂ ਦਿੱਲੀ ਕਮੇਟੀ ਨੂੰ ਸੱਚ ਦੀ ਦੀਵਾਰ ਤੇ ਹੋਦ ਚਿੱਲੜ ਦੇ ਸ਼ਹੀਦਾਂ ਦੇ ਨਾਮ ਲਿਖਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਅਗਰ ਇੱਕ ਮਹੀਨੇ ਵਿੱਚ ਨਵੰਬਰ 1984 ਨੂੰ ਜਿੰਦਾ ਸਾੜੇ 32 ਸਿੱਖਾਂ ਦੇ ਨਾਮ ਦਿੱਲੀ ਕਮੇਟੀ ਨੇ ਸੱਚ ਦੀ ਦੀਵਾਰ ਤੇ ਨਾ ਲਿਖੇ ਤਾਂ 84 ਦੇ ਪੀੜਤ ਪਰਿਵਾਰਾਂ ਨੂੰ ਨਾਲ਼ ਲੈ ਕੇ ਦਿੱਲੀ ਕਮੇਟੀ ਦੇ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ ਇਹਨਾਂ ਸਬਦਾ ਦਾ ਪ੍ਰਗਟਾਵਾ ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਨੇ ਪ੍ਰੈਸ ਨੂੰ ਭੇਜੇ ਪ੍ਰੈਸ ਨੋਟ ਵਿੱਚ ਕੀਤਾ । ਉਹਨਾਂ ਦੱਸਿਆ ਕਿ ਉਹਨਾਂ ਵਲੋਂ ਕਈ ਵੇਰ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਧਰਮ ਪ੍ਰਚਾਰ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੂੰ ਸੱਚ ਦੀ ਦੀਵਾਰ ਤੇ ਹੋਦ ਚਿੱਲੜ ਵਿੱਚ ਨਵੰਬਰ 1984 ਨੂੰ ਸਹੀਦ ਕੀਤੇ 32 ਸਿੱਖਾਂ ਦੀ ਲਿਸਟ ਸੌਂਪੀ ਗਈ ਹੈ । ਪ੍ਰਧਾਨ ਸਾਹਿਬ ਵਲੋਂ ਹਰ ਵਾਰ ਪ੍ਰੈਸ ਨੂੰ ਬੁਲਾ ਕੇ ਪ੍ਰੈਸ ਕਾਨਫਰੰਸ ਤਾਂ ਕਰ ਦਿੱਤੀ ਪਰ…
    ਬਰਨਾਲਾ: ਮਹਿਲਕਲਾਂ ਹਲਕੇ ਦੇ ਪਿੰਡ ਪੰਡੋਰੀ ਵਿਖੇ ਭਗਵੰਤ ਮਾਨ ਦਾ ਘਿਰਾਓ ਕਰਨ ਵਾਲੇ ਸੁਖਪਾਲ ਖਹਿਰਾ ਦੇ ਚਾਰ ਹਮਾਇਤੀਆਂ ਗਗਨ ਸਰਾਂ, ਨਿਰਮਲ ਛੀਨੀਵਾਲ, ਕਾਕਾ ਸਿੰਘ ਤੇ ਅਮਨ ਟੱਲੇਵਾਲੀਆ ਖਿਲ਼ਾਫ ਮਾਨ ਦੇ ਸਰਕਾਰੀ ਗੰਨਮੈਨ ਵਲੋਂ ਮਾਮਲਾ ਦਰਜ਼ ਕਰਵਾਇਆ ਗਿਆ ਹੈ। ਐਫਆਈਆਈਆਰ 'ਚ ਭਗਵੰਤ ਮਾਨ ਦੇ ਗੰਨਮੈਨ ਵਲੋਂ ਵਰਦੀ ਨੂੰ ਹੱਥ ਪਾਉਣ ਦੇ ਦੋਸ਼ ਵੀ ਲਾਏ ਗਏ ਹਨ।ਜ਼ਿਕਰਯੋਗ ਹੈ ਕਿ ਬਰਨਾਲਾ ਨੇੜੇ ਪਿੰਡ ਪੰਡੋਰੀ ’ਚ ਸ਼ਮਸ਼ਾਨਘਾਟ ਅੱਗੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਭਗਵੰਤ ਮਾਨ ਦਾ ਤਿੱਖਾ ਵਿਰੋਧ ਕੀਤਾ ਤੇ ਭਗਵੰਤ ਮਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਸੀ।ਭਗਵੰਤ ਮਾਨ ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸਸਕਾਰ ’ਤੇ ਪਹੁੰਚੇ ਸਨ। ਜਦੋਂ ਉਹ ਸ਼ਮਸ਼ਾਨ ਘਾਟ ਤੋਂ ਬਾਹਰ ਨਿਕਲੇ ਤਾਂ ਪਾਰਟੀ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇਸ ਪਿੱਛੋਂ ਸੁਰੱਖਿਆ ਗਾਰਡਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਵਰਕਰਾਂ ਦੇ ਚੁੰਗਲ ’ਚੋਂ ਬਾਹਰ ਕੱਢਿਆ ਸੀ।
    ਫ਼ਤਹਿਗੜ੍ਹ ਸਾਹਿਬ- “ਸਿੱਖ ਫਾਰ ਜਸਟਿਸ ਵੱਲੋਂ ਜੋ ਲੰਡਨ ਵਿਖੇ 2020 ਰੈਫਰੈਡਮ ਦੇ ਸੰਬੰਧ ਵਿਚ ਜੋ ਇਕੱਠ ਹੋਇਆ ਹੈ, ਉਸਦਾ ਕੌਮਾਂਤਰੀ ਪੱਧਰ ਤੇ ਹੋਰ ਵੀ ਵਧੇਰੇ ਵੱਡਾ ਮਹੱਤਵ ਅਤੇ ਪ੍ਰਭਾਵ ਹੋ ਸਕਦਾ ਸੀ। ਜੇਕਰ ਪ੍ਰਬੰਧਕਾਂ ਵੱਲੋਂ ਖ਼ਾਲਿਸਤਾਨ ਦੀ ਸਰ-ਜਮੀਨ ਵਿਖੇ ਖ਼ਾਲਿਸਤਾਨ ਨੂੰ ਕਾਇਮ ਕਰਨ ਲਈ ਬੀਤੇ ਲੰਮੇਂ ਸਮੇਂ ਤੋਂ ਹਿੰਦੂਤਵ ਹੁਕਮਰਾਨਾਂ ਦੇ ਜ਼ਬਰ-ਜੁਲਮਾਂ ਦਾ ਦ੍ਰਿੜਤਾ ਨਾਲ ਅਤੇ ਬਾਦਲੀਲ ਢੰਗ ਨਾਲ ਮੁਕਾਬਲਾ ਕਰਦੇ ਹੋਏ ਸੰਘਰਸ਼ ਕਰਦੀਆ ਆ ਰਹੀਆ ਜਥੇਬੰਦੀਆਂ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਇਸ ਕੌਮੀ ਮਕਸਦ ਲਈ ਵਿਸ਼ਵਾਸ ਵਿਚ ਲਿਆ ਹੁੰਦਾ ਅਤੇ ਉਸਦੇ ਨਤੀਜੇ ਬਹੁਤ ਹੀ ਦੂਰਅੰਦੇਸ਼ੀ ਵਾਲੇ ਨਿਕਲ ਸਕਦੇ ਸੀ । ਪਰ ਦੁੱਖ ਅਤੇ ਅਫ਼ਸੋਸ ਹੈ ਕਿ ਸਿੱਖ ਫਾਰ ਜਸਟਿਸ ਨੇ ਖ਼ਾਲਿਸਤਾਨ ਲਈ ਸਰਗਰਮ ਉਪਰੋਕਤ ਦੋਵਾਂ ਮੁੱਖ ਸੰਗਠਨਾਂ ਅਤੇ ਹੋਰਨਾਂ ਦਾ ਸਹਿਯੋਗ ਲੈਣਾ ਜਾਂ ਉਨ੍ਹਾਂ ਨੂੰ ਵਿਸ਼ਵਾਸ ਵਿਚ ਲੈਣਾ ਉਚਿਤ ਨਾ ਸਮਝਿਆ ।” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀਂ ਸਿੱਖ ਫਾਰ ਜਸਟਿਸ ਵੱਲੋਂ ਲੰਡਨ ਵਿਖੇ ਖ਼ਾਲਿਸਤਾਨੀ ਸੋਚ ਲਈ ਰੈਫਰੈਡਮ ਕਰਵਾਉਣ…
    ਨਵੰਬਰ 2020 ਪੂਰੇ ਵਿਸ਼ਵ 'ਚ ਹੋਵੇਗਾ ਰੈਫਰੈਂਡਮ ਲੰਡਨ - 2020 ਰੈਫਰੈਂਡਮ ਦੇ ਹਮਾਇਤੀ ਸਿੱਖਾਂ ਵੱਲੋਂ 12 ਅਗਸਤ ਨੂੰ ਲੰਡਨ ਦੇ ਟ੍ਰੈਫਲਗਰ ਸਕੁਏਅਰ ਵਿਖੇ ਲੰਡਨ ਐਲਾਨਾਮੇ ਦੇ ਹੱਕ 'ਚ ਵਿਦੇਸ਼ ਭਰ ਦੇ ਸਿੱਖਾਂ ਦਾ ਵੱਡਾ ਇਕੱਠ ਕੀਤਾ ਗਿਆ। ਜਦੋਂ ਕਿ ਦੂਜੇ ਪਾਸੇ ਭਾਰਤੀ ਦੀਆਂ ਖੂਫ਼ੀਆਂ ਏਜੰਸੀਆਂ ਤੇ ਭਾਰਤੀ ਦੂਤਘਰ ਵੱਲੋਂ ਆਪਣੇ ਹਮਾਇਤੀਆਂ ਨੂੰ ਇਸ ਰੈਲੀ ਦੇ ਵਿਰੋਧ 'ਚ ਖੜ੍ਹਾ ਕੀਤਾ ਗਿਆ। ਭਾਵੇਂ ਕਿ ਲੰਡਨ ਦੇ ਮੇਅਰ ਵੱਲੋਂ ਭਾਰਤੀ ਹਮਾਇਤੀਆਂ ਨੂੰ ਰੈਲੀ ਦੀ ਆਗਿਆ ਨਹੀਂ ਦਿੱਤੀ ਗਈ ਪ੍ਰੰਤੂ ਫ਼ਿਰ ਵੀ ਕੁੱਝ ਮੁੱਠੀ ਭਰ ਹਮਾਇਤੀਆਂ ਵੱਲੋਂ ਢੋਲ ਵਜਾ ਕੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਾਏ ਗਏ ਜਦੋਂ ਕਿ ਦੂਜੇ ਪਾਸੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲੰਡਨ ਦੀਆਂ ਹਵਾਵਾਂ 'ਚ ਇੰਨੀ ਉੱਚੀ ਆਵਾਜ਼ 'ਚ ਗੂੰਜ ਰਹੇ ਸਨ ਕਿ ਉਸ ਆਵਾਜ਼ 'ਚ ਭਾਰਤ ਮਾਤਾ ਕੀ ਜੈ ਦੇ ਨਾਅਰੇ ਦੱਬ ਕੇ ਰਹਿ ਗਏ।ਮਾਹੌਲ ਭਾਵੇਂ ਕਿ ਤਣਾਅਪੂਰਨ ਰਿਹਾ ਪ੍ਰੰਤੂ ਸ਼ਾਂਤੀ ਬਣੀ ਰਹੀ। ਲੰਡਨ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਧਿਰ ਵੱਲੋਂ ਉਨ੍ਹਾਂ…
    ਲੰਡਨ - ਪਹਿਲੇ ਮਤੇ ਵਿਚ ਐਲਾਨ ਕੀਤਾ ਗਿਆ ਕਿ ਨਵੰਬਰ 2020 ਵਿਚ ਪੰਜਾਬ ਨੂੰ ਭਾਰਤ ਤੋਂ ਅਜ਼ਾਦ ਕਰਾਉਣ ਲਈ ਗੈਰ-ਸਰਕਾਰੀ ਰਾਇਸ਼ੁਮਾਰੀ ਕਰਵਾਈ ਜਾਵੇਗੀ। ਇਹ ਰਾਏਸ਼ੁਮਾਰੀ ਪੂਰੀ ਦੁਨੀਆ ਵਿਚ ਕਰਾਉਣ ਦਾ ਐਲਾਨ ਕੀਤਾ ਗਿਆ।* ਦੂਜੇ ਮਤੇ ਵਿਚ ਐਲਾਨ ਕੀਤਾ ਗਿਆ ਕਿ ਇਸ ਗੈਰ-ਸਰਕਾਰੀ ਰਾਇਸ਼ੁਮਾਰੀ ਦੇ ਨਤੀਜਿਆਂ ਦੇ ਅਧਾਰ ‘ਤੇ ਪੰਜਾਬ ਦੀ ਅਜ਼ਾਦੀ ਦਾ ਦਾਅਵਾ ਸੰਯੁਕਤ ਰਾਸ਼ਟਰ ਵਿਚ ਲਜਾਇਆ ਜਾਵੇਗਾ।* ਤੀਜੇ ਮਤੇ ਵਿਚ ਐਲਾਨ ਕੀਤਾ ਗਿਆ ਕਿ ਜਦੋਂ ਤਕ ਪੰਜਾਬ ਨੂੰ ਅਜ਼ਾਦੀ ਨਹੀਂ ਮਿਲ ਜਾਂਦੀ ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ।
    'ਰੈਫਰੈਂਡਮ 2020' ਸਬੰਧੀ ਗੁਰਪਤਵੰਤ ਸਿੰਘ ਪੰਨੂ ਦਾ ਪੱਖ ਹੈ ਕਿ ਭਾਰਤ ਦਾ ਸੰਵਿਧਾਨ ਸਿੱਖ ਧਰਮ ਨੂੰ ਧਰਮ ਨਹੀਂ ਸਗੋਂ ਹਿੰਦੂ ਧਰਮ ਦਾ ਹਿੱਸਾ ਮੰਨਦਾ ਹੈ। ਖੁਦਮੁਖਤਿਆਰੀ ਦੀ ਮੰਗ ਹਰ ਇਨਸਾਨ ਕਰ ਸਕਦਾ ਹੈ ਚਾਹੇ ਉਹ ਕਿਸੇ ਵੀ ਦੇਸ, ਧਰਮ ਜਾਂ ਬੋਲੀ ਦਾ ਕਿਉਂ ਨਾ ਹੋਵੇ।ਉਨ੍ਹਾਂ ਕਿਹਾ ਕਿ 'ਰੈਫਰੈਂਡਮ-2020' ਦਾ ਮੰਤਵ ਇਹੀ ਹੈ ਕਿ ਉਹ ਲੋਕਾਂ ਦੀ ਇੱਛਾ ਜਾਣਨਾ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਭਾਰਤ ਦਾ ਹਿੱਸਾ ਬਣ ਕੇ ਰਹਿਣਾ ਚਾਹੁੰਦੇ ਹਨ ਜਾਂ ਨਹੀਂ। ਇਸ ਤੋਂ ਬਾਅਦ ਜਦੋਂ ਲੋਕਾਂ ਦੀ ਹਮਾਇਤ ਮਿਲ ਜਾਵੇਗੀ ਉਸ ਵੇਲੇ ਇਹ ਕੇਸ ਸੰਯੁਕਤ ਰਾਸ਼ਟਰ ਸਾਹਮਣੇ ਰੱਖਿਆ ਜਾਵੇਗਾ।ਪੰਜਾਬ ਦੀਆਂ ਜਥੇਬੰਦੀਆਂ ਜਾਂ ਸਿਆਸੀ ਪਾਰਟੀਆਂ ਦੀ ਹਮਾਇਤ ਮਿਲਣ ਦੇ ਸਵਾਲ 'ਤੇ ਪੰਨੂ ਕਹਿੰਦੇ ਹਨ ਕਿ ਕੋਈ ਵੀ ਸਿਆਸੀ ਪਾਰਟੀ ਜੋ ਭਾਰਤ ਦੇ ਸੰਵਿਧਾਨ ਦੀ ਸਹੁੰ ਖਾ ਕੇ ਚੋਣਾਂ ਲੜਦੀ ਹੈ ਉਹ ਉਸਦਾ ਨਾ ਸਾਥ ਮੰਗਦੇ ਹਾਂ ਨਾ ਹੀ ਸਾਥ ਦੀ ਉਮੀਦ ਰੱਖਦੇ ਹਾਂ।ਪੰਜਾਬ ਤੋਂ ਦੂਰ ਰਹਿ ਕੇ ਵਿਦੇਸ਼ੀ ਧਰਤੀ ਤੋਂ ਮੁਹਿੰਮ ਚਲਾਉਣ ਬਾਰੇ ਪੰਨੂ ਦਾ ਕਹਿਣਾ ਹੈ ਕਿ…
    ਲੰਡਨ - ਸਿੱਖ ਭਾਈਚਾਰੇ ਨਾਲ ਜੁੜੇ ਰੈਫਰੈਂਡਮ 2020 ਦੇ ਵਿਰੋਧ ਵਿਚ ਇਕ ਰੈਲੀ ਰਾਸਟਰਵਾਦੀਆਂ ਵੱਲੋਂ ਵੀ ਕੀਤੀ ਗਈ ਜਿਸ ਵਿਚ ਲੰਡਨ 'ਚ ਰੈਫਰੈਂਡਮ 2020 ਰੈਲੀ ਦੇ ਵਿਰੋਧ 'ਚ ਭਾਰਤੀ ਦੀਆਂ ਖੂਫ਼ੀਆਂ ਏਜੰਸੀਆਂ ਤੇ ਭਾਰਤੀ ਦੂਤਘਰ ਵੱਲੋਂ ਆਪਣੇ ਹਮਾਇਤੀਆਂ ਨੂੰ ਇਸ ਰੈਲੀ ਦੇ ਵਿਰੋਧ 'ਚ ਖੜ੍ਹਾ ਕੀਤਾ ਗਿਆ। ਦੱਸਣਯੋਗ ਹੈ ਕਿ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਟ੍ਰੈਫਲਗਰ ਸਕੁਏਰ 2020 ਰੈਲੀ ਨੂੰ ਮਨਜ਼ੂਰੀ ਦਿੱਤੀ ਸੀ। ਇਹ ਰੈਲੀ ਸਥਾਨਕ ਸਮੇਂ ਮੁਤਾਬਕ ਦੁਪਹਿਰ ਤਿੰਨ ਤੋਂ ਸ਼ਾਮ 6 ਵਜੇ ਵਿਚਕਾਰ ਹੋਈ ਹੈ। ਇਸੇ ਦਿਨ ਦੁਪਹਿਰੇ 1 ਤੋਂ 4 ਵਜੇ ਦੀ ਰਾਸਟਰਵਾਦੀਆਂ ਦੀ ਰੈਲੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। 2020 ਸਮਰਥਕ ਰੈਲੀ, ਲੰਡਨ ਡੈਕਲੇਰੇਸ਼ਨ ਦਾ ਆਯੋਜਨ ਅਮਰੀਕਾ 'ਚ ਸਥਿਤ ਸਿੱਖ ਫਾਰ ਜਸਟਿਸ ਵੱਲੋਂ ਕੀਤਾ ਗਿਆ ਹੈ। ਇਸ ਰੈਲੀ ਦਾ ਮਕਸਦ ਪੰਜਾਬ ਦੀ ਸੁਤੰਤਰਤਾ ਲਈ 2020 'ਚ ਰਾਇਸ਼ੁਮਾਰੀ ਨੂੰ ਲੈ ਕੇ ਜਾਗਰੂਕਤਾ ਫੈਲਾਉਣਾ ਹੈ। ਦੂਜੇ ਪਾਸੇ ਭਾਰਤੀ ਸਮਰਥਨ 'ਚ ਹੋਣ ਵਾਲੀ ਰੈਲੀ ਦਾ ਪ੍ਰਚਾਰ ਮੁੱਖ ਤੌਰ 'ਤੇ ਫੇਸਬੁੱਕ 'ਤੇ ਕੀਤਾ ਜਾ ਰਿਹਾ ਹੈ। 'ਵੀ ਇੰਡੀਅਨਸ' ਨਾਂ…
    ਨਵੀਂ ਦਿੱਲੀ - ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਥੋਂ ਦੇ ਪਰਵਾਸੀ ਭਾਰਤੀ ਕੇਂਦਰ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਆਗੂ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਵਿਦੇਸ਼ ਮੰਤਰੀ ਦਾ ਗੁਰੂ ਨਾਨਕ ਦੇਵ ਦੀ ਤਸਵੀਰ ਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨ ਕੀਤਾ ਗਿਆ।ਇਸ ਦੌਰਾਨ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦਾ ਇਹ ਦਿਵਸ ਕੌਮਾਂਤਰੀ ਪੱਧਰ ’ਤੇ ਹਰੇਕ ਭਾਰਤੀ ਦੂਤਾਵਾਸ ਵਿੱਚ ਮਨਾਇਆ ਜਾਵੇਗਾ ਅਤੇ ਸਿੱਖ ਧਰਮ ਦੇ ਸਾਂਝੀਵਾਲਤਾ, ਔਰਤ ਨੂੰ ਬਰਾਬਰੀ ਦਾ ਹੱਕ, ਰੱਬ ਇੱਕ ਹੈ, ਸ਼ਾਂਤੀ ਤੇ ਭਾਈਚਾਰੇ ਦਾ ਸੁਨੇਹਾ ਦੇਣ ਵਰਗੇ ਸਿਧਾਂਤਾਂ ਨੂੰ ਵਿਸ਼ਵ ਪੱਧਰ ’ਤੇ ਪਸਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੋਸ਼ਟੀਆਂ, ਸੈਮੀਨਾਰ ਤੇ ਹੋਰ ਪ੍ਰੋਗਰਾਮ ਵਿਦੇਸ਼ ਮੰਤਰਾਲੇ ਅਤੇ ਆਈਸੀਸੀਆਰ ਵੱਲੋਂ ਕੀਤੇ ਜਾਣਗੇ।
    ਨਵੀਂ ਦਿੱਲੀ - ‘ਸਿੱਖਜ਼ ਫਾਰ ਜਸਟਿਸ’ ਵੱਲੋਂ ਲੰਡਨ ਵਿੱਚ ਕਰਵਾਈ ਜਾ ਰਹੀ ਰੈਲੀ ’ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇੱਕਮਤ ਹਨ। ਉਧਰ, ਖੁਫੀਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਪੰਜਾਬ ਇੰਟੈਲੀਜੈਂਸ ਅਤੇ ਆਈਬੀ ਵੱਲੋਂ ਗਰਮਦਲੀਆਂ ਤੇ ਖਾਲਿਸਤਾਨ ਦੇ ਹਮਾਇਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਐਸਜੇਐਫ ਦੀਆਂ ਗਤੀਵਿਧੀਆਂ ਪੰਜਾਬ ਲਈ ਨੁਕਸਾਨਦੇਹ ਹਨ। ਮੰਤਰੀ ਕੈਪਟਨ ਅਮਰਿੰਦਰ ਸਿੰਘ ਰੈਫਰੰਡਮ ਦਾ ਵਿਰੋਧ ਕਰਦਿਆਂ ਆਖ ਚੁੱਕੇ ਹਨ ਕਿ ਪੰਜਾਬ ਵਾਸੀ ਇਸ ਦਾ ਹੁੰਗਾਰਾ ਨਹੀਂ ਭਰਨਗੇ। ਅਕਾਲੀ ਨੇਤਾਵਾਂ ਦੀ ਸੁਰ ਵੀ ਕੁੱਝ ਇਸੇ ਤਰ੍ਹਾਂ ਦੀ ਹੈ।ਦੂਜੇ ਪਾਸੇ ਭਾਰਤ ਦੇ ਵਿਰੋਧ ਦੇ ਬਾਵਜੂਦ ਬਰਤਾਨੀਆ ਨੇ 12 ਅਗਸਤ ਨੂੰ ਰੈਲੀ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਜਾਇਜ਼ ਠਹਿਰਾਇਆ ਹੈ ਜਦੋਂ ਕਿ ਭਾਰਤ ਨੇ ਕਿਹਾ ਸੀ ਕਿ ਰੈਲੀ ਕਰਨ ਵਾਲੇ ਇਨ੍ਹਾਂ ਵੱਖਵਾਦੀਆਂ ਦਾ ਉਦੇਸ਼ ਭਾਰਤ ਵਿੱਚ ਖੇਤਰੀ ਅਖੰਡਤਾ ਨੂੰ ਠੇਸ ਪਹੁੰਚਾਉਣਾ ਹੈ। ਬਰਤਾਨੀਆ ਦੇ ਹਾਈ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਕਿਹਾ ਸੀ ਕਿ ਬਰਤਾਨੀਆ ਦਾ ਕਾਨੂੰਨ ਲੋਕਾਂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com