ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੁਧਿਆਣਾ - ਆਗਾਮੀ ਲੋਕ ਸਭਾ ਚੋਣਾਂ (2019) ਵਿੱਚ ਪੰਜਾਬ ’ਚ ਨਵਾਂ ਮੋਰਚਾ ਖੜ੍ਹਾ ਕੀਤੇ ਜਾਣ ਦੇ ਆਸਾਰ ਨਜ਼ਰ ਆ ਰਹੇ ਹਨ। ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਖ਼ਿਲਾਫ਼ ਮੋਰਚਾ ਖੜ੍ਹਾ ਕੀਤੇ ਜਾਣ ਦੇ ਸੰਕੇਤ ਇੱਥੇ ਹੋਏ ਇਕ ਸਮਾਗਮ ਦੌਰਾਨ ਉਸ ਵੇਲੇ ਨਜ਼ਰ ਆਏ ਜਦੋਂ ਵਿਰੋਧੀ ਧਿਰ ‘ਆਪ’ ਦੇ ਆਗੂ ਸੁਖਪਾਲ ਸਿੰਘ ਖਹਿਰਾ, ਜਗਮੀਤ ਸਿੰਘ ਬਰਾੜ, ਬੀਰ ਦਵਿੰਦਰ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਸੁੱਚਾ ਸਿੰਘ ਛੋਟੇਪੁਰ ਤੇ ਧਰਮਵੀਰ ਗਾਂਧੀ ਨੇ ਵਿਧਾਇਕ ਬੈਂਸ ਭਰਾਵਾਂ ਦੇ ਪਿਤਾ ਦੇ ਭੋਗ ਵਿੱਚ ਇਕੱਠਿਆਂ ਸ਼ਮੂਲੀਅਤ ਕੀਤੀ। ਉਨ੍ਹਾਂ ਇਸ ਮੌਕੇ ਬੈਂਸ ਭਰਾਵਾਂ ਨਾਲ ਮਿਲ ਕੇ ਨਵਾਂ ਮੋਰਚਾ ਬਣਾਉਣ ਦਾ ਇਸ਼ਾਰਾ ਵੀ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਰੇ ਇੱਕ ਮੰਚ ’ਤੇ ਇਕੱਠੇ ਹੋਣ ਲਈ ਤਿਆਰ ਹਨ, ਪਰ ਇਸ ਲਈ ਪਹਿਲਾਂ ਠੋਸ ਰਣਨੀਤੀ ਤੈਅ ਕਰਨ ਦੀ ਜ਼ਰੂਰਤ ਹੈ। ਹਾਲਾਂਕਿ ਭੋਗ ਸਮਾਗਮ ਹੋਣ ਕਾਰਨ ਸਾਰੇ ਆਗੂ ਇਸ਼ਾਰਿਆਂ ਵਿੱਚ ਹੀ ਲੁੱਕਵੇਂ ਜਿਹੇ ਢੰਗ ਨਾਲ ਗੱਠਜੋੜ ਬਾਰੇ ਗੱਲਬਾਤ ਕਰਦੇ ਨਜ਼ਰ ਆਏ। ਸੂਤਰਾਂ ਮੁਤਾਬਕ ਨਵੇਂ ਮੋਰਚੇ ਲਈ ਵਿਧਾਇਕ ਬੈਂਸ ਭਰਾਵਾਂ ਤੇ ‘ਆਪ’ ਆਗੂ ਸੁਖਪਾਲ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਮਿਲੇ ‘ਫਖ਼ਰ-ਏ-ਕੌਮ’ ਦਾ ਸਨਮਾਨ ਵਾਪਸ ਲੈਣ ਲਈ ਇਕ ਆਨਲਾਈਨ ਪਟੀਸ਼ਨ ਪਾਈ ਗਈ ਹੈ। ਇਸ ਵਿੱਚ ਮੰਗ ਕੀਤੀ ਗਈ ਹੈ ਕਿ ਸ੍ਰੀ ਬਾਦਲ ਤੋਂ ਇਹ ਸਨਮਾਨ ਵਾਪਸ ਲਿਆ ਜਾਵੇ ਕਿਉਂਕਿ ਉਨ੍ਹਾਂ ਦੀ ਹਕਮੂਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ ਜਿਸ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਸਭ ਤੱਥ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜੌਰੀ ਗਾਰਡਨ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਦੋਵੇਂ ਬਾਦਲ ਪਿਉ-ਪੁੱਤਰ ਦੀ ਭੂਮਿਕਾ ਤੋਂ ਪਰਦਾ ਉੱਠ ਗਿਆ ਹੈ। ਇਸ ਲਈ ਵੱਡੇ ਬਾਦਲ ਤੋਂ ਸਨਮਾਨ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਪਟੀਸ਼ਨ ਉਪਰ ਹਰ ਉਹ ਦਰਦਮੰਦ ਸਿੱਖ ਦਸਤਖ਼ਤ ਕਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਦੁੱਖੀ ਹੈ।ਉਨ੍ਹਾਂ ਕਿਹਾ ਕਿ ਪੰਥਕ ਸਰਕਾਰ ਵੇਲੇ ਹੀ…
    ਲੰਡਨ - ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫ਼ੌਜ ਵਲੋਂ ਕੀਤੇ ਹਮਲੇ 'ਚ ਫ਼ੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ 'ਤੇ ਲੰਡਨ 'ਚ ਹਮਲਾ ਕਰਨ ਦੇ ਮਾਮਲੇ 'ਚ ਸਜ਼ਾ ਭੁਗਤ ਰਹੀ ਹਰਜੀਤ ਕੌਰ ਨੂੰ 12 ਹਫ਼ਤਿਆਂ ਦੀ ਪੈਰੋਲ ਮਿਲੀ ਹੈ | ਜਿਸ ਤਹਿਤ ਉਹ ਸਵੇਰੇ 7 ਵਜੇ ਤੋਂ ਸ਼ਾਮੀ 11 ਵਜੇ ਤੱਕ ਬਾਹਰ ਜਾ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਕੌਰ 'ਤੇ ਪੈਰੋਲ ਮੌਕੇ ਬਾਹਰ ਆਉਣ ਜਾਣ ਸਬੰਧੀ ਕਈ ਸ਼ਰਤਾਂ ਰੱਖੀਆਂ ਗਈਆਂ ਹਨ | ਜ਼ਿਕਰਯੋਗ ਹੈ ਕਿ ਲੰਡਨ ਦੀ ਓਲਡ ਕਿਊਬਿਕ ਸਟਰੀਟ 'ਚ 30 ਸਤੰਬਰ 2012 ਨੂੰ ਸੇਵਾ ਮੁਕਤ ਲੈਫਟੀਨੈੱਟ ਜਨਰਲ ਕੁਲਦੀਪ ਸਿੰਘ ਬਰਾੜ 'ਤੇ ਹਮਲਾ ਕਰ ਦਿੱਤਾ ਸੀ | ਇਸ ਮਾਮਲੇ 'ਚ ਹਰਜੀਤ ਕੌਰ ਨੂੰ 11 ਸਾਲ, ਮਨਦੀਪ ਸਿੰਘ ਸੰਧੂ ਨੂੰ 14 ਸਾਲ, ਦਿਲਬਾਗ ਸਿੰਘ ਨੂੰ 14 ਸਾਲ ਅਤੇ ਬਰਜਿੰਦਰ ਸਿੰਘ ਸੰਘਾ ਨੂੰ 10 ਸਾਲ 6 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਸੀ | ਬਰਜਿੰਦਰ ਸਿੰਘ ਸੰਘਾ ਨੂੰ ਇਸ ਵਰ੍ਹੇ ਜਨਵਰੀ 'ਚ ਪੱਕੇ ਤੌਰ…
    ਬੰਗਾ - ਸਥਾਨਕ ਪੁਲੀਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ’ਤੇ ਪਰਚਾ ਦਰਜ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸਾਰਾ ਦਿਨ ਸ਼ਹਿਰ ਅੰਦਰ ਤਣਾਅ ਦਾ ਮਾਹੌਲ ਬਣਿਆ ਰਿਹਾ। ਦਲਿਤ ਭਾਈਚਾਰੇ ਨੇ ਅੱਜ ਪਹਿਲਾਂ ਜਥੇਦਾਰ ਭੌਰ ਦੇ ਘਰ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ। ਬੁਲਾਰਿਆਂ ਨੇ ਜਥੇਦਾਰ ਭੌਰ ਵੱਲੋਂ ਮਰਹੂਮ ਸੰਤ ਰਾਮਾਨੰਦ ਡੇਰਾ ਬੱਲਾਂ ਖਿਲਾਫ਼ ਵਰਤੀ ਇਤਰਾਜ਼ਯੋਗ ਭਾਸ਼ਾ ਦੀ ਸਖ਼ਤ ਨਿਖੇਧੀ ਕੀਤੀ। ਉਹ ਮੰਗ ਕਰ ਰਹੇ ਸਨ ਕਿ ਉਕਤ ਵਿਅਕਤੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲੀਸ ਵੱਲੋਂ ਮਾਹੌਲ ਵਿਗੜਦਿਆਂ ਦੇਖ ਕੇ ਜਥੇਦਾਰ ਭੌਰ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਸਥਾਨਕ ਸਿਟੀ ਥਾਣੇ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਜਥੇਦਾਰ ਭੌਰ ਦੇ ਘਰ ਅੱਗੇ ਪੁਲੀਸ ਤਾਇਨਾਤ ਕੀਤੀ ਗਈ ਅਤੇ ਸ਼ਹਿਰ ਨੂੰ ਆਉਂਦੇ ਸਾਰੇ ਸੰਪਰਕ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਨੇ ਸੀਨੀਅਰ ਪੁਲੀਸ ਕਪਤਾਨ ਦੀ ਅਗਵਾਈ ਹੇਠ…
    ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਧਰਨਾ ਦੇ ਰਹੇ ਸ਼ਰਧਾਲੂਆਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਪਿੱਛੇ ਅਸਲ ਮੰਤਵ ਡੇਰਾ ਸਿਰਸਾ ਮੁਖੀ ਦੀ ਫ਼ਿਲਮ ਰਿਲੀਜ਼ ਕਰਵਾਉਣ ਵਿੱਚ ਹੋ ਰਹੀ ਦੇਰੀ ਨੂੰ ਰੋਕਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਰਿਲੀਜ਼ ਕਰਵਾਉਣ ਬਦਲੇ ਪੈਸੇ ਦਾ ਲੈਣ-ਦੇਣ ਵੀ ਹੋਇਆ ਸੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਠ ਸਾਲ ਤੱਕ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਸਿੱਖ ਪੰਥ ਦਾ ਕੋਈ ਵਾਹ-ਵਾਸਤਾ ਨਹੀਂ ਰਿਹਾ ਤੇ ਉਸ ਨੂੰ ਮੁਆਫ਼ੀ ਦੇਣ ਦਾ ਕੰਮ ਕੁਝ ਹੋਰ ਦਿਨ ਟਾਲਿਆ ਵੀ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੀ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੂੰ ਸਵਾਲਾਂ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਸ੍ਰੀ ਜਾਖੜ ਨੇ ਕਿਹਾ ਕਿ…
    ਅੰਮ੍ਰਿਤਸਰ - ਪਾਕਿਸਤਾਨ ਦੀ ਨਵੀਂ ਬਣੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਲਾਂਘਾ ਖੋਲ੍ਹਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਅੱਜ ਇਥੇ ਐਲਾਨ ਕੀਤਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਇਹ ਲਾਂਘਾ ਬਣਾਉਣ ਲਈ ਤਿਆਰ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸੰਗਤ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਸੰਜੀਦਗੀ ਨਾਲ ਲੈਂਦਿਆਂ ਇਸ ਲਾਂਘੇ ਨੂੰ ਬਿਨਾਂ ਵੀਜ਼ਾ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਸਗੋਂ ਇਸ ਕਾਰਜ ਲਈ ਸਿਆਸਤ ਤੋਂ ਉਪਰ ਉੱਠ ਕੇ ਸਾਂਝੇ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਅਤੇ ਕਈ ਵਾਰ ਜਨਰਲ ਇਜਲਾਸ ਵਿੱਚ ਇਸ ਸਬੰਧੀ ਮਤਾ…
    ਚੰਡੀਗੜ੍ਹ: ਪਾਕਿਸਤਾਨ ਸਰਕਾਰ ਅਗਲੇ ਸਾਲ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਸਹਿਮਤ ਹੋ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਲਾਹਕਾਰਾਂ ਨਾਲ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਐਲਾਨ ਛੇਤੀ ਹੀ ਕੀਤਾ ਜਾ ਸਕਦਾ ਹੈ।ਦਰਅਸਲ, ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ 'ਤੇ ਕੰਮ ਕਰ ਰਿਹਾ ਹੈ। ਚੌਧਰੀ ਨੇ ਕਿਹਾ ਕਿ ਸਰਕਾਰ ਕਰਤਾਰਪੁਰ ਲਾਂਘੇ ਬਾਰੇ ਤਜਵੀਜ਼ ਤਿਆਰ ਕਰ ਰਹੀ ਹੈ ਅਤੇ ਲੋੜੀਂਦੇ ਢਾਂਚੇ ਦੀ ਸਥਾਪਨਾ ਬਾਰੇ ਵੀ ਵਿਚਾਰ ਕਰ ਰਹੀ ਹੈ ਤਾਂ ਜੋ ਅਗਲੇ ਸਾਲ ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਮਨਾਉਣ ਲਈ ਕਰਤਾਰਪੁਰ ਸਾਹਿਬ ਆ ਸਕਣ। ਇਮਰਾਨ ਸਰਕਾਰ ਦਾ ਇਹ ਫੈਸਲਾ ਭਾਰਤ-ਪਾਕਿ ਰਿਸ਼ਤਿਆਂ ਵਿੱਚ ਭਰੀ ਕੁੜੱਤਣ ਨੂੰ ਯਕੀਨੀ ਤੌਰ 'ਤੇ ਘੱਟ ਕਰ ਸਕਦਾ…
    ਚੰਡੀਗੜ੍ਹ, - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਵਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਸਿੱਖ ਸੰਗਤ 'ਤੇ ਹੋਏ ਪੁਲਿਸ ਤਸ਼ੱਦਦ ਮਾਮਲੇ 'ਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਵਲੋਂ ਅੱਤਵਾਦ ਦੀ ਆੜ 'ਚ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਦੀਆਂ ਸਜ਼ਾਵਾਂ ਮੁਆਫ਼ ਕਰਵਾਉਣ ਲਈ ਵੀ ਭਾਰਤ ਸਰਕਾਰ 'ਤੇ ਪੂਰਾ ਦਬਾਅ ਪਾਇਆ ਜਾ ਰਿਹਾ ਹੈ | ਪਿਛਲੇ ਕੁਝ ਦਿਨਾਂ ਦੌਰਾਨ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਭਾਰਤ ਸਰਕਾਰ ਦੇ ਸਾਲਿਸਟਰ ਜਨਰਲ ਨੂੰ ਵੀ ਲਿਖਤੀ ਤੌਰ 'ਤੇ ਬਿਨੈ-ਪੱਤਰ ਦਿੱਤੇ ਗਏ | ਵਰਨਣਯੋਗ ਹੈ ਕਿ ਮਾਰੇ ਗਏ ਇਨ੍ਹਾਂ ਬੇਗੁਨਾਹ ਨੌਜਵਾਨਾਂ ਦੇ ਰਿਸ਼ਤੇਦਾਰਾਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਲੰਬੀ ਕਾਨੂੰਨੀ ਚਾਰਾਜੋਈ ਤੋਂ ਬਾਅਦ 1993 ਤੋਂ 1998 ਦੌਰਾਨ ਵੱਖ-ਵੱਖ ਕੇਸਾਂ 'ਚ ਸੀ.ਬੀ.ਆਈ. ਵਲੋਂ ਕੋਈ 188 ਪੁਲਿਸ ਅਧਿਕਾਰੀ ਦੋਸ਼ੀ ਪਾਏ ਗਏ ਸਨ | ਇਨ੍ਹਾਂ ਪੁਲਿਸ ਅਧਿਕਾਰੀਆਂ 'ਤੇ ਦਰਜ ਕੀਤੇ ਵੱਖ-ਵੱਖ ਕੇਸਾਂ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਬੇਗੁਨਾਹ ਨੌਜਵਾਨਾਂ ਨੂੰ…
    ਚੰਡੀਗੜ੍ਹ - ਪੰਜਾਬ ਸਰਕਾਰ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ’ਤੇ ਕਾਰਵਾਈ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਅਤੇ ਗੋਲੀਕਾਂਡ ਦੀ ਜਾਂਚ ਸੀਬੀਆਈ ਕੋਲੋਂ ਵਾਪਸ ਲੈਣ ਲਈ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੀਬੀਆਈ ਕੋਲੋਂ ਕੇਸ ਵਾਪਸ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਭੇਜ ਦਿੱਤੀ ਹੈ ਤਾਂ ਕਿ ਜਾਂਚ ਦਾ ਕੰਮ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸੌਂਪਿਆ ਜਾ ਸਕੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫਤਰ ਨੇ ਇਹ ਫੈਸਲਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਮੱਦੇਨਜ਼ਰ ਲਿਆ ਹੈ, ਜਿਸ ਬਾਰੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ 28 ਅਗਸਤ ਨੂੰ ਵਿਸਥਾਰ ਵਿੱਚ ਬਹਿਸ ਕੀਤੀ ਗਈ ਸੀ। ਸਦਨ ਵਿੱਚ ਕਿਹਾ ਗਿਆ ਸੀ ਕਿ ਤਿੰਨ ਸਾਲ ਬੀਤਣ ’ਤੇ ਵੀ ਸੀਬੀਆਈ ਨੇ ਕੋਈ ਜਾਂਚ ਰਿਪੋਰਟ ਨਹੀਂ ਸੌਂਪੀ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੀਬੀਆਈ ਕੋਲੋਂ ਜਾਂਚ ਵਾਪਸ ਲੈਣ ਅਤੇ ਜਾਂਚ ‘ਸਿੱਟ’ ਨੂੰ ਸੌਂਪਣ ਦਾ ਮਤਾ ਵਿਧਾਨ ਸਭਾ ਵਿੱਚ ਪੇਸ਼…
    ਚੰਡੀਗੜ੍ਹ - ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੋਟਕਪੂਰਾ ਘਟਨਾਵਾਂ ਦੀਆਂ ਵੀਡੀਓ (ਸੀਸੀਟੀਵੀ ਫੁਟੇਜ਼) ਜਾਰੀ ਕਰਕੇ ਬੇਅਦਬੀ ਕਾਂਡ ਨਾਲ ਜੁੜੇ ਕਈ ਅਣਫੋਲੇ ਵਰਕੇ ਫਰੋਲੇ ਹਨ। ਇਨ੍ਹਾਂ ਵੀਡਓਜ਼ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ਾਂਤਮਈ ਧਰਨੇ ’ਤੇ ਬੈਠੇ ਲੋਕਾਂ ਨੂੰ ਪੁਲੀਸ ਨੇ ਉਕਸਾਇਆ ਤੇ ਉਸ ਮਗਰੋਂ ਉਪਰੋਥੱਲੀ ਹਿੰਸਕ ਘਟਨਾਵਾਂ ਵਾਪਰੀਆਂ। ਸ੍ਰੀ ਸਿੱਧੂ ਨੇ ਇਨ੍ਹਾਂ ਵੀਡੀਓਜ਼ ਰਾਹੀਂ ਹੋਏ ਖੁਲਾਸਿਆਂ ਬਾਰੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਗਠਿਤ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ’ਤੇ ਆਧਾਰਿਤ ਕਮਿਸ਼ਨ ਨੂੰ ਪੁਲੀਸ ਨੇ ਕੋਟਕਪੂਰਾ ਦੇ ਚੌਂਕ ਵਿੱਚ ਲੱਗੇ ਚਾਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਕੈਮਰੇ ਨਸ਼ਟ ਹੋਣ ਦੀ ਗੱਲ ਕਹੀ ਸੀ। ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ’ਤੇ ਅਧਾਰਿਤ ਕਮਿਸ਼ਨ ਨੇ ਹੁਣ ਇਹ ਵੀਡੀਓਜ਼ ਹਾਸਲ ਕਰਕੇ ਘਟਨਾਵਾਂ ਸਬੰਧੀ ਪੁਖ਼ਤਾ ਸਬੂਤ ਲੋਕਾਂ ਸਾਹਮਣੇ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਵੀਡੀਓ ਵਿਚਲੇ ਤੱਥਾਂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਦਿੱਤੇ ‘ਹੁਕਮਾਂ’ ਤੋਂ ਬਾਅਦ ਸਥਿਤੀ ਬਿਲਕੁਲ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com