ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੀ ਪਿੱਠ ਥਾਪੜ ਕੇ ਪ੍ਰਧਾਨ ਲੌਂਗੋਵਾਲ ਨੇ ਪੰਥ ਵਿਰੋਧੀ ਕਾਰਵਾਈ ਨੂੰ ਦਿੱਤਾ ਅੰਜਾਮ : ਭਾਈ ਮਾਝੀਭਦੌੜ/ਸਹਿਣਾ, (ਲੱਖਾ ਸਿੰਘ/ਅਵਤਾਰ ਸਿੰਘ ਚੀਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਕੀਤੇ ਸਿੰਘਾਂ ਦੇ ਦੋਸ਼ੀਆਂ ਸੰਬੰਧੀ ਕੈਪਟਨ ਸਰਕਾਰ ਦੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਇਸ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਅਤੇ ਇਸ ਜਾਂਚ ਵਿੱਚ ਬਾਦਲ ਪਰਿਵਾਰ ਨੂੰ ਦੋਸ਼ੀ ਐਲਾਣਿਆ ਗਿਆ ਹੈ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਅਜੇ ਵੀ ਬਾਦਲ ਪਰਿਵਾਰ ਦੀ ਪਿੱਠ ਥਾਪੜ ਰਿਹਾ ਹੈ, ਜਦਕਿ ਉਸਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਤੇ ਸ਼ਹੀਦ ਸਿੰਘਾਂ ਦੇ ਕਾਤਲਾਂ ਖਿਲਾਫ਼ ਸਖ਼ਤ ਕਾਰਵਾਈ ਲਈ ਅੱਗੇ ਆਉਂਦਾ, ਜਿਸ ਕਾਰਨ ਸਮੂਹ ਸਿੱਖ ਸੰਗਤ ਵਿੱਚ ਸ੍ਰੋਮਣੀ ਕਮੇਟੀ ਪ੍ਰਧਾਨ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ ਅਤੇ ਇਸੇ ਰੋਸ ਦੇ ਚੱਲਦਿਆਂ ‘ਦਰਬਾਰ ਏ ਖਾਲਸਾ’ ਜੱਥੇਬੰਦੀ ਵੱਲੋਂ 3 ਸਤੰਬਰ ਨੂੰ ਸ਼੍ਰੋਮਣ ਕਮੇਟੀ…
    ਅੰਮ੍ਰਿਤਸਰ - ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਮਗਰੋਂ ਇਹ ਮਾਮਲਾ ਆਗਾਮੀ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਸਤੇ ਵੱਡੀ ਸਿਰਦਰਦੀ ਸਾਬਤ ਹੋ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਵਿਰੋਧੀ ਸਿੱਖ ਜਥੇਬੰਦੀਆਂ ਵੱਲੋਂ ਅਕਾਲੀ ਦਲ ਨੂੰ ਘੇਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਤਹਿਤ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ ਹਨ।ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਕੁਨਾਂ ਵੱਲੋਂ ਅੱਜ ਸ਼ਾਮ ਨੂੰ ਭੰਡਾਰੀ ਪੁਲ ’ਤੇ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੀਆਂ ਤਸਵੀਰਾਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਪੰਥ’ ਦੇ ਗੱਦਾਰ ਲਿਖਿਆ ਹੋਇਆ ਸੀ। ਪ੍ਰਦਰਸ਼ਨਕਾਰੀ ਹਰਬੀਰ ਸਿੰਘ ਸੰਧੂ, ਨਵਦੀਪ ਸਿੰਘ, ਅਮਰੀਕ ਸਿੰਘ ਨੰਗਲ ਨੇ ਦੋਸ਼ ਲਾਇਆ ਕਿ ਬੇਅਦਬੀ ਘਟਨਾਵਾਂ ਲਈ ਪਿਛਲੀ ਅਕਾਲੀ ਸਰਕਾਰ ਦੋਸ਼ੀ ਹੈ, ਜਿਸ ਦੇ ਇਸ਼ਾਰੇ ’ਤੇ ਸ਼ਾਂਤਮਈ ਧਰਨਾ ਦੇ…
    ਬਠਿੰਡਾ - ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਆਖਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਸੱਚ ਉਜਾਗਰ ਕਰ ਦਿੱਤਾ ਹੈ, ਜਿਸ ਕਰਕੇ ਹੁਣ ਅਕਾਲੀਆਂ ਨੂੰ ਲੋਕ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ ਅਤੇ ਅਕਾਲੀ ਦਲ (ਬਾਦਲ) ਦੀ ਹੋਂਦ ਖਤਰੇ ਵਿੱਚ ਪੈ ਗਈ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਕਰਕੇ ਲੋਕਾਂ ਵਿੱਚ ਰੋਸ ਹੈ ਅਤੇ ਹੁਣ ਸੱਚ ਸਾਹਮਣੇ ਆਉਣ ਕਰਕੇ ਲੋਕਾਂ ਦਾ ਰੋਸ ਅਕਾਲੀਆਂ ਪ੍ਰਤੀ ਹੋਰ ਵਧ ਗਿਆ ਹੈ।ਉਨ੍ਹਾਂ ਇੱਥੇ ਮੀਡੀਆ ਨਾਲ ਗੱਲ ਕਰਦੇ ਹੋਏ ਆਖਿਆ ਕਿ ਅਕਾਲੀ ਦਲ (ਬਾਦਲ) ਦੇ ਲੀਡਰਾਂ ਲਈ ਹੁਣ ਹਾਲਾਤ ਸੁਖਾਵੇਂ ਨਹੀਂ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਸ਼ਵਰਾ ਦਿੱਤਾ ਕਿ ਉਹ ਬਾਦਲਾਂ ਦੇ ਲੀਡਰਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੈਨੇਜਰਾਂ ਨੂੰ ਫ਼ੌਰੀ ਜ਼ੈੱਡ ਪਲੱਸ ਸੁਰੱਖਿਆ ਦੇਣ ਅਤੇ ਬਾਦਲਾਂ ਦੀ ਖ਼ੁਦ ਦੀ ਸੁਰੱਖਿਆ ਲਈ ਅਰਧ ਸੈਨਿਕ ਬਲ ਲਾਏ ਜਾਣ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਤਹਿਤ ਵਿਦੇਸ਼ਾਂ ਵਿੱਚ ਚੱਲਦੇ ਗੁਰਧਾਮਾਂ ਦੀ ਸੁਰੱਖਿਆ ਵਧਾਈ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ…
    ਬਠਿੰਡਾ - ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਆਖਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮੀਤ ਸਿੰਘ ਮਜੀਠੀਆ ਵੱਲੋਂ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਦੇ ਦਸ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਕਥਿਤ ਤੌਰ ’ਤੇ ਲੁੱਟਿਆ ਗਿਆ ਹੈ ਅਤੇ ਭ੍ਰਿਸ਼ਟਚਾਰ ਨਾਲ ਅਰਬਾਂ ਰੁਪਏ ਦੀ ਜਾਇਦਾਦ ਬਣਾਈ ਗਈ ਹੈ। ਉਨ੍ਹਾਂ ਕਿਹਾ, ‘‘ਇਹ ਆਗੂ ਹੋਟਲਾਂ ਤੋਂ ਲੈ ਕੇ ਲਗਜ਼ਰੀ ਕਾਰਾਂ ਤੇ ਹੈਲੀਕਾਪਟਰਾਂ ਦੇ ਮਾਲਕ ਕਿਵੇਂ ਬਣ ਗਏ?’’ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਸੁਖਬੀਰ ਬਾਦਲ ਮੇਰੇ ਖ਼ਾਤੇ ਵਿੱਚ 16 ਕਰੋੜ ਦੀ ਐਂਟਰੀ ਆਈਐੱਸਆਈ ਵੱਲੋਂ ਕਰਵਾਉਣ ਦੀਆਂ ਹਾਸੋਹੀਣੀਆਂ ਗੱਲਾਂ ਕਰਦੇ ਹਨ ਜਦੋਂਕਿ ਮੇਰੇ ਖਾਤੇ ਵਿੱਚ ਉਹ ਇੱਕ ਕਰੋੜ ਦੀ ਐਂਟਰੀ ਹੀ ਲੱਭ ਦੇਣ।’’ ਉਨ੍ਹਾਂ ਕਿਹਾ ਕਿ ਬਾਦਲ ਪਹਿਲਾਂ ਵੀ ਉਸ ਦੇ ਖ਼ਾਤੇ ਸੀਲ ਕਰਵਾ ਚੁੱਕੇ ਹਨ, ਜਿਨ੍ਹਾਂ ਨੂੰ ਅਦਾਲਤ ਰਾਹੀਂ ਖੁੱਲ੍ਹਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਚਨ ਸਿੰਘ ਦੀ ਵੀ ਜਾਂਚ ਹੋਣੀ ਚਾਹੀਦੀ, ਜੋ ਇੱਕ ਬਰਛਾ ਫੜ ਕੇ ਸੇਵਦਾਰ ਵਜੋਂ ਭਰਤੀ ਹੋਇਆ ਸੀ ਅਤੇ ਅੱਜ…
    ਪਟਿਆਲਾ - ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ ਵਿੱਚ ਉਮਰ ਕੈਦ ਦੇ ਪਾਸ ਕੀਤੇ ਇੰਡੀਅਨ ਪੈਨਲ ਕੋਡ-2018 ਅਤੇ ਦੰਡ ਵਿਧਾਨ ਪ੍ਰਣਾਲੀ ਬਿਲ-2018 ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪਾਸ ਕੀਤਾ ਇਹ ਬਿਲ ਸਿਆਸੀ ਬਦਲਾਖੋਰੀਆਂ ਦਾ ਕਾਰਨ ਬਣੇਗਾ ਤੇ ਇਸ ਨਾਲ ਆਮ ਲੋਕਾਂ ’ਤੇ ਵੀ ਕਹਿਰ ਢਾਹੇ ਜਾਣਗੇ। ਇਸ ਨਾਲ ਧਾਰਮਿਕ ਗ੍ਰੰਥਾਂ ’ਤੇ ਅਧਿਐਨ ਕਰਨ ਤੋਂ ਵੀ ਖੋਜਕਾਰ ਡਰ ਜਾਣਗੇ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੇ ਬਾਦਲ ਦਲ ਨੂੰ ਬੇਪਰਦ ਕੀਤਾ ਹੈ।ਡਾ. ਗਾਂਧੀ ਨੇ ਕਿਹਾ ਕਿ ਕਈ ਲੋਕਾਂ ਨੇ ਆਪਣੇ ਘਰ ਵਿੱਚ ‘ਬਾਬਾ ਜੀ’ ਦਾ ਕਮਰਾ ਬਣਾਇਆ ਹੋਇਆ ਹੈ, ਜਿੱਥੇ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਹੁੰਦੇ ਹਨ। ਵਿਰੋਧੀਆਂ ਵੱਲੋਂ ਗੁਪਤ ਨਾਵਾਂ ’ਤੇ ਆਪਣੀਆਂ ਦੁਸ਼ਮਣੀਆਂ ਕੱਢਣ ਲਈ ਸ਼੍ਰੋਮਣੀ ਕਮੇਟੀ ਵਿੱਚ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਕਿ ਫਲਾਣੇ ਦੇ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਰਹੀ ਹੈ। ਇਸ ਨਾਲ ਗੁਰੂ ਗ੍ਰੰਥ ਸਾਹਿਬ ਨੂੰ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਮੇਤ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਪੁਲੀਸ ਗੋਲੀ ਕਾਂਡ ਦੀ ਤਫ਼ਤੀਸ਼ ਸੂਬਾਈ ਪੁਲੀਸ ਅਧਿਕਾਰੀਆਂ ’ਤੇ ਆਧਾਰਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਰੇਗੀ। ਇਸ ਦੌਰਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ -ਭਾਜਪਾ ਦੇ ਸਾਰੇ ਵਿਧਾਇਕਾਂ ਨੇ ਬਹਿਸ ਦਾ ਬਾਈਕਾਟ ਕਰ ਦਿੱਤਾ। ਵਿਧਾਨ ਸਭਾ ਵਿੱਚ ਅੱਜ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਬਾਰੇ ਘਟਨਾਵਾਂ ਦੀਆਂ ਪੜਤਾਲੀਆਂ ਰਿਪੋਰਟਾਂ ਦੀ ਬਹਿਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇੱਕਸੁਰ ਹੋ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਅਤੇ ਹੋਰਨਾਂ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਮੁੱਖ ਮੰਤਰੀ ’ਤੇ ਦਬਾਅ ਪਾਇਆ। ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਜਾਂਚ ਏਜੰਸੀ ਬਦਲਣ ਸਬੰਧੀ ਮਤਾ ਲਿਆਉਣ ਲਈ ਕਿਹਾ ਅਤੇ ਸ੍ਰੀ ਬਾਜਵਾ ਨੇ…
    ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਨੇ ਇੰਡੀਅਨ ਪੈਨਲ ਕੋਡ ਬਿੱਲ 2018 ਅਤੇ ਦੰਡ ਵਿਧਾਨ ਦੀ ਪ੍ਰਣਾਲੀ ਬਿੱਲ, 2018 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਬਿੱਲ ਅਨੁਸਾਰ ਕਿਸੇ ਵੀ ਧਰਮ, ਪਵਿੱਤਰ ਗ੍ਰੰਥਾਂ ਜਾਂ ਚੀਜ਼ਾਂ ਦੀ ਬੇਅਦਬੀ ਕਰਨ ਵਾਲਿਆਂ ਵਾਸਤੇ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਇਹ ਦੋ ਬਿੱਲ ਅੱਜ ਉਦੋਂ ਪੇਸ਼ ਕੀਤੇ ਗਏ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਣੀ ਸੀ ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਬੇਅਦਬੀ ਦੀਆਂ ਵਾਪਰੀਆਂ 100 ਤੋਂ ਵੱਧ ਘਟਨਾਵਾਂ ਬਾਰੇ ਜ਼ਿਕਰ ਕੀਤਾ ਗਿਆ ਹੈ ਅਤੇ ਇਸ ਰਿਪੋਰਟ ਅਨੁਸਾਰ ਇਹ ਗੱਲ ਪਾਈ ਗਈ ਸੀ ਕਿ ਬੇਅਦਬੀ ਦੀਆਂ ਜ਼ਿਆਦਾਤਰ ਘਟਨਾਵਾਂ ਬੇਬੁਨਿਆਦ ਸਨ। ਵਿਧਾਨ ਸਭਾ ਦੁਆਰਾ ਅੱਜ ਪਾਸ ਕੀਤੇ ਦੋ ਕਾਨੂੰਨ, ਆਈਪੀਸੀ ਅਤੇ ਸੀਪੀਸੀ- ਸੈਕਸ਼ਨ ਅਨੁਸਾਰ ਆਈਪੀਸੀ ਅਧੀਨ ਦਸ ਸਾਲ ਦੀ ਸਜ਼ਾ ਅਤੇ ਸੀਪੀਸੀ ਦੇ ਸੈਕਸ਼ਨ 295 ਏਏ ਤਹਿਤ ਗੁਰੂ ਗ੍ਰੰਥ ਸਾਹਿਬ, ਭਗਵਤ ਗੀਤਾ, ਕੁਰਾਨ ਅਤੇ ਬਾਈਬਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ…
    ਨਵੀਂ ਦਿੱਲੀ - ਇਥੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਅੱਜ ਮੀਟਿੰਗ ਹੋਈ ਜਿਸ ਵਿਚ ਕਈ ਮਤੇ ਪਾਸ ਕੀਤੇ ਗਏ, ਜਿਨ੍ਹਾਂ ’ਚ ਮੁੱਖ ਤੌਰ ’ਤੇ ਬਾਦਲ ਦਲ ਦਾ ਮੁਕੰਮਲ ਪੰਥਕ ਬਾਈਕਾਟ ਕੀਤਾ ਜਾਣਾ ਸ਼ਾਮਲ ਹੈ। ਸ੍ਰੀ ਸਰਨਾ ਨੇ ਦੱਸਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸਬੂਤਾਂ, ਗਵਾਹਾਂ ਤੇ ਉਸ ਸਮੇਂ ਦੇ ਤਤਕਾਲੀ ਹਾਲਾਤ ਦੀ ਪੁਸ਼ਟੀ ਕਰਨ ਉਪਰੰਤ ਖੁਲਾਸਾ ਕੀਤਾ ਹੈ ਕਿ ਉਸ ਸਮੇਂ ਪੰਜਾਬ ਦੇ ਤਾਕਤਵਰ ਸਿਆਸੀ ਲੋਕਾਂ ਨੇ ਸਾਜ਼ਿਸ਼ ਅਧੀਨ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਹੁਣ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ’ਚ ਸ਼ਹੀਦ ਹੋਏ ਨੌਜਵਾਨਾਂ ਦਾ ਦੋਸ਼ੀ ਸਿੱਧ ਹੋਣ ਤੋਂ ਬਾਅਦ ਪੰਥ ’ਚੋਂ ਛੇਕ ਕੇ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਤੇ ਖੁਦਮੁਖਤਿਆਰੀ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ।ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੈਂਬਰ ਆਤਮਾ ਸਿੰਘ ਲੁਬਾਣਾ ਨੇ ਸਰਨਾ ਭਰਾਵਾਂ ’ਤੇ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦੇ ਹੱਕ ਵਿੱਚ…
    ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਵਿੱਚ ਅੱਜ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ (ਐਸ ਆਈ ਟੀ) ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਇਹ ਪ੍ਰਸਤਾਵ ਪਾਸ ਕੀਤਾ। ਪਰ ਸਦਨ ਵਿੱਚ ਪਾਸ ਹੋਏ ਮਾਮਲੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨਾਖੁਸ਼ ਰਹੇ। ਉਨ੍ਹਾਂ ਕਿਹਾ ਕਿ ਅੱਠ ਘੰਟੇ ਦੀ ਸਦਨ ਦੀ ਬਹਿਸ ਸਿਰਫ ਇੱਕ ਫਾਰਮੈਲਿਟੀ ਸੀ ਜਿਸ ਵਿੱਚ ਕੈਪਟਨ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਦੁਬਾਰਾ ਖੇਡ ਖੇਡੀ ਹੈ।ਫੂਲਕਾ ਨੇ ਸਰਕਾਰ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਐਕਸ਼ਨ ਟੇਕਨ ਰਿਪੋਰਟ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਵੱਡੇ ਲੀਡਰਾਂ ਨੂੰ ਬਖਸ਼ਿਆ ਗਿਆ ਤੇ ਛੋਟਿਆਂ ਤੇ ਗਿਰੀ ਗਾਜ਼? ਫੂਲਕਾ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਬੇਅਦਬੀ ਮਾਮਲਿਆਂ 'ਚ ਇਨਸਾਫ ਕਰਦੀ ਤਾਂ ਅੱਜ ਸਦਨ ਵਿੱਚ ਅਕਾਲੀ ਦਲ ਲੀਡਰਾਂ ਤੇ ਪੁਲਿਸ ਅਫਸਰਾਂ ਦੇ ਖਿਲਾਫ ਮਾਮਲਾ ਦਰਜ ਕਰਨ ਦਾ ਪ੍ਰਸਤਾਵ ਪਾਸ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ…
    ਅੰਮ੍ਰਿਤਸਰ - ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਨੇ ਸ਼੍ਰੋਮਣੀ ਕਮੇਟੀ ਖਿਲਾਫ ਨਿੰਦਾ ਮਤਾ ਪਾਸ ਕਰ ਦਿੱਤਾ ਹੈ। ਜਾਂਚ ਰਿਪੋਰਟ ਮਾਮਲੇ ਤੇ ਵਿਧਾਨ ਸਭਾ ਵਿੱਚ ਚਲ ਰਹੀ ਬਹਿਸ ਦੌਰਾਨ ਉਸ ਵੇਲੇ ਅਹਿਮ ਮੌੜ ਆਇਆ ਜਦੋਂ ਇੱਕ ਵਿਧਾਇਕ ਬੈਂਸ (ਬੈਂਸ ਭਰਾਵਾਂ 'ਚੋਂ ਨਹੀ)ਨੇ ਨੁਕਤਾ ਉਠਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਕੀ ਅਧਿਕਾਰ ਹੈ ਕਿ ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਪਹਿਲਾਂ ਹੀ ਰੱਦ ਕਰ ਦੇਵੇ ? ਵਿਧਾਇਕ ਵਲੋਂ ਉਠਾਏ ਨੁਕਤੇ ਨੂੰ ਅੱਗੇ ਤੋਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਈ ਧਾਰਮਿਕ ਸੰਸਥਾ ਨਹੀ ਬਲਕਿ ਸੰਵਿਧਾਨਕ ਤੌਰ ਤੇ ਚੁਣੀ ਹੋਈ ਸੰਸਥਾ ਹੈ ।ਇਸਨੂੰ ਕੋਈ ਹੱਕ ਨਹੀ ਹੈ ।ਉਨ੍ਹਾਂ ਆਪਣੀ ਗਲ ਨੂੰ ਜਾਰੀ ਰੱਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ,ਰਾਮ ਰਹੀਮ ਦਾ ਚੇਲਾ ਹੈ ।ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com