ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਕੋਵਿਡ-19 ਦੀ ਨਵੇ ਸਰੂਪ ਤੋਂ ਪੈਦਾ ਹੋਏ ਖਤਰੇ ਨੂੰ ਦੇਖਦਿਆਂ ਕੇਂਦਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨੂੰ ਚੌਕਸ ਕਰਦਿਆਂ ਕੰਟੇਨਮੈਂਟ ਜ਼ੋਨਾਂ, ਸਰਗਰਮ ਨਿਗਰਾਨੀ, ਟੈਸਟਿੰਗ, ਹੌਟ ਸਪੌਟ ਦੀ ਨਿਗਰਾਨੀ, ਟੀਕਾਕਰਨ ਵਧਾਉਣ ਤੇ ਸਿਹਤ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਦੇਣ ਲਈ ਕਿਹਾ ਹੈ। ਸੱਜਰੇ ਦਿਸ਼ਾ-ਨਿਰਦੇਸ਼ਾਂ ਵਿੱਚ ਸਿਹਤ ਮੰਤਰਾਲੇ ਨੇ ਕੌਮਾਂਤਰੀ ਯਾਤਰੀਆਂ ਲਈ ਪਿਛਲੇ 14 ਦਿਨਾਂ ਦੀ ਯਾਤਰਾ ਹਿਸਟਰੀ ਸਾਂਝੀ ਕਰਨੀ ਲਾਜ਼ਮੀ ਕਰ ਦਿੱਤੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਨਵੀਆਂ ਸੇਧਾਂ ਮੁਤਾਬਕ ਯੂਕੇ, ਦੱਖਣੀ ਅਫ਼ਰੀਕਾ, ਹਾਂਗ ਕਾਂਗ ਤੇ ਹੋਰਨਾਂ ਜੋਖ਼ਮ ਵਾਲੇ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਨਲਾਈਨ ਏਅਰ ਸੁਵਿਧਾ ਪੋਰਟਲ ’ਤੇ ਫਾਰਮ ਭਰ ਕੇ ਪਿਛਲੇ 14 ਦਿਨਾਂ ਦੀ ਯਾਤਰਾ ਹਿਸਟਰੀ ਵਿਖਾਉਣੀ ਹੋਵੇਗੀ। ਯਾਤਰਾ ਤੋਂ ਪਹਿਲਾਂ 72 ਘੰਟੇ ਪੁਰਾਣੀ ਆਰਸੀ-ਪੀਸੀਆਰ ਨੈਗੇਟਿਵ ਰਿਪੋਰਟ ਵੀ ਨਾਲ ਟੈਗ ਕਰਨੀ ਹੋਵੇਗੀ। ਉਧਰ ਰਾਜਾਂ ਤੇ ਯੂਟੀਜ਼ ਨੂੰ ਮਾਪਦੰਡਾਂ ਦੀ ਸੂਚੀ ਜਾਰੀ ਕਰਦਿਆਂ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਕੌਮਾਂਤਰੀ ਮੁਸਾਫ਼ਰਾਂ ਦੀ ਨਿਗਰਾਨੀ, ਸੈਂਪਲ ਇਕੱਠੇ ਕਰਨ ਤੇ ਇਸ ਫਿਕਰਮੰਦੀ ਵਾਲੇ ਵਾਇਰਸ ਨਾਲ ਨਜਿੱਠਣ…
  ਨਵੀਂ ਦਿੱਲੀ- ਸਰਕਾਰ ਨੇ ਕਰੋਨਾ ਵਾਇਰਸ ਦੇ ਨਵੇਂ ਸਰੂਪ ‘ਓਮੀਕਰੋਨ’ ਦੇ ਸਾਹਮਣੇ ਆਉਣ ਦੇ ਮੱਦੇਨਜ਼ਰ ਕਾਰੋਬਾਰੀ ਕੌਮਾਂਤਰੀ ਮੁਸਾਫਰ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਅਤੇ ਆਉਣ ਵਾਲੇ ਮੁਸਾਫਰਾਂ ਤੇ ਖਾਸ ਕਰਕੇ ‘ਜੋਖਮ’ ਵਾਲੀ ਸ਼੍ਰੇਣੀ ’ਚ ਰੱਖੇ ਗਏ ਮੁਲਕਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਤੇ ਨਿਗਰਾਨੀ ਕਰਨ ਸਬੰਧੀ ਮਿਥੇ ਅਮਲ (ਐੱਸਓਪੀ) ਦੀ ਸਮੀਖਿਆ ਕਰਨ ਦਾ ਅੱਜ ਫ਼ੈਸਲਾ ਕੀਤਾ ਹੈ। ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਦੀ ਪ੍ਰਧਾਨਗੀ ਹੇਠ ਹੋਈ ਇੱਕ ਜ਼ਰੂਰੀ ਮੀਟਿੰਗ ’ਚ ਇਸ ਬਾਰੇ ਫ਼ੈਸਲਾ ਲਿਆ ਗਿਆ ਤੇ ਇਸ ’ਚ ਵੱਖ ਵੱਖ ਧਿਰਾਂ ਸ਼ਾਮਲ ਹੋਈਆਂ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾਵਾਇਰਸ ਦੇ ਨਵੇਂ ਸਰੂਪ ‘ਓਮੀਕਰੋਨ’ ਦੇ ਚਲਦਿਆਂ ਕੀਤੀ ਗਈ ਉੱਚ ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਕੀਤੀ ਗਈ ਹੈ। ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ‘ਓਮੀਕਰੋਨ’ ਦੇ ਮੱਦੇਨਜ਼ਰ ਦੁਨੀਆ ’ਚ ਬਣ ਰਹੇ ਹਾਲਾਤ ’ਤੇ ਚਰਚਾ ਕੀਤੀ ਗਈ ਤੇ ਵੱਖ ਵੱਖ ਉਪਾਵਾਂ ਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਕੀਤੀ…
  ਬਰਗਾੜੀ - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਖੇਡ ਸਟੇਡੀਅਮ ਬਰਗਾੜੀ ਵਿਖੇ 'ਪੰਥ, ਗ੍ਰੰਥ ਅਤੇ ਕਿਸਾਨ ਬਚਾਓ' ਵਿਸ਼ਾਲ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ 6 ਸਾਲ ਬਾਅਦ ਵੀ ਅਜੇ ਤੱਕ ਇਨਸਾਫ਼ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਸਾਡੇ ਉਪਰ ਬੇਗ਼ਾਨੀ ਕੌਮ ਦਾ ਰਾਜ ਹੋਣ ਕਾਰਨ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਤੋਂ ਵਾਂਝੇ ਹਾਂ | ਮਾਨ ਨੇ ਕਿਹਾ ਕਿ ਪਿੰਡਾਂ ਸ਼ਹਿਰਾਂ ਵਿਚੋਂ ਨਸ਼ੇ ਆਦਿ ਬੁਰਾਈਆਂ ਦੇ ਖ਼ਾਤਮੇ ਲਈ 5 ਮੈਂਬਰੀ ਸਿੱਖ ਫ਼ੌਜ ਬਣਾਈ ਜਾਵੇ ਜੋ ਇਨਸਾਫ਼ ਨਾ ਮਿਲਣ ਦੀ ਹਾਲਤ ਵਿਚ ਭਿਆਨਕ ਮੋਰਚਾ ਲਾਉਣ ਲਈ ਹੁਣੇ ਤੋਂ ਤਿਆਰੀਆਂ ਕਰ ਸਕੇ | ਉਨ੍ਹਾਂ ਕਿਹਾ ਕਿ ਸਾਨੂੰ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੇਜਰੀਵਾਲ, ਭਾਜਪਾ, ਬਾਦਲ ਦਲ ਤੋਂ ਕਿਸੇ ਤਰ੍ਹਾਂ ਦੇ ਇਨਸਾਫ਼ ਦੀ ਝਾਕ ਨਹੀਂ ਰੱਖਣੀ ਚਾਹੀਦੀ | ਇਹ ਸਾਰੇ ਕੇਂਦਰ ਸਰਕਾਰ ਦੀ ਕੱਠਪੁਤਲੀ ਬਣ ਕੇ ਕੰਮ…
  ਲੰਡਨ - ਦੱਖਣੀ ਅਫਰੀਕਾ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ 'ਚ ਦਹਿਸ਼ਤ ਦਾ ਮਾਹੌਲ ਹੈ | ਦੇਸ਼ ਦੇ ਵਾਇਰਲੋਜਿਸਟ ਟੁਲੀਓ ਡੀ ਓਲੀਵੀਰਾ ਨੇ ਦੱਸਿਆ ਕਿ ਦੱਖਣੀ ਅਫ਼ਰੀਕਾ ਵਿਚ ਮਲਟੀਪਲ ਮਿਊਟੇਸ਼ਨ ਵਾਲਾ ਕੋਵਿਡ ਰੂਪ ਸਾਹਮਣੇ ਆਇਆ ਹੈ | ਇਸ ਤੋਂ ਬਾਅਦ ਯੂਨਾਈਟਿਡ ਕਿੰਗਡਮ (ਯੂ.ਕੇ.) ਨੇ 6 ਅਫਰੀਕੀ ਦੇਸ਼ਾਂ ਦੀਆਂ ਉਡਾਣਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ | ਉਡਾਣਾਂ ਨੂੰ ਰੱਦ ਕਰਨ ਦੀ ਜਾਣਕਾਰੀ ਬਿ੍ਟੇਨ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਦਿੱਤੀ ਹੈ | ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਵੀ ਐਮਰਜੈਂਸੀ ਮੀਟਿੰਗ ਬੁਲਾਈ ਹੈ | ਜਾਵਿਦ ਨੇ ਟਵੀਟ ਵਿਚ ਕਿਹਾ ਕਿ ਯੂ.ਕੇ. ਐਚ.ਐਸ.ਏ. ਇਕ ਨਵੇਂ ਵਾਇਰਸ ਦੀ ਜਾਂਚ ਕਰ ਰਿਹਾ ਹੈ ਅਤੇ ਹੋਰ ਡਾਟੇ ਦੀ ਜ਼ਰੂਰਤ ਹੈ ਪਰ ਅਸੀਂ ਅਜੇ ਵੀ ਸਾਵਧਾਨੀ ਵਰਤ ਰਹੇ ਹਾਂ |' ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਤੋਂ 6 ਅਫਰੀਕੀ ਦੇਸ਼ਾਂ ਨੂੰ ਲਾਲ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਉਡਾਣਾਂ 'ਤੇ ਅਸਥਾਈ ਤੌਰ 'ਤੇ…
  ਨਵੀਂ ਦਿੱਲੀ - ਦੱਖਣੀ ਅਫ਼ਰੀਕਾ ਵਿੱਚ ਨੋਵਲ ਕਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਦਾ ਪਤਾ ਲੱਗਣ ਅਤੇ ਇਸ ਬਾਰੇ ਵਿਸ਼ਵਵਿਆਪੀ ਖਦਸ਼ਿਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਿੱਚ ਕੋਵਿਡ-19 ਦੀ ਤਾਜ਼ਾ ਸਥਿਤੀ ਅਤੇ ਚੱਲ ਰਹੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਲਈ ਮੀਟਿੰਗ ਕੀਤੀ। ਮੀਟਿੰਗ ਸਵੇਰੇ ਸਾਢੇ ਦਸ ਵਜੇ ਸ਼ੁਰੂ ਹੋਈ।ਡਿਜੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਸਕੱਤਰ ਰਾਜੀਵ ਗਾਬਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਮੈਂਬਰ (ਸਿਹਤ) ਵੀਕੇ ਪਾਲ ਅਤੇ ਕੁਝ ਹੋਰ ਅਧਿਕਾਰੀ ਮੌਜੂਦ ਸਨ ।ਪ੍ਰਧਾਨ ਮੰਤਰੀ ਨੂੰ ਕਰੋਨਾ ਵਾਇਰਸ ਦੇ ਨਵੇਂ ਰੂਪ, ਇਸ ਦੇ ਲੱਛਣਾਂ ਅਤੇ ਵੱਖ-ਵੱਖ ਦੇਸ਼ਾਂ ਵਿੱਚ ਦਿਖਾਈ ਦੇਣ ਵਾਲੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਮੋਦੀ ਨੇ ਕਿਹਾ ਕਿ ਨਵੇਂ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ, ਪੂਰਾ ਅਹਿਤਿਆਤ ਵਰਤਣ। ਉਨ੍ਹਾਂ ਨੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਆਮਦ, ਉਨ੍ਹਾਂ ਦੀ ਜਾਂਚ ਦੀ ਨਿਗਰਾਨੀ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਰੋਨਾ…
  ਨਵੀਂ ਦਿੱਲੀ - ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਦੀ 30 ਨਵੰਬਰ ਤੋਂ ਜਨੇਵਾ ਵਿੱਚ ਹੋਣ ਵਾਲੀ ਮੰਤਰੀ ਪੱਧਰੀ ਮੀਟਿੰਗ ਕਰੋਨਾਵਾਇਰਸ ਮਹਾਮਾਰੀ ਕਾਰਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਖਣੀ ਅਫਰੀਕਾ 'ਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਇਆ ਹੈ। ਇਹ ਜ਼ਿਆਦਾ ਤੇਜ਼ੀ ਨਾਲ ਫੈਲਦਾ ਹੈ। ਇਸ ਦੇ ਮੱਦੇਨਜ਼ਰ ਮੀਟਿੰਗ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਡਬਲਿਊਟੀਓ ਵੱਲੋਂ ਜਾਰੀ ਬਿਆਨ ਵਿੱਚ 12ਵੀਂ ਮੰਤਰੀ ਪੱਧਰੀ ਮੀਟਿੰਗ ਦੀਆਂ ਨਵੀਆਂ ਤਰੀਕਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
  ਲੰਡਨ - ਬਰਤਾਨੀਆ ਦੀ ਪੁਲਿਸ ਵਲੋਂ ਸਿੱਖਸ ਫਾਰ ਜਸਟਿਸ (ਐਸ. ਐਫ. ਜੇ.) ਦੇ ਦਫ਼ਤਰ 'ਤੇ ਮਾਰੇ ਗਏ ਛਾਪੇ ਦੌਰਾਨ ਖ਼ਾਲਿਸਤਾਨ ਨੂੰ ਲੈ ਕੇ ਕਰਵਾਏ 'ਰੈਫਰੰਡਮ' ਦੌਰਾਨ ਜਾਅਲੀ ਵੋਟਿੰਗ ਹੋਣ ਦਾ ਖੁਲਾਸਾ ਹੋਇਆ ਹੈ | ਯੂ.ਕੇ. ਦੀ ਮੈਟਰੋਪੋਲੀਟਨ ਪੁਲਿਸ ਵਲੋਂ ਹੰਸੋਲੋ ਦੀ 365 ਬਾਠ ਰੋਡ 'ਤੇ ਸਾਡਾ ਸੁਪਰ ਸਟੋਰ ਦੀ ਪਹਿਲੀ ਮੰਜਿਲ 'ਤੇ ਐਸ.ਐਫ.ਜੇ. ਦੇ ਦਫ਼ਤਰ 'ਚ ਕੀਤੀ ਛਾਪੇਮਾਰੀ ਦੌਰਾਨ ਇਲੈਕਟ੍ਰੋਨਿਕ ਉਪਕਰਨਾਂ ਤੇ ਦਸਤਵੇਜ਼ ਜ਼ਬਤ ਕੀਤੇ ਗਏ ਸਨ, ਜਿਨ੍ਹਾਂ ਤੋਂ ਖੁਲਾਸਾ ਹੋਇਆ ਕਿ ਇਨ੍ਹਾਂ ਦੇ ਜ਼ਰੀਏ ਜਾਅਲੀ ਵੋਟਿੰਗ ਕਰਵਾਈ ਗਈ, ਜਦੋਂਕਿ 'ਰੈਫਰੰਡਮ' ਵਿਚ ਅਸਲ 'ਚ ਬਹੁਤ ਘੱਟ ਲੋਕਾਂ ਨੇ ਹਿੱਸਾ ਲਿਆ | ਮੈਟਰੋਪੋਲੀਟਨ ਪੁਲਿਸ ਨੂੰ ਸਿੱਖਸ ਫਾਰ ਜਸਟਿਸ ਦੇ ਦਫ਼ਤਰ 'ਚ ਗੈਰ-ਕਾਨੂੰਨੀ ਗਤੀਵਿਧੀਆਂ ਚੱਲਣ ਦੀ ਖ਼ਬਰ ਮਿਲੀ ਸੀ | ਇਹੀ ਨਹੀਂ ਪੁਲਿਸ ਨੇ ਇਸ ਸੰਗਠਨ ਨਾਲ ਜੁੜੇ ਇਕ ਅਜਿਹੇ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ, ਜਿਸ ਦੇ ਖੁੱਲ੍ਹੇ ਤੌਰ 'ਤੇ ਪਾਕਿਸਤਾਨ ਨਾਲ ਸੰਬੰਧ ਰਹੇ ਹਨ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 'ਰੈਫਰੰਡਮ' ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੇ ਲੋਕਾਂ ਨੇ ਹਿੱਸਾ…
  ਨਵੀਂ ਦਿੱਲੀ - ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਬਾਰੇ ਕਮੇਟੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਵਿਰੁੱਧ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਲਈ ਤਲਬ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੇ ਪੈਨਲ ਨੇ ਕਿਹਾ ਕਿ ਕਮੇਟੀ ਨੂੰ ਕੰਗਨਾ ਵੱਲੋਂ ਇੰਸਟਾਗ੍ਰਾਮ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਬਾਰੇ ਕਈ ਸ਼ਿਕਾਇਤਾਂ ਮਿਲੀਆਂ ਹਨ। ਸ਼ਿਕਾਇਤਕਰਤਾਵਾਂ ਅਨੁਸਾਰ ਅਦਾਕਾਰਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ’ਚ ‘ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ’ ਅਤੇ ‘ਸਮਾਜ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਪ੍ਰਵਿਰਤੀ’ ਦਾ ਹਵਾਲਾ ਦਿੱਤਾ ਗਿਆ ਹੈ। ਕਮੇਟੀ ਅਨੁਸਾਰ ਸ਼ਿਕਾਇਤਾਂ ਵਿੱਚ ਕਿਹਾ ਗਿਆ ਹੈ ਕਿ ਅਦਾਕਾਰਾ ਨੇ ਕਥਿਤ ਤੌਰ ’ਤੇ ਸਿੱਖ ਭਾਈਚਾਰੇ ਨੂੰ ਖਾਲਿਸਤਾਨੀ-ਅਤਿਵਾਦੀ ਕਿਹਾ ਹੈ, ਜਿਸ ਨਾਲ ਭਾਈਚਾਰੇ ਦਾ ਅਪਮਾਨ ਹੋਇਆ ਹੈ। ਅਦਾਕਾਰ ਨੂੰ 6 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ‘ਆਪ’ ਵੱਲੋਂ ਜਾਰੀ ਇੱਕ ਬਿਆਨ ’ਚ ਲਿਖਿਆ ਗਿਆ ਹੈ, ‘ਇਨ੍ਹਾਂ ਸਾਰੇ ਮੁੱਦਿਆਂ ਦੀ ਗੰਭੀਰਤਾ ਅਤੇ ਮਹੱਤਤਾ…
  ਨਵੀਂ ਦਿੱਲੀ - ਕੇਂਦਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦੱਖਣੀ ਅਫਰੀਕਾ, ਹਾਂਗਕਾਂਗ ਤੇ ਬੋਤਸਵਾਨਾ, ਜਿਥੇ ਕੋਰੋਨਾ ਵਾਇਰਸ ਦਾ ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ, ਤੋਂ ਆਉਣ-ਜਾਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਖ਼ਤ ਜਾਂਚ ਕਰਨ ਦੇ ਨਾਲ-ਨਾਲ ਜਨਤਕ ਸਿਹਤ ਉਪਾਵਾਂ ਦੀ ਪਾਲਣਾ ਕਰਨ ਦੀ ਹਦਾਇਤ ਜਾਰੀ ਕੀਤੀ ਹੈ | ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਧੀਕ ਮੁੱਖ ਸਕੱਤਰ/ਪ੍ਰਮੁੱਖ ਸਕੱਤਰ/ਸਕੱਤਰ (ਸਿਹਤ) ਨੂੰ ਲਿਖੇ ਪੱਤਰ 'ਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਾਜ਼ੀਟਿਵ ਆਉਣ ਵਾਲੇ ਯਾਤਰੀਆਂ ਦੇ ਨਮੂਨੇ ਤੁਰੰਤ ਸੰਬੰਧਿਤ ਜੀਨੋਮ ਸੀਕਵੈਂਸਿੰਗ ਲੈਬਾਰਟਰੀਆਂ 'ਚ ਭੇਜੇ ਜਾਣ | ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ (ਐਨ.ਸੀ.ਡੀ.ਸੀ.) ਵਲੋਂ ਜਾਰੀ ਰਿਪੋਰਟ ਅਨੁਸਾਰ ਬੋਤਸਵਾਨਾ (3 ਮਾਮਲੇ), ਦੱਖਣੀ ਅਫਰੀਕਾ (6 ਮਾਮਲੇ) ਅਤੇ ਹਾਂਗਕਾਂਗ (ਇਕ ਮਾਮਲਾ) ਵਿਚ ਕੋਵਿਡ-19 ਦੇ ਨਵੇਂ ਰੂਪ ਬੀ.1.1529 ਦੇ ਕਈ ਮਾਮਲੇ ਸਾਹਮਣੇ ਆਏ ਹਨ | ਰਿਪੋਰਟ ਅਨੁਸਾਰ ਕੋਰੋਨਾ ਦਾ ਨਵਾਂ ਰੂਪ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਬਹੁਤ ਜਲਦ ਆਪਣਾ ਸ਼ਿਕਾਰ ਬਣਾਉਂਦਾ ਹੈ…
  ਓਟਾਵਾ - ਕੈਂਪੇਨ 2000 ਵਲੋਂ ਜਾਰੀ ਇਕ ਸਾਲਾਨਾ ਰਿਪੋਰਟ ਅਨੁਸਾਰ ਕੈਨੇਡਾ ਦੇ 13 ਲੱਖ ਤੋਂ ਵੱਧ ਜਾਂ 17.7 ਫੀਸਦੀ ਬੱਚੇ ਗਰੀਬੀ ਵਿਚ ਜਾਣ ਲਈ ਮਜ਼ਬੂਰ ਹਨ | ਇਹ ਉਨ੍ਹਾਂ ਬੱਚਿਆਂ ਦੀ ਇਕ ਬਹੁਤ ਵੱਡੀ ਗਿਣਤੀ ਹੈ ਜਿਨ੍ਹਾਂ ਕੋਲ ਪਹਿਨਣ ਲਈ ਕੱਪੜੇ ਨਹੀਂ ਹਨ ਅਤੇ ਮਾਤਾ-ਪਿਤਾ ਵਲੋਂ ਲੰਬੇ ਸਮੇਂ ਤੱਕ ਕੰਮ ਨਾ ਕਰਨ ਕਾਰਨ ਭੋਜਨ ਲਈ ਵੀ ਤਰਸ ਰਹੇ ਹਨ | 2019 ਤੋਂ ਮੌਜੂਦ ਇਨ੍ਹਾਂ ਅੰਕੜਿਆਂ ਦਾ ਉਪਯੋਗ ਕਰਦੇ ਹੋਏ, ਬੁੱਧਵਾਰ ਨੂੰ ਜਾਰੀ ਕੀਤੀ ਗਈ ਕੈਂਪੇਨ 2000 ਰਿਪੋਰਟ ਆਮਦਨ, ਸਿਹਤ, ਸਮਾਜਿਕ ਅਸਮਾਨਤਾਵਾਂ ਅਤੇ ਬੱਚਿਆਂ, ਅਤੇ ਪਰਿਵਾਰਕ ਗਰੀਬੀ ਦੇ ਡੂੰਘੇ ਪੱਧਰ ਦੀ ਇਕ ਸਪੱਸ਼ਟ ਤਸਵੀਰ ਪੇਸ਼ ਕਰ ਰਹੀ ਹੈ | ਜਾਣਕਾਰੀ ਅਨੁਸਾਰ ਇਹ ਡਾਟਾ ਦਿਖਾਉਂਦਾ ਹੈ ਕਿ ਗਰੀਬਾਂ ਨੂੰ ਕਾਫੀ ਨੁਕਸਾਨ ਪੁੱਜਾ ਹੈ ਅਤੇ ਕੈਨੇਡਾ ਦੇ ਕੁਝ ਹਿੱਸਿਆਂ ਵਿਚ ਗਰੀਬਾਂ ਵਿਚ ਵਾਧਾ ਦੇਣ ਨੂੰ ਮਿਲਿਆ ਹੈ | ਅਸਲ ਵਿਚ ਬੱਚੇ ਗਹਿਰੀ ਗਰੀਬੀ ਵਿਚ ਜੀਅ ਰਹੇ ਹਨ | ਕੈਨੇਡਾ ਵਿਚ ਸਭ ਤੋਂ ਵੱਧ ਬਾਲ ਗਰੀਬੀ ਦਰ ਨੁਨਾਵੁਤ ਖੇਤਰ ਵਿਚ 34.4 ਫੀਸਦੀ ਹੈ |…
  Page 3 of 321

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com