ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਨਵੀਂ ਦਿੱਲੀ - ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ 12 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ 'ਚ ਵਿਸਾਖੀ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ 1100 ਤੋਂ ਜ਼ਿਆਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ | ਹਾਈ ਕਮਿਸ਼ਨ ਨੇ ਕਿਹਾ ਕਿ 1947 ਦੇ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਭਾਰਤ-ਪਾਕਿ ਦਰਮਿਆਨ ਹੋਏ ਪ੍ਰੋਟੋਕਾਲ ਤਹਿਤ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਹਰ ਸਾਲ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਪਾਕਿਸਤਾਨ ਜਾਂਦੇ ਹਨ | ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਵਿਸ਼ੇਸ਼ ਮਹੱਤਵ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਸੰਕੇਤ ਵਜੋਂ ਵੀਜ਼ੇ ਜਾਰੀ ਕੀਤੇ ਗਏ ਹਨ | ਹਾਈ ਕਮਿਸ਼ਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨਾ ਪਾਕਿਸਤਾਨ ਸਰਕਾਰ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇਣ ਲਈ ਕੋਸ਼ਿਸ਼ਾਂ ਦਾ ਹਿੱਸਾ ਹੈ | ਦੋਵੇਂ ਦੇਸ਼ਾਂ ਵਲੋਂ ਆਪਣੇ ਸੰਬੰਧਾਂ ਨੂੰ ਅੱਗੇ ਵਧਾਉਣ ਲਈ ਉਤਸੁਕਤਾ ਦੇ ਕੁੱਝ ਸੰਕੇਤਾਂ ਦਰਮਿਆਨ ਇਹ ਵੀਜ਼ੇ ਜਾਰੀ ਕੀਤੇ ਗਏ ਹਨ |
  ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਜ਼ਦੀਕ ਆਉਣ ਦੇ ਨਾਲ ਸੂਬੇ ਵਿੱਚ ਸਿਆਸੀ ਜੋੜ-ਤੋੜ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਸੱਤਾਧਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਖ਼ਿਲਾਫ਼ ਚੌਥੇ ਫਰੰਟ ਦੇ ਸਾਹਮਣੇ ਆਉਣ ਦੇ ਚਰਚੇ ਸੀ। ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਹਮਖਿਆਲੀ ਪਾਰਟੀ ਨਾਲ ਸਮਝੌਤਾ ਕਰ ਕੇ ਚੌਥੇ ਫਰੰਟ ਵਜੋਂ ਉੱਭਰ ਸਕਦੀ ਹੈ। ਦੂਜੇ ਪਾਸੇ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਵੀ ਹੋਈ। ਸੂਬੇ ਵਿੱਚ ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਤੋਂ ਬਾਅਦ ਦੋਵਾਂ ਵਿਚਕਾਰ ਮੱਤਭੇਦ ਉੱਭਰ ਕੇ ਸਾਹਮਣੇ ਆ ਗਏ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਅਤੇ ਢੀਂਡਸਾ ਗਰੁੱਪ ਵਿਚਕਾਰ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੀਨੀਅਰ ਆਗੂ ਸੁਖਦੇਵ ਸਿੰਘ…
  ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੇ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੀ) ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿਚਾਲੇ ਸਮਝੌਤਾ ਹੋਣਾ ਮਾੜਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਕਾਗਜ਼ਾਂ ਦੀ ਸਕਰੂਟਨੀ ਦਿੱਲੀ ਗੁਰਦੁਆਰਾ ਚੋਣ ਬੋਰਡ ਵੱਲੋਂ ਕੀਤੀ ਗਈ ਤੇ ਕਈ ਉਮੀਦਵਾਰਾਂ ਦੇ ਪਰਚਿਆਂ ਨੂੰ ਲੈ ਕੇ ਪੇਚ ਫਸ ਗਿਆ ਹੈ। ਚੋਣ ਅਧਿਕਾਰੀ ਦਿੱਲੀ ਗੁਰਦੁਆਰਾ ਚੋਣ ਬੋਰਡ ਦੇ ਮੁੱਖ ਦਫ਼ਤਰ ਆਈਟੀਓ ਵਿੱਚ ਸਰਕਾਰੀ ਕਾਰਵਾਈ ਕਰਦੇ ਰਹੇ ਤੇ ਅੱਜ ਵੀ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕੀਤੀ।ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ 46 ਉਮੀਦਵਾਰਾਂ ਵਿੱਚੋਂ ਘੱਟੋ-ਘੱਟ ਦੋ ਉਮੀਦਵਾਰਾਂ ਨੂੰ ਪੰਜਾਬੀ ਨਾ ਆਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਉਧਰ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜਗਤਾਰ ਸਿੰਘ ਜੱਗਾ ਦੇ ਦਸਤਾਵੇਜ਼ਾਂ ਵਿੱਚ ਵੀ ਕੁੱਝ ਖਾਮੀ ਰਹਿਣ ਦਾ ਪਤਾ ਲੱਗਿਆ ਹੈ। ਸਿਵਲ ਲਾਈਨਜ਼ ਵਾਰਡ ਤੋਂ ਬਾਦਲ ਧੜੇ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਨੂੰ ਪੰਜਾਬੀ ਨਾ ਆਉਣ ਦਾ ਮਾਮਲਾ ਵਿਰੋਧੀ ਧਿਰ ਵੱਲੋਂ ਚੋਣ ਬੋਰਡ ਕੋਲ ਚੁੱਕਿਆ ਜਾ ਰਿਹਾ ਹੈ। ਪੰਥਕ ਸੇਵਾ ਦਲ ਦੇ 28 ਉਮੀਦਵਾਰਾਂ ਦੇ ਦਸਤਾਵੇਜ਼ ਸਹੀ ਪਾਏ ਗਏ ਹਨ ਜੋ ਟਰੈਕਟਰ ਚੋਣ ਨਿਸ਼ਾਨ ਉਪਰ ਚੋਣ ਲੜਨਗੇ। ਪੰਥਕ ਅਕਾਲੀ ਲਹਿਰ…
  ਆਦਮਪੁਰ - ਲੌਕਡਾਊਨ ਲੱਗਣ ਦੇ ਖ਼ਦਸ਼ੇ ਕਾਰਨ ਪਰਵਾਸੀ ਮਜ਼ਦੂਰਾਂ ਨੇ ਘਰ ਵਾਪਸੀ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਕਣਕ ਦੀ ਕਟਾਈ ਲਈ ਕਿਸਾਨ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਫੈਕਟਰੀ ਮਾਲਕ ਵੀ ਮਜ਼ਦੂਰਾਂ ਦੀ ਘਾਟ ਮਹਿਸੂਸ ਕਰਨ ਲੱਗ ਪਏ ਹਨ। ਦੋਆਬਾ ਇਲਾਕੇ ਵਿਚ ਜ਼ਿਆਦਾਤਰ ਕਣਕ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਪਰ ਫਸਲ ਦੀ ਸੰਭਾਲ ਅਤੇ ਮੰਡੀਆਂ ਤੱਕ ਲੈ ਕੇ ਜਾਣ ਲਈ ਪਰਵਾਸੀ ਮਜ਼ਦੂਰ ਹੀ ਕੰਮ ਆਉਂਦੇ ਹਨ। ਪਿੰਡ ਜਗਨਪੁਰ ਤੋਂ ਆਪਣੇ ਘਰ ਜਾ ਰਹੇ ਪਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਪਿਛਲੇ ਸਾਲ ਲੌਕਡਾਊਨ ਲੱਗਣ ’ਤੇ ਆਵਾਜਾਈ ਬੰਦ ਹੋ ਗਈ ਸੀ ਅਤੇ ਉਹ ਆਪਣੇ ਘਰ ਨਹੀਂ ਜਾ ਸਕੇ ਸਨ। ਇਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਤੰਗੀ ਦੇ ਨਾਲ ਨਾਲ ਮਾਨਸਿਕ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ ਸੀ। ਜਲੰਧਰ ਰੇਲਵੇ ਸਟੇਸ਼ਨ ਤੋਂ ਆਪਣੇ ਜੱਦੀ ਪਿੰਡਾਂ ਲਈ ਰੇਲ ਫੜਨ ਆਏ ਮਜ਼ਦੂਰ ਰਾਮ ਯਾਦਵ ਨੇ ਦੱਸਿਆ ਕਿ ਪੰਜਾਬ ਅਤੇ ਹੋਰ ਥਾਵਾਂ ’ਤੇ ਲੱਗ ਰਹੇ ਰਾਤ ਦੇ ਕਰਫਿਊ ਅਤੇ ਹੋਰ ਪਾਬੰਦੀਆਂ ਤੋਂ…
  ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਮੂਹ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਵਾਲੇ ਪਾਸੇ ਤੋਂ ਖੋਲ੍ਹਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕਰਤਾਰਪਰ ਸਾਹਿਬ ਦਾ ਲਾਂਘਾ ਪਿਛਲੇ ਸਾਲ 2020 ’ਚ ਕਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਦੌਰਾਨ ਬੰਦ ਕੀਤਾ ਗਿਆ ਸੀ। ਸਥਿਤੀ ’ਚ ਸੁਧਾਰ ਮਗਰੋਂ ਪਾਕਿਸਤਾਨ ਸਰਕਾਰ ਨੇ ਆਪਣੇ ਵਾਲੇ ਪਾਸੇ ਦਾ ਲਾਂਘਾ ਪਿਛਲੇ ਸਾਲ ਹੀ ਖੋਲ੍ਹ ਦਿੱਤਾ ਸੀ ਜਦਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਆਦੇਸ਼ ਜਾਰੀ ਕਰਨ ਤਾਂ ਜੋ ਸਿੱਖ ਸ਼ਰਧਾਲੂ ਗੁਰੂੂ ਘਰ ਦੇ ਦਰਸ਼ਨ-ਦੀਦਾਰ ਕਰ ਸਕਣ।
  ਅੰਮ੍ਰਿਤਸਰ - ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਇਮਰਾਨ ਸਰਕਾਰ ਵਲੋਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਣ ਦਾ ਕੋਈ ਇਰਾਦਾ ਨਹੀਂ ਹੈ। ਸਿੱਖ ਸ਼ਰਧਾਲੂਆਂ ਦੇ ਜਥੇ ਲਈ ਲੋੜੀਂਦੇ ਪ੍ਰਬੰਧਾਂ ਲਈ ਔਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਟਿੰਗ ਵੀ ਕੀਤੀ ਗਈ ਹੈ। ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ 12 ਅਪਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਭਾਰਤ ਤੋਂ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਹੈ। ਇਹ ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮਨਾਉਣ ਤੋਂ ਬਾਅਦ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਕੇ 22 ਅਪਰੈਲ ਨੂੰ ਪਰਤਣਗੇ। ਬੀਤੇ ਦਿਨਾਂ ਵਿਚ ਪਾਕਿਸਤਾਨ ਵਿਚ ਵੀ ਕਰੋਨਾ ਮਾਮਲਿਆਂ ਵਿਚ ਤੇਜ਼ੀ ਆਈ ਹੈ, ਜਿਸ ਕਾਰਨ ਉਥੇ ਵੀ ਮੁੜ ਪਾਬੰਦੀਆਂ ਲਾਈਆਂ ਗਈਆਂ ਹਨ। ਕਈ ਜਨਤਕ ਥਾਵਾਂ ਅਤੇ ਧਾਰਮਿਕ ਅਸਥਾਨਾਂ ਨੂੰ 8 ਅਪਰੈਲ ਤਕ ਬੰਦ ਕਰ ਦਿੱਤਾ ਗਿਆ ਹੈ ਪਰ ਔਕਾਫ ਬੋਰਡ ਅਤੇ ਪੀਐਸਜੀਪੀਸੀ ਦੀ ਮੀਟਿੰਗ ਵਿਚ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਆਉਣ ਦੇ ਪ੍ਰੋਗਰਾਮ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਦੀ ਪੁਸ਼ਟੀ…
  ਜਲੰਧਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਰਾਜ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ, ਭ੍ਰਿਸ਼ਟ ਤੇ ਲੋਕ ਵਿਰੋਧੀ ਸਰਕਾਰ ਦੱਸਦੇ ਹੋਏ ਕਿਹਾ ਕਿ ਪਿਛਲੇ 4 ਸਾਲਾਂ 'ਚ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਦੀ ਥਾਂ ਸਰਕਾਰ ਵਲੋਂ ਲੋਕਾਂ ਦੀ ਹਰ ਤਰ੍ਹਾਂ ਨਾਲ ਰੱਜ ਕੇ ਲੁੱਟ ਖਸੁੱਟ ਕੀਤੀ ਗਈ ਹੈ ਤੇ ਸੂਬੇ 'ਚ ਇਕ ਤਰ੍ਹਾਂ ਨਾਲ ਮਾਫੀਆ ਰਾਜ ਚੱਲ ਰਿਹਾ ਹੈ। ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬੇ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਤੇ ਅਫਸਰਸ਼ਾਹੀ ਪੂਰੀ ਤਰ੍ਹਾਂ ਨਾਲ ਭਾਰੂ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਚੁੱਕਦੇ ਹੋਏ ਕਿਹਾ ਕਿ ਅੱਜ ਪੰਜਾਬ ਹਰ ਖੇਤਰ 'ਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ 'ਚ ਵਿਸ਼ਵਾਸ ਗੁਆ…
  ਨਵੀਂ ਦਿੱਲੀ -ਫਰਾਂਸੀਸੀ ਮੀਡੀਆ ਦੀ ਇਕ ਰਿਪੋਰਟ 'ਚ ਰਾਫੇਲ ਸੌਦੇ 'ਚ ਇਕ ਵਿਚੋਲੇ ਨੂੰ 11 ਲੱਖ ਯੂਰੋ (ਕਰੀਬ 9.5 ਕਰੋੜ ਰੁਪਏ) ਦਾ ਭੁਗਤਾਨ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਚ ਰਾਫੇਲ ਘੁਟਾਲਾ ਵੀ ਟਾਪ ਟਰੇਂਡ ਕਰ ਰਿਹਾ ਹੈ। ਕਾਂਗਰਸ ਨੇ ਰਾਫੇਲ ਜਹਾਜ਼ ਸੌਦੇ ਦਾ ਮੁੱਦਾ ਫਿਰ ਚੁੱਕਦਿਆਂ ਇਸ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਜਹਾਜ਼ ਸੌਦੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਫਰਾਂਸ ਦੇ ਇਕ ਸਮਾਚਾਰ ਪੋਰਟਲ ਨੇ ਆਪਣੇ ਨਵੇਂ ਖੁਲਾਸੇ ਨਾਲ ਕਾਂਗਰਸ ਦੇ ਸਾਬਕਾ ਚੇਅਰਮੈਨ ਰਾਹੁਲ ਗਾਂਧੀ ਦੇ ਇਸ ਰੁਖ ਨੂੰ ਸਹੀ ਸਾਬਤ ਕੀਤਾ ਹੈ ਕਿ ਰਾਫੇਲ ਜਹਾਜ਼ ਸੌਦੇ 'ਚ ਭ੍ਰਿਸ਼ਟਾਚਾਰ ਹੋਇਆ ਹੈ। ਸੂਰਜੇਵਾਲਾ ਨੇ ਕਿਹਾ ਕਿ ਫਰਾਂਸਿਸੀ ਪੋਰਟਲ ਦੀ ਖ਼ਬਰ ਅਨੁਸਾਰ ਫਰਾਂਸਿਸੀ ਭ੍ਰਿਸ਼ਟਾਚਾਰ ਰੋਕੂ ਏਜੰਸੀ ਨੇ ਖੁਲਾਸਾ ਕੀਤਾ ਹੈ ਕਿ 2016 'ਚ ਇਕ ਜਹਾਜ਼ ਸੌਦੇ 'ਤੇ ਦਸਤਖਤ ਹੋਣ ਦੇ ਬਾਅਦ ਰਾਫੇਲ ਦੀ ਨਿਰਮਾਤਾ ਕੰਪਨੀ ਦਸਾਲਟ ਨੇ ਇਕ ਭਾਰਤੀ ਵਿਚੋਲਾ…
  ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਦੇ ਬਾਅਦ ਉਸੇ ਪਰਿਵਾਰ ਨਾਲ ਸਬੰਧਿਤ ਇਕ ਹੋਰ ਸਿੱਖ ਲੜਕੀ ਜਗਮੀਤ ਕੌਰ (17.5 ਸਾਲ), ਜਿਸ ਨੂੰ ਜੁਨੇਦ ਨਾਂਅ ਦੇ ਮੁਸਲਿਮ ਲੜਕੇ ਵਲੋਂ ਆਪਣੇ ਸਾਥੀ ਦੀ ਸਹਾਇਤਾ ਨਾਲ ਕਥਿਤ ਤੌਰ 'ਤੇ ਅਗਵਾ ਕੀਤਾ ਗਿਆ ਸੀ, ਨੂੰ ਉਸ ਦੇ ਵਾਰਸਾਂ ਵਲੋਂ ਬਰਾਮਦ ਕਰਕੇ ਇਕ ਸੁਰੱਖਿਅਤ ਠਿਕਾਣੇ 'ਤੇ ਭੇਜ ਦਿੱਤਾ ਗਿਆ ਹੈ | ਜਗਮੀਤ ਕੌਰ ਅਸਲ 'ਚ ਜਗਜੀਤ ਕੌਰ ਦੇ ਭਰਾ ਦੇ ਭਣੋਈਆ ਰਣਜੀਤ ਸਿੰਘ ਦੀ ਪੁੱਤਰੀ ਹੈ ਅਤੇ ਉਸ ਨੂੰ ਅਗਵਾ ਕਰਨ ਵਾਲਾ ਜਗਜੀਤ ਕੌਰ ਦੇ ਮੁਸਲਿਮ ਪਤੀ ਮੁਹੰਮਦ ਅਹਿਸਾਨ ਪੁੱਤਰ ਜੁਲਫਿਕਾਰ ਅਲੀ ਖ਼ਾਨ ਦਾ ਨਜ਼ਦੀਕੀ ਰਿਸ਼ਤੇਦਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਥਿਤ ਅਗਵਾ ਦੇ ਮਾਮਲੇ ਦੀ ਜਗਮੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਮਹਿਲਾ ਵਕੀਲ ਵਲੋਂ ਸੂਚਨਾ ਮਿਲਣ 'ਤੇ ਉਨ੍ਹਾਂ ਨੇ ੳੱੁਥੋਂ ਉਸ ਨੂੰ ਅਤੇ ਜੁਨੇਦ ਨੂੰ ਕਾਬੂ ਕਰ ਲਿਆ | ਇਹ ਵੀ ਜਾਣਕਾਰੀ ਮਿਲੀ ਹੈ ਕਿ…
  Page 4 of 254

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com