ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ੍ਰੀ ਮੁਕਤਸਰ ਸਾਹਿਬ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਮਾਘੀ ਜੋੜ ਮੇਲੇ ਮੌਕੇ ਵੱਡੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਰ ਕੰਮਾਂ ਤੋਂ ਇਲਾਵਾ ਦੋ ਵੱਡੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ 'ਚ ਕਰਤਾਰਪੁਰ ਸ਼ਹਿਰ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣਾ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਹੈ। ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਹੁਣ ਵੱਡੀ ਚੁਣੌਤੀ ਇਹ ਹੈ ਕਿ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਮੁੜ ਨਰਿੰਦਰ ਮੋਦੀ ਨੂੰ ਪ੍ਰਧਾਨ ਬਣਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਭਾਵੇਂ ਪੰਜਾਬ ਦੀ ਸਤਾਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਮਾਘੀ ਮੇਲੇ ਤੇ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ ਅਤੇ ਖੁੱਲ੍ਹਕੇ ਦੂਸ਼ਣਬਾਜੀ ਕੀਤੀ ਗਈ ਜਦੋਂ ਕਿ…
    ਚੰਡੀਗੜ੍ਹ : ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ ਰਤਨ ਸਿੰਘ ਅਜਨਾਲਾ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਹ ਬਿਨਾਂ ਕਿਸੇ ਕੁਰਸੀ ਦੀ ਲਾਲਸਾ ਬਲਕਿ ਕੌਮੀ ਜਜ਼ਬੇ ਨਾਲ ਸ਼ਾਮਲ ਹੋਏ ਹਨ। ਪੀਰ ਮੁਹੰਮਦ ਨੇ ਕਿਹਾ ਕਿ ਉਹ ਫੈਡਰੇਸ਼ਨ ਤੋ ਅਸਤੀਫਾ ਦੇ ਚੁੱਕੇ ਹਨ ਪਰ ਫੈਡਰੇਸ਼ਨ ਦਾ ਢਾਂਚਾ ਭੰਗ ਨਹੀਂ ਹੋਇਆ।ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਰਾਜਸੀਕਰਨ ਰੋਕਣ ਲਈ ਅੈਚ ਅੈਸ ਫੁਲਕਾ ਦਾ ਸਾਥ ਦਿੱਤਾ ਜਾਵੇਗਾ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸਿੱਖ ਹਮੇਸ਼ਾ ਆਲ਼ ਇੰਡੀਆ ਗੁਰਦੁਆਰਾ ਅੈਕਟ ਦੀ ਮੰਗ ਕਰ ਰਿਹਾ ਹੈ । ਸੇਖਵਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੀਂਅਤ ਕਰਕੇ ਆਲ ਇੰਡੀਆ ਗੁਰਦੁਆਰਾ ਅੈਕਟ ਨਹੀਂ ਬਣ ਸਕਿਆ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸ਼੍ਰੋਮਣੀ ਕਮੇਟੀ ਕਬਜ਼ੇ ਵਿੱਚੋ ਬਾਹਰ ਹੋਵੇ । ਉਨ੍ਹਾਂ ਕਿਹਾ ਕਿ ਉਹ ਹਮਖਿਆਲੀ ਪਾਰਟੀਆਂ ਨੂੰ…
    ਸ੍ਰੀ ਮੁਕਤਸਰ ਸਾਹਿਬ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਬਰਗਾੜੀ ਵਿਖੇ ਧਰਨਾ ਲਾਉਣ ਵਾਲੀਆਂ ਪੰਥ ਦੋਖੀ ਤਾਕਤਾਂ ਕਾਂਗਰਸ ਪਾਰਟੀ ਦੀ ਟੀਮ ਹਨ ਤੇ ਉਹ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਿੱਖ ਪੰਥ ਦੀ ਦੋਖੀ ਸਰਕਾਰ ਹੈ ਜਿਸ ਨੇ ਸਾਡੇ ਧਾਰਮਿਕ ਸਥਾਨਾਂ ਤੇ ਹਮਲੇ ਕਰਾਏ ਪਰ ਸਾਡੀ ਸਰਕਾਰ ਦੇ 10 ਸਾਲਾਂ ਦੇ ਰਾਜ ਵਿੱਚ ਪੰਜਾਬ ਭਰ ਵਿੱਚ ਸ਼ਹੀਦਾਂ ਦੀਆਂ ਅਨੇਕਾਂ ਯਾਦਗਾਰਾਂ ਬਣਾਈਆਂ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੀ ਸਰਕਾਰ ਵਿੱਚ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਕਰਤਾਰਪੁਰ ਦੇ ਲਾਂਘੇ ਦਾ ਫ਼ੈਸਲਾ ਤੇ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਸਲਾਘਾਯੋਗ ਕੰਮ ਕੀਤੇ ਹਨ।
    ਵਿਦਿਆਰਥੀਆਂ ਤੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਪਹਿਨਣ ਤੋਂ ਨਾ ਰੋਕਿਆ ਜਾਵੇਨਵੀਂ ਦਿੱਲੀ - ਦਿੱਲੀ ਦੇ ਘੱਟਗਿਣਤੀਆਂ ਬਾਰੇ ਕਮਿਸ਼ਨ ਨੇ ਸਰਕਾਰੀ ਵਿਭਾਗਾਂ ਨੂੰ ਕਿਹਾ ਕਿ ਉਹ ਘੱਟਗਿਣਤੀਆਂ ਦੇ ਵਿਦਿਆਰਥੀਆਂ ਤੇ ਉਮੀਦਵਾਰਾਂ ਨੂੰ ਭਰਤੀ ਅਤੇ ਅਕਾਦਮਿਕ ਇਮਤਿਹਾਨਾਂ ਵਿਚ ਬੈਠਣ ਸਮੇਂ ਆਪਣੇ ਧਾਰਮਿਕ ਚਿੰਨ੍ਹਾਂ ਨੂੰ ਪਹਿਨਣ ਦੀ ਇਜਾਜ਼ਤ ਦੇਣ | ਕਮਿਸ਼ਨ ਦੇ ਹੁਕਮ 'ਤੇ ਕਾਰਵਾਈ ਕਰਦਿਆਂ ਜਨਰਲ ਪ੍ਰਸ਼ਾਸਕੀ ਵਿਭਾਗ ਨੇ ਸਾਰੇ ਪਿ੍ੰਸੀਪਲ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਇਕ ਗਸ਼ਤੀ ਪੱਤਰ (ਸਰਕੂਲਰ) ਜਾਰੀ ਕਰਕੇ ਇਮਤਿਹਾਨਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਤੇ ਉਮੀਦਵਾਰਾਂ ਲਈ ਡਰੈਸ ਕੋਡ ਬਾਰੇ ਢੁੱਕਵੀਂ ਕਾਰਵਾਈ ਕਰਨ ਲਈ ਕਿਹਾ ਹੈ | ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਜ਼ਫਰਉਲ ਇਸਲਾਮ ਖ਼ਾਨ ਨੇ ਕਿਹਾ ਕਿਘੱਟਗਿਣਤੀ ਫਿਰਕਿਆਂ ਵਲੋਂ ਇਨ੍ਹਾਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਇਮਤਿਹਾਨਾਂ ਵਿਚ ਬੈਠਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ | ਕਮਿਸ਼ਨ ਨੇ ਹੁਕਮ ਵਿਚ ਕਿਹਾ ਕਿ ਮੁਸਲਿਮ ਔਰਤਾਂ…
    ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਆਗੂ ਐਚ ਐਸ ਫੂਲਕਾ ਨੂੰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਈ ਕਾਨੂੰਨੀ ਲੜਾਈ ਲੜਨ ਬਦਲੇ ਕੇਂਦਰੀ ਮੰਤਰੀ ਵਿਜੈ ਗੋਇਲ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਸਨਮਾਨਿਆ ਗਿਆ। ਇਸ ਮੌਕੇ ਸ੍ਰੀ ਗੋਇਲ ਨੇ ਸ੍ਰੀ ਫੂਲਕਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਸਾਰੇ ‘ਚੰਗੇ ਬੰਦਿਆਂ’ ਲਈ ਖੁੱਲ੍ਹੇ ਹਨ। ਸ੍ਰੀ ਫੂਲਕਾ ਇਹ ਤਾਂ ਮੰਨਦੇ ਰਹੇ ਹਨ ਕਿ ਉਹ ਭਾਜਪਾ ਦੇ ਕਈ ਆਗੂਆਂ ਦੇ ਕਰੀਬ ਹਨ ਪਰ ਉਨ੍ਹਾਂ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ‘‘ ਭਾਜਪਾ ਨੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਲਈ ਸਾਡੀ ਲੜਾਈ ਵਿਚ ਹਮੇਸ਼ਾਂ ਸਾਡਾ ਸਾਥ ਦਿੱਤਾ ਹੈ। ਮੈਂ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਦਾ ਰਿਹਾ ਹਾਂ ਤੇ ਉਹ ਇਸ ਬਾਰੇ ਮੇਰੇ ਸਟੈਂਡ ਦੀ ਹਮਾਇਤ ਕਰਦੇ ਰਹੇ ਹਨ।’’ ਉਂਝ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ…
    ਭਦੌੜ/ਸ਼ਹਿਣਾ, (ਚੀਮਾ) : ਰੋਹਤਕ ਜੇਲ੍ਹ ਵਿੱਚ ਬੰਦ ਬਲਾਤਕਾਰੀ ਸੌਦਾ ਸਾਧ ਨੂੰ ਪੰਚਕੂਲਾ ਸੀਬੀਆਈ ਅਦਾਲਤ ਵੱਲੋਂ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਕੇਸ ਵਿੱਚ ਦੋਸ਼ੀ ਕਰਾਰ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਰਾਮਚੰਦਰ ਦੇ ਬੇਟੇ ਅੰਸ਼ੁਲ ਛਤਰਪਤੀ, ਖੱਟਾ ਸਿੰਘ, ਗੁਰਦਾਸ ਸਿੰਘ ਤੂਰ ਸਮੇਤ ਗਵਾਹਾਂ ਅਤੇ ਵਕੀਲਾਂ ਦੀ ਹਿੰਮਤ ਅਤੇ ਦਲੇਰੀ ਨੂੰ ਸਲਾਮ ਕੀਤਾ, ਜਿਨ੍ਹਾਂ ਨੇ ਅਜਿਹੇ ਖੂੰਖਾਰ ਅਤੇ ਤਾਕਤਵਰ ਦੁਰਾਚਾਰੀ ਖਿਲਾਫ਼ ¦ਬਾ ਸਮਾਂ ਚਿਰ ਡਟ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬਾਦਲਾਂ ਦੇ ਲਿਫ਼ਾਫ਼ਿਆਂ ਵਿੱਚੋਂ ਨਿਕਲੇ ਜੱਥੇਦਾਰਾਂ ਨੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਮਾਫ਼ੀ ਦਾ ਸਿੱਖ ਸੰਗਤ ਨੇ ਡਟ ਕੇ ਵਿਰੋਧ ਕੀਤਾ ਸੀ ਤਾਂ ਸ਼੍ਰੋਮਣੀ ਕਮੇਟੀ ਨੇ ਇਸ ਝੂਠੇ ਅਤੇ ਸਿਧਾਂਤ ਵਿਰੋਧੀ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਗੁਰੂ ਕੀ ਗੋਲਕ ਵਿੱਚੋਂ 91 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕੀਤੇ ਸਨ। ਇਸਦੇ ਬਾਵਜੂਦ ਵੀ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਇਸ ਕੂੜਨਾਮੇ ਨੂੰ ਰੱਦ ਕੀਤਾ ਸੀ। ਭਾਈ ਮਾਝੀ ਨੇ ਪੁੱਛਿਆ ਕਿ ਬਾਦਲਾਂ…
    ਚੰਡੀਗੜ੍ਹ - ਪੰਜਾਬ ਸਰਕਾਰ ਵਲੋਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ 'ਲਿਮਕਾ ਬੁੱਕ ਆਫ਼ ਰਿਕਾਰਡਜ਼' ਵਲੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਲੋਂ ਪੂਰੀ ਤਨਦੇਹੀ ਦੇ ਨਾਲ ਪੰਜਾਬ ਦੇ ਸੱਭਿਆਚਾਰ, ਵਿਰਾਸਤ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਾਂਭਣ ਦਾ ਯਤਨ ਕੀਤਾ ਹੈ | ਇਹੋ ਕਾਰਨ ਹੈ ਕਿ ਅੱਜ ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ | ਪੰਜਾਬ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੇ 'ਚ ਵਿਲੱਖਣ ਪਹਿਚਾਣ ਬਣਾ ਚੁੱਕਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਹੁਣ ਸਮੁੱਚੇ ਭਾਰਤ 'ਚ ਪਹਿਲੇ ਨੰਬਰ 'ਤੇ ਆ ਗਿਆ ਹੈ | ਇੱਥੇ ਸੈਲਾਨੀਆਂ ਦੀ ਗਿਣਤੀ ਮਹਿਜ਼ 7 ਸਾਲਾਂ ਵਿਚ ਹੁਣ ਤੱਕ 97 ਲੱਖ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ | ਉਨ੍ਹਾਂ…
    ਚੰਡੀਗੜ੍ਹ - ਇਸ ਮਾਮਲੇ 'ਚ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਰਹੀ | ਅਦਾਲਤ ਵਲੋਂ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਖੱਟਾ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਜਦੋਂ ਅਦਾਲਤ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਤਾਂ ਉਸ ਦਾ ਚਿਹਰਾ ਲਟਕਿਆ ਹੋਇਆ ਸੀ ਤੇ ਲਗਾਤਾਰ ਜ਼ਮੀਨ ਵੱਲ ਵੇਖ ਰਿਹਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਅਦਾਲਤ ਨੇ ਰਾਮ ਰਹੀਮ ਨੂੰ ਫ਼ੈਸਲੇ ਬਾਰੇ ਦੱਸਿਆ ਤਾਂ ਉਸ ਨੂੰ ਕੁਝ ਵੀ ਸਮਝ ਨਹੀਂ ਆਇਆ | ਇਸ ਤੋਂ ਬਾਅਦ ਜੱਜ ਨੇ ਉੱਚੀ ਆਵਾਜ਼ 'ਚ ਕਿਹਾ ਕਿ ਤੈਨੂੰ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਸਮਝ ਆਈ ਤੇ ਉਹ ਮੰੂਹ ਲਟਕਾ ਕੇ ਚੁੱਪਚਾਪ ਖੜ੍ਹਾ ਰਿਹਾ | ਖੱਟਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਸਾਹਮਣੇ ਹੀ ਰਾਮ ਰਹੀਮ ਨੇ ਕ੍ਰਿਸ਼ਨ ਲਾਲ, ਕੁਲਦੀਪ ਤੇ ਨਿਰਮਲ ਸਿੰਘ ਨੂੰ ਪੱਤਰਕਾਰਰਾਮਚੰਦਰ ਛਤਰਪਤੀ ਦੀ ਹੱਤਿਆ ਕਰਨ ਦਾ ਆਦੇਸ਼ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਜਦੋਂ 23 ਅਕਤੂਬਰ…
    ਕੋਟਕਪੂਰਾ - ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਸਟਿਸ ਜ਼ੋਰਾ ਸਿੰਘ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।ਸ੍ਰੀ ਖਹਿਰਾ ਅੱਜ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿਖੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਮਰੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਇਸ ਕੇਸ ਵਿਚ ਕਥਿਤ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਣ ਵਾਲਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬੀਆਂ ਨਾਲ ਦਗ਼ਾ ਕਮਾਉਣ ’ਤੇ ਜਸਟਿਸ ਜ਼ੋਰਾ ਸਿੰਘ ਨੂੰ ਸਿੱਖ ਸੰਗਤ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਆਪਣਾ ਫਰਜ਼ ਸਹੀ ਤਰੀਕੇ ਨਾਲ ਨਿਭਾਉਂਦੇ ਹੋਏ ਸਹੀ ਢੰਗ ਨਾਲ ਜਾਂਚ ਕਰਦੇ ਤਾਂ ਇਨਸਾਫ਼ ਮਿਲਣ ’ਚ ਦੇਰੀ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਸ਼ਾਇਦ ਇਹੋ ਵਜ੍ਹਾ ਹੈ ਕਿ…
    ਪੰਚਕੂਲਾ -ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਤਿੰਨ ਡੇਰਾ ਪ੍ਰੇਮੀਆਂ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਵਿਸ਼ੇਸ਼ ਸੀਬੀਆਈ ਜੱਜ ਜਗਦੀਪ ਸਿੰਘ ਵੱਲੋਂ ਮੁਜਰਮਾਂ ਨੂੰ ਸਜ਼ਾ 17 ਜਨਵਰੀ ਨੂੰ ਸੁਣਾਈ ਜਾਵੇਗੀ। 16 ਸਾਲ ਪੁਰਾਣੇ ਕਤਲ ਦੇ ਇਸ ਮਾਮਲੇ ਵਿੱਚ ਡੇਰਾ ਮੁਖੀ ਤੋਂ ਇਲਾਵਾ ਜਿਨ੍ਹਾਂ ਤਿੰਨ ਹੋਰਨਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਡੇਰਾ ਪ੍ਰੇਮੀ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਸ਼ਾਮਲ ਹਨ। ਚਾਰੇ ਮੁਜਰਮਾਂ ਨੂੰ ਆਈਪੀਸੀ ਦੀ ਧਾਰਾ 302 ਤੇ 120ਬੀ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਨਿਰਮਲ ਸਿੰਘ ਤੇ ਕ੍ਰਿਸ਼ਨ ਲਾਲ ਲਈ ਆਰਮਜ਼ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਇਸ ਦੌਰਾਨ ਪੰਚਕੂਲਾ ਅਦਾਲਤੀ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।ਡੇਰਾ ਮੁਖੀ, ਡੇਰੇ ਦੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਅਧੀਨ ਬੰਦ ਹੈ। ਪੱਤਰਕਾਰ ਛਤਰਪਤੀ ਨੂੰ ਸਾਲ 2002 ਵਿੱਚ ਹਰਿਆਣਾ ਦੇ ਸਿਰਸਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com