ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਕੈਨੇਡਾ ਸਰਕਾਰ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਐਂਡਰਿਊ ਸ਼ੀਅਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਵਿਚ ਸਿੱਖਾਂ ਵੱਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਉਹ ਇਥੇ ਆਪਣੀ ਪਤਨੀ ਸਮੇਤ ਮੱਥਾ ਟੇਕਣ ਪੁੱਜੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਿੱਖ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਵਸ ਰਹੇ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਮਿਲਵਰਤਣ ਵਾਲਾ ਭਾਈਚਾਰਾ ਹੈ। ਸਿੱਖ ਭਾਈਚਾਰੇ ਵੱਲੋਂ ਕੈਨੇਡਾ ਵਿਚ ਛੋਟੇ ਤੇ ਵੱਡੇ ਪੱਧਰ ਦੇ ਬਿਜ਼ਨਸ ਸਥਾਪਤ ਕੀਤੇ ਹਨ, ਜਿਸ ਨਾਲ ਉਥੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਵੇਲੇ ਛੋਟੇ ਪੱਧਰ ਦੇ ਵਪਾਰ ’ਤੇ ਟੈਕਸ ਦੀ ਮਜ਼ਬੂਤ ਜਕੜ ਹੈ ਪਰ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਈ ਤਾਂ ਇਸ ਸਬੰਧੀ ਨਿਯਮਾਂ ਵਿਚ ਕੁਝ ਛੋਟ ਦਿੱਤੀ ਜਾਵੇਗੀ ਤਾਂ ਜੋ ਅਜਿਹੇ ਛੋਟੇ ਵਪਾਰ ਹੋਰ ਪ੍ਰਫੁਲਿਤ…
    ਬਰਗਾੜੀ/ਕੋਟਕਪੂਰਾ - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਸੰਗਤਾਂ ਦਾ ਰੋਸ ਮਾਰਚ ਅੱਜ ਬਰਗਾੜੀ ਪਹੁੰਚਿਆ। ਪੰਡਾਲ ਵਾਲੀ ਥਾਂ ’ਤੇ ਲੋਕਾਂ ਨੂੰ ਖੜ੍ਹ ਕੇ ਬੁਲਾਰਿਆਂ ਨੂੰ ਸੁਣਨਾ ਪਿਆ। ਸਰਕਾਰੀ ਏਜੰਸੀਆਂ ਵੱਲੋਂ ਲਾਏ ਗਏ ਅੰਦਾਜ਼ੇ ਨਾਲੋਂ ਵੱਧ ਇਕੱਠ ਹੋਇਆ। ਕੋਟਕਪੂਰਾ ਤੋਂ ਬਰਗਾੜੀ ਤਕ ਰੋਸ ਮਾਰਚ ਕਾਰਨ ਹਾਈਵੇਅ ਜਾਮ ਰਿਹਾ। ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਾਂਡ ਰਚਾਉਣ ਵਾਲੇ ਦੋਸ਼ੀ ਫੜੇ ਨਹੀਂ ਜਾਂਦੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਅਕਾਲ ਤਖ਼ਤ ਸਾਹਿਬ ਆਜ਼ਾਦ ਨਹੀਂ ਹੁੰਦੇ, ਉਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ। ਪਹਿਲਾਂ ਤੋਂ ਉਲਟ ਅੱਜ ਭਾਈ ਮੰਡ ਦੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਸੁਰ ਤਿੱਖੀ ਰਹੀ। ਉਹ ਪ੍ਰਧਾਨ ਮੰਤਰੀ ਅਤੇ ਬਾਦਲਾਂ ’ਤੇ ਵੀ ਰੱਜ ਕੇ ਵਰ੍ਹੇ। ਉਨ੍ਹਾਂ ਸਿੱਖਾਂ ਨੂੰ ਅਤਿਵਾਦੀ ਅਤੇ ਵੱਖਵਾਦੀ ਗਰਦਾਨਣ ਵਾਲਿਆਂ ਨੂੰ ਪੰਥ ਵਿਰੋਧੀ ਕਰਾਰ ਦਿੱਤਾ। ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ…
    ਪਟਿਆਲਾ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਖਾਲਸਾ ਪੰਥ ਸਿੱਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਅਤੇ ਸਿੱਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਇਥੇ ‘ਜਬਰ ਵਿਰੋਧੀ’ ਰੈਲੀ ’ਚ ਲੋਕਾਂ ਦੇ ਜੁਟਾਏ ਗਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮੁੱਦੇ ਉੱਤੇ ਉਨ੍ਹਾਂ ਦੀ ਪਾਰਟੀ ਖ਼ਿਲਾਫ਼ ਲਾਏ ਜਾ ਰਹੇ ਸਾਰੇ ਝੂਠ ਦੋਸ਼ ਕਾਂਗਰਸ ਪਾਰਟੀ ਦੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਲਈ ਰਚੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦਾ ਅਸਲੀ ਮੰਤਵ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨ ਵਾਲਿਆਂ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਕਲੀਨ ਚਿਟ ਦੇਣਾ ਹੈ। ਉਨ੍ਹਾਂ ਕਿਹਾ ਕਿ ਹੁਣ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਦੀ ਆਪਣੀ ਨੀਯਤ ਬਾਰੇ ਜਨਤਕ ਤੌਰ ’ਤੇ ਐਲਾਨ ਕਰਕੇ ਬਿੱਲੀ ਨੂੰ ਥੈਲੇ ਵਿੱਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਮੁਤਵਾਜ਼ੀ ਜਥੇਦਾਰਾਂ ਅਤੇ ਪੰਥਕ…
    ਲੰਬੀ - ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਬਾਦਲਾਂ ਦੇ ਗੜ੍ਹ ਲੰਬੀ ਤੋਂ ਬਿਗਲ ਵਜਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਰੈਲੀ ’ਚ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕੇ ਪਾਰਟੀ ਨੂੰ ਕੌਮੀ ਪੱਧਰ ’ਤੇ ਦੇਸ਼ ਸੇਵਾ ਦਾ ਮੌਕਾ ਦੇਣ ਦਾ ਸੱਦਾ ਦਿੱਤਾ। ਭਾਰੀ ਇਕੱਠ ਵਾਲੀ ਰੈਲੀ ’ਚ ਭਾਵੇਂ ਨਵਾਂ ਕੋਈ ਐਲਾਨ ਨਹੀਂ ਹੋਇਆ ਪਰ ਕੈਪਟਨ ਨੇ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਕਰਜ਼ਿਆਂ ਸਬੰਧੀ ਆਪਣੀ ਸਰਕਾਰ ਦੀ ਡੇਢ ਸਾਲਾ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਜ਼ਰੂਰ ਪੇਸ਼ ਕੀਤਾ। ਰੈਲੀ ’ਚ ਕਾਂਗਰਸ ਲੀਡਰਸ਼ਿਪ ਨੇ ਬਾਦਲਾਂ ਉਪਰ ਪੰਥਕ ਅਤੇ ਸਿਆਸੀ ਮਸਲਿਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਕੈਪਟਨ ਨੇ ਲੋਕਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ।ਜ਼ਿਕਰਯੋਗ ਹੈ ਕਿ ਰੈਲੀ ਵਿੱਚੋਂ ਕਾਂਗਰਸੀ ਆਗੂ ਮਹੇਸ਼ਇੰਦਰ ਸਿੰੰਘ ਬਾਦਲ ਦੀ ਗੈਰ-ਹਾਜ਼ਰੀ ਵਰਕਰਾਂ ਅਤੇ ਸਿਆਸੀ ਹਲਕਿਆਂ ਨੂੰ ਰੜਕਦੀ ਰਹੀ। ਮਹੇਸ਼ਇੰਦਰ ਸਿੰਘ ਬਾਦਲ ਲੰਬੀ ਹਲਕੇ ’ਚ ਤਿੰਨ ਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਫਸਵੀਂ ਟੱਕਰ ਦੇ ਚੁੱਕੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ…
    ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ) - ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੇ ਕਿਹਾ ਹੈ ਕਿ ਦਰਬਾਰ ਸਾਹਿਬ ਦੀ ਦਰਸ਼ਨੀ ਡਿਊੜੀ ਤੋਂ ਸਾਲ 2010 ਵਿੱਚ ਉਤਾਰੇ ਗਏ ਦਰਵਾਜੇ ਸੋਮ ਨਾਥ ਮੰਦਰ ਦੇ ਹਨ। ਗਿਆਨੀ ਜਗਤਾਰ ਸਿੰਘ ਨੇ ਇਹ ਗਲ ਬੀਤੇ ਕਲ੍ਹ ਇਥੇ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕਾਰ ਸੇਵਾ ਰਾਹੀਂ ਤਿਆਰ ਕਰਵਾਈ ਦਰਸ਼ਨੀ ਡਿਊੜੀ ਦੇ ਦਰਵਾਜਿਆਂ ਦੀ ਨਵੀਂ ਜੋੜੀ ਨੂੰ ਸ਼ਸ਼ੋਭਿਤ ਕਰਨ ਮੌਕੇ ਕਹੀ ਹੈ। ਜਿਉਂ ਹੀ ਕਾਰਸੇਵਾ ਵਾਲੇ ਸਿੰਘਾਂ ਅਤੇ ਸਿੱਖ ਸੰਗਤਾਂ ਵਲੋਂ ਦਰਸ਼ਨੀ ਡਿਊੜੀ ਦੇ ਦਰਵਾਜਿਆਂ ਦੀ ਨਵੀਂ ਜੋੜੀ ਲਗਾਏ ਜਾਣ ਬਾਅਦ ਸੰਗਤਾਂ ਨੂੰ ਸੰਬੋਧਨ ਕਰਨ ਦਾ ਮੌਕਾ ਆਇਆ ਤਾਂ ਪ੍ਰਬੰਧਕਾਂ ਵਲੋਂ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹੋਣ ਨਾਤੇ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੂੰ ਸਮਾਂ ਦਿੱਤਾ ਗਿਆ।ਆਪਣੇ ਸੰਬੋਧਨ ਵਿੱਚ ਗਿਆਨੀ ਜੀ ਨੇ ਸਭ ਤੋਂ ਪਹਿਲਾਂ ਨਵੇਂ ਦਰਵਾਜੇ ਲਗਾਏ ਜਾਣ ਦੀ ਖੁਸ਼ੀ ਵਿੱਚ ਸੰਗਤਾਂ ਨੂੰ ਵਧਾਈ ਦਿੱਤੀ ਤੇ ਫਿਰ ਉਤਾਰੇ ਹੋਏ ਪੁਰਾਤਨ ਦਰਵਾਜਿਆਂ ਦਾ ਜਿਕਰ ਕਰਦਿਆਂ ਕਿਹਾ ਕਿ…
    ਲੈਸਟਰ (ਇੰਗਲੈਂਡ) -ਇੰਗਲੈਂਡ ਦੇ ਗੁਰੂ ਘਰਾਂ 'ਚੋਂ ਧਾਰਮਿਕ ਸਰਗਰਮੀਆਂ 'ਚ ਸਭ ਤੋਂ ਮੋਹਰੀ ਰਹਿਣ ਵਾਲੇ ਅਤੇ ਵੱਡੇ ਪੁਰਾਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਪ੍ਰਬੰਧਕ ਕਮੇਟੀ ਦੀਆਂ 30 ਸਤੰਬਰ ਨੂੰ ਹੋਈਆਂ ਚੋਣਾਂ 'ਚ 'ਸ਼ੇਰ ਗਰੁੱਪ' ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕਰਨ ਵਾਲੇ 'ਤੀਰ ਗਰੁੱਪ' ਦੇ ਅਤੇ ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਅਧੀਨ ਆਉਂਦੇ ਪਿੰਡ ਕੰਗ ਸਾਹਿਬ ਰਾਏ ਦੇ ਜੰਮਪਲ ਨੌਜਵਾਨ ਰਾਜਾ ਸਿੰਘ ਕੰਗ ਇੰਗਲੈਂਡ ਦੇ ਸਮੂਹ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨਾਂ ਨਾਲੋਂ ਸਭ ਤੋਂ ਛੋਟੀ ਉਮਰ ਦੇ ਕਮੇਟੀ ਪ੍ਰਧਾਨ ਬਣੇ ਹਨ | ਪਿਛਲੇ ਸਮੇਂ ਤੋਂ ਇੰਗਲੈਂਡ 'ਚ ਰਹਿ ਰਹੇ ਪਿੰਡ ਕੰਗ ਸਾਹਿਬ ਰਾਏ ਦੇ ਸ: ਮੰਗਲ ਸਿੰਘ ਅਤੇ ਮਾਤਾ ਤਰਸੇਮ ਕੌਰ ਦੇ ਸਪੁੱਤਰ ਰਾਜਾ ਸਿੰਘ ਕੰਗ ਵਲੋਂ ਸਖ਼ਤ ਮਿਹਨਤ ਕਰਕੇ ਥੋੜ੍ਹੇ ਸਮੇਂ 'ਚ ਹੀ ਹੋਂਦ 'ਚ ਲਿਆਂਦੇ ਗਏ 'ਤੀਰ ਗਰੁੱਪ' ਨੇ ਗੁਰੂ ਘਰ ਦਾ 34 ਸਾਲਾਂ ਤੋਂ ਪ੍ਰਬੰਧ ਚਲਾ ਰਹੇ 'ਸ਼ੇਰ ਗਰੁੱਪ' ਨੂੰ ਵੱਡੇ ਫ਼ਰਕ ਨਾਲ ਹਰਾ ਕੇ 34 ਸਾਲ…
    ਅੰਮਿ੍ਤਸਰ - ਸ਼ੋ੍ਰਮਣੀ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਰੱਖੀ ਇਕੱਤਰਤਾ 'ਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵੱਲੋਂ ਪੰਥ ਪ੍ਰੋ: ਦਰਸ਼ਨ ਸਿੰਘ ਨੂੰ ਲਿਖਤੀ ਸੱਦਾ ਪੱਤਰ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਦੀ ਕਾਫ਼ੀ ਚਰਚਾ ਹੋ ਰਹੀ ਹੈ | ਵੇਰਵਿਆਂ ਅਨੁਸਾਰ 550 ਸਾਲਾ ਸ਼ਤਾਬਦੀ ਸਮਾਗਮਾਂ ਲਈ ਵਿਚਾਰਾਂ ਕਰਨ ਹਿਤ ਸ਼ੋ੍ਰਮਣੀ ਕਮੇਟੀ ਵੱਲੋਂ 10 ਤੇ 11 ਅਕਤੂਬਰ ਨੰੂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਆਗੂਆਂ ਦੀ ਇਕੱਤਰਤਾ ਬੁਲਾਈ ਗਈ ਹੈ, ਜਿਸ ਲਈ ਭਾਈ ਲੌਾਗੋਵਾਲ ਦੇ ਦਸਤਖ਼ਤਾਂ ਹੇਠ ਸਿੱਖ ਪੰਥ 'ਚੋਂ ਦਸੰਬਰ 2009 ਵਿਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਪ੍ਰੋ: ਦਰਸ਼ਨ ਸਿੰਘ ਨੂੰ ਵੀ ਬੀਤੀ 1 ਅਕਤੂਬਰ ਨੂੰ ਬਾਕਾਇਦਾ ਸੱਦਾ ਪੱਤਰ ਭੇਜਿਆ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸੰਪਰਕ ਕੀਤੇ ਜਾਣ 'ਤੇ ਕਿਹਾ ਕਿ ਇਹ ਕਲੈਰੀਕਲ ਗ਼ਲਤੀ ਸੀ |
    ਅੰਮ੍ਰਿਤਸਰ - ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ’ਚ ਅੱਜ ਨਵੇਂ ਤਿਆਰ ਕੀਤੇ ਗਏ ਵੱਡ ਆਕਾਰੀ ਦਰਵਾਜ਼ੇ ਗੁਰਮਤਿ ਰਵਾਇਤਾਂ ਮੁਤਾਬਕ ਸਥਾਪਤ ਕਰ ਦਿੱਤੇ ਗਏ ਹਨ, ਜਦਕਿ ਇੱਥੋਂ ਉਤਾਰੇ ਗਏ ਲਗਪਗ 200 ਸਾਲ ਪੁਰਾਣੇ ਦਰਵਾਜ਼ੇ ਹੁਣ ਸੰਭਾਲ ਕੇ ਸੰਗਤ ਦੇ ਦਰਸ਼ਨਾਂ ਲਈ ਰੱਖੇ ਜਾਣਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਸਮਾਗਮ ਕਰਵਾਇਆ ਜਿਸ ਤਹਿਤ ਪਹਿਲਾਂ ਅਕਾਲ ਤਖ਼ਤ ਦੇ ਸਾਹਮਣੇ ਗੁਰਮਤਿ ਸਮਾਗਮ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮਗਰੋਂ ਸੰਗਤ ਦੇ ਸਹਿਯੋਗ ਨਾਲ ਦਰਸ਼ਨੀ ਡਿਉਢੀ ’ਚ ਇਹ ਨਵੇਂ ਦਰਵਾਜ਼ੇ ਸਥਾਪਤ ਕੀਤੇ ਗਏ। ਇਹ ਦਰਵਾਜ਼ੇ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਕੋਲੋਂ ਕਾਰ ਸੇਵਾ ਰਾਹੀਂ ਤਿਆਰ ਕਰਾਏ ਗਏ ਹਨ। ਇਹ ਦਰਵਾਜ਼ੇ ਇੱਥੋਂ ਉਤਾਰੇ ਗਏ ਪੁਰਾਤਨ ਦਰਵਾਜ਼ਿਆਂ ਦੀ ਹੂਬਹੂ ਨਕਲ ਹੈ। ਇਨ੍ਹਾਂ ਨੂੰ ਤਿਆਰ ਕਰਨ ਲਈ ਕਾਲੀ ਟਾਹਲੀ ਦੀ ਲੱਕੜ ਵਰਤੀ ਗਈ ਹੈ। ਦਰਵਾਜ਼ੇ ਦੇ ਇੱਕ ਪਾਸੇ ਚਾਂਦੀ ਦੀ ਪਰਤ ਲਾਈ ਗਈ ਹੈ ਤੇ ਇਸ ਲਈ…
    ਸੰਗਰੂਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਉਤੇ ਜੁੱਤੀ ਸੁੱਟਣ ਅਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਵਾਲੇ ਪੰਜ ਸਿੱਖ ਕਾਰਕੁਨਾਂ ’ਤੇ ਪੁਲੀਸ ਨੇ ਇਰਾਦਾ ਕਤਲ ਦਾ ਕੇਸ ਪਾ ਦਿੱਤਾ ਹੈ, ਜਿਨ੍ਹਾਂ ਨੂੰ ਅੱਜ ਗ੍ਰਿਫਤਾਰ ਕਰਨ ਉਪਰੰਤ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਵੱਖ ਵੱਖ ਸਿੱਖ ਸੰਗਠਨਾਂ ਨੇ ਇਸ ਗ੍ਰਿਫ਼ਤਾਰੀ ਉਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਗਰਦਾਨਿਆ ਹੈ।ਦੱਸਣਯੋਗ ਹੈ ਕਿ ਬੀਤੇ ਦਿਨ 4 ਅਕਤੂਬਰ ਨੂੰ ਸੁਖਬੀਰ ਸਿੰਘ ਬਾਦਲ ਦਾ ਕੁੱਝ ਸਿੱਖ ਸੰਗਠਨਾਂ ਨੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਸੀ ਜਦੋਂ ਉਹ ਪਟਿਆਲਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇੱਕ ਮੀਟਿੰਗ ਨੂੰ ਸੰਬੋਧਨ ਕਰਕੇ ਮੁੜ ਰਹੇ ਸਨ। ਸੁਖਬੀਰ ਸਿੰਘ ਬਾਦਲ ਨੇ ਇਸ ਕਾਰਵਾਈ ਨੂੰ ਜਾਨਲੇਵਾ ਹਮਲਾ ਕਰਾਰ ਦਿੱਤਾ ਸੀ। ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਦੇ ਬਿਆਨਾਂ ਉਤੇ ਲਗਪਗ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਪੁਲੀਸ ਦੀ…
    ਅਜਨਾਲਾ - ਡੇਰਾ ਮੁਖੀ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤੀ ਗਈ ਮੁਆਫ਼ੀ ਦਾ ਫ਼ੈਸਲਾ ਬਿਲਕੁਲ ਗ਼ਲਤ ਸੀ, ਜਿਸ ਕਾਰਨ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ ਨੇ ਪੰਜਾਬ ਦੀ ਰਾਜਨੀਤੀ 'ਚ ਨਿੱਤ ਦਿਨ ਬਦਲ ਰਹੇ ਘਟਨਾਕ੍ਰਮ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਤੇ ਬਰਗਾੜੀ ਵਿਖੇ ਗੋਲੀਕਾਂਡ ਦੀ ਵਾਪਰੀ ਘਟਨਾ ਵੀ ਨਿੰਦਣਯੋਗ ਹੈ ਤੇ ਇਨ੍ਹਾਂ ਘਟਨਾਵਾਂ ਲਈ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਭਾਵੇਂ ਕਿ ਉਹ ਕੋਈ ਵੀ ਵਿਅਕਤੀ ਵਿਸ਼ੇਸ਼ ਜਾਂ ਕਿਸੇ ਵੀ ਪਾਰਟੀ ਨਾਲ ਸਬੰਧਿਤ ਸਿਆਸੀ ਆਗੂ ਹੀ ਕਿਉਂ ਨਾ ਹੋਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਮਹਿਸੂਸ ਕਰਦਾ ਹੈ ਕਿ ਇਹੋ ਜਿਹੀਆਂ ਘਟਨਾਵਾਂ ਅਕਾਲੀ ਸਰਕਾਰ ਵੇਲੇ ਨਹੀਂ ਵਾਪਰਨੀਆਂ ਚਾਹੀਦੀਆਂ ਸਨ ਤੇ ਨਾ ਹੀ ਸਮੁੱਚੀ ਸਿੱਖ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com