ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਟੋਹਾਣਾ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਰੋਹਤਕ ਵਿੱਚ ਹੋਈ ਮੀਟਿੰਗ ਵਿੱਚ ਕਮੇਟੀ ਦੇ ਮੈਂਬਰਾਂ ਨੇ ਬਹੁਮੱਤ ਨਾਲ ਕਮੇਟੀ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਸੂਬਾ ਪੱਧਰੀ ਕਾਰਜਕਾਰਨੀ ਦੀ ਚੋਣ ਲਈ ਪੰਦਰਾਂ ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਬਾਦਲ ਪਰਿਵਾਰ ਦੇ ਮਿੱਤਰ ਚੌਟਾਲਾ ਪਰਿਵਾਰ ਦੀ ਸ਼ਰਨ ਵਿੱਚ ਜਾਣ ’ਤੇ ਸਾਰੇ ਮੈਂਬਰ ਖਫ਼ਾ ਸਨ। ਪਿਛਲੇ ਕਈ ਦਿਨਾਂ ਤੋਂ ਝੀਂਡਾ ਵਿਰੁੱਧ ਚੱਲ ਰਹੀ ਲਾਮਬੰਦੀ ਤੋਂ ਬਾਅਦ 25 ਅਗਸਤ ਨੂੰ ਰੋਹਤਕ ਵਿੱਚ ਮੀਟਿੰਗ ਰੱਖੀ ਗਈ ਸੀ।ਇਸ ਮੀਟਿੰਗ ਦੀ ਪ੍ਰਧਾਨਗੀ ਚੰਨਦੀਪ ਸਿੰਘ ਨੇ ਕੀਤੀ ਤੇ ਇਹ ਮੀਟਿੰਗ ਚਾਰ ਘੰਟੇ ਤਕ ਚੱਲੀ। ਇਸ ਵਿੱਚ ਦੀਦਾਰ ਸਿੰਘ ਨਲਵੀ, ਸਤਪਾਲ ਸਿੰਘ, ਅਮਰੀਕ ਸਿੰਘ, ਜੀਤ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ, ਹਰਵੈਰ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ, ਅਜਮੇਰ ਸਿੰਘ, ਮੋਹਨ ਜੀਤ ਸਿੰਘ, ਹਰਭਜਨ ਸਿੰਘ, ਅਮਰਿੰਦਰ ਸਿੰਘ, ਬਲਦੇਵ ਸਿੰਘ, ਸਰਤਾਜ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ, ਪ੍ਰਭਜੀਤ ਸਿੰਘ, ਮਹਿੰਦਪਾਲ ਸਿੰਘ,…
    ਲੰਡਨ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਲੰਡਨ ਸਕੂਲ ਆਫ ਇਕਨਾਮਿਕਸ ’ਚ ਸੰਬੋਧਨ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਬਹੁਤ ਹੀ ਦੁਖਦਾਈ ਘਟਨਾ ਸੀ ਤੇ ਉਹ ਇਨ੍ਹਾਂ ਹਿੰਸਕ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦੇਣ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 2019 ’ਚ ਹੋਣ ਵਾਲੀਆਂ ਆਮ ਚੋਣਾਂ ਸਿੱਧੇ ਤੌਰ ’ਤੇ ਵਿਰੋਧੀ ਧਿਰਾਂ ਦੇ ਗੱਠਜੋੜ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਣਗੀਆਂ ਤੇ ਉਨ੍ਹਾਂ ਦਾ ਮੁੱਖ ਏਜੰਡਾ ਭਾਜਪਾ ਨੂੰ ਹਰਾਉਣਾ ਹੈ।ਅੱਜ ਇੱਥੇ ਹੋਏ ਸਮਾਗਮ ਦੌਰਾਨ ਸ੍ਰੀ ਗਾਂਧੀ ਨੇ ਬਰਤਾਨੀਆ ਦੇ ਸੰਸਦ ਮੈਂਬਰਾਂ ਤੇ ਸਥਾਨਕ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ’ਚ ਵਾਪਰਿਆ ਸਿੱਖ ਕਤਲੇਆਮ ਕਾਂਡ ਬਹੁਤ ਹੀ ਦੁਖਦਾਈ ਸੀ, ਪਰ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਇਸ ਕਤਲੇਆਮ ’ਚ ਕਾਂਗਰਸ ਦੀ ਕੋਈ ਸ਼ਮੂਲੀਅਤ ਸੀ। ਉਨ੍ਹਾਂ ਕਿਹਾ, ‘‘ਕਿਸੇ ਵੱਲੋਂ ਵੀ ਕਿਸੇ ’ਤੇ ਕੀਤੀ ਗਈ ਹਿੰਸਾ ਗਲਤ ਹੈ। ਭਾਰਤ ਵਿੱਚ ਇੱਕ ਕਾਨੂੰਨੀ ਪ੍ਰਕਿਰਿਆ ਹੈ ਤੇ ਮੈਨੂੰ ਲੱਗਦਾ ਹੈ ਕਿ ਉਸ ਸਮੇਂ ਜੋ ਹੋਇਆ ਉਹ ਬਹੁਤ…
    ਬਟਾਲਾ - ਕੈਬਨਿਟ ਮੰਤਰੀ ਨਵਜੋਤ ਸਿੱਧੂ ਅੱਜ ਕੌਮਾਂਤਰੀ ਸਰਹੱਦ ’ਤੇ ਡੇਰਾ ਬਾਬਾ ਨਾਨਕ ਗਏ, ਅਤੇ ਸਰਹੱਦ ਤੋਂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਪਿਛਲੇ ਦਿਨੀਂ ਪਾਕਿਸਤਾਨ ਦੀ ਫੇਰੀ ਦੌਰਾਨ ਉਥੋਂ ਦੀ ਸਰਕਾਰ ਅਤੇ ਫ਼ੌਜ ਦੇ ਮੁਖੀ ਜਨਰਲ ਕ਼ਮਰ ਜਾਵੇਦ ਬਾਜਵਾ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਗੱਲਬਾਤ ਹੋਈ ਹੈ। ਉਨ੍ਹਾਂ ਆਸ ਜਤਾਈ ਕਿ ਨੇੜ ਭਵਿੱਖ ਵਿੱਚ ‘ਸਭ ਠੀਕ’ ਹੋ ਜਾਵੇਗਾ। ਉਨ੍ਹਾਂ ਵੱਖ ਵੱਖ ਰਾਜਸੀ ਧਿਰਾਂ ਦੇ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸਿਆਸੀ ਰੋਟੀਆ ਨਾ ਸੇਕਣ, ਸਗੋਂ ਇਸ ਲਾਂਘੇ ਨੂੰ ਖੁੱਲ੍ਹਵਾਉਣ ਲਈ ਮਿਲ ਕੇ ਹੰਭਲਾ ਮਾਰਨ। ਸ੍ਰੀ ਸਿੱਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਅਤੇ ਹੱਥੀਂ ਕਿਰਤ ਕਰਨ ਅਤੇ ਜਾਤੀ ਭੇਦਭਾਵ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੱਤਾ ਸੀ ਪਰ ਅੱਜ ਕੁਝ ਪਾਰਟੀਆਂ ਦੇ ਆਗੂ ਤੰਗਨਜ਼ਰੀ ਦਾ ਮੁਜ਼ਾਹਰਾ ਕਰ ਰਹੇ ਹਨ ਜਦਕਿ…
    ਰਾਜਵਿੰਦਰ ਸਿੰਘ ਰਾਹੀ * ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੈਂਬਰਾਂ ਨੇ ਮੁੱਦੲੀ ਸੁਸਤ ਗਵਾਹ ਚੁਸਤ ਦੀ ਫੁਰਤੀ ਦਿਖਾਂੳੁਦਿਅਾਂ ਸ਼੍ਰੀ ਗੁਰੂ ਗਰੰਥ ਸਾਹਬ ਜੀ ਦੀ ਬੇਅਦਬੀ ਦੀਅਾਂ ਘਟਨਾਵਾਂ ਬਾਰੇ ਬਣੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ ਨੂੰ ਵਗੈਰ ਪੜਿਅਾਂ ਹੀ ਰੱਦ ਕਰ ਦਿੱਤਾ ਹੈ। ੲਿਸ ਰਿਪੋਰਟ ਵਿਚੋਂ ਜੇ ਬਾਦਲਾਂ ਵਾਲਾ ਹਿੱਸਾ ਛੱਡ ਵੀ ਦੇੲੀੲੇ ਤਾਂ ਵੀ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਰਿਪੋਰਟ ਰੱਦ ਕਰਕੇ ਬੇਅਦਬੀ ਦੀਅਾਂ ਘਟਨਾਵਾਂ ਦੇ ਦੋਸ਼ੀ ਸਰਸੇ ਵਾਲਿਅਾਂ ਨੂੰ ਵੀ ਦੋਸ਼ਾਂ ਤੋਂ ਪੂਰੀ ਤਰਾਂ ਬਰੀ ਕਰ ਦਿੱਤਾ ਹੈ! ਹਾਲਾਂ ਕਿ ਬਾਦਲਾਂ ਵਲੋਂ ਬਣਾੲੀ ਗੲੀ ਸਿਟ ਨੇ ਸਰਸੇ ਵਾਲੇ ਦੋਸ਼ੀ ਫੜ ਕੇ ਅਦਾਲਤਾਂ ਵਿਚ ਵੀ ਪੇਸ਼ ਕਰ ਦਿੱਤੇ ਹਨ ਤੇ ੳੁਹਨਾਂ ਨੇ ਜ਼ੁਰਮ ਵੀ ਕਬੂਲ ਕਰ ਲੲੇ ਹਨ! ਸੁਅਾਲ ਪੈਦਾ ਹੁੰਦਾ ਹੈ ਕਿ ਜੇ ਸ਼੍ਰੋਮਣੀ ਕਮੇਟੀ ਨੂੰ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਟ ਤੇ ਯਕੀਨ ਨਹੀਂ ਤਾਂ ੳੁਹ ਜਸਟਿਸ ਜੋਰਾ ਸਿੰਘ ਦੀ ਰਿਪੋਟ ਬਾਰੇ ਅਾਪਣਾ ਪੱਖ ਸਪੱਸ਼ਟ ਕਰਨ ਕਿ ੳੁਸ ਨੂੰ ਕੀ ਸਮਝਦੇ ਹਨ! ਚਲੋ…
    ਲੁਧਿਆਣਾ - ਵਿਧਾਨ ਸਭਾ ਸੈਸ਼ਨ ਵਿੱਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਤੋਂ ਪਹਿਲਾਂ ਬੇਅਦਬੀ ਕਾਂਡ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਤੇ ਲੁਧਿਆਣਾ ਤੋਂ ਡੀਆਈਜੀ ਆਰਐਸ ਖੱਟਰਾ ਨੇ ਇਥੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਵੀ ਪੁਲੀਸ ’ਤੇ ਕਿਸੇ ਤਰ੍ਹਾਂ ਦਾ ਕੋਈ ਦਬਾਅ ਨਹੀਂ ਸੀ, ਸਿਰਫ਼ ਇਹੀ ਹੁਕਮ ਹੁੰਦੇ ਸਨ ਕਿ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰੋ। ਅਜਿਹਾ ਦਬਾਅ ਮੌਜੂਦਾ ਕਾਂਗਰਸ ਸਰਕਾਰ ਵੇਲੇ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧੀਨ ਆਉਣ ਵਾਲੇ ਬੇਅਦਬੀ ਮਾਮਲਿਆਂ ਵਿੱਚ ਸਿੱਧੇ ਤੌਰ ’ਤੇ ਡੇਰਾ ਪ੍ਰੇਮੀਆਂ ਦਾ ਹੱਥ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਬੂਤ ਉਨ੍ਹਾਂ ਨੂੰ ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਕੋਲੋਂ ਹੀ ਮਿਲੇ ਸਨ, ਜਿਸ ਤੋਂ ਬਾਅਦ ਬੇਅਦਬੀ ਕਾਂਡ ਦੀ ਜਾਂਚ ਅੱਗੇ ਵਧੀ।ਉਨ੍ਹਾਂ ਦੱਸਿਆ ਕਿ ਮੌੜ ਮੰਡੀ ਧਮਾਕੇ ਤੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਪ੍ਰੇਮੀ ਸ਼ਾਮਲ ਸਨ, ਜਿਨ੍ਹਾਂ…
    ਬਠਿੰਡਾ - ਤਲਵੰਡੀ ਸਾਬੋ ਅਦਾਲਤ ਨੇ ਮੌੜ ਬੰਬ ਧਮਾਕੇ ’ਚ ਨਾਮਜ਼ਦ ਕੀਤੇ ਮੁੱਖ ਮੁਲਜ਼ਮਾਂ ਦੀ ਤਿੱਕੜੀ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਵਿੱਢ ਦਿੱਤੀ ਹੈ। ਅਦਾਲਤ ਨੇ ਅੱਜ ਮੁਲਾਜ਼ਮਾਂ ਨੂੰ ਆਖ਼ਰੀ ਮੌਕਾ ਦਿੰਦੇ ਹੋਏ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਮੁਲਜ਼ਮਾਂ ਨੂੰ 30 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਹੈ। ਇਹ ਇਸ਼ਤਿਹਾਰ ਹੁਣ ਤਿੰਨੋਂ ਮੁਲਜ਼ਮਾਂ ਦੇ ਘਰਾਂ ਅੱਗੇ ਚਿਪਕਾਏ ਜਾਣੇ ਹਨ। ਇੱਕ ਇਸ਼ਤਿਹਾਰ ਤਲਵੰਡੀ ਸਾਬੋ ਅਦਾਲਤ ਦੇ ਨੋਟਿਸ ਬੋਰਡ ’ਤੇ ਵੀ ਲਾਇਆ ਜਾਵੇਗਾ। ਜੇਕਰ 30 ਦਿਨਾਂ ਵਿੱਚ ਮੁਲਜ਼ਮ ਪੇਸ਼ ਨਾ ਹੋਏ ਤਾਂ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ। ਅੱਜ ਅਦਾਲਤ ਨੇ ਅਗਲੀ ਪੇਸ਼ੀ 24 ਸਤੰਬਰ ਪਾ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਵੀ ਮੁੱਖ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮੌੜ ਬੰਬ ਧਮਾਕੇ ਦੇ ਸਬੰਧ ਵਿੱਚ ਫਰਵਰੀ 2018 ਵਿੱਚ ਹੀ ਗੁਰਤੇਜ ਸਿੰਘ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਮੁਲਜ਼ਮਾਂ ਦੀ ਪੈੜ ਨੱਪਣ…
    ਚੰਡੀਗੜ੍ - ਗੁਰੂ ਗਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਨਾਮ ਆਉਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਦੀ ਸਿਹਤ ਡਗਮਗਾ ਗਈ ਹੈ। ਬਾਦਲ ਦੀ ਨਾਸਾਜ਼ ਸਿਹਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਫ਼ਿਕਰਮੰਦੀ ਜ਼ਾਹਿਰ ਕੀਤੀ ਜਾ ਰਹੀ ਹੈ। ਬਾਦਲ ਪਰਿਵਾਰ ਦੇ ਸੂਤਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪਹਿਲਾਂ ਤਾਂ ਵਾਇਰਲ ਤੋਂ ਪੀੜਤ ਸਨ ਪਰ ਅਚਨਚੇਤ ਹੀ ਉਨ੍ਹਾਂ (ਪ੍ਰਕਾਸ਼ ਸਿੰਘ ਬਾਦਲ) ਦਾ ਬਲੱਡ ਪ੍ਰੈਸ਼ਰ ਘਟਣਾ ਸ਼ੁਰੂ ਹੋ ਗਿਆ ਤੇ ਸ਼ੂਗਰ ਦਾ ਲੈਵਲ ਵੀ ਘੱਟ ਗਿਆ ਹੈ। ਇਹ ਕਾਰਨ ਸ੍ਰੀ ਬਾਦਲ ਦੀ ਸਿਹਤ ਲਈ ਹਾਨੀਕਾਰਕ ਮੰਨੇ ਜਾ ਰਹੇ ਹਨ। ਸ੍ਰੀ ਬਾਦਲ ਅੱਜ ਵਿਧਾਨ ਸਭਾ ਦੇ ਸੈਸ਼ਨ ਵਿੱਚ ਹਾਜ਼ਰੀ ਭਰਨ ਲਈ ਨਹੀਂ ਆਏ। ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਬਾਦਲ ਸੈਸ਼ਨ ਦੇ ਬਾਕੀ ਦੋ ਦਿਨਾਂ ਦੌਰਾਨ ਵੀ ਸ਼ਾਇਦ ਹਾਜ਼ਰ ਨਾ ਹੋਣ। ਸਾਬਕਾ ਮੁੱਖ ਮੰਤਰੀ ਕੁਝ ਦਿਨ…
    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਵੱਲੋਂ ਆਪਣੇ ਹੀ ਡੇਰੇ ਦੇ ਸਾਧੂਆਂ ਨੂੰ ਅਪਾਹਜ ਕਰਨ ਵਾਲੇ ਕੇਸ 'ਚ ਸੀ ਆਈ ਦੀ ਪੰਚਕੂਲਾ ਅਦਾਲਤ ਨੇ ਅੱਜ ਸੌਦਾ ਸਾਧ ਨੂੰ ਝਟਕਾ ਦਿੰਦੇ ਹੋਏ ਉਸ ਵੱਲੋਂ ਜ਼ਮਾਨਤ ਲਈ ਲਗਾਈ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਡਾ. ਪੰਕਜ ਗਰਗ ਵੱਲੋਂ ਵਿਦੇਸ਼ ਜਾਣ ਲਈ ਲਗਾਈ ਅਰਜ਼ੀ ਨੂੰ ਮਨਜ਼ੂਰ ਕਰਦਿਆ ਕੁੱਝ ਦਿਨ ਲਈ ਵਿਦੇਸ਼ ਜਾਣ ਦੀ ਇਜ਼ਾਜਤ ਦੇ ਦਿੱਤੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੌਦਾ ਸਾਧ ਖਿਲਾਫ਼ ਕਾਨੂੰਨੀ ਲੜਾਈ ਲੜਨ ਵਾਲੇ ਭਾਈ ਗੁਰਦਾਸ ਸਿੰਘ ਤੂਰ ਨੇ ਦੱਸਿਆ ਕਿ ਸੌਦਾ ਸਾਧ ਵੱਲੋਂ ਆਪਣੇ ਹੀ ਡੇਰੇ ਦੇ ਸਾਧੂਆਂ ਨੂੰ ਅਪਾਹਜ ਕਰ ਦਿੱਤਾ ਗਿਆ ਸੀ , 400 ਸਾਧੂਆਂ ਨੂੰ ਅਪਾਹਜ ਬਣਾਉਣ ਸੰਬੰਧੀ ਹੰਸ ਰਾਜ ਚੌਹਾਨ ਵੱਲੋਂ 2015 ਵਿੱਚ ਹਾਈਕੋਰਟ ਚੰਡੀਗੜ੍ਹ ਸਾਧ ਖਿਲਾਫ਼ ਕੇਸ ਦਾਇਰ ਕੀਤਾ ਗਿਆ ਸੀ ,ਸੀ ਬੀ ਆਈ ਨੇ ਆਪਣੀ ਜਾਂਚ ਮਕੁੰਮਲ ਕਰਨ ਉਪਰੰਤ 1ਫ਼ਰਵਰੀ ਨੂੰ ਪੰਚਕੂਲਾ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਸੀ ਤੇ ਪਿਛਲੀ ਪੇਸ਼ੀ ਦੌਰਾਨ…
    ਪਟਿਆਲਾ - ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸਪਸਟ ਕੀਤਾ ਹੈ ਕਿ ਭਾਈ ਰਾਜੋਆਣਾ ਨੂੰ ਅਕਾਲ ਤਖਤ ਦਾ ਜਥੇਦਾਰ ਨਹੀਂ ਬਣਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਅਤੇ ਸ਼ੋਸ਼ਲ ਮੀਡੀਆ ਤੇ ਵੀਰ ਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਵਾਰੇ ਗਲਤ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ , ਇਹ ਸੱਭ ਕੁਝ ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ ।ਖਾਲਸਾ ਜੀ, ਜਦੋਂ 2012 ਦੇ ਵਿੱਚ ਵੀਰਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਦੀ ਫਾਂਸੀ ਦੀ ਸਜ਼ਾ ਨੂੰ ਖ਼ਤਮ ਕਰਾਉਣ ਲਈ ਖਾਲਸਾ ਪੰਥ ਸੜਕਾਂ ਤੇ ਆ ਗਿਆ ਸੀ, ਉਸ ਸਮੇਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਲਵੰਤ ਸਿੰਘ ਨੰਦਗੜ ਜੀ ਨੇ ਅਖ਼ਬਾਰ ਵਿੱਚ ਕਿਹਾ ਸੀ ਕਿ ਮੈਂ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਤੇ ਮੇਰੀ ਜਗ੍ਹਾਂ ਤੇ ਵੀਰਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਨੂੰ ਜਥੇਦਾਰ ਬਣਾਇਆ ਜਾਵੇ, ਇਹੀ ਗੱਲ ਮੈਨੂੰ ਫੋਨ ਕਰਕੇ 2012 ਵਿੱਚ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਖਾਲਸਾ ਜੀ ਨੇ ਕਹੀ…
    ਬਠਿੰਡਾ - ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੇ ਬਿਆਨ ਪਿੱਛੋ ਮਗਰੋਂ ਅਕਾਲੀ ਖੇਮਾ ਨਮੋਸ਼ ਹੈ। ਸਾਬਕਾ ਵਿਧਾਇਕ ਹਰਬੰਸ ਜਲਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲੇ ’ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਕੋਲ ਬਿਆਨ ਕਲਮਬੱਧ ਕਰਾਏ ਸਨ। ਉਨ੍ਹਾਂ ਬਿਆਨਾਂ ’ਚ ਨਵੇਂ ਖ਼ੁਲਾਸੇ ਕੀਤੇ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ਦਰਮਿਆਨ ਸੌਦੇਬਾਜ਼ੀ ਹੋਣ ਦੀ ਗੱਲ ਆਖੀ ਸੀ। ਸੌਦੇਬਾਜ਼ੀ ਵਿੱਚ ਫ਼ਿਲਮੀ ਸਿਤਾਰੇ ਅਕਸ਼ੈ ਕੁਮਾਰ ਵੱਲੋਂ ਵਿਚੋਲਗੀ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਸੀ। ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਚ ਸਾਬਕਾ ਵਿਧਾਇਕ ਜਲਾਲ ਦੀ ਗੱਲ ਜ਼ਾਹਿਰ ਹੋ ਗਈ ਤਾਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਉਸ ਮਗਰੋਂ ਹੀ ਸਾਫ਼ ਆਖ ਦਿੱਤਾ ਸੀ ਕਿ ਉਸ ਨੇ ਤਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਕੋਈ ਲਿਖਤੀ ਸਟੇਟਮੈਂਟ ਦਿੱਤੀ ਹੀ ਨਹੀਂ। ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਜਲਾਲ ਦੀ ਇਸ ਪਲਟੀ ਮਗਰੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ’ਤੇ ਵਿਰੋਧੀ ਧਿਰਾਂ ਨੇ ਮੁੜ ਉਂਗਲ ਉਠਾ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗੁਰਮੁਖ ਸਿੰਘ ਦੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com