ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਨਿਊਯਾਰਕ ਦੇ ਗੁਰਦੁਆਰੇ ਵਿੱਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਹਮਲੇ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿਖੇਧੀ ਕੀਤੀ ਹੈ। ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਮਨਜੀਤ ਸਿੰਘ ਜੀਕੇ ਵੱਲੋਂ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ, ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੇ ਸ਼ਿਲਾਂਗ ਵਿੱਚ ਸਿੱਖਾਂ ਨੂੰ ਉਜਾੜੇ ਤੋਂ ਬਚਾਉਣ ਤੇ ਹੋਰ ਕਈ ਮਾਮਲਿਆਂ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ।ਉਨ੍ਹਾਂ ’ਤੇ ਹਮਲਾ ਕਰਨਾ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਜੇਕਰ ਨਿਊਯਾਰਕ ਵਿੱਚ ਕੁਝ ਵਿਅਕਤੀਆਂ ਨੂੰ ਸ੍ਰੀ ਜੀਕੇ ਪ੍ਰਤੀ ਕੋਈ ਗ਼ਲਤਫਹਿਮੀ ਹੈ ਤਾਂ ਉਸ ਨੂੰ ਮਿਲ ਬੈਠ ਕੇ ਗੱਲਬਾਤ ਰਾਹੀਂ ਹੱਲ ਕਰਨ। ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੇਰਲਾ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਦਸਵੰਧ ਵਿੱਚੋਂ ਹਿੱਸਾ ਕੱਢਣ ਅਤੇ ਪੀੜਤਾਂ ਦੀ ਸਹਾਇਤਾ ਕਰਨ।
    ਆਗਰਾ - ਬਜਰੰਗ ਦਲ ਨੇ ਕਾਂਗਰਸੀ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਸਿਰ ਕੱਢਣ ਵਾਲੇ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਬਜਰੰਗ ਦਲ ਨੇ ਇਹ ਐਲਾਨ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਬਾਜਵਾ ਨੂੰ ਗਲੇ ਮਿਲਣ ਅਤੇ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਪਾਕਿਸਤਾਨ ਜਾਣ ਦੇ ਕਾਰਨ ਕੀਤਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇਨ੍ਹਾਂ ਦਿਨਾਂ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਬਜਰੰਗ ਦਲ ਦੇ ਆਗਰਾ ਜ਼ਿਲ੍ਹਾ ਪ੍ਰਧਾਨ ਸੰਜੇ ਜਾਟ ਨੇ ਸਿੱਧੂ ਦਾ ਸਿਰ ਵੱਢਣ ਵਾਲੇ ਵਿਅਕਤੀ ਨੂੰ ਪੰਜ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਵੀਡੀਓ ਵਿਚ ਬਜਰੰਗ ਦਲ ਦੇ ਨੇਤਾ ਪੰਜ ਲੱਖ ਰੁਪਏ ਦਾ ਚੈੱਕ ਵੀ ਦਿਖਾ ਰਹੇ ਹਨ ਅਤੇ ਇਹ ਐਲਾਨ ਕਰ ਰਹੇ ਹਨ ਕਿ ਉਹ ਇਹ ਚੈੱਕ ਉਸ ਵਿਅਕਤੀ ਨੂੰ ਦੇਣਗੇ ਜੋ ਨਵਜੋਤ ਸਿੰਘ ਸਿੱਧੂ ਦਾ ਸਿਰ ਵੱਢ ਕੇ ਉਨ੍ਹਾਂ ਕੋਲ ਲਿਆਵੇਗਾ। ਇਸ ਵਾਇਰਲ ਵੀਡੀਓ ਵਿਚ ਬਜਰੰਗ ਦਲ ਦੇ ਨੇਤਾ ਕਹਿੰਦੇ ਸੁਣਵਾਈ…
    ਚੰਡੀਗੜ੍ਹ - ਡੀਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ(ਸਿੱਟ) ਵੱਲੋਂ ਪਿੰਡ ਮੱਲਕੇ ਤੇ ਗੁਰੂਸਰ ਵਿੱਚ ਬੇਅਦਬੀ ਦੀਆਂ ਘਟਨਾਵਾਂ ਕੀਤੀ ਜਾ ਰਹੀ ਜਾਂਚ ਭਾਵੇਂ ਅਜੇ ਕਿਸੇ ਤਣ ਪੱਤਣ ਨਹੀਂ ਲੱਗੀ, ਪਰ ਸਿੱਟ ਦੀ ਜਾਂਚ ਨੂੰ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲਕੇ ਤੇ ਗੁਰੂਸਰ ਪਿੰਡਾਂ ਦੇ ਘੇਰੇ ਵਿੱਚ ਸਰਗਰਮ ਰਹੇ ਡੇਢ ਲੱਖ ਤੋਂ ਵਧ ਮੋਬਾਈਲ ਫੋਨਾਂ ਦੇ ਡੇਟਾ ਅਤੇ ਪਿੰਡ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਤੋਂ ਮਿਲੇ ਡੀਐਨਏ ਦੇ ਨਮੂਨਿਆਂ ਦੀ ਘੋਖ ਤੋਂ ਨਵੀਂ ਦਿਸ਼ਾ ਮਿਲੀ ਹੈ।ਸ੍ਰੀ ਖਟੜਾ ਨੇ ਇਸ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ 30 ਨਵੰਬਰ 2015 ਨੂੰ ਸਿੱਟ ਦੀ ਕਾਇਮੀ ਤੋਂ ਹੀ ਇਸ ਮਾਮਲੇ ਦੀ ਜਾਂਚ ਵਿਗਿਆਨਕ ਤਰੀਕੇ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 4 ਨਵੰਬਰ 2015 ਨੂੰ ਪਿੰੰਡ ਮੱਲਕੇ ਤੋਂ ਇਕੱਤਰ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਗਾਂਧੀਨਗਰ (ਗੁਜਰਾਤ) ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ, ‘ਜਾਂਚ ਰਿਪੋਰਟ ਵਿੱਚ ਇਨ੍ਹਾਂ ਅੰਗਾਂ ‘ਤੇ ਚਾਰ ਜਣਿਆਂ ਦੀ ਉਂਗਲਾਂ ਦੇ ਨਿਸ਼ਾਨ ਅਤੇ ਦੋ ਵਾਲ…
    ਬਠਿੰਡਾ - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੌੜ ਬੰਬ ਧਮਾਕੇ ਦੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਖਿਚਾਈ ਕੀਤੀ ਹੈ ਜਦੋਂਕਿ ਵਿਸ਼ੇਸ਼ ਜਾਂਚ ਟੀਮ ਨੇ ਤਫ਼ਤੀਸ਼ ਜਨਤਕ ਨਾ ਕਰਨ ਪਿੱਛੇ ਮਜਬੂਰੀ ਦੱਸੀ। ਅੱਜ ਸਿੱਟ ਦੇ ਚੇਅਰਮੈਨ ਡੀਆਈਜੀ ਰਣਬੀਰ ਸਿੰਘ ਖੱਟੜਾ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ ਅਤੇ ਜਾਂਚ ਦੀ ਪ੍ਰਗਤੀ ਤੋਂ ਜਾਣੂ ਕਰਾਇਆ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਿੱਟ ਨੂੰ ਚਾਰ ਹਫ਼ਤਿਆਂ ਵਿੱਚ ਵਿਸਥਾਰਤ ਸਟੇਟਸ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ ਅਤੇ ਜਾਂਚ ਰਿਪੋਰਟ ਬੰਦ ਲਿਫ਼ਾਫ਼ੇ ਵਿੱਚ ਦੇਣ ਲਈ ਆਖਿਆ ਹੈ। ਅਦਾਲਤੀ ਰੁਖ਼ ਤੋਂ ਜਾਪਦਾ ਹੈ ਕਿ ਮੌੜ ਧਮਾਕੇ ਦੀ ਜਾਂਚ ਹੁਣ ਸੀਬੀਆਈ ਨੂੰ ਦਿੱਤੇ ਜਾਣ ਦੇ ਆਸਾਰ ਘੱਟ ਗਏ ਹਨ।ਦੱਸਣਯੋਗ ਹੈ ਕਿ ਪੰਜਾਬ ਚੋਣਾਂ ਦੇ ਪ੍ਰਚਾਰ ਦੌਰਾਨ 31 ਜਨਵਰੀ 2017 ਨੂੰ ਮੌੜ ਮੰਡੀ ਵਿੱਚ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੂੰ ਨਿਸ਼ਾਨਾ ਬਣਾ ਕੇ ਮਾਰੂਤੀ ਕਾਰ ਵਿੱਚ ਬੰਬ ਧਮਾਕਾ ਕੀਤਾ ਗਿਆ ਸੀ, ਜਿਸ ਵਿੱਚ 7 ਜਣਿਆਂ ਦੀ ਮੌਤ ਹੋ ਗਈ ਸੀ ਅਤੇ…
    ਚੰਡੀਗੜ੍ਹ - ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦਾ ਅਹਿਮ ਗਵਾਹ ਅਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦਾ ਭਰਾ ਹਿੰਮਤ ਸਿੰਘ ਕਮਿਸ਼ਨ ਨੂੰ ਦਿੱਤੇ ਗਏ ਬਿਆਨ ਤੋਂ ਪਾਸਾ ਵੱਟ ਗਿਆ ਹੈ। ਬੇਅਦਬੀ ਕਾਂਡ ਨਾਲ ਸਬੰਧਤ ਰਿਪੋਰਟ ਨੂੰ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸੋਮਵਾਰ ਨੂੰ ਹਿੰਮਤ ਸਿੰਘ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਅਤੇ ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਦੋਸ਼ ਲਗਾਏ ਕਿ ਉਨ੍ਹਾਂ ਇਹ ਆਖਦਿਆਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਸ (ਹਿੰਮਤ ਸਿੰਘ) ਦੇ ਭਰਾ ਗਿਆਨੀ ਗੁਰਮੁਖ ਸਿੰਘ (ਤਤਕਾਲੀ ਜਥੇਦਾਰ ਤਖ਼ਤ ਦਮਦਮਾ ਸਾਹਿਬ) ਅਤੇ ਹੋਰ ਜਥੇਦਾਰਾਂ ’ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਨ ਦਾ ਦਬਾਅ ਪਾਇਆ ਸੀ, ਨੇ ਜਬਰੀ ਉਸ ਤੋਂ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਏ। ਉਧਰ ਜਸਟਿਸ ਰਣਜੀਤ ਸਿੰਘ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ਾਂ ਨੂੰ ਨਕਾਰਿਆ ਹੈ। ਜ਼ਿਕਰਯੋਗ ਹੈ ਕਿ ਹਿੰਮਤ ਸਿੰੰਘ ਦੇ ਭਰਾ ਗਿਆਨੀ ਗੁਰਮੁਖ…
    ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਵੱਲੋਂ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਹਟਾਏ ਸੁਖਪਾਲ ਸਿੰਘ ਖਹਿਰਾ ਅੱਜ ਬਾਗੀ ਧਿਰ ਦੇ ਆਰਜ਼ੀ ਪ੍ਰਧਾਨ ਬਣ ਗਏ ਹਨ। ‘ਆਪ’ ਦੀ ਬਾਗੀ ਧਿਰ ਵੱਲੋਂ ਬਣਾਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਅੱਜ ਇਥੇ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਵਿੱਚ ਸ੍ਰੀ ਖਹਿਰਾ ਨੂੰ ਪੰਜਾਬ ਦਾ ਆਰਜ਼ੀ ਪ੍ਰਧਾਨ ਬਣਾਉਣ ਦਾ ਫੈਸਲਾ ਲਿਆ ਗਿਆ। ਦੂਜੇ ਪਾਸੇ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬਾਗੀ ਧੜੇ ਨੂੰ ਝਟਕਾ ਦਿੰਦਿਆਂ ਸ੍ਰੀ ਖਹਿਰਾ ਨਾਲ ਖੜ੍ਹੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਥਾਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਚੀਫ ਵ੍ਹਿਪ ਨਿਯੁਕਤ ਕਰ ਦਿੱਤਾ ਹੈ। ਇਸੇ ਤਰ੍ਹਾਂ ਬਾਗੀ ਧਿਰ ਨਾਲ ਜੁੜੇ ਵਿਧਾਇਕ ਪਿਰਮਲ ਸਿੰਘ ਦੀ ਥਾਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵ੍ਹਿਪ ਨਿਯੁਕਤ ਕੀਤਾ ਹੈ। ਪਾਰਟੀ ਨਾਲ ਖੜ੍ਹੀ ਵਿਧਾਇਕ ਰੁਪਿੰਦਰ ਕੌਰ ਰੂਬੀ ਕੋਲ ਪਹਿਲਾਂ ਵਾਂਗ ਵ੍ਹਿਪ ਦਾ ਅਹੁਦਾ ਬਰਕਰਾਰ ਰਹੇਗਾ। ਸ੍ਰੀ ਚੀਮਾ ਨੇ ਇਨ੍ਹਾਂ ਨਵੀਆਂ ਨਿਯੁਕਤੀਆਂ ਬਾਰੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ…
    ਲੌਂਗੋਵਾਲ - ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 33ਵੀਂ ਬਰਸੀ ਮੌਕੇ ਲੌਂਗੋਵਾਲ ਵਿੱਚ ਸ਼ਹੀਦੀ ਕਾਨਫਰੰਸ ਕੀਤੀ ਗਈ। ਕਾਨਫਰੰਸ ਦੌਰਾਨ ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਸੰਸਦੀ ਚੋਣਾਂ ਲਈ ਤਿਆਰ ਰਹਿਣ ਅਤੇ ਪੰਜਾਬ ’ਚੋਂ ਕਾਂਗਰਸ ਤੇ ‘ਆਪ’ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਪ੍ਰਣ ਲੈਣ ਦਾ ਸੱਦਾ ਦਿੱਤਾ। ਕਾਨਫਰੰਸ ਦੌਰਾਨ ਗਰਮੀ ਕਾਰਨ ਮੁੜਕੋ-ਮੁੜਕੀ ਹੋਈ ਅਕਾਲੀ ਲੀਡਰਸ਼ਿਪ ਨੇ ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਤਰੀਕ ਬਦਲ ਕੇ ਅੱਗੇ ਪਾਉਣ ਦਾ ਐਲਾਨ ਵੀ ਕੀਤਾ। ਕਾਨਫਰੰਸ ਦੌਰਾਨ ਹਰਿਆਣਾ ਮਗਰੋਂ ਉਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਅਕਾਲੀ ਦਲ ਵੱਲੋਂ ਸਿਆਸੀ ਪਿੜ ਵਿੱਚ ਕੁੱਦਣ ਦਾ ਐਲਾਨ ਕੀਤਾ ਗਿਆ।ਲੌਂਗੋਵਾਲ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਮੈਦਾਨ ਵਿੱਚ ਹੋਈ ਸ਼ਹੀਦੀ ਕਾਨਫਰੰਸ ਦੌਰਾਨ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਂਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਇੱਕ ਮਹਾਨ ਇਨਸਾਨ ਸਨ, ਜਿਨ੍ਹਾਂ ਦਾ ਜੀਵਨ ਇੱਕ ਸੇਵਾ ਸੀ। ਸ੍ਰੀ ਬਾਦਲ ਨੇ ਕਿਹਾ ਕਿ ਗਾਂਧੀ ਪਰਿਵਾਰ ਵੱਲੋਂ ਕੀਤੇ ਧੋਖੇ ਕਾਰਨ ਹੀ ਸੰਤ…
    ਬਰਗਾੜੀ - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿੱਚ ਚੱਲ ਰਹੇ ਇਨਸਾਫ ਮੋਰਚੇ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵੀ ਨਾਲ ਸੇਵਾਵਾਂ ਨਿਭਾ ਰਹੇ ਹਨ। ਮੋਰਚੇ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਦਿਨੀ ਡੇਰਾ ਸਿਰਸਾ ਮੁਖੀ ਦੇ ਹੱਕ ਵਿੱਚ ਦਿੱਤੇ ਅਪਣੇ ਬਿਆਨ ਤੋਂ ਪਾਸਾ ਪਲਟਦਿਆਂ ਮੁਆਫੀ ਮੰਗ ਲਈ ਹੈ।ਮੋਰਚੇ ਵਿੱਚ ਹੋਏ ਅਪਣੇ ਤਿੱਖੇ ਵਿਰੋਧ ਤੇ ਟਿੱਪਣੀ ਕਰਦਿਆਂ ਸੰਧਵਾਂ ਨੇ ਕਿਹਾ ਕਿ ਅੱਜ ਮੈਨੂੰ ਅਹਿਸਾਸ ਹੋਇਆ ਹੈ ਕਿ ਸਿੱਖ ਕੌਮ ਜਾਗਦੀ ਹੈ ਸੁੱਤੀ ਨਹੀ, ਇਸ ਲਈ ਮੈ ਅਪਣੇ ਕੀਤੇ ਦੀ ਹੱਥ ਜੋੜਕੇ ਮੁਆਫੀ ਮੰਗਦਾ ਹਾਂ।ਜਿਕਰਯੋਗ ਹੈ ਕਿ ਬੀਤੇ ਦਿਨੀ ਚੰਡੀਗੜ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿੱਚ ਕੁਲਤਾਰ ਸੰਧਵਾਂ ਨੇ ਕਿਹਾ ਸੀ ਕਿ ਡੇਰੇ ਦੇ ਕੁੱਝ ਬੰਦੇ ਮਾੜੇ ਹੋ ਸਕਦੇ ਹਨ,…
    ਅੰਮ੍ਰਿਤਸਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਗੁਰਦੁਆਰਾ ਕਰਤਾਰਪੁਰ ਦੇ ਲਾਂਘੇ ਬਾਰੇ ਕੀਤੀ ਗੱਲ ਵਾਸਤੇ ਸਿੱਖ ਜਥੇਬੰਦੀਆਂ ਨੇ ਸ੍ਰੀ ਸਿੱਧੂ ਦੀ ਭਰਵੀਂ ਸ਼ਲਾਘਾ ਕੀਤੀ ਹੈ।ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਸਿੱਧੂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਦੇ ਲਾਂਘੇ ਦਾ ਮਾਮਲਾ ਉਠਾਇਆ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਸਿੱਧੂ ਦੇ ਪਾਕਿਸਤਾਨ ਜਾਣ ਦਾ ਵਿਰੋਧ ਕਰਨ ਵਾਲਿਆਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਉਹ ਆਪਣੇ ਦੋਸਤ ਦੀ ਤਾਜਪੋਸ਼ੀ ਵਿੱਚ ਨਿੱਜੀ ਤੌਰ ’ਤੇ ਹਿੱਸਾ ਲੈਣ ਗਏ ਸਨ, ਜਿੱਥੇ ਪਾਕਿਸਤਾਨੀ ਫ਼ੌਜ ਮੁਖੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਭਰੋਸਾ ਦਿੱਤਾ, ਜੋ ਸਿੱਖ ਪੰਥ ਲਈ ਸਕੂਨ ਵਾਲੀ ਗੱਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਦਾ ਲਾਂਘਾ ਦੇਣ ਦਾ ਬਿਆਨ ਸਿਰਫ਼ ਇਕ ਬਿਆਨ ਜਾਪਦਾ ਹੈ। ਜਦੋਂ ਇਹ ਅਮਲ…
    ਨਿਊਯਾਰਕ - ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਵਿਚ ਸ਼ਹੀਦ ਕੀਤੇ ਗਏ ਸਿੰਘਾਂ ਦੇ ਪਿੱਛੇ ਅਕਾਲੀ ਦਲ ਬਾਦਲ ਖ਼ਾਸ ਕਰਕੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪੁਲੀਸ ਦੇ ਅਧਿਕਾਰੀਆਂ ਦਾ ਹੱਥ ਹੁਣ ਸਪਸ਼ਟ ਹੋ ਗਿਆ, ਜਿਸ ਕਰਕੇ 96 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਮਰਥਨ ਨਾਲ ਬਣੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਅਤੇ ਵਿਦੇਸ਼ਾਂ ਵਿਚ ਬੈਠੇ ਸਿੱਖਾਂ ਨੇ ਅਕਾਲੀ ਦਲ ਬਾਦਲ ਦੇ ਲੀਡਰਾਂ ਦਾ ਅਮਰੀਕਾ ਵਿਚ ਆਉਣ ਦੇ ਤਿੱਖਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਜਦੋਂ ਹੀ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨਿਊਯਾਰਕ ਦੇ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਵਿਚ ਬੋਲਣ ਲਈ ਪੁੱਜੇ ਤਾਂ ਉਨ੍ਹਾਂ ਦਾ ਸਿੱਖ ਸੰਗਤਾਂ ਨੇ ਤਿੱਖਾ ਵਿਰੋਧ ਕੀਤਾ। ਉਨ੍ਹਾਂ ਦਾ ਵਿਰੋਧ ਏਨਾ ਵਿਆਪਕ ਹੋ ਗਿਆ ਕਿ ਇਸ ਸਮਾਗਮ ਦੇ ਪ੍ਰਬੰਧਕਾਂ ਨੂੰ ਨਿਊਯਾਰਕ ਦੀ ਪੁਲੀਸ ਬੁਲਾਉਣੀ ਪਈ। ਪੁਲੀਸ ਦੇ ਦਖ਼ਲ ਨਾਲ ਹੀ ਮਨਜੀਤ ਸਿੰਘ ਜੀ ਕੇ ਕੁੱਝ ਸਮੇਂ ਲਈ ਸਟੇਜ ਤੇ ਬੋਲ ਸਕੇ।ਇਸ ਸਬੰਧੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com