ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਪ੍ਰਿੰਟਿਗ ਪ੍ਰੈੱਸ 'ਚੋਂ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਅਤੇ ਦੋਸ਼ੀਆਂ ਉੱਤੇ ਪਰਚੇ ਦਰਜ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਪਿੰਡ ਬੇਗੋਵਾਲ ਤੋਂ ਭਦਾਸ ਚੌਂਕ ਤਕ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਗ਼ੈਰ ਹਾਜ਼ਰੀ ਚ ਉਹਨਾਂ ਦੇ ਸਪੁੱਤਰ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਈਮਾਨ ਸਿੰਘ ਮਾਨ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਜ਼ਿਲ੍ਹਾ ਪ੍ਰਧਾਨ ਸ. ਨਰਿੰਦਰ ਸਿੰਘ ਖੁਸਰੋਪੁਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਅਤੇ ਭਾਈ ਹਰਪਾਲ ਸਿੰਘ ਬਲੇਰ ਦੀ ਅਗਵਾਈ ਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ 'ਤੇ…
  ਨਵੀਂ ਦਿੱਲੀ - ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰ ਗੁਰੂ ਸਾਹਿਬ ਦੀ ਯਾਦ ਵਿਚ ਬੁੱਤ ਸਥਾਪਤ ਕੀਤੇ ਜਾਣ ਦਾ ਸਖਤ ਨੋਟਿਸ ਲੈਂਦਿਆਂ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ੍ਰੋਮਣੀ ਗੁਰਦੁਆਰਾ ਕਮੇਟੀ ਨੇ ਵਿਰੋਧ ਕੀਤਾ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫਤਰ ਨੂੰ ਪੱਤਰ ਭੇਜ ਕੇ ਆਪਣਾ ਰੋਸ ਦਰਜ ਕਰਾਇਆ ਹੈ। ਸ਼੍ਰੋਮਣੀ ਕਮੇਟੀ ਨੇ ਵੀ ਇਸ ਸਬੰਧੀ ਰੋਸ ਪ੍ਰਗਟਾਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ‘ਚ ਮੂਰਤੀ ਲਈ ਕੋਈ ਥਾਂ ਨਹੀਂ ਹੈ ਅਤੇ ਇਹ ਸਿੱਖੀ ਸਿਧਾਂਤ ਦੇ ਖਿਲਾਫ ਹੈ।ਦਰਅਸਲ ਇਹ ਖ਼ਬਰ ਹਾਲੇ ਚਰਚਾ ਦਾ ਵਿਸ਼ਾ ਹੈ। ਇਸ ਸਬੰਧੀ ਪ੍ਰਕਾਸ਼ਿਤ ਹੋਈ ਇਕ ਖ਼ਬਰ ਨੇ ਵੀ ਮਾਮਲੇ ਨੂੰ ਹੋਰ ਭਖਾਇਆ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਇਸ ਸਬੰਧੀ ਚਰਚਾ ਦਾ ਸਖਤ ਵਿਰੋਧ ਕਰਦਿਆਂ ਰੋਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੀ ਬੁੱਤ ਸਥਾਪਤ ਕਰਨ ਦੀ ਯੋਜਨਾ ਹੈ…
  ਲੌਂਗੋਵਾਲ - ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਨੂੰ ਲੈ ਕੇ ਆਰ.ਐਸ.ਐਸ. ਖ਼ਿਲਾਫ਼ ਪਾਏ ਮਤੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸੁਹਿਰਦਤਾ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਆ ਰਹੀ ਹੈ। ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਵੱਧ ਰਹੀ ਦਖ਼ਲਅੰਦਾਜ਼ੀ ਨੂੰ ਮੁੱਖ ਰੱਖ ਕੇ ਆਰ.ਐਸ.ਐਸ. ਖ਼ਿਲਾਫ਼ਜੋ ਮਤਾ ਪਾਇਆ ਹੈ ਉਹ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ ਹੈ। ਕਿਸਾਨੀ ਮਸਲੇ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਨਾਲੋਂ ਬਿਲਕੁਲ ਹੀ ਸੰਪਰਕ ਤੋੜ ਰੱਖਿਆ ਹੈ, ਜਦਕਿ ਵੱਡੇ ਤੋਂ ਵੱਡੇ ਮਸਲਿਆਂ ਦਾ ਹੱਲ ਆਪਸੀ ਗੱਲਬਾਤ ਨਾਲ ਹੀ ਸੰਭਵ ਹੈ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਖ਼ੁਦ ਪਹਿਲ ਕਦਮੀ ਕਰ ਕੇ ਕਿਸਾਨੀ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਰਤਾਰਪੁਰ ਲਾਂਘੇ ਨੂੰ ਤੁਰੰਤ ਖੋਲ੍ਹੇ…
  ਨਵੀਂ ਦਿੱਲੀ - ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 'ਚ ਭਾਵੇਂ ਮਹਾਰਾਸ਼ਟਰ ਦਾ ਨਾਂਅ ਸਭ ਤੋਂ ਉੱਪਰ ਹੈ ਪਰ ਸਰਗਰਮ ਮਾਮਲਿਆਂ ਦੇ ਵਧਣ ਦੀ ਰਫ਼ਤਾਰ 'ਚ ਪੰਜਾਬ ਦਾ ਨਾਂਅ ਮਹਾਰਾਸ਼ਟਰ ਤੋਂ ਵੀ ਅੱਗੇ ਹੈ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 2 ਮਹੀਨਿਆਂ 'ਚ ਪੰਜਾਬ 'ਚ ਕੋਰੋਨਾ ਦੇ ਮਾਮਲਿਆਂ 'ਚ 12 ਫ਼ੀਸਦੀ ਵਾਧਾ ਹੋਇਆ ਹੈ | ਅੰਕੜਿਆਂ ਮੁਤਾਬਿਕ ਪੰਜਾਬ 'ਚ 3 ਫਰਵਰੀ, 2021 'ਚ ਜਿੱਥੇ 2122 ਕੋਰੋਨਾ ਦੇ ਸਰਗਰਮ ਮਾਮਲੇ ਦਰਜ ਕੀਤੇ ਗਏ ਸਨ, ਜਦਕਿ 3 ਅਪ੍ਰੈਲ ਨੂੰ ਇਹ ਅੰਕੜਾ ਵਧ ਕੇ 25,458 ਹੋ ਗਿਆ | ਰਿਪੋਰਟ ਮੁਤਾਬਿਕ 2 ਮਹੀਨਿਆਂ 'ਚ ਸਰਗਰਮ ਮਾਮਲਿਆਂ 'ਚ 12 ਗੁਣਾ ਵਾਧਾ ਦਰਜ ਕੀਤਾ ਗਿਆ | ਇਹ ਵਾਧਾ ਕੋਰੋਨਾ ਦੇ ਸਭ ਤੋਂ ਵੱਧ 10 ਪ੍ਰਭਾਵਿਤ ਸੂਬਿਆਂ 'ਚੋਂ ਸਭ ਤੋਂ ਜ਼ਿਆਦਾ ਹੈ | ਪੰਜਾਬ ਤੋਂ ਬਾਅਦ ਦਿੱਲੀ ਅਤੇ ਹਰਿਆਣਾ 'ਚ ਇਹ ਰਫ਼ਤਾਰ ਕਾਫ਼ੀ ਖ਼ਤਰਨਾਕ ਪਾਈ ਗਈ ਹੈ | ਦੋਵਾਂ ਰਾਜਾਂ 'ਚ 2 ਮਹੀਨੇ ਅੰਦਰ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ 10 ਗੁਣਾ ਵਾਧਾ ਦਰਜ ਕੀਤਾ ਗਿਆ |…
  ਜੈਤੋ - ਸ਼੍ੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲ ਦਲ ਨੂੰ ਖਦੇੜਣ ਲਈ ਗੁਰਦੁਆਰਾ ਚੋਣਾਂ ਵਿੱਚ ਮਨਜੀਤ ਸਿੰਘ ਜੀਕੇ ਨੂੰ ਸਰਨਾ ਭਰਾਵਾਂ ਅਤੇ ਭਾਈ ਰਣਜੀਤ ਸਿੰਘ ਵਾਲੇ ਗੱਠਜੋੜ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਅੱਜ ਪਿੰਡ ਦਬੜ੍ਹੀਖਾਨਾ ’ਚ ਜਨਤਕ ਇਕੱਠ ਦੌਰਾਨ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ’ਤੇ ਤਾਨਸ਼ਾਹ ਬਣ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਜਮਹੂਰੀ ਕਦਰਾਂ-ਕੀਮਤਾਂ ਛਿੱਕੇ ਟੰਗਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਹਾਲੇ ਤਕ ਸਪੱਸ਼ਟ ਨਹੀਂ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਤਖ਼ਤਾਂ ਦੇ ਜਥੇਦਾਰਾਂ ਤੋਂ ਮੁਆਫ਼ ਕਿਉਂ ਕਰਾਇਆ ਗਿਆ ਅਤੇ ਇਹ ਸੌਦਾ ਕਿੱਥੇ ਤੈਅ ਹੋਇਆ।2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਤੀਜੇ ਫਰੰਟ ਦੀ ਕਾਇਮੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ (ਡੈਮੋਕ੍ਰੈਟਿਕ) ਵੱਲੋਂ ਅਕਾਲੀ ਦਲ (ਬਾਦਲ), ਭਾਜਪਾ ਤੇ ਕਾਂਗਰਸ ਤੋਂ ਇਲਾਵਾ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ। ਸਾਬਕਾ ਲੋਕ ਸਭਾ ਮੈਂਬਰ ਪਰਮਜੀਤ…
  ਰਾਏਪੁਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹਿਆਂ ਦੀ ਸਰਹੱਦ 'ਤੇ ਮੁਕਾਬਲੇ ਵਿਚ 22 ਜਵਾਨਾਂ ਦੀ ਜਾਨ ਚਲੀ ਗਈ। ਸੁਰੱਖਿਆ ਬਲਾਂ ਨੇ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਰਾਜ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਨਕਸਲੀਆਂ ਖ਼ਿਲਾਫ਼ ਅਪਰੇਸ਼ਨ ਵਿੱਚ ਦੋ ਹਜ਼ਾਰ ਦੇ ਕਰੀਬ ਸੁਰੱਖਿਆ ਜਵਾਨ ਸ਼ਾਮਲ ਸਨ ਤੇ ਉਨ੍ਹਾਂ ’ਤੇ 400 ਦੇ ਕਰੀਬ ਨਕਸਲੀਆਂ ਨੇ ਹਮਲਾ ਕਰ ਦਿੱਤਾ। ਪੁੁਲੀਸ ਮੁਤਾਬਕ ਅੱਜ ਘਟਨਾ ਸਥਾਨ ਤੋਂ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬੀਤੇ ਦਿਨ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣੇ ਦੇ ਪਿੰਡ ਜੋਨਾਗੁੜਾ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ ਤੇ 30 ਜ਼ਖ਼ਮੀ ਹੋ ਗਏ। ਇਸ ਦੌਰਾਨ 18 ਜਵਾਨ ਲਾਪਤਾ ਹੋ ਗਏ। ਇਨ੍ਹਾਂ ਵਿੱਚ 17 ਦੀਆਂ ਲਾਸ਼ਾਂ ਮਿਲ ਗਈਆਂ ਹਨ ਤੇ ਇਕ ਦੀ ਭਾਲ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਘਟਨਾ ਮਗਰੋਂ ਅਸਾਮ ਦਾ ਦੌਰਾ ਵਿਚਾਲੇ ਛੱਡ ਕੇ ਦਿੱਲੀ ਪਰਤ ਗਏ। ਸ਼ਾਹ ਨੇ ਐਤਵਾਰ ਨੂੰ…
  ਅੰਮ੍ਰਿਤਸਰ - ਕੇਂਦਰ ਦੀ ਭਾਜਪਾ ਸਰਕਾਰ ’ਤੇ ਘੱਟ ਗਿਣਤੀਆਂ ਨੂੰ ਦਬਾਉਣ ਦੇ ਦੋਸ਼ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤੇ ਮਤੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਗੁਰੂ ਤੇਗ ਬਹਾਦਰ ਸਾਹਿਬ ਵੇਲੇ ਮੁਗਲ ਰਾਜ ਵਿੱਚ ਫਿਰਕਾਪ੍ਰਸਤੀ ਦਾ ਬੋਲਬਾਲਾ ਸੀ, ਅੱਜ ਵੀ ਉਸੇ ਤਰ੍ਹਾਂ ਫਿਰਕਾਪ੍ਰਸਤੀ ਵਧ ਰਹੀ ਹੈ ਅਤੇ ਫਿਰਕਾਪ੍ਰਸਤੀ ਫੈਲਾਉਣ ਵਾਲਿਆਂ ਨੂੰ ਸਰਕਾਰ ਦੀ ਸਰਪ੍ਰਸਤੀ ਹਾਸਲ ਹੈ। ਉਨ੍ਹਾਂ ਇਹ ਗੱਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਹੀਆਂ। ਇਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਵਿਚਾਰ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸਿੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਸੱਦੀ ਸੀ।ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਮੌਜੂਦਾ ਕਿਸਾਨੀ ਸੰਘਰਸ਼ ਕਾਰਨ ਕੇਂਦਰ ਸਰਕਾਰ ਨੇ ਗੁਰੂ ਸਾਹਿਬ ਦੀ ਸ਼ਤਾਬਦੀ ਪ੍ਰੋਗਰਾਮ ਮਨਾਉਣ ਤੋਂ ਹੱਥ ਪਿਛੇ ਖਿੱਚ ਲਿਆ ਹੈ, ਜਦੋਂਕਿ ਗੁਰੂ ਸਾਹਿਬ ਸਮੁੱਚੇ ਦੇਸ਼ ਦੇ ਸਾਂਝੇ ਗੁਰੂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੱਗਦਾ ਹੈ ਕਿ ਇਹ ਕਿਸਾਨ…
  ਖੰਨਾ -ਸ਼ਿਵ ਸੈਨਾ ਪੰਜਾਬ ਦਾ ਚੋਟੀ ਦਾ ਨੇਤਾ ਮਹੰਤ ਕਸ਼ਮੀਰ ਗਿਰੀ ਖ਼ੁਦ ਆਪਣੇ ਉੱਪਰ ਹੀ ਆਪਣੇ ਬੇਟੇ ਨਾਲ ਮਿਲ ਕੇ ਕਾਤਲਾਨਾ ਹਮਲਾ ਕਰਵਾਉਣ ਦੀ ਸਾਜ਼ਿਸ਼ ਵਿਚ ਖੰਨਾ ਪੁਲਿਸ ਦੇ ਸ਼ਿਕੰਜੇ 'ਚ ਆ ਗਿਆ ਹੈ | ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਗਿਰੀ ਨੇ ਇਸ ਹਮਲੇ ਦਾ ਡਰਾਮਾ ਆਪਣੀ ਪੁਲਿਸ ਸੁਰੱਖਿਆ ਵਧਾਉਣ ਲਈ ਕੀਤਾ ਸੀ | ਐੱਸ. ਐੱਸ. ਪੀ. ਅਨੁਸਾਰ ਐੱਸ. ਪੀ. ਮਨਪ੍ਰੀਤ ਸਿੰਘ ਤੇ ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਨਿਗਰਾਨੀ ਹੇਠ ਥਾਣੇਦਾਰ ਆਕਾਸ਼ ਦੱਤ ਮੁੱਖ ਅਫ਼ਸਰ, ਥਾਣਾ ਸਿਟੀ-2, ਨੇ 28 ਮਾਰਚ ਨੂੰ ਇਰਾਦਾ ਕਤਲ ਤੇ ਹੋਰ ਧਾਰਾ ਤਹਿਤ ਦਰਜ ਹੋਏ ਮੁਕੱਦਮੇ ਵਿਚ ਸ਼ਿਵ ਸੈਨਾ ਪੰਜਾਬ ਦੇ ਮੁੱਖ ਬੁਲਾਰੇ ਕਸ਼ਮੀਰ ਗਿਰੀ ਚੇਲਾ ਬੰਤ ਗਿਰੀ, ਮਨੋਜ ਉਰਫ਼ ਲਾਜਾ ਨੂੰ ਦੋਸ਼ੀ ਨਾਮਜ਼ਦ ਕਰ ਕੇ ਤੇ ਇਸ ਮੁਕੱਦਮੇ 'ਚ ਧਾਰਾ 506, 120-ਬੀ ਤੇ 25-54-59 ਅਸਲਾ ਐਕਟ ਦੀਆਂ ਧਾਰਾਵਾਂ ਦਾ ਵਾਧਾ ਕਰ ਕੇ ਗਿ੍ਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਗਿਰੀ ਨੇ ਇੰਕਸ਼ਾਫ਼ ਕੀਤਾ ਕਿ 9 ਮਾਰਚ, 2020 ਨੂੰ ਮੋਟਰ ਸਾਈਕਲ…
  ਨਿਊਯਾਰਕ - ਇਕ ਨਵੀਂ ਖੋਜ ਵਿਚ ਇਹ ਸਾਹਮਣੇ ਆਇਆ ਹੈ ਕਿ ਜਿਹੜੇ ਵਿਅਕਤੀ ਕਰੋਨਾ ਤੋਂ ਬਾਅਦ ਸਿਹਤਮੰਦ ਹੋ ਗਏ ਹਨ ਉਨ੍ਹਾਂ ਨੂੰ ਕਰੋਨਾ ਰੋਕੂ ਟੀਕੇ ਦੀ ਇਕ ਡੋਜ਼ ਹੀ ਅਸਰਦਾਰ ਹੋ ਸਕਦੀ ਹੈ। ਇਸ ਸਬੰਧੀ ਕਰੋਨਾ ਤੋਂ ਠੀਕ ਹੋ ਚੁੱਕੇ 260 ਜਣਿਆਂ ’ਤੇ ਖੋਜ ਕੀਤੀ ਗਈ ਜਿਨ੍ਹਾਂ ਨੂੰ ਫਾਇਜ਼ਰ-ਬਾਇਓਟੈਕ ਦੀ ਸਿੰਗਲ ਡੋਜ਼ ਹੀ ਦਿੱਤੀ ਗਈ। ਆਮ ਕਰ ਕੇ ਫਾਇਜ਼ਰ ਤੇ ਬਾਇਓਟੈਕ ਦੀਆਂ ਦੋ ਡੋਜ਼ 21 ਦਿਨਾਂ ਅੰਦਰ ਦਿੱਤੀਆਂ ਜਾਂਦੀਆਂ ਹਨ ਪਰ ਕਰੋਨਾ ਤੋਂ ਠੀਕ ਹੋ ਚੁੱਕੇ ਵਿਅਕਤੀਆਂ ’ਤੇ ਸਿੰਗਲ ਡੋਜ਼ ਨਾਲ ਹੀ ਬਿਮਾਰੀ ਨਾਲ ਲੜਨ ਦੀ ਸਮਰੱਥਾ ਵਧਣ ਦਾ ਪਤਾ ਲੱਗਿਆ ਹੈ। ਇਹ ਖੁਲਾਸਾ ਨੇਚਰ ਮੈਡੀਸਨ ਜਨਰਲ ਵਿਚ ਛਪੀ ਰਿਪੋਰਟ ਤੋਂ ਹੋਇਆ ਹੈ।
  ਫ਼ਰੀਦਕੋਟ - ਇੱਥੇ ਅਦਾਲਤ ਵਿੱਚ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ। ਪੜਤਾਲ ਸ਼ੁਰੂ ਹੋਣ ਤੋਂ ਲੈ ਕੇ ਅੱਜ ਤੱਕ ਪਹਿਲੀ ਵਾਰ ਅਜਿਹਾ ਹੋਇਆ ਜਦੋਂ ਸਾਰੇ ਮੁਲਜ਼ਮ ਇਕੱਠੇ ਅਦਾਲਤ ਸਾਹਮਣੇ ਪੇਸ਼ ਹੋਏ। ਅੱਜ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋ ਸਕੀ। ਇਹ ਕੇਸ ਪਹਿਲਾਂ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਇਹ ਕੇਸ ਹੁਣ ਸੈਸ਼ਨ ਜੱਜ ਦੀ ਅਦਾਲਤ ’ਚੋਂ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅੱਜ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਅਕਾਲੀ ਆਗੂ ਮਨਤਾਰ ਸਿੰਘ ਬਰਾੜ, ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 27 ਅਪਰੈਲ ਤੱਕ ਮੁਲਤਵੀ ਕਰ ਦਿੱਤੀ। 27 ਅਪਰੈਲ ਨੂੰ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ…
  Page 5 of 254

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com