ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਤਲਵੰਡੀ ਸਾਬੋ - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਇਥੇ ਕਿਹਾ ਕਿ ਦੀਪ ਸਿੱਧੂ ਨੇ ਬਹੁਤ ਵੱਡੀ ਗ਼ਲਤੀ ਕੀਤੀ ਹੈ, ਇਸ ਲਈ ਸੰਯੁਕਤ ਕਿਸਾਨ ਮੋਰਚਾ ਕਦੇ ਵੀ ਦੀਪ ਸਿੱਧੂ ਨਾਲ ਮਿਲ ਕੇ ਨਹੀਂ ਚੱਲ ਸਕਦਾ। ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਮਗਰੋਂ ਦੀਪ ਸਿੱਧੂ ਨਾਲ ਵੀ ਨਜ਼ਦੀਕੀ ਵਧਣ ਦੀ ਸੰਭਾਵਨਾ ਬਾਰੇ ਪੁੱਛੇ ਗਏ ਸਵਾਲ ਬਾਰੇ ਚੜੂਨੀ ਨੇ ਆਖਿਆ ਕਿ ਲੱਖਾ ਸਿਧਾਣਾ ਤੇ ਦੀਪ ਸਿੱਧੂ ਵਿੱਚ ਫਰਕ ਹੈ। ਲੱਖੇ ਨੇ ਸਿਰਫ ਅਨੁਸ਼ਾਸਨ ਤੋੜਿਆ ਸੀ, ਜਦਕਿ ਦੀਪ ਸਿੱਧੂ ਨੇ ਉਹ ਕੰਮ ਕੀਤਾ ਜਿਸ ਨਾਲ ਕਥਿਤ ਕਿਸਾਨ ਅੰਦੋਲਨ ‘ਟੁੱਟਿਆ’ ਹੈ। ਉਨ੍ਹਾਂ ਕਿਹਾ ਕਿ ਭਾਵੇਂ ਲੱਖੇ ਨੇ ਗ਼ਲਤੀ ਕੀਤੀ ਹੈ ਪਰ ਉਸ ਦਾ ਮਕਸਦ ਵੀ ਖੇਤੀ ਕਾਨੂੰਨ ਵਾਪਸ ਕਰਵਾਉਣੇ ਹਨ। ਉਨ੍ਹਾਂ ਕਿਹਾ ਕਿ ਸਭ ਦਾ ਟੀਚਾ ਹੋਣ ਕਾਰਨ ਉਸ ਨੂੰ ਨਾਲ ਰੱਖਣ ਦਾ ਫੈਸਲਾ ਕੀਤਾ ਹੈ। ਹਰਿਆਣੇ ਵਿੱਚ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਦੇ…
  ਅੰਮ੍ਰਿਤਸਰ - ਸ੍ਰੀ ਅਕਾਲ ਤਖਤ ’ਤੇ ਪੰਜ ਤਖਤਾਂ ਦੇ ਜਥੇਦਾਰਾਂ ਦੀ ਹੋਈ ਇਕੱਤਰਤਾ ਵਿੱਚ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵਿਚ ਗੈਰ-ਅੰਮ੍ਰਿਤਧਾਰੀ ਮੈਂਬਰ ਸ਼ਾਮਲ ਕਰਨ ਦਾ ਮਾਮਲਾ ਵਿਚਾਰਦਿਆਂ ਦੀਵਾਨ ਦੇ ਅਹੁਦੇਦਾਰਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਦੋ ਦਿਨਾਂ ਵਿਚ ਅੰਮ੍ਰਿਤਧਾਰੀ ਮੈਂਬਰਾਂ ਬਾਰੇ ਦਸਤਾਵੇਜ਼ ਪੇਸ਼ ਕਰਨ। ਇਸ ਦੌਰਾਨ ਕਰੋਨਾ ਬਾਰੇ ਸਰਕਾਰ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦੀ ਨਿੰਦਾ ਕਰਦਿਆਂ ਨਾਂਦੇੜ ਵਿਖੇ ਗ੍ਰਿਫਤਾਰ ਕੀਤੇ ਸਿੱਖਾਂ ਨੂੰ ਰਿਹਾਅ ਕਰਨ ਤੇ ਕੇਸ ਰੱਦ ਕਰਨ ਲਈ ਆਖਿਆ ਗਿਆ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਹੋਈ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖਤ ਤੋਂ ਪੰਜ ਪਿਆਰਿਆਂ ਵਿਚੋਂ ਭਾਈ ਦਿਲਬਾਗ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼ਾਮਲ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਸਮੇਤ ਛੇ ਅਹੁਦੇਦਾਰਾਂ ਨੂੰ ਸੱਦਿਆ ਸੀ,…
  ਅੰਮ੍ਰਿਤਸਰ - ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਸੰਗਠਨ ਨੇ ‘ਫੇਥ ਫਾਰ ਰਾਈਟਸ’ ਦੇ ਨਾਂ ਹੇਠ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਮਨੁੱਖੀ ਬਰਾਬਰੀ ਅਤੇ ਔਰਤ-ਮਰਦ ਸਮਾਨਤਾ ਮੁੱਦੇ ’ਤੇ ਬਣਾਈ ਇਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚੋਂ ਇਕ ਸ਼ਬਦ ਸ਼ਾਮਲ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਵਲੋਂ ਗੁਰਬਾਣੀ ਨੂੰ ਇਸ ਪੱਧਰ ’ਤੇ ਮਾਨਤਾ ਦਿੱਤੇ ਜਾਣ ਦੀ ਅਮਰੀਕਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਸ਼ਲਾਘਾ ਕੀਤੀ ਹੈ। ਏਜੀਪੀਸੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵਲੋਂ ਇਹ ਵੀਡੀਓ 30 ਮਾਰਚ ਨੂੰ ਜਨੇਵਾ ’ਚ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਗਈ ਹੈ। ਇਸ ਦੌਰਾਨ ਯੂਐੱਨ ਹਾਈ ਕਮਿਸ਼ਨ ਆਨ ਹਿਊਮਨ ਰਾਈਟਸ ਦੀ ਆਗੂ ਮਿਸ਼ੇਲ ਬੈਸ਼ਲੈਟ ਨੇ ਇਸ ਵੀਡੀਓ ਨੂੰ ਦੇਖਿਆ ਅਤੇ ਸੁਣਿਆ। ਬੈਸ਼ਲੈਟ ਦੋ ਵਾਰ ਚਿੱਲੀ ਦੀ ਰਾਸ਼ਟਰਪਤੀ ਰਹਿ ਚੁੱਕੇ ਹਨ। ਵਿਸ਼ਵ ਪੱਧਰੀ ਕਾਨਫਰੰਸ ਵਿਚ ਵਿਸ਼ਵ ਭਰ ਤੋਂ ਮਨੁੱਖੀ ਅਧਿਕਾਰਾਂ ਦੀਆਂ ਜਥੇਬੰਦੀਆਂ, ਕਾਰੋਬਾਰੀਆਂ, ਬੁੱਧੀਜੀਵੀਆਂ ਆਦਿ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸੰਯੁਕਤ ਰਾਸ਼ਟਰ…
  ਪਿਸ਼ਾਵਰ - ਪਾਕਿਸਤਾਨ ਦੇ ਉੱਤਰ ਪੱਛਮ ਦੇ ਪਿਸ਼ਾਵਰ ਸ਼ਹਿਰ ਵਿੱਚ ਬੁੱਧਵਾਰ ਦੀ ਰਾਤ ਤੋਂ ਸਿੱਖ ਨੌਜਵਾਨ ਲਾਪਤਾ ਹੈ ਅਤੇ ਪੁਲੀਸ ਨੇ ਇਸ ਸਬੰਧ ਵਿੱਚ ਪੁੱਛ ਪੜਤਾਲ ਲਈ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਵਿਨਾਸ਼ ਸਿੰਘ ਦੀ ਉਮਰ ਕਰੀਬ 20-25 ਸਾਲ ਹੈ ਤੇ ਉਹ ਪਿਸ਼ਾਵਰ ਛਾਉਣੀ ਦੇ ਗੁਲਬਰਗ ਖੇਤਰ ਤੋਂ ਲਾਪਤਾ ਹੈ। ਲਾਪਤਾ ਨੌਜਵਾਨ ਦੇ ਭਰਾ ਪਰਵਿੰਦਰ ਸਿੰਘ ਨੇ ਵੈਸਟ ਛਾਉਣੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਮਾਮਲੇ ਦੀ ਜਾਂਚ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।
  ਨਵੀਂ ਦਿੱਲੀ - ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਨੂੰ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਉਸ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੁਣ ਤੀਸ ਹਜ਼ਾਰੀ ਅਦਾਲਤ ’ਚ 8 ਅਪਰੈਲ ਨੂੰ ਹੋਵੇਗੀ। ਦੀਪ ਸਿੱਧੂ ਦੇ ਵਕੀਲ ਨੇ ਵੀਰਵਾਰ ਨੂੰ ਕਿਹਾ ਕਿ ਉਸ ਦੇ ਮੁਵੱਕਿਲ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਉਸ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਦੀਪ ਸਿੱਧੂ ਖ਼ਿਲਾਫ਼ ‘ਮੀਡੀਆ ਟ੍ਰਾਇਲ’ ਚੱਲ ਰਿਹਾ ਹੈ। ਗੁਪਤਾ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਦੇ ਕਹਿਣ ’ਤੇ ਕੋਈ ਹਿੰਸਾ ਨਹੀਂ ਹੋਈ ਸੀ। ਉਨ੍ਹਾਂ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਪ ਸਿੱਧੂ ਪੁਲੀਸ ਦੀ ਮਦਦ ਕਰ ਰਿਹਾ ਸੀ ਅਤੇ ਲੋਕਾਂ ਨੂੰ ਲਾਲ ਕਿਲੇ ਦੀਆਂ ਕੰਧਾਂ ’ਤੇ ਚੜ੍ਹਨ ਤੋਂ ਵਰਜ ਰਿਹਾ ਸੀ। ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ, ਜੋ ਅੱਜ ਲਿੰਕ ਜੱਜ ਸਨ, ਨੇ ਮਾਮਲੇ ਦੀ ਸੁਣਵਾਈ 8 ਅਪਰੈਲ ਲਈ ਮੁਲਤਵੀ ਕਰ ਦਿੱਤੀ।
  ਨਵੀਂ ਦਿੱਲੀ - ਦਿੱਲੀ ਦੀਆਂ ਹੱਦਾਂ ’ਤੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਲੱਖਾ ਸਿਧਾਣਾ ਤੇ ਸਾਥੀਆਂ ਨੂੰ ਕਿਸਾਨ ਅੰਦੋਲਨ ਵਿੱਚ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਲੱਖਾ ਸਿਧਾਣਾ ਤੇ ਸਾਥੀਆਂ ਨੂੰ ਮੋਰਚੇ ਨਾਲ ਜੋੜਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿੱਚੋਂ ਕਈ ਆਗੂ, ਗਾਇਕ ਤੇ ਚਿੰਤਕ ਬੀਤੇ ਦਿਨਾਂ ਤੋਂ ਪਰਦੇ ਪਿੱਛੇ ਸਰਗਰਮ ਸਨ। ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਦੇ ਮੈਂਬਰ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਤੇ ਮੋਰਚੇ ਵੱਲੋਂ ਸਿਧਾਣਾ ਨਾਲ ਜੁੜੇ ਨੌਜਵਾਨਾਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਦੇ ਸਾਥੀਆਂ ਵੱਲੋਂ ਪਿਛਲੇ ਸਮੇਂ ਦੀਆਂ ਕਮੀਆਂ ਦੂਰ ਕਰਕੇ ਮੋਰਚੇ ਦੀ ਅਗਵਾਈ ਹੇਠ ਚੱਲਣ ਦਾ ਭਰੋਸਾ ਦਿੱਤਾ ਗਿਆ ਹੈ ਤੇ ਕਈ ਗਾਇਕਾਂ, ਚਿੰਤਕਾਂ ਤੇ ਕਿਸਾਨ ਆਗੂਆਂ ਦਰਮਿਆਨ ਇਸ ਮੁੱਦੇ ਉਪਰ ਚਰਚਾ ਚੱਲ ਰਹੀ ਸੀ। ਕਿਸਾਨ ਆਗੂ ਨੇ ਜਥੇਬੰਦੀਆਂ, ਸਿੱਖ ਚਿੰਤਕਾਂ, ਖਿਡਾਰੀ ਵਰਗ, ਕਲਾਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਜਿਨ੍ਹਾਂ ਕਿਸਾਨੀ ਸੰਘਰਸ਼ ਨੂੰ ਹੋਰ…
  ਸ੍ਰੀ ਆਨੰਦਪੁਰ ਸਾਹਿਬ - ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਮੁੱਖ ਧਰਮ ਹੀ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਪੱਛਮੀ ਬੰਗਾਲ ’ਚ ਵੀ ਨਿਭਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਸਿੱਖਾਂ ਨੂੰ ਇਸ ਨੂੰ ਸੰਜੀਦਗੀ ਨਾਲ ਲੈਣ ਅਤੇ ਸੁਚੇਤ ਹੋ ਕੇ ਵਿਚਾਰ ਕਰਦੇ ਰਹਿਣ ਦੀ ਲੋੜ ਹੈ। ਪੰਜਾਬ ਵਿਚ ਹਿੰਦੂਆਂ ਦੇ ਧਰੁਵੀਕਰਨ ਬਾਰੇ ਪੁੱਛਣ ’ਤੇ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦਾ ਇਹ ਧਰਮ ਹੈ ਤੇ ਭਾਜਪਾ ਦੇਸ਼ ਭਰ ਵਿੱਚ ਇਹੀ ਕਰ ਰਹੀ ਹੈ। ਪੰਜਾਬ ਤੇ ਕੇਂਦਰ ਦਰਮਿਆਨ ਬਣੀ ਟਕਰਾਅ ਵਾਲੀ ਸਥਿਤੀ ’ਤੇ ਜਥੇਦਾਰ ਨੇ ਕਿਹਾ ਕਿ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਆਰਥਿਕ ਤੇ ਸਮਾਜਿਕ ਤੌਰ ’ਤੇ ਹੋ ਚੁੱਕਾ ਹੈ ਤੇ ਹੋਰ ਵੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਇਸ ਲਈ ਜਾਰੀ ਕਿਸਾਨ ਅੰਦੋਲਨ ਨੂੰ ਬਹੁਤ ਹੀ ਸਮਝਦਾਰੀ ਨਾਲ ਚਲਾਉਣ ਦੀ ਲੋੜ…
  ਨਵੀਂ ਦਿੱਲੀ - ਨਵੇਂ ਕਾਨੂੰਨ ਮੁਤਾਬਕ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਹੁਣ ਸਿਰਫ਼ ਧਾਰਮਿਕ ਪਾਰਟੀਆਂ ਹੀ ਲੜ ਸਕਦੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ ਚੋਣਾਂ 25 ਅਪਰੈਲ ਨੂੰ ਹੋਣਗੀਆਂ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਉਮੀਦਵਾਰ 7 ਅਪਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਅਪਰੈਲ ਨੂੰ ਕੀਤੀ ਜਾਏਗੀ ਅਤੇ ਉਮੀਦਵਾਰਾਂ ਲਈ ਨਾਂ ਵਾਪਸੀ ਦੀ ਆਖਰੀ ਤਰੀਕ 10 ਅਪਰੈਲ ਹੈ। ਵੋਟਾਂ ਦੀ ਗਿਣਤੀ 28 ਅਪਰੈਲ ਨੂੰ ਕੀਤੀ ਜਾਏਗੀ।
  ਅੰਮਿ੍ਤਸਰ - ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੱਖ ਵੱਖ ਮਤਿਆਂ ਵਿੱਚ ਕੇਂਦਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਸੰਯੁਕਤ ਰਾਸ਼ਟਰ ਤੋਂ ਗੁਰੂ ਤੇਗ ਬਹਾਦਰ ਦੇ 400ਵੇਂ ਵਰ੍ਹੇਗੰਢ ਵਰ੍ਹੇ 2021 ਨੂੰ ‘ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ’ ਐਲਾਨਣ ਦੀ ਅਪੀਲ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੇਸ਼ ਕੀਤਾ ਤੇ ਮੈਂਬਰਾਂ ਨੇ ਇਸ ਨੂੰ ਪਾਸ ਕਰ ਦਿੱਤਾ। ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਪਾਸ ਮਤੇ ਵਿੱਚ ਸ਼੍ਰੋਮਣੀ ਕਮੇਟੀ ਨੇ ਕੇਂਦਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ‘ਵਿਰਾਸਤ ਏ ਖਾਲਸਾ’ ਵਾਂਗ ਨੌਵੇਂ ਗੁਰੂ ਦੀ ਨਿਵੇਕਲੀ ਯਾਦਗਾਰ ਬਣਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਕਈ ਹੋਰ ਮਤੇ ਵੀ ਪਾਸ ਕੀਤੇ ਗਏ।
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਸ਼ੋ੍ਮਣੀ ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਚੋਣ ਡਾਇਰਟੋਰੇਟ ਨੇ 25 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ’ਚ ਅਕਾਲੀ ਦਲ ਨੂੰ ਚੋਣ ਨਿਸ਼ਾਨ ਅਲਾਟ ਨਹੀਂ ਕੀਤਾ ਸੀ, ਜਦੋਂਕਿ ਛੇ ਹੋਰ ਪਾਰਟੀਆਂ ਨੂੰ ਚੋਣ ਲੜਨ ਦੇ ਯੋਗ ਦੱਸਿਆ ਗਿਆ ਸੀ। ਆਖਿਆ ਜਾ ਰਿਹਾ ਸਿੱਖਾਂ ਦੀਆਂ ਧਾਰਮਿਕ ਸਫ਼ਾਂ ਨਾਲ ਜੁੜਿਆ ਮਸਲਾ ਮੀਡੀਆ ’ਤੇ ਭਖਣ ਕਰਕੇ ਦਿੱਲੀ ਸਰਕਾਰ ਨੂੰ ਬੈਕਫੁੱਟ ’ਤੇ ਆਉਣਾ ਪਿਆ। ਚੋਣ ਨਿਸ਼ਾਨ ਅਲਾਟ ਨਾ ਹੋਣ ’ਤੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਮਿਸ਼ਨ ਵੱਲੋਂ ਪਾਰਟੀ ਨੂੰ ਚੋਣ ਨਿਸ਼ਾਨ ਨਾ ਅਲਾਟ ਕਰਨ ਕਰਕੇ 3 ਅਪਰੈਲ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਬੁਲਾ ਲਈ ਸੀ। ਇਸ ਤੋਂ ਪਹਿਲਾਂ ਜਿਹੜੀਆਂ ਪਾਰਟੀਆਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਸੀ ਉਨ੍ਹਾਂ ਵਿੱਚ ਪੰਥਕ ਸੇਵਾ ਦਲ, ਆਮ ਅਕਾਲੀ ਦਲ, ਜਾਗੋ ਜਗ ਆਸਰਾ ਗੁਰੂ ਓਟ(ਜਥੇਦਾਰ ਸੰਤੋਖ ਸਿੰਘ), ਪੰਥਕ ਅਕਾਲੀ ਲਹਿਰ, ਸਿੱਖ…
  Page 6 of 254

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com