ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਐਸ.ਏ.ਐਸ. ਨਗਰ - ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਖਹਿਰਾ ਨੂੰ ਅੱਜ ਉਕਤ ਮਾਮਲੇ ਵਿੱਚ ਪੁੱਛ-ਪੜਤਾਲ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ ਜਿੱਥੇ ਮੁੱਢਲੀ ਪੁੱਛ ਪੜਤਾਲ ਤੋਂ ਬਾਅਦ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ। ਈਡੀ ਦੀ ਟੀਮ ਵੱਲੋਂ ਵੀਰਵਾਰ ਨੂੰ ਦੇਰ ਸ਼ਾਮ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਈਡੀ ਨੂੰ ਇਕ ਿਦਨ ਦਾ ਰਿਮਾਂਡ ਮਿਲ ਗਿਆ ਹੈ। ਈਡੀ ਦੇ ਵਕੀਲ ਨੇ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਮੁਲਜ਼ਮ ਖਹਿਰਾ ਉਸ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ…
  ਬਲੀਆ - ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਰਾਜਭਰ ਨੇ ਦੇਸ਼ ਦੀ ਵੰਡ ਲਈ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਦੋਸ਼ੀ ਠਹਿਰਾਇਆ ਹੈ। ਇਕ ਦਿਨ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਜੇਕਰ ਮੁਹੰਮਦ ਅਲੀ ਜਿਨਾਹ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਗਿਆ ਹੁੰਦਾ ਤਾਂ ਮੁਲਕ ਦੀ ਵੰਡ ਨਹੀਂ ਹੋਣੀ ਸੀ। ਆਪਣੇ ਬਿਆਨ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਜਿਨਾਹ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਗਿਆ ਹੁੰਦਾ ਤਾਂ ਭਾਰਤ ਇਕ ਵੱਡਾ ਮੁਲਕ ਹੁੰਦਾ ਅਤੇ ਇੰਨੀਆਂ ਸਮੱਸਿਆਵਾਂ ਪੈਦਾ ਨਹੀਂ ਹੋਣੀਆਂ ਸਨ। ਉਨ੍ਹਾਂ ਖ਼ਬਰ ਏਜੰਸੀ ਨੂੰ ਕਿਹਾ,‘‘ਭਾਰਤ ਦੀ ਵੰਡ ਲਈ ਜਿਨਾਹ ਨਹੀਂ ਸਗੋਂ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਜ਼ਿੰਮੇਵਾਰ ਹੈ। ਵਿਵਾਦ ਦਾ ਮਾਹੌਲ ਸੰਘ ਵੱਲੋਂ ਹੀ ਪੈਦਾ ਕੀਤਾ ਗਿਆ ਸੀ।’’ ਰਾਜਭਰ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਗੋਵਿੰਦ ਵੱਲਭ ਪੰਤ ਜਿਹੇ ਆਗੂਆਂ ਨੇ ਵੀ ਜਿਨਾਹ ਦੀ ਸ਼ਲਾਘਾ ਕੀਤੀ ਹੈ ਜਿਨ੍ਹਾਂ ਮੁਲਕ ਦੀ ਆਜ਼ਾਦੀ ’ਚ ਆਪਣਾ ਯੋਗਦਾਨ ਪਾਇਆ ਸੀ। ‘ਜਿਨਾਹ ਮੁਲਕ ਲਈ ਲੜਿਆ ਸੀ। ਉਸ ਨੂੰ ਆਜ਼ਾਦੀ ਮਗਰੋਂ ਪ੍ਰਧਾਨ ਮੰਤਰੀ ਬਣਾਇਆ ਜਾਣਾ…
  ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੁੜ ਮੂਲੋਂ ਰੱਦ ਕਰਨ ਲਈ ਰੌਲੇ ਰੱਪੇ ਦੌਰਾਨ ਮਤਾ ਪਾਸ ਕਰ ਦਿੱਤਾ ਹੈ। ਹਾਕਮ ਧਿਰ ਨੇ ਇਸ ਮਤੇ ਬਹਾਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਜਦਕਿ ਵਿਰੋਧੀ ਧਿਰਾਂ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚ ਹਾਕਮ ਧਿਰ ਦੀ ਭੂਮਿਕਾ ਖਿਲਾਫ ਜ਼ੋਰਦਾਰ ਆਵਾਜ਼ ਬੁਲੰਦ ਕੀਤੀ। ਇਸ ਮਤੇ ’ਤੇ ਬਹਿਸ ਦੌਰਾਨ ਹਾਕਮ ਤੇ ਵਿਰੋਧੀ ਧਿਰਾਂ ਵਿਚਾਲੇ ਜ਼ੋਰਦਾਰ ਬਹਿਸ ਵੀ ਹੋਈ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸਦਨ ਵਿਚ ਮਤਾ ਪੇਸ਼ ਕੀਤਾ। ਖੇਤੀ ਮੰਤਰੀ ਨੇ ਇਸ ਮੌਕੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ। ਮੁੱਖ ਮੰਤਰੀ ਚੰਨੀ ਨੇ ਖੇਤੀ ਕਾਨੂੰਨਾਂ ਦੇ ਖਤਰਨਾਕ ਪਹਿਲੂ ਤੋਂ ਜਾਣੂ ਕਰਾਇਆ। ਖੇਤੀ ਕਾਨੂੰਨਾਂ ’ਤੇ ਮੁੱਖ ਬੁਲਾਰੇ ਵਜੋਂ ਨਵਜੋਤ ਸਿੱਧੂ ਨੇ ਬਹਿਸ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਕਿਸਾਨ ਪੱਖੀ ਕਦਮ ਚੁੱਕੇ ਅਤੇ ਉਨ੍ਹਾਂ ਉਚੇਚੇ ਤੌਰ ’ਤੇ ਐੱਮਐੱਸਪੀ, ਪੀਡੀਐੱਸ, ਫੂਡ ਸਕਿਉਰਿਟੀ ਐਕਟ ਆਦਿ ਨੂੰ ਕਾਂਗਰਸ…
  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਇਕ ਹੋਰ ਮੌਕਾ ਦਿੰਦਿਆਂ ਹੁਣ 5 ਦਸੰਬਰ ਨੂੰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ | ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਵਲੋਂ ਕੁੱਝ ਦਿਨ ਪਹਿਲਾਂ ਇਕ ਸੰਖੇਪ ਸਪਸ਼ਟੀਕਰਨ ਭੇਜਿਆ ਗਿਆ ਹੈ ਜਿਸ ਤੋਂ ਉਹ ਸੰਤੁਸ਼ਟ ਨਹੀਂ ਹਨ।
  ਨਵੀਂ ਦਿੱਲੀ - ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਨੇ ਐਲਾਨ ਕੀਤਾ ਹੈ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਦੇ ਇਜਲਾਸ ਦੌਰਾਨ ਹਰ ਰੋਜ਼ 500 ਕਿਸਾਨ ਸੰਸਦ ਵੱਲ ਸ਼ਾਂਤਮਈ ਟਰੈਕਟਰ ਮਾਰਚ 'ਚ ਹਿੱਸਾ ਲਿਆ ਕਰਨਗੇ। ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਐਸ.ਕੇ.ਐਮ. ਨੇ ਕਿਹਾ ਕਿ 26 ਨਵੰਬਰ ਨੂੰ ਕੇਂਦਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਨੂੰ ਦੇਸ਼ 'ਚ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦਿਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਵੱਡੀ ਲਾਮਬੰਦੀ ਹੋਵੇਗੀ ਤੇ ਸੰਘਰਸ਼ 'ਚ ਹੁਣ ਤੱਕ 650 ਤੋਂ ਵੱਧ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਐਸ.ਕੇ.ਐਮ. ਨੇ 26 ਨਵੰਬਰ ਨੂੰ ਸੂਬਿਆਂ ਦੀਆਂ ਰਾਜਧਾਨੀਆਂ 'ਚ ਵਿਸ਼ਾਲ ਮਹਾਂਪੰਚਾਇਤਾਂ ਦਾ ਸੱਦਾ ਵੀ ਦਿੱਤਾ ਹੈ। ਰਾਸ਼ਟਰੀ ਕਿਸਾਨ ਮਜ਼ਦੂਰ ਸਭਾ ਦੇ ਨੁਮਾਇੰਦੇ ਅਭਿਮਨਿਊ ਕੋਹਾੜ ਨੇ ਕਿਹਾ ਕਿ ਦਿੱਲੀ ਪੁਲਿਸ ਵਲੋਂ ਸੰਸਦ ਦੇ ਰਸਤੇ…
  ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਸੂਤਰਾਂ ਮੁਤਾਬਿਕ ਉਹ ਕਾਂਗਰਸ ਦਾ ਹੱਥ ਫੜ ਸਕਦੀ ਹੈ। ਰੁਪਿੰਦਰ ਕੌਰ ਰੂਬੀ ਨੇ ਆਪਣੇ ਅਸਤੀਫੇ ਦਾ ਐਲਾਨ ਸੋਸ਼ਲ ਮੀਡੀਆ 'ਤੇ ਕੀਤਾ। ਰੂਬੀ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸੰਬੋਧਿਤ ਕਰਦਿਆਂ ਹੋਇਆਂ ਇਕ ਫੇਸਬੁੱਕ ਪੋਸਟ 'ਚ ਲਿਖਿਆ ਕਿ, 'ਮੈਂ ਰੁਪਿੰਦਰ ਕੌਰ ਰੂਬੀ ਵਿਧਾਇਕਾ ਬਠਿੰਡਾ ਦਿਹਾਤੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦਿੰਦੀ ਹਾਂ, ਕਿਰਪਾ ਕਰਕੇ ਮੇਰਾ ਅਸਤੀਫਾ ਮਨਜ਼ੂਰ ਕੀਤਾ ਜਾਵੇ'। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾ ਰਹੀ ਹੈ, ਜਿਸ ਦੇ ਵਿਰੋਧ 'ਚ ਰੂਬੀ ਨੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੀ ਰੂਬੀ ਨੇ ਕਿਹਾ ਸੀ ਕਿ ਪਾਰਟੀ ਦੀ ਲੀਡਰਸ਼ਿਪ ਫਿਰ ਤੋਂ 2017 ਦੀ ਗਲਤੀ ਨੂੰ ਦੁਹਰਾਉਣ…
  ਕੇਪ ਕੈਨੇਵਰਲ (ਅਮਰੀਕਾ) -ਕੌਮਾਂਤਰੀ ਪੁਲਾੜ ਸਟੇਸ਼ਨ 'ਤੇ 200 ਦਿਨ ਬਿਤਾਉਣ ਤੋਂ ਬਾਅਦ 4 ਪੁਲਾੜ ਯਾਤਰੀ ਆਿਖ਼ਰਕਾਰ ਧਰਤੀ 'ਤੇ ਪਰਤ ਆਏ | ਇਹ ਪੁਲਾੜ ਯਾਤਰੀ ਐਲਨ ਮਸਕ ਦੀ ਕੰਪਨੀ ਸਪੇਸਐਕਸ ਦੇ 'ਕਰੂ ਡਰੈਗਨ ਕੈਪਸੂਲ' ਜ਼ਰੀਏ ਫਲੋਰੀਡਾ ਦੇ ਕੋਲ ਮੈਕਸੀਕੋ ਦੀ ਖਾੜੀ 'ਚ ਉਤਰੇ | ਰਾਤ ਨੂੰ ਧਰਤੀ ਦੇ ਵਾਯੂਮੰਡਲ 'ਚ ਪ੍ਰਵੇਸ਼ ਕਰਦੇ ਸਮੇਂ ਗੁਰੂਤਾਕਰਸ਼ਣ ਕਾਰਨ ਸਪੇਸਐਕਸ ਦਾ ਕਰੂ ਡਰੈਗਨ ਕੈਪਸੂਲ 'ਥਰਮਲ ਇਮੇਜ' ਵਿਚ ਲਾਲ ਦਿਖਾਈ ਦੇ ਰਿਹਾ ਸੀ | ਲਾਈਵ ਥਰਮਲ ਵੀਡੀਓ ਇਮੇਜ 'ਚ ਇਹ ਕੈਪਸੂਲ ਕਿਸੇ ਉਲਕਾਪਿੰਡ ਵਰਗਾ ਦਿਖਾਈ ਦੇ ਰਿਹਾ ਸੀ | ਸਮੁੰਦਰ 'ਚ ਉਤਰਨ ਤੋਂ ਠੀਕ ਪਹਿਲਾਂ ਕੈਪਸੂਲ ਦੇ ਪੈਰਾਸ਼ੂਟ ਖੁੱਲ ਗਏ, ਜਿਸ ਕਾਰਨ ਇਸ ਦੀ ਰਫ਼ਤਾਰ ਘੱਟ ਕੇ 24 ਕਿਲੋਮੀਟਰ ਪ੍ਰਤੀ ਘੰਟੇ ਤੱਕ ਰਹਿ ਗਈ | ਅਮਰੀਕਾ, ਫਰਾਂਸ ਤੇ ਜਾਪਾਨ ਦੇ ਪੁਲਾੜ ਯਾਤਰੀਆਂ ਨੂੰ ਐਤਵਾਰ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਕੱਢਣਾ ਸੀ ਤੇ ਸੋਮਵਾਰ ਨੂੰ ਉਨ੍ਹਾਂ ਦਾ ਕੈਪਸੂਲ ਮੈਕਸੀਕੋ ਦੀ ਖਾੜੀ 'ਚ ਉਤਰਨਾ ਸੀ ਪਰ ਹਵਾ ਦੀ ਰਫ਼ਤਾਰ ਸੁਰੱਖਿਅਤ ਹੱਦ ਤੋਂ ਵੱਧ ਹੋਣ ਕਾਰਨ ਸਪੇਸਐਕਸ ਨੇ ਆਪਣੇ…
  ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਨਾਮਜ਼ਦ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਬਰੇਕ ਮਾਮਲੇ ’ਚ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਨੂੰ ‘ਅੰਡਰ-ਗੋਨ’ ਕਰ ਦਿੱਤਾ ਹੈ। ਉਸ ਦੇ ਤਿੰਨ ਸਾਲ ਪਹਿਲਾਂ ਹੀ ਜੇਲ੍ਹ ’ਚ ਭੁਗਤ ਚੁੱਕੇ ਹਨ। ਇਹ ਫ਼ੈਸਲਾ ਚੀਫ਼ ਜੁਡੀਸ਼ਲ ਮੈਜਿਸਟਰੇਟ ਡਾ. ਅਮਨ ਇੰਦਰ ਸਿੰਘ ਦੀ ਅਦਾਲਤ ਨੇ ਸੁਣਾਇਆ ਹੈ।ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ’ਚ ਕੇਸ ਦੀ ਸੁਣਵਾਈ ਦੌਰਾਨ ਜਗਤਾਰ ਸਿੰਘ ਤਾਰਾ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ’ਚ ਪੇਸ਼ ਕੀਤਾ ਜਿੱਥੇ ਤਾਰਾ ਨੇ ਜੇਲ੍ਹ ਬਰੇਕ ਮਾਮਲੇ ’ਚ ਆਪਣਾ ਦੋਸ਼ ਕਬੂਲਦੇ ਹੋਏ ਲਿਖਤੀ ਤੌਰ ’ਤੇ ਦਿੱਤਾ।ਅਦਾਲਤ ਨੇ ਜਗਤਾਰ ਸਿੰਘ ਤਾਰਾ ਦੇ ਕਬੂਲਨਾਮੇ ਤੋਂ ਬਾਅਦ ਉਸ ਨੂੰ ਦੋਸ਼ੀ ਕਰਾਰ ਦਿੱਤਾ ਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸਾਲ 2015 ਤੋਂ ਉਹ ਜੇਲ੍ਹ ’ਚ ਬੰਦ ਹੋਣ ਕਰਕੇ ਉਸ ਦੀ ਸਜ਼ਾ ਨੂੰ ਅੰਡਰਗੋਨ ਕਰਾਰ ਦਿੱਤਾ ਗਿਆ ਹੈ। ਜਗਤਾਰ ਸਿੰਘ ਤਾਰਾ ਅਜੇ ਜੇਲ੍ਹ ’ਚ ਬੰਦ…
  ਰੋਹਤਕ - ਬਰਗਾੜੀ ਬੇਅਦਬੀ ਮਾਮਲੇ ਵਿਚ ਪੰਜਾਬ ਪੁਲੀਸ ਦੀ ਐੱਸਆਈਟੀ (ਸਿਟ) ਨੇ ਸੁਨਾਰੀਆ ਜੇਲ੍ਹ ਵਿਚ ਬੰਦ ਰਾਮ ਰਹੀਮ ਤੋਂ 8 ਘੰਟੇ ਪੁੱਛਗਿੱਛ ਕੀਤੀ। ਇਸ ਦੌਰਾਨ ਜੇਲ੍ਹ ਕੰਪਲੈਕਸ ਵਿਚ ਸੁਰੱਖਿਆ ਦੇ ਵਾਧੂ ਇੰਤਜ਼ਾਮ ਕੀਤੇ ਗਏ ਸਨ। ਐੱਸਆਈਟੀ ਦੇ ਨਾਲ ਆਈਆਂ ਗੱਡੀਆਂ ਦੀ ਵੀ ਪੁਲੀਸ ਨੇ ਜਾਂਚ ਕੀਤੀ। ਐੱਸਆਈਟੀ ਨੇ ਕਾਗਜ਼ੀ ਕਾਰਵਾਈ ਕੀਤੀ ਤੇ ਵਕੀਲਾਂ ਦੇ ਸਾਹਮਣੇ ਰਾਮ ਰਹੀਮ ਤੋਂ ਬੇਅਦਬੀ ਮਾਮਲੇ ਵਿਚ ਸਵਾਲ ਪੁੱਛੇ । ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੇ ਕੁਝ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਇਸ ਮੌਕੇ ਰਾਮ ਰਹੀਮ ਦੇ ਲਿਖਤੀ ਬਿਆਨ ਵੀ ਦਰਜ ਕੀਤੇ ਗਏ। ਸੋਮਵਾਰ ਸਵੇਰੇ ਸਾਢੇ ਨੌਂ ਵਜੇ ਪੰਜਾਬ ਪੁਲੀਸ ਦੇ ਆਈਜੀ ਸੁਰਿੰਦਰਪਾਲ ਦੀ ਅਗਵਾਈ ਵਿਚ ਐੱਸਆਈਟੀ ਜੇਲ੍ਹ ਪਹੁੰਚੀ। ਟੀਮ ਸਵਾਲਾਂ ਦੀ ਸੂਚੀ ਲੈ ਕੇ ਆਈ ਸੀ। ਪੁੱਛਗਿੱਛ ਦੌਰਾਨ ਰਾਮ ਰਹੀਮ ਦੇ ਵਕੀਲ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਉਸ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਜਾਣਾ ਚਾਹੁੰਦੀ ਸੀ ਪਰ ਹਾਈ ਕੋਰਟ ਨੇ ਰੋਕ ਲਾ ਦਿੱਤੀ ਸੀ ਤੇ ਜੇਲ੍ਹ ਵਿਚ ਹੀ ਪੁੱਛਗਿੱਛ ਕਰਨ ਲਈ ਕਿਹਾ…
  ਜਲੰਧਰ - ਪਰਵਾਸੀ ਪੰਜਾਬੀ ਸਵਰਨਜੀਤ ਸਿੰਘ ਖਾਲਸਾ ਅਮਰੀਕਾ ਦੇ ਸ਼ਹਿਰ ਨੌਰਵਿਚ ਦੇ ਕਨੈਕਟੀਕਟ ਵਿੱਚ ਸਿਟੀ ਕੌਂਸਲ ਲਈ ਚੁਣਿਆ ਗਿਆ ਹੈ। ਉਹ ਅਮਰੀਕਾ ਦੀ ਧਰਤੀ ’ਤੇ ਇਤਿਹਾਸ ਰਚਦੇ ਹੋਏ ਸਿਟੀ ਕੌਂਸਲ ਲਈ ਚੁਣਿਆ ਜਾਣ ਵਾਲਾ ਪਹਿਲਾ ਸਿੱਖ ਹੈ। ਸਵਰਨਜੀਤ ਸਿੰਘ ਜਲੰਧਰ ਸ਼ਹਿਰ ਨਾਲ ਸਬੰਧ ਰੱਖਦਾ ਹੈ ਤੇ ਉਸ ਦੇ ਦਾਦਾ ਜੀ ਲੰਮਾ ਸਮਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਸਨ। ਉਸ ਦੇ ਪਿਤਾ ਪਰਮਿੰਦਰਪਾਲ ਸਿੰਘ ਖਾਲਸਾ ਸਮਾਜ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਇਹ ਚੋਣ ਡੈਮੋਕ੍ਰੈਟਿਕ ਪਾਰਟੀ ਵੱਲੋਂ ਲੜੀ ਗਈ ਸੀ। ਆਪਣੀ ਜਿੱਤ ’ਤੇ ਸਵਰਨਜੀਤ ਸਿੰਘ ਨੇ ਕਿਹਾ ਕਿ ਉਹ ਸਾਰਿਆਂ ਦਾ ਸੇਵਾਦਾਰ ਹੈ ਤੇ ਅੱਗੇ ਵੀ ਇਨ੍ਹਾਂ ਦੀ ਸੇਵਾ ਕਰਦਾ ਰਹੇਗਾ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ 9/11 ਮੌਕੇ ਹੋਏ ਹਮਲੇ ਮਗਰੋਂ ਕਈ ਥਾਈਂ ਅਮਰੀਕੀਆਂ ਨੇ ਸਿੱਖ ਭਾਈਚਾਰੇ ਨੂੰ ਤਾਲਿਬਾਨੀ ਸਮਝ ਕੇ ਉਨ੍ਹਾਂ ’ਤੇ ਹਮਲੇ ਕੀਤੇ ਸਨ। ਉਸ ਵੇਲੇ ਸਵਰਨਜੀਤ ਸਿੰਘ ਖ਼ਾਲਸਾ ਨੇ ਸਿੱਖਾਂ ਨੂੰ ਤਾਲਿਬਾਨ ਤੋਂ ਵੱਖਰਾ ਦੱਸਦੇ ਹੋਏ ਅਮਰੀਕੀਆਂ ਨੂੰ ਸਿੱਖੀ ਪ੍ਰਤੀ ਜਾਗਰੂਕ ਕੀਤਾ ਸੀ।…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com