ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੁਧਿਆਣਾ - ਲੋਕ ਇਨਸਾਫ਼ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਸਬੰਧੀ ਆਲ ਪਾਰਟੀ ਮੀਟਿੰਗ ਵਿਚ ਟ੍ਰਿਬਿਊਨਲ ਲਈ ਪਾਸ ਕੀਤੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਉਕਤ ਮਤਾ ਰੱਦ ਕੀਤਾ ਗਿਆ।ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਇਸ ਨੂੰ ਮੂਲੋਂ ਹੀ ਰੱਦ ਕਰਦੀ ਹੋਈ ਨਿੰਦਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਪੰਜਾਬ ਦੇ ਪਾਣੀਆਂ ਦੀ ਵੰਡ ਲਈ ਟ੍ਰਿਬਿਊਨਲ ਦੀ ਮੰਗ ਕੀਤੀ ਹੈ ਜਦੋਂ ਕਿ ਭਾਰਤੀ ਸੰਵਿਧਾਨ ਦੇ 7ਵੇਂ ਸ਼ਡਿਊਲ ਦੇ 56ਵੀਂ ਧਾਰਾ ਵਿੱਚ ਦਰਜ ਹੈ ਕਿ ਕੇਂਦਰ ਉਸ ਮੌਕੇ ’ਤੇ ਦਖਲਅੰਦਾਜ਼ੀ ਕਰ ਸਕਦਾ ਹੈ ਜਦੋਂ ਦਰਿਆ ਅੰਤਰਰਾਜੀ ਹੋਣ ਜਾਂ ਦੋ ਜਾਂ ਦੋ ਤੋਂ ਵੱਧ ਰਾਜਾਂ ਵਿੱਚ ਵਗਦੇ ਦਰਿਆਵਾਂ ਦਾ ਝਗੜਾ ਹੋਵੇ, ਜਦੋਂਕਿ ਸਤਲੁਜ, ਬਿਆਸ ਅਤੇ ਰਾਵੀ ਦਾ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨਾਲ ਦੂਰ…
    ਮੋਗਾ - ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਜੋਕੀ ਹਾਲਤ ਲਈ ਜਿੱਥੇ ਮੁੱਖ ਤੌਰ ’ਤੇ ਸੁਖਬੀਰ ਬਾਦਲ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ, ਉਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਤਰ ਮੋਹ ਰਵੱਈਏ ’ਤੇ ਘੇਸਲ ਵੱਟਣ ਲਈ ਕਸੂਰਵਾਰ ਵੀ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਵਿੱਖ ’ਚ ਚੋਣਾਂ ਨਾ ਲੜਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਹਮਖ਼ਿਆਲੀ ਅਕਾਲੀ ਦਲ ਟਕਸਾਲੀ, ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਅਤੇ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਸਾਂਝਾ ਫਰੰਟ ਬਣਾਉਣ ਦੀ ਤਜਵੀਜ਼ ਹੈ। ਉਨ੍ਹਾਂ ਦਾ ਮੁੱਖ ਮੁਕਸਦ ਚੰਗੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਲਿਆਉਣਾ ਹੈ। ਉਨ੍ਹਾਂ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ, ਪਿੰਡ ਡਗਰੂ ਵਿਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਬਹਿਬਲ ਕਾਂਡ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਸਾਰੀ ਸਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਐੱਨਆਰਸੀ ਅਤੇ ਭਾਜਪਾ ਵੱਲੋਂ ਥੋਪੇ ਜਾ ਰਹੇ ਹਿੰਦੂ ਰਾਸ਼ਟਰਵਾਦ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਚੰਗਾ ਅਤੇ ਕਈ ਥਾਂ ਮੱਠਾ ਹੁੰਗਾਰਾ ਮਿਲਿਆ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਮੋਗਾ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਤਾਂ ਬੰਦ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਲੋਕਾਂ ਨੇ ਭਾਜਪਾ ਦੇ ਏਜੰਡੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੇ ਕਾਰੋਬਾਰ ਬੰਦ ਰੱਖੇ। ਦਲ ਖ਼ਾਲਸਾ ਦੇ ਬੁਲਾਰੇ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਸੜਕੀ ਅਤੇ ਰੇਲ ਆਵਾਜਾਈ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਾਉਣ ਦਾ ਫ਼ੈਸਲਾ ਪਹਿਲਾਂ ਹੀ ਕੀਤਾ ਗਿਆ ਸੀ। ਲੋਕਾਂ ਨੂੰ ਸਿਰਫ਼ ਆਪਣੇ ਕਾਰੋਬਾਰ ਸੰਕੇਤਕ ਤੌਰ ’ਤੇ ਬੰਦ ਰੱਖ ਕੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਰੋਸ ਦਰਜ ਕਰਵਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਨੇਹਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੱਕ ਪੁੱਜਦਾ ਕਰਨ…
    ਅੰਮ੍ਰਿਤਸਰ - ਅਯੁੱਧਿਆ ਕੇਸ ਦੇ ਫ਼ੈਸਲੇ ਵਿਚ ਸਿੱਖ ਧਰਮ ਬਾਰੇ ਵਰਤੇ ਗਏ ਸ਼ਬਦ ‘ਕਲਟ’ ਨੂੰ ਹਟਾਉਣ ਦਾ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। ਇਸ ਸਬੰਧ ਵਿਚ ਸਿੱਖ ਨੇਸ਼ਨ ਆਰਗੇਨਾਈਜੇਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ਵਿਚ ਇਸ ਇਤਰਾਜ਼ਯੋਗ ਸ਼ਬਦ ਅਤੇ ਗੁਰੂ ਨਾਨਕ ਦੇਵ ਦੀ ਅਯੁੱਧਿਆ ਫੇਰੀ ਦੌਰਾਨ ਮੂਰਤੀ ਪੂਜਾ ਕਰਨ ਸਬੰਧੀ ਦਿੱਤੇ ਹਵਾਲਿਆਂ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।ਸਿੱਖ ਨੇਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਵਲੋਂ ਦਾਇਰ ਕੀਤੀ ਇਹ ਪਟੀਸ਼ਨ ਵਕੀਲ ਇਸ਼ਮਾ ਰੰਧਾਵਾ, ਧਨੰਜਯ ਗਰੋਵਰ ਅਤੇ ਅਨਿਰਬਾਨ ਭੱਟਾਚਾਰੀਆ ਨੇ ਤਿਆਰ ਕੀਤੀ ਹੈ। ਹਾਲ ਹੀ ਵਿੱਚ ਦਾਇਰ ਕੀਤੀ ਇਸ ਪਟੀਸ਼ਨ ’ਤੇ ੁਪਰੀਮ ਕੋਰਟ ਵਲੋਂ ਸੁਣਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਗਈ ਹੈ। ਇਸ ਪਟੀਸ਼ਨ ’ਤੇ ਸੁਣਵਾਈ ਅਗਲੇ ਹਫ਼ਤੇ ਸ਼ੁਰੂ ਹੋਣ ਅਤੇ ਇਸ ਦੀ ਪੈਰਵੀ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਵਲੋਂ ਕੀਤੇ ਜਾਣ ਦੀ ਸੰਭਾਵਨਾ ਹੈ।ਇਸ ਸਬੰਧੀ ਵਿੱਚ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰੰਧਾਵਾ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਅਯੁੱਧਿਆ ਕੇਸ ਬਾਰੇ ਦਿੱਤੇ ਫ਼ੈਸਲੇ ਵਿਚ ਸਿੱਖ ਧਰਮ ਬਾਰੇ ਵਿਸ਼ੇਸ਼ ਤੌਰ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਸਰਬ-ਪਾਰਟੀ ਮੀਟਿੰਗ ਦੌਰਾਨ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਨੇ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲੱਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ। ਬੈਠਕ ਦੌਰਾਨ ਸਰਬਸੰਮਤੀ ਨਾਲ ਸੰਕਲਪ ਲਿਆ ਗਿਆ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨੋਂ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ‘ਬੇਸਿਨ ਤੋਂ ਨਾਨ-ਬੇਸਿਨ’ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ। ਪਾਣੀਆਂ ਦੇ ਮੁੱਦੇ ’ਤੇ ਰਿਪੇਅਰੀਅਨ ਸਿਧਾਂਤ ਹੀ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਜੋ ਸੂਬੇ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਬਣਾਉਣ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਪੜ੍ਹੇ ਗਏ ਮਤੇ ਵਿੱਚ ਕਿਹਾ ਗਿਆ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ…
    ਜੈਤੋ - ਬਹਿਬਲ ਕਾਂਡ ਦੇ ਮੁੱਖ ਗਵਾਹ ਦੇ ਪਰਿਵਾਰ ਵੱਲੋਂ ਉਸ ਦੀ ਮੌਤ ਕੁਝ ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਉਣ ’ਤੇ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੌਕੇ ਦਾ ਲਾਹਾ ਲੈਂਦਿਆਂ ਹਾਕਮ ਧਿਰ ’ਤੇ ਹੱਲਾ ਬੋਲ ਦਿੱਤਾ ਹੈ।ਇਸ ਸਬੰਧੀ ਅੱਜ ਸੁਖਬੀਰ ਸਿੰਘ ਬਾਦਲ ਪਿੰਡ ਬਹਿਬਲ ਕਲਾਂ ਪਹੁੰਚੇ। ਉਨ੍ਹਾਂ ਦਾ ਦੌਰਾ ਇੰਨਾ ਗੁਪਤ ਸੀ ਕਿ ਜ਼ਿਲ੍ਹਾ ਅਧਿਕਾਰੀ ਵੀ ਇਸ ਤੋਂ ਬੇਖ਼ਬਰ ਸਨ। ਸੂਤਰਾਂ ਅਨੁਸਾਰ ਸ੍ਰੀ ਬਾਦਲ ਪਹਿਲਾਂ ਪਿੰਡ ਸੰਧਵਾਂ ਸਥਿਤ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੇ ਨਿਵਾਸ ’ਤੇ ਪਹੁੰਚੇ ਅਤੇ ਉਥੋਂ ਸਾਥੀਆਂ ਨਾਲ ਸਿੱਧੇ ਬਹਿਬਲ ਕਲਾਂ ਆਏ। ਉਨ੍ਹਾਂ ਨਾਲ ਸਿਕੰਦਰ ਸਿੰਘ ਮਲੂਕਾ, ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ (ਬੰਟੀ ਰੋਮਾਣਾ), ਯਾਦਵਿੰਦਰ ਸਿੰਘ ਜ਼ੈਲਦਾਰ ਤੇ ਗੁਰਚੇਤ ਸਿੰਘ ਢਿੱਲੋਂ ਸਮੇਤ ਕੁਝ ਮੁਕਾਮੀ ਆਗੂ ਸਨ। ਸੁਰਜੀਤ ਸਿੰਘ ਹਫ਼ਤਾ ਪਹਿਲਾਂ ਦਿਲ ਦੀ ਧੜਕਣ ਰੁਕਣ ਕਾਰਨ ਦਮ ਤੋੜ ਗਿਆ ਸੀ। ਉਹ ਬਹਿਬਲ ਗੋਲੀ ਕਾਂਡ ਦਾ ਮੁੱਖ ਗਵਾਹ ਸੀ।ਅਕਾਲੀ ਆਗੂਆਂ ਨੇ ਉਨ੍ਹਾਂ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ। ਉਹ ਮ੍ਰਿਤਕ ਦੀ ਪਤਨੀ ਜਸਬੀਰ ਕੌਰ,…
    ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿਚੋਂ ਵਿਵਾਦਤ ਬੁੱਤ ਹਟਾਉਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਮੀਟਿੰਗ ਮਗਰੋਂ ਇਸ ਮਾਮਲੇ ਬਾਰੇ ਭਲਕੇ 24 ਜਨਵਰੀ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਇਹ ਬੁੱਤ ਹਟਵਾਏ ਜਾ ਸਕਣ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਸੰਭਵ ਹੋ ਸਕੇ।ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਤੋਂ ਇਲਾਵਾ ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਹੋਈ ਮੀਟਿੰਗ ਮਗਰੋਂ ਭਾਈ ਮਹਿਤਾ ਨੇ ਦੱਸਿਆ ਕਿ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ ਇਸ ਮਾਮਲੇ ਬਾਰੇ ਸਰਕਾਰ ਕੋਲ ਗੱਲ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਭਲਕੇ 24 ਜਨਵਰੀ ਨੂੰ ਸ਼ਾਮ ਵੇਲੇ ਕੀਤੀ…
    ਹੇਗ - ਰੋਹਿੰਗੀਆ ਮੁਸਲਮਾਨਾਂ ਨੂੰ ਕਾਨੂੰਨੀ ਤੌਰ ’ਤੇ ਉਸ ਸਮੇਂ ਵੱਡੀ ਜਿੱਤ ਮਿਲੀ ਜਦੋਂ ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਨੇ ਮਿਆਂਮਾਰ ਨੂੰ ਹੁਕਮ ਦਿੱਤੇ ਕਿ ਉਹ ਰੋਹਿੰਗੀਆ ਭਾਈਚਾਰੇ ਦੀ ਹੋ ਰਹੀ ਨਸਲਕੁਸ਼ੀ ਨੂੰ ਰੋਕਣ ਲਈ ਹਰ ਹਰਬਾ ਵਰਤੇ। ਕੌਮਾਂਤਰੀ ਨਿਆਂ ਅਦਾਲਤ (ਆਈਸੀਜੇ) ਦੇ ਪ੍ਰਧਾਨ ਜੱਜ ਅਬਦੁੱਲਕਾਵੀ ਅਹਿਮਦ ਯੂਸੁਫ਼ ਨੇ ਕਿਹਾ ਕਿ ਮਿਆਂਮਾਰ ’ਚ ਰੋਹਿੰਗੀਆ ਮੁਸਲਮਾਨਾਂ ਦੀ ਹਾਲਤ ਤਰਸਯੋਗ ਹੈ ਅਤੇ ਅਦਾਲਤ ਵੱਲੋਂ ਦਿੱਤੇ ਗਏ ਹੁਕਮਾਂ ਦਾ ਮਿਆਂਮਾਰ ਪਾਲਣ ਕਰੇ। ਕਰੀਬ ਇਕ ਘੰਟੇ ਦੀ ਸੁਣਵਾਈ ਮਗਰੋਂ ਜੱਜਾਂ ਨੇ ਮਿਆਂਮਾਰ ਸਰਕਾਰ ਨੂੰ ਹੁਕਮ ਦਿੱਤੇ ਕਿ ਉਸ ਵੱਲੋਂ ਉਠਾਏ ਗਏ ਕਦਮਾਂ ਦੀ ਰਿਪੋਰਟ ਚਾਰ ਮਹੀਨਿਆਂ ’ਚ ਦਿੱਤੀ ਜਾਵੇ। ਰੋਹਿੰਗੀਆ ਭਾਈਚਾਰੇ ਨੂੰ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਬਾਰੇ ਰਿਪੋਰਟ ਫਿਰ ਹਰ ਛੇ ਮਹੀਨੇ ਬਾਅਦ ਦੇਣੀ ਪਵੇਗੀ। ਮਨੁੱਖੀ ਹੱਕਾਂ ਬਾਰੇ ਕਾਰਕੁਨਾਂ ਨੇ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਦਾ ਤੁਰੰਤ ਸਵਾਗਤ ਕੀਤਾ ਹੈ।ਨਿਊਯਾਰਕ ਆਧਾਰਿਤ ਮਨੁੱਖੀ ਅਧਿਕਾਰ ਸੰਸਥਾ ਦੇ ਕੌਮਾਂਤਰੀ ਨਿਆਂ ਸਹਾਇਕ ਡਾਇਰੈਕਟਰ ਪਰਮ ਪ੍ਰੀਤ ਸਿੰਘ ਨੇ ਕਿਹਾ ਕਿ ਆਈਸੀਜੇ ਵੱਲੋਂ ਰੋਹਿੰਗੀਆ ਖ਼ਿਲਾਫ਼ ਹੋਰ ਵਧੀਕੀਆਂ ਨੂੰ ਰੋਕਣ…
    ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ’ਚ ਮੀਟਿੰਗ ਦੌਰਾਨ ਜਦੋਂ ਪਾਰਟੀ ਦੇ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੇ ਅੰਦਰ ਜਾਣ ਦਾ ਯਤਨ ਕੀਤਾ ਤਾਂ ਪੁਲੀਸ ਨੇ ਦੋਵੇਂ ਭਰਾਵਾਂ ਨੂੰ ਰੋਕ ਦਿੱਤਾ। ਉਨ੍ਹਾਂ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਅਤੇ ਚੁਣੇ ਨੁਮਾਇੰਦਿਆਂ ਦੀ ਹੱਤਕ ਕਰਾਰ ਦਿੱਤਾ। ਮੀਟਿੰਗ ਦੌਰਾਨ ਅਕਾਲੀ ਦਲ ਦੇ ਇੱਕ ਆਗੂ ਨੇ ਜਦੋਂ ਬੈਂਸ ਭਰਾਵਾਂ ਨੂੰ ਸੱਦਣ ਦੀ ਵਕਾਲਤ ਕੀਤੀ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਚੋਣ ਕਮਿਸ਼ਨ ਤੋਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਹੀ ਸੱਦਾ ਪੱਤਰ ਭੇਜੇ ਗਏ ਹਨ। ਸਰਕਾਰੀ ਨੁਮਾਇੰਦੇ ਨੇ ਇਹ ਵੀ ਦਲੀਲ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ (1920), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਨੁਮਾਇੰਦਿਆਂ ਨੂੰ ਵੀ ਨਹੀਂ ਸੱਦਿਆ ਗਿਆ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵਿਧਾਇਕ ਹੋਣ ਕਾਰਨ ਬੈਂਸ ਭਰਾਵਾਂ ਨੂੰ ਮੀਟਿੰਗ ’ਚ ਬੁਲਾਇਆ…
    ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਹੈਰੀਟੇਜ ਸਟਰੀਟ’ ਵਿੱਚ ਲਾਏ ਗਏ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜੋ ਇਸ ਮਾਮਲੇ ’ਚ ਸਰਕਾਰ ਨਾਲ ਗੱਲਬਾਤ ਕਰੇਗੀ।ਇਸ ਤਿੰਨ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਸ਼ਾਮਲ ਹਨ। ਇਸ ਕਮੇਟੀ ਦਾ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਥਾਪਿਆ ਗਿਆ ਹੈ। ਕੋਆਰਡੀਨੇਟਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਭਲਕੇ 23 ਜਨਵਰੀ ਨੂੰ ਸੱਦ ਲਈ ਹੈ, ਜੋ ਚਾਰ ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਸਬ ਕਮੇਟੀ ਵਿਚਾਰ ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪੇਗੀ।ਮਿਲੇ ਵੇਰਵਿਆਂ ਮੁਤਾਬਕ ਸ੍ਰੀ ਅਕਾਲ ਤਖ਼ਤ ਵਲੋਂ ਇਸ ਸਬੰਧ ਵਿਚ ਇਕ ਪੱਤਰ ਸ਼੍ਰੋਮਣੀ ਕਮੇਟੀ ਨੂੰ ਵੀ ਭੇਜਿਆ ਗਿਆ ਹੈ ਅਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com