ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਅਮਰੀਕਾ ਵਿਚ ਵੱਖ ਵੱਖ ਗੁਰਦੁਆਰਿਆਂ ਦੀਆਂ ਕਮੇਟੀਆਂ ਅਤੇ ਜਥੇਬੰਦੀਆਂ ਦੇ ਸਮੂਹ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਉਥੇ ਵਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਅਮਰੀਕਾ ਵਿਚ ‘ਮਰਦਮਸ਼ੁਮਾਰੀ -2020’ ਦੌਰਾਨ ਉਹ ਇਸ ਸਬੰਧੀ ਫਾਰਮ ਭਰਨ ਸਮੇਂ ਆਪਣਾ ਧਰਮ ਸਿੱਖ ਦਰਸਾਉਣ ਤਾਂ ਜੋ ਸਿੱਖਾਂ ਦੀ ਵੱਖਰੇ ਧਰਮ ਵਜੋਂ ਗਿਣਤੀ ਹੋ ਸਕੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਵਿਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕਨਵੀਨਰ ਹਿੰਮਤ ਸਿੰਘ ਨੇ ਦੱਸਿਆ ਕਿ ਅਮਰੀਕਾ ਵਿਚ ਸਿੱਖਾਂ ਨੂੰ ਜੋ ਵੱਖਰਾ ਮਾਣ ਸਨਮਾਨ ਮਿਲ ਰਿਹਾ ਹੈ, ਉਸ ਲਈ ਸਮੁੱਚੀ ਕੌਮ ਅਮਰੀਕਾ ਸਰਕਾਰ ਦੀ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖ ਧਰਮ ਲਈ ਵੱਖਰਾ ਕਾਲਮ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਅਮਰੀਕੀ ਸਿੱਖਾਂ ਦੇ ਇਤਿਹਾਸ ਵਿਚ ਵੱਡਾ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਸੈਂਸਸ ਬੋਰਡ ਦੇ ਡਾਇਰੈਕਟਰ ਸਟੀਵ ਡੈਲੀਗਮ ਨੇ ਸਿੱਖ ਭਾਈਚਾਰੇ ਦੀ ਇਸ ਸਬੰਧੀ ਅਪੀਲ ਨੂੰ…
  ਸਿਰਸਾ - ਮੌੜ ਬੰਬ ਧਮਾਕਾ ਕਾਂਡ ਵਿਚ ਬਣੀ ਐੱਸਆਈਟੀ ਨੇ ਪਹਿਲੀ ਵਾਰ ਡੇਰਾ ਸਿਰਸਾ ਨੂੰ ਜਾਂਚ ਵਿਚ ਸ਼ਾਮਲ ਕੀਤਾ ਹੈ। ਇਸ ਸਬੰਧੀ ਡੇਰੇ ਦੀ ਚੇਅਰਪਰਸਨ ਵਿਪਾਸਨਾ ਸਮੇਤ ਤਿੰਨ ਡੇਰਾ ਪ੍ਰੇਮੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਬੀਤੇ ਦਿਨ ਐੱਸਆਈਟੀ ਦੀ ਟੀਮ ਸਿਰਸਾ ਸਦਰ ਥਾਣੇ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਣ ਮਗਰੋਂ ਡੇਰੇ ਗਈ ਤੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ। ਵਿਪਾਸਨਾ ਨੂੰ ਬੀਤੇ ਦਿਨ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਖ਼ੁਦ ਜਾਂਚ ਵਿਚ ਸ਼ਾਮਲ ਨਹੀਂ ਹੋਏ, ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪ੍ਰਤੀਨਿਧੀ ਨੇ ਪੁਲੀਸ ਕੋਲ ਹਾਜ਼ਰੀ ਲਵਾਈ।ਇੱਥੇ ਦੱਸਣਯੋਗ ਹੈ ਕਿ ਇਸ ਮਾਮਲੇ ’ਚ ਪਹਿਲਾਂ ਵੀ ਜਾਂਚ ਦੀ ਸੂਈ ਡੇਰੇ ਵੱਲ ਘੁੰਮੀ ਸੀ ਪਰ ਜਾਂਚ ਅੱਗੇ ਨਹੀਂ ਤੋਰੀ ਗਈ। ਹੁਣ ਜਿੱਥੇ ਡੇਰੇ ਦੀ ਚੇਅਰਪਰਸਨ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ, ਉੱਥੇ ਹੀ ਡੇਰੇ ਦੀ ਵਰਕਸ਼ਾਪ ਦੇ ਇੰਚਾਰਜ ਗੁਰਤੇਜ ਸਿੰਘ ਵਾਸੀ…
  ਨਵੀਂ ਦਿੱਲੀ - ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 1984 ਸਿੱਖ ਕਤਲੇਆਮ ਨਾਲ ਸਬੰਧਿਤ 186 ਮਾਮਲਿਆਂ ਦੀ ਜਾਂਚ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐਸ. ਐਨ. ਢੀਂਗਰਾ ਦੀ ਅਗਵਾਈ ਵਾਲੇ ਵਿਸ਼ੇਸ਼ ਜਾਂਚ ਦਲ (ਐਸ. ਆਈ. ਟੀ.) ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਦੇ ਮੁਤਾਬਿਕ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਇਸ ਦੇ ਨਾਲ ਹੀ ਸੁਪਰੀਮ ਕੋਰਟ ਵਲੋਂ ਇਸ ਮਾਮਲੇ ਦੇ ਪਟੀਸ਼ਨਕਰਤਾ ਗੁਰਲਾਡ ਸਿੰਘ ਕਾਹਲੋਂ (ਸਾਬਕਾ ਮੈਂਬਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੂੰ ਐਸ. ਆਈ. ਟੀ. ਵਲੋਂ ਪੇਸ਼ ਕੀਤੀ ਰਿਪੋਰਟ ਬਾਰੇ ਸੁਝਾਅ ਦੇਣ ਲਈ ਵੀ ਆਖਿਆ ਗਿਆ ਹੈ | ਕੇਂਦਰ ਵਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਸੂਰਿਆਕਾਂਤ ਦੀ ਬੈਂਚ ਨੂੰ ਦੱਸਿਆ ਕਿ ਰਿਪੋਰਟ ਦੀਆਂ ਸਿਫ਼ਾਰਸ਼ਾਂ ਮਨਜ਼ੂਰ ਕਰ ਲਈਆਂ ਗਈਆਂ ਹਨ | ਇਸ ਸਬੰਧੀ ਕਈ ਕਦਮ ਚੁੱਕਣ ਦੀ ਲੋੜ ਹੈ ਅਤੇ ਅਜਿਹਾ ਹੀ ਕੀਤਾ ਜਾਵੇਗਾ | ਜਾਣਕਾਰੀ ਮੁਤਾਬਿਕ ਜਸਟਿਸ ਢੀਂਗਰਾ ਨੇ ਆਪਣੀ ਰਿਪੋਰਟ 'ਚ ਕਿਹਾ…
  ਸ੍ਰੀ ਮੁਕਤਸਰ ਸਾਹਿਬ - ‘ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ’ ਵੱਲੋਂ ਸ੍ਰੀ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦਾ ਵਿਕਾਸ ਕਰਨ ਦੇ ਨਾਂ ’ਤੇ ਇਸਦਾ ਕਥਿਤ ਤੌਰ ’ਤੇ ਸਿਆਸੀਕਰਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਨਿਸ਼ਾਨ ‘ਕਮਲ ਦਾ ਫੁੱਲ’ ਵਰਗਾ ਤਲਾਬ ਬਣਾਉਣ ਦੀਆਂ ਕਨਸੋਆਂ ਮਿਲਣ ’ਤੇ ਬੁੱਧੀਜੀਵੀ ਵਰਗ ’ਚ ਚਿੰਤਾ ਪਾਈ ਜਾ ਰਹੀ ਹੈ। ਲੰਬਾ ਸਮਾਂ ਅੰਮ੍ਰਿਤਸਰ ’ਚ ਸਾਹਿਤਕ ਤੌਰ ’ਤੇ ਸਰਗਰਮ ਰਹਿਣ ਮਗਰੋਂ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਬਤੌਰ ਪ੍ਰਿੰਸੀਪਲ ਸੇਵਾਮੁਕਤ ਹੋਏ ਲੇਖਕ ਪ੍ਰੋ. ਲੋਕ ਨਾਥ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਨੇ 1577 ਵਿੱਚ ਕੀਤੀ ਸੀ, ਫਿਰ 1589 ਵਿੱਚ ਸਾਂਈ ਮੀਆਂ ਮੀਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ ਅਤੇ 1830 ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਸੋਨੇ ਦੀ ਸੇਵਾ ਕੀਤੀ। ਉਸ ਮਗਰੋਂ ਆਜ਼ਾਦੀ ਦੀਆਂ ਲਹਿਰਾਂ ਦੌਰਾਨ ਇਹ ਸ਼ਹਿਰ ਕਿਸੇ ਸਿਆਸਤ ਨਾਲ ਨਹੀਂ ਜੁੜਿਆ ਤਾਂ ਹੁਣ ਵੀ ਭਾਜਪਾ ਸਰਕਾਰ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਸਿਆਸੀਕਰਨ ਕਰਨਾ ਬਹੁਤ ਚਿੰਤਾਜਨਕ ਹੈ। ਉਨ੍ਹਾਂ ਨੇ ਬੁੱਧੀਜੀਵੀਆਂ ਤੇ ਆਮ ਲੋਕਾਂ ਨੂੰ…
  ਸ਼ਿੰਗਟਨ: ਕੈਲੀਫੋਰਨੀਆ ਸੂਬੇ ਦੇ ਓਰੇਂਜਵੇਲ ’ਚ ਨਵੇਂ ਬਣੇ ਗੁਰਦੁਆਰੇ ’ਚ ਨਫ਼ਰਤੀ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰੇ ’ਚ ਸਵਾਸਤਿਕ ਦਾ ਨਿਸ਼ਾਨ ਬਣਾ ਕੇ ਇਸ ਦੀ ਬੇਅਦਬੀ ਕੀਤੀ ਗਈ। ਪੁਲੀਸ ਅਧਿਕਾਰੀਆਂ ਨੇ ਗੁਰੂ ਮਾਨਿਓ ਗ੍ਰੰਥ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਬਿਆਨ ਦਰਜ ਕੀਤੇ ਹਨ। ਗੁਰਦੁਆਰੇ ਦੇ ਉਦਘਾਟਨ ਦੇ ਇਕ ਦਿਨ ਮਗਰੋਂ ਸੋਮਵਾਰ ਸਵੇਰੇ ਲੋਕਾਂ ਨੇ ਉਥੇ ‘ਵ੍ਹਾਈਟ ਪਾਵਰ’ ਅਤੇ ਸਵਾਸਤਿਕ ਦੇ ਨਿਸ਼ਾਨ ਬਣੇ ਦੇਖੇ। ਬਾਅਦ ’ਚ ਇਨ੍ਹਾਂ ਨੂੰ ਮਿਟਾ ਦਿੱਤਾ ਗਿਆ। ਭਾਰਤੀ-ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੇ ਨਸਲੀ ਵਿਤਕਰੇ ਵਾਲੇ ਇਨ੍ਹਾਂ ਨਿਸ਼ਾਨਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਓਰੇਂਜਵੇਲ ’ਚ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਸਿੱਖ ਉਨ੍ਹਾਂ ਦਾ ਅਟੁੱਟ ਹਿੱਸਾ ਹਨ। ਗੁਰੂ ਮਾਨਿਓ ਗ੍ਰੰਥ ਗੁਰਦੁਆਰਾ ਸਾਹਿਬ ਸੰਗਤ ਦੀ ਡਿੰਪਲ ਕੌਰ ਭੁੱਲਰ ਨੇ ਕਿਹਾ ਕਿ 10 ਤੋਂ 12 ਜਨਵਰੀ ਤੱਕ ਗੁਰਦੁਆਰੇ ’ਚ ਵਿਸ਼ੇਸ਼ ਦੀਵਾਨ ਸਜਾਏ ਗਏ ਸਨ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਕੀਰਤਨ ਕੀਤਾ ਸੀ ਅਤੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਈ ਸੀ। ਸਿੱਖ…
  ਵਾਸ਼ਿੰਗਟਨ - ਅਮਰੀਕਾ ’ਚ ਇਸ ਸਾਲ ਹੋ ਰਹੀ ਮਰਦਮਸ਼ੁਮਾਰੀ ’ਚ ਪਹਿਲੀ ਵਾਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦਿੰਦਿਆਂ ਉਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ। ਘੱਟ ਗਿਣਤੀ ਭਾਈਚਾਰੇ ਨਾਲ ਜੁੜੀ ਜਥੇਬੰਦੀ ਨੇ ਮੰਗਲਵਾਰ ਨੂੰ ਇਸ ਫ਼ੈਸਲੇ ਨੂੰ ਇਤਿਹਾਸਕ ਪਲ ਕਰਾਰ ਦਿੱਤਾ। ਸਾਂ ਡਿਏਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ,‘‘ਇਸ ਨਾਲ ਸਿੱਖਾਂ ਲਈ ਹੀ ਨਹੀਂ ਸਗੋਂ ਅਮਰੀਕਾ ’ਚ ਰਹਿੰਦੇ ਹੋਰ ਭਾਈਚਾਰਿਆਂ ਦੇ ਲੋਕਾਂ ਲਈ ਵੀ ਰਾਹ ਪੱਧਰਾ ਹੋਇਆ ਹੈ।’’ਯੂਨਾਈਟਿਡ ਸਿੱਖਸ ਨੇ ਇਸ ਕਦਮ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਘੱਟ ਗਿਣਤੀ ਭਾਈਚਾਰੇ ਦੀ ਅਮਰੀਕੀ ਮਰਦਮਸ਼ੁਮਾਰੀ ’ਚ ਗਿਣਤੀ ਹੋਵੇਗੀ। ਯੂਨਾਈਟਿਡ ਸਿੱਖਸ ਦੇ ਵਫ਼ਦ ਨੇ ਪਿਛਲੇ ਕੁਝ ਸਮੇਂ ’ਚ ਅਮਰੀਕੀ ਮਰਦਮਸ਼ੁਮਾਰੀ ਵਿਭਾਗ ਨਾਲ ਕਈ ਮੀਟਿੰਗਾਂ ਕਰਕੇ ਸਿੱਖਾਂ ਦੀ ਵੱਖਰੀ ਕੌਮ ਵਜੋਂ ਗਿਣਤੀ ਕਰਨ ਦੀ ਮੰਗ ਉਠਾਈ ਸੀ। ਉਨ੍ਹਾਂ ਸਾਂ ਡਿਏਗੋ ’ਚ 6 ਜਨਵਰੀ ਨੂੰ ਵੀ ਬੈਠਕ ਕੀਤੀ ਸੀ।ਅਮਰੀਕੀ ਮਰਦਮਸ਼ੁਮਾਰੀ…
  ਅਹਿਮਦਾਬਾਦ - 1984 ਦੇ ਸਿੱਖ ਕਤਲੇਆਮ ਦੇ ਝੰਬੇ 60 ਸਿੱਖ ਪਰਿਵਾਰਾਂ ਵੱਲੋਂ ਮੁਆਵਜ਼ੇ ਲਈ ਦਾਖ਼ਲ ਕੀਤੀ ਗਈ ਅਰਜ਼ੀ ਗੁਜਰਾਤ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਚਾਰ ਵਿਅਕਤੀਆਂ ਨੇ ਸਿੰਗਲ ਜੱਜ ਬੈਂਚ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ਦਾਖ਼ਲ ਕੀਤੀ ਸੀ। ਚੀਫ਼ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਏ ਜੇ ਸ਼ਾਸਤਰੀ ਦੇ ਡਵੀਜ਼ਨ ਬੈਂਚ ਨੇ 9 ਜਨਵਰੀ ਨੂੰ ਅਪੀਲ ਖਾਰਜ ਕੀਤੀ ਸੀ। ਪਟੀਸ਼ਨਰਾਂ ਨੇ ਆਪਣੀ ਅਰਜ਼ੀ ’ਚ ਕਿਹਾ ਸੀ ਕਿ 1984 ’ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਪੂਰੇ ਮੁਲਕ ’ਚ ਹੋਏ ਦੰਗਿਆਂ ਦੌਰਾਨ ਇਥੋਂ ਦੇ 60 ਸਿੱਖ ਪਰਿਵਾਰ ਵੀ ਪ੍ਰਭਾਵਤ ਹੋਏ ਸਨ ਅਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਵੀ ਅਹਿਮਦਾਬਾਦ ’ਚ 60 ਸਿੱਖ ਪਰਿਵਾਰਾਂ ਨੂੰ ਗੁਜਰਾਤ ਸਰਕਾਰ ਨੇ ਢੁੱਕਵਾਂ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਹੋਈ।ਡਵੀਜ਼ਨ ਬੈਂਚ ਨੇ ਆਪਣੇ ਹੁਕਮ ’ਚ ਕਿਹਾ ਕਿ ਪਟੀਸ਼ਨਰ ਰਾਹਤ ਲੈਣ ਲਈ ਢੁਕਵੇਂ ਤੱਥ ਮੁਹੱਈਆ ਕਰਵਾਉਣ ’ਚ ਨਾਕਾਮ ਰਹੇ। ਉਨ੍ਹਾਂ…
  ਮੌੜ ਮੰਡੀ - ਸਥਾਨਕ ਟਰੱਕ ਯੂਨੀਅਨ ਨੇੜੇ 31 ਜਨਵਰੀ, 2017 ਨੂੰ ਹੋਏ ਬੰਬ ਧਮਾਕੇ ਸਬੰਧੀ ਪੰਜਾਬ ਸਰਕਾਰ ਵੱਲੋਂ ਦੁਬਾਰਾ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਮੈਂਬਰ ਆਈ.ਜੀ. ਬਠਿੰਡਾ ਅਰੁਣ ਮਿੱਤਲ ਅਤੇ ਐੱਸਐੱਸਪੀ ਬਠਿੰਡਾ ਨਾਨਕ ਸਿੰਘ ਪੁਲੀਸ ਟੀਮ ਸਮੇਤ ਮੌੜ ਬੰਬ ਘਟਨਾ ਸਥਾਨ ’ਤੇ ਪੁੱਜੇ ਅਤੇ ਹਰਮਿੰਦਰ ਸਿੰਘ ਜੱਸੀ ਦਾ ਚੋਣ ਜਲਸਾ ਕਰਵਾਉਣ ਵਾਲੇ ਰਜਨੀਸ਼ ਕੁਮਾਰ ਤੋਂ ਪੁੱਛਗਿੱਛ ਕੀਤੀ। ਇਸ ਮਗਰੋਂ ਟੀਮ ਨੇ ਥਾਣਾ ਮੌੜ ਵਿਚ ਪੁੱਜ ਕੇ ਬੰਬ ਧਮਾਕੇ ’ਚ ਮਰਨ ਵਾਲਿਆਂ ਦੇ ਪਰਿਵਾਰਾਂ, ਜ਼ਖ਼ਮੀਆਂ ਅਤੇ ਮੌੜ ਬੰਬ ਕਮੇਟੀ ਦੇ ਮੈਂਬਰਾਂ ਦੇ ਬਿਆਨ ਲਏ।ਇਸ ਮੌਕੇ ਬੰਬ ਕਾਂਡ ’ਚ ਮਾਰੇ ਗਏ ਬੱਚੇ ਰਿਪਨਦੀਪ ਸਿੰਘ ਦੇ ਰਿਸ਼ਤੇਦਾਰ ਮਾਸਟਰ ਨਛੱਤਰ ਸਿੰਘ ਨੇ ਸਿੱਟ ਕੋਲ ਬਿਆਨ ਦਰਜ ਕਰਵਾਉਂਦਿਆਂ ਕਿਹਾ ਕਿ ਇਸ ਚੋਣ ਜਲਸੇ ਦੌਰਾਨ ਹਰਮਿੰਦਰ ਸਿੰਘ ਜੱਸੀ ਦੇ ਭਰਾ ਗੋਪਾਲ ਜੱਸੀ ਨੂੰ ਉਨ੍ਹਾਂ ਖ਼ੁਦ ਕਾਰ ਸਵਾਰਾਂ ਨਾਲ ਹੱਥ ਮਿਲਾਉਂਦੇ ਅਤੇ ਗੱਲਬਾਤ ਕਰਦੇ ਦੇਖਿਆ ਸੀ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਜੋ ਕਾਤਲਾਂ ਨੂੰ…
  ਅੰਮ੍ਰਿਤਸਰ - ਗੁਰਬਾਣੀ ਦੇ ਪ੍ਰਸਾਰਨ ਅਤੇ ਹੁਕਮਨਾਮੇ ਦੇ ਅਧਿਕਾਰਾਂ ਬਾਰੇ ਚੱਲ ਰਹੇ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰਾਈਵੇਟ ਚੈਨਲ ਅਤੇ ਐਸਜੀਪੀਸੀ ਨੂੰ ਇਸ ਸਬੰਧੀ ਦਸਤਾਵੇਜ਼ਾਂ ਬਾਰੇ ਵੇਰਵੇ ਭੇਜਣ ਦੇ ਆਦੇਸ਼ ਦਿੱਤੇ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੂਤਰਾਂ ਅਨੁਸਾਰ ਇਸ ਵਿਵਾਦ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੁੱਚੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ। ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ।ਲੋਕ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੀਟੀਸੀ ਅਧਿਕਾਰਾਂ ਸਬੰਧੀ ਗ਼ਲਤ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕੋਲ ਗੁਰਬਾਣੀ ਨੂੰ ਵੇਚਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਹਰ…
  ਲਹਿਰਾਗਾਗਾ - ਸਾਬਕਾ ਵਿੱਤ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਬਾਦਲ ਜਾਂ ਕਿਸੇ ਹੋਰ ਦੀ ਨਿੱਜੀ ਮਲਕੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਸੋਚ ਹੈ ਅਤੇ ਉਸ ਸੋਚ ’ਤੇ ਪਹਿਰਾ ਦੇਣ ਵਾਲਿਆਂ ਨੂੰ ਹੀ ਅਕਾਲੀ ਮੰਨਿਆ ਜਾਂਦਾ ਹੈ, ਪਾਰਟੀ ’ਚ ਰਹਿਣ ਵਾਲਾ ਹਰ ਇਕ ਅਕਾਲੀ ਨਹੀਂ ਕਹਾ ਸਕਦਾ। ਢੀਂਡਸਾ ਨੇ ਕਿਹਾ ਕਿ ਪਰਿਵਾਰ ਨੂੰ ਅਕਾਲੀ ਹੋਣ ’ਤੇ ਮਾਣ ਹੈ ਤੇ ਪੂਰੇ ਮਸਲੇ ਬਾਰੇ ਸਾਰਿਆਂ ਨੂੰ ਜਾਣੂ ਕਰਵਾਉਣਗੇ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਇਕੋ ਜਿਹੀ ਸੋਚ ਵਾਲੇ ਸਮੁੱਚੇ ਅਕਾਲੀ ਆਗੂਆਂ ਨੂੰ ਇੱਕ ਮੰਚ ’ਤੇ ਇਕੱਠੇ ਕੀਤਾ ਜਾਵੇਗਾ ਅਤੇ ਇਸ ਬਾਰੇ ਫ਼ੈਸਲਾ ਆਉਣ ਵਾਲੇ ਦਿਨਾਂ ’ਚ ਲਿਆ ਜਾਵੇਗਾ। ਅੱਜ ਇੱਥੇ ਵੱਖ-ਵੱਖ ਸਮਾਜਿਕ ਸਮਾਰੋਹਾਂ ’ਚ ਸ਼ਾਮਲ ਹੋਣ ਮਗਰੋਂ ਪਰਮਿੰਦਰ ਢੀਂਡਸਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ’ਚ ਚਾਪਲੂਸ ਹਾਵੀ ਹੋ ਚੁੱਕੇ ਹਨ। ਪਾਰਟੀ ਨੂੰ ਮਜ਼ਬੂਤ ਕਰਨ ਦੀ ਬਜਾਏ ਆਪਣੇ ਫਾਇਦੇ ਲਈ ਚਾਪਲੂਸੀ ਕਰ ਰਹੇ ਹਨ। ਢੀਂਡਸਾ ਨੇ ਕਿਹਾ ਕਿ ਬਾਦਲਾਂ ਨੇ ਉਨ੍ਹਾਂ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com